International Archives - Latest News, Breaking News, Crime News, Business News, Punjab News Updates: LiveGeoNews.com

ਵੀਅਤਨਾਮ ਵਿਚ ਮਾਰੇ ਗਏ 15 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਹੋ ਗਈ ਸ਼ੁਰੂ
ਹਨੋਈ, 12 ਜੁਲਾਈ : ਹਨੋਈ ਵਿੱਚ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਵੀਅਤਨਾਮ ਦੇ ਫੂ ਕੁਓਕ ਟਾਪੂ (Phu Quoc Island) ਦੇ ਨੇੜੇ ਇੱਕ ਸਪੀਡਬੋਟ ਹਾਦਸੇ ਵਿੱਚ ਮਾਰੇ ਗਏ 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਐਤਵਾਰ ਨੂੰ ਹੋ ਚੀ ਮਿਨ੍ਹ ਸਿਟੀ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜਲਦੀ ਹੀ ਹਵਾਈ ਜਹਾਜ਼ ਰਾਹੀਂ ਭਾਰਤ ਭੇਜਿਆ ਜਾਵੇਗਾ।

ਭਾਰਤੀ ਮਿਸ਼ਨ ਨੇ ਕਿਹਾ ਕਿ ਬਚਾਏ ਗਏ 17 ਭਾਰਤੀ ਸੈਲਾਨੀਆਂ ਵਿੱਚੋਂ 16 ਆਪਣੇ ਘਰ ਵਾਪਸ ਜਾ ਰਹੇ ਹਨ। ਇੱਕ ਸੈਲਾਨੀ, ਜਿਸ ਦੀ ਹਾਲਤ ਨਾਜ਼ੁਕ ਹੈ, ਫੂ ਕੁਓਕ ਦੇ ਹਸਪਤਾਲ ਵਿੱਚ ਦਾਖਲ ਹੈ।

ਸ਼ਨਿੱਚਰਵਾਰ ਨੂੰ ਫੂ ਕੁਓਕ ਟਾਪੂ ਦੇ ਨੇੜੇ ਹੋਨ ਮੇ ਰੂਟ ਨਗੋਆਈ ਕੋਲ 32 ਭਾਰਤੀ ਸੈਲਾਨੀਆਂ ਅਤੇ ਚਾਰ ਸਥਾਨਕ ਕਰੂ ਮੈਂਬਰਾਂ ਨੂੰ ਲੈ ਕੇ ਜਾ ਰਹੀ ਇੱਕ ਸਪੀਡਬੋਟ ਪਲਟ ਗਈ ਸੀ। ਇਸ ਘਟਨਾ ਵਿੱਚ 15 ਭਾਰਤੀ ਸੈਲਾਨੀਆਂ ਦੀ ਮੌਤ ਹੋ ਗਈ, ਜਦੋਂ ਕਿ ਬਾਕੀਆਂ ਨੂੰ ਬਚਾ ਲਿਆ ਗਿਆ।

ਦੂਤਾਵਾਸ ਨੇ ਐਤਵਾਰ ਨੂੰ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਕਿਹਾ, “ਕੱਲ੍ਹ ਦੇ ਦੁਖਦਾਈ ਕਿਸ਼ਤੀ ਹਾਦਸੇ ਵਿੱਚ ਜਾਨ ਗਵਾਉਣ ਵਾਲੇ 15 ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਹੋ ਚੀ ਮਿਨ੍ਹ ਸਿਟੀ ਪਹੁੰਚ ਗਈਆਂ ਹਨ। ਹੋ ਚੀ ਮਿਨ੍ਹ ਵਿੱਚ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ, ਮ੍ਰਿਤਕ ਦੇਹਾਂ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਿਆ ਜਾਵੇਗਾ।”

ਪੋਸਟ ਵਿੱਚ ਕਿਹਾ ਗਿਆ ਕਿ ਦੂਤਾਵਾਸ ਅਤੇ ਕੌਂਸਲੇਟ ਦੀਆਂ ਟੀਮਾਂ ਵੀਅਤਨਾਮੀ ਅਧਿਕਾਰੀਆਂ ਨਾਲ ਨੇੜਿਓਂ ਤਾਲਮੇਲ ਕਰ ਰਹੀਆਂ ਹਨ “ਜੋ ਮ੍ਰਿਤਕ ਦੇਹਾਂ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਨ”।

ਦੂਤਾਵਾਸ ਦੁਆਰਾ ਸਾਂਝੀ ਕੀਤੀ ਗਈ ਸੂਚੀ ਦੇ ਅਨੁਸਾਰ, 15 ਮ੍ਰਿਤਕਾਂ ਵਿੱਚੋਂ 10 ਤਾਮਿਲਨਾਡੂ ਦੇ, ਤਿੰਨ ਆਂਧਰਾ ਪ੍ਰਦੇਸ਼ ਦੇ ਅਤੇ ਦੋ ਕੇਰਲ ਦੇ ਸਨ। ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਸਨ।

ਸੂਚੀ ਅਨੁਸਾਰ, ਤਾਮਿਲਨਾਡੂ ਦੇ ਮ੍ਰਿਤਕਾਂ ਦੀ ਪਛਾਣ ਸੇਂਥਿਲ ਕੁਮਾਰ ਜੈਵੇਲ, ਮੁਰੂਗਾ ਪ੍ਰਭੂ ਅਰੂਮੁਗਮ, ਸ਼੍ਰੀਧਰ ਸੁੰਦਰਰਾਜਨ, ਸ਼ੇਖ ਅਬਦੁੱਲਾ ਅਬਦੁਲ ਮਜੀਦ, ਬਾਲਾਜੀ ਨਟੇਸਨ, ਵਿਨੈ ਕੁਮਾਰ ਚਿਥੀਰਾਪੁਰਮ ਭਾਸਕਰਾ, ਰਵੀਸ਼ੰਕਰ ਸੁਗੁਮਾਰਨ, ਸੰਤੋਸ਼ ਕੁਮਾਰ ਸ਼ਾਂਤੀਲਾਲਜੈਨ, ਬਾਬੂ ਕੁਪੂਸਵਾਮੀ ਅਤੇ ਅਲਾਗੁਰਾਜਨ ਸਿਵਾਸਾਮੀ ਵਜੋਂ ਹੋਈ ਹੈ।

ਉੱਥੇ ਹੀ ਆਂਧਰਾ ਪ੍ਰਦੇਸ਼ ਦੇ ਮ੍ਰਿਤਕਾਂ ਦੀ ਪਛਾਣ ਨੱਲਾਪੇਟਾ ਆਦਿਸ਼ੇਸ਼ਈਆ ਰਵੀਤੇਜਾ, ਸ਼੍ਰੀਧਰ ਮੁਦੀਅਮ ਅਤੇ ਜਯਾ ਲਕਸ਼ਮੀ ਗੇਲੀ ਵਜੋਂ ਹੋਈ ਹੈ, ਜਦੋਂ ਕਿ ਕੇਰਲ ਦੇ ਮ੍ਰਿਤਕਾਂ ਦੀ ਪਛਾਣ ਅਵੀਕੋਟ ਚੇਰੀਅਨ ਥਾਮਸ ਅਤੇ ਲੋਵੇਨੀ ਥਾਮਸ ਵਜੋਂ ਹੋਈ ਹੈ।

ਤਿੰਨੋਂ ਦੱਖਣੀ ਸੂਬਿਆਂ ਦੀਆਂ ਸਰਕਾਰਾਂ ਨੇ ਪ੍ਰਭਾਵਿਤ ਵਿਅਕਤੀਆਂ ਦੇ ਰਿਸ਼ਤੇਦਾਰਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

The post ਵੀਅਤਨਾਮ ਵਿਚ ਮਾਰੇ ਗਏ 15 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਹੋ ਗਈ ਸ਼ੁਰੂ appeared first on Latest News, Breaking News, Crime News, Business News, Punjab News Updates: LiveGeoNews.com.

