Politics Archives - Latest News, Breaking News, Crime News, Business News, Punjab News Updates: LiveGeoNews.com http://livegeonews.com/category/politics/ Latest News, Breaking News, Crime News, Business News, Punjab News Updates: LiveGeoNews.com Fri, 17 Jan 2025 15:22:32 +0000 en-US hourly 1 https://wordpress.org/?v=6.7.1 http://livegeonews.com/wp-content/uploads/2024/01/cropped-logo-32x32.jpg Politics Archives - Latest News, Breaking News, Crime News, Business News, Punjab News Updates: LiveGeoNews.com http://livegeonews.com/category/politics/ 32 32 ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ http://livegeonews.com/punjab-police-conducted/ http://livegeonews.com/punjab-police-conducted/#respond Fri, 17 Jan 2025 15:22:30 +0000 http://livegeonews.com/?p=28744 ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਵਿੱਚ ਇਸ ਧਾਰਾ ਦੇ ਦਾਇਰੇ ’ਤੇ ਕੇਂਦਰਿਤ ਸੀ । ਇਹ ਧਾਰਾ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ […]

The post ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ appeared first on Latest News, Breaking News, Crime News, Business News, Punjab News Updates: LiveGeoNews.com.

]]>
ਚੰਡੀਗੜ੍ਹ, 17 ਜਨਵਰੀ:

ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਵਿੱਚ ਇਸ ਧਾਰਾ ਦੇ ਦਾਇਰੇ ’ਤੇ ਕੇਂਦਰਿਤ ਸੀ । ਇਹ ਧਾਰਾ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ਦੀ ਹਿਫ਼ਾਜ਼ਤ ਕਰਦੀ ਹੈ, ਜੋ ਕਿ ਭਾਰਤੀ ਸੰਵਿਧਾਨ ਦਾ ਅਨਿੱਖੜਵਾਂ ਤੇ ਮਹੱਤਵਪੂਰਨ ਹਿੱਸਾ ਹੈ।

ਨੈਸ਼ਨਲ ਜੁਡੀਸ਼ੀਅਲ ਅਕੈਡਮੀ ਦੇ ਸਾਬਕਾ ਡਾਇਰੈਕਟਰ ਅਤੇ ਇੱਕ ਪ੍ਰਸਿੱਧ ਕਾਨੂੰਨੀ ਵਿਦਵਾਨ ਡਾ. ਬਲਰਾਮ ਗੁਪਤਾ, ਨੇ ਆਪਣੇ ਮੁੱਖ ਭਾਸ਼ਣ ਦੌਰਾਨ,  1951 ਦੇ ਇਤਿਹਾਸਕ ਕੇਸ ਏ.ਕੇ. ਗੋਪਾਲਨ ਬਨਾਮ ਮਦਰਾਸ ਰਾਜ ਤੋਂ ਲੈ ਕੇ 2017 ਦੇ ਕੇਸ ਜਸਟਿਸ ਕੇ.ਐਸ. ਪੁੱਟਾਸਵਾਮੀ (ਸੇਵਾਮੁਕਤ) ਅਤੇ ਐਨ.ਆਰ. ਬਨਾਮ ਭਾਰਤੀ ਸੰਘ ਤੱਕ ਦੇ ਹਵਾਲੇ ਰਾਹੀਂ ਇਸ ਧਾਰਾ ਦੇ ਦਾਇਰੇ ਦੇ ਵਿਸਥਾਰ ’ਤੇ ਅਧਾਰਿਤ ਅਹਿਮ ਜਾਣਕਾਰੀ ਸਾਂਝੀ ਕੀਤੀ।

