ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਕਾਨਫਰੰਸ ਸਮਾਪਤ ਹੋ ਗਈ

ਬਠਿੰਡਾ, 21 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ। ਹਰਜੋਤ ਸਿੰਘ ਬੈਂਸ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ, ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਕਰਵਾਏ ਗਏ ਸੂਫ਼ੀ ਗਾਇਕੀ ਦੇ ਪ੍ਰੋਗਰਾਮ ਵਿੱਚ ਸੂਫ਼ੀ ਗਾਇਕ ਰਾਜਾ, ਨੂੰ ਸਮਰਪਿਤ ਦੋ ਰੋਜ਼ਾ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ। […]

Continue Reading

ਵਿਕਾਸ ਦੇ ਕਾਰਜਾਂ ਚ ਅਣਗਹਿਲੀ ਤੇ ਦੇਰੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਸਾਂਝੀ […]

Continue Reading

21  ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ :  ਜਸਪ੍ਰੀਤ ਸਿੰਘ

ਬਠਿੰਡਾ 20 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵਚਨਬੱਧ ਹੈ ਅਤੇ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝਾ ਕੀਤਾ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦਾ ਦਰ” […]

Continue Reading

16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 15 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। […]

Continue Reading

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ : ਡਿਪਟੀ ਕਮਿਸ਼ਨਰ

ਬਠਿੰਡਾ, 15 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ  ਪਹੁੰਚ ਕੇ ਈ.ਵੀ.ਐਮ ਪ੍ਰਤੀ […]

Continue Reading

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ

ਬਠਿੰਡਾ, 14 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।  ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕੋਈ ਸਮਾਗਮ ਕਰਨ, ਕਿਸੇ ਸਮਾਗਮ ਜਾਂ ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਜਨਤਕ ਥਾਵਾਂ ਤੇ ਪੰਜ ਜਾਂ […]

Continue Reading

15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 14 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ […]

Continue Reading

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ  ਰਾਮਪੁਰਾ ਫੂਲ  ਤੇ ਆਈ.ਟੀ.ਆਈ  ਮਹਿਰਾਜ ਦੇ  ਪ੍ਰਗਤੀ  ਕਾਰਜਾਂ  ਦਾ  ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 14 ਫਰਵਰੀ : ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ  ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ-ਵੱਖ ਪ੍ਰਗਤੀ ਕਾਰਜਾਂ ਸਬੰਧੀ  ਵਿਸਥਾਰ ਪੂਰਵਕ  ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਆਦੇਸ਼ ਦਿੱਤੇ  ਕਿ ਟ੍ਰੇਨਿੰਗ  ਪ੍ਰਾਪਤ  ਕਰ ਰਹੇ ਸਿਖਿਆਰਥੀਆਂ ਨੂੰ ਤੁਰੰਤ ਇਸ ਆਈ.ਟੀ.ਆਈ ਦੀ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਜੋ ਵੀ ਥੋੜ੍ਹਾ ਬਹੁਤ ਕੰਮ ਬਕਾਇਆ  ਰਹਿੰਦਾ ਹੈ, ਉਸ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਦੀ 6.13 ਕਰੋੜ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਇਮਾਰਤ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਥੋੜਾ ਬਹੁਤ ਪਏ ਬਕਾਇਆ ਪਏ ਕੰਮਾਂ ਨੂੰ ਵੀ ਜਲਦ ਪੂਰਾ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਪੰਕਜ ਕੁਮਾਰ , ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ. ਇੰਦਰਜੀਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।

Continue Reading

ਯਾਦਗਾਰੀ ਹੋ ਨਿਬੜਿਆ 17ਵਾਂ ਵਿਰਾਸਤੀ ਮੇਲਾ

ਬਠਿੰਡਾ, 12 ਫ਼ਰਵਰੀ : ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਇਆ ਗਿਆ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਮੇਲੇ ਦੇ ਆਖ਼ਰੀ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. […]

Continue Reading

“ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

ਬਠਿੰਡਾ, 10 ਫ਼ਰਵਰੀ : ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ 9 ਤੋਂ 11 ਫਰਵਰੀ ਤੱਕ ਕਰਵਾਏ ਜਾ ਰਹੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵੇਂ ਵਿਰਾਸਤੀ ਮੇਲੇ ਦੇ ਦੂਜੇ ਦਿਨ ਦਰਸ਼ਕਾਂ ਦਾ ਖੂਬ ਸੈਲਾਬ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ, ਖੇਡਾਂ, ਘੋਲ, ਵੱਖ-ਵੱਖ ਰਾਜਾਂ ਦੇ ਲੋਕ ਨਾਚ, […]

Continue Reading