Fazilka Archives - Latest News, Breaking News, Crime News, Business News, Punjab News Updates: LiveGeoNews.com

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕਰਨੀਆਂ ਯਕੀਨੀ ਬਣਾਈਆਂ ਜਾਣ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੇਸਹਾਰਾ, ਅਵਾਰਾ ਅਤੇ ਲਾਵਾਰਿਸ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗਊਧਨ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਠੋਸ ਅਤੇ ਸਮੇਂਬੱਧ ਯੋਜਨਾ ਉੱਤੇ ਕੰਮ ਕੀਤਾ ਜਾ ਰਿਹਾ ਹੈ, ਇਸੇ ਤਹਿਤ ਸੜਕਾਂ ਅਤੇ ਜਨਤਕ ਥਾਵਾਂ ‘ਤੇ ਘੁੰਮ ਰਹੇ ਗਊਧਨ ਨੂੰ ਜਲਦ ਹੀ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਗਊਧਨ ਦੀ ਸੁਰੱਖਿਆ ਯਕੀਨੀ ਬਣੇਗੀ, ਸਗੋਂ ਸੜਕ ਹਾਦਸਿਆਂ, ਟਰੈਫਿਕ ਸਮੱਸਿਆ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਗਊਸ਼ਾਲਾਵਾਂ ਦਾ ਲਗਾਤਾਰ ਦੌਰਾ ਕਰਕੇ ਗਊਧਨ ਦੇ ਟੀਕਾਕਰਨ, ਮੈਡੀਕਲ ਕੈਂਪ ਅਤੇ ਸੰਪੂਰਨ ਰਿਕਾਰਡ ਸੰਭਾਲ ਯਕੀਨੀ ਬਣਾਉਣ ਲਈ ਕਿਹਾ।
ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਕੈਟਲ ਪਾਊਂਡ ਫਾਜ਼ਿਲਕਾ ਦਾ ਦੌਰਾ ਕੀਤਾ ਤੇ ਗਊਧਨ ਨੂੰ ਹਰੇ ਚਾਰੇ, ਸੁੱਕੇ ਚਾਰੇ, ਹੋਰ ਖੁਰਾਕ ਤੇ ਰੱਖ-ਰਖਾਵ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੌਜੂਦ ਅਧਿਕਾਰੀਆਂ ਦੇ ਗਊਸ਼ਾਲਾ ਦੇ ਅਧਿਕਾਰੀਆਂ ਨੂੰ ਸਰਕਾਰੀ ਗਊਸ਼ਾਲਾ ਵਿੱਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਤੇ ਨਾਲ ਹੀ ਜੇਕਰ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਗਊ ਧਨ ਦੀ ਸਾਂਭ-ਸੰਭਾਲ ਵਿੱਚ ਗਊ ਸੇਵਾ ਕਮਿਸ਼ਨ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਫਾਜ਼ਿਲਕਾ ਦੀਆਂ ਸਮਾਜ ਸੇਵੀ ਸੰਸਥਾਵਾਂ ਜੋ ਗਊਆਂ ਦੀ ਸੇਵਾ ਕਰ ਰਹੀਆਂ ਉਨ੍ਹਾਂ ਦੇ ਉਪਰਾਲੇ ਤੇ ਸੇਵਾ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ, ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਦੀਪ ਸਿੰਘ, ਇੰਚਾਰਜ ਗਊਸ਼ਾਲਾ ਸੋਨੂ ਕੁਮਾਰ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ, ਅਹੁਦੇਦਾਰ ਅਤੇ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।

The post ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ appeared first on Latest News, Breaking News, Crime News, Business News, Punjab News Updates: LiveGeoNews.com.

