Fatehgarh Sahib Archives - Latest News, Breaking News, Crime News, Business News, Punjab News Updates: LiveGeoNews.com

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
ਫਤਿਹਗੜ੍ਹ ਸਾਹਿਬ; 28 ਮਾਰਚ, 2026:
ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ ‘ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ।

‘ਆਪ’ ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ “ਕੰਮ ਦੀ ਰਾਜਨੀਤੀ” ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ “ਕੱਟੜ ਇਮਾਨਦਾਰੀ” (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ।

ਫਤਿਹਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 109 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬਾਂ ਨੂੰ ਇਲਾਜ ਅਤੇ ਮੁਫਤ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਸ ਸੂਚੀ ਵਿੱਚ ਅੱਜ 109 ਹੋਰ ਕਲੀਨਿਕ ਜੋੜੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 990 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 400 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਾਣਗੇ, ਜਿਸਦਾ ਨਾਲ ਪੰਜਾਬ ਭਰ ਵਿੱਚ ਲਗਭਗ 1500 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ।

ਉਨ੍ਹਾਂ ਕਿਹਾ ਪੰਜਾਬ ਦੇ ਹਰ ਕੋਨੇ, ਹਰ ਪਿੰਡ ਅਤੇ ‘ਮੁਹੱਲੇ’ ਵਿੱਚ ਤੁਹਾਨੂੰ ਇੱਕ ਆਮ ਆਦਮੀ ਕਲੀਨਿਕ ਮਿਲੇਗਾ। ਜੇਕਰ ਤੁਹਾਨੂੰ ਕੋਈ ਛੋਟੀ ਸਮੱਸਿਆ ਹੈ ਤਾਂ ਤੁਸੀਂ ਇਲਾਜ ਲਈ ਉੱਥੇ ਜਾ ਸਕਦੇ ਹੋ, ਜਿੱਥੇ ਡਾਕਟਰ ਦੀ ਸਲਾਹ, ਇਲਾਜ, ਟੈਸਟ ਅਤੇ ਦਵਾਈਆਂ ਸਭ ਮੁਫ਼ਤ ਹਨ। ਪਿਛਲੇ 75 ਸਾਲਾਂ ਵਿੱਚ, ਬਾਕੀ ਸਾਰੀਆਂ ਪਾਰਟੀਆਂ ਨੇ ਪੰਜਾਬ ਉੱਤੇ ਰਾਜ ਕੀਤਾ, ਕਾਂਗਰਸ ਨੇ ਰਾਜ ਕੀਤਾ, ਭਾਜਪਾ ਨੇ ਰਾਜ ਕੀਤਾ, ਅਕਾਲੀ ਦਲ ਨੇ ਰਾਜ ਕੀਤਾ, ਪਰ ਉਨ੍ਹਾਂ ਵੱਲੋਂ ਅਜਿਹਾ ਇੱਕ ਵੀ ਕਲੀਨਿਕ ਨਹੀਂ ਖੋਲ੍ਹਿਆ ਗਿਆ, ਜਿੱਥੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਅਤੇ ਗੁਣਵੱਤਾ ਵਾਲਾ ਇਲਾਜ ਮਿਲ ਸਕੇ।”

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਹੁਣ ਤੱਕ 5 ਕਰੋੜ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੀ ਆਬਾਦੀ 3 ਕਰੋੜ ਹੈ, ਜਿਸਦਾ ਮਤਲਬ ਹੈ ਕਿ ਬਹੁਤ ਸਾਰੇ ਲੋਕ ਕਈ-ਕਈ ਵਾਰ ਇਲਾਜ ਲਈ ਇਨ੍ਹਾਂ ਕਲੀਕਿਨਾਂ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਸ਼ੂਗਰ ਦੇ ਮਰੀਜ਼ ਹਨ, ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜੋ ਹਰ ਮਹੀਨੇ ਇਨ੍ਹਾਂ ਕਲੀਨਕਾਂ ‘ਚੋਂ ਦਵਾਈ ਲੈਂਦੇ ਹਨ ਅਤੇ ਕਈ ਅਜਿਹੇ ਹਨ ਜੋ ਇੱਕ ਵਾਰ, ਦੋ ਵਾਰ ਜਾਂ ਤਿੰਨ ਵਾਰ ਇਥੇ ਜਾ ਚੁੱਕੇ ਹੋਣਗੇ, ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ।

ਫੀਡਬੈਕ ਅਤੇ ਨਿਗਰਾਨੀ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਤੋਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਕਾਲਾਂ ਕੀਤੀਆਂ ਗਈਆਂ। ਉਨ੍ਹਾਂ ਤੋਂ ਉਨ੍ਹਾਂ ਦੇ ਤਜਰਬੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਧੇਰੇ ਸੁਵਿਧਾਜਨਕ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਹੈ, ਤਾਂ ਉਨ੍ਹਾਂ ਨੇ ਕਿਹਾ ਨਹੀਂ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਸਹੀ ਦਵਾਈਆਂ ਅਤੇ ਇਲਾਜ ਮਿਲਿਆ ਹੈ। ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ, ਆਮ ਆਦਮੀ ਪਾਰਟੀ ਨੂੰ ਅਤੇ ਸਾਨੂੰ ਸਾਰਿਆਂ ਨੂੰ ਫ਼ੋਨ ‘ਤੇ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਕਿਸੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਨਹੀਂ ਕੀਤੀ ਗਈ। ਕਿਉਂ? ਕਿਉਂਕਿ ਮੁੱਖ ਮੰਤਰੀ ਦਫ਼ਤਰ ਤੋਂ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਟੈਸਟਾਂ ਦੀ ਕੋਈ ਕਮੀ ਨਹੀਂ ਹੈ, ਡਾਕਟਰਾਂ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਛੋਟੀ ਤੋਂ ਛੋਟੀ ਮੁਸ਼ਕਿਲ ਵੀ ਦਰਪੇਸ਼ ਆਉਂਦੀ ਹੈ ਤਾਂ ਉੱਪਰੋਂ ਤੁਰੰਤ ਇਸ ਨੂੰ ਠੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਵੇ ਤਾਂ ਅਕਸਰ ਅਜਿਹਾ ਹੁੰਦਾ ਹੈ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਕਲੀਨਿਕ ਬਣ ਤਾਂ ਜਾਂਦੇ ਹਨ ਪਰ ਕੰਮ ਨਹੀਂ ਕਰਦੇ ਅਤੇ ਦਸ ਦਿਨਾਂ ਦੇ ਅੰਦਰ ਉਹ ਖਾਲੀ ਹੋ ਜਾਂਦੇ ਹਨ। ਪਰ ਆਮ ਆਦਮੀ ਕਲੀਨਿਕ ਅਜਿਹੇ ਨਹੀਂ ਹਨ। ਹਰੇਕ ਕਲੀਨਿਕ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ 5 ਕਰੋੜ ਓਪੀਡੀ ਵਿਜ਼ਿਟਸ ਤੋਂ ਲਗਭਗ 1.5 ਤੋਂ 2 ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ। ਪਿਛਲੇ ਚਾਰ ਸਾਲਾਂ ਵਿੱਚ, ਅਸੀਂ ਤੁਹਾਡੀਆਂ ਅਸੀਸਾਂ ਕਮਾਈਆਂ ਹਨ, ਨਾ ਕਿ ਪੈਸਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇੱਕ ਪੈਸਾ ਵੀ ਨਹੀਂ ਕਮਾਇਆ, ਸਗੋਂ ਸਿਰਫ਼ ਤੇ ਸਿਰਫ਼ ਤੁਹਾਡਾ ਆਸ਼ੀਰਵਾਦ ਕਮਾਇਆ ਹੈ।

‘ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਮੇਰੇ ਵਿਰੁੱਧ, ਮਨੀਸ਼ ਸਿਸੋਦੀਆ ਵਿਰੁੱਧ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਰੁੱਧ ਝੂਠੇ ਦੋਸ਼ ਲਾਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੇਜਰੀਵਾਲ ਨੇ ਪੈਸੇ ਲਏ, ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ, ਕੇਜਰੀਵਾਲ ਨੇ 100 ਕਰੋੜ ਰੁਪਏ ਲਏ, ਅਤੇ ਸ਼ਰਾਬ ਘੁਟਾਲਾ ਕੀਤਾ। ਉਨ੍ਹਾਂ ਨੇ ਸਾਨੂੰ ਜੇਲ੍ਹਾਂ ਵਿੱਚ ਪਾ ਦਿੱਤਾ, ਮੈਨੂੰ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਮਨੀਸ਼ ਸਿਸੋਦੀਆ ਨੂੰ ਡੇਢ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਅਜਿਹੀਆਂ ਸ਼ਕਤੀਸ਼ਾਲੀ ਤਾਕਤਾਂ ਸਾਡੇ ਪਿੱਛੇ ਹਨ। ਪਰ ਹੁਣ ਅਦਾਲਤ ਦੇ ਫ਼ੈਸਲੇ ਨੇ ਸਭ ਕੁਝ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਵਿਰੁੱਧ ਕੋਈ ਸਬੂਤ ਨਹੀਂ ਹੈ, ਇੱਕ ਵੀ ਸਬੂਤ ਨਹੀਂ।

