ਫ਼ਰੀਦਕੋਟ 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ […]
Continue Reading