Ferozepur Archives - Latest News, Breaking News, Crime News, Business News, Punjab News Updates: LiveGeoNews.com

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਫ਼ਿਰੋਜ਼ਪੁਰ, 25 ਜੂਨ:    ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜੈਵਿਕ ਖਾਦਾਂ ਬਾਰੇ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਿੰਡ ਪੱਧਰੀ ਕੈਂਪ ਲਗਾਇਆ ਗਿਆ।

ਕੈਂਪ ਦੀ ਸ਼ੁਰੂਆਤ ਦੌਰਾਨ ਡਾ. ਸਿਮਰਨਜੀਤ ਕੌਰ ਨੇ ਕਿਸਾਨਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਉਹਨਾਂ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨਾਲ ਝੋਨੇ ਅਤੇ ਬਾਸਮਤੀ ਵਿੱਚ ਕੀਟ ਪ੍ਰਬੰਧਨ ਬਾਰੇ ਜਾਣਾਕਾਰੀ ਸਾਂਝੀ ਕਰਦਿਆਂ ਬੀਜ ਅਤੇ ਪਨੀਰੀ ਸੋਧ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਰੋਕਥਾਮ ਬਾਰੇ ਚਾਨਣਾ ਪਾਇਆ।

ਇਸ ਦੌਰਾਨ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਨੂੰ ਤਰਜੀਹ ਦੇਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਜੈਵਿਕ ਖੇਤੀ ਵਿੱਚ ਰੂੜੀ ਦੀ ਖਾਦ, ਅਰਿੰਡ ਦੀ ਖਲ, ਵਰਮੀਕੰਪੋਸਟ/ ਗੰਡੋਆ ਖਾਦ, ਜੈਵਿਕ ਖਾਦ ਅਤੇ ਪਰਾਲੀ ਖੇਤ ਵਿੱਚ ਵਾਹੁਣ ਦੀ ਸਿਫਾਰਸ਼ ਹੈ। ਕਿਸਾਨ ਖਾਸ ਕਰਕੇ ਸਬਜ਼ੀਆਂ ਵਿੱਚ ਜੈਵਿਕ ਕੀਟ ਪ੍ਰਬੰਧਨ ਦੀਆਂ ਸਿਫਾਰਸ਼ਾਂ ਲਈ ਪੀਏ ਯੂ- ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੇ ਕਿਤਾਬਚੇ ਆਪਣੇ ਘਰਾਂ ਵਿੱਚ ਜ਼ਰੂਰ ਰੱਖਣ। ਇਹਨਾਂ ਵਿੱਚ ਪ੍ਰਕਾਸ਼ਿਤ ਨਿੰਮ ਦੇ ਘੋਲ, ਧਰੇਕ ਦੇ ਘੋਲ, ਬਾਜਰੇ ਦਾ ਰਸ ਆਦਿ ਬਣਾਉਣ ਦੀਆਂ ਵਿਧੀਆਂ ਅਤੇ ਵਰਤੋਂ ਸਬੰਧੀ ਦਰਸਾਈਆਂ ਸਿਫਾਰਸ਼ਾਂ ਨਾਲ ਸੁਚੱਜਾ ਅਤੇ ਸਸਤਾ ਕੀਟ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਕੈਂਪ ਵਿੱਚ ਪਿੰਡ ਰੱਤਾ ਖੇੜਾ ਦੇ ਅਗਾਂਹਵਧੂ ਕਿਸਾਨ, ਸ ਹਰਿੰਦਰ ਸਿੰਘ, ਪਿੰਡ ਢੀਂਡਸਾਂ ਦੇ ਸ. ਅਰਸ਼ਜੋਤ ਸਿੰਘ ਅਤੇ ਸ ਰਾਜਬੀਰ ਸਿੰਘ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ। ਕੈਂਪ ਦੇ ਅਖੀਰ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

The post ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ appeared first on Latest News, Breaking News, Crime News, Business News, Punjab News Updates: LiveGeoNews.com.

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ
ਫ਼ਿਰੋਜ਼ਪੁਰ, 22 ਜੂਨ :-    ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿੱਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਬੀ.ਐਲ.ਏ. ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਮੀਟਿੰਗਾਂ ਕਰਨਗੇ।

ਦੀਪਸ਼ਿਖਾ ਸ਼ਰਮਾ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਪਛਾਣ ਦੇ ਸਬੂਤ ਵਜੋਂ।

ਡਿਪਟੀ ਕਮਿਸ਼ਨਰ ਨੇ ਹੋਰ ਵੱਖਰੀ ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਭਰਪੂਰ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।

ਇਸ ਮੀਟਿੰਗ ਵਿੱਚ ਵਧੀਕ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ, ਆਮ ਆਦਮੀ ਪਾਰਟੀ ਤੋਂ ਬਖ਼ਸ਼ੀਸ਼ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਓਮ ਪ੍ਰਕਾਸ਼, ਸੀ.ਪੀ.ਆਈ. ਤੋਂ ਹੰਸਾ ਸਿੰਘ, ਬੀ.ਜੇ.ਪੀ. ਤੋਂ ਜਗਰਾਜ ਸਿੰਘ ਕਟੋਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