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।
ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਹ ਕਾਨੂੰਨ ਲਿਆਂਦਾ ਗਿਆ ਹੈ।
ਕੌਂਸਲ ਦੀ ਸਭ ਤੋਂ ਗੰਭੀਰ ਚਿੰਤਾ ਇਹ ਹੈ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ, ਹਿਫ਼ਾਜ਼ਤ ਕਰਨ ਤੇ ਰਾਖੀ ਰੱਖਣ ਵਾਲੇ ਖ਼ਿਲਾਫ਼ ਸਪੱਸ਼ਟ ਤੌਰ ’ਤੇ ਪੁਲਿਸ ਨੂੰ ਕੇਸ ਦਰਜ ਕਰਦੇ ਸਮੇਂ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨ ਦਾ ਅਧਿਕਾਰ ਦਿੰਦਾ ਹੈ ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਅਤੇ ਗ਼ੈਰ-ਸੰਵਿਧਾਨਕ ਦਖ਼ਲ ਹੈ ਜਿਸ ਨੂੰ ਕਤਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਕੌਂਸਲ ਨੇ ਸਪੱਸ਼ਟ ਕਿਹਾ ਹੈ ਕਿ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਪੂਰਨ ਅਧਿਕਾਰ ਖੇਤਰ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਕਾਨੂੰਨ ਗ੍ਰੰਥੀਆਂ, ਸੇਵਾਦਾਰਾਂ, ਗੁਰਦੁਆਰਾ ਪ੍ਰਬੰਧਕਾਂ ਅਤੇ ਗੁਰਦੁਆਰਿਆਂ ਜਾਂ ਆਪਣੇ ਘਰਾਂ ਵਿੱਚ ਪ੍ਰਕਾਸ਼ ਕਰਨ ਵਾਲੇ ਪਰਿਵਾਰਾਂ ਨੂੰ ਵੀ ਅਸਲ ਬੇਅਦਬੀ ਕਰਨ ਵਾਲੇ ਵਿਅਕਤੀ ਦੇ ਬਰਾਬਰ ਹੀ ਅਪਰਾਧੀ ਬਣਾ ਕੇ ਅਸੁਰੱਖਿਅਤ ਬਣਾਉਂਦਾ ਹੈ ਅਤੇ ਅਜਿਹੇ ਬੇਕਸੂਰ ਸ਼ਰਧਾਲੂਆਂ ਨੂੰ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਮਜਬੂਰ ਕਰਦਾ ਹੈ। ਇਸ ਨਾਲ ਸਿੱਖਾਂ ਵਿੱਚ ਸਥਾਈ ਡਰ ਦਾ ਮਾਹੌਲ ਪੈਦਾ ਹੋਵੇਗਾ ਅਤੇ ਲੋਕ ਆਪਣੇ ਘਰਾਂ ਵਿੱਚ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਜਾਂ ਅਖੰਡ ਪਾਠ ਕਰਵਾਉਣ ਤੋਂ ਵੀ ਹਿਚਕਿਚਾਉਣਗੇ।
ਜੀ.ਐੱਸ.ਸੀ. ਦੀ ਪ੍ਰਧਾਨ ਨੇ ਇਸ ਸੋਧੇ ਕਾਨੂੰਨ ਕਾਰਨ ਪੈਦਾ ਹੋਈਆਂ ਹੋਰ ਚਿੰਤਾਵਾਂ ਦਾ ਵੀ ਜ਼ਿਕਰ ਕੀਤਾ ਹੈ ਜਿਨ੍ਹਾਂ ਵਿੱਚ ਬੇਅਦਬੀ ਕੀਤੇ ਗਏ ਸਰੂਪਾਂ ਨੂੰ ਪੁਲਿਸ ਵੱਲੋਂ ਅਦਾਲਤੀ ਕਾਰਵਾਈ ਲਈ ‘ਕੇਸ ਪ੍ਰਾਪਰਟੀ’ ਵਜੋਂ ਕਬਜ਼ੇ ਵਿੱਚ ਲੈਣਾ, ਪੁਲਿਸ ਜਾਂਚ ਤੇ ਫਾਰੈਂਸਿਕ ਪੜਤਾਲ ਮੌਕੇ ਗੁਰਮਤਿ ਮਰਿਆਦਾ ਦਾ ਪਾਲਣ, ਬੇਅਦਬੀ ਰੋਕਣ ਮੌਕੇ ਗੁਰੂ ਦੀ ਰੱਖਿਆ ਕਰਨ ਵਾਲਿਆਂ ਲਈ ਕਾਨੂੰਨੀ ਸੁਰੱਖਿਆ ਦੀ ਕਮੀ, ਇਸ ਕਾਨੂੰਨ ਦੀ ਦੁਰਵਰਤੋਂ ਖ਼ਿਲਾਫ਼ ਯੋਗ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਝੂਠੇ ਕੇਸ ਦਰਜ ਹੋਣ ਦਾ ਖ਼ਤਰਾ ਅਤੇ ਸਖ਼ਤ ਸਜ਼ਾਵਾਂ ਦੇ ਬਾਵਜੂਦ ਜਲਦ ਨਿਆਂ ਲਈ ਫ਼ਾਸਟ ਟਰੈਕ ਅਦਾਲਤਾਂ ਦੀ ਵਿਵਸਥਾ ਨਾ ਹੋਣਾ ਸ਼ਾਮਲ ਹੈ।
ਕੌਂਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰੇ ਕਿ ਸਿੱਖ ਵਿਦਵਾਨਾਂ, ਸੰਵਿਧਾਨਕ ਮਾਹਿਰਾਂ ਅਤੇ ਪੰਥਕ ਸੰਸਥਾਵਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਾਮਲ ਹਨ, ਨਾਲ ਸਲਾਹ-ਮਸ਼ਵਰਾ ਪ੍ਰਕਿਰਿਆ ਰਾਹੀਂ ਵਿਆਪਕ ਸੋਧਾਂ ਕੀਤੀਆਂ ਜਾਣ ਤਾਂ ਜੋ ਉਪਰੋਕਤ ਹਕੀਕਤਾਂ ਦੇ ਮੱਦੇਨਜ਼ਰ ਵਿਸ਼ਵ ਭਰ ਦੇ ਸਿੱਖਾਂ ਦੀਆਂ ਚਿੰਤਾਵਾਂ ਅਤੇ ਭਾਵਨਾਵਾਂ ਦਾ ਸਨਮਾਨਪੂਰਵਕ ਨਿਵਾਰਣ ਕੀਤਾ ਜਾ ਸਕੇ।

The post ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ appeared first on Latest News, Breaking News, Crime News, Business News, Punjab News Updates: LiveGeoNews.com.

