Mansa Archives - Latest News, Breaking News, Crime News, Business News, Punjab News Updates: LiveGeoNews.com

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ
ਮਾਨਸਾ, 26 ਮਈ:       ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਅੰਦਰ ਬੈਠਣ ਦਾ ਅਤੇ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿੱਕਲਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ। ਉਨ੍ਹਾਂ ਪਹਿਲੀ ਵਾਰ ਵੋਟ ਪਾ ਰਹੇ ਨਵੇਂ ਵੋਟਰਾਂ ਨੂੰ ਲੋਕਤੰਤਰ ਵਿਚ ਭਾਗੀਦਾਰੀ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਅੱਤ ਦੀ ਗਰਮੀ ਵਿਚ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ 137 ਪੋਲਿੰਗ ਬੂਥ ਹਨ ਜਿਨ੍ਹਾਂ ਦੇ ਅੰਦਰੂਨੀ ਤੇ ਬਾਹਰੀ ਹਿੱਸੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੇ ਹੀ ਪੋਲਿੰਗ ਬੂਥਾਂ ਉੱਤੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਪੱਖੋ ਬੇਹਤਰੀਨ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਪਹਿਲੀ ਵਾਰ ਵੋਟ ਦਾ ਅਧਿਕਾਰ ਵਰਤਣ ਲਈ ਪੁੱਜੇ ਨੌਜਵਾਨਾਂ ਅਤੇ ਉਤਸ਼ਾਹਪੂਰਵਕ ਵੋਟ ਪਾਉਣ ਵਾਲੇ ਬਜ਼ੁਰਗ ਵੋਟਰਾਂ ਦੀ ਵਿਸ਼ੇਸ਼ ਤੌਰ ਉੱਤੇ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਐੱਸ.ਐਂਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਵਿਚ ਚਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਪੋਲਿੰਗ ਬੂਥਾਂ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਵੋਟਰ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਵੋਟਿੰਗ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਕਰੀਬ 800 ਪੁਲਿਸ ਮੁਲਾਜ਼ਮ, 7 ਡੀ.ਐਸ.ਪੀ., 2 ਐਸ.ਪੀ. ਅਤੇ 19 ਪੈਟਰੋਲਿੰਗ ਪਾਰਟੀਆਂ ਤੋਂ ਇਲਾਵਾ 19 ਰਿਜ਼ਰਵ ਪਾਰਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਉਹ ਚੋਣਾਂ ਵਾਲੇ ਇਲਾਕਿਆਂ ਵਿਚ ਲਗਾਤਾਰ ਗਸ਼ਤ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਅੰਤਰ ਰਾਜੀ ਤੇ ਅੰਤਰ ਜ਼ਿਲ੍ਹਾ ਨਾਕਾਬੰਦੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਰੇ ਵੋਟਰ ਬੇਝਿਜਕ ਅਤੇ ਬਿਨ੍ਹਾਂ ਕਿਸੇ ਡਰ ਦੇ ਮਤਦਾਨ ਕਰਨ।

The post ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ appeared first on Latest News, Breaking News, Crime News, Business News, Punjab News Updates: LiveGeoNews.com.

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ
ਮਾਨਸਾ, 23 ਮਈ:       ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ, ਸੀਨੀਅਰ ਆਈ.ਪੀ.ਐਸ. ਅਫ਼ਸਰ ਸ. ਸੁਖਵੰਤ ਸਿੰਘ ਗਿੱਲ, ਡੀ.ਆਈ.ਜੀ. (ਇੰਟੈਲੀਜੈਂਸ) 24 ਮਈ ਨੂੰ ਮਾਨਸਾ ਵਿਖੇ ਪੁੱਜ ਰਹੇ ਹਨ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਕੋਈ ਵੀ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 8837545532 ਉਤੇ ਸੰਪਰਕ ਕਰ ਸਕਦਾ ਹੈ ਜਾਂ ਈ-ਮੇਲ ਆਈ.ਡੀ. dig.int1.police@punjab.gov.in ਉਤੇ ਆਪਣੀ ਸ਼ਿਕਾਇਤ, ਸੁਝਾਅ ਜਾਂ ਸੂਚਨਾ ਭੇਜ ਸਕਦਾ ਹੈ।

The post ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ appeared first on Latest News, Breaking News, Crime News, Business News, Punjab News Updates: LiveGeoNews.com.

