Ludhiana Archives - Latest News, Breaking News, Crime News, Business News, Punjab News Updates: LiveGeoNews.com

ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਪਹਿਲੀ ਮੀਟਿੰਗ ਬੱਚਤ ਭਵਨ ਮਿੰਨੀ ਸਕੱਤਰੇਤ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਨੇ  ਬੋਰਡ ਦੇ ਮੈਂਬਰ ਸਾਹਿਬਾਨ ਜਿੰਨਾ ਵਿੱਚ ਸ੍ਰੀ ਪ੍ਰਣਵ ਧਵਨ ਅੰਮ੍ਰਿਤਸਰ ਤੋਂ, ਸ੍ਰੀ ਰਾਜੇਂਦਰ ਮੋਹਨ ਪਟਿਆਲਾ ਤੋਂ, ਸ੍ਰੀ ਰਿੱਕੀ ਮਨੋਚਾ ਜਲੰਧਰ ਤੋਂ ਅਤੇ ਸ੍ਰੀ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਲੁਧਿਆਣਾ ਤੋਂ ਇੰਨਾ ਸਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਟੇਟ ਮੈਂਬਰ ਸਾਹਿਬਾਨਾ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਬੋਰਡ ਵਲੋਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਤੇ ਵਿਧਾਇਕ ਸਾਹਿਬਾਨ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪਪੀ, ਮੇਅਰ ਪ੍ਰਿਸੀਪਲ ਇੰਦਰਜੀਤ ਕੌਰ, ਜ਼ਿਲ੍ਹਾ ਪ੍ਰਧਾਨ/ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਤਿੰਦਰ ਸਿੰਘ ਖੰਗੂੜਾ, ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਰਾਜੂ ਕਨੌਜੀਆ, ਚੇਅਰਮੈਨ ਕੇਸ਼ਵ ਵਰਮਾ, ਡਾਇਰੈਕਟਰ ਰਵਿੰਦਰਪਾਲ ਸਿੰਘ ਪਾਲੀ ਅਤੇ ਆਪ ਆਗੂ ਰਾਜ ਕੁਮਾਰ ਅਗਰਵਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਨੇ ਪੰਜਾਬ ਸਰਕਾਰ ਵੱਲੋਂ ਹੋਈਆਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ ਜਿੰਨਾ ਵਿੱਚ ਸਟੇਟ ਮੈਂਬਰ ਭੁਪਿੰਦਰ ਸਿੰਘ ਟਕਰ, ਅਰੁਨ ਕੁਮਾਰ ਮਲਹੋਤਰਾ, ਗੁਰਚਰਨ ਸਿੰਘ ਚੰਨ, ਮੋਹਿੰਦਰ ਸਿੰਘ ਪਰੂਥੀ, ਡਾ. ਗੁਰਪ੍ਰੀਤ ਸਿੰਘ ਬੱਬਰ – ਜ਼ਿਲ੍ਹਾ ਚੇਅਰਮੈਨ ਬਲਵਿੰਦਰ ਕੁਮਾਰ ਕਰਨਾ, ਭਾਰਤ ਜੋਤੀ, ਨਵਨੀਤ ਸਿੰਘ, ਮਨੀਸ਼ ਬਜਾਜ, ਗਗਨ ਛਾਬੜਾ, ਵਰਿੰਦਰ ਸਹਿਦੇਵ, ਸਾਹਿਲ ਕਪੂਰ, ਰਾਜ ਕੁਮਾਰ, ਸ੍ਰੀ ਜੈਨ, ਸੰਜੀਵ ਕੁਮਾਰ ਧਵਨ, ਹਰੀਸ਼ ਸਤੀਆਂ, ਵਿਕਾਸ ਕਪੂਰ, ਤਰਸੇਮ ਲਾਲ ਉਪਲ, ਚਿਰਾਗ ਥਾਪਰ- ਜ਼ਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ, ਮਨਦੀਪ ਕੁਮਾਰ ਸੋਨੀ, ਤਰਸੇਮ ਕਾਲੜਾ, ਦੀਪਕ ਸੋਨੀ, ਕਮਲ ਕੁਮਾਰ, ਗੁਰਬਖਸ਼ ਸਿੰਘ ਉਬਰਾਏ, ਮੁਨੀਸ਼ ਸੂਦ, ਮਨੋਹਰ ਲਾਲ ਅਰੋੜਾ, ਕੁਲਦੀਪ ਸਿੰਘ, ਜਸਪਾਲ ਸਿੰਘ, ਕੁਲਵੰਤ ਰਾਏ ਕਟਰੀਆ, ਮੋਹਿੰਦਰ ਸਿੰਘ

ਚੇਅਰਮੈਨ ਸ. ਰਜਿੰਦਰ ਸਿੰਘ ਬਸੰਤ ਜੀ  ਨੇ ਆਪਣੇ ਸੰਬੋਧਨ ਵਿੱਚ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ, ਸ੍ਰੀ ਮਨੀਸ਼ ਸਿਸੋਦੀਆ ਜੀ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੱਤਰੀ ਅਰੋੜਾ ਬਿਰਾਦਰੀ ਦੀ ਗਿਣਤੀ ਬਹੁਤ ਵੱਡੀ ਹੈ ਅਤੇ ਇਹ ਬਿਰਾਦਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ।

ਸ. ਬਸੰਤ ਨੇ ਅੱਗੇ ਕਿਹਾ ਕਿ ਉਹ ਪੂਰੀ ਬਿਰਾਦਰੀ ਨੂੰ ਨਾਲ ਜੋੜ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਉਨ੍ਹਾਂ ਪੂਰੇ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਅਤੇ ਜ਼ਿਲ੍ਹਾ ਵਾਈਸ ਚੇਅਰਮੈਨ ਸਾਹਿਬਾਨ ਨੂੰ ਵੀ ਇਸ ਕੰਮ ਵਿੱਚ ਜੁੱਟ ਜਾਣ ਦਾ ਸੱਦਾ ਦਿੱਤਾ

The post ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ appeared first on Latest News, Breaking News, Crime News, Business News, Punjab News Updates: LiveGeoNews.com.

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ ਕਰਦਿਆਂ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ ਰੋਜ਼ਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਜ਼ਮੀਨੀ ਪੱਧਰ ‘ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲੁਧਿਆਣਾ ਨਗਰ ਨਿਗਮ ਖੇਤਰਾਂ ਦੇ ਸਵੇਰੇ-ਸਵੇਰੇ ਅਚਾਨਕ ਨਿਰੀਖਣ ਦੌਰਾਨ, ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਵਿੱਚੋਂ ਲੰਘਦੀਆਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀਆਂ ਸੜਕਾਂ ‘ਤੇ ਖੜ੍ਹੇ ਮੀਂਹ ਦੇ ਪਾਣੀ ਅਤੇ ਕੂੜੇ ਦਾ ਗੰਭੀਰ ਨੋਟਿਸ ਲਿਆ।

ਸ਼ਹਿਰ ਦਾ ਤਿੰਨ ਘੰਟੇ ਦੌਰਾ ਕਰਨ ਉਪਰੰਤ ਸ੍ਰ ਬੈਂਸ ਨੇ ਕਿਹਾ ਕਿ
“ਜੇਕਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਸੜਕਾਂ ਦੀ ਸਫਾਈ ਨਹੀਂ ਕਰਦਾ ਹੈ, ਤਾਂ ਨਗਰ ਨਿਗਮ ਇਸਦੀ ਸਫਾਈ ਕਰੇਗਾ ਅਤੇ ਉਨ੍ਹਾਂ ਨੂੰ ਬਿੱਲ ਭੇਜੇਗਾ । ਸਫ਼ਾਈ ਅਤੇ ਅਦਾਇਗੀ ਨਾ ਕਰਨ ਦੀ ਸੂਰਤ ਵਿੱਚ, ਜੁਰਮਾਨਾ ਵੀ ਲਗਾਇਆ ਜਾਵੇਗਾ।”

ਨਗਰ ਨਿਗਮ ਅਧਿਕਾਰੀਆਂ ਨਾਲ ਮੌਨਸੂਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਹੀਨੇ ਦੇ ਅੰਤ ਤੱਕ ਸਾਰੀਆਂ ਸੀਵਰੇਜ ਲਾਈਨਾਂ ਨੂੰ ਸਾਫ਼ ਕਰ ਦਿੱਤਾ ਜਾਵੇ। ਨਗਰ ਨਿਗਮ ਦੇ ਅਧਿਕਾਰੀਆਂ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਜਾਣੂ ਕਰਵਾਇਆ ਕਿ 220 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਜਿਸ ਵਿੱਚੋਂ 49 ਕਿਲੋਮੀਟਰ ਨੂੰ ਤਰਜੀਹ ਨਾਲ ਸਾਫ਼ ਕੀਤਾ ਜਾ ਰਿਹਾ ਹੈ। ਇਸ ਵਿੱਚੋਂ 47 ਪ੍ਰਤੀਸ਼ਤ ਪਹਿਲਾਂ ਹੀ ਗਾਰ ਕੱਢੀ ਜਾ ਚੁੱਕੀ ਹੈ ਅਤੇ ਬਾਕੀ ਕੰਮ 30 ਜੂਨ ਤੱਕ ਪੂਰਾ ਹੋ ਜਾਵੇਗਾ।

ਲੁਧਿਆਣਾ ਵਿੱਚ ਨਾਗਰਿਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਇਸ ਸਮੇਂ 172 ਕਰੋੜ ਰੁਪਏ ਦੇ ਸੜਕ ਪ੍ਰੋਜੈਕਟ ਚੱਲ ਰਹੇ ਹਨ, ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੁਧਿਆਣਾ ਵਿੱਚ ਸਾਰੇ ਗੁੰਮ ਅਤੇ ਖਰਾਬ ਹੋਏ ਮੈਨਹੋਲ ਕਵਰ ਬਦਲੇ ਜਾਣ ਅਤੇ ਸ਼ਹਿਰ ਭਰ ਵਿੱਚ ਸੜਕਾਂ ਦੀ ਮੁਰੰਮਤ ਦੇ ਕੰਮ 30 ਜੂਨ ਤੱਕ ਪੂਰੇ ਕੀਤੇ ਜਾਣ। ਮਾਨਸੂਨ ਦੌਰਾਨ ਨਾਗਰਿਕ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਲਈ, ਉਨ੍ਹਾਂ ਨੇ ਨਗਰ ਨਿਗਮ ਨੂੰ ਪਾਣੀ ਭਰਨ, ਸੀਵਰੇਜ ਰੁਕਾਵਟਾਂ ਅਤੇ ਮੀਂਹ ਨਾਲ ਸਬੰਧਤ ਸ਼ਿਕਾਇਤਾਂ ਦੀ ਅਸਲ ਸਮੇਂ ਵਿੱਚ ਨਿਗਰਾਨੀ ਕਰਨ ਲਈ 24×7 “ਵਾਰ ਰੂਮ” ਸਥਾਪਤ ਕਰਨ ਦੇ ਵੀ ਆਦੇਸ਼ ਦਿੱਤੇ।