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ
ਚੰਡੀਗੜ੍ਹ, 7 ਮਾਰਚ:–

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ।

ਆਰੀਅਨ ਦੱਤ, ਜੋ ਹੁਣ ਰਸਮੀ ਤੌਰ ‘ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ।

ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿਉਂਕਿ ਆਰੀਅਨ ਦੱਤ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਐਮਆਰਐਸਏਐਫਪੀਆਈ ਦੇ ਪਹਿਲੇ ਕੈਡਿਟ ਬਣ ਗਏ ਹਨ। ਉਕਤ ਰੈਜੀਮੈਂਟ ਨਾ ਸਿਰਫ਼ ਆਪਣੀ ਬਹਾਦਰੀ ਅਤੇ ਵਿਲੱਖਣ ਸੇਵਾ ਰਿਕਾਰਡ ਲਈ ਮਸ਼ਹੂਰ ਹੈ, ਬਲਕਿ ਇਸਦਾ ਸੰਸਥਾ ਨਾਲ ਇੱਕ ਵਿਸ਼ੇਸ਼ ਸਬੰਧ ਵੀ ਹੈ, ਕਿਉਂਕਿ ਇਹ ਇਸ ਇੰਸਟੀਚਿਊਟ ਦੇ ਸੰਸਥਾਪਕ ਡਾਇਰੈਕਟਰ, ਮੇਜਰ ਜਨਰਲ ਬੀਐਸ ਗਰੇਵਾਲ, ਵੀਐਸਐਮ (ਸੇਵਾਮੁਕਤ) ਦੀ ਮੂਲ ਰੈਜੀਮੈਂਟ ਰਹੀ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਰੀਅਨ ਦੱਤ ਨੂੰ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਰੀਅਨ ਦੱਤ ਨੇ ਆਪਣੇ ਪਰਿਵਾਰ ਅਤੇ ਪੂਰੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਆਰੀਅਨ ਦ੍ਰਿੜ ਸਮਰਪਣ ਨਾਲ ਦੇਸ਼ ਦੀ ਸੇਵਾ ਕਰਦਿਆਂ ਪੰਜਾਬ ਨੂੰ ਇਸੇ ਤਰ੍ਹਾਂ ਮਾਣ ਦਿਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਦੇ ਨਾਲ-ਨਾਲ ਕਰੀਅਰ ਦੇ ਵੱਧ ਤੋਂ ਵੱਧ ਮੌਕਿਆਂ ਲਈ ਤਿਆਰ ਕਰਨ ਵਾਸਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਸੰਸਥਾ ਦੇ 10ਵੇਂ ਕੋਰਸ ਦੇ ਕੈਡਿਟ ਸੁਖਰਾਜ ਸਿੰਘ ਹੀਰਾ ਅਤੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਦੇ ਕੈਡਿਟ ਅੰਮ੍ਰਿਤਪਾਲ ਸਿੰਘ ਨੂੰ ਐਸਐਸਸੀ (ਐਨਟੀ)-123 ਕੋਰਸ ਲਈ ਆਪਣੇ ਜੁਆਇਨਿੰਗ ਲੈਟਰ ਪ੍ਰਾਪਤ ਹੋਏ ਹਨ, ਜੋ ਆਪਣੀ ਸਿਖਲਾਈ ਸ਼ੁਰੂ ਕਰਨ ਲਈ 25 ਮਾਰਚ, 2026 ਨੂੰ ਅਫਸਰਜ਼ ਟ੍ਰੇਨਿੰਗ ਅਕੈਡਮੀ, ਚੇਨਈ ਵਿੱਚ ਜੁਆਇਨ ਕਰਗੇ। ਉਨ੍ਹਾਂ ਕਿਹਾ ਕਿ ਆਰੀਅਨ ਦੱਤ ਨੇ ਸਾਡੇ ਮੋਟੋ ਦੀ ਭਾਵਨਾ ਨੂੰ ਦਰਸਾਇਆ ਹੈ ਅਤੇ 4 ਹੌਰਸ ਰੈਜ਼ੀਮੈਂਟ ਵਿੱਚ ਆਰੀਅਨ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ।

ਮੇਜਰ ਜਨਰਲ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਇੰਸਟੀਚਿਊਟ ਦੇ 16ਵੇਂ ਕੋਰਸ ਲਈ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਇੰਟਰਵਿਊ 16 ਮਾਰਚ, 2026 ਨੂੰ ਸ਼ੁਰੂ ਹੋਣ ਜਾ ਰਹੀ ਹੈ, ਜੋ ਚਾਹਵਾਨ ਨੌਜਵਾਨਾਂ ਦੇ ਨਵੇਂ ਬੈਚ ਨੂੰ ਹਥਿਆਰਬੰਦ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗਾ।

The post ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ
ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਅਤੇ ਸਮਰਥਕਾਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ; ਸਾਡੇ ਗਰੀਬ ਪੱਖੀ ਸ਼ਾਸਨ ਨੇ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ: ਚੀਮਾ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ ‘ਆਪ’ ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਨੇ ਆਮ ਪਰਿਵਾਰਾਂ ਨੂੰ ਅਸਲ ਰਾਹਤ ਦਿੱਤੀ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਰਫ਼ ਇੱਕ ਹੀ ਪਾਰਟੀ ਹੈ ਜੋ ਆਮ ਆਦਮੀ ਦਾ ਹੱਥ ਫੜਦੀ ਹੈ, ਉਸ ਦੇ ਨਾਲ ਖੜ੍ਹਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ, ਅਤੇ ਉਹ ਪਾਰਟੀ ਆਮ ਆਦਮੀ ਪਾਰਟੀ ਹੈ।

ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਸਿੰਘ ਦੇ ਨਾਲ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਚੀਮਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਅਮਰਜੀਤ ਸਿੰਘ ਨੇ ਪਹਿਲਾਂ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਬਾਅਦ ਵਿੱਚ ਜਨਤਕ ਜੀਵਨ ਵਿੱਚ ਸਰਗਰਮ ਰਹੇ ਹਨ। ਚੀਮਾ ਅਨੁਸਾਰ ਅਜਿਹੇ ਤਜ਼ਰਬੇਕਾਰ ਅਤੇ ਸਮਰਪਿਤ ਲੋਕਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਨਿਰਣਾਇਕ ਤੌਰ ‘ਤੇ ਕੰਮ, ਇਮਾਨਦਾਰੀ ਅਤੇ ਲੋਕ ਭਲਾਈ ਦੀ ਰਾਜਨੀਤੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਦਲਿਤਾਂ, ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਹੈ ਅਤੇ ‘ਆਪ’ ਹਰ ਨਾਗਰਿਕ ਲਈ ਸਨਮਾਨ, ਮੌਕੇ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।

The post ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ appeared first on Latest News, Breaking News, Crime News, Business News, Punjab News Updates: LiveGeoNews.com.