ਉਸ ਨੇ ਸਾਂਝਾ ਕੀਤਾ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਕੇਜਰੀਵਾਲ ‘ਕੱਟੜ ਇਮਾਨਦਾਰ’ ਹੈ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਅਤੇ ਭਾਜਪਾ ਆਗੂ ਝੂਠ ਬੋਲ ਰਹੇ ਹਨ। ਲੋਕਾਂ ਨੇ ਮੈਨੂੰ ਪੁੱਛਿਆ ਕਿ ਅਜਿਹਾ ਚਮਤਕਾਰ ਕਿਵੇਂ ਹੋਇਆ। ਮੈਂ ਕਿਹਾ ਕਿ ਮੈਨੂੰ ਵਿਸ਼ਵਾਸ ਕਰਨਾ ਮੁਸ਼ਕਲ ਹੈ। ਪਰ ਇੱਕ ਸਰਵਉੱਚ ਤਾਕਤ ਹੈ ਜੋ ਸੱਚ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਇਮਾਨਦਾਰ ਲੋਕਾਂ ਦਾ ਸਾਥ ਦਿੰਦੀ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਦਿੱਲੀ ਵਿਚ ਅਸੀਂ ਗਰੀਬਾਂ ਦਾ ਮੁਫ਼ਤ ਇਲਾਜ ਕੀਤਾ, ਹਸਪਤਾਲ ਖੋਲ੍ਹੇ ਅਤੇ ਮੁਹੱਲਾ ਕਲੀਨਿਕ ਸਥਾਪਿਤ ਕੀਤੇ। ਅਸੀਂ ਕਰੋੜਾਂ ਲੋਕਾਂ ਦਾ ਇਲਾਜ ਕੀਤਾ ਅਤੇ ਗਰੀਬ ਬੱਚਿਆਂ ਲਈ ਸਕੂਲ ਖੋਲ੍ਹੇ। ਗਰੀਬਾਂ ਦੀਆਂ ਅਸੀਸਾਂ ਅਤੇ ਅਰਦਾਸਾਂ ਸਾਡੇ ਨਾਲ ਹਨ, ਪ੍ਰਮਾਤਮਾ ਸਾਡੇ ਨਾਲ ਹੈ, ਗੁਰੂ ਮਹਾਰਾਜ ਸਾਡੇ ਨਾਲ ਹਨ ਅਤੇ ਜਦੋਂ ਤੱਕ ਪ੍ਰਮਾਤਮਾ ਸਾਡੇ ਨਾਲ ਹੈ, ਕੋਈ ਵੀ ਤਾਕਤ ਸਾਡਾ ਨੁਕਸਾਨ ਨਹੀਂ ਕਰ ਸਕਦੀ।
ਸਿਹਤ ਸਕੀਮ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਹਰ ਗਰੀਬ ਪਰਿਵਾਰ ਲਈ ਤੁਹਾਡੇ ਘਰ ਦੇ ਨੇੜੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਰੱਬ ਨਾ ਕਰੇ ਤੁਹਾਨੂੰ ਕਦੇ ਇਸਦੀ ਲੋੜ ਪਵੇ, ਪਰ ਜੇਕਰ ਤੁਹਾਨੂੰ ਕੋਈ ਵੀ ਲੋੜ ਪੈਂਦੀ ਹੈ ਤਾਂ ਤੁਹਾਨੂੰ ਪੈਸੇ ਦੀ ਚਿੰਤਾ ਕਰਨ ਦੀ ਬਿਲਕੁਲ ਵੀ ਲੋੜ ਨਹੀਂ। ਜੇਕਰ ਕੋਈ ਵਿਅਕਤੀ ਦਿਲ ਦੇ ਦੌਰੇ ਜਾਂ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਪੀੜਤ ਹੈ ਜਾਂ ਕਿਸੇ ਨੇ ਗੋਡਾ ਬਦਲਾਉਣ ਹੈ ਤਾਂ ਉਹ ਕੀ ਕਰੇ? ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਪਰ ਉਦੋਂ ਤੱਕ ਅਸੀਂ ਇੱਕ ਅਜਿਹੀ ਸਕੀਮ ਸ਼ੁਰੂ ਕੀਤੀ ਹੈ, ਜਿਸ ਅਧੀਨ ਅਸੀਂ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲਾਂ, ਜਿੱਥੇ ਭਗਵੰਤ ਸਿੰਘ ਮਾਨ ਵੀ ਇਲਾਜ ਲਈ ਜਾਂਦੇ ਹਨ, ਜਿਵੇਂ ਕਿ ਮੋਹਾਲੀ ਦਾ ਫੋਰਟਿਸ ਹਸਪਤਾਲ, ਹੁਣ ਤੁਹਾਡੇ ਲਈ ਵੀ ਇਲਾਜ ਵਾਸਤੇ ਖੋਲ੍ਹ ਦਿੱਤੇ ਹਨ। ਪੰਜਾਬ ਦਾ ਕੋਈ ਵੀ ਕਿਸਾਨ, ਮਜ਼ਦੂਰ, ਰਿਕਸ਼ਾ ਚਾਲਕ, ਅਧਿਆਪਕ ਜਾਂ ਕੋਈ ਵੀ ਨਾਗਰਿਕ ਇਨ੍ਹਾਂ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ ਜਿੱਥੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਇਲਾਜ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਹ ਸਕੀਮ ਸ਼ੁਰੂ ਕੀਤੀ ਤਾਂ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਸਾਡੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਕੀ ਲੋੜ ਹੈ, ਗਰੀਬ ਲੋਕ ਸਰਕਾਰੀ ਹਸਪਤਾਲ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬਾਂ ਦਾ ਨੁਕਸਾਨ ਹੋਵੇਗਾ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਗਰੀਬਾਂ ਦਾ ਇਲਾਜ ਵਧੀਆ ਹਸਪਤਾਲਾਂ ਵਿੱਚ ਹੋਣਾ ਚਾਹੀਦਾ ਹੈ ਜਾਂ ਨਹੀਂ? ਇਲਾਜ ਮੁਫਤ ਹੋਣਾ ਚਾਹੀਦਾ ਹੈ ਜਾਂ ਨਹੀਂ? ਬੇਸ਼ੱਕ ਅਜਿਹਾ ਹੋਣਾ ਚਾਹੀਦਾ ਹੈ। ਉਹੀ ਹਸਪਤਾਲ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ ਹੁਣ ਉਹ ਗਰੀਬਾਂ ਦਾ ਇਲਾਜ ਵੀ ਕਰਨਗੇ। ਜਦੋਂ ਵਿਰੋਧੀ ਪਾਰਟੀਆਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਨਤਾ ਨੇ ਉਨ੍ਹਾਂ ਨੂੰ ਭਜਾ ਦਿੱਤਾ। ਅੱਜਕੱਲ੍ਹ ਲੋਕ ਆਪ ਹੀ ਅਜਿਹੇ ਵਿਰੋਧੀਆਂ ਨੂੰ ਭਜਾ ਦਿੰਦੇ ਹਨ।

ਬਿਜਲੀ ਅਤੇ ਸ਼ਾਸਨ ਬਾਰੇ ਗੱਲ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਪੰਜਾਬ ਅਤੇ ਦਿੱਲੀ ਹੀ ਦੋ ਅਜਿਹੇ ਸੂਬੇ ਸਨ ਜਿੱਥੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਮੁਫ਼ਤ ਬਿਜਲੀ ਹੈ। ਹੁਣ ਜਦੋਂ ਦਿੱਲੀ ਵਿੱਚ ਸਾਡੀ ਸਰਕਾਰ ਨਹੀਂ ਹੈ, ਤਾਂ ਮੈਂ ਸੁਣਿਆ ਹੈ ਕਿ ਛੇ ਮਹੀਨਿਆਂ ਦੇ ਅੰਦਰ ਉੱਥੇ ਮੁਫ਼ਤ ਬਿਜਲੀ ਬੰਦ ਹੋ ਸਕਦੀ ਹੈ। ਪੰਜਾਬ ਵਿੱਚ, ਤੁਹਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਮੁਫ਼ਤ ਬਿਜਲੀ ਮਿਲ ਰਹੀ ਹੈ। ਜੇਕਰ ਗਲਤੀ ਨਾਲ ਤੁਸੀਂ ਉਨ੍ਹਾਂ ਲੋਕਾਂ ਨੂੰ ਵੋਟ ਦਿੰਦੇ ਹੋ ਤਾਂ ਸੋਚੋ ਕਿ ਪੰਜਾਬ ਵਿੱਚ ਕੀ ਹੋਵੇਗਾ।”

