ਸਿਹਤ ਵਿਭਾਗ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਡਾ. ਰਣਜੀਤ ਸਿੰਘ ਰਾਏ

ਮਾਨਸਾ, 13 ਦਸੰਬਰ :ਡਿਪਟੀ ਕਮਿਸਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ […]

Continue Reading

ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ

ਮਾਨਸਾ, 12 ਦਸੰਬਰ :ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ. ਡੀ.ਟੀ. ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ  ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ […]

Continue Reading

ਤਿੰਨ ਰੋਜ਼ਾ ਮੁਹਿੰਮ ਤਹਿਤ 72341 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਸਿਵਲ ਸਰਜਨ

ਮਾਨਸਾ 10 ਦਸੰਬਰ  :ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਸਿਹਤ ਵਿਭਾਗ ਮਾਨਸਾ ਵੱਲੋਂ 8 ਦਸੰਬਰ ਤੋਂ 10 ਦਸਬੰਰ 2024 ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ […]

Continue Reading

ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ

ਮਾਨਸਾ, 10 ਦਸੰਬਰ :ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਐਲਾਨੀਆਂ ਗਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ […]

Continue Reading

ਮਿੱਟੀ ਦੇ ਸੈਂਪਲ ਟੈਸਟ ਕਰਵਾਉਣ ਉਪਰੰਤ ਰਿਪੋਰਟ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 06 ਦਸੰਬਰ :ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਦੇ ਪੰਜ ਬਲਾਕਾਂ ਵਿੱਚ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪੀ੍ਰਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਭੀਖੀ ਵੱਲੋਂ ਪਿੰਡ ਖੀਵਾ ਕਲਾਂ, ਬਲਾਕ ਮਾਨਸਾ ਵੱਲੋਂ ਪਿੰਡ ਬੁਰਜ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ 1 ਸਾਲ ਦੇ ਡਿਪਲੋਮਾ ਕੋਰਸ ਦੀ ਹੋਈ ਸ਼ੁਰੂਆਤ

ਮਾਨਸਾ, 06 ਦਸੰਬਰ :ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਅੰਦਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉਥੇ ਹੀ ਗੁਰੂ ਰਵਿਦਾਸ ਆਯੂਰਵੈਦਿਕ ਯੁਨੀਵਰਸਿਟੀ ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮਾ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਆਡੀਟੋਰੀਅਮ ਵਿਖੇ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਈ-ਸੇਵਾ ਪੋਰਟਲ ਸਬੰਧੀ ਨੰਬਰਦਾਰਾਂ, ਸਰਪੰਚਾਂ ਅਤੇ ਐਮ.ਸੀਜ਼ ਨੂੰ ਦਿੱਤੀ ਸਿਖਲਾਈ

ਮਾਨਸਾ, 05 ਦਸੰਬਰ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਸੌਖੇ ਅਤੇ ਪਾਰਦਰਸ਼ੀ ਢੰਗ ਨਾਲ ਦੇਣ ਦੇ ਮੰਤਵ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨਿਵਾਸ ਪ੍ਰਮਾਣ ਪੱਤਰ, ਇਨਕਮ ਸਰਟੀਫਿਕੇਟ, ਈ.ਡਬਲਯੂ.ਐਸ ਅਤੇ ਜਾਤੀ ਪ੍ਰਮਾਣ ਪੱਤਰ ਵਰਗੇ ਦਸਤਾਵੇਜ਼ਾਂ ਲਈ ਲੋਕਾਂ ਨੂੰ ਨੰਬਰਦਾਰਾਂ, ਸਰਪੰਚਾਂ ਅਤੇ ਐਮ.ਸੀਜ਼ ਦੇ ਹਸਤਾਖ਼ਰ ਕਰਵਾਉਣ ਲਈ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡਾਂ ਦਾ ਦੌਰਾ

ਮਾਨਸਾ, 05 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਪਿੰਡ ਕਲੀਪੁਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਬੋਹਾ, ਮੰਡੇਰਨਾ, ਮੱਲ ਸਿੰਘ ਵਾਲਾ, ਬਰ੍ਹੇ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ […]

Continue Reading

 ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ

ਮਾਨਸਾ, 04 ਦਸੰਬਰ :ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬਲਾਕ ਬੁਢਲਾਡਾ ਤੇ ਝੁਨੀਰ ਦੇ ਪੰਚਾਂ-ਸਰਪੰਚਾਂ ਦੇ ਚੱਲ ਰਹੇ ਟਰੇਨਿੰਗ ਕੈਂਪਾਂ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਊਂਸਲਰ ਸ਼੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ […]

Continue Reading

ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 04 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਉਸਦਾ ਯੋਗ ਪ੍ਰਬੰਧਨ ਕਰਕੇ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜਿਸ ਸਦਕਾ ਅਗਾਂਹਵਧੂ ਕਿਸਾਨ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਬਿਜਾਈ ਕਰਨ ਨੂੰ […]

Continue Reading