ਸੁਨੀਤਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦਾ ਅਹੁਦਾ

ਫ਼ਿਰੋਜ਼ਪੁਰ 20 ਅਗਸਤ 2024 ਸ਼੍ਰੀਮਤੀ ਸੁਨੀਤਾ ਰਾਣੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਐਲੀਮੈਂਟਰੀ ਵਿੰਗ ਵਿੱਚ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ […]

Continue Reading

ਸ਼੍ਰੀਮਤੀ ਮੁਨੀਲਾ ਅਰੋੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਦਾ ਅਹੁਦਾ 

ਫ਼ਿਰੋਜ਼ਪੁਰ 17 ਅਗਸਤ () ਸ਼੍ਰੀਮਤੀ ਮੁਨੀਲਾ ਅਰੋੜਾ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਮੁਨੀਲਾ ਅਰੋੜਾ ਪਤਨੀ ਸੁਰਜੀਤ ਕੁਮਾਰੀ ਗਾਂਧੀ ਵੱਲੋਂ ਆਪਣੀ ਪਹਿਲੀ ਨਿਯੁਕਤੀ ਬਤੌਰ ਹੈਡ ਮਿਸਟ੍ਰੈਸ ਸਾਲ 2006 ਦੌਰਾਨ ਸਰਕਾਰੀ ਹਾਈ ਸਕੂਲ ਭੂਰੇ ਖੁਰਦ ਫਿਰੋਜ਼ਪੁਰ ਵਿਖੇ ਜੁਆਇਨ ਕੀਤੀ ਗਈ। ਉਸ ਉਪਰੰਤ ਉਨ੍ਹਾਂ ਸਾਲ 2008 ਤੋ 2013 […]

Continue Reading

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ 

ਫ਼ਿਰੋਜ਼ਪੁਰ, 17 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ […]

Continue Reading

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

ਚੰਡੀਗੜ੍ਹ/ਫ਼ਿਰੋਜ਼ਪੁਰ 16 ਅਗਸਤ: ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, […]

Continue Reading

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ    

ਫ਼ਿਰੋਜ਼ਪੁਰ 16 ਅਗਸਤ (                ) ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜਨ ਦੇ ਮੱਦੇਨਜ਼ਰ ਰਾਜ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਗੰਭੀਰ ਰੋਗਾਂ ਅਤੇ ਡੇਂਗੂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ […]

Continue Reading

ਆਜ਼ਾਦੀ ਦਿਹਾੜੇ ਮੌਕੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਨੇ ਲਹਿਰਾਇਆ ਤਿਰੰਗਾਂ     

ਫਿਰੋਜ਼ਪੁਰ 15 ਅਗਸਤ (             )                     ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਦੇਸ਼ ਦੀ ਆਨ ਬਾਨ ਅਤੇ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਤਿਰੰਗਾਂ  ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ […]

Continue Reading

ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਫ਼ਿਰੋਜ਼ਪੁਰ,14 ਅਗਸਤ 2024:           ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।           ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ […]

Continue Reading

ਕਾਲਾ ਪੀਲੀਆ (ਹੈਪੇਟਾਈਟਸ) ਸੰਬਧੀ ਜਾਗਰੂਕਤਾ ਸਮੱਗਰੀ ਜਾਰੀ ਕੀਤੀ

ਫ਼ਿਰੋਜ਼ਪੁਰ,13 ਅਗਸਤ 2024: ਜਿਗਰ ਰੋਗ ਹੈਪਾਟਾਈਟਸ ਬੀ ਅਤੇ ਸੀ ਜਾਨਲੇਵਾ ਬੀਮਾਰੀ ਹੈ। ਸਮੇ ’ਤੇ ਇਸ ਬੀਮਾਰੀ ਦਾ ਇਲਾਜ਼ ਕਰਵਾ ਕੇ ਮਨੁੱਖੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਹੈਪਾਟਾਈਟਸ ਦੇ ਪੀੜਤਾਂ ਨੂੰ ਸਿਹਤ ਵਿਭਾਗ ਵੱਲੋਂ ਮੁਫਤ ਡਾਕਟਰੀ ਮੁਆਇਨਾ ਕਰਨ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਇਸ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਸੰਬਧੀ ਜਾਗਰੂਕਤਾ ਸਮੱਗਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ […]

Continue Reading

ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 13 ਅਗਸਤ 2024.         ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ ਅੰਬੇਦਕਰ ਭਵਨ ਫਿਰੋਜਪੁਰ ਵਿਖੇ ਹੋਈ।  ਮੀਟਿੰਗ ਦੌਰਾਨ ਸ਼੍ਰੀ ਪਰਜੀਤ ਸਿੰਘ ਜ਼ਿਲ੍ਹਾ ਫੀਲਡ ਅਫਸਰ ਬੈਕਫਿੰਕੋ ਵੱਲੋਂ ਮੀਟਿੰਗ ਦਾ ਏਜੰਡਾ […]

Continue Reading

ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

ਫ਼ਿਰੋਜ਼ਪੁਰ, 12 ਅਗਸਤ 2024.         ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ ਸੀ, ਉਹ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਸੀ.ਈ.ਓ. ਕੈਂਟ ਬੋਰਡ ਸ੍ਰੀ ਜੌਨਸ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਮੁੜ ਸ਼ੁਰੂ ਕਰਵਾਈ ਗਈ।         ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ […]

Continue Reading