ਜ਼ਿਕਰਯੋਗ ਹੈ ਕਿ ਡਾ. ਬਲਰਾਮ ਕੇ. ਗੁਪਤਾ ਇੱਕ ਉੱਘੇ ਕਾਨੂੰਨੀ ਵਿਦਵਾਨ ਹਨ, ਜਿਨ੍ਹਾਂ ਨੇ 55 ਸਾਲਾਂ ਤੋਂ ਵੱਧ ਸਮਾਂ ਇਸ ਖੇਤਰ ਵਿੱਚ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ 1968 ਵਿੱਚ ਆਈ.ਸੀ.ਪੀ.ਐਸ., ਨਵੀਂ ਦਿੱਲੀ ਵਿਖੇ ਸੰਸਦੀ ਫੈਲੋ ਵਜੋਂ ਆਪਣਾ ਪੇਸ਼ੇਵਰ ਸਫ਼ਰ  ਸ਼ੁਰੂ ਕੀਤਾ ਸੀ। ਉਹ ਪੰਜਾਬ ਯੂਨੀਵਰਸਿਟੀ ਵਿਖੇ ਕਾਨੂੰਨ ਵਿਭਾਗ ਦੇ ਪ੍ਰੋਫੈਸਰ ਅਤੇ ਚੇਅਰਮੈਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਨੂੰਨ ਫੈਕਲਟੀ ਦੇ ਆਨਰੇਰੀ ਡੀਨ ਅਤੇ ਨੈਸ਼ਨਲ ਜੁਡੀਸ਼ੀਅਲ ਅਕੈਡਮੀ, ਭੋਪਾਲ ਦੇ ਡਾਇਰੈਕਟਰ ਸਮੇਤ ਕਈ ਵੱਕਾਰੀ ਅਹੁਦਿਆਂ ’ਤੇ ਕੰਮ ਕਰ ਚੁਕੇ ਹਨ। ਡਾ. ਗੁਪਤਾ ਨੂੰ 2016 ਵਿੱਚ ਰੋਟਰੀ ਇੰਟਰਨੈਸ਼ਨਲ ਤੋਂ ਲਾਈਫਟਾਈਮ ਅਚੀਵਮੈਂਟ ਐਵਾਰਡ ਪ੍ਰਾਪਤ ਕਰਨ ਦਾ ਮਾਣ ਵੀ ਹਾਸਲ ਹੈ।

ਡਾ. ਗੁਪਤਾ, ਜੋ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀ.ਜੀ.ਪੀ. ਹਿਊਮਨ ਰਿਸੋਰਸ ਡਿਵੈਲਪਮੈਂਟ (ਐਚ.ਆਰ.ਡੀ.) ਅਤੇ ਵੈਲਫੇਅਰ ਈਸ਼ਵਰ ਸਿੰਘ ਦੇ ਨਾਲ ਸ਼ਿਰਕਤ ਕਰ ਰਹੇ ਸਨ, ਨੇ ਵਰਕਸ਼ਾਪ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਵਾਲੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ ਨੀਤੀ ਅਤੇ ਨਿਯਮ ਐਸ.ਕੇ. ਅਸਥਾਨਾ, ਸਪੈਸ਼ਲ ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਵੀ ਵਰਕਸ਼ਾਪ ਵਿੱਚ ਸ਼ਾਮਲ ਹੋਏ।

ਡਾ. ਗੁਪਤਾ ਦੇ ਭਾਸ਼ਣ ਨੇ ਪੁਲਿਸਿੰਗ ਦੇ ਸੰਦਰਭ ਵਿੱਚ ਮੌਲਿਕ ਅਧਿਕਾਰਾਂ ਨੂੰ ਬਰਕਰਾਰ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਉਪਬੰਧ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ  , ਸੰਵਿਧਾਨ ਵਿੱਚ ਦਰਸਾਏ ਲੋਕਾਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਅਤੇ ਹੋਰ ਅਹਿਮ ਮਾਮਲਿਆਂ ਵਿੱਚ ਮਹੱਤਵਪੂਰਨ ਸੰਵਿਧਾਨਕ ਫਰਜ਼ ਨਿਭਾਉਂਦੀ ਹੈ।

