ਵਧੀਕ ਡਿਪਟੀ ਕਮਿਸ਼ਨਰ  ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਮਾਲੇਰਕੋਟਲਾ 18 ਮਾਰਚ :           ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧੀ ਬੂਥ ਪੱਧਰ ‘ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਈ […]

Continue Reading

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

ਮਾਲੇਰਕੋਟਲਾ 17 ਮਾਰਚ –ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ  ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾ ਯਤਨਾਂ ਸਦਕਾਂ  ਸ਼ਹਿਰ ਵਿੱਚ ਬਹੁਤ ਹੱਦ […]

Continue Reading

ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ  ਵਿਸੇ਼ਸ ਕਿਸਾਨ ਸਿਖਲਾਈ ਕੈਂਪ

ਅਹਿਮਦਗੜ੍ਹ/ਮਾਲੇਰਕੋਟਲਾ 16 ਮਾਰਚ :       ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਗਾਤਾਰ ਬਲਾਕ ਅਹਿਮਦਗੜ੍ਹ ਦੇ ਪਿੰਡਾ ‘ਚ ਕਿਸਾਨ ਜਾਗਰੂਕਤਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੰਦੌੜ, ਬੀੜ ਅਮਾਮਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕੀਤਾ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਬੀ.ਟੀ.ਐਮ ਅਹਿਮਦਗੜ੍ਹ ਮਹੁੰਮਦ ਜਮੀਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫ਼ਾਇਦਿਆਂ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਜਾਗਰੂਕ ਕੀਤਾ। ਏ.ਟੀ.ਐਮ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਦੀ ਮੁਹੱਤਤਾ ਵਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਅਤੇ ਜਹਿਰਾਂ ਦੀ ਵਰਤੋਂ ਕਰਨ ਤੋਂ ਗੋਰੇਜ ਕਰਨ ਦੀ ਅਪੀਲ ਕੀਤੀ।

Continue Reading

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ  ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ […]

Continue Reading

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

ਮਾਲੇਰਕੋਟਲਾ 12 ਮਾਰਚ :ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰੰਭੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸਾਈਕਲੋਥੋਨ ਦਾ ਆਯੋਜਨ ਕੀਤਾ ਗਿਆ । ਇਸ ਸਾਈਕਲੋਥੋਨ ਨੂੰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਯੋਜਿਤ ਕੀਤੇ ਗਏ ਵਿਸ਼ਾਲ […]

Continue Reading

ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ  ਨਿਪਟਾਰਾ

 ਮਾਲੇਰਕੋਟਲਾ 09 ਮਾਰਚ  :                    ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ  ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ  ਸਬ ਡਵੀਜ਼ਨ ਮਾਲੇਰਕੋਟਲਾ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।                        ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ  ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ  ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਐਡੀਸ਼ਨਲ ਜ਼ਿਲ੍ਹਾ ਤੇ ਸੈਸਨ ਜੱਜ ਪਰਮਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਵਧੀਕ ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ , ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰ ਪਾਲ ਸਿੰਘ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦੇ ਨਿਪਟਾਰੇ ਲਈ ਵੀ ਕੋਰਟਾਂ ਸਥਾਪਿਤ ਕੀਤੀਆਂ ਗਈਆ । ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।                     ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1127ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀ ਕਰਵਾਇਆ ਗਿਆ, ਜਿਸ ਵਿੱਚ ਲਗਭਗ 07 ਕਰੋੜ 47 ਲੱਖ  70 ਹਜਾਰ 808 ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਤੋਂ ਇਲਾਵਾ 3032 ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਪੁਲਿਸ ਸਟੇਸ਼ਨਾਂ ਤੇ ਕਰੀਬ 62 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ ।

Continue Reading

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਮਲੇਰਕੋਟਲਾ, 03 ਮਾਰਚਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ  ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ […]