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਥੇਹਕਲੰਦਰ ਵਿੱਚ 1 ਕਰੋੜ 12 ਲੱਖ ਦੀ ਲਾਗਤ ਨਾਲ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫਾਜ਼ਿਲਕਾ 28 ਜੁਲਾਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿਖੇ ਲਗਭਗ 1 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਨਹਿਰੀ ਖਾਲਿਆਂ ਦਾ ਉਦਘਾਟਨ ਕੀਤੇ ਅਤੇ 12 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਥਾਪਰ ਮਾਡਲ ਅਤੇ ਛੱਪੜ ਦੀ ਉਸਾਰੀ ਦਾ ਕੰਮ ਪੂਰਾ ਹੋਣ ਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 6 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਇੰਟਰਲਾਕ ਟਾਈਲ ਵਾਲੀ ਸੜਕ ਬਣਾਉਣ ਦੇ ਕੰਮ ਦਾ ਨੀਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਤਹਿਤ ਹੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ, ਖੇਡ ਸਟੇਡੀਅਮ, ਗਲੀਆਂ ਨਾਲੀਆਂ ਨੂੰ ਪੱਕਾ ਕਰਨਾ,  ਵਾਲੀਬਾਲ ਗ੍ਰਾਉੰਡ, ਛੱਪੜਾਂ ਦਾ ਆਧੁਨੀਕੀਕਰਨ ਤੇ ਨਵਿਨੀਕਰਨ, ਸਕੂਲਾਂ ਵਿੱਚ ਬੁਨਿਆਦੀ ਸੁਧਾਰ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਰੇ ਵਿਕਾਸ ਦੇ ਕੰਮ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਹਲਕੇ ਦਾ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਪਿੰਡ ਵਾਸੀ ਕਿਸੇ ਵੀ ਪਿੰਡ ਵਿੱਚ ਹੋਰ ਸੁਧਾਰ ਲਿਆਉਣਾ ਚਾਹੁੰਦੇ ਹਨ ਤਾਂ ਉਹ ਬੇਝਿਜਚਕ ਹੋ ਕੇ ਉਹਨਾਂ ਨੂੰ ਦੱਸਣ ਤਾਂ ਜੋ ਉਸ ਪਿੰਡ ਵਿੱਚ ਹੋਰ ਵਿਕਾਸ ਦੇ ਕਾਰਜ ਕੀਤੇ ਜਾ ਸਕਣ!

The post ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਥੇਹਕਲੰਦਰ ਵਿੱਚ 1 ਕਰੋੜ 12 ਲੱਖ ਦੀ ਲਾਗਤ ਨਾਲ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਫਾਜ਼ਿਲਕਾ 19 ਜੁਲਾਈ… ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ!
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ!
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਉੱਥੇ ਹੀ ਸਿਹਤ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ ਤੇ ਇਸ ਦੇ ਨਾਲ ਨਾਲ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਆਧੁਨਿਕ ਖੇਡ ਸਟੇਡੀਅਮ, ਪੱਕੀਆਂ ਸੜਕਾਂ, ਪੱਕੀਆਂ ਗਲੀਆਂ-ਨਾਲੀਆਂ ਆਦਿ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ!

The post ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ
ਫਾਜ਼ਿਲਕਾ 8  ਜੁਲਾਈ-                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ  ਆਲਮਸ਼ਾਹ ਤੋਂ  ਬੱਸ ਧਾਰਮਿਕ ਤੀਰਥ ਸਥਾਨਾਂ ਯਾਤਰਾ ਰਵਾਨਾ ਕੀਤੀਆਂ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|
ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਵਿਧਾਇਕ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।

The post ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ  ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ appeared first on Latest News, Breaking News, Crime News, Business News, Punjab News Updates: LiveGeoNews.com.

ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ
ਫਾਜਿਲਕਾ 5 ਜੁਲਾਈ-      ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਡਾ. ਐੱਸ. ਐੱਸ. ਗੋਸਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਜੀ. ਐੱਸ. ਬਰਾੜ, ਪ੍ਰਸਾਰ ਸਿੱਖਿਆ ਡਾਇਰੈਕਟਰ ਡਾ. ਐੱਮ. ਐੱਸ. ਭੁੱਲਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਨਰਮਾ ਖੇਤਰਾਂ ਵਿੱਚ ਨਰਮਾ ਅਤੇ ਹੋਰ ਖਰੀਫ਼ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨਰਮਾ ਫਸਲ ਦਾ ਨਿਯਮਿਤ ਸਰਵੇਖਣ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਧਰਮਪੁਰਾ ਅਤੇ ਕਿਲ੍ਹਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ।

ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਵੱਲੋਂ ਡਾ. ਜਗਦੀਸ਼ ਕੁਮਾਰ ਅਰੋੜਾ ਅਤੇ ਡਾ. ਮਨਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਗਗਨਦੀਪ ਸਿੰਘ, ਡਾ. ਦਿਨੇਸ਼ ਕੁਮਾਰ ਅਤੇ ਡਾ. ਹਰੀਸ਼ ਕੁਮਾਰ ਨੇ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਫਸਲ ਵਿਗਿਆਨੀ ਡਾ. ਮਨਪ੍ਰੀਤ ਸਿੰਘ ਨੇ ਸਰਵੇਖਣ ਰਿਪੋਰਟ ਅਤੇ ਮੌਜੂਦਾ ਹਾਲਾਤਾਂ ਦੇ ਆਧਾਰ ‘ਤੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਰਮਾ-ਕਪਾਹ ਦੀ ਫਸਲ ਦਾ ਵਾਧਾ ਹੁਣ ਤੱਕ ਸੰਤੋਸ਼ਜਨਕ ਅਤੇ ਆਮ ਹੈ। ਉਨ੍ਹਾਂ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ, ਸੰਤੁਲਿਤ ਖਾਦ ਪ੍ਰਬੰਧਨ ਅਤੇ ਸਮੇਂ-ਸਮੇਂ ‘ਤੇ ਨਦੀਨਾਂ ਦੀ ਰੋਕਥਾਮ ਕਰਨ ਦੀ ਸਲਾਹ ਦਿੱਤੀ, ਤਾਂ ਜੋ ਫਸਲ ਦਾ ਸਹੀ ਵਿਕਾਸ ਹੋ ਸਕੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਨਰਮੇ ਦੀ ਫਸਲ 35 ਤੋਂ 40 ਦਿਨ ਦੀ ਹੋ ਚੁੱਕੀ ਹੈ, ਉੱਥੇ ਪਹਿਲੀ ਸਿੰਚਾਈ ਕਰਨ ਤੋਂ ਤੁਰੰਤ ਬਾਅਦ ਯੂਰੀਆ ਦੀ ਪਹਿਲੀ ਕਿਸ਼ਤ ਜ਼ਰੂਰ ਪਾਈ ਜਾਵੇ। ਜਿਨ੍ਹਾਂ ਖੇਤਾਂ ਵਿੱਚ ਸਿੰਚਾਈ ਦੀ ਘਾਟ ਕਾਰਨ ਫਸਲ ਸਮੇਂ ਤੋਂ ਪਹਿਲਾਂ ਫੁੱਲ ਆਉਣ ਦੀ ਅਵਸਥਾ (ਸਟ੍ਰੈੱਸ) ਵਿੱਚ ਪਹੁੰਚ ਗਈ ਹੈ, ਉੱਥੇ ਤੁਰੰਤ ਸਿੰਚਾਈ ਕਰਨ ਅਤੇ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀ ਮਾਤਰਾ ਵਿੱਚ ਯੂਰੀਆ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਦੇ ਇੰਚਾਰਜ ਡਾ. ਜਗਦੀਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿੱਚ ਨਰਮਾ ਫਸਲ ਦੀ ਹਾਲਤ ਆਮ ਅਤੇ ਸੰਤੋਸ਼ਜਨਕ ਹੈ। ਉਨ੍ਹਾਂ ਰਸ ਚੂਸਣ ਵਾਲੇ ਕੀੜਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਚਿੱਟੀ ਮੱਖੀ ਦੀ ਗਿਣਤੀ ਇਸ ਸਮੇਂ ਕਾਬੂ ਹੇਠ ਹੈ ਅਤੇ ਇਸ ਦੀ ਔਸਤ ਆਬਾਦੀ ਲਗਭਗ 1.5 ਤੋਂ 2.0 ਪ੍ਰਤੀ ਪੱਤਾ ਦਰਜ ਕੀਤੀ ਜਾ ਰਹੀ ਹੈ। ਹਾਲਾਂਕਿ ਵੱਧ ਤਾਪਮਾਨ ਅਤੇ ਨਮੀ ਕਾਰਨ ਕੁਝ ਖੇਤਾਂ ਵਿੱਚ ਤੇਲਾ ਅਤੇ ਥ੍ਰਿਪਸ (ਜੂੰ) ਦਾ ਹਮਲਾ ਦੇਖਿਆ ਗਿਆ ਹੈ, ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਵਧਣ ਦੀ ਸੰਭਾਵਨਾ ਹੈ। ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਲੋੜ ਪੈਣ ‘ਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ।