ਉਨ੍ਹਾਂ ਕਿਹਾ, “ਦਿੱਲੀ ਵਿੱਚ ਸਾਡੀ ਸਰਕਾਰ ਤੋਂ ਬਾਅਦ, ਸਾਰੇ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਗਏ, ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਅਤੇ ਟੈਸਟ ਬੰਦ ਕਰ ਦਿੱਤੇ ਗਏ ਅਤੇ ਹੁਣ ਉਹ ਮੁਫਤ ਬਿਜਲੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਹਨ। ਔਰਤਾਂ ਲਈ ਮੁਫਤ ਬੱਸ ਯਾਤਰਾ ਲਈ ਟਿਕਟਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਲਈ ਆਮ ਆਦਮੀ ਪਾਰਟੀ ਜ਼ਰੂਰੀ ਹੈ। ਭੁੱਲ ਕੇ ਵੀ ਦੂਜੀਆਂ ਪਾਰਟੀਆਂ ਨੂੰ ਵੋਟ ਨਾ ਦਿਓ।”

ਕਿਸਾਨਾਂ ਨੂੰ ਦਿੱਤੇ ਜਾ ਰਹੇ ਫਾਇਦਿਆਂ ‘ਤੇ ਚਾਨਣਾ ਪਾਉਂਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ, “ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਕੁਝ ਕੀਤਾ ਹੈ। ਪਹਿਲਾਂ ਸਿੰਚਾਈ ਲਈ ਬਿਜਲੀ ਸਵੇਰੇ 3 ਜਾਂ 4 ਵਜੇ ਆਉਂਦੀ ਸੀ। ਕਈ ਵਾਰ ਸਿਰਫ ਅੱਧੇ ਘੰਟੇ ਲਈ ਹੀ ਬਿਜਲੀ ਦਿੱਤੀ ਜਾਂਦੀ ਸੀ। ਹੁਣ ਕਿਸਾਨਾਂ ਨੂੰ ਦਿਨ ਵਿੱਚ 7 ਤੋਂ 8 ਘੰਟੇ ਲਗਾਤਾਰ ਬਿਜਲੀ ਮਿਲਦੀ ਹੈ, ਇੱਥੋਂ ਤੱਕ ਕਿ 12 ਘੰਟੇ ਤੱਕ ਵੀ ਬਿਜਲੀ ਦਿੱਤੀ ਜਾਂਦੀ ਹੈ। ਹੁਣ ਰਾਤ ਨੂੰ ਜਾਗਣ ਦੀ ਜ਼ਰੂਰਤ ਨਹੀਂ ਹੈ। ਨਹਿਰੀ ਪਾਣੀ ਹੁਣ ਹਰ ਖੇਤ ਤੱਕ ਪਹੁੰਚ ਰਿਹਾ ਹੈ। ਪਹਿਲਾਂ ਸਿਰਫ 22 ਫੀਸਦ ਕਿਸਾਨਾਂ ਨੂੰ ਸਿੰਚਾਈ ਦਾ ਪਾਣੀ ਮਿਲਦਾ ਸੀ ਪਰ ਹੁਣ ਪੰਜਾਬ ਭਰ ਵਿੱਚ 78 ਫੀਸਦ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਪਹਿਲਾਂ, ਮੰਡੀਆਂ ਵਿੱਚ ਫਸਲ ਵੇਚਣ ਤੋਂ ਬਾਅਦ, ਕਿਸਾਨਾਂ ਨੂੰ ਭੁਗਤਾਨ ਲਈ ਤਿੰਨ ਤੋਂ ਚਾਰ ਮਹੀਨੇ ਉਡੀਕ ਕਰਨੀ ਪੈਂਦੀ ਸੀ। ਹੁਣ ਤੁਸੀਂ ਸਵੇਰੇ ਆਪਣੀ ਫਸਲ ਮੰਡੀਆਂ ਵਿੱਚ ਲੈ ਜਾਂਦੇ ਹੋ ਅਤੇ ਸ਼ਾਮ ਨੂੰ ਘਰ ਵਾਪਸ ਆਉਣ ਤੱਕ ਤੁਹਾਨੂੰ ਸੁਨੇਹਾ ਮਿਲ ਜਾਂਦਾ ਹੈ ਕਿ ਤੁਹਾਨੂੰ ਭੁਗਤਾਨ ਕਰ ਦਿੱਤਾ ਗਿਆ ਹੈ। ਭੁਗਤਾਨ ਹੁਣ ਉਸੇ ਦਿਨ ਕੀਤੇ ਜਾਂਦੇ ਹਨ।”

ਭਲਾਈ ਸਬੰਧੀ ਗਰੰਟੀਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਇਹ ਸਾਰੀਆਂ ਸਹੂਲਤਾਂ ਆਮ ਆਦਮੀ ਪਾਰਟੀ ਸਰਕਾਰ ਦੀ ਬਦੌਲਤ ਹਨ। ਜਲਦੀ ਹੀ ਸਭ ਤੋਂ ਵੱਡਾ ਐਲਾਨ ਕੀਤਾ ਜਾਵੇਗਾ ਜਿਸ ਤਹਿਤ ਹਰ ਔਰਤ ਦੇ ਖਾਤੇ ਵਿੱਚ 1000 ਰੁਪਏ ਪ੍ਰਤੀ ਮਹੀਨਾ ਜਮ੍ਹਾ ਕੀਤੇ ਜਾਣਗੇ। ਰਜਿਸਟ੍ਰੇਸ਼ਨ ਵਿਸਾਖੀ ਦੇ ਆਸਪਾਸ ਸ਼ੁਰੂ ਹੋ ਜਾਵੇਗੀ। ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। 18 ਸਾਲ ਤੋਂ ਵੱਧ ਉਮਰ ਦੀ ਕੋਈ ਵੀ ਔਰਤ ਜੋ ਪੰਜਾਬ ਦੀ ਵਸਨੀਕ ਹੈ, ਇਸ ਯੋਜਨਾ ਤਹਿਤ ਰਜਿਸਟਰ ਕਰਕੇ ਲਾਭ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੀ ਹੈ। ਇਸ ਦੇ ਨਾਲ, ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ।”

ਆਪ ਸੁਪਰੀਮੋ ਨੇ ਕਿਹਾ, “2022 ਦੀਆਂ ਚੋਣਾਂ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੈਂ ਕਈ ਵਾਅਦੇ ਕੀਤੇ ਸਨ ਅਤੇ ਹੁਣ ਇੱਕ ਵੀ ਗਰੰਟੀ ਅਧੂਰੀ ਨਹੀਂ ਰਹੀ। ਹਰ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅਸੀਂ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਹਨ। ਪਿੰਡਾਂ ਨੂੰ ਜੋੜਨ ਵਾਲੀਆਂ 4000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਅਤੇ ਜਲਦ ਹੀ ਖੇਡਾਂ ਦਾ ਸਮਾਨ ਵੀ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਵੱਲੋਂ ਹੋਰ ਬਹੁਤ ਸਾਰੇ ਕੰਮ ਕੀਤੇ ਗਏ ਹਨ ਅਤੇ ਇਹ ਕੰਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।”

ਆਪਣੇ ਸੰਬੋਧਨ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ, “ਹੋਰ ਪਾਰਟੀਆਂ ਕੋਲ ਕਹਿਣ ਲਈ ਕੁਝ ਨਹੀਂ ਬਚਿਆ। ਉਹ ਸਿਰਫ਼ ਟਵਿੱਟਰ ‘ਤੇ ਸਾਨੂੰ ਗਾਲ੍ਹਾਂ ਕੱਢਦੀਆਂ ਹਨ। ਜਦੋਂ ਇਹ ਪਾਰਟੀਆਂ ਪਿੰਡਾਂ ਵਿੱਚ ਜਾਂਦੀਆਂ ਹਨ, ਤਾਂ ਲੋਕ ਉਨ੍ਹਾਂ ਨੂੰ ਭਜਾ ਦਿੰਦੇ ਹਨ। ਹੁਣ ਇਹ ਸਿਰਫ ਟਵਿੱਟਰ (ਹੁਣ ਐਕਸ) ‘ਤੇ ਬਿਆਨਬਾਜ਼ੀ ਕਰਨ ਵਾਲੀਆਂ ਪਾਰਟੀਆਂ ਬਣ ਗਈਆਂ ਹਨ। ਆਮ ਆਦਮੀ ਪਾਰਟੀ ਨੂੰ ਵਾਪਸ ਲਿਆਉਣਾ ਚਾਹੀਦਾ ਹੈ। ਪਿਛਲੀ ਵਾਰ ਤੁਸੀਂ 92 ਸੀਟਾਂ ਦਿੱਤੀਆਂ ਸਨ। ਇਸ ਵਾਰ ਇਹਨਾਂ ਪਾਰਟੀਆਂ ਨੂੰ ਇੱਕ ਵੀ ਸੀਟ ਨਾ ਦਿਓ। ਆਮ ਆਦਮੀ ਪਾਰਟੀ ਨੂੰ ਸਾਰੀਆਂ 117 ਸੀਟਾਂ ਦਿਓ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਹੋਣ ਅਤੇ ਅਸੀਂ ਹੋਰ ਵੀ ਸਖ਼ਤ ਮਿਹਨਤ ਕਰ ਸਕੀਏ।”

ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ਬਾਰੇ ਗੱਲ ਕਰ ਰਹੇ ਹਾਂ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਸਟੇਜਾਂ ‘ਤੇ, ਸਿਰਫ਼ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਜਵਾਬ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਲਈ ਨਹੀਂ, ਸਗੋਂ ਉਨ੍ਹਾਂ ਦੇ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਸੁਖਬੀਰ ਬਾਦਲ ਸੂਬੇ ਨੂੰ ਲੁੱਟਣ ਲਈ ‘ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਦੇ ਆਗੂਆਂ ਨੂੰ ਸਰਪ੍ਰਸਤੀ ਦੇ ਰਹੇ ਹਨ ਅਤੇ ਇਹ ਸਵੀਕਾਰਯੋਗ ਨਹੀਂ ਹੈ।”

ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਨੂੰ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਉਹ ਪੰਜਾਬ ਨੂੰ ਤਬਾਹ ਕਰ ਦੇਣਗੇ। ਅਕਾਲੀ ਪਾਰਟੀ ਨੂੰ ਕਦੇ ਸ਼ਹੀਦਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਬਾਦਲ ਪਰਿਵਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਕੇ ਸਾਡੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਿਆਂ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਕੀਤੀ।”

ਇਨਸਾਫ਼ ਦੇ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਵਿਕਾਸ ਦੀ ਗੱਲ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਹੋਈ ਅਤੇ ਬੇਕਸੂਰ ਮਾਰੇ ਗਏ, ਬਾਰੇ ਚੁੱਪ ਕਿਉਂ ਹਨ। ਉਨ੍ਹਾਂ ਦੀ ਪੰਜਾਬ ਬਚਾਓ ਯਾਤਰਾ ‘ਪਰਿਵਾਰ ਬਚਾਓ ਯਾਤਰਾ’ ਤੋਂ ਇਲਾਵਾ ਕੁਝ ਵੀ ਨਹੀਂ ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ, ਉਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।”

ਸ਼ਾਸਨ ਅਤੇ ਸਿੰਚਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਅਸਲੀ ਕਿਰਦਾਰ ਨੂੰ ਜਾਣਦੇ ਹਨ, ਇਸੇ ਕਰਕੇ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆ ਰਹੇ। ਅਸੀਂ 6900 ਕਿਲੋਮੀਟਰ ਲੰਬੇ ਨਾਲਿਆਂ ਅਤੇ 18,349 ਚੈਨਲਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਹਿਰੀ ਪਾਣੀ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਪਹਿਲਾਂ, ਨਹਿਰਾਂ ਕੁਝ ਆਗੂਆਂ ਦੇ ਘਰਾਂ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਨੇ ਕਦੇ ਵੀ ਕਿਸਾਨਾਂ ਦੀ ਪਰਵਾਹ ਨਹੀਂ ਕੀਤੀ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਅਜਿਹੇ ਫੈਸਲੇ ਸਿਰਫ ਉਹ ਲੋਕ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੁੰਦੇ ਹਨ, ਪਹਾੜੀਆਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਲਿਖੇ ਲੋਕ ਨਹੀਂ ਲੈ ਸਕਦੇ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਇਸਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹ ਈਰਖਾ ਕਰਦੇ ਹਨ ਕਿਉਂਕਿ ਸਾਡਾ ਏਜੰਡਾ ਆਮ ਆਦਮੀ ਦੀ ਭਲਾਈ ‘ਤੇ ਕੇਂਦ੍ਰਿਤ ਹੈ ਜਦੋਂ ਕਿ ਉਨ੍ਹਾਂ ਨੇ ਸਿਰਫ ਵਾਰੋ-ਵਾਰੀ ਸੂਬੇ ਨੂੰ ਲੁੱਟਿਆ ਹੈ।”

ਫਤਵੇ ‘ਤੇ ਵਿਚਾਰ ਕਰਦਿਆਂ ਉਨ੍ਹਾਂ ਕਿਹਾ, “ਇਹ ਗੰਦੀ ਖੇਡ ਉਦੋਂ ਬੰਦ ਹੋ ਗਈ ਜਦੋਂ ਲੋਕਾਂ ਨੇ ਸਾਨੂੰ ਵੱਡਾ ਫਤਵਾ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਅਸੀਂ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਿਸ ਕਾਰਨ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਵਿਕਾਸ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਸੌੜੇ ਦਿੱਤੇ ਨੂੰ ਪੂਰਾ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਅਸੀਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਗਿਆ ਹੈ, ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ।”

ਲੋਕ-ਪੱਖੀ ਸਕੀਮਾਂ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਵਰਤ ਰਹੇ ਹਾਂ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਅਸੀਂ ਸੂਬੇ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ। ਅਸੀਂ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਕਰਦੇ ਰਹਾਂਗੇ। ਸਾਡਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਤੋਂ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਨੂੰ ਨਹੀਂ ਸਮਝਦੇ ਪਰ ਇਸ ‘ਤੇ ਰਾਜ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੂਬੇ ਦੀਆਂ ਵਿਰੁੱਧ ਤਾਕਤਾਂ ਭਾਵੇਂ ਮੁਗਲ ਹੋਣ ਭਾਵੇਂ ਅੰਗਰੇਜ਼ ਹੋਣ ਜਾਂ ਹੁਣ ਭਾਜਪਾ, ਦਾ ਸਾਥ ਦੇ ਕੇ ਪੰਜਾਬ ਨੂੰ ਵਾਰ-ਵਾਰ ਧੋਖਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੱਲਾਂ ਦੇ ਮਾਹਰ ਹਨ ਜੋ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਚੀਜ਼ ਨਾਲ ਖੁਦ ਨੂੰ ਜੋੜ ਸਕਦੇ ਹਨ। ਕਾਂਗਰਸ ਵਿੱਚ ਹਰ ਨੇਤਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਨੇਤਾ ਨੂੰ ਹਾਲ ਹੀ ਵਿੱਚ ਕੀਤੀ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ ‘ਤੇ ਨਕਾਰਿਆ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਢਹਿ ਜਾਵੇਗਾ।

ਲੀਡਰਸ਼ਿਪ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਟਿੱਪਣੀ ਕੀਤੀ, “ਇਹ ਮੰਦਭਾਗਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਜੋ ਇਨ੍ਹਾਂ ਧੜਿਆਂ ਨੂੰ ਇਕਜੁੱਟ ਕਰਨ ਲਈ ਆਉਂਦੇ ਹਨ, ਉਨ੍ਹਾਂ ਦੇ ਨਾਮ ਵੀ ਸਹੀ ਢੰਗ ਨਾਲ ਨਹੀਂ ਉਚਾਰ ਸਕਦੇ। ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਹ ਸਿਰਫ਼ ਇਸਦੀ ਦੌਲਤ ਲੁੱਟਣਾ ਚਾਹੁੰਦੇ ਹਨ। ਪਹਿਲਾਂ ਇਹ ਪਾਰਟੀਆਂ ਸੱਤਾ ਹਥਿਆਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਗੰਦਗੀ ਸਾਫ਼ ਕਰਨ ਲਈ ਪੰਜਾਬ ਵਿੱਚ ਮੌਜੂਦ ਹੈ। ਅਸੀਂ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੇ ਹਾਂ। ਇਹ ਜਲਦ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖ਼ਤਰਾ ਪੈਦਾ ਕਰਦੀਆਂ ਹਨ।”

ਉਨ੍ਹਾਂ ਕਿਹਾ, “ਅੱਜ ਫਤਿਹਗੜ੍ਹ ਸਾਹਿਬ ਵਿੱਚ 41.22 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਵੱਡੇ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ। ਇਸ ਵਿੱਚ 1ਐਲ ਡਿਸਟ੍ਰੀਬਿਊਟਰੀ, ਸੰਗਤਪੁਰਾ ਮਾਈਨਰ, ਰੀਠਖੇੜੀ ਮਾਈਨਰ ਅਤੇ ਚਲੀਲਾ ਸਬ-ਮਾਈਨਰ ਦੀ ਕੰਕਰੀਟ ਲਾਈਨਿੰਗ ਸ਼ਾਮਲ ਹੈ। ਪਹਿਲਾਂ ਘੱਟ ਸਮਰੱਥਾ ਕਾਰਨ, ਵਾਧੂ ਪਾਣੀ ਹਰਿਆਣਾ ਵੱਲ ਜਾਂਦਾ ਸੀ ਅਤੇ ਪੰਜਾਬ ਦੇ ਖੇਤਾਂ ਨੂੰ ਨੁਕਸਾਨ ਹੁੰਦਾ ਸੀ। ਹੁਣ ਪੰਜਾਬ ਦੇ ਦਰਿਆਈ ਪਾਣੀ ਦੀ ਹਰ ਬੂੰਦ ਪੰਜਾਬ ਦੇ ਖੇਤਾਂ ਤੱਕ ਪਹੁੰਚੇਗੀ ਜਿਸ ਨਾਲ 70 ਪਿੰਡਾਂ ਦੇ 41,726 ਏਕੜ ਰਕਬੇ ਨੂੰ ਲਾਭ ਹੋਵੇਗਾ।”