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।

The post ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਾ / ਸਰਦੂਲਗੜ੍ਹ, 8 ਮਈ 2026:‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ “ਕਮਿਸ਼ਨ ਅਤੇ ਭ੍ਰਿਸ਼ਟਾਚਾਰ” ਦੀ ਬਜਾਏ ਵਿਕਾਸ ਕੰਮਾਂ ‘ਤੇ ਖਰਚਿਆਂ ਜਾ ਰਿਹਾ ਹੈ।

ਮਾਨਸਾ ਅਤੇ ਸਰਦੂਲਗੜ੍ਹ ਵਿਖੇ ‘ਸ਼ੁਕਰਾਨਾ ਯਾਤਰਾ’ ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ ‘ਬੇਅਦਬੀ’ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪੰਜਾਬ ਦੇ ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਮਾਰ ਝੱਲਣੀ ਪਈ, ਪਰ ਹੁਣ ਸੂਬੇ ਵਿੱਚ ਜਵਾਬਦੇਹੀ, ਵਿਕਾਸ ਅਤੇ ਨਿਆਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ‘ਬੇਅਦਬੀ’ ਵਿਰੋਧੀ ਸਖ਼ਤ ਕਾਨੂੰਨ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਕਿਉਂਕਿ ਉਹ ਖੁਦ ਨੂੰ ਅਤੇ ਆਪਣੇ ਰਾਜਨੀਤਿਕ ਸਾਥੀਆਂ ਨੂੰ ਕਾਨੂੰਨ ਦੇ ਦਾਇਰੇ ਤੋਂ ਬਚਾਉਣਾ ਚਾਹੁੰਦੇ ਹਨ।

ਅਦਾਲਤੀ ਕਾਰਵਾਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਤਿ ਅਦਾਲਤ ਨੇ ਨਾ ਸਿਰਫ਼ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਬਲਕਿ ਪਟੀਸ਼ਨਰਾਂ ‘ਤੇ ਜੁਰਮਾਨੇ ਵੀ ਲਾਏ, ਜਿਸ ਨਾਲ ਕਾਨੂੰਨ ਦੀ ਕਾਨੂੰਨ ਦੀ ਮਾਣ-ਮਰਿਆਦਾ ਅਤੇ ਸੰਵਿਧਾਨਕ ਵੈਧਤਾ ਨੂੰ ਹੋਰ ਮਜ਼ਬੂਤੀ ਮਿਲੀ। ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਹਾਈ ਕੋਰਟ ਦਾ ਦਰਵਾਜ਼ਾ ਇਸ ਲਈ ਖੜਕਾਇਆ ਕਿਉਂਕਿ ਉਹ ਇਸ ਕਾਨੂੰਨ ਤੋਂ ਡਰਦੇ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਬੇਅਦਬੀ’ ਘਟਨਾਵਾਂ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਕਾਨੂੰਨ ਨੂੰ ਮਿਲੇ ਕਾਨੂੰਨੀ ਸਮਰਥਨ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਾਨੂੰਨ ਨੂੰ ਪੰਜਾਬ ਵਿਧਾਨ ਸਭਾ, ਰਾਜਪਾਲ ਅਤੇ ਅਦਾਲਤ ਦੀ ਪ੍ਰਵਾਨਗੀ ਵੀ ਪ੍ਰਾਪਤ ਹੈ। ‘ਬੇਅਦਬੀ’ ਦੇ ਮਾਮਲਿਆਂ ਵਿੱਚ ਕੋਈ ਵੀ ਦੋਸ਼ੀ ਹੁਣ ਮਾਨਸਿਕ ਬਿਮਾਰੀ ਜਾਂ ਗੋਲ-ਮੋਲ ਗੱਲਾਂ ਦੇ ਬਹਾਨੇ ਬਣਾ ਕੇ ਸਜ਼ਾ ਤੋਂ ਬਚ ਨਹੀਂ ਸਕੇਗਾ। ਨਵਾਂ ਲਾਗੂ ਕੀਤਾ ਗਿਆ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਸਪੱਸ਼ਟ ਤੌਰ ‘ਤੇ ‘ਬੇਅਦਬੀ’ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਦੀ ਸਜ਼ਾ ਨਿਰਧਾਰਤ ਕਰਦਾ ਹੈ ਅਤੇ ਅਜਿਹੇ ਘਿਨਾਉਣੇ ਕੰਮਾਂ ਦੇ ਪਿੱਛੇ ਦੇ ਸਾਜਿਸ਼ਘਾੜਿਆਂ ਅਤੇ ਸਰਪ੍ਰਸਤਾਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਵੀ ਕਰਦਾ ਹੈ।”

