ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ […]

Continue Reading

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ:ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, 13 ਜਨਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ।ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਵਿੱਚ ਟ੍ਰੈਫਿਕ ਸਮੱਸਿਆਵਾਂ ਤੇ ਲੱਗਦੇ ਭਾਰੀ ਜਾਮ ਦਾ ਨਿਰੀਖਣ,

ਰਾਜਪੁਰਾ, 11 ਜਨਵਰੀ: ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਪੁਰਾ ਸ਼ਹਿਰ ਵਿੱਚ ਟ੍ਰੈਫਿਕ ਭੀੜ ਵਾਲੇ ਸਥਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਐਸ.ਡੀ.ਐਮ ਅਵਿਕੇਸ਼ ਗੁਪਤਾ ਨੂੰ ਨਾਲ ਲੈ ਕੇ ਗਗਨ ਚੌਕ, ਜੀ.ਟੀ. ਰੋਡ ਅਤੇ ਟਾਹਲੀ ਵਾਲਾ ਚੌਂਕ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਗੱਡੀਆਂ ਦੀ ਭਾਰੀ ਭੀੜ ਤੇ ਜਾਮ ਵਾਲੀ ਸਥਿਤੀ ਨੂੰ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

ਪਟਿਆਲਾ, 9 ਜਨਵਰੀਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡੇ ਉਪਰਾਲੇ ਤਹਿਤ ਵਿਭਾਗ ਦੀ ਹਵਾਲਾ ਲਾਇਬਰੇਰੀ ’ਚ ਮੌਜੂਦ 1.18 ਲੱਖ ਦੇ ਕਰੀਬ ਵੱਖ-ਵੱਖ ਭਾਸ਼ਾਵਾਂ ਦੀਆਂ ਦੁਰਲੱਭ ਤੇ ਮਿਆਰੀ ਪੁਸਤਕਾਂ ਨੂੰ ਡਿਜ਼ੀਟਲ ਰੂਪ ’ਚ ਸੰਭਾਲਣ ਦਾ ਕਾਰਜ ਅੱਜ ਆਰੰਭ ਕਰ ਦਿੱਤਾ ਗਿਆ ਹੈ, ਜਿੰਨਾਂ ਵਿੱਚ 68 ਹਜ਼ਾਰ ਦੇ ਕਰੀਬ ਗੁਰਮੁਖੀ ਲਿਪੀ (ਪੰਜਾਬੀ) ਵਾਲੀਆਂ ਪੁਸਤਕਾਂ ਸ਼ਾਮਲ ਹਨ। ਇਸ ਤੋਂ ਇਲਾਵਾ […]

Continue Reading

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਬੈਠਕ

ਪਟਿਆਲਾ, 8 ਜਨਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਆਰ.ਟੀ.ਏ ਨਮਨ ਮਾਰਕੰਨ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ […]

Continue Reading

ਪਟਿਆਲਾ ਜ਼ਿਲ੍ਹੇ ‘ਚ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੋਈ

ਪਟਿਆਲਾ, 7 ਜਨਵਰੀ:ਪਟਿਆਲਾ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਤੋਂ ਬਾਅਦ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ‘ਤੇ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ ਅਤੇ ਅੱਜ ਵੋਟਰ ਸੂਚੀਆਂ ਅਤੇ ਵੋਟਾਂ ਦੀਆਂ ਸੀ.ਡੀਜ਼ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ‘ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।ਏ.ਡੀ.ਸੀ ਨੇ ਇਸ ਮੌਕੇ ਦੱਸਿਆ ਕਿ […]

Continue Reading

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਪਟਿਆਲਾ, 7 ਜਨਵਰੀ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. […]

Continue Reading

ਆਰਸੇਟੀ ਨੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਪਟਿਆਲਾ, 7 ਜਨਵਰੀ: ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਟਿਆਲਾ ਵਿਖੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ (ਆਰਸੇਟੀ) ਭਗਵਾਨ ਸਿੰਘ ਵਰਮਾ ਨੇ ਕਿਹਾ ਕਿ ਭਾਰਤੀਯ ਸਟੇਟ ਬੈਂਕ ਵੱਲੋਂ ਚਲਾਈ ਜਾ ਰਹੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ […]

Continue Reading

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੇਵੀਗੜ੍ਹ/ ਸਨੌਰ/ਪਟਿਆਲਾ, 5 ਜਨਵਰੀ:ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ (75 ਸਾਲ) ਜਿਨ੍ਹਾਂ ਦਾ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ਬਾਅਦ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ […]

Continue Reading