Continue Reading

ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

ਮਾਲੇਰਕੋਟਲਾ 24  ਦਸੰਬਰ :                  ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਤਹਿਸੀਲ ਕੰਪਲੈਕਸਾਂ(ਅਮਰਗੜ੍ਹ,ਅਹਿਮਦਗੜ ਅਤੇ ਮਾਲੇਰਕੋਟਲਾ) ਵਿਖੇ ਨਵ ਨਿਯੁਕਤ ਸਰਪੰਚਾਂ,ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਦੀ ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ।           ਇਹ ਟਰੇਨਿੰਗ ਅਤੇ ਆਨ ਬੋਰਡ (ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ) ਦਾ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਨਵੇਕਲੀ ਪਹਿਲਕਦਮੀ ਕਰਦਿਆਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਅਵਾਮ ਨੂੰ ਸਰਕਾਰੀ ਸੇਵਾਵਾਂ ਦੀਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਤਾਂ ਜੋ ਲੋਕਾਂ ਦੇ ਨੁਮਾਇੰਦੇ ਸਰਪੰਚ,ਕੌਸਲਰ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰ ਸਕਣ ।             ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜ਼ਿਲ੍ਹੇ ਦੇ ਸਰਪੰਚਾਂ,ਨੰਬਰਦਾਰਾਂ ਅਤੇ ਕੌਸਲਰਾਂ ਜਿਨ੍ਹਾਂ ਨੇ ਈ.ਸੇਵਾ ਆਈ.ਡੀ.ਨਹੀ ਬਣਵਾਈ ਨੂੰ ਕਿਹਾ ਕਿ ਉਹ ਆਪਣੀ ਆਈ.ਡੀ.ਬਣਾਉਣ ਨੂੰ ਤਰਜੀਹ ਦੇਣ ਅਤੇ ਆਪਣੀ ਆਈ.ਡੀਜ਼ ਬਣਾਉਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ […]

Continue Reading

ਸਰਕਾਰੀ ਸਕੂਲਾਂ ਦੀਆਂ 20000 ਵਰਦੀਆਂ ਤਿਆਰ ਕਰਨਗੀਆਂ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ

ਮਾਲੇਰਕੋਟਲਾ 23 ਫਰਵਰੀ :                      ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 20,000 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕੌਰ ਨੇ ਬਲਾਕ ਮਲੇਰਕੋਟਲਾ ਦੇ ਪਿੰਡ ਸੰਦੋੜ ਵਿਖੇ ਪੰਜਾਬ ਰਾਜ ਦਿਹਾਤੀ ਆਜਿਵਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਦਾ ਜਾਇਜਾ ਲੈਣ ਮੌਕੇ ਕੀਤਾ ।                     ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ  2024 ਵਿੱਚ ਲਾਗੂ ਕੀਤਾ ਗਿਆ ਸੀ।ਜਿਸ ਦੇ ਅੰਤਰਗਤ ਬਲਾਕ ਅਮ੍ਰਿਤ ਸੀ.ਐਲ.ਐਫ. ਅਮਰਗੜ ਪਿੰਡ ਬਾਗੜੀਆਂ ਵਿਖੇ ‘ ਪਹਿਲ ‘ ਪ੍ਰੋਜੈਕਟ  ਸੈਂਟਰ ਸਥਾਪਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੀਆਂ ਲਗਭਗ 10,000 ਵਰਦੀਆਂ ਦਾ ਆਰਡਰ ‘ ਪਹਿਲ ‘ ਪ੍ਰੋਜੈਕਟ  ਤਹਿਤ ਤਿਆਰ ਕਰਨ ਲਈ ਮਿਲਿਆ ਸੀ ਜੋ ਕਿ ਸੰਗਰੂਰ ਵਲੋਂ ਤਿਆਰ ਕਰਵਾ ਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਭੇਜੀਆਂ ਗਈਆਂ ਸਨ ।                  ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਨੂੰ 20,000 ਸਕੂਲੀ ਵਰਦੀਆਂ ਦਾ ਟੀਚਾ ਦਿੱਤਾ ਗਿਆ ਹੈ। ਜਿਸ ਸਬੰਧੀ 240 ਸਕੂਲਾਂ ਤੋਂ ਆਰਡਰ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਹੋਇਆ ਹੈ। ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਲਗਭਗ 150 ਔਰਤਾਂ ਨੂੰ ਰੁਜਗਾਰ ਮਿਲੇਗਾ ਅਤੇ ਪ੍ਰਤੀ ਵਰਦੀ 60 ਰੁਪਏ ਸਿਲਾਈ ਦਿੱਤੀ ਜਾਵੇਗੀ । 

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ

·          ਮਾਲੇਰਕੋਟਲਾ 21 ਫਰਵਰੀ :                ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਅਧੀਨ ਦਿਵਿਆਂਗ ਬੱਚਿਆਂ ਲਈ ਮੁਫਤ ਸਹਾਇਤਾ ਉਪਕਰਨ ਕੈਂਪ ਤਕਸ਼ੀਮ ਕਰਨ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਐਲਿਮਕੋ […]

Continue Reading