Hoshiarpur Archives - Latest News, Breaking News, Crime News, Business News, Punjab News Updates: LiveGeoNews.com

ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ
ਤਲਵਾੜਾ, 15 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਸਮਾਗਮ ਦੀਆਂ ਸਾਰੀਆਂ ਵਿਵਸਥਾਵਾਂ ਵਿੱਚ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਕੇਵਲ ਧਾਰਮਿਕ ਪ੍ਰੋਗਰਾਮ ਹੀ ਨਹੀਂ, ਸਗੋਂ ਆਸਥਾ, ਸੱਭਿਆਚਾਰ ਅਤੇ ਸਮਾਜਿਕ ਸਾਂਝ ਦਾ ਇੱਕ ਵਿਸ਼ਾਲ ਉਤਸਵ ਹੈ, ਜੋ ਖੇਤਰ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ, ‘ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ’। ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਇਸ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਮੁਕੇਰੀਆਂ, ਤਲਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਹੋਰ ਮਜ਼ਬੂਤ ਕਰਨ।
ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਦੀਆਂ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਧਾਰਮਿਕ ਸਮਾਗਮ ਦਾ ਹਿੱਸਾ ਬਣਨ ਅਤੇ ਭਗਵਾਨ ਸ਼ਿਵ ਦੀ ਭਗਤੀ ਵਿੱਚ ਸ਼ਾਮਲ ਹੋ ਕੇ ਪੁੰਨ ਦਾ ਲਾਭ ਪ੍ਰਾਪਤ ਕਰਨ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਦਸੂਹਾ ਕਨਵਲਜੀਤ ਸਿੰਘ, ਐਸ.ਪੀ. ਨਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

The post ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ appeared first on Latest News, Breaking News, Crime News, Business News, Punjab News Updates: LiveGeoNews.com.

ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਅਭਿਆਨ
ਹੁਸ਼ਿਆਰਪੁਰ, 10 ਜੁਲਾਈ: ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ 9 ਜੁਲਾਈ ਨੂੰ ਸਵੇਰੇ ਨਗਰ ਨਿਗਮ ਦੇ ਅਧਿਕਾਰੀਆਂ, ਦਫ਼ਤਰੀ ਸਟਾਫ਼ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਦੁਸ਼ਹਿਰਾ ਗਰਾਊਂਡ ਵਿਖੇ ‘ਪਲਾਸਟਿਕ ਪਿਕਿੰਗ ਪਲੋਗਿੰਗ ਡਰਾਈਵ’ ਕਰਵਾਈ ਗਈ।
ਇਸ ਮੁਹਿੰਮ ਵਿੱਚ ਸਰਕਾਰੀ ਕਾਲਜ ਦੇ ਲਗਭਗ 50 ਤੋਂ 60 ਵਿਦਿਆਰਥੀਆਂ ਨੇ ਆਪਣੇ ਪ੍ਰੋਫੈਸਰ ਰਣਜੀਤ ਅਤੇ ਪ੍ਰੋਫੈਸਰ ਅਸ਼ਵਨੀ ਦੀ ਅਗਵਾਈ ਹੇਠ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।
ਮੁਹਿੰਮ ਦੌਰਾਨ ਇਕੱਠਾ ਕੀਤਾ ਗਿਆ ਪਲਾਸਟਿਕ ਮੁੜ ਵਰਤੋਂ (ਰੀਸਾਈਕਲਿੰਗ) ਲਈ ਐੱਮ.ਆਰ.ਐੱਫ. ਸੈਂਟਰ ਭੇਜਿਆ ਗਿਆ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਫ਼ਾਈ ਮੁਹਿੰਮਾਂ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।
ਅੰਤ ਵਿੱਚ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

The post ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਅਭਿਆਨ appeared first on Latest News, Breaking News, Crime News, Business News, Punjab News Updates: LiveGeoNews.com.

