ਵਿਧਾਇਕ ਰਜਨੀਸ਼ ਦਹੀਯਾ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਫ਼ਿਰੋਜ਼ਪੁਰ 14 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ  ਨੇ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ […]

Continue Reading

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਫ਼ਿਰੋਜ਼ਪੁਰ, 9 ਅਪ੍ਰੈਲ 2025.                 ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ […]

Continue Reading

ਰੋਜ਼ਗਾਰ ਦਫ਼ਤਰ ਵੱਲੋਂ ਲਗਾਇਆ ਗਿਆ ਰੋਜ਼ਗਾਰ ਮੇਲਾ

ਫਿਰੋਜ਼ਪੁਰ, 24 ਮਾਰਚ  ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ  ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜਪੁਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ, ਫਿਰੋਜ਼ਪੁਰ  ਵੱਲੋਂ ਭਾਗ ਲੈਂਦੇ ਹੋਏ  ਬਿਲਿੰਗ ਐਗਜ਼ੀਕਿਊਟਿਵ, ਅਕਾਊਂਟਸ ਅਸਿਸਟੈਂਟ, ਡਾਇਲਿਸਿਸ ਟੈਕਨੀਸ਼ਿਨ, ਐਂਡੋਸਕੋਪੀ ਟੈਕਨੀਸ਼ਿਨ, ਇਲੈਕਟ੍ਰੀਸ਼ਨ, ਸੀਨੀਅਰ ਸਟਾਫ਼ ਨਰਸ, ਮੈਡੀਕਲ ਅਫ਼ਸਰ, ਗੰਨਮੈਨ, ਡਰਾਇਵਰ ਅਤੇ ਸਿਕਿਊਰਟੀ ਸੁਪਰਵਾਈਜ਼ਰ  ਆਦਿ ਅਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ।  ਇਸ ਕੈਂਪ ਵਿੱਚ 52 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ 10 ਪ੍ਰਾਰਥੀਆਂ ਨੂੰ ਵੱਖ—ਵੱਖ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ  ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਫੈਸਿਲਟੀ ਡਾਇਰੈਕਟਰ ਡਾ: ਅਭਿਸ਼ੇਕ ਅਰੋੜਾ ਨੇ ਇਸ ਮੇਲੇ ਵਿੱਚ ਖਾਸ ਤੌਰ ਤੇ ਸ਼ਿਰਕਤ ਕੀਤੀ। ਉਨਾਂ […]

Continue Reading

ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ 

ਫਿਰੋਜ਼ਪੁਰ, 24 ਮਾਰਚ       ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ ਸ਼ੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸੁਸਾਇਟੀ ਵੱਲੋਂ  ਸ਼ਹੀਦੀ ਦਿਵਸ ਤੇ ਕੈਂਪਸ ਵਿੱਚ ਸਥਾਪਿਤ ਸ. ਭਗਤ ਸਿੰਘ ਦੇ ਬੁੱਤ ਤੇ ਸ਼ਰਦਾ ਦੇ ਫੁੱਲ ਭੇਂਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ […]

Continue Reading

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 23 ਮਾਰਚ 2025.     ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ  ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।             ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ […]

Continue Reading

ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ

ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ “ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵਲੋਂ ਸ. ਪਰਮਜੀਤ ਸਿੰਘ ਰਾਜ ਨਿਦੇਸ਼ਕ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਅਤੇ ਡਾ. ਅਸ਼ੋਕ ਸ਼ਰੋਤੀ ਪ੍ਰੋਗਰਾਮ ਅਡਵਾਈਜ਼ਰ, ਸ਼੍ਰੀ ਜੈ ਭਗਵਾਨ ਰੀਜ਼ਨਲ ਡਾਇਰੈਕਟਰ ਐਨ.ਐਸ.ਐਸ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ  ਸ਼ਹੀਦ-ਏ-ਆਜ਼ਮ ਸ. ਭਗਤ […]

Continue Reading

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ

ਫ਼ਿਰੋਜ਼ਪੁਰ 21 ਮਾਰਚ 2025  (                      ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ  ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ 18 ਫ਼ਰਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ| ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ […]

Continue Reading

ਜ਼ਿਲ੍ਹਾ ਫਿਰੋਜ਼ਪੁਰ ਨੇ ਨੀਤੀ ਆਯੋਗ ਦੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਤਹਿਤ ਬੇਮਿਸਾਲ ਪ੍ਰਦਰਸ਼ਨ ਲਈ 5 ਕਰੋੜ ਰੁਪਏ ਦਾ ਪੁਰਸਕਾਰ ਪ੍ਰਾਪਤ ਕੀਤਾ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ

*ਫਿਰੋਜ਼ਪੁਰ, 13 ਫਰਵਰੀ:* ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ (ਨੀਤੀ ਆਯੋਗ) ਨੇ ਫਰਵਰੀ 2024 ਦੀ ਮਿਆਦ ਲਈ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਦੀ “ਓਵਰਆਲ” ਸ਼੍ਰੇਣੀ ਅਧੀਨ ਸ਼ਾਨਦਾਰ ਪ੍ਰਦਰਸ਼ਨ ਲਈ ਪੰਜਾਬ ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਨੂੰ 5 ਕਰੋੜ ਰੁਪਏ ਦੇ ਵੱਕਾਰੀ ਪੁਰਸਕਾਰ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਅੱਜ ਇੱਥੇ ਇਹ […]

Continue Reading