ਸ੍ਰ ਬੈਂਸ ਨੇ ਨਗਰ ਨਿਗਮ ਨੂੰ ਆਪਣੀਆਂ ਖੁਦ ਦੀਆਂ ਝਾੜੀਆਂ ਕੱਟਣ ਵਾਲੀਆਂ ਮਸ਼ੀਨਾਂ ਖਰੀਦਣ, ਟ੍ਰੈਫਿਕ ਜੰਕਸ਼ਨਾਂ ਨੂੰ ਸੁੰਦਰ ਬਣਾਉਣ, ਸੜਕਾਂ ਦੇ ਕੋਨਿਆਂ ਨੂੰ ਪੇਂਟ ਕਰਨ, ਨਵੇਂ ਡਸਟਬਿਨ ਲਗਾਉਣ, ਕੂੜੇ ਦੇ ਕੰਪੈਕਟਰਾਂ ਲਈ ਨਵੀਆਂ ਥਾਵਾਂ ਦੀ ਪਛਾਣ ਕਰਨ ਅਤੇ ਬੰਦ ਟਿਊਬਵੈੱਲਾਂ ਅਤੇ ਸਟਰੀਟ ਲਾਈਟਾਂ ਨੂੰ ਦੁਬਾਰਾ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮੇਅਰ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਅਮਨਪ੍ਰੀਤ ਸਿੰਘ ਤੇ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਗੁਰਪਾਲ ਸਿੰਘ ਤੇ ਜਸਦੇਵ ਸਿੰਘ ਸੇਖੋਂ, ਸਿਹਤ ਅਫ਼ਸਰ ਡਾ: ਵਿਪਲ ਮਲਹੋਤਰਾ ਅਤੇ ਹੋਰ ਹਾਜ਼ਰ ਸਨ।

The post ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਚੰਡੀਗੜ੍ਹ/ਲੁਧਿਆਣਾ 03 ਜੂਨ 2026:       ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ।
ਲੁਧਿਆਣਾ ਦੇ ਉਦਯੋਗਪਤੀ ਅਨਮੋਲ ਸੂਦ ਨੇ ਕਾਰੋਬਾਰੀ ਭਾਈਚਾਰੇ ‘ਤੇ ਪੁਲਿਸਿੰਗ ਦੇ ਸਕਾਰਾਤਮਕ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ,“ਕਾਰੋਬਾਰੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪੰਜਾਬ ਪੁਲਿਸ ਨੇ ਸਾਨੂੰ ਸੁਰੱਖਿਆ ਦਾ ਮਜ਼ਬੂਤ ਅਹਿਸਾਸ ਦਿੱਤਾ ਹੈ। ਮੈਨੂੰ ਇੱਕ ਘਟਨਾ ਯਾਦ ਹੈ ਜਦੋਂ ਕੁਝ ਗੈਰ-ਸਮਾਜਿਕ ਤੱਤ ਸਾਡੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਪੁਲਿਸ ਨੇ ਕੁਝ ਹੀ ਮਿੰਟਾਂ ਵਿੱਚ ਉਨ੍ਹਾਂ ‘ਤੇ ਕਾਰਵਾਈ ਕੀਤੀ। ਇਹ ਪੰਜਾਬ ਪੁਲਿਸ ਦੇ ਚੰਗੇ ਕੰਮਾਂ ਦੀਆਂ ਅਨੇਕਾਂ ਮਿਸਾਲਾਂ ਵਿੱਚੋਂ ਇੱਕ ਹੈ। ਲੁਧਿਆਣਾ ਵਿੱਚ ਜਿਸ ਤਰ੍ਹਾਂ ਦੀ ਭਾਈਚਾਰਕ ਪੁਲਿਸਿੰਗ ਕੀਤੀ ਜਾ ਰਹੀ ਹੈ, ਉਹ ਨਾ ਸਿਰਫ਼ ਸ਼ਲਾਘਾਯੋਗ ਹੈ ਸਗੋਂ ਇਸ ਦੇ ਨਤੀਜੇ ਵੀ ਲੋਕਾਂ ਲਈ ਬਹੁਤ ਲਾਭਕਾਰੀ ਹਨ।”

ਉਕਤ ਕਾਰੋਬਾਰੀ ਦੇ ਭਰਾ ਅਤੇ ਭਾਈਵਾਲ ਸੰਚਿਤ ਸੂਦ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਆਈ ਕਮੀ ਨੇ ਕਾਨੂੰਨ-ਵਿਵਸਥਾ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਹੁਣ ਸੂਬੇ ਵਿੱਚ ਫਿਰੌਤੀ ਲਈ ਫ਼ੋਨ ਕਾਲਾਂ ਵਰਗੀਆਂ ਘਟਨਾਵਾਂ ਸੁਣਨ ਨੂੰ ਨਹੀਂ ਮਿਲਦੀਆਂ। ਇਹ ਸਥਾਨਕ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਏ ਗਏ ਵੱਖ-ਵੱਖ ਅਭਿਆਨਾਂ ਦਾ ਨਤੀਜਾ ਹੈ। ਪੁਲਿਸ ਭਾਈਚਾਰਕ ਪੁਲਿਸਿੰਗ, ਤੁਰੰਤ ਕਾਰਵਾਈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਜਿਊਣ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਹਰ ਸੰਭਵ ਯਤਨ ਕਰ ਰਹੀ ਹੈ।”

ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਦੇ ਵਿਆਪਕ ਉਦੇਸ਼ਾਂ ਬਾਰੇ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ,“ਪੰਜਾਬ ਪੁਲਿਸ ਸੂਬੇ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ 24 ਘੰਟੇ ਸਮਰਪਿਤ ਹੈ। ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਅਸੀਂ ਸਮਾਜ ਦੇ ਹਰ ਵਰਗ ਨਾਲ ਮਜ਼ਬੂਤ ਤਾਲਮੇਲ ਵਿਕਸਤ ਕੀਤਾ ਹੈ। ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਤੋਂ ਲੈ ਕੇ ਖੁੱਲ੍ਹੇ ਸੰਵਾਦ ਪ੍ਰੋਗਰਾਮਾਂ ਤੱਕ, ਪੰਜਾਬ ਪੁਲਿਸ ਹਰ ਨਾਗਰਿਕ ਤੱਕ ਪਹੁੰਚ ਕੇ ਉਨ੍ਹਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀ ਹੈ।”

ਸੂਬੇ ਵਿੱਚ ਵੱਡੇ ਪੱਧਰ ‘ਤੇ ਲਗਾਤਾਰ ਨਿਵੇਸ਼ ਦਾ ਆਉਣਾ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਬਿਹਤਰ ਮਾਹੌਲ ਪ੍ਰਤੀ ਉਦਯੋਗ ਜਗਤ ਦੇ ਵਧਦਾ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪਿਛਲੇ ਇੱਕ ਸਾਲ ਦੌਰਾਨ ਪੰਜਾਬ ਨੇ 57,000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਦੇਸ਼ ਦੇ ਸਭ ਤੋਂ ਉੱਭਰਦੇ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਹੋਇਆ ਹੈ। ਪੰਜਾਬ ਪੁਲਿਸ ਵੱਲੋਂ ਬਣਾਇਆ ਗਿਆ ਸੁਰੱਖਿਅਤ ਅਤੇ ਸਥਿਰ ਮਾਹੌਲ ਆਰਥਿਕ ਵਿਕਾਸ ਨੂੰ ਗਤੀ ਦੇਣ ਅਤੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ਵ ਪੱਧਰੀ ਨਿਵੇਸ਼ਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਨੀਦਰਲੈਂਡ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਐਨਐਕਸਪੀ ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤੇ ਵਿਚਾਰ ਕਰਨ ਦਾ ਸੱਦਾ ਦਿੱਤਾ। ਇਸੇ ਤਰ੍ਹਾਂ, ਨਵਰਤਨ ਸੀਮਿੰਟ ਇੰਡਸਟਰੀਜ਼ ਨੇ ਰਾਜਪੁਰਾ ਦੇ ਰਾਏ ਮਾਜਰਾ ਪਿੰਡ ਵਿੱਚ ਗ੍ਰੀਨ ਸੀਮਿੰਟ ਨਿਰਮਾਣ ਇਕਾਈ ਸਥਾਪਤ ਕਰਨ ਲਈ 250 ਕਰੋੜ ਰੁਪਏ ਦੇ ਸ਼ੁਰੂਆਤੀ ਨਿਵੇਸ਼ ਦਾ ਐਲਾਨ ਕੀਤਾ ਹੈ।

ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ (ਐਲਐਚਟੀਏ) ਦੇ ਪ੍ਰਧਾਨ ਸੁਭਾਸ਼ ਚੰਦਰ ਰਲਹਾਣ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਨੇ ਨਾਗਰਿਕਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਸਾਡੇ ਕੋਲ ਸੈਂਕੜੇ ਲੋਕ ਕੰਮ ਕਰਦੇ ਹਨ ਅਤੇ ਹਰ ਕਿਸੇ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਆਸਾਨ ਨਹੀਂ ਹੁੰਦਾ। ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਅਸੀਂ ਆਪਣੇ ਇਲਾਕੇ ਵਿੱਚ ਅਪਰਾਧਕ ਘਟਨਾਵਾਂ‘ਤੇ ਰੋਕ ਲਈ ਵਾਧੂ ਸੁਰੱਖਿਆ ਦੀ ਮੰਗ ਕੀਤੀ ਸੀ ਅਤੇ ਪੁਲਿਸ ਨੇ ਬਹੁਤ ਘੱਟ ਸਮੇਂ ਵਿੱਚ ਸਮੱਸਿਆ ਦਾ ਹੱਲ ਕੀਤਾ। ਅਜਿਹੀ ਤੁਰੰਤ ਕਾਰਵਾਈ ਲੋਕਾਂ ਦਾ ਪੁਲਿਸ ‘ਤੇ ਪੂਰਾ ਭਰੋਸਾ ਕਾਇਮ ਕਰਨ ਲਈ ਕਾਫ਼ੀ ਹੈ।”

