Moga Archives - Latest News, Breaking News, Crime News, Business News, Punjab News Updates: LiveGeoNews.com

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ
ਮੋਗਾ –       ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾ
ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।
ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਅਤੇ ਕੈਂਪ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।
ਇਸ ਮੌਕੇ ਤੇ ਹਾਜ਼ਿਰ ਹਰਜਿੰਦਰ ਕੌਰ ਮੀਡੀਆ ਇੰਚਾਰਜ ਨੇ ਕਿਹਾ ਕਿ ਸਿਹਤ ਹੀ ਅਸਲੀ ਧੰਨ ਹੈ ਅੱਜ ਦੇ ਸਮੇਂ ਵਿਚ ਸਿਹਤਮੰਦ ਹੋਣਾ ਬਹੁਤ ਜਰੂਰੀ ਹੈ।
ਇਸ ਮੌਕੇ ਤੇ ਪੰਕਜ ਦੂਬੇ, ਪ੍ਰਿੰਸੀਪਲ ਨਰਸਿੰਗ ਸਕੂਲ ਦੇ ਪ੍ਰਿੰਸੀਪਲ ਕਮਲਪ੍ਰੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਿਰ ਸਨ।.

The post ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ
ਮੋਗਾ, 4 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ।

ਇੱਥੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਭਾਰੀ ਜਨਤਕ ਭਾਗੀਦਾਰੀ ਸਰਕਾਰ ਦੇ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਧ ਰਹੇ ਲੋਕਾਂ ਦੇ ਭਰੋਸਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤੇ ਠੋਸ ਤਬਦੀਲੀ ਲਿਆ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਆਪ’ ਸਰਕਾਰ ਕਿਸਾਨਾਂ ਦੀ ਕਣਕ ਦੇ  ਦਾਣੇ-ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ  ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਕਾਸ਼ਤਕਾਰ ਆੜ੍ਹਤੀਆਂ ਦੇ ਰਹਿਮੋ-ਕਰਮ ’ਤੇ ਨਾ ਰਹੇ। ਇਸ ਤਰ੍ਹਾਂ ਸੂਬਾ ਸਰਕਾਰ ਹਰ ਪਿੰਡ ਅਤੇ ਸ਼ਹਿਰ ਨੂੰ ਜੋੜਨ ਵਾਲੇ ਵਿਕਾਸ ਮਾਡਲ ਰਾਹੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਲਗਾਤਾਰ ਅੱਗੇ ਵਧ ਰਹੀ ਹੈ।

ਮੋਗਾ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਵਾਰ-ਵਾਰ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਨਾ ਸਿਰਫ਼ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬਰਬਾਦ ਕੀਤਾ ਹੈ, ਸਗੋਂ ਗੁਰੂਆਂ ਅਤੇ ਗੁਰਬਾਣੀ ਦਾ ਵੀ ਘੋਰ ਨਿਰਾਦਰ ਕੀਤਾ ਹੈ।’’”

ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ਨੇ ਨਸ਼ਿਆਂ ਦੇ ਵਪਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਕਤਲੇਆਮ ਕੀਤਾ ਹੈ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ, ਬਲਕਿ ਨਸ਼ਿਆਂ ਨੂੰ ਵੇਚਣ ਜਾਂ ਸਪਲਾਈ ਕਰਨ ਲਈ ਸਰਕਾਰੀ ਵਾਹਨਾਂ ਦੀ ਵੀ ਵਰਤੋਂ ਕੀਤੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਆਗੂ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਸਾਰਾ ਵਿਕਾਸ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਹੋਇਆ ਹੈ, ਪਰ ਉਹ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੱਖੋਂ-ਪਰੋਖੇ ਕਰੀ ਬੈਠੇ ਹਨ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਨੂੰ ਵਰਤਿਆ ਅਤੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਇੱਕ ਨਾ-ਮੁਆਫੀਯੋਗ ਗੁਨਾਹ ਹੈ। ਉਹ ਪੰਥ ਅਤੇ ਪੰਜਾਬ ਦੇ ਵਿਰੋਧੀ ਤਾਕਤਾਂ ਦੇ ਹਮਾਇਤੀ ਹਨ।”

ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?’’ ਉਨ੍ਹਾਂ ਅੱਗੇ ਕਿਹਾ, ‘‘ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਥਾਂ ਬਚਾਉਣ ਲਈ ਕਾਲੇ ਖੇਤੀ ਕਾਨੂੰਨਾਂ ’ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਹੈ। ਇਹ ਪੰਜਾਬ ਵਿਰੋਧੀ ਤਾਕਤਾਂ ਇੱਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੀਆਂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਇਹ ਆਗੂ ਕੇਂਦਰ ਅਤੇ ਨਰਿੰਦਰ ਮੋਦੀ, ਜੋ ਪੰਜਾਬ ਨੂੰ ਬਰਬਾਦ ਕਰ ਰਹੇ ਹਨ, ਦੇ ਖਿਲਾਫ ਚੁੱਪ ਹਨ।