ਇਹ ਚੇਤੇ ਕਰਦਿਆਂ ਕਿ ਪਹਿਲਾਂ ਦੋਸ਼ੀ ਕਿਵੇਂ ਜਵਾਬਦੇਹੀ ਤੋਂ ਬਚਦੇ ਰਹੇ, ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਬੇਅਦਬੀ’ ਦੇ ਦੋਸ਼ੀ ਮਾਨਸਿਕ ਸੰਤੁਲਨ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਕਾਨੂੰਨ ਦੀ ਗ੍ਰਿਫ਼ਤ ਤੋਂ ਬਚ ਕੇ ਨਿਕਲ ਜਾਂਦੇ ਸਨ ਅਤੇ ਫਿਰ ਆਜ਼ਾਦ ਘੁੰਮਦੇ ਸਨ। ਉਨ੍ਹਾਂ ਕਿਹਾ ਕਿ ਹੁਣ ਅਜਿਹਾ ਕੋਈ ਵੀ ਪੈਂਤੜਾ ਨਹੀਂ ਚੱਲੇਗਾ ਅਤੇ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਅਜਿਹੇ ਦੋਸ਼ੀਆਂ ਨੂੰ ਪਨਾਹ ਦੇਣ ਜਾਂ ਸਰਪ੍ਰਸਤੀ ਦੇਣ ਵਾਲਿਆਂ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ-ਨਾਲ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।”

‘ਬੇਅਦਬੀ’ ਘਟਨਾਵਾਂ ਨੂੰ ਇੱਕ ਵੱਡੀ ਸਾਜ਼ਿਸ਼ ਦੱਸਦਿਆਂ ਉਨ੍ਹਾਂ ਕਿਹਾ, “ਇਹ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਇਹ ਇਤਿਹਾਸਕ ਕਾਨੂੰਨ ਇਸ ਸਬੰਧੀ ਵੱਡੇ ਰੋਕਥਾਮ ਕਾਰਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਰਫ਼ ਸਿੱਖਾਂ ਦੁਆਰਾ ਹੀ ਨਹੀਂ, ਸਗੋਂ ਵਿਸ਼ਵ ਭਰ ਦੇ ਲੋਕਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਦੀ ਪਵਿੱਤਰਤਾ ਦੀ ਰਾਖੀ ਕਰਨਾ ਸਮੁੱਚੇ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਮੈਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਗੁਰੂ ਸਾਹਿਬ ਦੇ ਇੱਕ ਨਿਮਾਣੇ ਸੇਵਕ ਵਜੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕੀਤੀ ਤਾਂ ਜੋ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰਨ ਦਾ ਮੌਕਾ ਦੇਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ ਜਾ ਸਕੇ। ਗੁਰੂ ਸਾਹਿਬ ਦੀ ਰਹਿਮਤ ਸਦਕਾ ਹੀ ਪੰਜਾਬ ਸਰਕਾਰ ਵਿਸ਼ਵ ਭਰ ਦੇ ਲੱਖਾਂ ਸ਼ਰਧਾਲੂਆਂ ਦੀ ਚਿਰਕੋਣੀ ਮੰਗ ਨੂੰ ਪੂਰਾ ਕਰ ਸਕੀ ਹੈ।”