ਲਗਭਗ ਚਾਰ ਦਹਾਕਿਆਂ ਤੋਂ ਲੁਧਿਆਣਾ ਵਿੱਚ ਕਾਰੋਬਾਰ ਕਰ ਰਹੇ ਉਦਯੋਗਪਤੀ ਅਰੁਣ ਸ਼ਰਮਾ ਨੇ ਵੀ ਪੁਲਿਸਿੰਗ ਵਿੱਚ ਆਏ ਬਦਲਾਅ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਮੈਂ ਸੂਬੇ ਦੇ ਮੁਸ਼ਕਲ ਅਤੇ ਚੰਗੇ ਦੋਵੇਂ ਦੌਰ ਵੇਖੇ ਹਨ, ਪਰ ਮੌਜੂਦਾ ਪੁਲਿਸਿੰਗ ਪ੍ਰਣਾਲੀ ਵਾਕਈ ਸ਼ਲਾਘਾਯੋਗ ਹੈ। ਕਿਸੇ ਸਮੱਸਿਆ ਨੂੰ ਲੈ ਕੇ ਪੁਲਿਸ ਕੋਲ ਜਾਣ ਦਾ ਡਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਪ੍ਰਕਿਰਿਆ ਲੋਕਾਂ ਲਈ ਬਹੁਤ ਮਦਦਗਾਰ ਸਾਬਤ ਹੋ ਰਹੀ ਹੈ।”

ਤਕਨਾਲੋਜੀ-ਅਧਾਰਿਤ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਲੁਧਿਆਣਾ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਸ਼ੁਰੂ ਕੀਤਾ ਹੈ। ਇਹ ਕੇਂਦਰ ਟ੍ਰੈਫਿਕ ਨਿਗਰਾਨੀ, ਪੁਲਿਸ ਕੰਟਰੋਲ ਰੂਮ ਸੰਚਾਲਨ ਅਤੇ ਨਿਗਰਾਨੀ ਪ੍ਰਣਾਲੀਆਂ ਦਾ ਇੱਕ ਹੀ ਛੱਤ ਹੇਠ  ਪ੍ਰਬੰਧਨ ਕਰਦਾ ਹੈ, ਜਿਸ ਨਾਲ ਪ੍ਰਤੀਕਿਰਿਆ ਸਮੇਂ ਵਿੱਚ ਤੇਜ਼ੀ ਆਈ ਹੈ ਅਤੇ ਜਾਂਚ ਸਮਰੱਥਾਵਾਂ ਵਿੱਚ ਵੀ ਸੁਧਾਰ ਹੋਇਆ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਬਲ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਲੋਕ ਸੰਪਰਕ ਅਤੇ ਸਰਗਰਮ ਪੁਲਿਸਿੰਗ ਉਪਰਾਲਿਆਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ,“ਪੰਜਾਬ ਪੁਲਿਸ ਦੇਸ਼ ਦੇ ਸਭ ਤੋਂ ਬਹਾਦਰ ਪੁਲਿਸ ਬਲਾਂ ਵਿੱਚੋਂ ਇੱਕ ਹੈ, ਜੋ ਲੋਕ ਭਲਾਈ ਲਈ ਸਮਰਪਿਤ ਹੈ। ਪੂਰਾ ਪੁਲਿਸ ਬਲ ਚੌਵੀ ਘੰਟੇ ਕੰਮ ਕਰਦਾ ਹੈ ਅਤੇ ਅਸੀਂ ‘ਸੁਰੱਖਿਅਤ ਪੰਜਾਬ, ਸਫਲ ਪੰਜਾਬ’ ਦੇ ਟੀਚੇ ਨੂੰ ਹਾਸਲ ਕਰਨ ਲਈ ਵਿਆਪਕ ਯੋਜਨਾਵਾਂ ‘ਤੇ ਕੰਮ ਕਰ ਰਹੇ ਹਾਂ। ਆਧੁਨਿਕ ਪੁਲਿਸਿੰਗ ਵਿੱਚ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਨਾਗਰਿਕਾਂ ਵੱਲੋਂ ਸਭ ਤੋਂ ਵੱਡਾ ਯੋਗਦਾਨ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਜਿਵੇਂ ਹੀ ਕੋਈ ਜਾਣਕਾਰੀ ਮਿਲਦੀ ਹੈ, ਪੁਲਿਸ ਤੁਰੰਤ ਕਾਰਵਾਈ ਕਰਦੀ ਹੈ।”

ਲੋਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ,“ਵੱਖ-ਵੱਖ ਪ੍ਰੋਜੈਕਟਾਂ ਰਾਹੀਂ ਅਸੀਂ ਨਾਗਰਿਕਾਂ ਨਾਲ ਖੁੱਲ੍ਹੇ ਸੰਵਾਦ ਦੀ ਪਹਿਲ ਕੀਤੀ ਹੈ। ਪੁਲਿਸ ਵੱਲੋਂ ਮੋਰਚਿਆਂ, ਸਕੂਲਾਂ, ਡਾਕਟਰਾਂ, ਕਾਰੋਬਾਰੀਆਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼) ਅਤੇ ਹੋਰ ਕਈ ਵਰਗਾਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਪਸੀ ਸੰਚਾਰ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕੇ। ਲੋਕਾਂ ਤੋਂ ਮਿਲਣ ਵਾਲਾ ਫੀਡਬੈਕ ਸਾਨੂੰ ਹਰ ਦਿਨ ਆਪਣੇ ਕੰਮਕਾਜ ਵਿੱਚ ਹੋਰ ਸੁਧਾਰ ਕਰਨ ਵਿੱਚ ਮਦਦ ਕਰਦਾ ਹੈ।”

ਸੰਗਠਿਤ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਮੁਹਿੰਮ ਨੂੰ ਵੀ ਮਹੱਤਵਪੂਰਨ ਸਫ਼ਲਤਾ ਮਿਲੀ ਹੈ। ਸਰਹੱਦੀ ਸੂਬਾ ਹੋਣ ਦੀਆਂ ਚੁਣੌਤੀਆਂ ਦੇ ਬਾਵਜੂਦ ਪੁਲਿਸ ਨੇ ‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’ ਰਾਹੀਂ ਅਪਰਾਧਿਕ ਗਿਰੋਹਾਂ ‘ਤੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਕਾਰਵਾਈ ਦੇ ਵਿਆਪਕ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਸਵਪਨ ਸ਼ਰਮਾ ਨੇ ਕਿਹਾ,“ਗੈਂਗਸਟਰ ਖ਼ੁਦ ਤਾਂ ਸੁਰੱਖਿਅਤ ਠਿਕਾਣਿਆਂ ‘ਤੇ ਬੈਠੇ ਰਹਿੰਦੇ ਹਨ ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਵਰਤਣ ਵਾਸਤੇ ਗੁੰਮਰਾਹ ਕਰਦੇ ਹਨ। ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਮੇਰੀ ਨੌਜਵਾਨਾਂ ਨੂੰ ਸਲਾਹ ਹੈ ਕਿ ਉਹ ਪੜ੍ਹਾਈ ਕਰਨ, ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਧਿਆਨ ਦੇਣ। ਇਸ ਮੁਹਿੰਮ ਨੇ ਸੂਬੇ ਦੇ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਦੇ ਰਿਸ਼ਤੇ ਨੂੰ ਮੁੜ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਹੈ। ਇਹ ਮੁਹਿੰਮ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਸ ਨਾਲ ਪੰਜਾਬ ਪੁਲਿਸ ਦੀਆਂ ਖੁਫ਼ੀਆ ਅਤੇ ਨਿਗਰਾਨੀ ਸਮਰੱਥਾਵਾਂ ਵੀ ਹੋਰ ਮਜ਼ਬੂਤ ਹੋਈਆਂ ਹਨ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਵੀ ਵਧੀ ਹੈ।”

The post ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ / ਲੁਧਿਆਣਾ 20 ਮਈ-           ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ।

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਖ਼ਿਲਾਫ਼ ਕੋਈ ਐਂਟੀ-ਇਨਕੰਬੈਂਸੀ ਨਹੀਂ ਹੈ, ਸਗੋਂ ਲੋਕਾਂ ਵਿੱਚ ਮਜ਼ਬੂਤ ਸਰਕਾਰ ਪੱਖੀ ਭਾਵਨਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਜਨਤਕ ਭਲਾਈ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਕੋਲ ਜਨਤਾ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ, ਸਿਵਾਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾ ਕੇ ਗਾਲ੍ਹਾਂ ਕੱਢਣ ਅਤੇ ਨਿੱਜੀ ਹਮਲੇ ਕਰਨ ਦੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਇਨ੍ਹਾਂ ਬੇਮਿਸਾਲ ਪਹਿਲਕਦਮੀਆਂ ਕਾਰਨ ‘ਆਪ’ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਪਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਮਾਹੌਲ ਹੈ ਅਤੇ 2027 ਵਿੱਚ ‘ਆਪ’ ਆਪਣਾ ਪਿਛਲਾ ਰਿਕਾਰਡ ਤੋੜੇਗੀ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰ ਰਹੇ ਹਨ। ਮੁਫ਼ਤ ਬਿਜਲੀ ਤੋਂ ਲੈ ਕੇ ਨਹਿਰੀ ਪਾਣੀ ਰਾਹੀਂ ਸਿੰਚਾਈ ਸਹੂਲਤਾਂ ਤੱਕ, 10 ਲੱਖ ਰੁਪਏ ਦੇ ਸਿਹਤ ਬੀਮੇ ਤੋਂ ਲੈ ਕੇ ਬਿਹਤਰ ਸੜਕਾਂ ਤੱਕ, ਸਮਾਜ ਦਾ ਹਰ ਵਰਗ ਲਾਭ ਉਠਾ ਰਿਹਾ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਹਰ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਮਾਵਾਂ-ਧੀਆਂ ਸਤਕਾਰ ਯੋਜਨਾ ਤਹਿਤ ਔਰਤਾਂ ਨੂੰ ਜਲਦੀ ਹੀ 1,000 ਤੋਂ 1500 ਰੁਪਏ ਮਿਲਣੇ ਵੀ ਸ਼ੁਰੂ ਹੋ ਜਾਣਗੇ।

ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਮੋਹਰੀ ਬਣ ਕੇ ਉਭਰੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। “ਇਹ ਰਿਕਾਰਡ ‘ਤੇ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕੀਤਾ ਹੈ ਜਿੰਨਾ ਪਿਛਲੀਆਂ ਸਰਕਾਰਾਂ ਪਿਛਲੇ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਜਨਤਕ ਭਲਾਈ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ। ਵਿਰੋਧੀ ਪਾਰਟੀਆਂ ਕੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਕੁਝ ਨਹੀਂ ਬਚਿਆ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਕੇ ਮੂੰਹ ਤੋੜਵਾਂ ਜਵਾਬ ਦੇਣਗੇ।

ਐਕਸ ‘ਤੇ ਪੋਸਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਲਿਖਿਆ: “ਪੰਜਾਬ ਦੇ ਕੋਨੇ-ਕੋਨੇ ਵਿੱਚ ਸਾਡੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਹੈ.. 4 ਸਾਲਾਂ ਬਾਅਦ ਵੀ ਸਰਕਾਰ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ, ਸਗੋਂ ਸਰਕਾਰ ਦੇ ਪੱਖ ਵਿੱਚ ਲਹਿਰ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰੇਗੀ।”

The post ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ appeared first on Latest News, Breaking News, Crime News, Business News, Punjab News Updates: LiveGeoNews.com.