ਡਾ. ਜਗਦੀਸ਼ ਕੁਮਾਰ ਅਰੋੜਾ ਨੇ ਗੁਲਾਬੀ ਸੁੰਡੀ ਸਬੰਧੀ ਦੱਸਿਆ ਕਿ ਸਰਵੇਖਣ ਦੌਰਾਨ ਕੁਝ ਥਾਵਾਂ ‘ਤੇ ਪੌਦਿਆਂ ਦੇ ਫੁੱਲਾਂ ਵਿੱਚ ਗੁਲਾਬੀ ਸੁੰਡੀ ਦਾ ਸ਼ੁਰੂਆਤੀ ਹਮਲਾ ਦੇਖਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਤੋਂ ਘਬਰਾਉਣ ਦੀ ਲੋੜ ਨਹੀਂ, ਸਗੋਂ ਜਿੱਥੇ ਵੀ ਇਸ ਦਾ ਹਮਲਾ ਨਜ਼ਰ ਆਵੇ, ਉੱਥੇ ਇਸ ਦੇ ਪਹਿਲੇ ਜੀਵਨ ਚੱਕਰ ਨੂੰ ਤੋੜਨ ਲਈ ਸਮੇਂ ਸਿਰ ਸਿਫ਼ਾਰਸ਼ੀ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ। ਇਸ ਲਈ ਪ੍ਰੋਕਲੇਮ (ਐਮਾਮੈਕਟਿਨ ਬੈਂਜ਼ੋਏਟ 5% ਐੱਸ.ਜੀ.) 100 ਗ੍ਰਾਮ, ਕਿਊਰਾਕ੍ਰਾਨ (ਪ੍ਰੋਫੈਨੋਫਾਸ 50% ਈ.ਸੀ.) 500 ਮਿਲੀਲੀਟਰ, ਡੈਲੀਗੇਟ (ਸਪਿਨੇਟੋਰਾਮ 11.7% ਐੱਸ.ਸੀ.) 170 ਮਿਲੀਲੀਟਰ ਜਾਂ ਫੇਮ (ਫਲੂਬੈਂਡਿਆਮਾਈਡ 480 ਐੱਸ.ਸੀ.) 40 ਮਿਲੀਲੀਟਰ ਪ੍ਰਤੀ ਏਕੜ ਦੀ ਦਰ ਨਾਲ ਛਿੜਕਾਅ ਕਰਨ ਦੀ ਸਲਾਹ ਦਿੱਤੀ ਗਈ।

ਉਨ੍ਹਾਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਨਿਯਮਿਤ ਨਿਗਰਾਨੀ ਲਈ ਪ੍ਰਤੀ ਏਕੜ 1 ਤੋਂ 2 ਫੇਰੋਮੋਨ ਟਰੈਪ ਲਗਾਉਣ ਦੀ ਵੀ ਸਲਾਹ ਦਿੱਤੀ। ਜੇਕਰ ਕਿਸੇ ਟਰੈਪ ਵਿੱਚ ਰੋਜ਼ਾਨਾ 1 ਤੋਂ 2 ਪਤੰਗੇ ਫਸਣ ਲੱਗਣ ਤਾਂ ਇਸ ਨੂੰ ਗੁਲਾਬੀ ਸੁੰਡੀ ਦੇ ਸਰਗਰਮ ਹਮਲੇ ਦਾ ਸੰਕੇਤ ਮੰਨਦਿਆਂ ਤੁਰੰਤ ਸਿਫ਼ਾਰਸ਼ੀ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਹਰੀਸ਼ ਕੁਮਾਰ ਨੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ (ਸੋਇਲ ਹੈਲਥ ਕਾਰਡ), ਮਿੱਟੀ ਅਤੇ ਸਿੰਚਾਈ ਵਾਲੇ ਪਾਣੀ ਦੀ ਜਾਂਚ ਅਤੇ ਸੰਤੁਲਿਤ ਪੋਸ਼ਕ ਤੱਤ ਪ੍ਰਬੰਧਨ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਮੇਂ-ਸਮੇਂ ‘ਤੇ ਆਪਣੀ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਕੇ ਉਸੇ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਖੇਤੀਬਾੜੀ ਵਿਭਾਗ ਦੇ ਡਾ. ਗਗਨਦੀਪ ਸਿੰਘ ਅਤੇ ਡਾ. ਦਿਨੇਸ਼ ਕੁਮਾਰ ਨੇ ਵਿਭਾਗ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ, ਸਬਸਿਡੀ ਪ੍ਰੋਗਰਾਮਾਂ ਅਤੇ ਖੇਤੀ ਵਿਕਾਸ ਸਬੰਧੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਆਧੁਨਿਕ ਖੇਤੀ ਨੂੰ ਉਤਸ਼ਾਹਿਤ ਕਰਨ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਉਤਪਾਦਨ ਲਾਗਤ ਘਟਾਉਣ ਲਈ ਕਿਸਾਨਾਂ ਨੂੰ ਲਗਾਤਾਰ ਤਕਨੀਕੀ ਮਾਰਗਦਰਸ਼ਨ ਅਤੇ ਸਹਿਯੋਗ ਪ੍ਰਦਾਨ ਕਰ ਰਿਹਾ ਹੈ।