ਡਾ. ਗੁਪਤਾ ਨੇ ਅੱਗੇ ਵਿਵੇਕਸ਼ੀਲ ਅਤੇ ਸੇਧਪੂਰਨ ਗੱਲਬਾਤ ਵਿੱਚ ਹਿੱਸਾ ਲਿਆ ਜਿਸਨੇ ਸੈਸ਼ਨ ਨੂੰ ਹੋਰ ਲਾਭਕਾਰੀ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇਸੇ ਤਰ੍ਹਾਂ ਦੀਆਂ ਵਰਕਸ਼ਾਪਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਆਯੋਜਨ ਜਾਰੀ ਰੱਖੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਅਧਿਕਾਰੀ ਆਪਣੇ ਫਰਜ਼ਾਂ ਨੂੰ ਨਿਰਪੱਖਤਾ ਅਤੇ ਤਨਦੇਹੀ  ਨਾਲ ਨਿਭਾਉਣ ਲਈ ਜ਼ਰੂਰੀ ਗਿਆਨ ਅਤੇ ਹੁਨਰਾਂ ਨਾਲ ਲੈਸ ਰਹਿਣ।

ਇਸ ਮੌਕੇ ’ਤੇ ਏਡੀਜੀਪੀ (ਤਕਨੀਕੀ ਸਹਾਇਤਾ ਸੇਵਾਵਾਂ) ਰਾਮ ਸਿੰਘ, ਏਡੀਜੀਪੀ (ਐਨਆਰਆਈ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ (ਟਰੈਫਿਕ) ਏ.ਐਸ. ਰਾਏ, ਏਡੀਜੀਪੀ (ਸਾਈਬਰ ਕ੍ਰਾਈਮ) ਵੀ. ਨੀਰਜਾ, ਡਾਇਰੈਕਟਰ (ਪੀਪੀਏ) ਫਿਲੌਰ ਅਨੀਤਾ ਪੁੰਜ, ਏਡੀਜੀਪੀ (ਪ੍ਰੋਵੀਜ਼ਨਿੰਗ) ਜੀ ਨਾਗੇਸ਼ਵਰ ਰਾਓ, ਡਾਇਰੈਕਟਰ (ਪੰਜਾਬ ਬੀਓਆਈ) ਐਲ.ਕੇ. ਯਾਦਵ, ਏਡੀਜੀਪੀ ਆਈਵੀਸੀ ਨੌਨਿਹਾਲ ਸਿੰਘ, ਏਡੀਜੀਪੀ ਇੰਟੈਲੀਜੈਂਸ ਆਰ.ਕੇ ਜੈਸਵਾਲ, ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸ.ਪੀ.ਐਸ. ਪਰਮਾਰ, ਏਡੀਜੀਪੀ (ਅੰਦਰੂਨੀ ਸੁਰੱਖਿਆ) ਸ਼ਿਵ ਕੁਮਾਰ ਵਰਮਾ, ਆਈਜੀਪੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ, ਆਈਜੀਪੀ (ਰੇਲਵੇ) ਬਲਜੋਤ ਸਿੰਘ, ਆਈਜੀਪੀ ਬਾਬੂ ਲਾਲ ਮੀਨਾ, ਡੀਆਈਜੀ ਨੀਲਾਂਬਰੀ ਜਗਦਲੇ, ਡੀਆਈਜੀ ਅਲਕਾ ਮੀਨਾ, ਡੀਆਈਜੀ ਜੇ. ਐਲਨਚੇਜ਼ੀਅਨ ਅਤੇ ਡੀਆਈਜੀ ਸੁਖਵੰਤ ਸਿੰਘ ਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਸ਼ਾਮਲ ਸਨ।

The post ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/punjab-police-conducted/feed/ 0
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ http://livegeonews.com/saund-issued-strict-instructions/ http://livegeonews.com/saund-issued-strict-instructions/#respond Fri, 17 Jan 2025 15:19:01 +0000 http://livegeonews.com/?p=28741 ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ […]

The post ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

]]>
ਚੰਡੀਗੜ੍ਹ, 17 ਜਨਵਰੀ:

