ਇਫਕੋ ਵਲੋਂ ਨੈਨੋ ਖਾਦਾਂ ਦੇ ਸਬੰਧ ਵਿੱਚ ਵਰਕਸ਼ਾਪ ਦਾ ਆਯੋਜਨ

ਫਿਰੋਜ਼ਪੁਰ, 13 ਜੂਨ           ਸੰਸਾਰ ਭਰ ਦੀ ਸੱਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵਲੋਂ ਫ਼ਿਰੋਜਪੁਰ ਵਿੱਖੇ ਨੈਨੋ ਖਾਦਾਂ ਦੇ ਵਰਤਣ ਅਤੇ ਇਹਨਾਂ ਦੇ ਲਾਭ ਦੀ ਸਿੱਖਲਾਈ ਦੇਣ ਲਈ ਇੱਕ ਵਰਕਸਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੱਗਭਗ 80 ਸਹਿਕਾਰੀ ਸਭਾਵਾਂ ਦੇ ਸਕੱਤਰ ਸਹਿਬਾਨਾਂ ਨੇ ਹਿੱਸਾ ਲਿਆ। ਇਸ ਕੈਂਪ ਦੇ ਮੁੱਖ ਮਹਿਮਾਨ ਸ਼੍ਰੀ ਉਮੇਸ਼ ਕੁਮਾਰ ਵਰਮਾ, ਸਯੁੰਕਤ ਰਜਿਸਟਰਾਰ ਸਹਿਕਾਰੀ ਸਭਾਵਾਂ […]

Continue Reading

ਵਿਧਾਇਕ ਦਹੀਯਾ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ 13 ਜੂਨ :              ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਮੌਨਸੂਨ ਸੀਜ਼ਨ 2024 ਦੌਰਾਨ ਆਉਣ ਵਾਲੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਮੁੱਖ ਰੱਖਦਿਆਂ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਵਾਲੇ ਹੜ੍ਹ ਰੋਕੂ ਅਗਾਊਂ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ […]

Continue Reading

ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ https://agrimachinerypb.com ਪੋਰਟਲ ਤੇ ਕਰਨ ਅਪਲਾਈ : ਡੀ.ਸੀ.

ਫ਼ਿਰੋਜ਼ਪੁਰ 11 ਜੂਨ 2024:           ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ’ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਖਰੀਦ ਕਰਨ ਲਈ ਕਿਸਾਨ ਆਨਲਾਈਨ ਬਿਨੈ ਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।            ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸ਼ਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ – ਡੀ.ਸੀ.

ਫ਼ਿਰੋਜ਼ਪੁਰ, 07 ਜੂਨ 2024: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ […]

Continue Reading

ਸਕੂਲ ਦੇ ਵਿਦਿਆਰਥੀਆਂ ਅਤੇ ਬੀ.ਐਸ.ਐਫ ਦੇ ਜਵਾਨਾਂ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਕੀਤਾ ਦੌਰਾ

ਫਿਰੋਜ਼ਪੁਰ 6 ਜੂਨ (     )  ਬੀ.ਐਸ.ਐਫ ਦੇ ਜਵਾਨਾ ਅਤੇ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ।               ਇਸ ਮੌਕੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਿਸ ਪ੍ਰਕਾਰ […]

Continue Reading

ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ : ਧੀਮਾਨ

ਫਿਰੋਜ਼ਪੁਰ, 06 ਜੂਨ 2023:           ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮਾਨਸੂਨ ਸੀਜ਼ਨ-2024 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਵੀ ਮੌਜੂਦ ਸਨ।          ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ […]

Continue Reading

ਗੱਟੀ ਰਾਜੋ ਕੇ ਸਕੂਲ ‘ਚ ਐਨ.ਸੀ.ਸੀ. ਬਟਾਲੀਅਨ ਵੱਲੋਂ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਫਿਰੋਜ਼ਪੁਰ, 06 ਜੂਨ 2024 ( )             ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ 13 ਪੰਜਾਬ ਐਨ. ਸੀ.ਸੀ. ਬਟਾਲੀਅਨ ਵੱਲੋਂ ਸਕੂਲ ਦੇ ਐਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ ਕਮਾਂਡਿੰਗ ਅਫ਼ਸਰ ਕਰਨਲ ਜੇ.ਐਸ. ਸ਼ਰਮਾ ਅਤੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਨ ਦਿਵਸ 2024 ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਸਤਲੁਜ ਦਰਿਆ ਦੇ ਕੰਢੇ ਨੂੰ ਹਰਿਆ-ਭਰਿਆ ਬਣਾਉਣ ਦੇ […]

Continue Reading

ਆਰ.ਓ. 10-ਫ਼ਿਰੋਜ਼ਪੁਰ ਨੇ ਸ਼ਾਂਤਮਈ ਚੋਣਾਂ ਲਈ ਵੋਟਰਾਂ, ਪੋਲਿੰਗ ਸਟਾਫ਼, ਸੁਰੱਖਿਆ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਧੰਨਵਾਦ

ਫ਼ਿਰੋਜ਼ਪੁਰ, 05 ਜੂਨ 2024: ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਸ਼ਾਂਤਮਈ ਢੰਗ ਨਾਲ ਖ਼ਤਮ ਹੋਏ ਮਤਦਾਨ ਲਈ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ  ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਮੂਹ 9 ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ, ਪੋਲਿੰਗ ਮੁਲਾਜ਼ਮਾਂ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਹਰ ਉਸ ਵਰਕਰ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦੇਣ ਲਈ ਵੋਟਰਾਂ ਨੂੰ ਵੰਡੇ ਗਏ ਬੂਟੇ

ਫਿਰੋਜ਼ਪੁਰ, 1 ਜੂਨ 2024  : ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪਾਉਣ ਆਉਣ ਵਾਲੇ ਵੋਟਰਾਂ ਨੂੰ ਵਾਤਾਵਰਣ ਅਤੇ ਗਲੋਬਲ ਵਾਰਮਿੰਗ ਪ੍ਰਤੀ ਸੁਨੇਹਾ ਦੇਣ ਲਈ ਗ੍ਰੀਨ ਬੂਥਾਂ ’ਤੇ ਵੋਟ ਪਾਉਣ ਲਈ ਆਏ ਵੋਟਰਾਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫ਼ਲਦਾਰ ਅਤੇ ਛਾਂਦਾਰ ਬੂਟੇ ਭੇਟ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਵੋਟ ਪਾਉਣ ਲਈ ਆਏ ਸਪੈਸ਼ਲ ਵੋਟਰਾਂ (ਦਿਵਿਆਂਗਜਨਾਂ), ਬਜ਼ੁਰਗਾਂ […]

Continue Reading

ਸਪੈਸ਼ਲ ਜਨਰਲ ਆਬਜ਼ਰਵਰ ਨੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਦੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ 30 ਮਈ, 2024:           ਲੋਕ ਸਭਾ ਹਲਕਾ 10-ਫਿਰੋਜ਼ਪੁਰ ਦੇ ਹਰੇਕ ਵੋਟਰ ਦੀ ਵੋਟਾਂ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਚੋਣਾਂ ਦੌਰਾਨ ਹਰ ਪੱਖ ਤੋਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਲਈ ਨਿਯੁਕਤ ਸਪੈਸ਼ਲ ਜਨਰਲ ਚੋਣ ਨਿਗਰਾਨ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਆਰ.ਓ ਕਮ- ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ […]

Continue Reading