ਫਰੀਦਕੋਟ : 10 ਅਕਤੂਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀ ਡੀ ਕਿਸਾਨ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਡੱਲੇਵਾਲਾ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ। ਇਸ ਮੌਕੇ ਨੁਕੜ ਨਾਟਕ ਵੀ ਕਰਵਾਇਆ ਗਿਆ। ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ 85 ਫੀਸਦੀ ਮਰੀਜ਼ ਹਵਾ ਦੇ ਪ੍ਰਦੂਸ਼ਣ ਨਾਲ ਸੰਬੰਧਤ ਬਿਮਾਰੀਆਂ ਨਾਲ ਪ੍ਰਭਾਵਤ ਹੂੰਦੇ ਹਨ । ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ
Continue Reading