ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 11 ਮਾਰਚ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।            ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।              ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।           ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।           ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਮਈ 2025 ਤੱਕ ਲਾਗੂ ਰਹਿਣਗੇ।

Continue Reading

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ-ਊਨਾ ਰੋਡ ਦੀ ਤੁਰੰਤ ਰਿਪੇਅਰ ਕਰਵਾਉਣ ਦੀ ਮੰਗ

ਹੁਸ਼ਿਆਰਪੁਰ, 10 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਦੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਂਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਾਹਗੀਰਾਂ ਦੀ ਭਾਰੀ ਆਮਦ ਅਤੇ ਸੁਰੱਖਿਅਤ ਆਵਾਜਾਈ ਦੇ ਮੱਦੇਨਜ਼ਰ ਇਸ ਸੜਕ ਦੀ ਤੁਰੰਤ ਲੋੜੀਂਦੀ ਮੁਰੰਮਤ ਯਕੀਨੀ ਬਣਾਉਣ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਸੜਕ ਦੀ ਹਾਲਤ ਸੁਧਾਰਨ […]

Continue Reading

ਵਿਧਾਇਕ ਵਲੋਂ ਤਹਿਸੀਲ ’ਚ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ

ਹੁਸ਼ਿਆਰਪੁਰ, 5 ਮਾਰਚ: ਆਪਣੀ ਰਜਿਸਟਰੀ ਕਰਵਾਉਣ ਲਈ ਚਿੰਤਤ ਪ੍ਰਵਾਸੀ ਭਾਰਤੀ ਸ਼ਰਨਜੀਤ ਕੌਰ (45) ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਜਿਸਟਰੀ ਹੋ ਜਾਣ ਸਦਕਾ ਉਹ ਬੁੱਧਵਾਰ ਸ਼ਾਮ ਨੂੰ ਆਪਣੀ ਵਾਪਸੀ ਫਲਾਈਟ ਲੈ ਸਕੇ ਹਨ।         ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਜੋ ਅੱਜ ਸਵੇਰੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਰਜਿਸਟਰੀਆਂ ਦੇ ਕੰਮਕਾਜ ਦੀ […]

Continue Reading

ਪੰਜਾਬ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ : ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ  ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ।                 ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਾਉਣ ਦੇ ਕੀਤੇ ਵਾਅਦੇ ਨੂੰ ਸਫ਼ਲਤਾਪੂਰਵਕ ਲਾਗੂ ਕਰਦਿਆਂ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿਥੇ ਲੋਕਾਂ ਨੂੰ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਖੇਤਰ ਬਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਮਹੀਨੇ ਤੱਕ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ ਵਲੋਂ 2086 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਹੂਲਤ ਲਈ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਗਿਆ ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 2024 ਤੋਂ ਹੁਣ ਤੱਕ 103 ਨਿਵੇਸ਼ਕਾਂ ਵਲੋਂ ਆਨਲਾਈਨ ਪੋਰਟਲ ਰਾਹੀਂ 3066 ਕਰੋੜ ਰੁਪਏ ਦੇ ਨਵੇਂ ਨਿਵੇਸ਼ ਲਈ ਤਜਵੀਜ਼ਾਂ ਭੇਜੀਆਂ ਗਈਆਂ।                 ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਜ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਚੰਗੀਆ ਸਖਸ਼ੀਅਤਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੂੰ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਮਿਹਨਤ ਨਾਲ ਨਿਭਾਉਣਗੇ। ਬਲਦੀਪ ਸਿੰਘ ਸੈਣੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸ਼ਿਦਤ ਨਾਲ ਸੇਵਾ ਕਰਨਗੇ। ਇਸ ਮੌਕੇ ਦੋਵਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿਚ ਜਿੱਥੇ ਹਲਕਾ ਗੜ੍ਹਸ਼ੰਕਰ ਦੇ ਸਮੂਹ ਸਰਪੰਚ ਅਤੇ ਪੰਚ, ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਕੌਂਸਲ ਦੇ ਪ੍ਰਧਾਨ ਤਰਿੰਬਕ ਦੱਤ ਐਰੀ, ਨਗਰ ਪੰਚਾਇਤ ਦੇ ਪ੍ਰਧਾਨ ਦਵਿੰਦਰ ਸਿੰਘ, ਮੀਤ ਪ੍ਰਧਾਨ ਸ਼ਸ਼ੀ ਬਾਂਗੜ, ਹਰਿੰਦਰ ਮਾਨ, ਚਰਨਜੀਤ ਸਿੰਘ ਚੰਨੀ, ਪ੍ਰਿੰਸ ਚੌਧਰੀ, ਕ੍ਰਿਪਾਲ ਸਿੰਘ, ਸੁਮਿਤ ਸੋਨੀ, ਧਰਮ ਸਿੰਘ ਫੌਜੀ ਆਦਿ ਵੀ ਮੌਜੂਦ ਸਨ।

Continue Reading

ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ

ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025 ਕਰ ਦਿੱਤਾ ਹੈ ਜਿਸ ਨਾਲ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨ.ਓ.ਸੀ. ਤੋਂ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ […]

Continue Reading

ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਹੁਸ਼ਿਆਰਪੁਰ ਨੇਚਰ ਫੈਸਟ-2025 ਦਾ ਦਿਨ ਵਿਸ਼ੇਸ਼ ਰੋਮਾਂਚਕ ਰਿਹਾ। ਅੱਜ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਤਿਵਾੜੀ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੂਕਾਨੇਟ ਅਤੇ ਦੇਹਰੀਆਂ ਲਈ ਆਫ-ਰੋਡਿੰਗ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ […]

Continue Reading

ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ

ਹੁਸ਼ਿਆਰਪੁਰ, 21 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੀ ਸ਼ੁਰੂਆਤ ਪਹਿਲੇ ਦਿਨ ਸਵੇਰੇ ਪੌਂਗ ਡੈਮ ’ਤੇ ਇਕ ਵਿਸ਼ੇਸ਼ ਬਰਡ ਵਾਚਿੰਗ ਪ੍ਰੋਗਰਾਮ ਨਾਲ ਸ਼ੁਰੂ ਹੋਈ ਜਿਸ ਵਿਚ ਵਾਤਾਵਰਣ ਪ੍ਰੇਮੀਆਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਲਾਜਵੰਤੀ ਸਟੇਡੀਅਮ, ਵਿਦਿਆ ਮੰਦਰ ਸਕੂਲ, ਸਕੂਲ ਆਫ਼ ਐਮੀਨੈਂਸ ਬਾਗਪੁਰ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ […]

Continue Reading

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 18 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ […]

Continue Reading

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 31 ਦੇ ਮੁਹੱਲਾ ਸੈਂਟਰਲ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਰਹਿੰਦੇ ਵਿਕਾਸ ਕੰਮ ਵੀ ਜਲਦ […]

Continue Reading

ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।

Continue Reading