ਡੀ.ਸੀ ਨੇ ਸਬ-ਰਜਿਸਟਰਾਰ ਲੁਧਿਆਣਾ ਪੱਛਮੀ ਦਫਤਰ ਦਾ ਕੀਤਾ ਅਚਨਚੇਤ ਦੌਰਾ

 ਲੁਧਿਆਣਾ, 2 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ ਪੱਛਮੀ) ਦਾ ਅਚਨਚੇਤ ਨਿਰੀਖਣ ਕੀਤਾ।  ਇਸ ਨਿਰੀਖਣ ਦੌਰਾਨ ਉਨ੍ਹਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ-ਰਜਿਸਟਰਾਰ ਦਫ਼ਤਰ ਅਤੇ ਇਸ ਦੇ ਕਰਮਚਾਰੀਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ  ਰਜਿਸਟਰਾਰ ਦਫ਼ਤਰ ਸਬੰਧੀ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਤਰ […]

Continue Reading

ਮੁੱਖ ਮੰਤਰੀ ਨੇ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

ਲੁਧਿਆਣਾ, 1 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ […]

Continue Reading

ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

ਲੁਧਿਆਣਾ, 30 ਨਵੰਬਰ (000) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਖੰਨਾ, ਲੁਧਿਆਣਾ, 30 ਨਵੰਬਰ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਥਾਨਕ ਏ.ਐਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਸਲਾਨਾ ਸਮਾਗਮ’ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਗਿਆ ਕਿ […]

Continue Reading

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ‘ਚ 30 ਫੁੱਟੀ ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 29 ਨਵੰਬਰ (000) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ […]

Continue Reading

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 27 ਨਵੰਬਰ (000) –  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਾਗੀ ਸਟੈਂਡ ਤੋਂ ਚਿਮਨੀ ਰੋਡ ਤੱਕ ਦੀ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਸੜਕ ਕਾਰਨ […]

Continue Reading

ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਕਲਾਂ ‘ਚ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ, 27 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਲ ਸਪਲਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਥਾਨਕ ਸ਼ੇਰਪੁਰ ਕਲਾਂ, ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ 25 ਹਾਰਸ ਪਾਵਰ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਬੀਤੇ ਲੰਮੇ […]

Continue Reading

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਲੁਧਿਆਣਾ, 27 ਨਵੰਬਰ (000) – ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਯੋਗਤਾ ਮਿਤੀ 01-01-2025 ਦੇ ਆਧਾਰ ‘ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ। ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ […]

Continue Reading

ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 25 ਨਵੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ ‘ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) […]

Continue Reading

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ‘ਚ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ

ਲੁਧਿਆਣਾ, 23 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਵਿਖੇ ਬਿਓੂਰੋ ਆਫ ਇੰਡੀਅਨ ਸਟੈਡਂਰਡਸ ਵੱਲੋ ਖੋਲ੍ਹਿਆ ਗਿਆ”ਸਟੈਡਂਰਡ ਕਲੱਬ” ਰਾਂਹੀ ”ਪੋਸਟਰ ਮੇਕਿੰਗ” ਮੁਕਾਬਲੇ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ।  ਇਹ ਮੁਕਾਬਲਾ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਕਲਾ ਦੇ ਪ੍ਰਗਟਾਵੇ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਲਈ ਕੀਤਾ ਗਿਆ। ਇਸ ਮੁਕਾਬਲੇ ਵਿੱਚ ਇਸ ਐਸ.ਆਰ.ਐਸ. ਕਾਲਜ ਦੇ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆ ‘ਤੇ ਆਕਰਸ਼ਕ ਪੋਸਟਰ ਪੇਸ਼ ਕੀਤੇ ਜਿਵੇ ਕਿ ਪਰਿਆਵਰਣ ਸੁਰੱਖਿਆ, ਸਮਾਜਿਕ ਮੁੱਦੇ ਅਤੇ ਸੰਸਕਾਰਕ ਜਾਗਰੂਕਤਾ।  ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਮਹਿੰਦਪਾਲ ਸਿੰਘ, ਸਾਬਕਾ ਪ੍ਰਿੰਸੀਪਲ ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਨੇ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਰਚਨਾਤਮਕਤਾ ਅਤੇ ਆਪਣੀ ਨਵੀਂ ਸੋਚ ਦੀ ਮਹੱਤਤਾ ਬਾਰੇ ਦੱਸਦੇ ਹੋਏ ਆਪਣੀ ਕੀਮਤੀ ਵਿਚਾਰ ਸਾਂਝੇ ਕੀਤੇ।  ਪੋਸਟਰ ਮੇਕਿੰਗ ਮੁਕਾਬਲੇ ਦਾ ਨਿਰਣੇ ਸੂਝਵਾਨ ਟੀਮ ਵੱਲੋ ਕੀਤਾ ਗਿਆ, ਜਿਸ ਵਿੱਚ ਜਸਪ੍ਰੀਤ ਕੌਰ, ਮੁੱਖੀ ਵਿਭਾਗ, ਰੇਖਾ ਗੁਪਤਾ, ਸੀਨੀਅਰ ਲੈਕਚਰਾਰ, ਨਵਜੀਤ ਕੌਰ, ਸੀਨੀਅਰ ਲੈਕਚਰਾਰ ਅਤੇ ਮਨਪ੍ਰੀਤ ਕੌਰ, ਲੈਕਚਰਾਰ ਸ਼ਾਮਲ ਸਨ। ਇਸ ਜੱਜਮੈਟਂ ਟੀਮ ਵੱਲੋ ਹਰ ਪੋਸਟਰ ਦੀ ਰਚਨਾਤਮਕਤਾ, ਮੂਲਤਾ ਅਤੇ ਵਿਸ਼ੇ ਦੀ ਮਹੱਤਤਾ ਦੇ ਆਧਾਰ ‘ਤੇ ਨਿਰਪੱਖ ਹੋ ਕੇੇ ਨਤੀਜਾ ਕੱਢਿਆ ਗਿਆ, ਜਿਸ ਵਿੱਚ ਇਸ ਕਾਲਜ ਦੇ ਬਲਜਿੰਦਰ ਸਿੰਘ (ਸੀ.ਐਸ.ਸੀ.) ਨੇ ਪਹਿਲਾ ਸਥਾਨ, ਜਸ਼ਨਪ੍ਰੀਤ ਸਿੰਘ (ਆਈ.ਟੀ.) ਨੇ ਦੂਜਾ ਸਥਾਨ ਅਤੇ ਹੁਸਨਪ੍ਰੀਤ ਕੌਰ (ਜੀ.ਐਮ.ਟੀ.) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਉਹਨਾਂ ਦੀ ਸ਼ਾਨਦਾਰ ਜਿੱਤ ਅਤੇ ਯੋਗਤਾਨ ਲਈ ਸਰਟੀਫਿਕੇਟ ਦਿੱਤੇ ਗਏ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਕਲਾਤਮਕ ਵਿਚਾਰ ਪ੍ਰਗਟ ਕਰਨ ਦਾ ਮੰਚ ਮੁਹੱਈਆ ਕਰਵਾਇਆ ਅਤੇ ਸਮਾਜਿਕ ਮੁੱਦਿਆ ‘ਤੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕੀਤੀ।  ਆਪਣੇ ਸੰਦੇਸ਼ ਵਿੱਚ ਸੰਸਥਾ ਦੇ ਪ੍ਰਿੰਸੀਪਲ ਇੰਜ: ਮਨੋਜ ਕੁਮਾਰ ਜਾਂਬਲਾ ਨੇ ਸਾਰੇ ਭਾਗੀਦਾਰਾ ਨੂੰ ਉਹਨਾਂ ਦੇ ਯਤਨਾ ਲਈ ਵਧਾਈ ਦਿੱਤੀ ਅਤੇ ਕਲਾ ਦੇ ਭਾਵਨਾਤਮਕ ਪ੍ਰਭਾਵ ਤੇ ਸਮਾਜਿਕ ਬਦਲਾਅ ਵਿੱਚ ਇਸ ਦੀ ਮਹੱਤਤਾ ਬਾਰੇ ਜ਼ੰੋਰ ਦਿੱਤਾ। ਉਹਨਾਂ  ”ਸਟੈਡਂਰਡ ਕਲੱਬ” ਨੂੰ ਧੰਨਵਾਦ ਕੀਤਾ ਕਿ ਉਹਨਾਂ ਨੇ ਇਸ ਸਮਾਰੋਹ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਰਚਨਾਤਮਕ ਤੌਰ ‘ਤੇ ਸੋਚਣ ਦੀ ਪ੍ਰੇਰਣਾ ਦਿੱਤੀ।

Continue Reading