ਉਨ੍ਹਾਂ ਅੱਗੇ ਕਿਹਾ, “ਇਹ ਆਗੂ ਮੇਰੇ ਖਿਲਾਫ਼ ਬੋਲਣ ਵਿੱਚ ਕੋਈ ਕਸਰ ਨਹੀਂ ਛੱਡਦੇ ਕਿਉਂਕਿ ਉਹ ਪੰਜਾਬ ਦੀ ਤਰੱਕੀ ਤੋਂ ਨਾ-ਖੁਸ਼ ਹਨ। ਲੋਕਾਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਕੱਢ ਕੇ ਸਬਕ ਸਿਖਾਉਣਾ ਚਾਹੀਦਾ ਹੈ। ਸੁਖਬੀਰ ਬਾਦਲ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਪੰਜਾਬ ਲਈ ਬੇਗਾਨੇ ਹਨ ਕਿਉਂਕਿ ਉਨ੍ਹਾਂ ਦਾ ਲੋਕਾਂ ਨਾਲ ਕੋਈ ਮੇਲ ਨਹੀਂ ਹੈ।’’”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੀ ਸਕੂਲੀ ਪੜ੍ਹਾਈ ਤੋਂ ਲੈ ਕੇ ਕੱਪੜਿਆਂ ਅਤੇ ਆਦਤਾਂ ਤੱਕ ਉਨ੍ਹਾਂ ਲੋਕਾਂ ਦਾ ਆਮ ਪੰਜਾਬੀਆਂ ਨਾਲ ਕੁਝ ਵੀ ਮੇਲ ਨਹੀਂ ਖਾਂਦਾ। ਇਹ ਆਗੂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਅਣਜਾਣ ਹਨ ਕਿਉਂਕਿ ਉਹ ਪੰਜਾਬ ਦੇ ਅਸਲ ਹਾਲਾਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਨੇ ਕਦੇ ਖੇਤਾਂ ਦਾ ਗੇੜਾ ਤੱਕ ਨਹੀਂ ਮਾਰਿਆ ਤਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਕੀ ਜਾਣ ਸਕਦੇ ਹਨ।”’’

ਉਨ੍ਹਾਂ ਅੱਗੇ ਕਿਹਾ, “ਲੋਕਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ, ਪਰ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਪਰਜੀਵੀਆਂ ਵਾਂਗ ਪੰਜਾਬ ਦੇ ਸਰੋਤਾਂ ਦਾ ਲਹੂ ਚੂਸਿਆ ਅਤੇ ਅੱਜ ਵੀ ਉਨ੍ਹਾਂ ਕੋਲ ਸੱਤਾ ਦੀ ਭੁੱਖ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਉਹ ਮੈਨੂੰ ਗਾਲ੍ਹਾਂ ਕੱਢਣ ਅਤੇ ਆਪਣੀ ਹਾਈ ਕਮਾਂਡ ਨੂੰ ਵੀਡੀਓ ਭੇਜਣ ਵਿੱਚ ਇੱਕ ਦੂਜੇ ਤੋਂ ਮੂਹਰੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਟੀਚਾ ਜਾਂ ਉਦੇਸ਼ ਨਹੀਂ ਹੈ ਅਤੇ ਉਹ ਨਿੱਜੀ ਮੁਫਾਦਾਂ ਵਿੱਚ ਗੜੁੱਚ ਹਨ। ਜਦੋਂ ਕਿ ਸਾਡੀ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਹਰ ਯਤਨ ਕਰ ਰਹੀ ਹੈ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਚੋਂ ਮੋਹਰੀ ਸੂਬਾ ਬਣੇਗਾ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਅਸੀਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, 90 ਫੀਸਦ ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਸਰਕਾਰ ਨੇ ਨਹਿਰੀ ਪ੍ਰਣਾਲੀਆਂ ਨੂੰ ਸੁਰਜੀਤ ਕਰਨ ‘ਤੇ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਲੱਗਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸਿੰਚਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਹੁਣ ਵਧ ਕੇ 68 ਫੀਸਦ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਲੰਬੇ 18349 ਜਲ ਮਾਰਗਾਂ ਨੂੰ ਸੁਰਜੀਤ ਕਰਕੇ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਦੇ ਖੇਤਾਂ ਤੱਕ ਜਾ ਕੇ ਨਹਿਰਾਂ ਬੰਦ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਆਮ ਲੋਕਾਂ ਦੇ ਇਸ ਮੁੱਦੇ ਬਾਰੇ ਕੋਈ ਚਿੰਤਾ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਨ੍ਹਾਂ ਆਗੂਆਂ ਦੁਆਰਾ ਲਏ ਜਾ ਸਕਦੇ ਹਨ, ਜੋ ਜ਼ਮੀਨੀ ਹਕੀਕਤਾਂ ਨੂੰ ਸਮਝਦੇ ਹਨ, ਨਾ ਕਿ ਉਹ ਜਿਹੜੇ ਪਹਾੜੀਆਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ।

ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਸਿਰਫ਼ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰੋਜ਼ਗਾਰ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਨਿੱਜੀ ਨਿਵੇਸ਼ਾਂ ਕਰਕੇ ਪਿਛਲੇ ਚਾਰ ਸਾਲਾਂ ਵਿੱਚ ਸੱਤ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਅਸੀਂ ਅਗਲੇ ਪੰਜ ਸਾਲਾਂ ਲਈ ਰੱਖ-ਰਖਾਅ ਦੇ ਨਾਲ-ਨਾਲ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਸਰਕਾਰ ਕਿਸਾਨਾਂ ਦੀ ਸਹੂਲਤ ਲਈ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀਆਂ ਸੰਭਾਵਨਾਵਾਂ ਵੀ ਪੜਚੋਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਹਾਈ ਟੈਂਸ਼ਨ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖਤਰਾ ਪੈਦਾ ਕਰਦੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਯੋਜਨਾ ਮੇਰੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗੀ, ਜਿੱਥੇ ਕੰਮ ਜਲਦੀ ਹੀ ਸ਼ੁਰੂ ਹੋਵੇਗਾ।

ਭਲਾਈ ਪਹਿਲਕਦਮੀਆਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਤਕਸੀਮ ਯੋਜਨਾ 30 ਦਿਨਾਂ ਦੇ ਅੰਦਰ ਜ਼ਮੀਨ ਦੀ ਵੰਡ ਨੂੰ ਯਕੀਨੀ ਬਣਾਏਗੀ, ਜਿਸਨੂੰ 13 ਅਪ੍ਰੈਲ, 2026 ਤੋਂ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਲੋਕਾਂ ਨੂੰ ਜਿੰਨਾ ਹੋ ਸਕੇ ਆਪਸੀ ਸਮਝ ਰਾਹੀਂ ਵਿਵਾਦਾਂ ਦਾ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਦਿੱਤੇ ਜਾ ਰਹੇ ਹਨ, ਜਦੋਂ ਕਿ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਔਰਤਾਂ ਦੇ ਸਨਮਾਨ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਲੋਕਾਂ ਦਾ ਹੈ, ਜਿਸਨੂੰ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹੀ ਪੈਸਾ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਜਾਂਦਾ ਸੀ, ਪਰ ਹੁਣ ਸਾਰੀਆਂ ਚੋਰ ਮੋਰੀਆਂ ਬੰਦ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਗਰੀਬੀ ਦਾ ਇਲਾਜ ਹੈ। ਕੋਈ ਵੀ ਮੁਫ਼ਤ ਦੀ ਚੀਜ਼ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ, ਇਹ  ਸਿੱਖਿਆ ਹੀ ਹੈ ਜੋ ਤਰੱਕੀ ਅਤੇ ਖੁਸ਼ਹਾਲੀ ਦੇ ਦਰਵਾਜ਼ੇ ਖੋਲ੍ਹ ਸਕਦੀ ਹੈ। ਅਸੀਂ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਤਾਂ ਦੂਜੀਆਂ ਪਾਰਟੀਆਂ ਸਿਰਫ਼ ਸੱਤਾ ਹਥਿਆਉਣ ਦੀ ਗੱਲ ਕਰਦੀਆਂ ਹਨ। ਲੋਕਾਂ ਨੇ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਨਕਾਰ ਦਿੱਤਾ ਹੈ, ਜੋ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।

ਕਣਕ ਦੀ ਖਰੀਦ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਏ ਸਰਕਾਰ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਸੀਂ ਨਹੀਂ ਝੁਕਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਸਹਿਕਾਰੀ ਸਭਾਵਾਂ ਦਾ ਖਰੀਦ ਕੋਟਾ ਵਧਾਏਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਸ ਵਿੱਚ ਬਿਜਲੀ ਪ੍ਰੋਜੈਕਟ, ਨਗਰ ਨਿਗਮ ਸੜਕਾਂ ਦੀ ਮੁਰੰਮਤ ਅਤੇ ਪ੍ਰਮੁੱਖ ਸੜਕਾਂ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਰੰਗਲਾ ਅਤੇ ਜੀਵੰਤ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਇਸ ਤੋਂ ਪਹਿਲਾਂ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੇਸ਼ ਦੇ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਹਨ। ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਲਈ ਮਾਰਗਦਰਸ਼ਕ ਪਹਿਲਕਦਮੀਆਂ ਕੀਤੀਆਂ ਹਨ। ਜੇ ਕੋਈ ਹੋਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਦਿੱਲੀ ‘ਚ ਭਾਜਪਾ ਵਾਂਗ ਇਨ੍ਹਾਂ ਭਲਾਈ ਯੋਜਨਾਵਾਂ ਨੂੰ ਬੰਦ ਕਰ ਦੇਣਗੇ।