The post ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ appeared first on Latest News, Breaking News, Crime News, Business News, Punjab News Updates: LiveGeoNews.com.

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ
ਕੋਟਕਪੂਰਾ 4 ਜੁਲਾਈ –  ਸਪੀਕਰ ਸੰਧਵਾਂ ਨੇ ਅੱਜ ਪ੍ਰਿੰਸ ਵੈਜੀਟੋਰੀਅਨ ਨੇੜੇ ਔਰਬਿਟ ਸਿਨੇਮਾ ਵਿਖੇ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ।
ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ  ਪ੍ਰਤੀ
ਮਹੀਨਾ ਭੇਜ ਦਿੱਤੇ ਹਨ।
ਉਹਨਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ  ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸਾਡੀਆਂ ਮਾਵਾਂ  ਭੈਣਾਂ ਮੌਜੂਦਾ ਪੰਜਾਬ ਸਰਕਾਰ ਤੋਂ ਬਹੁਤ ਖੁਸ਼ ਹਨ।
ਇਸ ਮੌਕੇ ਉਥੇ ਇਕੱਤਰ ਹੋਈਆਂ ਮਾਵਾਂ ਭੈਣਾਂ ਵਲੋ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਆਪਣੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਆਖਰੀ ਗਰੰਟੀ ਪੂਰੀ ਕਰਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਇਕ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਖਿਲਾਫ ਇਕ ਅਹਿਦ ਵੀ ਲਿਆ ਗਿਆ ਹੈ ਕਿ ਚਿੱਟਾ ਵੇਚਣ ਵਾਲੇ ਨਾਲ ਕੋਈ ਸਬੰਧ ਨਹੀਂ ਰੱਖਿਆ ਜਾਵੇਗਾ ਅਤੇ ਨਾ ਹੀ ਪਿੰਡ ਵਿਚ ਵੜਨ ਦਿੱਤਾ ਜਾਵੇਗਾ।

The post ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ appeared first on Latest News, Breaking News, Crime News, Business News, Punjab News Updates: LiveGeoNews.com.

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ
ਫ਼ਾਜ਼ਿਲਕਾ, 23 ਜੂਨ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫ਼ਾਜ਼ਿਲਕਾ ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਉਨ੍ਹਾਂ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 8.89 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਕਰੀਕ ‘ਤੇ ਬਣਨ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦੇ ਨੀਹ ਪੱਥਰ ਰੱਖਣ ਸਣੇ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਡਰੇਨੇਜ ਸਿਸਟਮ ਰਾਹੀਂ ਸੋਲਰ ਪੰਪਾਂ ਨਾਲ ਸੇਮ-ਗ੍ਰਸਤ ਜ਼ਮੀਨ ਸੁਧਾਰ ਦੇ 3.34 ਕਰੋੜ ਰੁਪਏ ਦੇ ਤਿੰਨ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ।

ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਸਿੰਚਾਈ ਪ੍ਰਾਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਤ ਕੰਮ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣਾ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਸ ਪਿੱਛੋਂ ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਸਰਕਲ ਫਿਰੋਜ਼ਪੁਰ ਅਧੀਨ ਨਹਿਰਾਂ ਦੀ ਲਾਈਨਿੰਗ ਅਤੇ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਮੁਕੰਮਲ ਕੀਤੇ ਗਏ ਹਨ ਜਿਸ ਨਾਲ ਨਹਿਰਾਂ ਵਿੱਚ ਪਾਣੀ ਦਾ ਬਿਹਤਰ ਵਹਾਅ ਯਕੀਨੀ ਬਣਿਆ ਹੈ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਇਸੇ ਤਰ੍ਹਾਂ ਕੱਚੇ ਖਾਲਿਆਂ ਦਾ ਨਵੀਨੀਕਰਨ ਕਰਕੇ ਉਨ੍ਹਾਂ ਨੂੰ ਪੱਕਾ ਕਰਨ ਨਾਲ ਕਿਸਾਨਾਂ ਨੂੰ ਨਹਿਰੀ ਪਾਣੀ ਵਧੇਰੇ ਮਾਤਰਾ ਵਿੱਚ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ ਅਤੇ ਟੇਲਾਂ ‘ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੰਭਵ ਹੋਇਆ ਹੈ।

ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਨੂੰ ਜੋੜਨ ਲਈ ਰੀਵਰ ਸਤਲੁਜ ਕਰੀਕ ‘ਤੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਰਿੱਜ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਲਗਭਗ 370 ਫੁੱਟ ਲੰਬਾ ਇਹ ਬਰਿੱਜ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਬਰਿੱਜ ਦੇ ਬਣਨ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11 ਤੋਂ 12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15 ਤੋਂ 20 ਕਿਲੋਮੀਟਰ ਘੱਟ ਜਾਵੇਗਾ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਵਿੱਚੋਂ ਇੱਕ ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਵਿੱਚ ਸਾਂਝਾ ਜਮੀਨਦੋਜ ਪਾਇਪਲਾਇਨ ਪ੍ਰਾਜੈਕਟ  (30 ਲੱਖ ਰੁਪਏ) ਦਾ ਉਦਘਾਟਨ ਕੀਤਾ ਜਦਕਿ (ਰਕਮ 51 ਲੱਖ ਰੁਪਏ ), ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜਮੀਨ ਦੇ ਸੁਧਾਰ ਦਾ ਪ੍ਰਾਜੈਕਟ ਦੇ ਨੀਂਹ ਪੱਥਰ ਪਿੰਡ ਖੂਈਖੇੜਾ (83 ਲੱਖ ਰੁਪਏ) ਅਤੇ ਪਿੰਡ ਲੱਖੇਵਾਲੀ ਢਾਬ ਵਿਖੇ 2 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ। ਨਹਿਰਾਂ ਦੀ ਲਾਈਨਿੰਗ, ਖਾਲਿਆਂ ਨੂੰ ਪੱਕਾ ਕਰਨ, ਪਾਈਪਲਾਈਨ ਆਧਾਰਤ ਸਿੰਚਾਈ ਪ੍ਰਣਾਲੀ ਅਤੇ ਪੁਲਾਂ ਦੀ ਉਸਾਰੀ ਵਰਗੇ ਪ੍ਰਾਜੈਕਟ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀ ਸੰਪਰਕ ਸਹੂਲਤ ਨੂੰ ਵੀ ਹੋਰ ਮਜ਼ਬੂਤ ਕਰਨਗੇ।

ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਸੁਪਰੀਡੈਂਟਿੰਗ ਇੰਜੀ. ਜਲ ਸਰੋਤ ਵਿਭਾਗ ਫਿਰੋਜ਼ਪੁਰ ਕਨਾਲ ਸਰਕਲ ਸੰਦੀਪ ਗੋਇਲ, ਗਿਤੇਸ਼ ਉਪਵੇਜਾ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਫਿਰੋਜ਼ਪੁਰ, ਸੁਖਜੀਤ ਸਿੰਘ ਕਾਰਜਕਾਰੀ ਇੰਜ. ਅਬੋਹਰ ਕੈਨਾਲ ਤੇ ਗਰਾਊਂਡ ਵਾਟਰ ਮੰਡਲ ਅਬੋਹਰ ਸਮੇਤ ਸਿਵਲ,ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਆਦਿ ਹਾਜ਼ਰ ਸਨ।

