Gurdaspur Archives - Latest News, Breaking News, Crime News, Business News, Punjab News Updates: LiveGeoNews.com

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ
ਬਟਾਲਾ, 29 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ।

ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਵਾਰਡ ਨੰਬਰ 41 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੀਤਾ।

ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸ ਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਸ਼ਹਿਰ ਵਿੱਚ ਟਰੈਫਿਕ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ ਉਸਾਰੀ ਕਰਵਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

The post ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ਉਨ੍ਹਾਂ ਦੇ ਫ਼ੈਸਲਿਆਂ ਦਾ ਪੂਰੇ ਪਿੰਡ ਵਲੋਂ ਪਾਲਣ ਕੀਤਾ ਜਾਂਦਾ ਹੈ। ਇਸ ਕਰਕੇ ਪਿੰਡ ਵਾਸੀਆਂ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਰਪੰਚਾਂ ਦਾ ਮੁਢਲਾ ਫ਼ਰਜ਼ ਹੈ।

ਉਨ੍ਹਾਂ ਹਲਕੇ ਦੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਚਹੁਮੁਖੀ ਵਿਕਾਸ ਕਾਰਜਾਂ ਲਈ ਹੋਰ ਮਿਹਨਤ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫ਼ੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਟੈਕਸ ਦਾਤਾਵਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਹੋ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਸਰਪੰਚਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਪਿੰਡ ਪੱਧਰ ‘ਤੇ ਹੋਰਯਤਨ ਤੇਜ਼ ਕਰਨ ਦੀ ਲੋੜ ਹੈ। ਇਸ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਲਈ ਰਲ ਕੇ ਹੰਭਲੇ ਮਾਰੇ ਜਾਣ।

The post ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ
ਗੁਰਦਾਸਪੁਰ, 19 ਜੂਨ ( ) ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ, ਕੰਪਲੈਕਸ ਜ਼ਿਲ੍ਹਾ ਖੇਡ ਦਫਤਰ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ, ਸਥਾਨਕ ਜਿਮਨੇਜੀਅਮ ਹਾਲ ਵਿਖੇ 21 ਜੂਨ ਨੂੰ ਸਵੇਰੇ 6 ਤੋਂ 8 ਵਜੇ ਤੱਕ  ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦਿਨ ਨੂੰ ਮਨਾਉਣ ਵਾਸਤੇ ਪਾਬੰਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਿਨ ਨੂੰ ਮਨਾਉਣ ਅਤੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਜਿੱਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।

ਮੀਟਿੰਗ ਵਿੱਚ ਹਰਪ੍ਰੀਤ ਸਿੰਘ ਡੀਡੀਪੀਓ, ਵਿਜੈ ਕੁਮਾਰ ਜ਼ਿਲ੍ਹਾ ਮੰਡੀ ਅਫਸਰ, ਡਾ. ਸੀਮਾ ਗਰੇਵਾਲ ਨੋਡਲ ਅਫਸਰ ਆਯੁਰਵੈਦਿਕ ਵਿਭਾਗ, ਅਸ਼ੋਕ ਕੁਮਾਰ ਈਓ, ਯੂਸਫ ਮਸੀਹ ਬੀਡੀਪੀਓ, ਪ੍ਰਵੀਨ ਕੁਮਾਰ ਐੱਸਡੀਓ ਪਾਵਰਕਾਮ, ਸੰਦੀਪ ਕੌਰ, ਡਾ. ਨਵਨੀਤ ਸਿੰਘ ਅਤੇ ਸੰਦੀਪ ਕੁਮਾਰ ਮੌਜੂਦ ਸਨ।

The post ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ appeared first on Latest News, Breaking News, Crime News, Business News, Punjab News Updates: LiveGeoNews.com.

ਖੁਰਾਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ
ਗੁਰਦਾਸਪੁਰ, 18 ਜੂਨ –       ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਅਧੀਨ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਕਣਕ ਅਤੇ ਹੋਰ ਅਨਾਜ ਦੀ ਉਪਲਬਧਤਾ ਅਤੇ ਵੰਡ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਰਕਾਰੀ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ।

