ਪਿੰਡ ਕਿਲਿਆਂਵਾਲੀ ਵਿਖੇ ਮੱਛੀ ਪੂੰਗ ਫਾਰਮ ਦਾ ਉਦਘਾਟਨ ਐਤਵਾਰ ਨੂੰ
ਫਾਜ਼ਿਲਕਾ 7 ਮਾਰਚ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਵਿਖੇ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 10 ਮਾਰਚ ਦਿਨ ਐਤਵਾਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਕਰਨਗੇ। ਸਹਾਇਕ ਡਾਇਰੈਕਟਰ ਮੱਛੀ ਪਾਲਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਇਸ ਮੱਛੀ ਫਾਰਮ ਦਾ ਉਦਘਾਟਨ ਕੀਤਾ ਜਾਵੇਗਾ।। ਇਸ ਮੱਛੀ ਪੂੰਗ ਫਾਰਮ ਦੇ ਬਣਨ ਨਾਲ ਇਲਾਕੇ ਵਿੱਚ ਮੱਛੀ ਪਾਲਣ ਨੂੰ ਉਤਸਾਹਿਤ ਕੀਤਾ ਜਾ ਸਕੇਗਾ ਅਤੇ ਕਿਸਾਨ ਇੱਥੋਂ ਮੱਛੀ ਦਾ ਪੂੰਗ ਪ੍ਰਾਪਤ ਕਰ ਸਕਣਗੇ।
Continue Reading