*ਭਗਵੰਤ ਮਾਨ ਸਰਕਾਰ ਦੀ ਵਿਕਾਸਮੁਖੀ ਸੋਚ ਨਾਲ ਰੰਗਲਾ ਪੰਜਾਬ ਵੱਲ ਵਧ ਰਿਹੈ ਸੂਬਾ*

ਮੋਗਾ ਵਿੱਚ ਚੱਲ ਰਹੇ ਬੁਨਿਆਦੀ ਢਾਂਚਾ ਕਾਰਜ ਇੱਕ ਨਿਰਣਾਇਕ ਅਤੇ ਕੰਮ-ਅਧਾਰਤ ਸ਼ਾਸਨ ਮਾਡਲ ਨੂੰ ਦਰਸਾਉਂਦੇ ਹਨ, ਜਿੱਥੇ ਸੜਕਾਂ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਬਿਜਲੀ ਪ੍ਰਣਾਲੀਆਂ ਵਿੱਚ ਵੱਡੇ ਨਿਵੇਸ਼ ਕੀਤੇ ਜਾ ਰਹੇ ਹਨ। 47.70 ਕਿਲੋਮੀਟਰ ਲੰਬਾਈ ਵਾਲੀ ਮੋਗਾ-ਬਾਘਾਪੁਰਾਣਾ-ਕੋਟਕਪੂਰਾ ਸੜਕ ਨੂੰ 46.98 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਵਿੱਚ 43.79 ਕਰੋੜ ਰੁਪਏ ਨਿਰਮਾਣ ਕਾਰਜਾਂ ਅਤੇ 3.18 ਕਰੋੜ ਰੁਪਏ ਰੱਖ-ਰਖਾਅ ਲਈ ਸ਼ਾਮਲ ਹਨ, ਜਦੋਂ ਕਿ 22.72 ਕਿਲੋਮੀਟਰ ਮੋਗਾ-ਧਰਮਕੋਟ ਸੜਕ ਦਾ 9.98 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਮੁੱਖ ਕਸਬਿਆਂ ਅਤੇ ਪਿੰਡਾਂ ਵਿੱਚ ਸੰਪਰਕ ਮਜ਼ਬੂਤ ਹੋਵੇਗਾ।

ਨਗਰ ਨਿਗਮ ਵੱਲੋਂ 88.62 ਕਰੋੜ ਰੁਪਏ ਦੇ ਸ਼ਹਿਰੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ 11.60 ਕਰੋੜ ਰੁਪਏ ਦੇ ਵਾਧੂ ਟੈਂਡਰ ਪ੍ਰਗਤੀ ਅਧੀਨ ਵਿੱਚ ਹਨ। ਇਨ੍ਹਾਂ ਵਿੱਚ ਮੁੱਖ ਸੜਕਾਂ ਦੇ ਨਵੀਨੀਕਰਨ ਲਈ 7.58 ਕਰੋੜ ਰੁਪਏ, ਹੋਰ ਸੜਕਾਂ ਲਈ 7.66 ਕਰੋੜ ਰੁਪਏ, ਬਹੁ-ਮੰਜ਼ਿਲਾ ਕਮਿਊਨਿਟੀ ਹਾਲ ਲਈ 4.16 ਕਰੋੜ ਰੁਪਏ, ਪੁਰਾਣੀ ਦਾਣਾ ਮੰਡੀ ਵਿਖੇ ਸਟ੍ਰੀਟ ਵੈਂਡਿੰਗ ਜ਼ੋਨ ਲਈ 2.19 ਕਰੋੜ ਰੁਪਏ ਅਤੇ ਗੁਰੂ ਨਾਨਕ ਕਾਲਜ ਚੌਕ ਵਿਖੇ ਇੱਕ ਕਲਾਕ ਟਾਵਰ ਦੇ ਨਿਰਮਾਣ ਦੇ ਨਾਲ-ਨਾਲ ਗੀਤਾ ਭਵਨ, ਰੇਲਵੇ ਅੰਡਰਬ੍ਰਿਜ, ਜੁੱਤੀ ਮਾਰਕੀਟ, ਪ੍ਰਤਾਪ ਰੋਡ ਅਤੇ ਮੁੱਖ ਬਾਜ਼ਾਰ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਦੇ ਸੁੰਦਰੀਕਰਨ ਲਈ 97 ਲੱਖ ਰੁਪਏ ਸ਼ਾਮਲ ਹਨ।

