ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ

ਸ੍ਰੀ ਭੈਣੀ ਸਾਹਿਬ(ਲੁਧਿਆਣਾ), 14 ਫਰਵਰੀ (000) – ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ […]

Continue Reading

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਹਲਵਾਰਾ ਹਵਾਈ ਅੱਡੇ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, 14 ਫਰਵਰੀ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕਾਰਜ਼ਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਪ੍ਰਮੁੱਖ […]

Continue Reading

ਵਿਧਾਇਕ ਬੱਗਾ ਵਲੋਂ ਹਲਕੇ ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਲੁਧਿਆਣਾ, 14 ਫਰਵਰੀ – ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ […]

Continue Reading

ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਸੂਬਾ ਪੱਧਰੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

ਲੁਧਿਆਣਾ-12 ਫਰਵਰੀ-ਆਮ ਆਦਮੀ ਪਾਰਟੀ ਵੱਲੋਂ ਕਿਸਾਨੀ ਵਿੰਗ ’ਚ ਕੀਤੀਆਂ ਨਵੀਆਂ ਨਿਯੁਕਤੀਆਂ ਉਪਰੰਤ ‘ਆਪ’’ ਦੇ ਕਿਸਾਨੀ ਵਿੰਗ ਦੀ ਪਲੇਠੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜਗਤਾਰ ਸਿੰਘ ਦਿਆਲਪੁਰਾ ਵਿਧਾਇਕ ਸਮਰਾਲਾ, ਪ੍ਰਭਾਰੀ ਸਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਕਾਰਪੋਰੇਸ਼ਨ ਅਤੇ ਬਲਵਿੰਦਰ ਸਿੰਘ ਝਾੜਵਾਂ ਜਨਰਲ ਸਕੱਤਰ ਕਿਸਾਨ ਵਿੰਗ ਪੰਜਾਬ ਦੀ ਅਗਵਾਈ ਹੇਠ ਲੁਧਿਆਣਾ ’ਚ ਹੋਈ ।ਇਸ ਮੀਟਿੰਗ ’ਚ ਸੂਬਾ […]

Continue Reading

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

ਖੰਨਾ (ਲੁਧਿਆਣਾ), 10 ਫਰਵਰੀਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ।ਆਪਣੇ ਸੰਬੋਧਨ ਵਿੱਚ ਮੁੱਖ […]

Continue Reading

ਲੋਕ ਸਭਾ ਚੋਣਾਂ-2024 -ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 08 ਫਰਵਰੀ – ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਸੈਸ਼ਨ 2024-25 ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 10 ਫਰਵਰੀ ਨੂੰ

ਲੁਧਿਆਣਾ, 08 ਫਰਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2024-25 ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 10 ਫਰਵਰੀ 2024 ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਲਈ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ ਨੌਵੀਂ ਜਮਾਤ ਲਈ ਅਤੇ […]

Continue Reading

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 6 ਫਰਵਰੀ – ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ ਸਗੋਂ ਆਮ ਰੋਗਾਂ ਦੀ ਤਰ੍ਹਾਂ […]

Continue Reading

ਖੇਤੀਬਾੜੀ ਮੰਤਰੀ ਵਲੋਂ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ

ਲੁਧਿਆਣਾ, 5 ਫਰਵਰੀ – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਿਲਾ ਕਿਸਾਨ ਉਤਪਾਦਕ ਕੰਪਨੀਆਂ (ਐਫਪੀਸੀ) ਨੇ ਆਪਣੇ ਮਹੱਤਵਪੂਰਨ ਆਰਥਿਕ ਯੋਗਦਾਨ ਨਾਲ ਖੇਤੀਬਾੜੀ ਦੇ ਵਿਕਾਸ ਅਤੇ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਵੱਲੋਂ ਕਰਵਾਏ ਗਏ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ ਕਰਦਿਆਂ ਕੈਬਨਿਟ […]

Continue Reading

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 1 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 05 ਫਰਵਰੀ – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ […]

Continue Reading