ਕਾਨੂੰਨ ਨੂੰ ਇੱਕ ਜ਼ਿੰਮੇਵਾਰੀ ਦੱਸਦਿਆਂ ਉਨ੍ਹਾਂ ਕਿਹਾ, “ਮੈਂ ਨਿਮਾਣਾ ਇਹ ਕਾਨੂੰਨ ਪਾਸ ਨਹੀਂ ਕਰ ਸਕਦਾ ਸੀ, ਸਗੋਂ ਗੁਰੂ ਸਾਹਿਬ ਨੇ ਖੁਦ ਇਹ ਸੇਵਾ ਮੇਰੇ ਤੋਂ ਲਈ ਹੈ। ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਸੌਂਪੀ ਜਾਂਦੀ ਹੈ, ਜਿਨ੍ਹਾਂ ਨੂੰ ਵਾਹਿਗੁਰੂ ਖੁਦ ਚੁਣਦਾ ਹੈ। ਸਮੁੱਚੇ ਵਿਸ਼ਵ ਦੇ ਲੋਕ ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ‘ਤੇ ਬਹੁਤ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰ ਰਹੇ ਹਨ। ਮੈਨੂੰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਰੋਜ਼ਾਨਾ ਕਈ ਫੋਨ ਆਉਂਦੇ ਹਨ ਜੋ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।”

ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ, “ਇਕ ਤੋਂ ਬਾਅਦ ਇਕ ਕਾਂਗਰਸ ਅਤੇ ਅਕਾਲੀ ਸਰਕਾਰਾਂ ਜਾਣਬੁੱਝ ਕੇ ਅਜਿਹਾ ਕਾਨੂੰਨ ਬਣਾਉਣ ਵਿੱਚ ਅਸਫ਼ਲ ਰਹੀਆਂ ਕਿਉਂਕਿ ਉਹ ਕਦੇ ਨਹੀਂ ਚਾਹੁੰਦੀਆਂ ਸਨ ਕਿ ‘ਬੇਅਦਬੀ ਦੀਆਂ ਘਟਨਾਵਾਂ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਮਿਲੇ। ਉਨ੍ਹਾਂ ਨੇ ਬਾਬਾ ਨਾਨਕ ਦੇ ਨਾਮ ‘ਤੇ ਵੋਟਾਂ ਮੰਗੀਆਂ ਪਰ ਬਾਬਾ ਨਾਨਕ ਦੀ ‘ਬਾਣੀ’ ਦਾ ਅਪਮਾਨ ਕੀਤਾ। ਜਿਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਜਨਤਕ ਤੌਰ ‘ਤੇ ਆਪਣੀਆਂ ਗਲਤੀਆਂ ਮੰਨੀਆਂ, ਉਨ੍ਹਾਂ ਨੇ ਹੀ ਬਾਅਦ ਵਿੱਚ ਸਰੇਆਮ ਇਨ੍ਹਾਂ ਗਲਤੀਆਂ ਨੂੰ ਨਕਾਰ ਵੀ ਦਿੱਤਾ।”

ਵਿਰੋਧੀ ਆਗੂਆਂ ‘ਤੇ ਹੋਰ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਸ੍ਰੀ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਕੁਝ ਸਿਆਸੀ ਤਾਕਤਾਂ ਇਸ ਕਾਨੂੰਨ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਸਿਆਸੀ ਆਗੂਆਂ ਨੂੰ  ਇਹ ਸਖ਼ਤ ਕਾਨੂੰਨ ਪਸੰਦ ਨਹੀਂ ਹੈ। ਇਹ ਬਹੁਤ ਮੰਦਭਾਗਾ ਹੈ ਕਿ ਕੁਝ ਆਗੂ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਰਾਖੀ ਲਈ ਅਜਿਹੇ ਸੰਵੇਦਨਸ਼ੀਲ ਮੁੱਦੇ ‘ਤੇ ਵੀ ਸਿਆਸਤ ਕਰ ਰਹੇ ਹਨ।”