ਬਿਜਲੀ ਖੇਤਰ ਵਿੱਚ ਬਹੁ ਕਰੋੜੀ

ਪ੍ਰੋਜੈਕਟ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ, ਜਿਸ ਵਿੱਚ ਰਸੁੰਗਾਵਾਲਾ ਵਿਖੇ 9.82 ਕਰੋੜ ਰੁਪਏ ਦੀ ਲਾਗਤ ਵਾਲਾ 220 ਕੇਵੀ ਟ੍ਰਾਂਸਫਾਰਮਰ, 2.62 ਕਰੋੜ ਰੁਪਏ ਦੀ ਲਾਗਤ ਵਾਲਾ 20 ਐਮਵੀਏ ਟ੍ਰਾਂਸਫਾਰਮਰ, ਅਤੇ 4.22 ਕਰੋੜ ਰੁਪਏ ਦੀ ਲਾਗਤ ਵਾਲਾ ਸੋਸਣ ਵਿਖੇ 132 ਕੇਵੀ ਟ੍ਰਾਂਸਫਾਰਮਰ ਸ਼ਾਮਲ ਹਨ। ਇਸ ਦੇ ਨਾਲ ਹੀ ਮੋਗਾ ਸ਼ਹਿਰ ਬਿਜਲੀ ਵੰਡ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ 3.74 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀਆਂ ਸ਼ਹਿਰ ਭਰ ਵਿੱਚ ਸਪਲਾਈ ਵਿੱਚ ਸੁਧਾਰ ਕਰ ਰਹੀਆਂ ਹਨ ਅਤੇ ਆਲੇ ਦੁਆਲੇ ਦੇ ਲਗਭਗ ਨੌਂ ਪਿੰਡਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਇਸਦੇ ਨਾਲ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਡਗਰੂ ਵਿਖੇ ਇੱਕ ਨਵਾਂ ਸਬ-ਡਿਵੀਜ਼ਨ ਦਫ਼ਤਰ ਤਿਆਰ ਕੀਤਾ ਜਾ ਰਿਹਾ ਹੈ।

ਇਕੱਠਿਆਂ ਇਹ ਨਿਵੇਸ਼ ਇੱਕ ਬਿਹਤਰ ਸ਼ਾਸਨ ਮਾਡਲ ਨੂੰ ਦਰਸਾਉਂਦੇ ਹਨ ਜੋ ਲਾਗੂਕਰਨ, ਪੈਮਾਨੇ ਅਤੇ ਲੰਬੇ ਸਮੇਂ ਦੇ ਪ੍ਰਭਾਵ ‘ਤੇ ਕੇਂਦ੍ਰਿਤ ਹੈ ਅਤੇ ਮਜ਼ਬੂਤ ਸੰਪਰਕ, ਬਿਹਤਰ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਭਰੋਸੇਯੋਗ ਬਿਜਲੀ ਸਪਲਾਈ ਦੀ ਨੀਂਹ ਰੱਖਦਾ ਹੈ।

The post ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਚੰਡੀਗੜ੍ਹ/ਮੋਗਾ, 19 ਮਾਰਚ :

ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।

ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ ।

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਹੈ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਹੁੰਦੀ ਹੈ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਉਪਰੰਤ ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਜਾਂਦਾ ਹੈ, ਜਿਸ ਨਾਲ ਨਿਰੰਤਰ ਦੇਖਭਾਲ ਯਕੀਨੀ ਬਣਾਈ ਜਾ ਰਹੀ ਹੈ।

ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰਿਆ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।

ਇਸ ਯੋਜਨਾ ਦੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਦਾ ਸਨਮਾਨ ਉਨ੍ਹਾਂ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ। ਜ਼ਿੰਦਗੀ ਦੇ ਇਸ ਪੜਾਅ ’ਤੇ ਇਲਾਜ ਤੱਕ ਪਹੁੰਚ ਬਹੁਤ ਅਹਿਮ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।

ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ’ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

The post ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ appeared first on Latest News, Breaking News, Crime News, Business News, Punjab News Updates: LiveGeoNews.com.

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਮੋਗਾ, 8 ਨਵੰਬਰ:

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ।

ਡਾ. ਬਲਬੀਰ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਇਸ ਲਾਹਨਤ ਦੇ ਖ਼ਾਤਮੇ ਲਈ ਮੀਲ ਪੱਥਰ ਸਾਬਤ ਹੋ ਰਹੀ ਹੈ, ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ੇ ਦਾ ਸੇਵਨ ਛੱਡ ਦਿੱਤਾ ਹੈ।

ਕੇਸ ਦੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦੀਵਾਲੀ ਵਾਲੀ ਰਾਤ ਨੂੰ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਕੋਲੋਂ ਕੁੱਲ 10,150 ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਦੋਸ਼ੀ ਨੇ 850 ਗੋਲੀਆਂ ਵੇਚ ਦਿੱਤੀਆਂ ਹਨ।

ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਵਿਆਪਕ ਯਤਨਾਂ ‘ਤੇ ਚਾਨਣਾ ਪਾਇਆ ਜਿਸ ਵਿੱਚ 1400 ਡਾਕਟਰਾਂ ਦੀ ਭਰਤੀ, 1000 ਹੋਰ ਨਰਸਾਂ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਅਤੇ ਹਸਪਤਾਲਾਂ ਵਿੱਚ 350 ਕਿਸਮਾਂ ਦੀਆਂ ਦਵਾਈਆਂ ਦੀ ਮੁਫ਼ਤ ਉਪਲਬਧਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਟ ਈਸੇ ਖਾਂ ਵਿਖੇ ਨਸ਼ਾ ਛੁਡਾਊ ਕੇਂਦਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ, ਜਿਸ ਜਰੀਏ ਹੁਣ ਤੱਕ ਹਜ਼ਾਰ ਦੇ ਕਰੀਬ ਵਿਅਕਤੀ ਨਸ਼ਾ ਛੱਡ ਚੁੱਕੇ ਹਨ।

