Faridkot Archives - Latest News, Breaking News, Crime News, Business News, Punjab News Updates: LiveGeoNews.com

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ
ਕੋਟਕਪੂਰਾ  30 ਅਗਸਤ      ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਮ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।ਉਨ੍ਹਾਂ ਯਾਤਰਾ ’ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਇਸ ਮੌਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ  ਮੈਡਮ ਗੁਰਪ੍ਰੀਤ ਕੌਰ ਸੰਧਵਾ , ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ, ਐਰਨ ਜੋਸ਼ੀ ਐਮ ਸੀ , ਪ੍ਰਿੰਸ ਬਹਿਲ, ਗੌਰਵ ਐਮ ਸੀ, ਨਰੇਸ਼ ਸਿੰਗਲਾ ਚੇਅਰਮੈਨ ਟਰੇਡ ਵਿੰਗ , ਅਰੁਣ ਚਾਵਲਾ, ਸਵਰਨ ਵਿਰਦੀ ਐਮ ਸੀ, ਜਸਵਿੰਦਰ ਸਿੰਘ ਢੁੱਡੀ, ਨਿਖਿਲ ਕਪੂਰ ਮੈਨੇਜਰ, ਦਲਜੀਤ ਕੌਰ  ਅਤੇ ਸ਼ਰਧਾਲੂ ਹਾਜਰ ਸਨ।

The post ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ appeared first on Latest News, Breaking News, Crime News, Business News, Punjab News Updates: LiveGeoNews.com.

ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ
ਕੋਟਕਪੂਰਾ, 8 ਅਗਸਤ              ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਉਣ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਅਤੇ ਮਸਲੇ ਵਿਸਥਾਰ ਨਾਲ ਰੱਖੇ ਗਏ, ਜਿਨ੍ਹਾਂ ’ਤੇ ਸਕਾਰਾਤਮਕ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਅੱਜ ਦੀ ਗੱਲਬਾਤ ਬਹੁਤ ਹੀ ਸਕਾਰਾਤਮਕ ਅਤੇ ਉਸਾਰੂ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਆਪਣੇ ਮਸਲੇ ਬੜੇ ਦਲੀਲ ਢੰਗ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ।

ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਮਸਲੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਉਨ੍ਹਾਂ ਸਬੰਧੀ ਉਹ ਬਣਦੀ ਕਾਰਵਾਈ ਕਰਨਗੇ ਅਤੇ ਜਿਹੜੇ ਮਾਮਲੇ ਸਰਕਾਰ ਦੇ ਪੱਧਰ ਤੇ ਵਿਚਾਰੇ ਜਾਣੇ ਹਨ, ਉਨ੍ਹਾਂ ਨੂੰ ਉਹ ਖੁਦ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਲਗਾਤਾਰ ਗੱਲਬਾਤ ਜਾਰੀ ਰੱਖੀ ਜਾਵੇਗੀ।

ਹਰੀਨੌਂ ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਗੱਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਕਤ ਪਰਿਵਾਰ ਦੀ ਪਹਿਲਾਂ ਵੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਮਦਦ ਕੀਤੀ ਜਾਂਦੀ ਰਹੀ ਹੈ ਅਤੇ ਅੱਗੇ ਵੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਜੋ ਵਾਅਦਾ ਕੀਤਾ ਗਿਆ ਸੀ, ਉਸ ’ਤੇ ਉਹ ਕਾਇਮ ਹਨ ਅਤੇ ਉਸ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਮਾਮਲੇ ਤਹਿਤ ਦਿੱਤੀ ਜਾਣ ਵਾਲੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾਂ ਹੀ ਪਰਿਵਾਰ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਰਿਵਾਰ ਨੂੰ ਇਸ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੀਤੀ ਅਤੇ ਨਿਯਮਾਂ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਜਿਹੜੀ ਵੀ ਹੋਰ ਸਹਾਇਤਾ ਪਰਿਵਾਰ ਨੂੰ ਮਿਲਣਯੋਗ ਹੋਵੇਗੀ, ਉਹ ਵੀ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜੇਕਰ ਕਿਸੇ ਨੀਤੀ ਵਿੱਚ ਸੋਧ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਇਸ ਸਬੰਧੀ ਵੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਯੋਗ ਪਰਿਵਾਰਾਂ ਨੂੰ ਬਣਦੀ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਦੇ ਪੱਧਰ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪੂਰੀ ਗੰਭੀਰਤਾ ਨਾਲ ਪਹੁੰਚਾਇਆ ਜਾਵੇਗਾ ਅਤੇ ਮਸਲਿਆਂ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢਣ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਸਾਨ ਆਗੂਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਉਠਾਏ ਗਏ ਮਾਮਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਵਰਗ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਕਿਸੇ ਵੀ ਮਸਲੇ ਦਾ ਹੱਲ ਆਪਸੀ ਗੱਲਬਾਤ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਕੱਢਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲਿਆਂ ਸਬੰਧੀ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਗੱਲ ਰੱਖਣ।

