ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਬਠਿੰਡਾ, 24 ਅਕਤੂਬਰ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ […]

Continue Reading

ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ  ਆਯੋਜਿਤ

ਬਠਿੰਡਾ, 23 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਬਲਕਰਨ ਸਿੰਘ ਮਾਹਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ […]

Continue Reading

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਗੋਨਿਆਣਾ ਅਤੇ ਪਿੰਡ ਨੇਹੀਆਂ ਵਾਲਾ ਦੀ ਆਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ […]

Continue Reading

ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 21 ਅਕਤੂਬਰ : ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਪੂਹਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪਸ਼ੂਆਂ ਦੇ ਮੂੰਹ ਖੁਰ ਟੀਕਾਕਰਨ ਮੁਹਿੰਮ […]

Continue Reading

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ […]

Continue Reading

ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ

ਬਠਿੰਡਾ, 17 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ […]

Continue Reading

ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀ‌ਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

ਬਠਿੰਡਾ, 13 ਅਕਤੂਬਰ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤੇ ਗਏ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਕਿਹਾ […]

Continue Reading

ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ : ਜ਼ਿਲ੍ਹਾ ਮੈਜਿਸਟ੍ਰੇਟ    

ਬਠਿੰਡਾ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਦੁਸਹਿਰਾ, ਦੀਵਾਲੀ ਦਾ ਤਿਉਹਾਰ, ਗੁਰਪੁਰਬ, ਕ੍ਰਿਸਮਿਸ, ਨਵਾਂ ਸਾਲ ਮਨਾਉਣ ’ਤੇ ਪਟਾਖੇ-ਆਤਿਸ਼ਬਾਜ਼ੀ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ 12 ਅਕਤੂਬਰ 2024 ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਓਹਾਰ […]

Continue Reading

ਹੁਣ ਤੱਕ ਜ਼ਿਲ੍ਹੇ ਦੀਆਂ 22 ਮੰਡੀਆਂ ’ਚ 1403 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 11 ਅਕਤੂਬਰ : ਜ਼ਿਲ੍ਹੇ ਦੀਆਂ 182 ਮੰਡੀਆਂ ’ਚੋਂ 22 ਮੰਡੀਆਂ ’ਚ 10 ਅਕਤੂਬਰ 2024 ਸ਼ਾਮ ਤੱਕ 1403 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 12 ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 532 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਮੌਕੇ […]

Continue Reading