ਉਨ੍ਹਾਂ ਕਿਹਾ, “ਇਹ ਆਗੂ ਜਾਣਦੇ ਹਨ ਕਿ ਪਿਛਲੇ ਸਮੇਂ ਵਿੱਚ ਕੀਤੇ ਗਏ ਗੰਭੀਰ ਪਾਪ ਲਈ ਉਹ ਜਲਦ ਹੀ ਸਲਾਖਾਂ ਪਿੱਛੇ ਜਾ ਸਕਦੇ ਹਨ। ਇਸ ਲਈ ਉਹ ਇਸ ਕਾਨੂੰਨ ਦਾ ਸਖ਼ਤੀ ਨਾਲ ਵਿਰੋਧ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਕਿਸਾਨ-ਪੱਖੀ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਿੰਚਾਈ ਸੁਧਾਰਾਂ ਵਿੱਚ ਅਹਿਮ ਇਤਿਹਾਸਕ ਸਫ਼ਲਤਾ ਪ੍ਰਾਪਤ ਕੀਤੀ ਹੈ। ਜਦੋਂ ਸਾਲ 2022 ਵਿੱਚ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ, ਤਾਂ ਸਿੰਚਾਈ ਲਈ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਅੰਕੜਾ ਲਗਭਗ 68 ਫ਼ੀਸਦ ਹੋ ਗਿਆ ਹੈ ਅਤੇ ਆਗਾਮੀ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚਣ ਦੀ ਉਮੀਦ ਹੈ।”

ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਹਾਕਿਆਂ ਤੋਂ ਸਿੰਚਾਈ ਸਹੂਲਤਾਂ ਤੋਂ ਵਾਂਝੇ ਰਹੇ ਨਹਿਰੀ ਪਾਣੀ ਨੂੰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ-ਐਂਡ ਖੇਤਰਾਂ ਤੱਕ ਪਹੁੰਚਿਆ ਹੈ। ਪੰਜਾਬ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਰਾਜ ਭਰ ਵਿੱਚ ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਹਰ ਖੇਤ ਤੱਕ ਪਾਣੀ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਪਾਈਪਲਾਈਨਾਂ ਅਤੇ ਜਲ ਮਾਰਗਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ।”
ਇਸ ਪ੍ਰਾਪਤੀ ਨੂੰ ਕ੍ਰਾਂਤੀਕਾਰੀ ਦੱਸਦਿਆਂ ਉਨ੍ਹਾਂ ਕਿਹਾ, “ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ। ਇਹ ਸਿਰਫ਼ ਨਹਿਰਾਂ ਵਿੱਚ ਵਗਦਾ ਪਾਣੀ ਨਹੀਂ ਹੈ, ਇਹ ਪੰਜਾਬ ਦੀ ਜੀਵਨ ਰੇਖਾ ਹੈ ਜੋ ਮੁੜ ਸੁਰਜੀਤ ਹੋ ਰਹੀ ਹੈ। ਪੰਜਾਬ ਦੀ ਪਛਾਣ ਅਤੇ ਭਵਿੱਖ ਪਾਣੀ ਨਾਲ ਜੁੜਿਆ ਹੋਇਆ ਹੈ ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਨਹਿਰਾਂ ਅਤੇ ਦਰਿਆਵਾਂ ਵਿੱਚ ਬਣਾਏ ਗਏ ਰੀਚਾਰਜ ਪੁਆਇੰਟਾਂ ਸਦਕਾ ਪਹਿਲਾਂ ਹੀ ਕਈ ਖੇਤਰਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧ ਗਿਆ ਹੈ ਜਿਸ ਨਾਲ ਟਿਊਬਵੈੱਲਾਂ ‘ਤੇ ਨਿਰਭਰਤਾ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਕੀਮਤੀ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਵਿੱਚ ਮਦਦ ਮਿਲੀ ਹੈ।”

ਕਿਸਾਨਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਨਾਲ ਦਹਾਕਿਆਂ ਪੁਰਾਣੀ ਰਵਾਇਤ ਨੂੰ ਖ਼ਤਮ ਕੀਤਾ ਗਿਆ ਹੈ ਜਿਸ ਤਹਿਤ ਕਿਸਾਨਾਂ ਨੂੰ ਰਾਤ ਵੇਲੇ ਖੇਤਾਂ ਵਿੱਚ ਸਿੰਚਾਈ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ। ਪਹਿਲਾਂ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਉਡੀਕ ਵਿੱਚ ਖੇਤਾਂ ਵਿੱਚ ਰਾਤਾਂ ਕੱਟਣੀਆਂ ਪੈਂਦੀਆਂ ਸਨ ਪਰ ਅੱਜ ਸਾਡੀ ਸਰਕਾਰ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾ ਰਹੀ ਹੈ ਤਾਂ ਜੋ ਕਿਸਾਨ ਮਾਣ ਅਤੇ ਸੁਰੱਖਿਆ ਨਾਲ ਖੇਤੀ ਕਰ ਸਕਣ।”

