ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

ਮੋਗਾ, 6 ਨਵੰਬਰ (000) : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ […]

Continue Reading

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ […]

Continue Reading

ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ,  ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ […]

Continue Reading

ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

ਮੋਗਾ, 4 ਨਵੰਬਰ,ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ […]

Continue Reading

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਨਿਹਾਲ ਸਿੰਘ ਵਾਲਾ, 3 ਨਵੰਬਰ – ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

ਮੋਗਾ, 3 ਨਵੰਬਰ (000) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨੂੰ […]

Continue Reading

ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ

ਮੋਗਾ, 1 ਨਵੰਬਰ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ […]

Continue Reading

ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼

ਮੋਗਾ, 30 ਅਕਤੂਬਰ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ।ਇਹ ਸੁਝਾਅ ਜਾਰੀ ਕਰਦਿਆਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਡੀਏਪੀ ਸਭ ਤੋਂ […]

Continue Reading

ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਮੋਗਾ, 30 ਅਕਤੂਬਰ (000)  –ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ ਅਤੇ ਰੇਹੜੀ […]

Continue Reading

ਗੁਰਬਖਸ਼ ਸਿੰਘ ਤੇ ਉਸਦਾ ਭਤੀਜਾ ਗੁਰਮੀਤ ਸਿੰਘ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 165 ਏਕੜ ਦੀ ਖੇਤੀ

ਮੋਗਾ, 29 ਅਕਤੂਬਰ (000) –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੀ ਸਹਾਇਤਾ ਨਾਲ ਪਿੰਡ ਖੋਸਾ ਜਲਾਲ ਦਾ ਗੁਰਬਖਸ਼ ਸਿੰਘ ਅਤੇ ਉਹਨਾਂ ਦਾ […]

Continue Reading