ਦੌਰੇ ਦੌਰਾਨ, ਉਨ੍ਹਾਂ ਨੇ ਗੁਰਦਾਸਪੁਰ ਸ਼ਹਿਰ ਦੇ ਗੋਬਿੰਦ ਨਗਰ, ਨਬੀਪੁਰ, ਰਣਜੀਤ ਬਾਗ ਦੇ ਨਾਲ-ਨਾਲ ਦੀਨਾਨਗਰ ਦੇ ਬੇਰੀਆਂ ਮੁਹੱਲਾ, ਦਸਮੇਸ਼ ਨਗਰ ਅਤੇ ਪਿੰਡ ਮਗਰਾਲਾ ਵਿੱਚ ਸਥਿਤ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਉਨ੍ਹਾਂ ਨੇ ਸਰਕਾਰੀ ਰਿਕਾਰਡਾਂ ਦੀ ਜਾਂਚ ਕੀਤੀ, ਰਾਸ਼ਨ ਵੰਡ ਪ੍ਰਕਿਰਿਆ ਦਾ ਨਿਰੀਖਣ ਕੀਤਾ, ਅਤੇ ਲਾਭਪਾਤਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਤਾਂ ਜੋ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਫੀਡਬੈਕ ਇਕੱਤਰ ਕੀਤਾ ਜਾ ਸਕੇ।

ਵਿਜੇ ਦੱਤ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਸਮੇਂ ਸਿਰ ਅਤੇ ਬਿਨਾਂ ਕਿਸੇ ਭੇਦਭਾਵ ਦੇ ਉਨ੍ਹਾਂ ਦੇ ਹੱਕ ਪ੍ਰਾਪਤ ਹੋਣ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਕਿਸੇ ਵੀ ਬੇਨਿਯਮੀਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਰਾਸ਼ਨ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਹੈ।

ਨਿਰੀਖਣ ਦੌਰਾਨ, ਉਨ੍ਹਾਂ ਨੇ ਪੰਜਾਬ ਸਰਕਾਰ ਦੀ “ਮੇਰੀ ਰਸੋਈ ਯੋਜਨਾ” ਤਹਿਤ ਪ੍ਰਦਾਨ ਕੀਤੀਆਂ ਜਾ ਰਹੀਆਂ ਵਿਸ਼ੇਸ਼ ਫੂਡ ਕਿੱਟਾਂ ਦੀ ਵੰਡ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੋਂ ਯੋਜਨਾ ਦੀ ਪ੍ਰਗਤੀ, ਕਵਰ ਕੀਤੇ ਗਏ ਲਾਭਪਾਤਰੀਆਂ ਦੀ ਗਿਣਤੀ ਅਤੇ ਵੰਡ ਪ੍ਰਕਿਰਿਆ ਬਾਰੇ ਜਾਣਕਾਰੀ ਮੰਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਯੋਗ ਪਰਿਵਾਰਾਂ ਨੂੰ ਯੋਜਨਾ ਦਾ ਲਾਭ ਸਮੇਂ ਸਿਰ ਮਿਲੇ।

ਵਿਜੇ ਦੱਤ ਨੇ ਆਪਣੀ ਗੱਲਬਾਤ ਦੌਰਾਨ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਸੁਣੇ। ਜਿੱਥੇ ਬਹੁਤ ਸਾਰੇ ਲਾਭਪਾਤਰੀਆਂ ਨੇ ਰਾਸ਼ਨ ਵੰਡ ਪ੍ਰਣਾਲੀ ‘ਤੇ ਸੰਤੁਸ਼ਟੀ ਪ੍ਰਗਟ ਕੀਤੀ, ਉੱਥੇ ਕੁਝ ਨੇ ਸਥਾਨਕ ਮੁੱਦੇ ਉਠਾਏ ਅਤੇ ਕਮਿਸ਼ਨ ਸਾਹਮਣੇ ਸੁਝਾਅ ਪੇਸ਼ ਕੀਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਅਧਿਕਾਰੀਆਂ ਨੂੰ ਵੰਡ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਹੱਕ ਤੋਂ ਵਾਂਝਾ ਨਾ ਰਹੇ।

ਵਿਜੇ ਦੱਤ ਨੇ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਨ ਪ੍ਰਾਪਤ ਕਰਨ ਵਿੱਚ ਮੁਸ਼ਕਲ ਆਉਂਦੀ ਹੈ ਜਾਂ ਕਿਸੇ ਵਾਜਬ ਕੀਮਤ ਵਾਲੀ ਦੁਕਾਨ ‘ਤੇ ਕੋਈ ਬੇਨਿਯਮੀ ਨਜ਼ਰ ਆਉਂਦੀ ਹੈ, ਤਾਂ ਉਹ ਪੰਜਾਬ ਰਾਜ ਖੁਰਾਕ ਕਮਿਸ਼ਨ ਨੂੰ ਉਸਦੇ ਹੈਲਪਲਾਈਨ ਨੰਬਰ 98767-64545 ‘ਤੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਮਿਸ਼ਨ ਨੂੰ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਨੂੰ ਪੂਰੀ ਗੰਭੀਰਤਾ ਨਾਲ ਹੱਲ ਕੀਤਾ ਜਾਵੇਗਾ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