The post ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ
ਫਾਜ਼ਿਲਕਾ 30 ਮਈ..ਪੰਜਾਬ ਸਰਕਾਰ, ਸਿੱਖਿਆ ਵਿਭਾਗ ਤੇ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੈ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਹਾ ਜਸ਼ਨ ਮਨਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੱਚਿਆਂ ਦੇ ਸਕੂਲ ਵਿੱਚ ਮੈਗਾ ਪੀ.ਟੀ.ਐਮ. (ਅਭਿਭਾਵਕ-ਅਧਿਆਪਕ ਮਿਲਣੀ) ਅਤੇ ਪੇਰੈਂਟਸ ਵਰਕਸ਼ਾਪ ਵਿੱਚ ਜ਼ਰੂਰ ਸ਼ਾਮਲ ਹੋਣ। ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੇਰੈਂਟਸ ਪੀ.ਟੀ.ਐਮ. ਵਿੱਚ ਅਧਿਆਪਕਾਂ ਨੂੰ ਆ ਕੇ ਮਿਲੇ ਅਤੇ ਉਨ੍ਹਾਂ ਨੇ ਜਾਣਕਾਰੀ ਲਈ ਕਿਹਾ ਕਿ ਉਨ੍ਹਾਂ ਦਾ ਬੱਚਾ ਕਿਵੇਂ ਪੜ੍ਹ ਰਿਹਾ ਹੈ ਅਤੇ ਉਸ ਨੂੰ ਕਿੱਥੇ ਮਦਦ ਦੀ ਲੋੜ ਹੈ। ਇਸ ਵਰਕਸ਼ਾਪ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਬੱਚੇ ਦੀ ਪੜ੍ਹਾਈ ਜਾਰੀ ਰੱਖਣ ਦੇ ਸੌਖੇ ਤਰੀਕੇ ਵੀ ਜਾਣੇ।
ਬੱਚਿਆਂ ਦੇ ਪੇਰੈਂਟਸ ਨੇ ਅਧਿਆਪਕਾਂ ਨੂੰ ਮਿਲ ਕੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਬਾਰੇ ਚਰਚਾ ਕੀਤੀ। ਸਕੂਲ ਆਫ ਐਮੀਨੈਂਸ, ਫਾਜ਼ਿਲਕਾ ਦੇ ਪ੍ਰਿੰਸੀਪਲ ਹਰੀ ਚੰਦ ਕੰਬੋਜ, ਵਾਈਸ ਪ੍ਰਿੰਸੀਪਲ ਜੋਗਿੰਦਰ ਲਾਲ ਅਤੇ ਸਕੂਲ ਮੀਡੀਆ ਇੰਚਾਰਜ ਲੈਕਚਰਾਰ ਸੰਦੀਪ ਅਨੇਜਾ ਨਾਲ ਸੰਪਰਕ ਕਰਕੇ ਉਨ੍ਹਾਂ ਤੋਂ ਇਸ ਮੈਗਾ ਅਭਿਭਾਵਕ-ਅਧਿਆਪਕ ਮਿਲਣੀ ਅਤੇ ਵਰਕਸ਼ਾਪ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ, ਫਾਜ਼ਿਲਕਾ ਵਿੱਚ ਅੱਜ ਬੇਹੱਦ ਸਫਲ ਮੈਗਾ ਪੀ.ਟੀ.ਐਮ. ਤੇ ਸਿੱਖਿਆ ਦਾ ਮਹਾ ਜਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਠਵੀਂ, 10ਵੀਂ ਤੇ 12ਵੀਂ ਵਿੱਚ ਸਟਰੀਮ ਵਾਈਜ਼ ਬੋਰਡ ਪ੍ਰੀਖਿਆਵਾਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਹਸਤਾਖਰ ਕੀਤੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਪੜ੍ਹਨ ਵਾਲੇ 80 ਫੀਸਦੀ ਤੋਂ ਵੱਧ ਵਿਦਿਆਰਥੀਆਂ ਦੇ ਮਾਂ-ਬਾਪ ਸਕੂਲ ਵਿੱਚ ਅਧਿਆਪਕਾਂ ਨੂੰ ਆ ਕੇ ਮਿਲੇ ਤੇ ਉਨ੍ਹਾਂ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਬਿਜ਼ਨਸ ਬਲਾਸਟਰ ਪ੍ਰੋਗਰਾਮ, ਕੈਰੀਅਰ ਗਾਈਡੈਂਸ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਆਦਿ ਵਿਸ਼ਿਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਹਰੀ ਚੰਦ ਕੰਬੋਜ ਨੇ ਕਿਹਾ ਕਿ ਅਧਿਆਪਕਾਂ ਅਤੇ ਬੱਚਿਆਂ ਵਿਚਕਾਰ ਇੱਕ ਬਹੁਤ ਹੀ ਗਹਿਰਾ ਅਤੇ ਸੱਚਾ ਰਿਸ਼ਤਾ ਹੁੰਦਾ ਹੈ। ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਨਾਲ ਹੀ ਵਿਦਿਆਰਥੀਆਂ ਦੇ ਜੀਵਨ ਅਤੇ ਕੈਰੀਅਰ ਨੂੰ ਇੱਕ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਆਪਣੇ ਬੱਚਿਆਂ ਨੂੰ ਐਕਸਟ੍ਰਾ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਅੱਜ ਦੀ ਇਸ ਮੈਗਾ ਅਭਿਭਾਵਕ-ਅਧਿਆਪਕ ਮਿਲਣੀ ਅਤੇ ਵਰਕਸ਼ਾਪ ਵਿੱਚ ਸਾਰੇ ਮਾਪਿਆਂ ਲਈ ਸਾਰੇ ਸਕੂਲਾਂ ਵਿੱਚ ਮਿੱਠੇ ਸ਼ਰਬਤ ਦੀ ਛਬੀਲ ਲਗਾਈ ਗਈ ਸੀ ਅਤੇ ਚਾਹ ਤੇ ਬਿਸਕੁਟ ਦਾ ਵਿਸ਼ੇਸ਼ ਰੂਪ ਨਾਲ ਪ੍ਰਬੰਧ ਕੀਤਾ ਗਿਆ ਸੀ। ਸਕੂਲ ਵਿੱਚ ਇਸ ਮੈਗਾ ਪੀ.ਟੀ.ਐਮ. ਦੇ ਆਯੋਜਨ ਵਿੱਚ ਲੈਕਚਰਾਰ ਧਰਮਿੰਦਰ ਗੁਪਤਾ, ਰਾਜੇਸ਼ ਤਨੇਜਾ, ਰਾਕੇਸ਼ ਜੁਨੇਜਾ, ਗੌਰਵ ਕੁਮਾਰ, ਵਿਕਾਸ ਛਾਬੜਾ, ਦਵਿੰਦਰ ਸਿੰਘ ਮਾਨ, ਵਿਜੈ ਗੁਪਤਾ, ਅਜੈ ਗੁਪਤਾ, ਅਸ਼ੋਕ ਧਮੀਜਾ, ਸੁਰਿੰਦਰ ਕੰਬੋਜ ਅਤੇ ਹੋਰ ਸਾਰੇ ਸਟਾਫ ਮੈਂਬਰਾਂ ਵੱਲੋਂ ਸਹਿਯੋਗ ਦਿੱਤਾ ਗਿਆ।