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ
ਚੰਡੀਗੜ੍ਹ, 31 ਜਨਵਰੀ:

ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਵਿਹਾਰਕਤਾ ਦੇ ਹੱਲ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਗੱਲਬਾਤ ਦੇ ਨਾਲ-ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਡੂੰਘੀ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਵਧਾਉਣ ‘ਤੇ ਵਿਚਾਰ-ਚਰਚਾ ਕੀਤੀ ਗਈ।

ਆਪਣੇ ਐਕਸ ਅਕਾਊਂਟ ‘ਤੇ ਮੀਟਿੰਗ ਦੇ ਕੁਝ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੋਰੀਆ ਗਣਰਾਜ ਦੇ ਇੱਕ ਵਫ਼ਦ ਨਾਲ ਮੀਟਿੰਗ ਹੋਈ, ਜਿਸ ਦੌਰਾਨ ਸਮਾਰਟ ਖੇਤੀਬਾੜੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਖੇਤੀਬਾੜੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਆਪਸੀ ਸਹਿਯੋਗ ਨੂੰ ਵਧਾਉਣਾ ਹੈ। ਇਸ ਦੌਰਾਨ ਕੋਈਆ ਦੇ ਵਫ਼ਦ ਨੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਕੰਮਕਾਜ ਲਈ ਸਾਜ਼ਗਾਰ ਮਾਹੌਲ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਕੋਰੀਆਈ ਵਫ਼ਦ ਨੂੰ 13 ਤੋਂ 15 ਮਾਰਚ 2026 ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੱਤਾ ਗਿਆ।

ਦੱਖਣੀ ਕੋਰੀਆ ਤੋਂ ਆਏ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮੁੱਖ ਤੌਰ ‘ਤੇ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਖੇਤੀਬਾੜੀ ਅਧੀਨ ਘਟ ਰਹੇ ਰਕਬੇ ਕਰਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਹੁਣ ਗੈਰ-ਵਿਹਾਰਕ ਉੱਦਮ ਬਣ ਕੇ ਰਹਿ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨ ਦੇ ਟੁਕੜੇ ਹੋਣ ਕਾਰਨ ਖੇਤੀਬਾੜੀ ਹੁਣ ਸਾਡੇ ਵੱਡੀ ਗਿਣਤੀ ਕਿਸਾਨਾਂ ਲਈ ਲਾਭਦਾਇਕ ਧੰਦਾ ਨਹੀਂ ਰਹੀ।

ਤਕਨੀਕੀ ਦਖਲਅੰਦਾਜ਼ੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਮਾਲ ਐਗਰੀਕਲਚਰ ਮਸ਼ੀਨਰੀ ਸੈਕਟਰ ਵਿੱਚ ਦੱਖਣੀ ਕੋਰੀਆ ਤੋਂ ਨਿਵੇਸ਼ ਆਕਰਸ਼ਿਤ ਕਰਨ ਲਈ ਉਤਸੁਕ ਹੈ, ਕਿਉਂਕਿ ਦੱਖਣੀ ਕੋਰੀਆ ਕੋਲ ਇਸ ਖੇਤਰ ਵਿੱਚ ਵਿਸ਼ਾਲ ਤਜਰਬਾ ਅਤੇ ਮੁਹਾਰਤ ਹੈ। ਉਨ੍ਹਾਂ ਦੱਸਿਆ ਕਿ ਦੱਖਣੀ ਕੋਰੀਆ ਵਿੱਚ ਜ਼ਮੀਨ ਘੱਟ ਹੋਣ ਕਰਕੇ ਉਥੇ ਲੰਬਕਾਰੀ ਖੇਤੀ ਅਤੇ ਕੁਸ਼ਲ ਮਸ਼ੀਨੀਕਰਨ ਤੇਜ਼ੀ ਨਾਲ ਉਭਰਿਆ ਹੈ, ਜਿਸ ਕਰਕੇ ਦੱਖਣੀ ਕੋਰੀਆ ਦਾ ਇਹ ਤਜਰਬਾ ਅਤੇ ਮੁਹਾਰਤ ਪੰਜਾਬ ਲਈ ਵਧੇਰੇ ਢੁਕਵਾਂ ਜਾਪ ਰਿਹਾ ਹੈ।

ਦੋਵੇਂ ਮੁਲਕਾਂ ਦਰਮਿਆਨ ਇਤਿਹਾਸਕ ਸਮਾਨਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਦੱਖਣੀ ਕੋਰੀਆ ਦੋਵਾਂ ਨੇ ਇੱਕੋ ਸਮੇਂ ਆਜ਼ਾਦੀ ਪ੍ਰਾਪਤ ਕੀਤੀ ਅਤੇ ਗਰੀਬੀ ਦੋਵਾਂ ਦੇਸ਼ਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਅਨਾਜ-ਸਰਪਲੱਸ ਸੂਬਾ ਬਣ ਕੇ ਇਸ ਚੁਣੌਤੀ ਨੂੰ ਪਾਰ ਕੀਤਾ ਅਤੇ ਅੱਜ, ਪੰਜਾਬ ਕੇਂਦਰੀ ਪੂਲ ਵਿੱਚ ਅਨਾਜ ਦਾ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲੇ ਮੋਹਰੀ ਰਾਜਾਂ ਵਿੱਚੋਂ ਇੱਕ ਹੈ।

ਆਲਮੀ ਪੱਧਰ ਦੇ ਉੱਤਮ ਅਭਿਆਸਾਂ ਨੂੰ ਅਪਣਾਉਣ ਲਈ ਪੰਜਾਬ ਦੀ ਰੁਚੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੱਖਣੀ ਕੋਰੀਆ ਪਹਿਲਾਂ ਹੀ ਖੇਤੀਬਾੜੀ ਕਾਰੋਬਾਰ ਵਿੱਚ ਆਪਣੀ ਤਾਕਤ ਅਤੇ ਨਵੀਨਤਾ ਦਾ ਪ੍ਰਦਰਸ਼ਨ ਕਰ ਚੁੱਕਾ ਹੈ ਅਤੇ ਹੁਣ ਪੰਜਾਬ ਸੂਬਾ ਵੀ ਇਨ੍ਹਾਂ ਉੱਨਤ ਤਕਨੀਕੀ ਤਰੱਕੀਆਂ ਤੋਂ ਲਾਭ ਉਠਾਉਣਾ ਦਾ ਇਛੁੱਕ ਹੈ। ਪੈਂਗ-ਯੋ ਟੈਕਨੋ ਵੈਲੀ, ਜਿਸ ਨੂੰ ਅਕਸਰ ਸਿਲੀਕਾਨ ਵੈਲੀ ਵੀ ਕਿਹਾ ਜਾਂਦਾ ਹੈ, ਦੀ ਆਪਣੀ ਫੇਰੀ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਖੇਤੀਬਾੜੀ ਮਸ਼ੀਨਰੀ ਦੇ ਸਵੈਚਾਲਨ, ਸਮਾਰਟ ਉਪਕਰਨਾਂ, ਬਾਇਓਟੈਕਨਾਲੋਜੀ ਅਤੇ ਬੀਜ ਤਕਨਾਲੋਜੀ, ਸਮਾਰਟ ਕੰਬਾਈਨ ਹਾਰਵੈਸਟਰ, ਟ੍ਰਾਂਸਪਲਾਂਟਰ, ਬੀਜ ਅਤੇ ਸਹਾਇਕ ਖੇਤਰਾਂ ਵਰਗੀਆਂ ਤਕਨੀਕਾਂ ਅਪਣਾਉਣ ਵਿੱਚ ਸਹਿਯੋਗ ਲਈ ਉਤਸੁਕ ਹਾਂ।