The post ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ:        ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀਬੀ 46 ਏਪੀ 3255), ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ  ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ,ਵਿੱਤੀ ਲੈਣ-ਦੇਣ ਬਾਰੇ ਪਤਾ ਲਗਾਉਣ ਅਤੇ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਨੇੜੇ ਰੋਕਿਆ ਅਤੇ ਤਲਾਸ਼ੀ ਦੌਰਾਨ 5.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਦੂਸਰੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੁਰਦੇਵ ਸਿੰਘ ਪਿੰਡ ਮਮਦੋਟ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ, ਜਿੱਥੇ ਉਹ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ ਵੇਚਦਾ ਹੈ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਗੁਰਦੇਵ  ਨੂੰ ਗ੍ਰਿਫਤਾਰ ਕਰਕੇ ਦੁਕਾਨ ਤੋਂ 133640 ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ, 36,600 ਰੁਪਏ ਦੀ ਨਕਦੀ ਅਤੇ ਕੇਐਫ 7.65 ਕੈਲੀਬਰ ਦੇ 39 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਐਸ.ਐਸ.ਪੀ. ਭੁਪਿੰਦਰ ਸਿੱਧੂ ਨੇ ਕਿਹਾ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਇੱਕ ਕੇਸ -ਐਫਆਈਆਰ ਨੰਬਰ 72 ਮਿਤੀ 16/6/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਆਰਿਫ ਕੇ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰ. 96 ਮਿਤੀ 16/6/2026 ਨੂੰ ਬੀਐਨਐਸ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 (1-ਬੀ) ਏ ਤਹਿਤ ਪੁਲਿਸ ਸਟੇਸ਼ਨ ਮਮਦੋਟ ਵਿਖੇ ਦਰਜ ਕੀਤਾ ਗਿਆ ਹੈ।

The post ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ
ਫ਼ਿਰੋਜ਼ਪੁਰ, 8 ਜੂਨ :  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ ‘ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨ) ਲਈ ਵਿਸ਼ੇਸ਼ ਕੈਂਪ ਲਗਾਏ ਗਏ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਸ਼ਹਿਰੀ), ਫ਼ਿਰੋਜ਼ਪੁਰ (ਦਿਹਾਤੀ), ਜ਼ੀਰਾ, ਅਤੇ ਗੁਰੂਹਰਸਹਾਏ ਵਿੱਚ ਪੋਲਿੰਗ ਬੂਥਾਂ ‘ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ। ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹੇ ਅਤੇ ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲਿਆ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 25 ਜੂਨ ਤੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਸ਼ੁਰੂ ਹੋਣਾ ਹੈ। 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਐਸ.ਆਈ.ਆਰ.-2026 ਦੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲੀ ਡਰਾਫਟ ਪ੍ਰਕਾਸ਼ਨਾ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ-2026 ਤੱਕ ਰਹੇਗਾ ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1950 ‘ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਸਿਵ ਰਿਵੀਜ਼ਨ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

The post ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 26 ਮਈ:    ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ ‘ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਖੇਤਰ ਵਿੱਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 103 ਮਿਤੀ 25-05-2026 ਦਰਜ ਕੀਤਾ ਗਿਆ ਹੈ।

The post ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ
ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ।

ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ, ਨਿਹਾਲੇ ਵਾਲਾ, ਭੱਦਰੂ, ਬਸਤੀ ਗੁਰਦਿਆਲ ਸਿੰਘ, ਪੱਲਾ ਮੇਘਾ, ਕਮਾਲਾ ਮਿੱਡੂ, ਕੁਤਬੇ ਵਾਲਾ, ਬੱਗੇ ਵਾਲਾ, ਕਾਮਲ ਵਾਲਾ, ਪੀਰ ਅਹਿਮਦ ਖਾਂ ਵਾਲਾ, ਬਸਤੀ ਭਾਨ ਸਿੰਘ, ਭੰਬਾ ਸਿੰਘ ਵਾਲਾ, ਹਸਤੇ ਕੇ, ਬਸਤੀ ਅੰਮ੍ਰਿਤਸਰੀਆ, ਬਸਤੀ ਲੱਧੂ ਵਾਲੀ, ਬਾਗੇ ਵਾਲਾ, ਧੀਰਾ ਘਾਰਾ, ਬਸਤੀ ਬਾਜ ਸਿੰਘ, ਸੂਬਾ ਜਦੀਦ, ਖਾਈ, ਹਬੀਬ ਕੇ, ਝੁੱਗੇ ਛੀਨਾ ਸਿੰਘ, ਗੱਟੀ ਰਾਜੋ ਕੇ ਆਦਿ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ, ਜਿਨ੍ਹਾਂ ਵਿੱਚ ਸੜਕਾਂ ਦਾ  ਨਿਰਮਾਣ, ਛੱਪੜਾਂ ਨੂੰ ਨਵਿਆਉਣ ਦਾ ਕੰਮ, ਗੰਦੇ ਪਾਣੀ ਦੀ ਨਿਕਾਸੀ ਆਦਿ ਕੰਮ ਸ਼ਾਮਿਲ ਹਨ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੋ ਕੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਹਲਕੇ ਦੇ ਹਰ ਪਿੰਡ ਵਿੱਚ ਗਲੀਆਂ, ਸੜਕਾਂ ਅਤੇ ਹੋਰ ਸਹੂਲਤਾਂ ਨੂੰ ਸੁਧਾਰਨ ਲਈ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਦਿਲਬਾਗ ਸਿੰਘ ਨੰਢਾ (ਚੇਅਰਮੈਨ ਬਲਾਕ ਸੰਮਤੀ), ਨੇਕ ਪ੍ਰਤਾਪ ਸਿੰਘ ਬਾਵਾ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