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਆਤਮਨਿਰਭਰਤਾ ਨੂੰ ਬੜ੍ਹਾਵਾ ਦੇਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪਹਿਲ ਤਹਿਤ ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰੋਜੈਕਟ ਉਸ਼ਾ ਸਾਂਗਵਾਨ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਸੋਨਾਲੀਕਾ ਗਰੁੱਪ ਦੇ ਸੰਸਥਾਪਕ ਡਾ. ਲਕਸ਼ਮਣ ਦਾਸ ਮਿੱਤਲ ਦੀ ਪੁੱਤਰੀ ਹੈ ਅਤੇ ਭਾਰਤੀਆ ਜੀਵਨ ਬੀਮਾ ਨਿਗਮ ਦੇ ਇਤਿਹਾਸ ਵਿਚ ਪਹਿਲੀ ਮਹਿਲਾ ਪ੍ਰਬੰਧ ਨਿਰਦੇਸ਼ਕ ਰਹਿਣ ਦਾ ਗੌਰਵ ਪ੍ਰਾਪਤ ਕਰ ਚੁੱਕੀ ਹੈ।

ਉਸ਼ਾ ਸਾਂਗਵਾਨ ਦੇਸ਼ ਦੀ ਮੋਹਰੀ ਮਹਿਲਾ ਕਾਰੋਬਾਰੀ ਹੱਸਤੀਆਂ ਵਿਚ ਸ਼ਾਮਲ ਹੈ। ਉਨ੍ਹਾਂ ਦਾ ਨਾਮ ਵਿਸ਼ਵ ਪ੍ਰਸਿੱਧ ਫੋਬਰਸ ਦੀ ਏਸ਼ੀਆ ਦੀ 50 ਸਭ ਤੋਂ ਪ੍ਰਭਾਵਸ਼ਾਲੀ ਮਹਿਲਾਵਾਂ ਦੀ ਸੂਚੀ ਵਿਚ ਸ਼ਾਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਇਹ ਨੀਤੀ ਆਯੋਗ ਦੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮਾਂ ਵਿਚ ਵੀ ਮੋਹਰੀ ਰੂਪ ਵਿਚ ਜੁੜੀ ਹੋਈ ਹੈ। ਉਨ੍ਹਾਂ ਦੇ ਮਾਰਗਦਰਸ਼ਨ ਅਤੇ ਪ੍ਰੇਣਨਾ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਜੇਕਟ ਦਾ ਮੁੱਖ ਉਦੇਸ਼ ਮਹਿਲਾਵਾ ਨੂੰ ਆਤਮਨਿਰਭਰ ਬਣਾ ਕੇ ਉਨ੍ਹਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ।

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ’ਪ੍ਰੋਜੈਕਟ ਪਹਿਚਾਣ’ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਲੜਕੀਆਂ ਦੇ ਦਰਮਿਆਨ ਸਟਾਰਟ-ਅਪ ਸੰਸਕ੍ਰਿਤੀ ਨੂੰ ਬੜ੍ਹਾਵਾ ਦੇਣਾ ਹੈ। ਇਸ ਤਹਿਤ ਰੈਡ ਕਰਾਸ ਵੋਕੇਸ਼ਨਲ ਲਰਨਿੰਗ ਸੈਂਟਰ ਦੀਆਂ 5 ਪ੍ਰਤੀਭਾਸ਼ਾਲੀ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਮਨੀਸ਼ਾ, ਹਰਪ੍ਰੀਤ ਕੌਰ, ਮੋਨਿਕਾ, ਅਮ੍ਰਿਤ ਅਤੇ ਕਾਲਜ ਨੂੰ ਘਰ ਤੋਂ ਹੀ ਸਵੈਰੋਜ਼ਗਾਰ ਸ਼ੁਰੂ ਕਰਨ ਲਈ ਮੋਟਰਾਈਜ਼ਡ ਅੰਬਰੇਲਾ ਮਸ਼ੀਨ, ਇੰਟਰਲਾਕਿੰਗ ਮਸ਼ੀਨ, ਸਟੀਮ ਪ੍ਰੈਸ ਅਤੇ ਆਇਰਨ ਪ੍ਰੈਸ ਉਪਲਬੱਧ ਕਰਵਾਈ ਗਈ ਹੈ। ਇਨ੍ਹਾਂ ਮਸ਼ੀਨਾਂ ਦੀ ਸਹਾਇਤਾ ਨਾਲ ਇਹ ਵਿਦਿਆਰਥਣਾਂ ਘਰ ਬੇਠੇ ਹੀ ਆਪਣੀ ਰੋਜ਼ੀ ਰੋਟੀ ਕਮਾਉਣ ਅਤੇ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿਚ ਅੱਗੇ ਵੱਧਣਗੀਆਂ।