ਮੀਟਿੰਗ ਵਿੱਚ ਐਸ.ਐਸ.ਪੀ. ਮੋਗਾ ਸ੍ਰੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਐਸ.ਪੀ. ਸ੍ਰੀ ਯੋਗੇਸ਼ਵਰ ਸਿੰਘ ਗੋਰਾਇਆ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ, ਤਹਿਸੀਲਦਾਰ ਸ੍ਰੀ ਪਰਮਿੰਦਰ ਸਿੰਘ ਅਤੇ ਡੀ.ਐਸ.ਪੀ. ਸ੍ਰੀ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਆਗੂ ਹਾਜ਼ਰ ਸਨ।

The post ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ appeared first on Latest News, Breaking News, Crime News, Business News, Punjab News Updates: LiveGeoNews.com.

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ
ਜੈਤੋ, 7 ਅਗਸਤ      ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸੇ ਲੜੀ ਤਹਿਤ 8 ਅਗਸਤ ਨੂੰ ਪਿੰਡ ਮੱਤਾ ਸ਼ਾਮ 6 ਵਜੇ ਅਤੇ ਪਿੰਡ ਕਾਸਮ ਭੱਟੀ ਵਿਖੇ ਸ਼ਾਮ 7.30 ਵਜੇ, 9 ਅਗਸਤ ਨੂੰ ਪਿੰਡ ਸੂਰਘੂਰੀ ਵਿਖੇ 6 ਵਜੇ, ਪਿੰਡ ਮੜਾਕ ਵਿਖੇ ਸ਼ਾਮ 7.30 ਵਜੇ, 10 ਅਗਸਤ ਨੂੰ ਪਿੰਡ ਖਚਰਾ ਸ਼ਾਮ 6 ਵਜੇ ਅਤੇ ਪਿੰਡ ਰਾਮੇਆਣਾ ਵਿਖੇ ਸ਼ਾਮ 7.30 ਵਜੇ, 11 ਅਗਸਤ ਨੂੰ ਪਿੰਡ ਰੋੜੀ ਕਪੂਰਾ ਸ਼ਾਮ 6 ਵਜੇ ਅਤੇ ਪਿੰਡ ਅਜਿੱਤ ਗਿੱਲ ਵਿਖੇ ਸ਼ਾਮ 7.30 ਵਜੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ।

The post ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ appeared first on Latest News, Breaking News, Crime News, Business News, Punjab News Updates: LiveGeoNews.com.

ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 18 ਜੁਲਾਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ  । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ  ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਵਿਧਾਇਕ ਸ. ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ‘ਵੀਬੀ-ਜੀ ਰਾਮ ਜੀ’ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।ਉਨ੍ਹਾਂ ਵੀਬੀ-ਜੀ ਰਾਮ ਜੀ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਤੱਕ ਲਿਜਾਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕੇ ਦਾ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ । ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ ਅਤੇ ਰਹਿੰਦੇ ਕੰਮ ਵੀ ਸੀਮਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਸਕੀਮ ਦੀ ਵਧੇਰੇ ਜਾਣਕਾਰੀ ਲਈ  ਗ੍ਰਾਮ ਸਭਾਵਾਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ,  ਬੀਡੀਪੀਓ ਕੋਟਕਪੂਰਾ  ਵਿਕਾਸ ਸ਼ਰਮਾ, ਸੁਪਰਡੈਂਟ ਮਨਪ੍ਰੀਤ ਸਿੰਘ, ਸੁਪਰਡੈਂਟ ਸਤਿੰਦਰਪਾਲ ਸਿੰਘ,ਪਿੰਡਾਂ ਦੇ ਸਰਪੰਚ, ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀ ਹਾਜਰ ਸਨ।