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ
ਲੁਧਿਆਣਾ, 18 ਮਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ।

ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍ਰਤੀਸ਼ਤ ਦੌਲਤ ਸਿਰਫ 1.5 ਕਰੋੜ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੈ, ਜਦੋਂ ਕਿ 50 ਪ੍ਰਤੀਸ਼ਤ ਆਬਾਦੀ ਦੇਸ਼ ਦੀ ਜਾਇਦਾਦ ਦਾ ਸਿਰਫ 6 ਪ੍ਰਤੀਸ਼ਤ ਮਾਲਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ “ਪੂਰੀ ਤਰ੍ਹਾਂ ਸੜੀ ਹੋਈ” ਹੈ ਅਤੇ ਨੌਜਵਾਨਾਂ ਦੇ ਭਵਿੱਖ ਲਈ ਤਿਆਰ ਰਾਸ਼ਟਰ ਬਣਾਉਣ ਲਈ ਵਿਆਪਕ ਸੁਧਾਰਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਨੌਜਵਾਨਾਂ ਨੂੰ ਅਸਮਾਨਤਾ ਅਤੇ ਵਿਤਕਰੇ ਵਿਰੁੱਧ ਉੱਠਣ ਦੀ ਅਪੀਲ ਕਰਦੇ ਹੋਏ, ਸਿਸੋਦੀਆ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ ਕਲਪਨਾ ਕੀਤੇ ਗਏ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਕੰਮ ਕਰਨਾ ਚਾਹੀਦਾ ਹੈ ਜੋ ਇੱਕ ਸਮਾਜਿਕ ਵੰਡ ਅਤੇ ਬੇਇਨਸਾਫ਼ੀ ਤੋਂ ਮੁਕਤ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਦਰਸ਼ਨ ਦਾ ਪ੍ਰਚਾਰ ਕਰਨ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਅਜਿਹੇ ਸਮਾਗਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਨੇ ਹਰ ਪੰਜਾਬੀ ਲਈ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਸਿਹਤ ਸੰਭਾਲ ਖੇਤਰਾਂ ਨੂੰ ਮਜ਼ਬੂਤ ਕਰਨ ‘ਤੇ ਪੰਜਾਬ ਸਰਕਾਰ ਦੇ ਧਿਆਨ ਨੂੰ ਵੀ ਉਜਾਗਰ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਲਈ ਇੱਕ ਮਿਸ-ਕਾਲ ਮੁਹਿੰਮ (9090029090) ਵੀ ਸ਼ੁਰੂ ਕੀਤੀ।

ਇਸੇ ਤਰ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਆਦਰਸ਼ਾਂ ਦੇ ਅਨੁਸਾਰ ਇੱਕ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਵਿਚਾਰ-ਵਟਾਂਦਰੇ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਅਸਮਾਨਤਾ, ਵਿਤਕਰੇ ਅਤੇ ਸਮਾਜਿਕ ਬੇਇਨਸਾਫ਼ੀ ਬਾਰੇ ਉੱਠ ਰਹੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦ ਕਰਨਗੇ।

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ 650 ਸਾਲ ਪਹਿਲਾਂ ਦੱਸੇ ਗਏ ਸਮਾਨਤਾ ਅਤੇ ਬਰਾਬਰ ਮੌਕੇ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ।

ਸੀ.ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ. ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਸ.ਡੀ.ਐਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ।

The post ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ appeared first on Latest News, Breaking News, Crime News, Business News, Punjab News Updates: LiveGeoNews.com.

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ
ਚੰਡੀਗੜ੍ਹ/ਲੁਧਿਆਣਾ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ।

ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ ‘ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ।

ਸ਼ਹਿਰ ਭਰ ਵਿੱਚ 46 ਥਾਵਾਂ ‘ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰਗ, ਜ਼ੈਬਰਾ ਕਰਾਸਿੰਗ ਦੀ ਉਲੰਘਣਾ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਪਾਰਕਿੰਗ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ, ਜੋ ਗਰਾਊਂਡ-ਜ਼ੀਰੋ ਟੂਰ ਤਹਿਤ ਲੁਧਿਆਣਾ ਵਿੱਚ ਸਨ, ਨੇ ਅਪਗ੍ਰੇਡ ਕੀਤੇ ਗਏ ਅਤਿ-ਆਧੁਨਿਕ ਆਈਸੀਸੀਸੀ ਨੂੰ ਅਹਤਿਆਤੀ ਪੁਲਿਸਿੰਗ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ, “ਨਵੇਂ ਉਦਘਾਟਨ ਕੀਤੇ ਗਏ ਇਸ ਆਈਸੀਸੀਸੀ ਵਿੱਚ ਇੱਕੋ ਛੱਤ ਹੇਠ ਕਈ ਯੂਨਿਟਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਟ੍ਰੈਫਿਕ, ਪੁਲਿਸ ਕੰਟਰੋਲ ਰੂਮ (ਪੀਸੀਆਰ), ਸੇਫ ਸਿਟੀ ਅਤੇ ਵਾਇਰਲੈੱਸ ਯੂਨਿਟ ਸ਼ਾਮਲ ਹਨ। ਇਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਯਕੀਨੀ ਬਣੇਗਾ ਅਤੇ ਪੀਸੀਆਰ ਰਿਸਪਾਂਸ ਟਾਈਮ 15 ਮਿੰਟਾਂ ਤੋਂ ਘਟਾ ਕੇ ਮਹਿਜ਼ 7/8 ਮਿੰਟ ਕਰ ਦਿੱਤਾ ਗਿਆ ਹੈ।

ਡੀਜੀਪੀ, ਜਿਨ੍ਹਾਂ ਦੇ ਨਾਲ ਕਮਿਸ਼ਨਰ ਆਫ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਲੁਧਿਆਣਾ ਰੇਂਜ ਸਤਿੰਦਰ ਸਿੰਘ ਵੀ ਸਨ, ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਵੀ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ ‘ਤੇ ਜ਼ੋਰ ਦਿੱਤਾ ਗਿਆ।

ਆਪਸੀ ਸਾਂਝ ਅਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨਜ਼ ਵਿਖੇ ਕਰਵਾਏ ‘ਵੱਡੇ ਖਾਣੇ’ ਦੌਰਾਨ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ 550 ਤੋਂ ਵੱਧ ਪੁਲਿਸ ਕਰਮਚਾਰੀਆਂ ਨਾਲ ਖਾਣਾ ਖਾਧਾ। ਉਨ੍ਹਾਂ ਕਿਹਾ, “ਅਜਿਹੇ ਮੌਕੇ ਆਪਸੀ ਸਾਂਝ, ਏਕਤਾ ਅਤੇ ਲੋਕ ਸੇਵਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹਨ।”

ਇਸ ਦੌਰਾਨ, ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫ਼ਸਰ ਰਿਸ਼ਭ ਭੋਲਾ ਵੀ ਮੌਜੂਦ ਸਨ।

The post ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ appeared first on Latest News, Breaking News, Crime News, Business News, Punjab News Updates: LiveGeoNews.com.

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
*ਲੁਧਿਆਣਾ, 02 ਮਈ 2026*-       ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।

ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ।

ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ। 19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ।

ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਉਂਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ। ਸੱਤ ਮਾਰਚ ਨੂੰ 14.2 ਕਿਲੋ ਵਜ਼ਨੀ ਸਿਲੰਡਰ ਦੀਆਂ ਦਰਾਂ ’ਚ 60 ਰੁਪਏ ਦਾ ਵਾਧਾ ਹੋਇਆ ਸੀ। ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਨੂੰ ਪੈਂਦਾ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ ਓ ਸੀ), ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਕੌਮਾਂਤਰੀ ਬੈਂਚਮਾਰਕ ਤੇ ਐਕਸਚੇਂਜ ਦਰਾਂ ਦੇ ਆਧਾਰ ਉੱਤੇ ਏ ਟੀ ਐੱਫ ਤੇ ਐੱਲ ਪੀ ਜੀ ਕੀਮਤਾਂ ’ਤੇ ਨਜ਼ਰਸਾਨੀ ਕਰਦੀਆਂ ਹਨ। ਪੱਛਮੀ ਏਸ਼ੀਆ ਜੰਗ ਕਰ ਕੇ ਊਰਜਾ ਸਪਲਾਈ ਚੇਨਾਂ ਵਿੱਚ ਅੜਿੱਕੇ ਆਉਣ ਕਾਰਨ ਆਲਮੀ ਪੱਧਰ ’ਤੇ ਤੇਲ ਕੀਮਤਾਂ ਕਰੀਬ 50 ਫ਼ੀਸਦ ਸ਼ੂਟ ਵਟ ਗਈਆਂ ਹਨ।

‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ।

ਇਸ ਵਿਰੋਧ ਪ੍ਰਦਰਸ਼ਨ ਵਿੱਚ ਮਨਪ੍ਰੀਤ ਬੰਟੀ, ਕਾਕਾ ਮਾਛੀਵਾੜਾ, ਵਿਪੁਲ ਸੇਠੀ, ਰਕੇਸ਼ ਕੁਮਾਰ, ਰਾਜ ਕੁਮਾਰ ਅਗਰਵਾਲ ਮੈਂਬਰ ਜੀਐਸਟੀ, ਰਵਿੰਦਰ ਪਾਲ ਸਿੰਘ ਪਾਲੀ, ਦਵਿੰਦਰ ਵਰਮਾ, ਅਜਿੰਦਰ ਪਾਲ ਕੌਰ ਅਤੇ ਹੋਰਨਾ ਸੈਂਕੜੇ ਸਾਥੀ ਮੌਜੂਦ ਸਨ।

The post ‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ appeared first on Latest News, Breaking News, Crime News, Business News, Punjab News Updates: LiveGeoNews.com.