ਦੁਵੱਲੇ ਸਹਿਯੋਗ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਜੀਵੰਤ ਅਤੇ ਤਕਨੀਕੀ ਤੌਰ ‘ਤੇ ਉੱਨਤ ਦੇਸ਼ ਦੇ ਵਫ਼ਦ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਦੱਖਣੀ ਕੋਰੀਆਈ ਵਫ਼ਦ ਨੂੰ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਕਿਹਾ ਕਿ ਇਹ ਸੰਮੇਲਨ ਸਾਡੇ ਸਹਿਯੋਗ ਨੂੰ ਢਾਂਚਾਗਤ ਅਤੇ ਲਾਭਦਾਇਕ ਢੰਗ ਨਾਲ ਅੱਗੇ ਵਧਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰੇਗਾ।

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਦ੍ਰਿਸ਼ਟੀਕੋਣ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਦੌਰੇ ‘ਤੇ ਆਏ ਦੱਖਣੀ ਕੋਰੀਆਈ ਵਫ਼ਦ ਨੇ ਪੰਜਾਬ ਨਾਲ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਦਿਖਾਈ, ਜੋ ਨੇੜ ਭਵਿੱਖ ਵਿੱਚ ਦੋਵੇਂ ਮੁਲਕਾਂ ਦਰਮਿਆਨ ਠੋਸ ਭਾਈਵਾਲੀ ਦੀ ਸੰਭਾਵਨਾ ਦਾ ਸੰਕੇਤ ਹੈ।

The post ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ
ਚੰਡੀਗੜ੍ਹ, 16 ਜਨਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।” ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।”

ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਐਗਰੋ-ਪ੍ਰੋਸੈਸਿੰਗ, ਟੈਕਸਟਾਈਲ, ਇੰਜੀਨੀਅਰਿੰਗ ਸਾਜ਼ੋ-ਸਾਮਾਨ, ਆਈ.ਟੀ. ਸੇਵਾਵਾਂ ਅਤੇ ਨਵਿਆਉਣਯੋਗ ਊਰਜਾ ਵਿੱਚ ਮੋਹਰੀ ਹੈ। ਮਜ਼ਬੂਤ ਬੁਨਿਆਦੀ ਢਾਂਚੇ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਰੱਖਣ ਵਾਲੇ ਹੁਨਰਮੰਦ ਮਨੁੱਖੀ ਸ਼ਕਤੀ ਦੇ ਨਾਲ ਪੰਜਾਬ, ਕੈਨੇਡੀਅਨ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਵਜੋਂ ਉਭਰਿਆ ਹੈ।”

ਉਨ੍ਹਾਂ ਕਿਹਾ, “ਕਾਰੋਬਾਰ ਕਰਨ ਵਿੱਚ ਸੌਖ ਦੇ ਮਾਮਲੇ ਵਿੱਚ ਪੰਜਾਬ, ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੈ ਅਤੇ ਇਨਵੈਸਟ ਪੰਜਾਬ ਰਾਹੀਂ ਅਸੀਂ ਨਿਵੇਸ਼ਕਾਂ ਨੂੰ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਅਤੇ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੇ ਹਾਂ।”

ਮੁੱਖ ਮੰਤਰੀ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਪੰਜਾਬ ਦੀਆਂ ਵਿਕਾਸ ਤਰਜੀਹਾਂ ਨਾਲ ਬਾਖੂਬੀ ਮੇਲ ਖਾਂਦੀ ਹੈ। ਉਨ੍ਹਾਂ ਕਿਹਾ, “ਟਿਕਾਊ ਖੇਤੀ, ਖੁਰਾਕ ਸੁਰੱਖਿਆ ਅਤੇ ਗ੍ਰੀਨਹਾਊਸ ਤਕਨਾਲੋਜੀਆਂ ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਖੇਤੀਬਾੜੀ ਦੇ ਆਧੁਨਿਕੀਕਰਨ ਸਬੰਧੀ ਪੰਜਾਬ ਦੇ ਟੀਚਿਆਂ ਨਾਲ ਪੂਰੀ ਤਰ੍ਹਾਂ ਮੇਲ ਖਾਂਦੀਆਂ ਹਨ। ਸਾਨੂੰ ਸਾਫ-ਸੁਥਰੀ ਖੇਤੀ, ਵਾਢੀ ਤੋਂ ਬਾਅਦ ਦੀਆਂ ਪ੍ਰਣਾਲੀਆਂ ਅਤੇ ਵੈਲਿਊ ਐਡਿਡ ਫੂਡ ਪ੍ਰੋਸੈਸਿੰਗ (ਉਤਪਾਦ ਤੋਂ ਹੋਰ ਵਸਤਾਂ ਤਿਆਰ ਕਰਨ) ਵਿੱਚ ਭਾਈਵਾਲੀ ਦੀ ਉਮੀਦ ਹੈ।”

ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਹੁਨਰ ਵਿਕਾਸ ਇੱਕ ਹੋਰ ਅਹਿਮ ਖੇਤਰ ਹੈ ਜਿੱਥੇ ਖੋਜ ਅਤੇ ਕਿੱਤਾਮੁਖੀ ਸਿਖਲਾਈ ਵਿੱਚ ਕੈਨੇਡੀਅਨ ਯੂਨੀਵਰਸਿਟੀਆਂ ਨਾਲ ਭਾਈਵਾਲੀ ਨਾਲ ਪਰਿਵਰਤਨਸ਼ੀਲ ਤਬਦੀਲੀ ਲਿਆਂਦੀ ਜਾ ਸਕਦੀ ਹੈ।”

ਸੈਕਟਰ ਅਧਾਰਿਤ ਮੌਕਿਆਂ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਸੰਭਾਲ ਅਤੇ ਜੀਵਨ ਵਿਗਿਆਨ ਦੇ ਸਬੰਧ ਵਿੱਚ, ਫਾਰਮਾਸਿਊਟੀਕਲ, ਮੈਡੀਕਲ ਉਪਕਰਣਾਂ ਅਤੇ ਟੈਲੀਮੈਡੀਸਨ ਵਿੱਚ ਕੈਨੇਡੀਅਨ ਫਰਮਾਂ ਲਈ ਪੰਜਾਬ ਵਿੱਚ ਅਥਾਹ ਮੌਕੇ ਹਨ।” ਉਨ੍ਹਾਂ ਅੱਗੇ ਕਿਹਾ, “ਨਵਿਆਉਣਯੋਗ ਊਰਜਾ ਦੋਵਾਂ ਖਿੱਤਿਆਂ ਲਈ ਅਹਿਮ ਹੈ ਅਤੇ ਪੰਜਾਬ ਸੋਲਰ ਪਾਰਕਾਂ ਅਤੇ ਬਾਇਓ-ਊਰਜਾ ਪ੍ਰੋਜੈਕਟਾਂ ਵਿੱਚ ਸਾਂਝੇ ਉੱਦਮਾਂ ਦਾ ਸਵਾਗਤ ਕਰਦਾ ਹੈ।”

ਤਕਨਾਲੋਜੀ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ, “ਆਈ.ਟੀ. ਅਤੇ ਡਿਜੀਟਲ ਤਬਦੀਲੀ ਦੇ ਸਬੰਧ ਵਿੱਚ ਪੰਜਾਬ ਵਿੱਚ ਸਾਈਬਰ ਸੁਰੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਗਰੀ-ਟੈਕ ਪ੍ਰੋਜੈਕਟਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ ਹਨ।”