ਤਕਨੀਕੀ ਸੁਧਾਰਾਂ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “1ਐਲ ਦੀ ਸਮਰੱਥਾ 95.5 ਕਿਊਸਿਕ ਤੋਂ ਵਧ ਕੇ 142.91 ਕਿਊਸਿਕ ਹੋ ਜਾਵੇਗੀ। ਸੰਗਤਪੁਰਾ ਮਾਈਨਰ ਦੀ ਸਮਰੱਥਾ 17 ਤੋਂ ਵਧ ਕੇ 30.74 ਕਿਊਸਿਕ, ਰੀਠਖੇੜੀ ਮਾਈਨਰ ਦੀ ਸਮਰੱਥਾ 49.70 ਤੋਂ 73.69 ਕਿਊਸਿਕ ਅਤੇ ਚਲੀਲਾ ਸਬ-ਮਾਈਨਰ ਦੀ ਸਮਰੱਥਾ 18.80 ਤੋਂ ਵਧ ਕੇ 31.27 ਕਿਊਸਿਕ ਹੋ ਜਾਵੇਗੀ। ਇਹ ਨਹਿਰ 1960 ਵਿੱਚ ਭਾਖੜਾ ਮੇਨ ਲਾਈਨ ਤੋਂ ਨਿਕਲੀ ਸੀ ਪਰ ਸਮੇਂ ਦੇ ਨਾਲ ਢਾਂਚਾਗਤ ਨੁਕਸਾਨ ਕਾਰਨ ਇਸਦੀ ਕੁਸ਼ਲਤਾ ਘਟ ਗਈ। ਕੰਕਰੀਟ ਲਾਈਨਿੰਗ ਦੇ ਨਾਲ, ਇਸ ਦੀ ਸਮਰੱਥਾ 1.5 ਗੁਣਾ ਵਧ ਜਾਵੇਗੀ। ਅਸੀਂ ਰੀਠਖੇੜੀ ਅਤੇ ਚਲੀਲਾ ਮਾਈਨਰ ਦੇ 21,000 ਫੁੱਟ ਲੰਮੇ ਪਹਿਲਾਂ ਤੋਂ ਗੈਰ-ਕਾਰਜਸ਼ੀਲ ਭਾਗਾਂ ਨੂੰ ਬਹਾਲ ਕੀਤਾ ਹੈ ਜਿਸ ਨਾਲ ਵਾਧੂ 6,534 ਏਕੜ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਸਾਲ 2022 ਤੋਂ ਹੁਣ ਤੱਕ ਲਗਭਗ 11,477 ਏਕੜ ਜ਼ਮੀਨ ਪਹਿਲਾਂ ਹੀ ਨਹਿਰੀ ਸਿੰਚਾਈ ਅਧੀਨ ਲਿਆਂਦੀ ਜਾ ਚੁੱਕੀ ਹੈ।”

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

The post ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਫਤਹਿਗੜ੍ਹ ਸਾਹਿਬ, 13 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਾਲਮ ਸ਼ਾਸਕਾਂ ਨੇ ਇਸ ਅਸਥਾਨ ‘ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ, ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਲਈ ਲਈ ਬਲਿਦਾਨ ਦੇਣ ਵਾਸਤੇ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਮਹਾਨ ਕੁਰਬਾਨੀ ਤੋਂ ਜਾਣੂ ਕਰਵਾਉਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਤਤਕਾਲੀ ਮੁਗਲ ਹਾਕਮ ਦੇ ਜਬਰ ਵਿਰੁੱਧ ਖੜ੍ਹੇ ਹੋਣ ਲਈ ਮਿਸਾਲੀ ਹਿੰਮਤ ਅਤੇ ਨਿਡਰਤਾ ਦਿਖਾਈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਜੀ ਤੋਂ ਵਿਰਾਸਤ ਵਿੱਚ ਮਿਲੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੀ ਉਮਰ ਵਿੱਚ ਦਿੱਤੀ ਇਸ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਦੇ ਇਤਿਹਾਸ ਵਿੱਚ ਕੋਈ ਸਾਨੀ ਨਹੀਂ।

The post ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ
ਫਤਹਿਗੜ੍ਹ ਸਾਹਿਬ, 13 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪੰਚਾਇਤ ਘਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ-ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਬੈਠਣ ਅਤੇ ਸਮੂਹਿਕ ਫੈਸਲੇ ਲੈਣ ਲਈ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਭਾਵੇਂ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਕਿਹਾ ਜਾਂਦਾ ਹੈ, ਪਰ ਪਹਿਲਾਂ ਉਨ੍ਹਾਂ ਦੇ ਬੈਠਣ ਲਈ ਢੁਕਵੀਂ ਜਗ੍ਹਾ ਵੀ ਨਹੀਂ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ਹਰ ਖੇਤਰ ਵਿੱਚ ਬਦਲਾਅ ਦੇਖ ਰਿਹਾ ਹੈ ਕਿਉਂਕਿ ਆਮ ਲੋਕਾਂ ਦੇ ਕੰਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਹੁਣ ਸੂਬੇ ਵਿੱਚ ਟੇਲਾਂ ‘ਤੇ ਪਹਿਲੀ ਵਾਰ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ, ਸਰਕਾਰ ਨੇ ਪੰਜਾਬ ਭਰ ਵਿੱਚ 15,947 ਖਾਲਿਆਂ ਤੇ ਕੱਸੀਆਂ ਨੂੰ ਮੁੜ ਸੁਰਜੀਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਰਣਨੀਤੀ ਘੜੀ ਗਈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਮੁਹਿੰਮ ਦਾ ਦਿਲੋਂ ਸਮਰਥਨ ਕੀਤਾ ਹੈ ਜੋ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀਆਂ 700 ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਦਾ ਸੰਕਲਪ ਲੈਂਦਿਆਂ ਮਤੇ ਪਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।
ਰਵਾਇਤੀ ਪਾਰਟੀਆਂ ਦੇ ਆਗੂਆਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਪਾਰਟੀਆਂ ਪਾਟੋਧਾੜ ਦਾ ਸ਼ਿਕਾਰ ਹਨ ਜਿੱਥੇ ਹਰ ਆਗੂ ਸੱਤਾ ਹਥਿਆਉਣ ਲਈ ਹੱਥ-ਪੈਰ ਮਾਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਦੇ ਭਲੇ ਲਈ ਕੋਈ ਏਜੰਡਾ ਨਹੀਂ ਕਿਉਂਕਿ ਉਹ ਸਿਰਫ਼ ਸੱਤਾ ਦੇ ਲਾਲਚ ਵਿੱਚ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਵਿੱਚ ਕਈ ਧੜੇ ਸੱਤਾ ਪ੍ਰਾਪਤ ਕਰਨ ਲਈ ਆਪਸ ਵਿੱਚ ਲੜ ਰਹੇ ਹਨ ਤਾਂ ਜੋ ਉਹ ਸੂਬੇ ਦੇ ਖਜ਼ਾਨੇ ਦੌਲਤ ਦੀ ਲੁੱਟ ਕਰ ਸਕਣ ਜਦੋਂ ਕਿ ਮੌਜੂਦਾ ਸਰਕਾਰ ਇਮਾਨਦਾਰੀ ਨਾਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਨੂੰ ਬਰਬਾਦੀ ਵੱਲ ਧੱਕ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨ ਵਿਦੇਸ਼ਾਂ ਨੂੰ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਉਲਟਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸੂਬੇ ਦੇ ਨੌਜਵਾਨ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਿਹਾ ਹੈ ਕਿਉਂਕਿ ਹੁਣ ਸਰਕਾਰ ਲੀਡਰਾਂ ਦੀ ਨਹੀਂ ਸਗੋਂ ਆਮ ਆਦਮੀ ਦੀ ਸਰਕਾਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 78 ਸਾਲ ਬੀਤ ਜਾਣ ਤੋਂ ਬਾਅਦ ਵੀ ਆਜ਼ਾਦੀ ਦੇ ਲਾਭ ਹਰ ਘਰ ਤੱਕ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟਾ ਫੈਲਾਉਣ, ਜਨਤਾ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਦੇ ਨਾਲ-ਨਾਲ ਹੋਰ ਬੁਰਾਈਆਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਜ਼ਾਦੀ ਦਾ ਲਾਭ ਹਰ ਘਰ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਦਾ ਕੰਮ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਰਿਸ਼ਵਤ ਦੇ ਹੋ ਰਿਹਾ ਹੈ, ਆਮ ਪਰਿਵਾਰਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ, ਪੁਲਿਸ ਥਾਣਿਆਂ ਵਿੱਚ ਬਿਨਾਂ ਭ੍ਰਿਸ਼ਟਾਚਾਰ ਦੇ ਕੰਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ
ਪੰਜਾਬ ਅੱਜ ਮਿਸਾਲੀ ਬਦਲਾਅ ਦਾ ਗਵਾਹ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਹਰ ਖੇਤਰ ਵਿੱਚ ਨਮੋਸ਼ੀ ਅਤੇ ਬਦਨਾਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਨ੍ਹਾਂ ਦੀ ਸਰਕਾਰ ਖੁਸ਼ਹਾਲ, ਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਬਦਇੰਤਜ਼ਾਮੀ ਨੂੰ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੇ ਰਾਹ ‘ਤੇ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