ਏਵਨ ਸਾਈਕਲਜ਼ ਦੇ 75 ਸਾਲ ਵਿਸ਼ਵਾਸ, ਨਵੀਨਤਾ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਨੂੰ ਦਰਸਾਉਂਦਾ ਹੈ : ਰਾਜਪਾਲ ਗੁਲਾਬ ਚੰਦ ਕਟਾਰੀਆ
ਲੁਧਿਆਣਾ, 14 ਅਪ੍ਰੈਲ:- ਏਵਨ ਸਾਈਕਲਜ਼ ਨੇ ਆਈਕੋਨਿਕ ਕੌਫੀ ਟੇਬਲ ਬੁੱਕ ਦੇ ਲਾਂਚ ਨਾਲ ਵਿਰਾਸਤ ਦੇ 75 ਸਾਲ ਪੂਰੇ ਕੀਤੇ। ਸਾਢੇ ਸੱਤ ਦਹਾਕਿਆਂ ਦੀ ਨਵੀਨਤਾ, ਵਿਸ਼ਵਾਸ ਅਤੇ ਮੀਲ ਪੱਥਰ ਜਿਨ੍ਹਾਂ ਨੇ ਭਾਰਤੀ ਸਾਈਕਲਿੰਗ ਲੈਂਡਸਕੇਪ ਨੂੰ ਆਕਾਰ ਦਿੱਤਾ ਹੈ। ਏਵਨ ਸਾਈਕਲਜ਼ ਜੋ ਕਿ ਗੁਣਵੱਤਾ ਅਤੇ ਭਰੋਸੇਯੋਗਤਾ ਦਾ ਸਮਾਨਾਰਥੀ ਨਾਮ ਹੈ, ਨੇ ਆਪਣੀ ਕੌਫੀ ਟੇਬਲ ਬੁੱਕ ਦੇ ਲਾਂਚ ਨਾਲ ਇਸ ਸ਼ਾਨਦਾਰ ਯਾਤਰਾ ਦਾ ਜਸ਼ਨ ਮਨਾਇਆ। ਇਹ ਕਿਤਾਬ ਬ੍ਰਾਂਡ ਦੀ ਵਿਰਾਸਤ, ਪ੍ਰਾਪਤੀਆਂ ਅਤੇ ਭਵਿੱਖ ਲਈ ਦ੍ਰਿਸ਼ਟੀਕੋਣ ਦੇ ਇੱਕ ਮਨਮੋਹਕ ਇਤਹਾਸ ਵਜੋਂ ਖੜ੍ਹੀ ਹੈ।

14 ਅਪ੍ਰੈਲ, ਦਿਨ ਮੰਗਲਵਾਰ, ਹੋਟਲ ਰੈਡੀਸਨ ਬਲੂ ਲੁਧਿਆਣਾ ਵਿੱਚ ਆਯੋਜਿਤ ਇਸ ਸ਼ਾਨਦਾਰ ਲਾਂਚ ਸਮਾਗਮ ਵਿੱਚ ਮੁੱਖ ਮਹਿਮਾਨ ਸ਼੍ਰੀ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਯੂ.ਟੀ, ਚੰਡੀਗੜ੍ਹ,   ਮਹਿਮਾਨ ਸ਼੍ਰੀ ਸੰਜੀਵ ਅਰੋੜਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਸ਼ੇਸ਼ ਮਹਿਮਾਨ ਰਾਜਦੂਤ ਡਾ. ਦੀਪਕ ਵੋਹਰਾ, ਅਫਰੀਕਾ ਵਿੱਚ ਵਿਸ਼ੇਸ਼ ਸਲਾਹਕਾਰ ਮੇਡ ਇਨ ਭਾਰਤ ਫਾਰ ਦਾ ਵਰਲਡ ਸਮੇਤ ਸਤਿਕਾਰਯੋਗ ਪਤਵੰਤੇ ਸ਼ਾਮਲ ਸਨ, ਜਿਸ ਨਾਲ ਇਹ ਵਿਰਾਸਤ, ਲੀਡਰਸ਼ਿਪ ਅਤੇ ਰਾਸ਼ਟਰੀ ਮਾਣ ਦਾ ਜਸ਼ਨ ਮਨਾਉਣ ਵਾਲਾ ਇੱਕ ਯਾਦਗਾਰੀ ਮੌਕਾ ਬਣ ਗਿਆ।

ਇੱਕ ਨਵੇਂ ਆਜ਼ਾਦ ਭਾਰਤ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਮੇਡ ਇਨ ਇੰਡੀਆ ਵਾਅਦੇ ਦਾ ਗਲੋਬਲ ਅੰਬੈਸਡਰ ਬਣਨ ਤੱਕ, ਏਵਨ ਸਾਈਕਲਜ਼ ਨੇ ਤਬਦੀਲੀ ਦੀ ਹਰ ਲਹਿਰ ਨੂੰ ਲਚਕੀਲੇਪਣ ਅਤੇ ਦਲੇਰੀ ਨਾਲ ਸਵਾਰ ਕੀਤਾ ਸੀ। ਕੌਫੀ ਟੇਬਲ ਬੁੱਕ ਹਰ ਉਸ ਵਿਅਕਤੀ ਨੂੰ ਸ਼ਰਧਾਂਜਲੀ ਸੀ ਜਿਸਨੇ ਇਸ ਯਾਤਰਾ ਵਿੱਚ ਯੋਗਦਾਨ ਪਾਇਆ ਸੀ। ਇਸਨੇ ਕੰਪਨੀ ਦੇ ਵਿਕਾਸ, ਮੁੱਖ ਮੀਲ ਪੱਥਰ ਅਤੇ ਨਵੀਨਤਾ ਦੀ ਭਾਵਨਾ ਨੂੰ ਕੈਦ ਕੀਤਾ ਜਿਸਨੇ ਇਸਦੀ ਕਹਾਣੀ ਨੂੰ ਪਰਿਭਾਸ਼ਿਤ ਕੀਤਾ ਸੀ।

ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਏਵਨ ਸਾਈਕਲਜ਼ ਦੇ 75 ਸਾਲ ਮਨਾਉਣਾ ਵਿਸ਼ਵਾਸ, ਨਵੀਨਤਾ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਦੀ ਵਿਰਾਸਤ ਨੂੰ ਦਰਸਾਉਂਦਾ ਹੈ। ਇਹ ਬ੍ਰਾਂਡ ਲੱਖਾਂ ਲੋਕਾਂ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਿਆ ਹੋਇਆ ਹੈ, ਖਾਸ ਕਰਕੇ ਪੇਂਡੂ ਭਾਰਤ ਵਿੱਚ। ਸਥਿਰਤਾ ਅਤੇ ਤੰਦਰੁਸਤੀ ‘ਤੇ ਇਸਦਾ ਨਿਰੰਤਰ ਧਿਆਨ ਇਸਨੂੰ ਅੱਜ ਹੋਰ ਵੀ ਪ੍ਰਸੰਗਿਕ ਬਣਾਉਂਦਾ ਹੈ।”

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ, “ਜਦੋਂ ਮੈਂ 1951 ਵਿੱਚ ਏਵਨ ਸਾਈਕਲਜ਼ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੀ ਯਾਤਰਾ ਨੂੰ ਦੇਖਿਆ, ਤਾਂ ਇਹ ਉਦਯੋਗ ਦੀ ਅਗਵਾਈ ਦੀ ਇੱਕ ਸੱਚੀ ਉਦਾਹਰਣ ਵਜੋਂ ਸਾਹਮਣੇ ਆਇਆ। ਅੱਜ, ਭਾਰਤ ਦੇ ਸਭ ਤੋਂ ਵੱਡੇ ਸਾਈਕਲ ਨਿਰਮਾਤਾਵਾਂ ਵਿੱਚੋਂ ਇੱਕ ਦੇ ਰੂਪ ਵਿੱਚ, ਇਹ ਨੌਜਵਾਨਾਂ ਨੂੰ ਵਪਾਰਕ ਉੱਤਮਤਾ ਅਤੇ ਪਰਉਪਕਾਰ ਦੀ ਆਪਣੀ ਵਿਰਾਸਤ ਨਾਲ ਪ੍ਰੇਰਿਤ ਕਰਨਾ ਜਾਰੀ ਰੱਖਦਾ ਹੈ। ਪੰਜਾਬ ਨੇ 2026-27 ਤੱਕ 75,000 ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਰੱਖਿਆ ਹੈ, ਮੈਨੂੰ ਵਿਸ਼ਵਾਸ ਹੈ ਕਿ ਏਵਨ ਸਾਈਕਲਜ਼ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹੇਗਾ।”

ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਸ਼੍ਰੀ ਓਂਕਾਰ ਸਿੰਘ ਪਾਹਵਾ ਨੇ ਕਿਹਾ,
“75 ਸਾਲ ਪਹਿਲਾਂ ਇੱਕ ਨੌਜਵਾਨ ਭਾਰਤ ਦੇ ਨਾਲ ਜਨਮੇ, ਏਵਨ ਸਾਈਕਲਜ਼ ਨੇ ਦੇਸ਼ ਦੇ ਨਾਲ ਵਿਕਾਸ ਕੀਤਾ ਹੈ, ਹਰ ਰੋਜ਼ ਗੁਣਵੱਤਾ, ਵਿਸ਼ਵਾਸ ਅਤੇ ਭਰੋਸੇਯੋਗਤਾ ਦੇ ਵਾਅਦੇ ਨੂੰ ਬਰਕਰਾਰ ਰੱਖਿਆ ਹੈ। ਭਾਰਤ ਤੋਂ ਲੈ ਕੇ ਗਲੋਬਲ ਸਟੇਜ ਤੱਕ, ਅਸੀਂ ਮਾਣ ਨਾਲ ਮੇਡ ਇਨ ਇੰਡੀਆ ਵਿਰਾਸਤ ਨੂੰ ਅੱਗੇ ਵਧਾਉਂਦੇ ਹਾਂ। ਸਾਡੀ ਕੌਫੀ ਟੇਬਲ ਬੁੱਕ ਸਾਡੇ ਲੋਕਾਂ, ਸਾਡੀ ਯਾਤਰਾ ਅਤੇ ਇਸ ਪਰਿਵਾਰ ਦਾ ਹਿੱਸਾ ਰਹੇ ਹਰ ਵਿਅਕਤੀ ਨੂੰ ਸ਼ਰਧਾਂਜਲੀ ਹੈ। 75 ਸਾਲ, ਇੱਕ ਵਾਅਦਾ ਅਤੇ ਅੱਗੇ ਇੱਕ ਦਿਲਚਸਪ ਰਸਤਾ।”