The post ਖੁਰਾਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ-    ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਡੀ.ਐੱਸ.ਸੀ ਪੀ ਜੋਗਾ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ  ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਐੱਸ ਡੀ ਐਮ, ਆਦਿੱਤਿਆ ਸ਼ਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੂਸਰੇ ਫੇਜ਼ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਤਹਿਤ ਡੇਰਾ ਬਾਬਾ ਨਾਨਕ ਵਿੱਚ ਕੀਤੀ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ- ਵਟਾਂਦਰਾ ਕੀਤਾ ਗਿਆ ਅਤੇ ਅਗਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜਾਗਰੂਕਤਾ ਮੁਹਿੰਮ, ਸੈਮੀਨਾਰ ਅਤੇ ਕੈਂਪ ਵੱਡੇ ਪੱਧਰ `ਤੇ ਲਗਾਏ ਜਾਣਗੇ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਡੇਰਾ ਬਾਬਾ ਨਾਨਕ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

The post ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ appeared first on Latest News, Breaking News, Crime News, Business News, Punjab News Updates: LiveGeoNews.com.

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ
ਗੁਰਦਾਸਪੁਰ 27 ਮਈ – ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ।

ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ (SIR) ਦੀ ਪ੍ਰਕਿਰਿਆ/ਗਤੀਵਿਧੀਆਂ ਨੂੰ ਹਦਾਇਤਾਂ/ਨਿਯਮਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ।

The post ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ।

ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ।

ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ।

ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ।

The post ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ
ਗੁਰਦਾਸਪੁਰ, 10 ਮਈ –     ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ, ਅੱਜ ਜਦ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂ
ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿਚ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਫਾਇਰ ਬਿਰਗੇਡ ਤੇ ਸਿਵਲ ਤੇ ਪੁਲਿਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਵਾਇਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਕਣਕ ਦੀ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਦੇ ਉਹ ਆਪ ਖੁਦ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮਿਲ ਕੇ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਅੱਜ ਐਤਵਾਰ ਵਾਲੇ ਦਿਨ ਵੀ ਸਮੂਹ ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼, ਕਲੱਸਟਰ ਅਫਸਰ, ਨੋਡਲ ਅਫਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਮੌਜੂਦ ਰਹੇ ਹਨ, ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੇ ਕਿਸਾਨਾਂ ਨੂੰ ਮਿਲਕੇ ਨਾੜ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਲਈ ਜਿਲ੍ਹਾ ਪਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਵੀ ਦਿਵਾਇਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੀ ਅਜਿਹੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰ ਰਿਹਾ ਹੈ ਅਤੇ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਪੂਰਨ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਜਬੂਰਨ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਾਨਵਤਾ ਦੀ ਭਲਾਈ ਲਈ, ਪਰਾਲੀ/ਨਾੜ ਨਾ ਸਾੜਨ ਲਈ ਅਪੀਲ ਕੀਤੀ।

ਇਸ ਮੌਕੇ ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਨੁਸਾਰ ਹੀ ਖੇਤੀ ਕਰ ਦੀ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ ਖਤਮ ਹੁੰਦ ਹੈ। ਵਾਤਾਵਰਣ ਦੂਸ਼ਿਤ ਹੁੰਦਾ ਹੈ। ਧੂੰਏਁ ਕਾਰਨ ਸੜਕੀ ਹਾਦਸੇ ਵਾਪਰਦੇ ਹਨ। ਪੰਛੀਆਂ ਦੀਆਂ ਜਾਨਾ ਜਾਂਦੀਆਂ ਹਨ। ਸੜਕਾਂ ਕਿਨਾਰੇ ਲੱਗੇ ਬੂਟੇ ਸੜ ਜਾਂਦੇ ਹਨ। ਇਸ ਲਈ ਮਾਨਵਤਾ ਦੀ ਭਲਾਈ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।

ਉਨ੍ਹਾਂ ਗੁਰਦਾਸਪੁਰ ਪੁਲਿਸ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ  ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਾਫ਼-ਸੁਥਰੇ ਮਾਹੌਲ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

The post ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ
ਬਟਾਲਾ, 2 ਮਈ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

The post ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ।

ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਤੇ ਮਹਾਰਾਜਾ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੁਲਿਸ ਲਾਈਨ ਬਟਾਲਾ ਵਿਖੇ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਇਥੇ ਹੀ ਬੀਤੇ ਕੱਲ ਹੀ ‘ਜ਼ਿਲਾ ਪੁਲਿਸ ਦਫਤਰ ਬਟਾਲਾ’ ਦੀ 5 ਮੰਜਿਲੀ ਨਵੀਂ ਇਮਾਰਤ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏੇ ਹਨ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਸੁੰਦਰ ਨਗਰ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ  ਸਟਰੀਟ ਲਾਈਟਾਂ ਲੱਗਣ ਨਾਲ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਬਹੁਤ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

The post ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.