The post ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।
ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜਰਬੇ ਸਾਂਝੇ ਕਰਨਾ ਹੈ ਤਾਂ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਲੀਹੋਂ ਹਟਵੇਂ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀਅਤ ਦਾ ਥੰਮ੍ਹ ਹਨ ਅਤੇ ਪਿੰਡਾਂ ਵਿੱਚ ਸਕੂਲਾਂ, ਡਿਸਪੈਂਸਰੀਆਂ, ਪਸ਼ੂ ਹਸਪਤਾਲਾਂ ਅਤੇ ਹੋਰ ਜਨਤਕ ਭਲਾਈ ਵਾਲੇ ਕਾਰਜਾਂ ਦਾ ਪ੍ਰਬੰਧ ਸਿੱਧੇ ਤੌਰ ’ਤੇ ਪੰਚਾਇਤਾਂ ਦੀ ਨਿਗਰਾਨੀ ਹੇਠ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਿਖਲਾਈ ਸਰਪੰਚਾਂ ਤੇ ਪੰਚਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਦਾ ਸਾਰੇ ਵਿਭਾਗਾਂ ਨਾਲ ਵਾਹ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਮਹਿਲਾ ਪੰਚਾਇਤੀ ਨੁਮਾਇੰਦਿਆਂ ਦਾ ਆਤਮ ਵਿਸ਼ਵਾਸ ਹੋਰ ਵਧੇਗਾ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਰਪੰਚਾਂ ਤੇ ਪੰਚਾਂ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਉਣ ਲਈ ਇਸ ਵਿਸ਼ੇਸ਼ ਟ੍ਰੇਨ ਦਾ ਇੰਤਜ਼ਾਮ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਸਤਿਕਾਰ ਹੈ ਅਤੇ ਹਰੇਕ ਵਿਅਕਤੀ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

The post ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ:

ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰਿੱਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ ‘ਤੇ ਡਰਿੱਲਿੰਗ ਏਜੰਸੀ ਅਤੇ ਪੁੱਟੇ ਜਾਣ ਵਾਲੇ ਖੂਹ ਦੇ ਮਾਲਕ ਦਾ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ। ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ।

ਹੁਕਮਾਂ ਮੁਤਾਬਕ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ, ਜੋ ਜ਼ਮੀਨੀ ਸਤਾ ਤੋਂ 0.50/0.50 x 0.60 ਮੀਟਰ (0.30 ਮੀਟਰ ਜ਼ਮੀਨੀ ਲੈਵਲ ਤੋਂ ਅਤੇ 0.30 ਮੀਟਰ ਜ਼ਮੀਨੀ ਲੈਵਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਜ਼ਰੂਰੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਸਾਰੀ ਉਪਰੰਤ ਖ਼ਾਲੀ ਥਾਂ ਨੂੰ ਮਿੱਟੀ ਨਾਲ, ਖ਼ਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਵਾਂਗ ਕੀਤਾ ਜਾਵੇ।

ਪੇਂਡੂ ਇਲਾਕੇ ਵਿੱਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ। ਉਨ੍ਹਾਂ ਵੱਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ। ਇਹ ਹੁਕਮ ਜ਼ਿਲ੍ਹੇ ਵਿੱਚ 16 ਜੂਨ, 2025 ਤੱਕ ਲਾਗੂ ਰਹਿਣਗੇ।

The post ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਹੱਕ ‘ਚ ਕੀਤਾ ਇਤਿਹਾਸਕ ਫੈਸਲਾ-ਵਿਧਾਇਕ ਰਾਏ
ਫਤਹਿਗੜ੍ਹ ਸਾਹਿਬ, 14 ਅਪ੍ਰੈਲ

ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ । ਪੰਜਾਬ ਸਰਕਾਰ  ਜਿੱਥੇ  ਸ਼ਹੀਦ-ਏ-ਆਜ਼ਮ  ਭਗਤ ਸਿੰਘ ਦੀ ਸੋਚ ਤੇ ਚਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਸੋਚ ਤੇ ਚੱਲਦਿਆਂ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦੇਣ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਤਿਹਾਸ ਦੇ ਇਹਨਾਂ ਦੋ ਯੁਗ ਪੁਰਸ਼ਾਂ ਦੀਆਂ ਫੋਟੋਆਂ ਅੱਜ ਹਰੇਕ ਸਰਕਾਰੀ ਦਫਤਰ ਵਿੱਚ ਲੱਗੀਆਂ ਹੋਈਆਂ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਹਨਾਂ ਮਹਾਨ ਵਿਅਕਤੀਆਂ ਦੇ ਯੋਗ ਦਾਨ ਨੂੰ ਹਮੇਸ਼ਾ ਯਾਦ ਰੱਖ ਸਕਣ।

ਵਿਧਾਇਕ ਰਾਏ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਪਰ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ  ਐਸ.ਸੀ, ਐਸ.ਟੀ ਲਈ ਕੋਈ ਰਾਖਵਾਂਕਰਨ ਨਹੀਂ ਹੈ। ਉਹਨਾਂ ਦੱਸਿਆ ਕਿ 2017 ਵਿੱਚ ਜਦੋਂ ਰਾਜ ਵਿੱਚ ਕਾਂਗਰਸ ਦੀ ਸਰਕਾਰ ਸੀ, ਸਾਡੀ ਪਾਰਟੀ ਨੇ ਇਹ ਮੰਗ ਰੱਖੀ ਸੀ ਪਰੰਤੂ ਆਪਣੇ ਆਪ ਨੂੰ ਦਲਿਤ ਹਿਤੈਸ਼ੀ ਅਖਵਾਉਣ ਵਾਲੀ ਕਾਂਗਰਸ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਹਨਾਂ ਦੱਸਿਆ 2022 ਵਿੱਚ ਸਾਡੀ ਪਾਰਟੀ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਨਾਲ ਇੱਕ ਵੱਡਾ ਵਾਅਦਾ ਕੀਤਾ ਸੀ ਕਿ ਜਦੋਂ ਅਸੀਂ ਸੱਤਾ ਵਿੱਚ ਆਵਾਂਗੇ, ਤਾਂ ਅਸੀਂ ਤੁਹਾਡੇ ਬੱਚਿਆਂ ਨੂੰ ਹਾਈ ਕੋਰਟ ਵਿੱਚ ਰਾਖਵਾਂਕਰਨ ਦੇਵਾਂਗੇ। ਉਹਨਾਂ ਕਿਹਾ ਕਿ ਜੇਕਰ ਸਰਕਾਰੀ ਵਕੀਲਾਂ ਵਿੱਚ ਰਾਖਵਾਂਕਰਨ ਹੋਵੇ ਤਾਂ ਅਨੁਸੂਚਿਤ ਜਾਤੀ ਭਾਈਚਾਰੇ ਦਾ ਬੱਚਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਜੱਜ ਬਣ ਜਾਵੇਗਾ ਪਰ ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ 75 ਸਾਲਾਂ ਤੱਕ ਦਲਿਤਾਂ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਨਾਮ ‘ਤੇ ਵੋਟਾਂ ਲੈਂਦੀ ਰਹੀ ਅਤੇ ਕਈ ਸਾਲਾਂ ਤੱਕ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਵੋਟਾਂ ਲੈਂਦੇ ਰਹੇ ਪਰ ਕਿਸੇ ਨੇ ਵੀ ਦਲਿਤਾਂ ਦਾ ਸਮਰਥਨ ਨਹੀਂ ਕੀਤਾ। ਉਹਨਾਂ ਕਿਹਾ ਕਿ ਦਲਿਤਾਂ ਦੇ ਪੜੇ ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਲਈ ਕਿਸੇ ਵੀ ਪਾਰਟੀ ਨੇ ਨਹੀਂ ਸੋਚਿਆ ਜੋ ਕਿ ਬਹੁਤ ਦੁੱਖ ਦੀ ਗੱਲ ਹੈ।

ਵਿਧਾਇਕ ਨੇ ਦੱਸਿਆ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਹੁਕਮ ਦਿੱਤਾ ਕਿ ਜਿੱਥੇ ਵੀ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਉੱਥੇ ਜਲਦੀ ਹੀ ਪ੍ਰਬੰਧ ਕੀਤਾ ਜਾਵੇ।