ਨਿਰਮਾਣ ਅਤੇ ਵਪਾਰ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਰਮਾਣ ਅਤੇ ਇੰਜੀਨੀਅਰਿੰਗ ਇਕ ਵੱਧ ਉੱਚ-ਸੰਭਾਵਨਾ ਵਾਲਾ ਖੇਤਰ ਹੈ। ਖੇਤੀਬਾੜੀ ਮਸ਼ੀਨਰੀ ਅਤੇ ਸਾਫ-ਸੁਥਰੀ ਇੰਜੀਨੀਅਰਿੰਗ ਵਿੱਚ ਕੈਨੇਡਾ ਦੀ ਮੁਹਾਰਤ ਪੰਜਾਬ ਦੇ ਉਦਯੋਗਿਕ ਕਲੱਸਟਰਾਂ ਲਈ ਮਹੱਤਵਪੂਰਨ ਸਾਬਤ ਹੋ ਸਕਦੀ ਹੈ।”

ਉਨ੍ਹਾਂ ਕਿਹਾ, “ਨਿਰਯਾਤ ਕੀਤੇ ਜਾਂਦੇ ਪੰਜਾਬ ਦੇ ਖੇਤੀਬਾੜੀ ਉਤਪਾਦ ਜਿਵੇਂ ਕਿ ਕਣਕ, ਚੌਲ, ਕਿੰਨੂ, ਲੀਚੀ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਦੀ ਕੈਨੇਡੀਅਨ ਬਾਜ਼ਾਰ ਵਿੱਚ ਬਹੁਤ ਮੰਗ ਹੈ, ਜਿਸ ਨੂੰ ਉੱਥੇ ਰਹਿਣ ਵਾਲੇ ਭਾਰਤੀ ਪ੍ਰਵਾਸੀ ਭਾਈਚਾਰੇ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।” ਉਨ੍ਹਾਂ ਟੈਕਸਟਾਈਲ ਵਿੱਚ ਸਹਿਯੋਗ ਦਾ ਪ੍ਰਸਤਾਵ ਦਿੰਦਿਆਂ ਕਿਹਾ, “ਕੈਨੇਡੀਅਨ ਕੰਪਨੀਆਂ ਉੱਚ-ਗੁਣਵੱਤਾ ਵਾਲੇ ਟੈਕਸਟਾਈਲ ਅਤੇ ਕੱਪੜਾ ਉਦਯੋਗ ਵਿਕਸਤ ਕਰਨ ਲਈ ਪੰਜਾਬ ਨਾਲ ਭਾਈਵਾਲੀ ਕਰ ਸਕਦੀਆਂ ਹਨ ਜੋ ਉਨ੍ਹਾਂ ਦੇ ਫੈਸ਼ਨ ਅਤੇ ਪ੍ਰਚੂਨ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।”

ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ, “ਕੈਨੇਡਾ ਵਿੱਚ ਪੰਜਾਬੀ ਪ੍ਰਵਾਸੀ ਵਪਾਰਕ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਇਕ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ। ਪੰਜਾਬ ਸਰਕਾਰ ਦਾ ਉਦੇਸ਼ ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।”

ਕੈਨੇਡਾ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਇੱਕ ਭਾਈਵਾਲ ਦੇਸ਼ ਵਜੋਂ ਹਿੱਸਾ ਲੈਣ ਦਾ ਸੱਦਾ ਦਿੰਦਿਆਂ, ਉਨ੍ਹਾਂ ਕਿਹਾ, ” ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਵਿਸ਼ੇਸ਼ ਵਪਾਰਕ ਵਫ਼ਦ, ਖੇਤਰੀ ਸੈਸ਼ਨ ਅਤੇ ਉੱਚ-ਪੱਧਰੀ ਗੋਲਮੇਜ਼ ਕਾਨਫਰੰਸਾਂ ਸ਼ਾਮਲ ਹੋਣਗੀਆਂ, ਜੋ ਵਪਾਰ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕਰਨਗੀਆਂ।”

ਮੁੱਖ ਮੰਤਰੀ ਨੇ ਮੋਹਰੀ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਮੋਹਾਲੀ ਵਿੱਚ ਕੈਂਪਸ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਅਤੇ ਗੁਆਂਢੀ ਸੂਬਿਆਂ ਲਈ ਸਿੱਖਿਆ ਅਤੇ ਹੁਨਰ ਵਿਕਾਸ ਕੇਂਦਰ ਹੋਣ ਦੇ ਨਾਤੇ ਮੋਹਾਲੀ ਕੈਨੇਡੀਅਨ ਸੰਸਥਾਵਾਂ ਲਈ ਵੱਖ-ਵੱਖ ਲਾਭਾਂ ਦੀ ਪੇਸ਼ਕਸ਼ ਕਰਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਾਡਾ ਉਦੇਸ਼ ਕੈਨੇਡੀਅਨ ਤਕਨਾਲੋਜੀ ਅਤੇ ਸੇਵਾ ਕੰਪਨੀਆਂ ਨੂੰ ਮੋਹਾਲੀ ਵਿੱਚ ਆਈ.ਟੀ. ਅਤੇ ਆਈ.ਟੀ.ਈ.ਐਸ. ਸੰਚਾਲਨ ਅਤੇ ਗਲੋਬਲ ਸਮਰੱਥਾ ਕੇਂਦਰ ਸਥਾਪਤ ਕਰਨ ਲਈ ਆਕਰਸ਼ਿਤ ਕਰਨਾ ਹੈ।”

ਇਸ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਕੈਨੇਡੀਅਨ ਨਿਵੇਸ਼ਕਾਂ ਨੂੰ ਨਿਵੇਸ਼ ਸਬੰਧੀ ਸਹੂਲਤਾਂ ਪ੍ਰਦਾਨ ਕਰਾਂਗੇ। ਮੈਂ ਕੈਨੇਡੀਅਨ ਵਫ਼ਦਾਂ ਨੂੰ 13 ਤੋਂ 15 ਮਾਰਚ, 2026 ਤੱਕ ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੰਦਾ ਹਾਂ।” ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ, “ਇਹ ਭਾਈਵਾਲੀ ਦੁਵੱਲੇ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦੋਵਾਂ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਵੇਗੀ।”

ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਪੰਜਾਬ ਵੱਲੋਂ ਕੀਤੀ ਗਈ ਮਹਿਮਾਨਨਿਵਾਜ਼ੀ ਨੇ ਮੇਰੇ ਦੌਰੇ ਨੂੰ ਸੱਚਮੁੱਚ ਯਾਦਗਾਰੀ ਬਣਾ ਦਿੱਤਾ ਹੈ।” ਦੋਵਾਂ ਪਾਸਿਆਂ ਦੇ ਲੋਕਾਂ ਦਰਮਿਆਨ ਆਪਸੀ ਸਾਂਝ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਹਮੇਸ਼ਾ ਬ੍ਰਿਟਿਸ਼ ਕੋਲੰਬੀਆ ਵਿੱਚ ਵਸਦੇ ਪੰਜਾਬੀਆਂ ਦੇ ਦਿਲਾਂ ਵਿੱਚ ਵੱਸਦਾ ਹੈ ਅਤੇ ਲੋਕਾਂ ਦਰਮਿਆਨ ਇਹ ਰਿਸ਼ਤਾ ਹੋਰ ਵੀ ਮਜ਼ਬੂਤ ਹੋਣਾ ਚਾਹੀਦਾ ਹੈ।” ਪ੍ਰੀਮੀਅਰ ਨੇ ਹੋਰ ਨੇੜਲੇ ਸਬੰਧਾਂ ਲਈ ਉਤਸੁਕਤਾ ਪ੍ਰਗਟ ਕਰਦਿਆਂ, ਕਿਹਾ, “ਅਸੀਂ ਪੰਜਾਬ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਇੱਛੁਕ ਹਾਂ ਅਤੇ ਹੁਨਰ ਵਿਕਾਸ, ਊਰਜਾ ਤੇ ਹੋਰ ਖੇਤਰਾਂ ਵਿੱਚ ਆਪਸੀ ਆਦਾਨ-ਪ੍ਰਦਾਨ ਦੇ ਮੌਕਿਆਂ ਦੀ ਪੜਚੋਲ ਕਰਾਂਗੇ।”

The post ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ appeared first on Latest News, Breaking News, Crime News, Business News, Punjab News Updates: LiveGeoNews.com.

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ
*ਅੰਮ੍ਰਿਤਸਰ, 15 ਜਨਵਰੀ*:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿਬ ਦੇ ਹੁਕਮਾਂ ’ਤੇ ਮੈਂ ਇੱਥੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਸਰਵਉੱਚ ਸੰਸਥਾ ਹੈ ਅਤੇ ਮੇਰੇ ਲਈ ਵੀ ਸਰਵਉੱਚ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦਾ ਬਿਆਨ ਦਰਜ ਕਰ ਲਿਆ ਹੈ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਚਰਚਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰੇਕ ਫੈਸਲੇ ਪ੍ਰਤੀ ਪੂਰਨ ਸਤਿਕਾਰ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਥੇਦਾਰ ਸਾਹਿਬ ਦੇ ਹਰੇਕ ਫੈਸਲੇ ਦੀ ਪਾਲਣਾ ਕਰਾਂਗਾ। ਅੱਜ ਇੱਥੇ ਪੇਸ਼ ਹੋਣ ਨਾਲ ਮੇਰੇ ਮਨ ਨੂੰ ਬਹੁਤ ਸਕੂਨ, ਅੰਦਰੂਨੀ ਸ਼ਾਂਤੀ ਅਤੇ ਸੰਤੁਸ਼ਟੀ ਮਿਲੀ ਹੈ।”

ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦਰਮਿਆਨ ਕਿਸੇ ਵੀ ਕਥਿਤ ਟਕਰਾਅ ਬਾਰੇ ਵਿਰੋਧੀ ਤਾਕਤਾਂ ਵੱਲੋਂ ਘੜੇ ਜਾ ਰਹੇ ਬਿਰਤਾਂਤ ਨੂੰ ਮੁੱਢੋਂ ਨਕਾਰਦਿਆਂ ਇਨ੍ਹਾਂ ਨੂੰ “ਬੇਬੁਨਿਆਦ ਅਤੇ ਝੂਠਾ” ਕਰਾਰ ਦਿੱਤਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ, ਜੋ ਕਿ ਸਮੁੱਚੇ ਸਿੱਖ ਭਾਈਚਾਰੇ ਲਈ ਸਰਵਉੱਚ ਹੈ। ਮੇਰੀ ਸਰਕਾਰ ਸਿਰਫ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ‘ਤੇ ਕੇਂਦਰਿਤ ਹੈ।”

ਖੁਦ ਨੂੰ ਪੰਜਾਬ ਦਾ ਸੇਵਾਦਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ, “ਮੈਂ ਸੂਬੇ ਦੀ ਚੜ੍ਹਦੀ ਕਲਾ ਲਈ ਰੋਜ਼ਾਨਾ ਅਰਦਾਸ ਕਰਦਾ ਹਾਂ। ਮੇਰਾ ਸਿਰ ਹਮੇਸ਼ਾ ਹਰ ਧਾਰਮਿਕ ਸਥਾਨ ਅੱਗੇ ਝੁਕਦਾ ਹੈ। ਇਹ ਅਸੰਭਵ ਹੈ ਕਿ ਮੇਰਾ ਕੋਈ ਵੀ ਕੰਮ ਸੂਬੇ ਜਾਂ ਇਸ ਦੇ ਲੋਕਾਂ ਦੇ ਵਿਰੁੱਧ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੇ ਨੁਮਾਇੰਦੇ ਦੇ ਤੌਰ ‘ਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ 25,000 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਸੌਂਪੀਆਂ ਹਨ। ਉਨ੍ਹਾਂ ਕਿਹਾ, “ਇਹ ਸ਼ਿਕਾਇਤਾਂ ਉਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਉਜਾਗਰ ਕੀਤਾ ਹੈ। ਮੈਂ ਜਥੇਦਾਰ ਸਾਹਿਬ ਨੂੰ ਨਿਮਰਤਾ ਨਾਲ ਬੇਨਤੀ ਕੀਤੀ ਹੈ ਕਿ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਸੰਸਥਾਵਾਂ ਹਮੇਸ਼ਾ ਸਰਵਉੱਚ ਹੁੰਦੀਆਂ ਹਨ ਪਰ ਉਨ੍ਹਾਂ ਦੇ ਮੁਖੀ ਗਲਤੀ ਕਰ ਸਕਦੇ ਹਨ, ਅਜਿਹੇ ਵਿਅਕਤੀਆਂ ਪ੍ਰਤੀ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤਣੀ ਚਾਹੀਦੀ।”

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ ਕਿਉਂਕਿ ਇਹ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਮੈਂ ਤੇ ਮੇਰਾ ਪਰਿਵਾਰ ਸਰਵਉੱਚ ਸੰਸਥਾ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।” ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਦੁਆਰਾ ਐਕਟ ਨਾਲ ਸਬੰਧਤ ਦੋ ਕੀਮਤੀ ਕਿਤਾਬਾਂ ਦਿੱਤੀਆਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਫੈਸਲੇ ਦੇ ਪਿੱਛੇ ਕੋਈ ਸਿਆਸੀ ਮਨਸ਼ਾ ਨਹੀਂ ਹੈ। ਉਨ੍ਹਾਂ ਕਿਹਾ, “ਐਸ.ਆਈ.ਟੀ. ਦੀ ਜਾਂਚ ਲਾਪਤਾ ਸਰੂਪਾਂ ਦਾ ਪਤਾ ਲਾਉਣ ਲਈ ਹੈ। ਐਸ.ਆਈ.ਟੀ. ਦੀ ਜ਼ਿੰਮੇਵਾਰੀ ਸਿਰਫ ਲਾਪਤਾ ਸਰੂਪਾਂ ਦਾ ਪਤਾ ਲਾਉਣ ਤੱਕ ਸੀਮਿਤ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਦੀ ਦੁਰਵਰਤੋਂ ਨਾ ਹੋਵੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣ ਲਈ ਉਨ੍ਹਾਂ ਦੁਆਰਾ ਪ੍ਰਕਾਸ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰੇਕ ਸਰੂਪ ਨੂੰ ਦਿੱਤਾ ਗਿਆ ਵਿਲੱਖਣ ਕੋਡ (ਯੂਨੀਕ ਕੋਡ) ਪ੍ਰਦਾਨ ਕਰਨ ਲਈ ਆਦੇਸ਼ ਜਾਰੀ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਸੂਬਾ ਸਰਕਾਰ ਪਾਵਨ ਸਰੂਪਾਂ ਦਾ ਪਤਾ ਲਾਏਗੀ ਅਤੇ ਇਸ ਦੀਆਂ ਥਾਵਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਾਣੂੰ ਕਰਵਾਏਗੀ ਤਾਂ ਕਿ ਰਹਿਤ ਮਰਿਆਦਾ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿੱਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪਤਾ ਲੱਗਾ ਹੈ, ਉਨ੍ਹਾਂ ਧਾਰਮਿਕ ਥਾਵਾਂ ਦੀ ਇਮਾਰਤ ਅੰਦਰ ਪ੍ਰਵੇਸ਼ ਨਾ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਲ 1998 ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਿਟਿੰਗ ਕਈ ਥਾਵਾਂ ’ਤੇ ਕੀਤੀ ਜਾਂਦੀ ਸੀ।

