ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ

ਮਾਲੇਰਕੋਟਲਾ 31 ਜਨਵਰੀ :                 ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਜਾਗਰੂਕਤਾ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਤਹਿਤ ਸਥਾਨਕ ਸਮਾਜ ਸੇਵੀ ਸੰਸਥਾ ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਡੇਸ਼ਨ ਅਤੇ ਪਰਾਈਮ ਕਾਲਜ ਆਫ਼ ਵੂਕੇਸ਼ਨਲ ਟਰੇਨਿੰਗ ਦੇ ਸਹਿਯੋਗ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਸੜਕ ਉਪਰ ਚੱਲ ਰਹੇ ਵਾਹਨ ਚਾਲਕਾਂ ਨੂੰ […]

Continue Reading

ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ 

ਮਾਲੇਰਕੋਟਲਾ 30 ਜਨਵਰੀ :                                             ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਕਰਨ ਦਾ ਮਨਰੋਥ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ […]

Continue Reading

ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਮਾਲੇਰਕੋਟਲਾ 29 ਜਨਵਰੀ  :                ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਆਂਗਣਵਾੜੀ ਕੇਂਦਰਾਂ,ਸਵੱਛ ਭਾਰਤ ਗ੍ਰਾਮੀਣ,ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ,ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਨਵਦੀਪ ਕੌਰ,ਡੀ.ਡੀ.ਪੀ.ਓ ਰਿੰਪੀ ਗਰਗ, ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ,ਬੀ.ਡੀ.ਪੀ.ਓ ਜਗਰਾਜ ਸਿੰਘ ,ਬੀ.ਡੀ.ਪੀ.ਓ ਗੁਰਮੀਤ ਸਿੰਘ,ਜੂਨੀਅਰ ਇੰਜੀਨੀਅਰ ਜਿੰਮੀ ਖਾਨ, ਵਰਕਸ ਮੈਨੇਜਰ ਮਗਨਰੇਗਾ  ਰਜਤ ਸਿੰਗਲਾ, ਏ.ਪੀ.ਓ ਅਮਰਜੀਤ ਸਿੰਘ, ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਉਪਲਬਧ ਕਰਵਾਉਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਤਰਜੀਹ ਦੇ ਆਧਾਰ ਤੇ ਨਿਪਟਾਰਾ ਕਰਨ ਲਈ ਆਖਿਆ ।                        ਪ੍ਰਗਤੀ ਦਾ ਜਾਇਜਾ ਲੈਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ

Continue Reading

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

ਮਾਲੇਰਕੋਟਲਾ 28 ਜਨਵਰੀ :            ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ ।            ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ  ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।

Continue Reading

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਮਲੇਰਕੋਟਲਾ 26 ਜਨਵਰੀ :                   ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ ।               ਇਸ ਮੌਕੇ ਸਮਾਗਮ ਦੌਰਾਨ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ, ਵਿਧਾਇਕ […]

Continue Reading

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।

Continue Reading

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਮਾਲੇਰਕੋਟਲਾ 22 ਜਨਵਰੀ :                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।                        ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਰੋਜਗਾਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਔਰਤਾਂ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਚਾਹਵਾਨ ਔਰਤਾਂ ਲਈ ਵੱਖ ਵੱਖ ਕੰਪਨੀਆਂ […]

Continue Reading

ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

ਮਾਲੇਰਕੋਟਲਾ 21  ਜਨਵਰੀ-                                                    ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।                                                    ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

Continue Reading

ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

ਮਾਲੇਰਕੋਟਲਾ 18 ਜਨਵਰੀ :                 ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ ਕਰਨ ਸਮੇਂ ਜਾਂ ਕਿਸੇ ਹੋਰ ਸੰਮੇਲਨ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।             ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਨੇ ਕਿਹਾ ਕਿ ਸਿੱਖਿਆ ਨੂੰ ਹਰ ਵਿਦਿਆਰਥੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਉਸਾਰਿਆਂ […]

Continue Reading

ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 18 ਜਨਵਰੀ   ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਅਤੇ ਸੀਈਓ ਪੰਜਾਬ […]

Continue Reading