ਉਹਨਾਂ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਖੋਜ ਲਿਆਂਦੀ ਹੈ ਅਤੇ ਉਸ ਸਮੇਂ, ਅਸੀਂ ਪਹਿਲੀ ਵਾਰ  ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋਕਿ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ।

ਵਿਧਾਇਕ ਨੇ ਦੱਸਿਆ ਕਿ ਮਾਪਦੰਡਾਂ ਅਨੁਸਾਰ  ਸੀਨੀਅਰ ਐਡਵੋਕੇਟ ਜਨਰਲ ਦੇ ਅਹੁਦੇ ਲਈ ਆਮਦਨ 20 ਲੱਖ ਰੁਪਏ ਸਾਲਾਨਾ ਹੋਣੀ ਚਾਹੀਦੀ ਹੈ।ਇਸੇ ਤਰ੍ਹਾਂ, ਐਡੀਸ਼ਨਲ ਐਡਵੋਕੇਟ ਜਨਰਲ ਲਈ 15 ਲੱਖ ਰੁਪਏ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਲਈ 10 ਲੱਖ ਰੁਪਏ, ਡਿਪਟੀ ਐਡਵੋਕੇਟ ਜਨਰਲ ਲਈ 7 ਲੱਖ ਰੁਪਏ, ਸਹਾਇਕ ਐਡਵੋਕੇਟ ਜਨਰਲ ਲਈ 3.5 ਲੱਖ ਰੁਪਏ ਅਤੇ ਐਡਵੋਕੇਟ ਆਨ ਰਿਕਾਰਡ ਲਈ ਕੁਝ ਵੀ ਨਹੀਂ ਹੋਣਾ ਚਾਹੀਦਾ। ਇਹ ਸ਼ਰਤ 2017 ਦੇ ਐਕਟ ਵਿੱਚ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ, ਤਾਂ ਉਨ੍ਹਾਂ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਸਨ। ਕਿਉਕਿ 2017 ਦੇ ਐਕਟ ਵਿੱਚ ਬਣਾਏ ਗਏ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ, ਯੋਗ ਉਮੀਦਵਾਰ ਨਹੀਂ ਮਿਲੇ।

ਵਿਧਾਇਕ ਨੇ ਦੱਸਿਆ ਕਿ ਇਸ ਨੂੰ ਵੇਖਦੇ ਹੋਏ ਸਰਕਾਰ ਨੇ ਮਾਪਦੰਡਾਂ ਵਿੱਚ ਫੇਰ ਛੋਟ ਦਿੱਤੀ ਜਿਸ ਅਨੁਸਾਰ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਯਾਨੀ ਕਿ 20 ਲੱਖ ਦੇ ਪ੍ਰਬੰਧ ਵਿੱਚ 10 ਲੱਖ ਰੁਪਏ, 15 ਲੱਖ ਦੇ ਪ੍ਰਬੰਧ ਵਿੱਚ 7.5 ਲੱਖ ਰੁਪਏ, 10 ਲੱਖ ਦੇ ਪ੍ਰਬੰਧ ਵਿੱਚ 5 ਲੱਖ ਰੁਪਏ, 7 ਲੱਖ ਦੇ ਪ੍ਰਬੰਧ ਵਿੱਚ 3.5 ਲੱਖ ਰੁਪਏ ਅਤੇ 3.5 ਲੱਖ ਦੇ ਪ੍ਰਬੰਧ ਵਿੱਚ 1.75 ਲੱਖ ਰੁਪਏ। ਅੱਜ, ਅਸੀਂ ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ 15 ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਦਲਿਤ ਭਾਈਚਾਰੇ ਦੇ ਹੱਕਾਂ ਵਿੱਚ ਦਿੱਤਾ ਗਿਆ ਇਹ ਫੈਸਲਾ ਇਤਿਹਾਸਿਕ ਹੈ ਜਿਸ ਦਾ ਭਾਈਚਾਰੇ ਦੇ ਬੱਚਿਆਂ ਨੂੰ ਵੱਡਾ ਲਾਭ ਮਿਲੇਗਾ ਉਹਨਾਂ ਇਸ ਫੈਸਲੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

The post ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਹੱਕ ‘ਚ ਕੀਤਾ ਇਤਿਹਾਸਕ ਫੈਸਲਾ-ਵਿਧਾਇਕ ਰਾਏ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 12  ਅਪ੍ਰੈਲ

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ ਜ਼ਿਲੇ ਦੇ ਲੋਕਾਂ ਨੂੰ ਹੀਟ ਵੇਵ ਤੋਂ ਬਚਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੁਖਤਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਹੀਟ ਵੇਵ ਸਬੰਧੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ।

ਡਾ. ਸੋਨਾ ਥਿੰਦ ਨੇ ਜ਼ਿਲੇ ਦੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਚ ਪੈਂਦੇ ਸਮੂਹ ਸ਼ਹਿਰਾਂ ਦੇ ਪ੍ਰਮੁੱਖ ਸਥਾਨਾਂ ਉੱਤੇ ਤਾਪਮਾਨ ਦੀ ਜਾਣਕਾਰੀ ਦਰਸਾਉਣ ਵਾਲੇ ਉਪਕਰਨ ਲਗਾਏ ਜਾਣ ਅਤੇ ਬਸ ਸਟੈਂਡ ਤੇ ਹੋਰ ਜਨਤਕ ਥਾਵਾਂ ਤੇ ਲੋਕਾਂ ਨੂੰ ਧੁੱਪ ਤੋਂ ਬਚਾ ਸਬੰਧੀ ਲੋੜੀਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਧੁੱਪੇ ਨਾ ਖੜਨਾ ਪਵੇ। ਉਹਨਾਂ ਖੇਤਰੀ ਟਰਾਂਸਪੋਰਟ ਦਫਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਵਾਸਤੇ ਠੰਡੇ ਪਾਣੀ ਦੇ ਰਹਿਬਰ ਰਖਵਾਉਣੇ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਹੀਟ ਵੇਵ ਤੋਂ ਬਚਾਓ ਸਬੰਧੀ ਜਾਰੀ ਕੀਤੀ ਐਡਵਾਈਜਰੀ ਦੀ ਪਾਲਣਾ ਕੀਤੀ ਜਾਵੇ ਅਤੇ ਮੌਸਮ ਸਬੰਧੀ ਜਾਣਕਾਰੀ ਦੇਣ ਵਾਲੀ ਮੋਬਾਈਲ ਐਪ ਸੁਚੇਤ ਆਪਣੇ ਮੋਬਾਈਲ ਫੋਨ ਵਿੱਚ ਜਰੂਰ ਰੱਖੀ ਜਾਵੇ ਤਾਂ ਜੋ ਤਾਪਮਾਨ ਸਬੰਧੀ ਸਹੀ ਜਾਣਕਾਰੀ ਹਾਸਲ ਹੋ ਸਕੇ। ਇਸ ਤੋਂ ਇਲਾਵਾ, ਮੌਸਮ ਵਿਭਾਗ ਦੀ ਵੈੱਬਸਾਈਟ [http://mausam.imd.gov.in/] ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਹੁਣ ਇਹ ਵੀ ਕਿਹਾ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਦਿਨਾਂ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹੀਟ ਅਲਰਟ ਜਾਰੀ ਕਰਨ, ਹੀਟ ਅਲਰਟ ਦੌਰਾਨ ਰਿਪੋਰਟਾਂ ਨੂੰ ਵਿਚਾਰਨ, ਤਾਜੇ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨ, ਹਸਪਤਾਲਾਂ ਆਦਿ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਚਲਾਉਣ ਲਈ ਆਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਨੂੰ ਗਰਮੀ ਸਬੰਧੀ ਬਿਮਾਰੀਆਂ ਤੋਂ ਬਚਾਓ ਬਾਰੇ ਜਾਗਰੂਕ ਕਰਨ, ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਨੂੰ ਦਵਾਈਆਂ, ਓ.ਆਰ.ਐਸ. ਅਤੇ ਹੋਰ ਲੋੜੀਂਦਾ ਸਮਾਨ ਤੇ ਸਟਾਫ ਉਪਲਭਧ ਰੱਖਣ, ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਹਦਾਇਤ ਵੀ ਕੀਤੀ।

