ਸੀ.ਐਮ. ਦੀ ਯੋਗਸ਼ਾਲਾ ਤਹਿਤ 1 ਸਾਲ ਦੇ ਡਿਪਲੋਮਾ ਕੋਰਸ ਦੀ ਹੋਈ ਸ਼ੁਰੂਆਤ

ਮਾਨਸਾ, 06 ਦਸੰਬਰ :ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਅੰਦਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉਥੇ ਹੀ ਗੁਰੂ ਰਵਿਦਾਸ ਆਯੂਰਵੈਦਿਕ ਯੁਨੀਵਰਸਿਟੀ ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮਾ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਆਡੀਟੋਰੀਅਮ ਵਿਖੇ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਈ-ਸੇਵਾ ਪੋਰਟਲ ਸਬੰਧੀ ਨੰਬਰਦਾਰਾਂ, ਸਰਪੰਚਾਂ ਅਤੇ ਐਮ.ਸੀਜ਼ ਨੂੰ ਦਿੱਤੀ ਸਿਖਲਾਈ

ਮਾਨਸਾ, 05 ਦਸੰਬਰ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਸੌਖੇ ਅਤੇ ਪਾਰਦਰਸ਼ੀ ਢੰਗ ਨਾਲ ਦੇਣ ਦੇ ਮੰਤਵ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨਿਵਾਸ ਪ੍ਰਮਾਣ ਪੱਤਰ, ਇਨਕਮ ਸਰਟੀਫਿਕੇਟ, ਈ.ਡਬਲਯੂ.ਐਸ ਅਤੇ ਜਾਤੀ ਪ੍ਰਮਾਣ ਪੱਤਰ ਵਰਗੇ ਦਸਤਾਵੇਜ਼ਾਂ ਲਈ ਲੋਕਾਂ ਨੂੰ ਨੰਬਰਦਾਰਾਂ, ਸਰਪੰਚਾਂ ਅਤੇ ਐਮ.ਸੀਜ਼ ਦੇ ਹਸਤਾਖ਼ਰ ਕਰਵਾਉਣ ਲਈ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡਾਂ ਦਾ ਦੌਰਾ

ਮਾਨਸਾ, 05 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਪਿੰਡ ਕਲੀਪੁਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਬੋਹਾ, ਮੰਡੇਰਨਾ, ਮੱਲ ਸਿੰਘ ਵਾਲਾ, ਬਰ੍ਹੇ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ […]

Continue Reading

 ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ

ਮਾਨਸਾ, 04 ਦਸੰਬਰ :ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬਲਾਕ ਬੁਢਲਾਡਾ ਤੇ ਝੁਨੀਰ ਦੇ ਪੰਚਾਂ-ਸਰਪੰਚਾਂ ਦੇ ਚੱਲ ਰਹੇ ਟਰੇਨਿੰਗ ਕੈਂਪਾਂ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਊਂਸਲਰ ਸ਼੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ […]

Continue Reading

ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 04 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਉਸਦਾ ਯੋਗ ਪ੍ਰਬੰਧਨ ਕਰਕੇ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜਿਸ ਸਦਕਾ ਅਗਾਂਹਵਧੂ ਕਿਸਾਨ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਬਿਜਾਈ ਕਰਨ ਨੂੰ […]

Continue Reading

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਮਾਨਸਾ, 04 ਦਸੰਬਰ :ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ […]

Continue Reading

ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਹੁੰਦੀਆਂ ਹਨ  ਲਾਹੇਵੰਦ ਸਿੱਧ-ਕਮਿਸ਼ਨਰ ਮਨਜੀਤ ਸਿੰਘ ਬਰਾੜ

ਮਾਨਸਾ, 03 ਦਸੰਬਰ :ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ ਅਤੇ ਲਾਇਬ੍ਰੇਰੀਆਂ ਦੀ ਸਾਂਝ ਪਾਉਣ ਵਾਲੇ ਵਿਦਿਆਰਥੀ ਹਮੇਸ਼ਾਂ ਚੰਗੇ ਮੁਕਾਮ ਹਾਸਿਲ ਕਰਨ ਵਿੱਚ ਕਾਮਯਾਬ ਰਹਿੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਅੱਜ ਮਾਨਸਾ ਦੇ ਅੰਬੇਡਦਰ ਭਵਨ ਵਿਖੇ ਪਿਛਲੇ ਦਿਨੀਂ ਨਵੀਂ ਖੁਲ੍ਹੀ […]

Continue Reading

ਸਹੀ ਜਾਣਕਾਰੀ ਅਤੇ ਪਰਹੇਜ਼ ਹੀ ਏਡਜ਼ ਦਾ ਇਲਾਜ ਹੈ-ਡਾ. ਰਣਜੀਤ ਸਿੰਘ ਰਾਏ

ਮਾਨਸਾ, 02 ਦਸੰਬਰ :ਏਡਜ ਦੀ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਤਹਿਤ ਜ਼ਿਲਾ ਯੂਥ ਵੈਲਫੇਅਰ ਐਸੋਸੀਏਸ਼ਨ ਮਾਨਸਾ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਵਿਸ਼ਵ ਏਡਜ ਦਿਵਸ ਦੇ ਮੌਕੇ ਸ਼ਾਂਤੀ ਭਵਨ ਮਾਨਸਾ ਵਿਖੇ  ਸੈਮੀਨਾਰ ਦਾ ਆਯੋਜਨ ਕੀਤਾ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਬਤੌਰ ਮੁੱਖ ਮਹਿਮਾਨ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਿਸ਼ਨਗੜ੍ਹ ਵਿਖੇ 1.54 ਕਰੋੜ ਰੁਪਏ ਦੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ

ਮਾਨਸਾ, 1 ਦਸੰਬਰ :ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਖੇਤੀਬਾੜੀ ਨੂੰ ਪ੍ਰਫੂਲਿਤ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਲਈ ਪੱਬਾਂ ਭਾਰ ਅਤੇ ਵਚਨਬੱਧ ਹੈ। ਇਸੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਪ੍ਰਫੂਲਿਤ ਕਰਨ ਹਿੱਤ ਲੋੜੀਂਦਾ ਨਹਿਰੀ ਪਾਣੀ ਹਰੇਕ ਖੇਤ ਵਿੱਚ ਪਹੁੰਚਦਾ ਕਰਨ […]

Continue Reading

ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 30 ਨਵੰਬਰ :ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਮੇਂ ਸਿਰ ਬੀਜੀ ਫਸਲ ਨੂੰ 90 ਕਿਲੋ ਯੂਰੀਆ ਖਾਦ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਯੂਰੀਆ ਦੀ ਪਹਿਲੀ 45 ਕਿਲੋ ਦੀ […]

Continue Reading