The post ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਫ਼ਰੀਦਕੋਟ, 10 ਜੁਲਾਈ:ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿੱਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸੜਕਾਂ ਦੀ ਚੌੜਾਈ ਮੌਜੂਦਾ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਖਾਲੀ, ਸੁਰੱਖਿਅਤ ਅਤੇ ਤੇਜ਼ ਹੋਵੇਗੀ। ਪ੍ਰੋਜੈਕਟਾਂ ਵਿੱਚ ਪੰਜ ਸਾਲ ਦੀ ਮੈਨਟੀਨੈਂਸ ਵੀ ਸ਼ਾਮਲ ਕੀਤੀ ਗਈ ਹੈ, ਜਿਸ ਤਹਿਤ ਇਸ ਮਿਆਦ ਦੌਰਾਨ ਸੜਕਾਂ ਵਿੱਚ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਖ਼ਰਾਬੀ ਨੂੰ ਠੇਕੇਦਾਰ ਠੀਕ ਕਰੇਗਾ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਫ਼ਰੀਦਕੋਟ ਹਲਕੇ ਦੀਆਂ ਹੋਰ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਵਿਕਾਸ ਕਾਰਜ ਵੀ ਜਲਦੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਅਮਰਜੀਤ ਸਿੰਘ ਪਰਮਾਰ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

The post ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ appeared first on Latest News, Breaking News, Crime News, Business News, Punjab News Updates: LiveGeoNews.com.

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ
ਕੋਟਕਪੂਰਾ 08 ਜੁਲਾਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ।

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ। ਉਨ੍ਹਾਂ ਪਿੰਡਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾ ਸਕੀਏ ।

ਉਨ੍ਹਾਂ ਦੱਸਿਆ ਕਿ ਹਰ ਵੈਨ ਤੇ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ। ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ ਦੇ ਭੇਦਭਾਵ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਮਰਪਿਤ ਕਰ ਦਿੱਤਾ।

ਪਿੰਡ ਵਾਸੀਆ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਰਮਨਦੀਪ ਕੌਰ ਸਰਪੰਚ ਭੈਰੋ ਭੱਟੀ, ਰਾਜਪਾਲ ਸਿੰਘ, ਗੁਰਸੇਵਕ ਸਿੰਘ, ਜਸਪਾਲ ਸਿੰਘ, ਤੇਜ ਸਿੰਘ, ਸਤਨਾਮ ਸਿੰਘ, ਕੇਵਲ ਸਿੰਘ, ਰਾਜਨ ਸਿੰਘ, ਨੱਥਾ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

The post ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ appeared first on Latest News, Breaking News, Crime News, Business News, Punjab News Updates: LiveGeoNews.com.

ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ
ਫ਼ਰੀਦਕੋਟ, 6 ਜੁਲਾਈ: ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਅਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਸੇਵਕਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਮਾਮਲੇ ਦਾ ਹੱਲ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਕੰਮ ‘ਤੇ ਪਰਤਣ ਨਾਲ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਮੁੜ ਸੁਚਾਰੂ ਹੋਵੇਗੀ ਅਤੇ ਨਗਰ ਕੌਂਸਲ ਵੱਲੋਂ ਸਾਰੇ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਹੜਤਾਲ ਦੌਰਾਨ ਪ੍ਰਭਾਵਿਤ ਹੋਏ ਸਫ਼ਾਈ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ।

ਚੇਅਰਮੈਨ ਸ. ਧਾਲੀਵਾਲ ਨੇ ਸਫ਼ਾਈ ਸੇਵਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਫ਼ਰੀਦਕੋਟ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

The post ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ  appeared first on Latest News, Breaking News, Crime News, Business News, Punjab News Updates: LiveGeoNews.com.