ਸ਼੍ਰੀ ਰਿਸ਼ੀ ਪਾਹਵਾ, ਮੈਨੇਜਿੰਗ ਡਾਇਰੈਕਟਰ, ਨੇ ਅੱਗੇ ਕਿਹਾ, “ਇਹ ਮੀਲ ਪੱਥਰ ਉਦੇਸ਼, ਮਾਣ ਅਤੇ ਅਣਥੱਕ ਵਚਨਬੱਧਤਾ ਦਾ ਜਸ਼ਨ ਹੈ। ਉਹਨਾਂ ਲੋਕਾਂ ਦੁਆਰਾ ਬਣਾਇਆ ਗਿਆ ਹੈ ਜੋ ਆਪਣੇ ਕੰਮ ਵਿੱਚ ਵਿਸ਼ਵਾਸ ਰੱਖਦੇ ਹਨ, ਏਵਨ ਸਾਈਕਲਜ਼ ਦ੍ਰਿੜਤਾ ਨਾਲ ਅੱਗੇ ਵਧਣਾ ਜਾਰੀ ਰੱਖਦਾ ਹੈ। ਸਾਡੀ ਕੌਫੀ ਟੇਬਲ ਬੁੱਕ ਹਰ ਮੀਲ ਪੱਥਰ, ਦਲੇਰ ਫੈਸਲੇ ਅਤੇ ਪਰਿਭਾਸ਼ਿਤ ਛਾਲ ਨੂੰ ਕੈਦ ਕਰਦੀ ਹੈ। ਸਾਡਾ ਧਿਆਨ ਸਪੱਸ਼ਟ ਹੈ, ਇਸ ਵਿਰਾਸਤ ‘ਤੇ ਨਿਰਮਾਣ ਕਰਨਾ ਅਤੇ ਨਾ ਸਿਰਫ਼ ਇੱਕ ਕੰਪਨੀ ਬਣਾਉਣਾ, ਸਗੋਂ ਟੀਮ ਭਾਵਨਾ, ਵਿਕਾਸ ਅਤੇ ਸ਼ਾਨਦਾਰ ਪ੍ਰਦਰਸ਼ਨ ਵਿੱਚ ਜੜ੍ਹਾਂ ਵਾਲੀ ਇੱਕ ਸੰਸਥਾ ਬਣਾਉਣਾ ਹੈ।”

ਸ਼੍ਰੀ ਮਨਦੀਪ ਸਿੰਘ ਪਾਹਵਾ, ਸੰਯੁਕਤ ਪ੍ਰਬੰਧ ਨਿਰਦੇਸ਼ਕ, ਨੇ ਕਿਹਾ, “ਜਿਵੇਂ ਕਿ ਅਸੀਂ 75 ਸਾਲ ਪੂਰੇ ਕਰਦੇ ਹਾਂ, ਅਸੀਂ ਆਪਣੀ ਵਿਰਾਸਤ ਅਤੇ ਆਪਣੇ ਵਿਕਾਸ ਦੋਵਾਂ ਦਾ ਜਸ਼ਨ ਮਨਾਉਂਦੇ ਹਾਂ। ਈ-ਵਰਲਡ ਆਫ ਏਵਨ ਨਾਲ ਟਿਕਾਊ ਗਤੀਸ਼ੀਲਤਾ ਤੋਂ ਲੈ ਕੇ ਏਵਨ ਫਿਟਨੈਸ ਨਾਲ ਸਿਹਤ ਅਤੇ ਤੰਦਰੁਸਤੀ ਤੱਕ, ਅਸੀਂ ਬਦਲਦੇ ਸਮੇਂ ਦੇ ਨਾਲ ਲਗਾਤਾਰ ਵਧੇ ਹਾਂ। ਕੌਫੀ ਟੇਬਲ ਬੁੱਕ ਸੁੰਦਰਤਾ ਨਾਲ ਇਸ ਯਾਤਰਾ, ਹਰ ਮੀਲ ਪੱਥਰ, ਹਰ ਨਵੀਂ ਦਿਸ਼ਾ ਅਤੇ ਹਰ ਮਾਣਮੱਤੇ ਪਲ ਨੂੰ ਕੈਦ ਕਰਦੀ ਹੈ। ਸਪਸ਼ਟਤਾ ਅਤੇ ਵਿਸ਼ਵਾਸ ਨਾਲ, ਅਸੀਂ ਅਗਲੇ 75 ਸਾਲਾਂ ਦੀ ਉਡੀਕ ਕਰਦੇ ਹਾਂ।”

ਇਹ ਲਾਂਚ ਏਵਨ ਸਾਈਕਲਜ਼ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਭਵਿੱਖ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰਦੇ ਹੋਏ ਇਸਦੀ ਵਿਰਾਸਤ ਦਾ ਜਸ਼ਨ ਮਨਾਉਂਦਾ ਹੈ।  ਇਹ ਬ੍ਰਾਂਡ ਦੀ ਨਵੀਨਤਾ, ਲੀਡਰਸ਼ਿਪ ਅਤੇ ਭਾਰਤ ਦੀ ਸਾਈਕਲਿੰਗ ਕਹਾਣੀ ਨੂੰ ਹੋਰ ਉਚਾਈਆਂ ‘ਤੇ ਲਿਜਾਣ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।

The post ਏਵਨ ਸਾਈਕਲਜ਼ ਦੇ 75 ਸਾਲ ਵਿਸ਼ਵਾਸ, ਨਵੀਨਤਾ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਨੂੰ ਦਰਸਾਉਂਦਾ ਹੈ : ਰਾਜਪਾਲ ਗੁਲਾਬ ਚੰਦ ਕਟਾਰੀਆ appeared first on Latest News, Breaking News, Crime News, Business News, Punjab News Updates: LiveGeoNews.com.

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ /ਲੁਧਿਆਣਾ, 29 ਮਾਰਚ  –

ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।

ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ “ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ “ਮੌਕਾਪ੍ਰਸਤ” ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।”

ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ।

ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰੋੜਾ ਦੀ ਖੇਤਰੀ ਪਕੜ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ, ਖਾਸ ਕਰਕੇ ਲੁਧਿਆਣਾ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਲਈ ਸਮਰਥਨ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।

*ਮੁੱਖ ਦਖਲਅੰਦਾਜ਼ੀ ਅਤੇ ਮੀਲ ਪੱਥਰਾਂ ਦਾ ਕਾਲਕ੍ਰਮ*

22 ਨਵੰਬਰ, 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੁਕੀ ਹੋਈ ਪ੍ਰਗਤੀ ਨੂੰ ਮੁੜ ਸੁਰਜੀਤ ਕਰਨ ਲਈ ਦਖਲਅੰਦਾਜ਼ੀ ਸ਼ੁਰੂ ਕੀਤੀ।

11 ਦਸੰਬਰ, 2022: ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਦੇ ਫੰਡ ਜਾਰੀ ਕੀਤੇ।

17 ਜਨਵਰੀ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਦਿੱਲੀ-ਲੁਧਿਆਣਾ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।

14 ਅਪ੍ਰੈਲ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਏਅਰਲਾਈਨਾਂ ਨੂੰ ਪੱਤਰ ਲਿਖਿਆ।

7 ਮਈ, 2023: ਸੰਸਦ ਮੈਂਬਰ ਅਰੋੜਾ ਨੇ ਹਲਵਾਰਾ ਹਵਾਈ ਅੱਡੇ ਦੇ ਤੇਜ਼ੀ ਨਾਲ ਮੁਕੰਮਲ ਹੋਣ ਦੀ ਵਕਾਲਤ ਕੀਤੀ।

22 ਅਗਸਤ, 2023: ਸ਼ਹਿਰੀ ਹਵਾਬਾਜ਼ੀ ਸਕੱਤਰ ਸ਼੍ਰੀ ਰਾਜੀਵ ਬਾਂਸਲ ਤੋਂ ਏਅਰਲਾਈਨਾਂ ਨੂੰ ਹਲਵਾਰਾ ਤੋਂ ਦਿੱਲੀ ਅਤੇ ਮੁੰਬਈ ਉਡਾਣਾਂ ਸ਼ੁਰੂ ਕਰਨ ਲਈ ਦਬਾਅ ਪਾਉਣ ਲਈ ਪ੍ਰਵਾਨਗੀ ਪ੍ਰਾਪਤ ਹੋਈ।

26 ਅਗਸਤ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵਿਕਾਸ ਪ੍ਰਗਤੀ ਦੀ ਸਮੀਖਿਆ ਕਰਨ ਲਈ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ।

9 ਜਨਵਰੀ, 2024: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਸਾਰੀ ਪ੍ਰਗਤੀ ਬਾਰੇ ਅਪਡੇਟ ਪ੍ਰਦਾਨ ਕੀਤੀ।

31 ਜਨਵਰੀ, 2024: ਲੁਧਿਆਣਾ ਨੇੜੇ ਹਲਵਾਰਾ ਵਿਖੇ ਅੰਤਰਿਮ ਟਰਮੀਨਲ ਇਮਾਰਤ ਦੇ ਉਦਘਾਟਨ ਲਈ ਬੇਨਤੀ ਕੀਤੀ ਗਈ।

19 ਜੁਲਾਈ, 2024: ਸੰਜੀਵ ਅਰੋੜਾ ਨੇ ਏਏਆਈ, ਪੀਡਬਲਯੂਡੀ ਅਤੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨਾਲ ਉਸਾਰੀ ਦਾ ਜਾਇਜ਼ਾ ਲਿਆ।

13 ਅਗਸਤ, 2024: ਸੰਸਦ ਮੈਂਬਰ ਅਰੋੜਾ ਨੇ ਟਾਟਾ ਸੰਨਜ਼ ਦੇ ਚੇਅਰਮੈਨ ਸ਼੍ਰੀ ਐਨ. ਚੰਦਰਸ਼ੇਖਰਨ ਨਾਲ ਉਡਾਣ ਸੰਚਾਲਨ ਬਾਰੇ ਚਰਚਾ ਕੀਤੀ।

29 ਅਗਸਤ, 2024: ਸੰਸਦ ਮੈਂਬਰ ਅਰੋੜਾ ਨੇ ਗੁਰੂਗ੍ਰਾਮ ਵਿੱਚ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ; ਭਰੋਸਾ ਮਿਲਿਆ ਕਿ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ।

3 ਸਤੰਬਰ, 2024: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਕਾਰਜਾਂ ਨੂੰ ਤੇਜ਼ੀ ਨਾਲ ਸ਼ੁਰੂ ਕਰਨ ਦੀ ਮੰਗ ਕੀਤੀ।