The post ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ appeared first on Latest News, Breaking News, Crime News, Business News, Punjab News Updates: LiveGeoNews.com.

ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ
ਫਾਜ਼ਿਲਕਾ, 10 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਵਾਰਡ ਨੰ 13 ਦੀ ਰਾਇਲ ਸਿਟੀ ਕਲੋਨੀ ਵਿੱਚ ਪਹੁੰਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ।
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸੱਤਾ ਵਿਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਕਾਰਜ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੁੰ ਖਜਲ-ਖੁਆਰੀ ਰਹਿਤ ਸਰਕਾਰੀ ਯੋਜਨਾਵਾ ਦਾ ਲਾਭ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਜਨ ਸੁਣਵਾਈ ਕੀਤੀ, ਜਨ ਸੁਣਵਾਈ ਕਰਨ ਦਾ ਮਕਸਦ ਲੋਕਾਂ ਨਾਲ ਜਿਥੇ ਆਪਸੀ ਸਾਂਝ ਨੂੰ ਮਜਬੂਤ ਕਰਨਾ ਉਥੇ ਲੋਕਾਂ ਨਾਲ ਨੇੜਤਾ ਨੂੰ ਵਧਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ *ਤੇ ਹਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ ਨੂੰ ਨਾਲ ਲੈ ਕੇ ਵਾਰਡਾਂ ਵਿਚ ਪਹੁੰਚ ਰਹੇ ਹਨ ਤਾਂ ਜੋ ਸਬੰਧਿਤ ਅਧਿਕਾਰੀਆਂ ਦੀ ਹਾਜਰੀ ਵਿਚ ਲੋਕਾਂ ਦੀਆਂ ਸਮੱਸਿਆਵਾਂ ਪੇਸ਼ ਹੋਣ। ਉਨ੍ਹਾਂ ਕਿਹਾ ਕਿ ਮੌਕੇ *ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।

The post ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਫਾਜ਼ਿਲਕਾ 28 ਮਾਰਚ…
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ।
ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰਾਂ ਤੋਂ ਇਲਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

The post ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ appeared first on Latest News, Breaking News, Crime News, Business News, Punjab News Updates: LiveGeoNews.com.