The post ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਚੰਡੀਗੜ੍ਹ, 9 ਜਨਵਰੀ:

ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_<wbr />ind/status/<wbr />2008811019158847790?s=48) ਤੋਂ ਡਾਊਨਲੋਡ ਕਰਕੇ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸਏਐਸ ਨਗਰ ਨੂੰ ਭੇਜੀ ਗਈ ਸੀ।

ਦੱਸਣਯੋਗ ਹੈ ਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ 09-01-2026 ਦੇ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸ੍ਰੀਮਤੀ ਆਤਿਸ਼ੀ ਦੁਆਰਾ ਆਪਣੀ ਆਡੀਓ ਵਿੱਚ ਕਿਤੇ ਵੀ “ਗੁਰੂ” ਸ਼ਬਦ ਨਹੀਂ ਬੋਲਿਆ ਗਿਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਕਲਿੱਪਾਂ ਵਿੱਚ ਦਿਖਾਇਆ ਜਾ ਰਿਹਾ ਹੈ। ਅਸਲ ਵਿੱਚ ਇਸ ਵੀਡੀਓ ਨਾਲ ਛੇੜ-ਛਾੜ ਕਰਕੇ ਇਸਨੂੰ ਤਕਨਾਲੋਜੀ ਨਾਲ ਤੋੜ ਮਰੋੜ ਕੇ ਅਪਲੋਡ ਕੀਤਾ ਗਿਆ ਹੈ, ਜਿਸ ਵਿੱਚ ਅਜਿਹੇ ਕੁਝ ਸ਼ਬਦ ਸ਼ਾਮਲ ਕੀਤੇ ਗਏ ਹਨ ਜੋ ਸ੍ਰੀਮਤੀ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ।

The post ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ appeared first on Latest News, Breaking News, Crime News, Business News, Punjab News Updates: LiveGeoNews.com.

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ
ਚੰਡੀਗੜ੍ਹ, 5 ਜਨਵਰੀ :

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:

1. ਜ਼ਿਲ੍ਹਾ ਗੁਰਦਾਸਪੁਰ:-

1) ਕਲਾਨੌਰ ਮੋਜੋਵਾਲ

2) ਕਲਾਨੌਰ ਪੁਰਾਣੀ

3) ਕਲਾਨੌਰ ਪੀ.ਏ.ਪੀ

4 ਕਲਾਨੌਰ ਚੱਕਰੀ

5) ਕਲਾਨੌਰ ਢੱਕੀ ਅਤੇ

6) ਕਲਾਨੌਰ ਜ਼ੈਲਦਾਰਾ

2. ਜ਼ਿਲ੍ਹਾ ਤਰਨਤਾਰਨ:-

1)ਕਾਜ਼ੀ ਕੋਟ (70) (ਨਾਲਾਗੜ੍ਹ-69)

2)ਕੱਕਾ ਕੰਡਿਆਲਾ (63)

3) ਪੰਡੋਰੀ ਗੋਲਾ (79)

4) ਮਾੜੀ ਕੰਬੋਕੇ (68)

ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ।

ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖਤਮ ਹੋਣ ਦੀ ਮਿਤੀ (19.1.2026 )ਤੱਕ ਲਾਗੂ ਰਹੇਗਾ ।

ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

The post ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ appeared first on Latest News, Breaking News, Crime News, Business News, Punjab News Updates: LiveGeoNews.com.

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ:

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ।

ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅਸੀਂ ਉਨਾਂ ਦੇ ਇਤਰਾਜ ਅਨੁਸਾਰ ਤਸਵੀਰ ਤਾਂ ਉਸੇ ਦਿਨ ਹੀ ਦਰੁਸਤ ਕਰ ਦਿੱਤੀ ਸੀ, ਪਰ ਵਿਭਾਗ ਦਾ ਮੁਖੀ ਹੋਣ ਦੇ ਨਾਤੇ ਉਹ ਸੋਮਵਾਰ ਨੂੰ ਸਪੱਸ਼ਟੀਕਰਨ ਦੇਣ ਲਈ ਆਏ ਹਨ।

ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬਾਨ ਨੇ ਮੇਰਾ ਪੱਖ ਸੁਣਦੇ ਹੋਏ ਹੁਕਮ ਦਿੱਤਾ ਹੈ ਕਿ ਵਿਭਾਗ ਵੱਲੋਂ ਕਰਵਾਏ ਜਾਂਦੇ ਕਿਸੇ ਵੀ ਕੰਮ ਵਿੱਚ ਸਿੱਖ ਧਰਮ ਦੀ ਮਰਿਯਾਦਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਗੁਰੂਆਂ ਤੇ ਸ਼ਹੀਦਾਂ ਦੇ ਸਤਿਕਾਰ ਵਿੱਚ ਕੋਈ ਕੁਤਾਹੀ ਨਾ ਹੋਵੇ।  ਸੌਂਦ ਨੇ ਦੱਸਿਆ ਕਿ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਹੈ ਕਿ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਕਿਸੇ ਵਿਦਵਾਨ ਅਧਿਕਾਰੀ ਨੂੰ ਵਿਭਾਗ ਵਿੱਚ ਨਿਯੁਕਤ ਕੀਤਾ ਜਾਵੇ।

ਸੌਂਦ ਨੇ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂੰ ਕਰਵਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਭਵਿੱਖ ਵਿੱਚ ਕੋਈ ਵੀ ਗਲਤੀ ਸਾਡੇ ਕੋਲੋਂ ਜਾਣੇ-ਅਨਜਾਣੇ ਵਿੱਚ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਵੀ ਇਸ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਜਦੋਂ ਵੀ ਧਰਮ ਨਾਲ ਸਬੰਧਤ ਕੋਈ ਵੀ ਪ੍ਰੋਗਰਾਮ ਜਾਂ ਕੰਮ ਕੀਤਾ ਜਾਵੇ ਤਾਂ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਅਗਵਾਈ ਲਈ ਜਾਣੀ ਯਕੀਨੀ ਬਣਾਈ ਜਾਵੇ।

The post ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ appeared first on Latest News, Breaking News, Crime News, Business News, Punjab News Updates: LiveGeoNews.com.