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਕੋਟਕਪੂਰਾ, 30 ਜੂਨ:

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਅਮੀਰ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਗੁਰੂ ਘਰਾਂ ਤੋਂ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਵਾਪਸ ਆਉਣ।

ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਨੇ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ,  ਜਗਤਾਰ ਸਿੰਘ ਜੱਗਾ ਸਰਪੰਚ, ਸਤਿੰਦਰ ਸਿੰਘ ਗੋਲਡੀ, ਕੈਰੀ ਪ੍ਰਧਾਨ, ਗੁਰਮੇਲ ਸਿੰਘ , ਤੇਜਿੰਦਰ ਸਿੰਘ , ਬਲਜੀਤ ਸਿੰਘ  ਮੈਂਬਰ , ਬਲਜਿੰਦਰ ਸਿੰਘ ਮੈਂਬਰ , ਦਰਸ਼ਨ ਸਿੰਘ ਮੈਂਬਰ ,  ਗੁਰਮੇਲ ਸਿੰਘ ਮੈਂਬਰ , ਰੇਸ਼ਮ ਸਿੰਘ ਮੈਂਬਰ, ਕੁਲਦੀਪ ਸਿੰਘ ਮੈਂਬਰ , ਨਿੱਕੂ ਸਿੰਘ , ਦਾਨਿਸ਼ ਸਿੰਘ ਤੋਂ ਇਲਾਵਾ ਸ਼ਰਧਾਲੂ ਹਾਜ਼ਰ ਸਨ।

