ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ 

ਫ਼ਰੀਦਕੋਟ 13 ਜਨਵਰੀ,2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।  ਸ.ਸੰਧਵਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵੇਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ। ਸ੍ਰੀ ਚੌਹਾਨ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬਾਲੇਵਾਲਾ ਹੈੱਡ ਦਾ ਦੌਰਾ

ਫ਼ਿਰੋਜ਼ਪੁਰ, 20 ਦਸੰਬਰ 2024:ਡਿਪਟੀ ਕਮਿਸ਼ਨਰ ਵੱਲੋਂ ਪਿਛਲੇ 15 ਦਿਨਾਂ ਤੋਂ ਵਿਭਾਗਾਂ ਦੀ ਮੈਰਾਥਨ ਸਮੀਖਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਉਨ੍ਹਾਂ ਵੱਲੋਂ ਬਾਲੇ ਵਾਲੇ ਹੈੱਡ ਦਾ ਦੌਰਾ ਕੀਤਾ ਗਿਆ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਸਿੰਚਾਈ ਨੈਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਫ਼ਾਜ਼ਿਲਕਾ ਨਹਿਰ ਅਤੇ ਗਰਾਉਂਡ ਵਾਟਰ […]

Continue Reading

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ […]

Continue Reading

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਨਹਿਰੀ ਸੂਏ  ਵਿੱਚ ਪਏ ਪਾੜ ਨਾਲ ਪ੍ਰਭਾਵਤ ਫ਼ਸਲ ਦਾ ਲਿਆ ਜਾਇਜ਼ਾ

ਫਰੀਦਕੋਟ 14 ਦਸੰਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਕੁਹਾਰਵਾਲਾ ਬਲਾਕ ਕੋਟਕਪੂਰਾ ਵਿਖੇ ਨਹਿਰੀ ਸੂਏ ਦੇ ਟੁੱਟਣ ਨਾਲ ਪ੍ਰਭਾਵਤ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਕਣਕ ਦੀ ਫ਼ਸਲ ਦੇ […]

Continue Reading

ਦੂਜੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਕਰਵਾਇਆ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 10 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ 9 ਅਤੇ 10 ਦਸੰਬਰ ਤੱਕ ਕਿਸੇ ਵੀ ਉਮੀਦਵਾਰ ਵਲੋਂ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ […]

Continue Reading

ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ : ਕੁਲਤਾਰ ਸਿੰਘ ਸੰਧਵਾਂ

ਬਠਿੰਡਾ, 8 ਦਸੰਬਰ : ਪੂਰੀ ਦੁਨੀਆਂ ਵਿੱਚ ਪੰਜਾਬੀਆਂ ਨੇ ਫਿਲਮੀ ਅਤੇ ਸੰਗੀਤ ਜਗਤ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਲਵੰਤ ਗਾਰਗੀ ਐਡੋਟੋਰੀਅਮ ਵਿੱਚ ਬਠਿੰਡਾ ਫਿਲਮ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਚੌਥੇ ਫਿਲਮ ਫੈਸਟੀਵਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ […]

Continue Reading

ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 22 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. (ਡਾਈ ਅਮੋਨੀਅਮ ਫਾਸਫੇਟ) ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ […]

Continue Reading

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

ਫਾਜ਼ਿਲਕਾ, 23 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਨੇ ਮੰਡੀ ਲਾਧੂਕਾ ਅਤੇ ਘੁਬਾਇਆ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੁੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਝੋਨੇ […]

Continue Reading

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ

ਫਰੀਦਕੋਟ, 21 ਸਤੰਬਰ                           ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਭਾਸ਼ਾ ਵਿਭਾਗ, ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਂਊਡੇਸ਼ਨ ਫਰੀਦਕੋਟ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਡਾਕਟਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ  ਸਹਿਤ  ਅਤੇ ਪੁਸਤਕ ਮੇਲੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਸਵੇਰ […]

Continue Reading