Kapurthala Archives - Latest News, Breaking News, Crime News, Business News, Punjab News Updates: LiveGeoNews.com http://livegeonews.com/category/kapurthala/ Latest News, Breaking News, Crime News, Business News, Punjab News Updates: LiveGeoNews.com Tue, 19 Nov 2024 13:05:03 +0000 en-US hourly 1 https://wordpress.org/?v=6.7.2 https://livegeonews.com/wp-content/uploads/2024/01/cropped-logo-32x32.jpg Kapurthala Archives - Latest News, Breaking News, Crime News, Business News, Punjab News Updates: LiveGeoNews.com http://livegeonews.com/category/kapurthala/ 32 32 ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ https://livegeonews.com/the-newly-elected-panchayats/ Tue, 19 Nov 2024 13:05:01 +0000 http://livegeonews.com/?p=25561 ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ:  ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ। ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ […]

The post ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ appeared first on Latest News, Breaking News, Crime News, Business News, Punjab News Updates: LiveGeoNews.com.

]]>
ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ: 

ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ।

ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ  ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ।

ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਪੂਰੀ ਇਮਾਨਦਾਰੀ ਨਾਲ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਨੂੰ ਹਰ ਪੱਖੋਂ ਉੱਤਮ ਬਣਾਇਆ ਜਾ ਸਕੇ।

ਉਨ੍ਹਾਂ ਵਿਸ਼ੇਸ਼ ਕਰਕੇ ਪੰਚ ਚੁਣੀਆਂ ਗਈਆਂ 50 ਫੀਸਦੀ ਮਹਿਲਾਵਾਂ ਨੂੰ ਸੱਦਾ ਦਿੱਤਾ ਕਿ ਉਹ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ 5 ਲੱਖ ਰੁਪਏ ਦੀ ਗ੍ਰਾਂਟ ਵੀ ਜਲਦ ਜਾਰੀ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਤੇ ਨਿਸ਼ਠਾ ਰੱਖਦਿਆਂ ਦੇਸ਼ ਦੀ ਪ੍ਰਭੂਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪੂਰਤੀ ਇਮਾਨਦਾਰੀ ਨਾਲ ਕਰਨ ਦੀ ਸਹੁੰ ਚੁਕਾਈ।

ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਲਲਿਤ ਸਕਲਾਨੀ ਵਲੋਂ ਵੀ ਨਵੇਂ ਚੁਣੇ ਪੰਚਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਿੱਥੇ ਮੁੱਖ ਮਹਿਮਾਨ ਅਤੇ ਪੰਚ ਸਾਹਿਬਾਨਾਂ ਦਾ ਧੰਨਵਾਦ ਕੀਤਾ,ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਵਤਸਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪਰਵਿੰਦਰ ਸਿੰਘ ਢੋਟ, ਪੰਜਾਬ ਸਟੇਟ ਕਾਂਊਸਲ ਫਾਰ ਸਾਇੰਸ ਐਂਡ ਤਕਨਾਲੋਜੀ ਦੇ ਮੈਂਬਰ ਕੰਵਰਇਕਬਾਲ ਸਿੰਘ, ਫਗਵਾੜਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ, ਸੁਲਤਾਨਪੁਰ ਲੋਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰਦੀਪ ਥਿੰਦ, ਚੇਅਰਮੈਨ ਮਾਰਕਿਟ ਕਮੇਟੀ ਜਗਜੀਤ ਸਿੰਘ, ਸੁਲਤਾਨਪੁਰ ਲੋਧੀ ਮਾਰਕਿਟ ਕਮੇਟੀ ਦੇ ਚੇਅਰਮੈਨ  ਮੁਹੰਮਦ ਰਫ਼ੀ ਹਾਜ਼ਰ ਸਨ।

The post ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ appeared first on Latest News, Breaking News, Crime News, Business News, Punjab News Updates: LiveGeoNews.com.