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ ਅਤੇ ਜਦੋਂ ਤੱਕ ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਨਹੀਂ ਮਿਲਦੀਆਂ ਉਦੋਂ ਤੱਕ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਪੰਜਾਬ ਦੇ ਸਾਰੇ ਫੋਕਲ ਪੁਆਇੰਟ ਸਾਰੀਆਂ ਸਹੂਲਤਾਂ ਨਾਲ ਲੈਸ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਵਿੱਚ ਰੁਚੀ ਵਿਖਾ ਰਹੇ ਹਨ ਪਰ ਕੁਝ ਵਿਭਾਗਾਂ ਵਿੱਚ ਉਨ੍ਹਾਂ ਨੂੰ ਪ੍ਰਵਾਨਗੀਆਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੌਂਦ ਨੇ ਨਿਰਦੇਸ਼ ਦਿੱਤੇ ਕਿ ਜ਼ਮੀਨ ਪ੍ਰਾਪਤ ਕਰਨ ਤੋਂ ਲੈ ਕੇ, ਆਨਲਾਈਨ ਪ੍ਰਵਾਨਗੀਆਂ ਲੈਣ ਤੱਕ ਅਤੇ ਕਿਸੇ ਵੀ ਉਦਯੋਗ ਦੀ ਸਥਾਪਤੀ ਤੱਕ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਅਜਿਹੇ ਨਿਵੇਸ਼ਕਾਂ ਦੀ ਮਦਦ ਕਰਨ ਅਤੇ ਜੇਕਰ ਕਿਸੇ ਪੱਧਰ ਉੱਤੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸ ਕੇ ਅਜਿਹੇ ਮਸਲੇ ਹੱਲ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਾਲ ਲੱਗਦਾ ਪੰਜਾਬ ਦਾ ਖੇਤਰ ਬਹੁਤ ਰਮਣੀਕ ਅਤੇ ਖੂਬਸੂਰਤ ਹੈ ਜਿਸ ਨੂੰ ਕਿ ਸੈਰ ਸਪਾਟੇ ਲਈ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਮਕਸਦ ਲਈ ਕੋਈ ਉਚਿਤ ਯੋਜਨਾ ਤਿਆਰ ਕਰਨ ਦੀ ਵੀ ਹਦਾਇਤ ਕੀਤੀ ਹੈ।

 ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ‘ਚ ਬਿਹਤਰ ਤਾਲਮੇਲ ਬਣਾਉਣਾ ਸੀ ਤਾਂ ਜੋ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਲਈ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਮੀਟਿੰਗ ਵਿਚ ਉਦਯੋਗ, ਇਨਵੈਸਟ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਹਾਜ਼ਰ ਸਨ।

ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰੀ ਟੀਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਭਰਪੂਰ ਯਤਨ ਕਰ ਰਹੀ ਹੈ ਅਤੇ ਬਹੁਤ ਸਾਰੇ ਸਨਅਤੀ ਘਰਾਣੇ ਪੰਜਾਬ ‘ਚ ਨਿਵੇਸ਼ ਲਈ ਦਿਲਚਸਪੀ ਦਿਖਾ ਰਹੇ ਹਨ। ਸੌਂਦ ਨੇ ਕਿਹਾ ਕਿ ਕੁਝ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਏ ਹਨ, ਜਿੱਥੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਜ਼ਮੀਨ ਦੇਣ ਦੀ ਪ੍ਰਕਿਰਿਆ ਵਿਚ ਕੁਝ ਰੁਕਾਵਟਾਂ ਆ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ‘ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਸਾਰੇ ਸਬੰਧਤ ਵਿਭਾਗਾਂ ਨਾਲ ਸੁਚਾਰੂ ਤਾਲਮੇਲ ਰੱਖਣ ਲਈ ਕਿਹਾ।

ਸੌਂਦ ਨੇ ਕਿਹਾ ਕਿ ਨਵੇਂ ਨਿਵੇਸ਼ ਨਾਲ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਮਿਲੇਗਾ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਸ ਲਈ ਨਵੀਆਂ ਸਨਅਤਾਂ ਦੀ ਸਥਾਪਤੀ ਲਈ ਜ਼ਮੀਨ ਲੈਣ ਤੋਂ ਲੈ ਕੇ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਅਧਿਕਾਰੀ ਸੁਚਾਰੂ ਅਤੇ ਖੱਜਲ-ਖੁਆਰੀ ਮੁਕਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਕਿਸੇ ਵੀ ਪ੍ਰੋਜੈਕਟ ਵਿੱਚ ਅੜਿੱਕਾ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਮੀਟਿੰਗ ਵਿੱਚ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਉਦਯੋਗ ਵਿਭਾਗ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਤੇ ਡਾਇਰੈਕਟਰ ਪਰਮਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