ਇਸ ਮੌਕੇ ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੇਅਰਮੈਨ ਰਾਜੀਵ ਬਜਾਜ ਸਮੇਤ ਰੈਡ ਕਰਾਸ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ।

ਸਯੁੰਕਤ ਸਕੱਤਰ ਅਦਿਤਿਆ ਰਾਣਾ ਨੇ ਦੱਸਿਆ ਕਿ ’ਪ੍ਰੋਜੈਕਟ ਪਹਿਚਾਣ’ ਤੋਂ ਇਲਾਵਾ ਰੈਡ ਕਰਾਸ ਵਲੋਂ ਸੋਨਾਲੀਕਾ ਸਮੂਹ ਦੇ ਸਹਿਯੋਗ ਨਾਲ ’ਸੂਈ ਧਾਗਾ’ ਨਾਮਕ ਇਕ ਹੋਰ ਮਹੱਤਵਪੂਰਨ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਰੈਡ ਕਰਾਸ ਕੈਂਪਸ ਵਿਚ ਆਧੁਨਿਕ ਇੰਟਰਲਾਕਿੰਗ, ਇਲਾਸਟਿਕ, ਬੱਟਨ ਅਤੇ ਕਾਜ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਦੀ ਵਰਤੋਂ ਉਪਯੋਗ ਫੈਸ਼ਨ ਡਿਜਾਇਨਿੰਗ ਦਾ ਕੌਸ਼ਲ ਰੱਖਣ ਵਾਲੀਆਂ ਜ਼ਰੂਰਤਮੰਦ ਮਹਿਲਾਵਾਂ ਪੇਸ਼ੇਵਰ ਕੰਮ ਲਈ ਕਰ ਸਕਣਗੀਆਂ।

ਉਨ੍ਹਾਂ ਕਿਹਾ ਕਿ ਰੈਡ ਕਰਾਸ ਅਤੇ ਸੋਨਾਲੀਕਾ ਸਮੂਹ ਦਾ ਇਹ ਸਾਂਝਾ ਉਪਰਾਲਾ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਰਥਿਕ ਰੂਪ ਵਿਚ ਮਜ਼ਬੂਤ, ਆਤਮਨਿਰਭਰ ਅਤੇ ਸਵੈਰੋਜ਼ਗਾਰ ਪ੍ਰਤੀ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਅਤੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ।

The post ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ appeared first on Latest News, Breaking News, Crime News, Business News, Punjab News Updates: LiveGeoNews.com.

ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ
ਹੁਸ਼ਿਆਰਪੁਰ, 4 ਜੁਲਾਈ:     ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ, ਪੂਰੀ ਲਗਨ ਅਤੇ ਪ੍ਰਭਾਵਸ਼ਾਲੀ ਕਾਰਜਸ਼ੈਲੀ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ‘ਅਵਾਰਡ ਆਫ਼ ਆਨਰ‘ ਅਤੇ ‘ਸਟੇਟ ਲੈਵਲ ਸਰਟੀਫਿਕੇਟ ਆਫ਼ ਐਪਰੀਸੀਏਸ਼ਨ’ ਨਾਲ ਸਨਮਾਨਿਤ ਕੀਤਾ।

ਡਾ. ਸੀਮਾ ਗਰਗ ਨੇ ਜ਼ਿਲ੍ਹੇ ਵਿੱਚ 100 ਫ਼ੀਸਦੀ ਟੀਕਾਕਰਨ ਦੇ ਟੀਚਿਆਂ ਦੀ ਪ੍ਰਾਪਤੀ ਅਤੇ 76 ਆਮ ਆਦਮੀ ਕਲੀਨਿਕਾਂ ਵਿੱਚ 98 ਫ਼ੀਸਦੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ‘ਬੈਸਟ ਨੋਡਲ ਅਫ਼ਸਰ’ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।