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਲੋਕਾਂ ਦੀ ਭਲਾਈ ਨੂੰ ਅਣਗੌਲਿਆਂ ਕਰਨ ਅਤੇ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਲੁੱਟ ਨੂੰ ਉਤਸ਼ਾਹਿਤ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਗੇ ਕਿਹਾ, “ਕਰਦਾਤਾਵਾਂ ਦਾ ਪੈਸਾ ਹੁਣ ਕਮਿਸ਼ਨ ਅਤੇ ਭ੍ਰਿਸ਼ਟਾਚਾਰ ਵਿੱਚ ਅਜਾਈਂ ਨਹੀਂ ਜਾਂਦਾ ਸਗੋਂ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਭਲਾਈ ਯੋਜਨਾਵਾਂ ‘ਤੇ ਪੂਰੀ ਇਮਾਨਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ।”
‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਵਿੱਚ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 65,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਅਤੇ ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਭਰ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ।”

ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਬਾਰੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਨੂੰ ਅਪਗ੍ਰੇਡ ਕਰਨ ਅਤੇ ਸਰਕਾਰੀ ਸੰਸਥਾਵਾਂ ਨੂੰ ਆਧੁਨਿਕ ਬਣਾਉਣ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ।”

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਬਾਕੀ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਇਸ ਯੋਜਨਾ ਤੋਂ ਸੂਬੇ ਦੀਆਂ ਲਗਭਗ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਬਜਟ ਵਿੱਚ ਪਹਿਲਾਂ ਹੀ 9,300 ਕਰੋੜ ਰੁਪਏ ਰੱਖੇ ਗਏ ਹਨ।”

ਸਿਹਤ ਸੰਭਾਲ ਖੇਤਰ ਵਿੱਚ ਕੀਤੇ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ, ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।”

ਲੋਕਾਂ ਦੀ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ 2022 ਵਿੱਚ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਭਲਾਈ ਸਕੀਮਾਂ ਦਾ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।”

‘ਸ਼ੁਕਰਾਨਾ ਯਾਤਰਾ’ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਗੱਲ ਕਰਦਿਆਂ ਉਨ੍ਹਾਂ ਅਖੀਰ ਵਿੱਚ ਕਿਹਾ, “ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਭਾਵਨਾਤਮਕ ਅਤੇ ਇਤਿਹਾਸਕ ਰਿਹਾ ਹੈ। ਇਹ ਵਿਸ਼ਾਲ ਇਕੱਠ ਪੰਜਾਬ ਸਰਕਾਰ ਵੱਲੋਂ ‘ਬੇਅਦਬੀ’ ਵਿਰੋਧੀ ਕਾਨੂੰਨ ਲਾਗੂ ਕਰਨ ਅਤੇ ਪ੍ਰਦਾਨ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਲੋਕਾਂ ਦੀ ਖੁਸ਼ੀ ਅਤੇ ਸੰਤੁਸ਼ਟੀ ਨੂੰ ਦਰਸਾਉਂਦਾ ਹੈ।”

The post ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

The post ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਮਾਨਸਾ, 29 ਅਪ੍ਰੈਲ :

ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ‘ਤੇ ਅਕਸਰ ਆਮ ਤੌਰ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ‘ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

The post ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ appeared first on Latest News, Breaking News, Crime News, Business News, Punjab News Updates: LiveGeoNews.com.

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਅਪ੍ਰੈਲ:

ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ।

ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਗੜੇਮਾਰੀ ਕਾਰਨ ਪ੍ਰਭਾਵਿਤ ਹੋਈ ਫਸਲ ਦੀ ਖਰੀਦ ਬਾਰੇ ਸਰਕਾਰ ਦਾ ਫੈਸਲਾ, ਲਾਜ਼ਮੀ ਹੀ ਕਿਸਾਨ ਪੱਖੀ ਹੋਵੇਗਾ ਅਤੇ ਕਿਸੇ ਵੀ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਨਿਰਧਾਰਿਤ ਮਾਪਦੰਡਾਂ ਮੁਤਾਬਕ ਗੁਣਵੱਤਾ ਵਾਲੀ ਫਸਲ ਦੀ ਖਰੀਦ ਸਰਕਾਰ ਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਚੱਲ ਰਹੀ ਹੈ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੇ ਦਾਣੇ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜਾਂਚ ਟੀਮ ’ਚ ਸ਼ਾਮਲ ਭਾਰਤ ਸਰਕਾਰ ਦੇ ਫੂਡ ਤੇ ਡਿਸਟਰੀਬਿਊਸ਼ਨ ਵਿਭਾਗ ਦੇ ਤਕਨੀਕੀ ਅਧਿਕਾਰੀ ਅਨੁਪਮਾ ਕੁਮਾਰੀ ਤੇ ਅਭਿਸ਼ੇਕ ਪਾਂਡੇ, ਏਜੀਐਮ ਕੁਆਲਿਟੀ ਕੰਟਰੋਲ ਐੱਫਸੀਆਈ ਵਿਨੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਸੈਂਪਲ ਭਰੇ ਜਾ ਰਹੇ ਹਨ ਜਿਸ ਨੂੰ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਸਰਦੂਲਗੜ੍ਹ ਰਾਏ ਸਿੰਘ ਵੀ ਮੌਜੂਦ ਸਨ।

The post ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ
ਮਾਨਸਾ, 09 ਅਪ੍ਰੈਲ:-    ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ।

ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ ‘ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦੇ ਬਿਆਨ ‘ਤੇ ਮੁਕੱਦਮਾ ਨੰਬਰ 45 ਮਿਤੀ 01.04.2026 ਅ/ਧ 331(4),305 ਬੀ.ਐਨ.ਐਸ ਥਾਣਾ ਝੁਨੀਰ ਬਰਖਿਲਾਫ ਨਾ ਮਲੂਮ ਵਿਅਕਤੀਆ ਦਰਜ ਕੀਤਾ ਗਿਆ।