]]>
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ https://livegeonews.com/an-ultra-modern-security-jail/ Thu, 14 Nov 2024 11:07:35 +0000 http://livegeonews.com/?p=25306 ਚੰਡੀਗੜ੍ਹ/ਕਪੂਰਥਲਾ, 14 ਨਵੰਬਰ: ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ […]

The post 100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ appeared first on Latest News, Breaking News, Crime News, Business News, Punjab News Updates: LiveGeoNews.com.

]]>
ਚੰਡੀਗੜ੍ਹ/ਕਪੂਰਥਲਾ, 14 ਨਵੰਬਰ:

ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।

ਅੱਜ ਇੱਥੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬੰਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਿਕ ਕੰਮ ਦੇਣ ਲਈ “ਪੰਜਾਬ ਪਰੀਜ਼ਨ ਡਿਵੈੱਲਪਮੈਂਟ ਬੋਰਡ“ ਅਧੀਨ 12 ਜੇਲ੍ਹਾਂ, ਜੋ ਮੁੱਖ ਸੜਕਾਂ ਉੱਪਰ ਹਨ, ਵਿਖੇ ਪੈਟਰੌਲ ਪੰਪ ਲਗਾਏ ਜਾਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਜੇਲ੍ਹਾਂ ਵਿੱਚ ਪੈਟਰੌਲ ਪੰਪ ਚਾਲੂ ਹੋ ਚੁੱਕੇ ਹਨ, ਜਦਕਿ 2 ਜੇਲ੍ਹਾਂ ਵਿੱਚ ਜਲਦ ਪੈਟਰੌਲ ਪੰਪ ਚਾਲੂ ਕੀਤੇ ਜਾਣਗੇ।

ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਭਰਤੀ ਨੂੰ ਤਰਜੀਹੀ ਖੇਤਰ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨ ਅਤੇ 4 ਮੈਟਰਨਾਂ ਦੀ ਹੋਰ ਭਰਤੀ ਜਲਦ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੈਦੀਆਂ ਦੇ ਸੁਧਾਰ ਲਈ ਜੇਲ੍ਹਾਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬੰਦੀਆਂ ਨੂੰ ਨਵੇਂ ਕਿੱਤਾ-ਮੁਖੀ ਕੋਰਸ ਕਰਵਾਉਣ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੇਕਰੀ ਉਤਪਾਦਾਂ ਲਈ ਕੈਦੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮਾਜ ਦੀ ਤਰੱਕੀ ਵਿੱਚ ਹਿੱਸੇਦਾਰ ਬਣ ਸਕਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਵੀ ਕੀਤਾ।

ਸਮਾਗਮ ਦੌਰਾਨ ਏ.ਡੀ.ਜੀ.ਪੀ. ਜੇਲ੍ਹਾਂ ਸ੍ਰੀ ਅਰੁਣਪਾਲ ਸਿੰਘ, ਆਈ.ਜੀ. ਸ੍ਰੀ ਸੁਖਮਿੰਦਰ ਸਿੰਘ ਮਾਨ, ਆਈ.ਜੀ. ਸ੍ਰੀ ਆਰ.ਕੇ. ਅਰੋੜਾ, ਕਮਾਂਡੈਂਟ ਸ੍ਰੀ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਸ੍ਰੀ ਕੰਵਰਇਕਬਾਲ ਸਿੰਘ, ਮੈਂਬਰ, ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਸ੍ਰੀ ਪਰਵਿੰਦਰ ਸਿੰਘ ਢੋਟ ਤੇ ਪਾਸਿੰਗ ਆਊਟ ਹੋਣ ਵਾਲੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਕੈਪਸ਼ਨ-

ਕਪੂਰਥਲਾ ਵਿਖੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕਰਦੇ ਹੋਏ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ।

2- ਕਪੂਰਥਲਾ ਵਿਖੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਪਾਸਿੰਗ ਆਊਟ ਪਰੇਡ ਤੋਂ ਸਲਾਮੀ ਲੈਂਦੇ ਹੋਏ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ।

3- ਕਪੂਰਥਲਾ ਵਿਖੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕਰਦੇ ਹੋਏ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ।

The post 100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ appeared first on Latest News, Breaking News, Crime News, Business News, Punjab News Updates: LiveGeoNews.com.

]]>