The post ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫ਼ਰੀਦਕੋਟ, 28 ਜੂਨ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਤਾਕਤਾਂ ਨਾਲ ਹੱਥ ਮਿਲਾਇਆ ਸੀ। ਫ਼ਰੀਦਕੋਟ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਲੁੱਟਣ ਲਈ ਜ਼ਿੰਮੇਵਾਰ ਠਹਿਰਾਇਆ।
ਲੋਕ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਨ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ, ਨਹਿਰੀ ਸਿੰਚਾਈ ਨੂੰ 22 ਫੀਸਦ ਤੋਂ ਵਧਾ ਕੇ 80 ਫੀਸਦ ਤੋਂ ਵੱਧ ਕਰਨ, ਇਕ ਜੁਲਾਈ ਤੋਂ ਯੋਗ ਔਰਤਾਂ ਲਈ ਵਿੱਤੀ ਸਹਾਇਤਾ ਸ਼ੁਰੂ ਕਰਨ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੇ ਲਾਭਾਂ ‘ਤੇ ਚਾਨਣਾ ਪਾਇਆ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਪੂਰਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਵਿੱਚ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਅਕਾਲੀ ਉਨ੍ਹਾਂ ਦੇਸ਼-ਵਿਰੋਧੀ ਤਾਕਤਾਂ ਨਾਲ ਮਿਲੇ ਹੋਏ ਸਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਸਾਜ਼ਿਸ਼ਾਂ ਰਚੀਆਂ ਸਨ। ਹੁਣ ਇਨ੍ਹਾਂ ਆਗੂਆਂ ਨੂੰ ਆਪਣੇ ਮਾੜੇ ਕਰਮਾਂ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਉਹ ਅਤੇ ਉਨ੍ਹਾਂ ਦੇ ਪਿੱਠੂ ਇਸ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ, ਇਹ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗਾ ਅਤੇ ਮੈਂ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।”
ਮੁੱਖ ਮੰਤਰੀ ਨੇ ਕਿਹਾ, “ਮੇਰੇ ਤੋਂ ਪਹਿਲਾਂ ਰਹੇ ਮੁੱਖ ਮੰਤਰੀ ਕਦੇ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਰਾਮਦਾਇਕ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦੋਂ ਕਿ ਮੈਂ ਲੋਕਾਂ ਲਈ 24 ਘੰਟੇ ਹਾਜ਼ਰ ਹਾਂ। ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਅਥਾਹ ਦੌਲਤ ਇਕੱਠੀ ਕੀਤੀ ਅਤੇ ਗੈਰ-ਕਾਨੂੰਨੀ ਤੌਰ ‘ਤੇ ਵੱਡੇ-ਵੱਡੇ ਮਹਿਲ ਬਣਾਏ। ਇਨ੍ਹਾਂ ਆਲੀਸ਼ਾਨ ਕੋਠੀਆਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਇਨ੍ਹਾਂ ਦੇ ਗੇਟ ਲੋਕਾਂ ਲਈ ਹਮੇਸ਼ਾ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।”
ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਵਾਰੋ-ਵਾਰੀ ਉਨ੍ਹਾਂ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ ਹਨ। ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲਿਆ ਅਤੇ ਆਖਰਕਾਰ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਗਿਆ। ਇਹ ਮੌਕਾਪ੍ਰਸਤ ਆਗੂ ਇਸ ਲਈ ਬੁਖਲਾਏ ਹੋਏ ਹਨ ਕਿਉਂਕਿ ਹੁਣ ਲੋਕ ਇਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਦਾ ਏਜੰਡਾ ਹਮੇਸ਼ਾ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਹੀ ਸੀਮਤ ਰਿਹਾ ਹੈ।”
ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਸੱਤਾ ਦੀ ਲਾਲਸਾ ਨੂੰ ਪੂਰਾ ਕਰਨ ਲਈ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਇਨ੍ਹਾਂ ਪਾਰਟੀਆਂ ਕੋਲ ਸੂਬੇ ਦੀ ਦੌਲਤ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਪੰਜਾਬ ਦੇ ਲੋਕ ਸਭ ਤੋਂ ਉਪਰ ਹਨ ਅਤੇ ਉਹ ਸੂਬਾ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ, ਜਿਸ ਨੇ ਉਨ੍ਹਾਂ ਦੀ ਭਲਾਈ ਲਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਮਾਝਾ ਖੇਤਰ ਦੀ ਲੰਮਾ ਸਮਾਂ ਨੁਮਾਇੰਦਗੀ ਕਰਨ ਵਾਲੇ ਸਮੱਗਲਰਾਂ ਨੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਅਸੀਂ ਸਧਾਰਨ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਆਗੂ ਹਮੇਸ਼ਾ ਆਪਣੇ ਪਿਉ-ਦਾਦਿਆਂ ਦੁਆਰਾ ਤਸਕਰੀ ਕੀਤੇ ਸੋਨੇ ਦੇ ਬਿਸਕੁਟ ਵਰਤਦੇ ਰਹੇ ਹਨ। ਇਹ ਆਗੂ ਕਿਸੇ ਵਿਚਾਰਧਾਰਾ ਜਾਂ ਆਮ ਆਦਮੀ ਦੀ ਸੇਵਾ ਦੀ ਭਾਵਨਾ ਤੋਂ ਸੱਖਣੇ ਹਨ। ਇਹ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਲੱਗੇ ਹੋਏ ਹਨ। ਇਨ੍ਹਾਂ ਸ਼ਾਹੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਦੀਆਂ ਗੱਡੀਆਂ, ਓਵਰਕੋਟ, ਅਲਮਾਰੀਆਂ ਅਤੇ ਜੀਵਨ ਸ਼ੈਲੀ ਸਾਡੇ ਵਰਗੀ ਬਿਲਕੁਲ ਨਹੀਂ ਹੈ।”
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਸੱਤਾ ਸੰਭਾਲਣ ਤੋਂ ਬਾਅਦ ਮੈਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ, ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਜ਼ੋਰ ਦਿੱਤਾ। ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਸਿਰਫ਼ ਮਿਡ-ਡੇ-ਮੀਲ ਸੈਂਟਰ ਬਣਾ ਕੇ ਰੱਖ ਦਿੱਤਾ ਸੀ, ਪਰ ਅੱਜ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਵੱਡੇ ਕੇਂਦਰਾਂ ਵਿੱਚ ਬਦਲ ਦਿੱਤਾ ਗਿਆ ਹੈ। ਸੂਬਾ ਸਰਕਾਰ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਗਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਦੇ ਮਿਸ਼ਨ ‘ਤੇ ਕੰਮ ਕਰ ਰਹੀ ਹੈ।”