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਮਨਮੋਹਨ ਸਿੰਘ ਔਲਖ ਐੱਸ.ਪੀ (ਇੰਨਵੈ:), ਸ੍ਰੀ ਜਸਵਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਅਤੇ ਸ੍ਰੀ ਮਨਜੀਤ ਸਿੰਘ ਉਪ ਕਪਤਾਨ ਪੁਲਿਸ (ਸ:ਡ:) ਸਰਦੂਲਗੜ੍ਹ ਦੀ ਨਿਗਰਾਨੀ ਹੇਠ ਇੰਸ: ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਵਿੱਚ ਸ:ਥ: ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਤਕਨੀਕੀ ਢੰਗ ਨਾਲ ਮੁਕੱਦਮੇ ਦੀ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਤਫਤੀਸ਼ ਦੌਰਾਨ ਮੁਕੱਦਮੇ ਦੀ ਅਹਿਮੀਅਤ ਨੂੰ ਵੇਖਦੇ ਹੋਏ ਮੁਕੱਦਮੇ ਵਿੱਚ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਟਰੇਸ ਕਰਕੇ ਕਥਿਤ ਦੋਸ਼ੀ ਦਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਕਬੂਲਪੁਰ ਭੈਣੀ ਜ਼ਿਲ੍ਹਾ ਪਟਿਆਲਾ, ਮਨਪ੍ਰ੍ਰੀਤ ਸਿੰਘ ਉਰਫ ਕਾਲਾ ਪੁੱਤਰ ਮਿੱਠੂ ਸਿੰਘ ਪੁੱਤਰ ਹਰੀ ਸਿੰਘ ਵਾਸੀ ਵਾਰਡ ਨੰਬਰ 3 ਸਰਦੂਲਗੜ੍ਹ, ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਭਗਵਾਨ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸਾਦੀਪੁਰ ਜ਼ਿਲ੍ਹਾ ਪਟਿਆਲਾ, ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਬਲਵਿੰਦਰ ਸਿੰਘ ਪੁੱਤਰ ਮਨਸਾ ਸਿੰਘ ਵਾਸੀ ਸਤਰਾਣਾ ਜ਼ਿਲ੍ਹਾ ਪਟਿਆਲਾ ਅਤੇ ਦੀਪਕ ਪੰਡਤ ਪੁੱਤਰ ਵਿਜੈ ਇੰਦਰ ਵਾਸੀ ਜੂਆਂ ਜ਼ਿਲ੍ਹਾ ਸੋਨੀਪਤ ਹਰਿਆਣਾ ਨੂੰ ਰਪਟ ਨੰਬਰ 42 ਮਿਤੀ 07 ਅਪ੍ਰੈਲ 2026 ਨਾਲ ਨਾਮਜ਼ਦ ਕਰਕੇ ਵਾਧਾ ਜੁਰਮ 61(2) ਬੀ.ਐਨ.ਐਸ. ਕੀਤਾ ਗਿਆ,  07 ਅਪ੍ਰੈਲ 2026 ਨੂੰ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਨੇੜੇ ਜਟਾਣਾ ਕੈਂਚੀਆ ਤੋਂ ਸਮੇਤ ਗੱਡੀ XUV-500 ਨੰਬਰੀ HR51CD1948 ਗ੍ਰਿਫਤਾਰ ਕਰਕੇ ਮਿਤੀ 08 ਅਪ੍ਰੈਲ 2026 ਨੂੰ ਉਨ੍ਹਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਦੋਸ਼ੀ ਭੁਪਿੰਦਰ ਸਿੰਘ ਉਰਫ ਭਿੰਦਾ ਦੇ ਘਰੋਂ ਉਸਦੀ ਨਿਸ਼ਾਨਦੇਹੀ ਪਰ 10,60,000/- ਰੁਪਏ ਅਤੇ ਦਲਜੀਤ ਸਿੰਘ ਦੀ ਨਿਸ਼ਾਨਦੇਹੀ ਪਰ ਉਸਦੇ ਘਰੋਂ 10,00,000/- ਰੁਪਏ ਕੁੱਲ ਰਕਮ 20,60,000/- ਰੁਪਏ ਬਰਾਮਦ ਕਰਵਾਈ ਗਈ ਹੈ ਅਤੇ ਉਸੇ ਦਿਨ ਦੋਸ਼ੀਆਂ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ 09 ਅਪ੍ਰੈਲ 2026 ਨੂੰ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਮੇਨ ਸੜ੍ਹਕ ਪੁਲ ਭਾਖੜਾ ਤੋਂ ਅੱਧਾ ਕਿਲੋਮੀਟਰ ਅੱਗੇ ਬਾ ਹੱਦ ਝੁਨੀਰ ਕੁਸਲਾ ਸਾਇਡ ਭਾਖੜਾ ਨਹਿਰ ਵਿਚੋਂ ਏ.ਟੀ.ਐਮ. ਮਸ਼ੀਨ ਦਾ ਪਾਰਟ ਬਰਾਮਦ ਕਰਵਾਇਆ ਗਿਆ। ਜਿਸ ‘ਤੇ ਰਪਟ ਨੰਬਰ 16 ਮਿਤੀ 09 ਅਪ੍ਰੈਲ 2026 ਜੁਰਮ 317(2) ਬੀ.ਐਨ.ਐਸ. ਦਾ ਵਾਧਾ ਕੀਤਾ ਗਿਆ।

ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਤਹਿਤ ਚੋਰੀ ਦੀਆਂ ਹੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

The post ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ appeared first on Latest News, Breaking News, Crime News, Business News, Punjab News Updates: LiveGeoNews.com.

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ
ਮਾਨਸਾ, 08 ਅਪ੍ਰੈਲ:-      ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ 356 ਗ੍ਰਾਮ ਹੈਰੋਇਨ(ਚਿੱਟਾ) ਦੇ ਕਾਬੂ ਕਰਕੇ ਮੁ.ਨੰ 33 ਮਿਤੀ 08.04.2026 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਵਿੱਚ ਦਰਜ ਕੀਤਾ ਗਿਆ।
ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਕੇ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਤੋ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

The post ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ appeared first on Latest News, Breaking News, Crime News, Business News, Punjab News Updates: LiveGeoNews.com.

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ
ਮਾਨਸਾ, 08 ਅਪ੍ਰੈਲ:-     ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।

The post ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ appeared first on Latest News, Breaking News, Crime News, Business News, Punjab News Updates: LiveGeoNews.com.