ਵੇਰਕਾ ਪਨੀਰ ਦੇ ਗ੍ਰਾਹਕਾਂ ਨੂੰ ਮਿਲੇਗਾ ਹੁਣ ਮੁਫ਼ਤ ਦਹੀਂ ਦਾ ਕੱਪ

ਲੁਧਿਆਣਾ, 31 ਜਨਵਰੀ (000) – ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ ਵੇਰਕਾ ਦੇ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਪੰਜਾਬ ਭਰ ਵਿੱਚ ਦੁੱਧ ਤੇ ਦੁੱਧ ਪਦਾਰਥਾਂ ਲਈ ਨਵੀਆਂ ਮੰਡੀਕਰਨ ਸਕੀਮਾਂ ਦਾ ਐਲਾਨ ਕੀਤਾ ਹੈ। ਵੇਰਕਾ ਦਾ 200 ਗ੍ਰਾਮ ਪਨੀਰ ਦਾ ਪੈਕਟ ਖ੍ਰੀਦਣ ਵਾਲੇ ਗ੍ਰਾਹਕ ਹੁਣ 125 ਗ੍ਰਾਮ ਵਾਲਾ ਦਹੀਂ ਦਾ ਕੱਪ ਮੁਫ਼ਤ […]

Continue Reading

ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਲੁਧਿਆਣਾ, 30 ਜਨਵਰੀ – ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਅਧਿਕਾਰੀਆਂ ਨੂੰ ਘਰ ਬੈਠੇ ਸੇਵਾਵਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ

ਲੁਧਿਆਣਾ, 30 ਜਨਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਪੁਰਦ ਕੀਤਾ ਹੈ। ਚੈਕ ਸੌਂਪਦਿਆਂ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ […]

Continue Reading

ਸਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਅਹੁਦਾ

ਲੁਧਿਆਣਾ, 30 ਜਨਵਰੀ – 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਸ੍ਰੀਮਤੀ ਸੁਰਭੀ ਮਲਿਕ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਪ੍ਰਸਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਸਾਕਸ਼ੀ […]

Continue Reading

ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

ਲੁਧਿਆਣਾ, 30 ਜਨਵਰੀ – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ […]

Continue Reading

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

ਪਾਇਲ/ਲੁਧਿਆਣਾ, 29 ਜਨਵਰੀ (000) – ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ […]

Continue Reading

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ

ਲੁਧਿਆਣਾ, 29 ਜਨਵਰੀ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਖ-ਵੱਖ ਪੇਂਡੂ ਖੇਤਰਾਂ ਦੀਆਂ ਲੜਕੀਆਂ ਅਤੇ ਔਰਤਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ ਗਈਆਂ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਦੀ ਪ੍ਰਬੰਧਕ ਟੀਮ ਵਲੋਂ ਵਰਧਮਾਨ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ/ਪ੍ਰਬੰਧਕ ਸ਼੍ਰੀ ਅਮਿਤ ਧਵਨ ਦੁਆਰਾ 30 ਮਸ਼ੀਨਾਂ ਸੌਂਪੀਆਂ […]

Continue Reading

‘ਧੀਆਂ ਦੀ ਲੋਹੜੀ’ ਮਨਾਉਣਾ ਸਮੇਂ ਦੀ ਲੋੜ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਰਾਏਕੋਟ/ਲੁਧਿਆਣਾ, 29 ਜਨਵਰੀ (000) – ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ, ਸਿਹਤ, ਸਿੱਖਿਆ ਅਤੇ ਪੇਂਡੂ ਵਿਕਾਸ ਵਿਭਾਗ ਵਲੋਂ […]

Continue Reading

45 ਲੱਖ ਲਾਗਤ ਦੀ ਨਾਲ ਬਦਲੇਗੀ ਥਾਣਾ ਟਿੱਬਾ ਦੀ ਨੁਹਾਰ

ਲੁਧਿਆਣਾ, 28 ਜਨਵਰੀ – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ  ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ […]

Continue Reading

ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ‘ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ

ਲੁਧਿਆਣਾ, 26 ਜਨਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵੱਖ-ਵੱਖ ਵਾਰਡਾਂ ਵਿੱਚ, 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ ਕੀਤੇ ਗਏ ਜਿੱਥੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਵਿਧਾਇਕ ਭੋਲਾ ਗਰੇਵਾਲ ਵਲੋਂ ਹਲਕਾ ਨਿਵਾਸੀਆਂ ਨੂੰ 75ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਉਹ ਹਲਕੇ ਦੇ ਵਿਕਾਸ ਵਿੱਚ […]

Continue Reading