The post ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/saund-issued-strict-instructions/feed/ 0
 ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ http://livegeonews.com/more-than-7000-voters-of-m/ http://livegeonews.com/more-than-7000-voters-of-m/#respond Fri, 17 Jan 2025 13:15:10 +0000 http://livegeonews.com/?p=28738 ਮੋਗਾ 17 ਜਨਵਰੀ :            ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਹਨਾਂ […]

The post  ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ appeared first on Latest News, Breaking News, Crime News, Business News, Punjab News Updates: LiveGeoNews.com.

]]>
ਮੋਗਾ 17 ਜਨਵਰੀ :
            ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮੋਗਾ ਦੇ 7000 ਤੋਂ ਵਧੇਰੇ ਵੋਟਰਾਂ ਨੇ ਆਪਣੇ ਆਪ ਨੂੰ ਆਨਲਾਈਨ ਰਜਿਸਟਰ ਕੀਤਾ ਹੈ ਜਿਸ ਵਿੱਚ 3800 ਤੋਂ ਵਧੇਰੇ ਮਰਦ ਵੋਟਰ ਅਤੇ 3200 ਤੋਂ ਵਧੇਰੇ ਔਰਤ ਵੋਟਰ ਸ਼ਾਮਿਲ ਹਨ।  
            ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲੇ ਤੋਂ ਬਾਅਦ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਉਹਨਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਰਾਜ ਪੱਧਰੀ ਮੁਕਾਬਲਿਆਂ ਦੇ ਸੂਬਾ ਪੱਧਰ ‘ਤੇ ਜੇਤੂਆਂ ਨੂੰ ਪਹਿਲਾ ਇਨਾਮ ਵਿੰਡੋਂ ਲੈਪਟਾਪ,ਦੂਜਾ ਇਨਾਮ ਐਂਡਰੋਇਡ ਟੈਬਲੇਟ ਅਤੇ ਤੀਜਾ ਇਨਾਮ ਸਮਾਰਟ ਵਾਚ ਦੇ ਕੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰਗੰਲ ਦੇ ਹੁਕਮਾਂ ਤਹਿਤ ਇਹਨਾਂ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਅਤੇ ਹੋਰ ਹਰੇਕ ਵਰਗ ਦੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਗਈ ਸੀ ਤਾਂ ਕਿ ਵੱਧ ਤੋਂ ਵੱਧ ਵੋਟਰ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੇ ਸੰਵਿਧਾਨ ਪ੍ਰਤੀ, ਆਪਣੀ ਵੋਟ ਪ੍ਰਤੀ ਅਤੇ ਲੋਕਤੰਤਰ ਪ੍ਰਣਾਲੀ ਤੋਂ ਜਾਣੂੰ ਹੋ ਸਕਣ।
          ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਪ੍ਰਤੀ ਜਾਗਰੂਕ ਕਰਨ ਲਈ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਵਿੱਚ ਮੋਗਾ ਦੇ ਵੋਟਰਾਂ ਨੇ ਦਿਲਚਸਪੀ ਦਿਖਾਈ ਹੈ। ਉਹਨਾਂ ਰਜਿਸਟਰਡ ਵੋਟਰਾਂ ਨੂੰ ਇਹਨਾਂ ਕੁਇੱਜ ਮੁਕਾਬਲਿਆਂ ਵਿੱਚੋਂ ਚੰਗੇ ਅੰਕ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।  

The post  ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/more-than-7000-voters-of-m/feed/ 0
ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ http://livegeonews.com/the-students-of-government/ http://livegeonews.com/the-students-of-government/#respond Fri, 17 Jan 2025 13:12:48 +0000 http://livegeonews.com/?p=28735 ਬਟਾਲਾ, 17 ਜਨਵਰੀ (   ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ […]

The post ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ appeared first on Latest News, Breaking News, Crime News, Business News, Punjab News Updates: LiveGeoNews.com.