ਸਨਮਾਨ ਪੱਤਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਡਾ. ਸੀਮਾ ਗਰਗ ਵੱਲੋਂ ਮਰੀਜ਼ਾਂ ਦੀ ਦੇਖ-ਭਾਲ, ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਭਾਈਚਾਰੇ ਦੀ ਭਲਾਈ ਲਈ ਕੀਤੇ ਗਏ ਸ਼ਲਾਘਾਯੋਗ ਕੰਮਾਂ ਦੀ ਸ਼ਲਾਘਾ ਕੀਤੀ। ਵਿਭਾਗ ਨੇ ਕਿਹਾ ਕਿ ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਮਿਸਾਲੀ ਸੇਵਾਵਾਂ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਇਸ ਉਪਲਬਧੀ ‘ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਡਾ. ਸੀਮਾ ਗਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸਨਮਾਨ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਡਾ. ਸੀਮਾ ਗਰਗ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਵਚਨਬੱਧਤਾ ਨਾਲ ਸਿਹਤ ਸੇਵਾਵਾਂ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਕੰਮ ਕਰਦੇ ਰਹਿਣਗੇ।

ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਡਾ. ਸੀਮਾ ਗਰਗ ਨੂੰ ਇਸ ਵੱਕਾਰੀ ਸਨਮਾਨ ਲਈ ਵਧਾਈ ਦਿੰਦਿਆਂ ਇਸ ਨੂੰ ਸਿਹਤ ਵਿਭਾਗ ਹੁਸ਼ਿਆਰਪੁਰ ਲਈ ਮਾਣਮੱਤੀ ਪ੍ਰਾਪਤੀ ਕਰਾਰ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਹਾਜ਼ਰ ਸਨ।

The post ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 1 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ ‘ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 24 ਜੁਲਾਈ 2026 ਤੱਕ ਬੀ.ਐਲ.ਓਜ਼. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐਨਿਊਮਰੇਸ਼ਨ ਫਾਰਮ ਭਰਵਾਇਆ ਜਾਵੇਗਾ।
ਆਸ਼ਿਕਾ ਜੈਨ ਨੇ ਦੱਸਿਆ ਕਿ ਜੇਕਰ ਕਿਸੇ ਘਰ ਵਿੱਚ ਵੋਟਰ ਗੈਰ-ਹਾਜ਼ਰ ਮਿਲਦਾ ਹੈ ਜਾਂ ਘਰ ਬੰਦ ਪਾਇਆ ਜਾਂਦਾ ਹੈ ਤਾਂ ਸਬੰਧਤ ਬੀ.ਐਲ.ਓ. ਉਸ ਘਰ ਦਾ ਤਿੰਨ ਵਾਰ ਦੌਰਾ ਕਰੇਗਾ। ਪਹਿਲੀ ਫੇਰੀ ਦੌਰਾਨ ਬੀ.ਐਲ.ਓ. ਆਪਣੇ ਅਗਲੇ ਦੌਰੇ ਸਬੰਧੀ ਸੂਚਨਾ ਘਰ ਦੇ ਦਰਵਾਜ਼ੇ ‘ਤੇ ਚਸਪਾ ਕਰੇਗਾ, ਤਾਂ ਜੋ ਸਬੰਧਤ ਪਰਿਵਾਰ ਨੂੰ ਪਹਿਲਾਂ ਹੀ ਜਾਣਕਾਰੀ ਮਿਲ ਸਕੇ ਅਤੇ ਕੋਈ ਵੀ ਵੋਟਰ ਇਸ ਪ੍ਰਕਿਰਿਆ ਤੋਂ ਬਾਹਰ ਨਾ ਰਹੇ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉੱਥੇ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੇ ਜਾਣਗੇ, ਤਾਂ ਜੋ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਹੋਰ ਵੱਧ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਜੋਤਸਨਾ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

The post ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 29 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ।

ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਕੀਤਾ ਜਾ ਰਿਹਾ ਹੈ ਜਿਸ ਸਦਕਾ ਸਮਾਜ ਦਾ ਹਰ ਵਰਗ ਬਹੁਤ ਖੁਸ਼ ਹੈ।

ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਦੇ ਮੁੱਦਿਆਂ ਦੇ ਸਾਹਮਣੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ। ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਗੇ ਵੱਧ ਕੇ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਦੇ ਲੋਕ ਵੀ ਵਿਕਾਸ ਦੀ ਇਸ ਲੜੀ ਨੂੰ ਜਾਰੀ ਰੱਖਣ ਲਈ ਨੀਰਜ ਰਾਣੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਨੁਮਾਇੰਦਗੀ ਨਾਲ ਵਾਰਡ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਹਰ ਵਰਗ ਦੀ ਭਲਾਈ ਅਤੇ ਹਰ ਇਲਾਕੇ ਦੇ ਸੰਤੁਲਿਤ ਵਿਕਾਸ ਲਈ ਪਾਰਟੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 29 ਦੇ ਵਸਨੀਕਾਂ ਨੇ ਬ੍ਰਮ ਸ਼ੰਕਰ ਜਿੰਪਾ ਅਤੇ ਉਮੀਦਵਾਰ ਨੀਰਜ ਰਾਣੀ ਦਾ ਭਰਵਾਂ ਸਵਾਗਤ ਕੀਤਾ ਅਤੇ ਪੂਰੇ ਉਤਸ਼ਾਹ ਨਾਲ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਨੀਰਜ ਰਾਣੀ ਨੂੰ ਭਾਰੀ ਵੋਟਾਂ ਨਾਲ ਜੇਤੂ ਬਣਾਉਣਗੇ।

ਇਸ ਮੌਕੇ ਨੀਰਜ ਰਾਣੀ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤ ਤੋਂ ਬਾਅਦ ਵਾਰਡ ਦੇ ਹਰ ਘਰ ਅਤੇ ਹਰ ਪਰਿਵਾਰ ਦੀਆਂ ਸਮੱਸਿਆਵਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਲੱਕੀ ਚੰਦਨ, ਸਾਬਕਾ ਕੌਂਸਲਰ ਕਮਲਜੀਤ ਕੌਰ, ਜਸਵਿੰਦਰ ਪਾਲ, ਜਗਦੀਸ਼ ਪਾਲ, ਰਵੀ ਗੁਪਤਾ,ਰਾਜੂ ਸੰਘਾ ਅਤੇ ਭਾਰੀ ਗਿਣਤੀ ਵਾਰਡ ਵਾਸੀ ਮੌਜੂਦ ਸਨ।

ਕੈਪਸਨ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਾਰਡ ਨੰਬਰ 29 ‘ਚ ਉਮੀਦਵਾਰ ਨੀਰਜ ਰਾਣੀ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ।

The post ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
ਹੁਸ਼ਿਆਰਪੁਰ, 27 ਜੂਨ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੇ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਸਥਾਨਕ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰਾਂ ਨੂੰ ਗਿਣਤੀ ਫਾਰਮ ਵੀ ਸੌਂਪੇ ਅਤੇ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਲੋਕਾਂ ਨੂੰ ਐਸ.ਆਈ.ਆਰ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਸੁਧਾਈ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਾਗੀਦਾਰੀ ਵਾਲੀ ਪ੍ਰਕਿਰਿਆ ਹੈ, ਜਿਸ ਵਿੱਚ ਨਾ ਸਿਰਫ਼ ਵੋਟਰ, ਸਗੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਤਾਇਨਾਤ ਐਸ.ਆਈ.ਆਰ. ਟੀਮਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਕੰਮ ਸਹੀ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਬੀ.ਐਲ.ਓ. ਹਰ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਜਾਣਗੇ। ਜ਼ਿਲ੍ਹੇ ਵਿੱਚ ਕੁੱਲ 1,563 ਬੀ.ਐਲ.ਓ. ਸੱਤ ਵਿਧਾਨ ਸਭਾ ਹਲਕਿਆਂ ਦੇ 12,68,648 ਵੋਟਰਾਂ ਨੂੰ ਕਵਰ ਕਰਨਗੇ ਅਤੇ ਇਸ ਕਾਰਜ ਦੀ ਨਿਗਰਾਨੀ ਸੁਪਰਵਾਈਜ਼ਰਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਏਜੰਟ ਵੀ ਗਿਣਤੀ ਫਾਰਮਾਂ ਦੀ ਵੰਡ ਦੌਰਾਨ ਬੀ.ਐਲ.ਓ. ਦੇ ਨਾਲ ਮੌਜੂਦ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਦੇ ਨਾਲ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਬੀ.ਐਲ.ਓ. ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੇ ਤੀਜੇ ਦਿਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਕੁੱਲ 6,51,817 ਗਿਣਤੀ ਫਾਰਮ ਵੰਡੇ ਗਏ। ਜੇਕਰ ਕੋਈ ਵੋਟਰ ਘਰ ਵਿੱਚ ਮੌਜੂਦ ਨਾ ਹੋਵੇ ਤਾਂ ਫਾਰਮ ਪਰਿਵਾਰ ਦੇ ਕਿਸੇ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੂੰ ਫਾਰਮ ਪ੍ਰਾਪਤ ਨਹੀਂ ਹੋਇਆ, ਉਹ ਆਪਣੇ ਬੀ.ਐਲ.ਓ. ਨਾਲ ਦਿੱਤੇ ਗਏ ਸੰਪਰਕ ਨੰਬਰ ’ਤੇ ਸੰਪਰਕ ਕਰਨ ਜਾਂ “ਬੁੱਕ ਕਾਲ ਵਿਦ ਬੀ.ਐਲ.ਉ.” ਸਹੂਲਤ ਦੀ ਵਰਤੋਂ ਕਰਨ। ਉਨ੍ਹਾਂ ਵੋਟਰਾਂ ਨੂੰ ਈ.ਸੀ.ਆਈ. ਅਤੇ ਸੀ.ਈ.ਓ. ਪੰਜਾਬ ਦੀਆਂ ਵੈੱਬਸਾਈਟਾਂ ਅਤੇ ਈਸੀਆਈਨੈੱਟ (ECINET) ਐਪ ਰਾਹੀਂ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਦੀ ਵੀ ਸਲਾਹ ਦਿੱਤੀ।