The post ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 197683 ਮੀਟਰਕ ਟਨ, ਮਾਰਕਫੈੱਡ ਵਲੋਂ 180802 ਮੀਟਰਕ ਟਨ, ਪਨਸਪ ਵਲੋਂ 175038 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 107215 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।

The post ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ appeared first on Latest News, Breaking News, Crime News, Business News, Punjab News Updates: LiveGeoNews.com.

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

The post ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ appeared first on Latest News, Breaking News, Crime News, Business News, Punjab News Updates: LiveGeoNews.com.

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ
ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।

ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾਂਚ ਲਈ ਲੈਬੋਰੋਟਰੀ ਭੇਜੇ ਗਏ। ਜਿਲ੍ਹਾ ਫੂਡ ਅਫ਼ਸਰ ਦੀ ਟੀਮ ਵੱਲੋ ਪਿੰਡ ਵਿੱਖੇ ਕੁੱਝ ਦੁਕਾਨਾਂ ਤੋਂ ਖਾਣ ਵਾਲੀਆਂ ਚੀਜ਼ਾਂ ਦੇ ਸੈਂਪਲ ਵੀ ਜਾਂਚ ਲਈ ਭਰੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਕਲੋਰੀਨ ਦੀਆ ਗੋਲੀਆਂ ਵੰਡੀਆਂ ਗਈਆਂ ਅਤੇ ਘਰ ਘਰ ਜਾ ਕੇ ਸਰਵੇ ਵੀ ਕੀਤਾ ਜਾ ਰਿਹਾ ਹੈ।

ਇਸ ਮੇਗਾ ਕੈਂਪ ਵਿੱਚ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਹਨਾਂ ਵੱਲੋ ਪੀੜਤ ਵਿਅਕਤੀਆਂ ਦੇ ਘਰ ਜਾ ਉਹਨਾਂ ਦਾ ਹਾਲ ਜਾਣਿਆ ਅਤੇ ਹਰ ਪ੍ਰਕਾਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਸਿਵਲ ਸਰਜਨ ਵਲੋ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਵਿਖੇ ਪਹੁਚ ਕੇ ਬੱਚਿਆ ਦਾ ਹਾਲ ਜਾਣਿਆ। ਆਪਣੀ ਫੇਰੀ ਦੌਰਾਨ ਉਹਨਾਂ ਪਿੰਡ ਦੇ ਸਰਪੰਚ ,ਮੈਂਬਰ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਸਿਹਤ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ।

ਇਸ ਮੌਕੇ ਉਹਨਾਂ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋ ਮੀਟਿੰਗ ਕਰਕੇ ਵੱਖ-ਵੱਖ ਵਿਭਾਗਾਂ ਨੂੰ ਪਿੰਡ ਵਾਸੀਆਂ ਦੀ ਹਰ ਸੰਭਵ ਮਦਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰਹੀਆਂ ਹਨ।

The post ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ  appeared first on Latest News, Breaking News, Crime News, Business News, Punjab News Updates: LiveGeoNews.com.

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ
ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ ਗੁਰਮੇਜ ਰਾਮ  ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ‘ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।

ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵਲੋਂ ਨਸ਼ਾ ਛੁਡਾਊ ਕੇਂਦਰ ‘ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ, ਤਾਂ ਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ। ਉਨ੍ਹਾਂ ਸਟਾਫ ਦੇ ਹਾਜ਼ਰੀ ਰਜਿਸਟਰ ਅਤੇ ਮੈਡੀਸਿਨ ਦਾ ਰਿਕਾਰਡ ਚੈੱਕ ਕੀਤਾ ਅਤੇ ਹਦਾਇਤ ਕੀਤੀ ਰਿਕਾਰਡ ਮੁਕੰਮਲ ਰੱਖਿਆ ਜਾਵੇ ਅਤੇ ਮਰੀਜ਼ਾਂ ਦੇ ਇਲਾਜ਼ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।

ਉਨ੍ਹਾਂ ਸਟਾਫ ਨੂੰ ਕਿਹਾ ਕਿ ਨਸ਼ੇ ਛੱਡਣ ਵਾਲੇ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ‘ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ਤੋਂ ਘਰ ਬਿਲਕੁਲ ਤੰਦਰੁਸਤ ਕਰਕੇ ਵਾਪਸ ਭੇਜਿਆ ਜਾਵੇ।

The post ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ appeared first on Latest News, Breaking News, Crime News, Business News, Punjab News Updates: LiveGeoNews.com.