ਡਾ. ਸੋਨਾ ਥਿੰਦ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਆਸ਼ਾ ਵਰਕਰਾਂ ਸਮੇਤ ਸਾਰੇ ਪੈਰਾ- ਮੈਡੀਕਲ ਸਟਾਫ ਨੂੰ ਹੀਟ ਵੇਵ ਤੋਂ ਬਚਾਅ ਸਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹੀਟ ਵੇਵ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ ਹਰੇਕ ਵਿਅਕਤੀ ਤੱਕ ਪਹੁੰਚ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਲਈ ਪੀਣ ਯੋਗ ਤਾਜ਼ੇ ਪਾਣੀ, ਛਾਂ, ਪਖ਼ਾਨਿਆਂ ਆਦਿ ਦਾ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ। ਇਸ ਦੇ ਨਾਲ ਹੀ ਨਗਰ ਕੌਂਸਲਾਂ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਕਾਮਿਆਂ ਲਈ ਪਾਣੀ ਅਤੇ ਛਾਂ ਦਾ ਪ੍ਰਬੰਧ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ ਵਿਭਾਗ ਨੂੰ ਪਸ਼ੂ/ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਲਾਹਕਾਰੀ ਆਦਿ ਰਾਹੀਂ ਜਾਣਕਾਰੀ ਦੇਣ ਅਤੇ ਪਸ਼ੂ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਲਈ ਕਿਹਾ। ਜਨਤਕ ਥਾਵਾਂ ‘ਤੇ ਬੱਸ ਅੱਡਿਆਂ ਉਪਰ ਪੀਣ ਵਾਲੇ ਠੰਡੇ ਪਾਣੀ, ਛਾਂ, ਸ਼ੈੱਡ ਆਦਿ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ।

ਡਾ. ਸੋਨਾ ਥਿੰਦ ਨੇ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਸਿੱਧੀ ਧੁੱਪ ‘ਚ ਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਤੋਰੀ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਰਮੀ ਅਤੇ ਲੂ ਤੋਂ ਬਚਾਓ ਲਈ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦਾ ਪਾਲਣ ਕਰਨ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ ਡੀ ਐੱਮ ਫਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐੱਸ ਡੀ ਐੱਮ ਅਮਲੋਹ ਚੇਤਨ ਬੰਗੜ, ਐੱਸ ਡੀ ਐੱਮ ਖਮਾਣੋ ਮਨਰੀਤ ਰਾਣਾ, ਐੱਸ ਡੀ ਐੱਮ ਬਸੀ ਪਠਾਣਾ ਹਰਬੀਰ ਕੌਰ, ਜ਼ਿਲਾ ਮਾਲ ਅਫਸਰ ਕਰੁਣੇਸ਼ ਗੁਪਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

The post ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ
ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀਆਂ ਦਾ ਆਯੋਜਨ 09 ਅਪ੍ਰੈਲ ਨੂੰ ਪਿੰਡ ਚਨਾਰਥਲ ਕਲਾਂ ਵਿਖੇ ਕੀਤਾ ਜਾਵੇਗਾ। ਇਸ ਕੈਂਪ ਵਿੱਚ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ ਜਦੋਂ ਕਿ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ ਨੇ ਦਿੱਤੀ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਸ਼੍ਰੀ ਅਰੂਣ ਕੁਮਾਰ, ਸੰਯੁਕਤ ਡਾਇਰੈਕਟਰ (ਹਾਈਡਰੋਲੋਜੀ) ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ। ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਸਾਉਣੀ ਸੀਜਨ ਦੌਰਾਨ ਪਾਣੀ ਦੀ ਬੱਚਤ ਲਈ ਧਾਨ ਦੀ ਸਿੱਧੀ ਬਿਜਾਈ ਬਾਰੇ ਅਤੇ ਫਸਲੀ ਵਿਭਿੰਨਤਾ ਬਾਰੇ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਗਬਾਨੀ, ਪਸ਼ੂ-ਪਾਲਣ, ਡੇਅਰੀ, ਮੱਛੀ-ਪਾਲਣ, ਭੂਮੀ ਰੱਖਿਆ, ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਖੇਤੀਬਾੜੀ ਵਿਭਾਗ ਵੱਲੋਂ ਨਵੀਨਤਮ ਖੇਤੀ ਮਸ਼ੀਨਰੀ ਦੀ ਨੁਮਾਇਸ਼ ਵੀ ਲਗਾਈ ਜਾਵੇਗੀ।

ਮੁਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਅਤੇ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਹਾਸਿਲ ਕਰਨ।

The post ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ appeared first on Latest News, Breaking News, Crime News, Business News, Punjab News Updates: LiveGeoNews.com.

ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਰਕਾਰੀ ਐਲੀਮੈਂਟਰੀ ਸਕੂਲ, ਅਬਦੁੱਲਾਪੁਰ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।

ਹਲਕਾ ਵਿਧਾਇਕ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਸਰਕਾਰ ਦੀ ਇੱਕ ਅਜਿਹੀ ਪਹਿਲ ਹੈ, ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਨਹੀਂ ਹੁੰਦੀ ਸੀ, ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਬਾਰੇ ਜ਼ਿਆਦਾ ਕੁਝ ਪਤਾ ਨਹੀਂ ਹੁੰਦਾ ਸੀ। ਪ੍ਰੰਤੂ ਹੁਣ ਮਾਪੇ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਆਪਣੇ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ।

ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਹਮੇਸ਼ਾਂ ਅਣਗੌਲਿਆਂ ਕੀਤਾ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਕੀਤੇ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਪਹਿਲ ਦਿੰਦੇ ਸਨ ਪ੍ਰੰਤੂ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਕਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਵੱਡਾ ਬਦਲਾਅ ਆਇਆ ਹੈ।

ਸਕੂਲ ਆਫ ਐਮੀਨੈਂਸ ਦੇ ਰੂਪ ਵਿਚ ਸਰਕਾਰ ਨੇ ਵਿਲੱਖਣ ਪਹਿਲ ਕਦਮੀ ਕੀਤੀ ਹੈ, ਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਆਧੁਨਿਕ ਸਾਜੋ ਸਮਾਨ, ਸ਼ਾਨਦਾਰ ਖੇਡ ਮੈਦਾਨ, ਸਾਇੰਸ ਲੈਬ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

The post ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*
ਫ਼ਤਹਿਗੜ੍ਹ ਸਾਹਿਬ, 28 ਮਾਰਚ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਹੀ ਪਿੰਡ ਬੋਰਾਂ ਵਿਖੇ ਨਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿਤ ਨਾਟਕ “ਮਿੱਟੀ ਰੁਦਨ ਕਰੇ” ਖੇਡਿਆ ਗਿਆ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਨਾਟਕ ਉਪਰੰਤ ਰੰਗ ਕਰਮੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੰਗਕਰਮੀਆਂ ਨੇ ਬਹੁਤ ਹੀ ਸੋਹਣੇ ਢੰਗ ਨਾਲ ਨਾਟਕ ਖੇਡ ਕੇ ਨਸ਼ਿਆਂ ਖਿਲਾਫ ਬਹੁਤ ਹੀ ਵਧੀਆ ਸੁਨੇਹਾ ਦਿੱਤਾ ਹੈ। ਉਹਨਾਂ ਨੇ ਪਿੰਡ ਦੀ ਪੰਚਾਇਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅੱਗੇ ਵੱਧ ਕੇ ਇਹ ਕਾਰਜ ਕਰਵਾਇਆ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਨਾਲ ਕੇਵਲ ਇੱਕ ਵਿਅਕਤੀ ਦਾ ਨੁਕਸਾਨ ਨਹੀਂ ਹੁੰਦਾ, ਸਗੋਂ ਸਮੁੱਚਾ ਸਮਾਜ ਹੀ ਰਸਾਤਲ ਵੱਲ ਧੱਕਿਆ ਜਾਂਦਾ ਹੈ। ਇਸ ਲਈ ਲਾਜ਼ਮੀ ਹੈ ਕਿ ਸਮਾਜ ਦਾ ਹਰ ਇੱਕ ਮੈਂਬਰ ਨਸ਼ਿਆਂ ਦੇ ਖਾਤਮੇ ਵਿੱਚ ਯੋਗਦਾਨ ਪਾਵੇ।

ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖਿਲਾਫ ਸਖਤੀ ਕੀਤੀ ਗਈ ਹੈ, ਉੱਥੇ ਨਸ਼ਿਆਂ ਦੇ ਸ਼ਿਕਾਰ ਹੋਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢਣ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਜਾਰੀ ਹਨ। ਨਸ਼ਾ ਪੀੜਤ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਰਕਾਰੀ ਮੁੜ ਵਸੇਵਾ ਕੇਂਦਰਾਂ ਵਿੱਚ ਉਹਨਾਂ ਨੂੰ ਇੱਕ ਆਮ ਤੇ ਸੁਚੱਜੀ ਜ਼ਿੰਦਗੀ ਜੀਣ ਲਈ ਤਿਆਰ ਕੀਤਾ ਜਾ ਰਿਹਾ ਹੈ।

ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ। ਇਸ ਲਈ ਲੋਕ ਇਕੱਠੇ ਹੋ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਬੀਡੀਪੀਓ ਖੇੜਾ ਸ. ਚੰਦ ਸਿੰਘ ਵੀ ਹਾਜ਼ਰ ਸਨ।

The post ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ* appeared first on Latest News, Breaking News, Crime News, Business News, Punjab News Updates: LiveGeoNews.com.