ਹਲਕਾ-ਵਾਰ ਗਿਣਤੀ ਫਾਰਮਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਆਸ਼ਿਕਾ ਜੈਨ ਨੇ ਦੱਸਿਆ ਕਿ 39-ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 45,862 ਫਾਰਮ, 40-ਦਸੂਹਾ ਵਿੱਚ 1,52,072 ਫਾਰਮ, 41-ਉੜਮੁੜ ਵਿੱਚ 1,49,933 ਫਾਰਮ, 42-ਸ਼ਾਮ ਚੁਰਾਸੀ ਵਿੱਚ 65,844 ਫਾਰਮ, 43-ਹੁਸ਼ਿਆਰਪੁਰ ਵਿੱਚ 35,683 ਫਾਰਮ, 44-ਚੱਬੇਵਾਲ ਵਿੱਚ 1,20,908 ਫਾਰਮ ਅਤੇ 45-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ 81,515 ਫਾਰਮ ਵੰਡੇ ਗਏ। ਜ਼ਿਕਰਯੋਗ ਹੈ ਕਿ ਘਰ-ਘਰ ਗਿਣਤੀ ਦਾ ਇਹ ਕੰਮ 24 ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੀ ਯੁਕਤੀਕਰਨ ਪ੍ਰਕਿਰਿਆ ਵੀ 24 ਜੁਲਾਈ 2026 ਤੱਕ ਪੂਰੀ ਕਰ ਲਈ ਜਾਵੇਗੀ। ਖਰੜਾ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਿੱਤੇ ਜਾ ਸਕਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

The post ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ appeared first on Latest News, Breaking News, Crime News, Business News, Punjab News Updates: LiveGeoNews.com.

ਨਗਰ ਨਿਗਮ ਦੀ ਹਦੂਦ ਅੰਦਰ 8 ਜੁਲਾਈ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 2 ਜੂਨ : ਨਗਰ ਨਿਗਮ ਚੋਣਾਂ 2026 ਦੇ ਸਨਮੁੱਖ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 8 ਜੁਲਾਈ 2026 ਤੱਕ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।

The post ਨਗਰ ਨਿਗਮ ਦੀ ਹਦੂਦ ਅੰਦਰ 8 ਜੁਲਾਈ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ appeared first on Latest News, Breaking News, Crime News, Business News, Punjab News Updates: LiveGeoNews.com.

