ਫਾਜਿ਼ਲਕਾ, 15 ਅਗਸਤ 78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ। ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਫੌਜੀ ਜਵਾਨਾਂ, ਸ਼ਹੀਦਾਂ […]
Continue Reading