21 ਦਸੰਬਰ, 2024: ਹਵਾਈ ਅੱਡੇ ਦੇ ਕੋਡ ਅਤੇ ਸੰਚਾਲਨ ਮਿਤੀ ਬਾਰੇ ਏਏਆਈ ਦੇ ਚੇਅਰਮੈਨ ਸ਼੍ਰੀ ਵਿਪਿਨ ਕੁਮਾਰ ਨਾਲ ਮੀਟਿੰਗ ਕੀਤੀ।

8 ਜਨਵਰੀ, 2025: ਏਅਰ ਇੰਡੀਆ ਨੇ ਦੱਸਿਆ ਕਿ ਕਮਿਸ਼ਨਿੰਗ ਅਤੇ ਪ੍ਰਵਾਨਗੀ ਤੋਂ ਬਾਅਦ ਉਡਾਣ ਸੰਚਾਲਨ ਸ਼ੁਰੂ ਹੋ ਜਾਵੇਗਾ।

10 ਜਨਵਰੀ, 2025: ਏਅਰ ਇੰਡੀਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਚਲਾਉਣ ਲਈ ਸਹਿਮਤ ਹੋ ਗਈ।

4 ਫਰਵਰੀ, 2025: ਹਲਵਾਰਾ ਹਵਾਈ ਅੱਡੇ ਨੂੰ ਐਚ ਡਬਲਿਊ ਆਰ ਹਵਾਈ ਅੱਡਾ ਕੋਡ ਪ੍ਰਾਪਤ ਹੋਇਆ।

19 ਫਰਵਰੀ, 2025: ਸੰਸਦ ਮੈਂਬਰ ਸੰਜੀਵ ਅਰੋੜਾ ਅਤੇ ਡੀਸੀ ਸ਼੍ਰੀ ਜਤਿੰਦਰ ਜੋਰਵਾਲ ਨੇ ਅੰਤਿਮ ਪੜਾਅ ਦੇ ਕੰਮਾਂ ਦੀ ਸਮੀਖਿਆ ਕੀਤੀ।

23 ਮਈ, 2025: ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਸਿਵਲ ਏਅਰ ਟਰਮੀਨਲ ਨੂੰ ਚਾਲੂ ਕਰਨ ਅਤੇ ਉਡਾਣਾਂ ਨੂੰ ਸਾਹਨੇਵਾਲ ਤੋਂ ਹਲਵਾਰਾ ਵਿੱਚ ਤਬਦੀਲ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਬੇਨਤੀ ਕੀਤੀ।

ਜੂਨ 2025: ਢਾਂਚਾਗਤ ਕੰਮ ਪੂਰੇ ਹੋਏ; 2,000-ਵਰਗ-ਮੀਟਰ ਟਰਮੀਨਲ ਇਮਾਰਤ ਦੀ ਅੰਦਰੂਨੀ ਫਿਨਿਸ਼ਿੰਗ ਅਤੇ ਸ਼ੀਸ਼ੇ ਦੇ ਸਾਹਮਣੇ ਵਾਲੇ ਪਾਸੇ ਦੀ ਸਥਾਪਨਾ ਸਮਾਪਤ ਹੋਈ।

27 ਜੁਲਾਈ, 2025: ਮਾਨਯੋਗ ਪ੍ਰਧਾਨ ਮੰਤਰੀ ਦੁਆਰਾ ਪਹਿਲਾ ਨਿਰਧਾਰਤ ਵਰਚੁਅਲ ਉਦਘਾਟਨ ਤਕਨੀਕੀ ਦੇਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ।

2 ਦਸੰਬਰ, 2025: ਸੰਸਦ ਮੈਂਬਰ ਸ਼੍ਰੀ ਰਾਜਿੰਦਰ ਗੁਪਤਾ ਨੇ ਰਾਜ ਸਭਾ ਵਿੱਚ 2,500 ਰੋਜ਼ਾਨਾ ਯਾਤਰੀਆਂ ਦੀ ਸਮਰੱਥਾ ਦਾ ਹਵਾਲਾ ਦਿੰਦੇ ਹੋਏ, ਕਾਰਜਸ਼ੀਲਤਾ ਨੂੰ ਤੇਜ਼ ਕਰਨ ਦੀ ਅਪੀਲ ਕੀਤੀ।

29 ਦਸੰਬਰ, 2025: ਏਅਰ ਇੰਡੀਆ ਨੇ ਹਫ਼ਤੇ ਵਿੱਚ ਪੰਜ ਦਿਨ ਚੱਲਣ ਵਾਲੇ ਹਵਾਈ ਅੱਡੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਵਾਧੂ ਸਲਾਟਾਂ ਦੀ ਮੰਗ ਕੀਤੀ।

15 ਜਨਵਰੀ, 2026: ਅੰਤਿਮ ਸੁਰੱਖਿਆ ਆਡਿਟ ਪੂਰਾ ਹੋਇਆ;  ਬੀ.ਸੀ.ਏ.ਐਸ. ਨੇ ਸੰਚਾਲਨ ਪ੍ਰਵਾਨਗੀ ਦਿੱਤੀ।

28 ਜਨਵਰੀ, 2026: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਐਸ ਐਸ ਪੀ (ਦਿਹਾਤੀ) ਸ਼੍ਰੀ ਅੰਕੁਰ ਗੁਪਤਾ ਦੁਆਰਾ ਅੰਤਿਮ ਸਾਈਟ ਨਿਰੀਖਣ ਕੀਤਾ ਗਿਆ।

29 ਜਨਵਰੀ, 2026: 1 ਫਰਵਰੀ ਨੂੰ ਉਦਘਾਟਨ ਲਈ ਪ੍ਰਧਾਨ ਮੰਤਰੀ ਦਫ਼ਤਰ ਤੋਂ ਅਧਿਕਾਰਤ ਪੁਸ਼ਟੀ ਪ੍ਰਾਪਤ ਹੋਈ; ਏਅਰ ਇੰਡੀਆ ਨੇ ਹਫ਼ਤੇ ਵਿੱਚ ਸੱਤ ਦਿਨ ਚੱਲਣ ਵਾਲੇ ਫਲਾਈਟ ਸਲਾਟਾਂ ਦੀ ਬੇਨਤੀ ਕੀਤੀ।

1 ਫਰਵਰੀ, 2026: ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਟਰਮੀਨਲ ਇਮਾਰਤ ਦਾ ਵਰਚੁਅਲੀ ਉਦਘਾਟਨ ਕੀਤਾ।

ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰੀ ਹਵਾਈ ਸੰਪਰਕ ਵਿੱਚ ਮਹੱਤਵਪੂਰਨ ਵਾਧਾ ਹੋਣ, ਉਦਯੋਗ ਅਤੇ ਯਾਤਰੀਆਂ ਲਈ ਯਾਤਰਾ ਦਾ ਸਮਾਂ ਘਟਾਉਣ ਅਤੇ ਪੰਜਾਬ ਦੇ ਉਦਯੋਗਿਕ, ਨਿਰਯਾਤ ਅਤੇ ਨਿਵੇਸ਼ ਵਾਤਾਵਰਣ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ – ਖਾਸ ਕਰਕੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਨਿਰਮਾਣ ਕੇਂਦਰਾਂ ਵਿੱਚੋਂ ਇੱਕ, ਲੁਧਿਆਣਾ ਨੂੰ ਲਾਭ ਪਹੁੰਚਾਉਣ ਲਈ।

ਸ੍ਰੀ ਸੰਜੀਵ ਅਰੋੜਾ ਦੇ ਨਿਰੰਤਰ ਫਾਲੋ-ਅਪ, ਨੀਤੀਗਤ ਸ਼ਮੂਲੀਅਤ ਅਤੇ ਸਿਵਲ ਏਵੀਏਸ਼ਨ ਮੰਤਰਾਲੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ, ਏਅਰਲਾਈਨ ਆਪਰੇਟਰਾਂ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਨੇ ਇਹ ਯਕੀਨੀ ਬਣਾਇਆ ਕਿ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਨੂੰ ਅੰਤ ਵਿੱਚ ਸਫਲਤਾ ਮਿਲੀ।

The post ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ appeared first on Latest News, Breaking News, Crime News, Business News, Punjab News Updates: LiveGeoNews.com.