22 ਤੋਂ 25 ਜੂਨ ਤੱਕ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ
ਹੁਸ਼ਿਆਰਪੁਰ, 21 ਜੂਨ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ 22 ਜੂਨ ਤੋਂ 25 ਜੂਨ 2026 ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ।
ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਲਈ ਰਿਟਰਨਿੰਗ ਅਫ਼ਸਰਾਂ ਵੱਲੋਂ ਤਿੰਨ ਥਾਵਾਂ ‘ਤੇ ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ। ਵਾਰਡ ਨੰਬਰ 1 ਤੋਂ 17 ਤੱਕ ਦੇ ਉਮੀਦਵਾਰ ਐੱਸ.ਡੀ.ਐੱਮ. ਦਫ਼ਤਰ, ਤਹਿਸੀਲ ਕੰਪਲੈਕਸ, ਹੁਸ਼ਿਆਰਪੁਰ (ਜੇਲ੍ਹ ਚੌਂਕ ਨੇੜੇ) ਸਥਿਤ ਕੋਰਟ ਰੂਮ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਇਸੇ ਤਰ੍ਹਾਂ ਵਾਰਡ ਨੰਬਰ 18 ਤੋਂ 31 ਤੱਕ ਦੇ ਉਮੀਦਵਾਰ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕ ਸ਼ਾਖਾ) ਦੇ ਨਿਰਮਾਣ ਮੰਡਲ ਨੰਬਰ-1 ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ, ਮੁੱਖ ਡਾਕਘਰ ਨੇੜੇ, ਸਿਵਲ ਲਾਈਨ, ਹੁਸ਼ਿਆਰਪੁਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦਕਿ ਵਾਰਡ ਨੰਬਰ 32 ਤੋਂ 50 ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕੋਰਟ ਰੂਮ ਨੂੰ ਨਾਮਜ਼ਦਗੀ ਕੇਂਦਰ ਬਣਾਇਆ ਗਿਆ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਸਬੰਧਤ ਥਾਵਾਂ ‘ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

The post 22 ਤੋਂ 25 ਜੂਨ ਤੱਕ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ appeared first on Latest News, Breaking News, Crime News, Business News, Punjab News Updates: LiveGeoNews.com.

ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ
ਹੁਸ਼ਿਆਰਪੁਰ, 20 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਰਾਤਰੀ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮਾਹਿਲਪੁਰ-ਜੇਜੋਂ ਰੋਡ ਅਤੇ ਗੜ੍ਹਸ਼ੰਕਰ-ਨੰਗਲ ਰੋਡ ‘ਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।
ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 11 ਵਾਹਨਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿੱਚ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ, ਨਿਰਧਾਰਤ ਮਾਪਦੰਡਾਂ ਤੋਂ ਵੱਧ ਸਾਮਾਨ ਲਿਜਾਣ ਵਾਲੇ ਅਤੇ ਮੋਟਰ ਵਾਹਨ ਐਕਟ ਦੇ ਹੋਰ ਪ੍ਰਬੰਧਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਸੜਕ ਹਾਦਸਿਆਂ ਨੂੰ ਰੋਕਣਾ ਵੀ ਹੈ। ਓਵਰਲੋਡਿੰਗ ਅਤੇ ਨਿਯਮਾਂ ਦੀ ਉਲੰਘਣਾ ਨਾ ਸਿਰਫ਼ ਵਾਹਨ ਚਾਲਕਾਂ ਲਈ, ਬਲਕਿ ਹੋਰ ਰਾਹਗੀਰਾਂ ਲਈ ਵੀ ਖ਼ਤਰਾ ਪੈਦਾ ਕਰਦੀ ਹੈ।
ਆਰਟੀਓ ਨੇ ਜ਼ਿਲ੍ਹੇ ਦੇ ਸਾਰੇ ਟਰਾਂਸਪੋਰਟਰਾਂ, ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਵਾਹਨਾਂ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਭਾਰ ਨਾ ਲਾਦਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਨਾਲ ਸੜਕ ਸੁਰੱਖਿਆ ਨੂੰ ਉਤਸ਼ਾਹ ਮਿਲਦਾ ਹੈ ਅਤੇ ਆਵਾਜਾਈ ਪ੍ਰਬੰਧ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ appeared first on Latest News, Breaking News, Crime News, Business News, Punjab News Updates: LiveGeoNews.com.