ਉਨ੍ਹਾਂ ਕਿਹਾ, “ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਪੱਧਰ ਉੱਚਾ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਦਿੱਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ, ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਸਭ ਤੋਂ ਅੱਗੇ ਨਿਕਲ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਪੜ੍ਹਾਉਣ ਦੇ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ ‘ਤੇ ਹੈ। ਪਹਿਲਾਂ ਕੇਰਲ ਪਹਿਲੇ ਸਥਾਨ ‘ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਰੈਂਕ ਹਾਸਲ ਕਰ ਲਿਆ ਹੈ। ਆਉਣ ਵਾਲੇ ਸਾਲਾਂ ਵਿੱਚ ਅਜਿਹੇ ਹੋਰ ਵੀ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦਾ ਹੈ। ਇਸ ਲਈ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਜ਼ੋਰ ਦੇ ਰਹੀ ਹੈ।”
ਉਨ੍ਹਾਂ ਕਿਹਾ, “ਸੂਬਾ ਸਰਕਾਰ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ, ਚਾਹੇ ਉਹ ਕਿਸੇ ਵੀ ਆਰਥਿਕ ਪਿਛੋਕੜ ਤੋਂ ਹੋਵੇ। ਅਸੀਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੂਰੇ ਯਤਨ ਕਰ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਬਰਾਬਰ ਮੌਕੇ ਮਿਲ ਸਕਣ। ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਦਾ ਸਭ ਤੋਂ ਮਜ਼ਬੂਤ ਹਥਿਆਰ ਹੈ। ਸੂਬਾ ਸਰਕਾਰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1 ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਜਨਰਲ ਵਰਗ ਦੀਆਂ ਔਰਤਾਂ ਲਈ 1,000 ਰੁਪਏ ਅਤੇ ਐਸ.ਸੀ. ਔਰਤਾਂ ਲਈ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”
ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਵਿੱਤੀ ਸਹਾਇਤਾ ਭਾਵੇਂ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਆਤਮ-ਸਨਮਾਨ ਜ਼ਰੂਰ ਪ੍ਰਦਾਨ ਕਰੇਗੀ। ਔਰਤਾਂ ਸਰਵਉੱਚ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ। ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਹੁਲਾਰਾ ਦੇਣ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਬਹੁਤ ਜ਼ਰੂਰੀ ਹੈ।”
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਪਾਸ ਕਰਨ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਪ੍ਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਕਾਨੂੰਨ ਲਿਆਉਣ ਦੀ ਬੁੱਧੀ ਅਤੇ ਤਾਕਤ ਬਖਸ਼ੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਇਹ ਕਾਨੂੰਨ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਜਵਾਬ ਦੇਵੇਗਾ ਅਤੇ ਕੋਈ ਵੀ ਕਦੇ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਨਹੀਂ ਦੇ ਸਕੇਗਾ। ਪਹਿਲਾਂ, ਲੋਕ ਇਹ ਦਾਅਵਾ ਕਰਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦਾ ਦਿਮਾਗ ਖ਼ਰਾਬ ਸੀ ਜਾਂ ਉਹ ਮਾਨਸਿਕ ਤੌਰ ‘ਤੇ ਬੀਮਾਰ ਸਨ। ਪਰ, ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਅਸਥਿਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਕਿਉਂ ਨਹੀਂ ਹੱਥ ਲਾਉਂਦਾ?”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਲੋਕਾਂ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਨਵੀਨੀਕਰਨ ਕੀਤਾ ਹੈ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ, ਮਿਆਰੀ ਸਿੱਖਿਆ ਦਿੱਤੀ ਹੈ, ਸਿਹਤ ਸਹੂਲਤਾਂ ਮਜ਼ਬੂਤ ਕੀਤੀਆਂ ਹਨ, ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਕਈ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਅੱਜ ਇਹ ਵਧ ਕੇ 80 ਫੀਸਦ ਤੋਂ ਵੱਧ ਹੋ ਗਈ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਕੇ ਵੀ ਅਣਥੱਕ ਕੰਮ ਕਰ ਰਹੀ ਹੈ।”
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜੋ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਬੀਮਾ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ। ਇਸ ਸਕੀਮ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ‘ਤੇ ਆਰਥਿਕ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਸਰਵਵਿਆਪੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਸਕੀਮ ਤਹਿਤ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

The post ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 27 ਜੂਨ –  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ appeared first on Latest News, Breaking News, Crime News, Business News, Punjab News Updates: LiveGeoNews.com.