The post ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ
ਮੋਗਾ 27 ਜੁਲਾਈ:

ਭਾਰਤ ਸਰਕਾਰ ਦੇ ਵਿਭਾਗ ਮੇਰਾ ਯੁਵਾ ਭਾਰਤ ਮੋਗਾ ਵਲੋਂ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ ਲੜਕੀਆਂ ਵਿਖੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਇਸ ਵਿਸ਼ੇ ਦੇ ਸਬੰਧ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਆਈ. ਟੀ.ਆਈ ਦੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਇੱਕ-ਇੱਕ ਰੁੱਖ ਜਰੂਰੀ ਤੌਰ ਤੇ ਲਾਉਣ ਲਈ ਜ਼ੋਰ ਦਿੱਤਾ ਗਿਆ।

ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੁੱਖਾਂ ਤੋਂ ਬਿਨ੍ਹਾਂ ਸੰਸਾਰ ਉੱਤੇ ਕਿਸੇ ਵੀ ਮਨੁੱਖ, ਜੀਵ ਜੰਤੂ ਜਾਂ ਕਿਸੇ ਵੀ ਪ੍ਰਕਾਰ ਦੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਮਨੁੱਖ ਨੂੰ ਜਿਉਂਦੇ ਰਹਿਣ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਨੂੰ ਰੁੱਖਾਂ ਤੋਂ ਮੁਫ਼ਤ ਪ੍ਰਾਪਤ ਹੁੰਦੀ ਹੈ। ਉਹਨਾਂ ਯੂਥ ਨੂੰ ਇਕ ਰੁੱਖ ਆਪਣੀ ਮਾਂ ਦੇ ਨਾਮ ਤੇ ਲਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਨਾਲ ਅਸੀਂ ਆਪਣੀ ਪ੍ਰਕ੍ਰਿਤੀ ਨਾਲ ਭਾਵਨਾਤਮਕ ਤਰੀਕੇ ਨਾਲ ਜੁੜ ਕੇ ਉਸਦੀ ਸਾਂਭ-ਸੰਭਾਲ ਕਰ ਸਕਦੇ ਹਾਂ। ਇਸ ਤੋਂ ਇਲਾਵਾ ਯੂਥ ਅਫਸਰ ਵੱਲੋਂ ਪ੍ਰੋਗਰਾਮ ਵਿਚ ਸ਼ਾਮਿਲ ਯੂਥ ਨੂੰ ਸਹੁੰ ਦਵਾਈ ਗਈ।

ਇਸ ਮੌਕੇ ਜਸਵੀਰ ਕੌਰ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ ਅਤੇ ਮੰਚ ਦਾ ਸੰਚਾਲਨ ਸਤਨਾਮ ਸਿੰਘ ਯੂਥ ਵਲੰਟੀਅਰ ਵੱਲੋਂ ਕੀਤਾ ਗਿਆ। ਇਸ ਸਮੇ ਸਮੂਹ ਸਟਾਫ ਆਈ.ਟੀ.ਆਈ ਅਤੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿਚ ਹਾਜ਼ਿਰ ਹੋ ਕੇ ਬੁੱਟੇ ਲਗਾਏ ਗਏ।

The post ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ appeared first on Latest News, Breaking News, Crime News, Business News, Punjab News Updates: LiveGeoNews.com.

ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ
ਮੋਗਾ, 25 ਜੁਲਾਈ:

ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਜਿੱਥੇ ਪਾਲਤੂ ਦੁਧਾਰੂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣਾ ਜਰੂਰੀ ਹੁੰਦਾ ਹੈ, ਉਥੇ ਉਨ੍ਹਾਂ ਦੇ ਖਾਣ ਵਾਲੇ ਪੱਠੇ ਅਤੇ ਖੁਰਾਕ ਆਦਿ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੁੰਦਾ ਹੈ। ਇਸ ਮੌਸਮ ਵਿੱਚ ਤਾਪਮਾਨ ਅਤੇ ਨਮੀ ਬਹੁਤ ਜਿਆਦਾ ਹੁੰਦੀ ਹੈ ਜੋ ਕਿ ਫੀਡ ਵਿੱਚ ਉੱਲੀ ਅਤੇ ਜੀਵਾਣੂ ਪੈਦਾ ਕਰਦੀ ਹੈ, ਇਹ ਮਾਈਕਰੋਟੋਕਸਿਨ ਦੁਧਾਰੂ ਜਾਨਵਰ ਦੇ ਸਰੀਰ ਵਿੱਚ ਜਾ ਕੇ ਬਿਮਾਰੀਆਂ ਪੈਦਾ ਕਰਦੇ ਹਨ ਅਤੇ ਦੁੱਧ ਨਾਲ ਮੁਨੱਖੀ ਸਰੀਰ ਵਿੱਚ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਆਮ ਤੌਰ ‘ਤੇ ਦੇਖਿਆ ਜਾਂਦਾ ਹੈ ਕਿ ਘਰਾਂ ਵਿੱਚ ਖਰਾਬ/ਉੱਲੀ ਲੱਗਿਆ ਅਨਾਜ, ਗੁੜ, ਅਚਾਰ, ਸਬਜ਼ੀਆ ਦੇ ਡੰਢਲ/ਛਿਲਕੇ ਆਦਿ ਜਾਨਵਰਾਂ ਦੀਆ ਖੁਰਲੀਆਂ ਵਿੱਚ ਸੁੱਟ ਦਿੱਤੇ ਜਾਂਦੇ ਹਨ, ਇਸ ਨਾਲ ਜਿੱਥੇ ਜਾਨਵਰ ਦੀ ਪਾਚਣ ਕਿਰਿਆ ਖਰਾਬ ਹੁੰਦੀ ਹੈ, ਉੱਥੇ ਇਨ੍ਹਾਂ ਦਾ ਅਸਰ ਦੁੱਧ ਰਾਹੀ ਮੁਨੱਖਾਂ ਵਿੱਚ ਵੀ ਆਉਂਦਾ ਹੈ।
ਡਾ. ਹਰਵੀਨ ਕੌਰ ਨੇ ਦੱਸਿਆ ਕਿ ਜਿਹੜੇ ਪੱਠੇ ਔੜ ਜਾਂ ਜਿਆਦਾ ਬਰਸਾਤ ਤੋਂ ਬਾਅਦ ਪਸ਼ੂਆਂ ਨੂੰ ਦਿੱਤੇ ਜਾਂਦੇ ਹਨ, ਉਨਾਂ ਵਿੱਚ ਨਾਈਟ੍ਰਾਈਟ, ਸਾਈਨਾਈਡ, ਸਲੀਨੀਅਮ, ਲੈਡ, ਆਰਸੇਨਿਕ ਆਦਿ ਦਾ ਜ਼ਹਿਰਵਾ ਹੋ ਜਾਂਦਾ ਹੈ, ਜਿਸ ਕਾਰਨ ਪਸ਼ੂਆਂ ਵਿੱਚ ਚਮੜੀ ਰੋਗ, ਪੇਟ ਦੇ ਰੋਗ, ਮੋਕ, ਜਿਗਰ, ਫੇਫੜਿਆਂ, ਦਿਲ ਦੇ ਰੋਗ ਹੋਣ ਤੋਂ ਇਲਾਵਾ ਪਸ਼ੂ ਦੀ ਅਚਾਨਕ ਮੌਤ ਵੀ ਹੋ ਸਕਦੀ ਹੈ। ਮੋਟੇ ਤਣੇ ਦੇ ਜਾਂ ਜਿਆਦਾ ਪੱਕੇ ਪੱਠੇ ਵੀ ਜਹਿਰਬਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪਸ਼ੂ ਵਿੱਚ ਜਹਿਰਵੇ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੇ ਪਸ਼ੂ ਹਸਪਤਾਲ ਨਾਲ ਸੰਪਰਕ ਕਰਕੇ ਪਸ਼ੂ ਦਾ ਇਲਾਜ ਕਰਵਾਇਆ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ  ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਦੀ ਵੈਕਸੀਨ ਜਰੂਰੀ ਲਗਵਾਈ ਜਾਵੇ।

The post ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ appeared first on Latest News, Breaking News, Crime News, Business News, Punjab News Updates: LiveGeoNews.com.

ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ
ਮੋਗਾ, 23 ਜੁਲਾਈ,

ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ “ਸਾਥੀ ਕੰਪੇਨ”- “ਡਾਕੂਮੈਂਟ ਸਰਵੇ ਆਫ ਆਧਾਰ ਐਂਡ ਐਕਸੈੱਸ ਟੂ ਟਰੈਕਿੰਗ ਐਂਡ ਹੌਲੀਸਟਿਕ ਇਨਕਲੂਸਨ” ਮੁਹਿੰਮ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਖੇ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਫਤਹਿਸਰ ਸਾਹਿਬ ਦੁਨੇਕੇ ਵਿਖੇ 28 ਜੁਲਾਈ ਨੂੰ ਅਗਲੇ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਧ ਤੋਂ ਲੋੜਵੰਦ ਪਹੁੰਚ ਕੇ ਕੈਂਪ ਦਾ ਲਾਹਾ ਪ੍ਰਾਪਤ ਕਰਨ।
ਉਹਨਾਂ ਕਿਹਾ ਕਿ ਪਹਿਲਾਂ ਕੋਟ ਈਸੇ ਖਾਂ ਵਿਖੇ 14 ਜੁਲਾਈ, ਰੌਲੀ ਵਿੱਚ ਮਿਤੀ 21 ਜੁਲਾਈ ਨੂੰ, ਬਾਘਾਪੁਰਾਣਾ ਵਿੱਚ 25 ਜੁਲਾਈ ਨੂੰ ਇਹ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ।
ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 1 ਅਗਸਤ ਨੂੰ ਵੀ ਇਸ ਤਰ੍ਹਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ।

The post ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ appeared first on Latest News, Breaking News, Crime News, Business News, Punjab News Updates: LiveGeoNews.com.

ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ
ਮੋਗਾ, 17 ਜੁਲਾਈ,

ਵਾਰਡ ਨੰਬਰ 38 ਦੇ ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਬੇ ਦਾ ਥੱਲੇ ਵਾਲਾ ਹਿੱਸਾ ਖਰਾਬ ਹੋਣ ਕਰਕੇ ਉਸਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ, ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ ਜਿਸ ਨਾਲ ਉਸਦੇ ਡਿੱਗਣ ਦਾ ਕੋਈ ਖਤਰਾ ਨਹੀਂ ਸੀ, ਫਿਰ ਵੀ ਉਸਨੂੰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਹਟਾ ਦਿੱਤਾ ਗਿਆ ਹੈ।

ਇਹ ਜਾਣਕਾਰੀ ਪੀ.ਐਸ.ਪੀ.ਐਲ. ਮੋਗਾ ਦੇ ਐਸ.ਡੀ.ਓ. ਬਲਜੀਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਸ ਖੰਭੇ ਉਪਰ ਕੋਈ ਲੋਅ ਵੋਲਟੇਜ ਲਾਈਨ ਨਹੀਂ ਸੀ, ਇਸ ਉਪਰ ਇੱਕ ਸਟਰੀਟ ਲਾਈਟ ਪੁਆਇੰਟ ਲੱਗਾ ਸੀ ਅਤੇ ਕੇਬਲ ਤਾਰ੍ਹਾਂ ਪ੍ਰਾਈਵੇਟ ਆਪਰੇਟਰ ਦੁਆਰਾ ਪਾਈਆਂ ਹੋਈਆਂ ਸਨ। ਖੰਭੇ ਉੱਪਰ ਲੱਗਾ ਸਟਰੀਟ ਲਾਈਟ ਪੁਆਇੰਟ ਅਤੇ ਕੇਬਲ ਤਾਰਾਂ ਨੂੰ ਸ਼ਿਫਟ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਰਿਹਾ ਹੈ।

The post ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ appeared first on Latest News, Breaking News, Crime News, Business News, Punjab News Updates: LiveGeoNews.com.

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ
ਮੋਗਾ 5 ਜੁਲਾਈ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ।

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ । ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

*ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ*

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕ ਥਾਣੇ ਵਿੱਚ ਦਰਜ ਕਰਵਾਉਣ ਅਤੇ ਉਹਨਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਹਨਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹਨਾਂ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜਰੂਰੀ ਹੈ।

ਉਕਤ ਹੁਕਮ 31 ਅਗਸਤ 2025 ਤੱਕ ਲਾਗੂ ਰਹਿਣਗੇ।

The post ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਮੈਜਿਸਟ੍ਰੇਟੇ ਵੱਲੋਂ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ
ਮੋਗਾ, 2 ਜੁਲਾਈ,

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਜਨਤਕ ਥਾਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਹਰੇ ਲਗਾਉਣ, ਜਨਤਕ ਥਾਵਾਂ ਤੇ ਮੀਟਿੰਗਾਂ ਕਰਨ ਉਪਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿਸ਼ੇਸ਼ ਹਾਲਾਤਾਂ ਜਾਂ ਮੌਕਿਆਂ ਉਪਰ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਵਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੱਢੇ ਜਾ ਸਕਦੇ ਹਨ।

ਜ਼ਿਲ੍ਹਾ ਮੈਜਿਸ੍ਰਟੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗਾਂ ਕਰਨ, ਨਾਹਰੇ ਲਗਾਉਣ, ਬਿਨ੍ਹਾਂ ਪ੍ਰਵਾਨਗੀ ਜਲੂਸ ਆਦਿ ਕੱਢਣ ਨਾਲ ਜਨਤਕ ਸ਼ਾਂਤੀ ਭੰਗ ਹੋਣ ਦਾ ਅਤੇ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਹੋਰ ਸਰਕਾਰੀ ਸੇਵਕ, ਮਾਤਮੀ ਜਲੂਸ, ਵਿਆਹ ਵਗੈਰਾ ਤੇ ਲਾਗੂ ਨਹੀਂ ਹੋਵੇਗਾ।

ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ ਲਗਾਈ ਹੈ। ਉਹਨਾਂ ਕਿ ਕਿ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜਰੂਰੀ ਹੈ।  ਇਹ ਹੁਕਮ 31 ਅਗਸਤ 2025 ਤੱਕ ਲਾਗੂ ਰਹਿਣਗੇ।

The post ਜ਼ਿਲ੍ਹਾ ਮੈਜਿਸਟ੍ਰੇਟੇ ਵੱਲੋਂ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ appeared first on Latest News, Breaking News, Crime News, Business News, Punjab News Updates: LiveGeoNews.com.