]]>
ਬਟਾਲਾ, 17 ਜਨਵਰੀ (   ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਰਕਾਰੀ ਕੱਨਿਆ ਸੀਨੀਅਰ ਸੈਕੰਡਰੀ ਸਕੂਲ ਕੈੰਪ ਬਟਾਲਾ ਵਿਖੇ ਪ੍ਰੰਸੀਪਲ ਤਜਿੰਦਰ ਕੌਰ ਦੀ ਯੋਗ ਅਗਵਾਈ ਅਤੇ ਮੈਡਮ ਪ੍ਰਦੀਪ ਕੌਰ ਦੀ ਦੇਖ ਰੇਖ ਹੇਠ ਸੈਮੀਨਾਰ ਲਗਾਇਆ ਗਿਆ । ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਪੋਲੀਟੈਕਨਿਕ ਕਾਲਜ ਤੋਂ  ਇੰਚਾਰਜ ਕੈਮੀਕਲ ਵਿਭਾਗ ਮੈਡਮ ਰੇਖਾ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਅਤੇ ਮੈਡਮ ਰੇਖਾ ਨੇ ਦੱਸਿਆ ਕਿ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ। ਵਿਦਿਅਤਰਥੀਆਂ ਦੇ ਨੰਬਰਾਂ ਦੇ ਅਧਾਰ ਤੇ ਲਾਗੂ ਵਜੀਫਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਕਾਲਜ ਦੀਆਂ ਫੀਸਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80%, 80% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90% ਅਤੇ 90% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।

ਸੈਮੀਨਾਰ ਦੀ ਸਮਾਪਤੀ ਮੌਕੇ ਸਕੂਲ ਦੇ ਪ੍ਰਿੰਸੀਪਲ ਤਜਿੰਦਰ ਕੌਰ ਨੇ ਆਏ ਹੋਏ ਮਾਹਰਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਅੱਗੇ ਵੀ ਇਸ ਤਰਾਂ ਦੇ ਸੈਮੀਨਾਰ ਲਗਵਾਏ ਜਾਣਗੇ।

The post ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/the-students-of-government/feed/ 0
ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ http://livegeonews.com/livestock-census-will-be-completed/ http://livegeonews.com/livestock-census-will-be-completed/#respond Fri, 17 Jan 2025 13:10:20 +0000 http://livegeonews.com/?p=28732 ਮਾਨਸਾ, 17 ਜਨਵਰੀ :ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 25 ਨਵੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਣੀ ਹੈ। ਇਸ ਕੰਮ ਲਈ ਜ਼ਿਲ੍ਹਾ ਮਾਨਸਾ ਵਿਖੇ 54 ਗਿਣਤੀਕਾਰ ਅਤੇ 12 ਸੁਪਰਵਾਇਜ਼ਰ ਲਗਾਏ ਗਏ ਹਨ ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ। ਚੱਲ ਰਹੀ […]

The post ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ appeared first on Latest News, Breaking News, Crime News, Business News, Punjab News Updates: LiveGeoNews.com.