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026:
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਤੋਂ ਲਗਾਤਾਰ ਇਨਕਾਰ ਕਰਨ ’ਤੇ ਵੀ ਸਵਾਲ ਉਠਾਇਆ ਅਤੇ ਕਿਹਾ ਕਿ ਜੇਕਰ ਸ਼ੁਰੂਆਤੀ ਸਾਲਾਂ ਦੌਰਾਨ ਦੇਸ਼ ਦੀ ਵਾਗਡੋਰ ਅਜਿਹੇ ਦਲੇਰ ਤੇ ਰੌਸ਼ਨ-ਦਿਮਾਗ ਨੌਜਵਾਨ ਦੇ ਹੱਥ ਹੁੰਦੀ ਤਾਂ ਦੇਸ਼ ਦੀ ਸਥਿਤੀ ਹੋਰ ਹੀ ਹੁੰਦੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਸਾਨੂੰ ਸ਼ਹੀਦ ਭਗਤ ਸਿੰਘ ਵੱਲੋਂ ਮਾਤ- ਭੂਮੀ ਲਈ ਦਿੱਤੇ ਗਏ ਲਾਸਾਨੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਅਨਿਆਂ, ਜ਼ੁਲਮ ਵਿਰੁੱਧ ਡੱਟਣ ਲਈ ਪ੍ਰੇਰਿਤ ਕਰੇਗੀ। ਸਮਾਜ ਵਿੱਚ ਪ੍ਰਚਲਿਤ ਹਰ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਛੇੜਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ।”
ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਵਾਹਿਦ ਅਤੇ ਸਥਾਈ ਹੱਲ ਹੈ। ਉਨ੍ਹਾਂ ਕਿਹਾ,“ਸਿੱਖਿਆ ਸਮਾਜ ਨੂੰ ਦਰਪੇਸ਼ ਸਾਰੀਆਂ ਬੁਰਾਈਆਂ ਦਾ ਇਲਾਜ ਹੈ, ਇਸੇ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੰਦਿਆਂ ਇਸ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ, ਪਰ ਸਿੱਖਿਆ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਲਾਚਾਰੀ ਤੇ ਬੇਬਸੀ ਦੇ ਇਸ ਚੱਕਰ ’ਚੋਂ ਬਾਹਰ ਕੱਢ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ,”।
ਸਮਾਜਿਕ ਪਰਿਵਰਤਨ ਵਿੱਚ ਗਿਆਨ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, ‘‘ਸਿੱਖਿਆ ਉਹ ਚਾਨਣ ਹੈ ਜੋ ਅਗਿਆਨਤਾ ਦੇ ਹਨੇਰੇ ਦੂਰ ਕਰਦੀ ਦਿੰਦੀ ਹੈ। ਜੇਕਰ ਅਸੀਂ ਅਸਲ ਤਬਦੀਲੀ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨਾ ਚਾਹੀਦਾ ਹੈ, ਸਸ਼ਕਤ ਬਣਾਉਣਾ ਚਾਹੀਦਾ ਹੈ ਅਤੇ ਸਮਾਜ ਨੂੰ ਉੱਚਾ ਚੁੱਕਣ ਕੇ ਗਰੀਬੀ ਨੂੰ ਖਤਮ ਕਰਨਾ ਚਾਹੀਦਾ ਹੈ। ਅਸਲ ਤਬਦੀਲੀ ਅਸਥਾਈ ਲਾਭਾਂ ਨਾਲ ਨਹੀਂ ਸਗੋਂ ਸੱਚੇ ਗਿਆਨ ਅਤੇ ਜਾਗਰੂਕਤਾ ਨਾਲ ਆਵੇਗੀ,।’’
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਮਹਾਨ ਸ਼ਹੀਦਾਂ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਉਹ ਦਿਨ ਦੂਰ ਨਹੀਂ ਜਦੋਂ ਸਾਡੇ ਸਾਂਝੇ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਇੱਕ ਮੋਹਰੀ ਸੂਬੇ ਵਜੋਂ ਉਭਰੇਗਾ।
23 ਮਾਰਚ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਿਰਫ਼ 23 ਮਾਰਚ ਹੋਣ ਕਰਕੇ ਇਹ ਦਿਨ ਖਾਸ ਨਹੀਂ ਹੈ, ਇਹ ਆਮ ਦਿਨ ਅਸਾਧਾਰਨ ਬਣ ਜਾਂਦਾ ਹੈ ਕਿਉਂਕਿ ਇਸ ਵਿਸ਼ੇਸ਼ ਦਿਨ ਦੇਸ਼ ਦੇ ਤਿੰਨ ਬਹਾਦਰ ਸਪੂਤਾਂ ਨੇ ਦੇਸ਼ ਲਈ ਆਪਣੀ ਜਵਾਨੀ ਅਤੇ ਜਾਨਾਂ ਕੁਰਬਾਨ ਕੀਤੀਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੇ ਆਜ਼ਾਦੀ ਸੰਗਰਾਮ ਵਿੱਚ ਨਵਾਂ ਜੋਸ਼ ਭਰ ਦਿੱਤਾ ਅਤੇ ਉਨ੍ਹਾਂ ਦੇ ਅਥਾਹ ਯੋਗਦਾਨ ਕਾਰਨ 15-16 ਸਾਲਾਂ ਦਰਮਿਆਨ ਲਾਲ ਕਿਲ੍ਹੇ ‘ਤੇ ਭਾਰਤੀ ਝੰਡਾ ਲਹਿਰਾਇਆ ਜਾ ਸਕਿਆ।
ਮੁੱਖ ਮੰਤਰੀ ਨੇ ਸ਼ਹੀਦਾਂ ਦੀ ਕੁਰਬਾਨੀ ਦੇ ਨਿਰਸਵਾਰਥ ਸੁਭਾਅ ਅਤੇ ਲੋਕਤੰਤਰੀ ਅਧਿਕਾਰਾਂ ਦੀ ਕੀਮਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੱਤਾ ਜਾਂ ਸਿਆਸੀ ਲਾਭ ਲਈ ਆਪਣੀਆਂ ਜਾਨਾਂ ਨਹੀਂ ਦਿੱਤੀਆਂ। ਉਨ੍ਹਾਂ ਦੀ ਕੁਰਬਾਨੀ ਨਿਰਸਵਾਰਥ ਸੀ। ਉਨ੍ਹਾਂ ਦੀ ਬਦੌਲਤ ਹੀ ਅੱਜ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਜਦੋਂ ਅਸੀਂ ਆਪਣੇ ਵੋਟਰ ਆਈਡੀ ਕਾਰਡ ਨੂੰ ਵੇਖਦੇ ਹਾਂ, ਤਾਂ ਸਾਨੂੰ ਆਪਣੀ ਫੋਟੋ ਦਿਖਾਈ ਦੇਵੇਗੀ, ਪਰ ਜੇ ਅਸੀਂ ਧਿਆਨ ਨਾਲ ਵੇਖਦੇ ਹਾਂ, ਤਾਂ ਸਾਨੂੰ ਇਨ੍ਹਾਂ ਸ਼ਹੀਦਾਂ ਦੀ ਖੁਸ਼ਬੂ ਮਹਿਸੂਸ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਨੂੰ ਆਪਣੀ ਵੋਟ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਲੋਕ ਤਿਉਹਾਰ ਤਾਂ ਮਨਾਉਂਦੇ ਸਨ ਪਰ ਅੰਗਰੇਜ਼ਾਂ ਦੇ ਸਾਡੇ ’ਤੇ ਰਾਜ ਕਰਨ ਕਾਰਨ ਸਾਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਸੀ। ਇਨ੍ਹਾਂ ਸ਼ਹੀਦਾਂ ਨੇ ਇਸ ਲਈ ਲੜਾਈ ਲੜੀ ਤਾਂ ਜੋ ਅਸੀਂ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਆਗੂ ਚੁਣ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਕਾਰ ਬਹੁਤ ਅਹਿਮੀਅਤ ਰੱਖਦਾ ਹੈ ਅਤੇ ਲੋਕਾਂ ਨੂੰ ਪੈਸੇ, ਪ੍ਰਭਾਵ ਜਾਂ ਲਾਲਚ ਵਿੱਚ ਆ ਕੇ ਕਦੇ ਵੀ ਆਪਣੀ ਵੋਟ ਨਹੀਂ ਵੇਚਣੀ ਚਾਹੀਦੀ।
ਸ਼ਹੀਦਾਂ ਦੇ ਦ੍ਰਿਸ਼ਟੀਕੋਣ ਦੀ ਡੂੰਘਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੋਟਰ ਕਾਰਡ ਬੇਸ਼ਕੀਮਤੀ ਹੈ ਕਿਉਂਕਿ ਇਹ ਸ਼ਹੀਦਾਂ ਦੀਆਂ ਮਹਾਨ ਕੁਰਬਾਨੀ ਦੁਆਰਾ ਕਮਾਇਆ ਗਿਆ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਬਾਰੇ ਅਣਗਿਣਤ ਕਹਾਣੀਆਂ, ਕਿਤਾਬਾਂ, ਪੱਤਰ, ਨਾਟਕ ਅਤੇ ਫਿਲਮਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਜ਼ਿਆਦਾ ਤੁਸੀਂ ਉਨ੍ਹਾਂ ਬਾਰੇ ਪੜ੍ਹੋਗੇ, ਓਨਾ ਹੀ ਤੁਸੀਂ ਛੋਟੀ ਉਮਰ ਵਿੱਚ ਵੀ ਦੇਸ਼ ਦੇ ਭਵਿੱਖ ਬਾਰੇ ਉਨ੍ਹਾਂ ਦੀ ਡੂੰਘੀ ਸੋਚ ਬਾਰੇ ਜਾਣ ਕੇ ਦੀ ਉਨ੍ਹਾਂ ਦੀ ਪ੍ਰਸ਼ੰਸਾ ਕਰੋਗੇ। ਅੰਗਰੇਜ਼ਾਂ ਨੇ ਇਹ ਸੋਚ ਕੇ ਸ਼ਾਨਦਾਰ ਢਾਂਚੇ ਬਣਾਏ ਕਿ ਉਹ ਹਮੇਸ਼ਾ ਲਈ ਰਾਜ ਕਰਨਗੇ, ਪਰ ਉਹ ਇਹ ਅੰਦਾਜ਼ਾ ਲਾਉਣ ਵਿੱਚ ਨਾਕਾਮ ਰਹੇ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਨੌਜਵਾਨ ਇਨਕਲਾਬੀ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਬੈਠੇ ਹਨ।
ਲਗਾਤਾਰ ਚੁਣੌਤੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ, ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਅਜੇ ਵੀ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਏ ਹਨ। ਦੇਸ਼ ਨੂੰ ਗਰੀਬੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਤੋਂ ਹੀ ਸਾਡੀ ਸਰਕਾਰ ਨੇ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਹਨ।
ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਦਾ ਸਤਿਕਾਰ ਕਰੇ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲੇ। ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਸਮੇਂ ਦੇ ਨਾਲ ਆਪਣੀ ਪਛਾਣ ਗੁਆ ਬੈਠਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਖ-ਵੱਖ ਅੰਦੋਲਨਾਂ ਤੱਕ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ।
ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਬਾਦੀ ਦਾ ਸਿਰਫ਼ ਦੋ ਪ੍ਰਤੀਸ਼ਤ ਹੋਣ ਦੇ ਬਾਵਜੂਦ, ਆਜ਼ਾਦੀ ਸੰਗਰਾਮ ਦੌਰਾਨ ਫਾਂਸੀ ਦਿੱਤੇ ਗਏ ਜਾਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ 80 ਫ਼ੀਸਦ ਸ਼ਹੀਦ ਪੰਜਾਬ ਤੋਂ ਸਨ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦੇ ਸਮੇਂ ਜਦੋਂ ਦੇਸ਼ ਜਸ਼ਨ ਮਨਾ ਰਿਹਾ ਸੀ, ਪੰਜਾਬ ਨੇ ਵੰਡ ਦੀ ਭਿਆਨਕਤਾ ਦਾ ਸਾਹਮਣਾ ਕੀਤਾ, ਜਿੱਥੇ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ, ਬੇਘਰ ਹੋਏ ਅਤੇ ਆਪਣੇ ਘਰ ਅਤੇ ਜਾਇਦਾਦਾਂ ਨੂੰ ਹਮੇਸ਼ਾ ਲਈ ਗੁਆ ਬੈਠੇ।
ਆਪਣੀ ਸਰਕਾਰ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਆਪ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਇੱਕ ਸਦਭਾਵਨਾਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਇਸ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸ਼ਾਸਨ ਤੋਂ ਮੁਕਤ ਕਰਨ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੇ ਰਾਹ ’ਤੇ ਚਲਦਿਆਂ ਪਹਿਲਾਂ ਹੀ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ।

The post ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.