]]>
ਮਾਨਸਾ, 17 ਜਨਵਰੀ :
ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 25 ਨਵੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਣੀ ਹੈ। ਇਸ ਕੰਮ ਲਈ ਜ਼ਿਲ੍ਹਾ ਮਾਨਸਾ ਵਿਖੇ 54 ਗਿਣਤੀਕਾਰ ਅਤੇ 12 ਸੁਪਰਵਾਇਜ਼ਰ ਲਗਾਏ ਗਏ ਹਨ ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ। ਚੱਲ ਰਹੀ ਇਸ ਪਸ਼ੂਧਨ ਗਣਨਾ ਦਾ ਜਾਇਜ਼ਾ ਲੈਣ ਲਈ ਸੰਯੁਕਤ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਮਦੀਪ ਵਾਲੀਆ ਅਤੇ ਡਿਪਟੀ ਡਾਇਰੈਕਟਰ ਡਾ. ਰਵੀਕਾਂਤ ਵਿਸ਼ੇਸ਼ ਤੌਰ ’ਤੇ ਮਾਨਸਾ ਪੰਹੁਚੇ।
ਸਟਾਫ਼ ਨਾਲ ਮੀਟਿੰਗ ਦੌਰਾਨ ਡਾ. ਰਵੀਕਾਂਤ ਨੇ ਕਿਹਾ ਕਿ ਪਸ਼ੂਧਨ ਗਣਨਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਗਣਨਾ ਦੌਰਾਨ ਉਨ੍ਹਾਂ ਦਾ ਸੰਪੂਰਨ ਸਹਿਯੋਗ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਗਣਨਾ ਦਾ ਇਹ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹੇਗਾ।
ਡਿਪਟੀ ਡਾਇਰੈਕਟਰ ਮਾਨਸਾ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਪਸ਼ੂ, ਕੁੱਤੇ, ਮੁਰਗੀਆਂ ਆਦਿ ਦੀ ਨਸਲ ਆਧਾਰਿਤ ਗਿਣਤੀ ਕੀਤੀ ਜਾਣੀ ਹੈ ਅਤੇ ਹੁਣ ਤੱਕ 54 ਹਜ਼ਾਰ ਪਸ਼ੂਆਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਗਿਣਤੀਕਾਰ ਉਨ੍ਹਾਂ ਦੇ ਘਰਾਂ ਵਿੱਚ ਆਉਣ ਤਾਂ ਆਪਣੇ ਘਰ ਦੇ ਸਾਰੇ ਪਸ਼ੂਆਂ ਦੀ ਸਹੀ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਐਡੀਸ਼ਨਲ ਡਾਇਰੈਕਟਰ ਮਾਨਸਾ ਡਾ. ਮੁਹੰਮਦ ਸਲੀਮ, ਐਸ.ਵੀ.ਓ. ਸਰਦੂਲਗੜ੍ਹ ਡਾ. ਗਣਪਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਇੰਦਰਜੀਤ ਸਿੰਘ ਮੌਜੂਦ ਸਨ।

The post ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/livestock-census-will-be-completed/feed/ 0
ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ http://livegeonews.com/examples-of-courage-and/ http://livegeonews.com/examples-of-courage-and/#respond Fri, 17 Jan 2025 13:08:03 +0000 http://livegeonews.com/?p=28729 ਮਾਲੇਰਕੋਟਲਾ, 17 ਜਨਵਰੀ (000) –              ” ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।” ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।           ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।            ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।            ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ – ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।           ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

The post ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ appeared first on Latest News, Breaking News, Crime News, Business News, Punjab News Updates: LiveGeoNews.com.

]]>
ਮਾਲੇਰਕੋਟਲਾ, 17 ਜਨਵਰੀ (000) –

             ” ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।” ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।

          ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।

           ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।

           ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ – ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।

          ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

The post ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/examples-of-courage-and/feed/ 0
ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ http://livegeonews.com/pursuant-to-the-orders/ http://livegeonews.com/pursuant-to-the-orders/#respond Fri, 17 Jan 2025 13:04:45 +0000 http://livegeonews.com/?p=28726 ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ: ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ […]

The post ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ appeared first on Latest News, Breaking News, Crime News, Business News, Punjab News Updates: LiveGeoNews.com.

]]>
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ:

ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰਾਂ ਨੂੰ  ਟੋਭਿਆਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਕੇ ਰਿਪੋਰਟ ਦੇਣ ਸਬੰਧੀ ਆਦੇਸ਼ ਦਿੱਤੇ ਗਏ ਸਨ, ਜਿਸ ਅਨੁਸਾਰ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਕੋਰਟ ਵੱਲੋਂ 21 ਜਨਵਰੀ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਜਿਸ ਕਾਰਨ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ।

ਕਾਰਜ ਸਾਧਕ ਅਫਸਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਨਗਰ ਪੰਚਾਇਤ ਵੱਲੋਂ ਸਮੇਂ-ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਜ਼ਮੀਨਾਂ ‘ਤੇ ਗੈਰ ਕਾਨੂੰਨੀ ਕਬਜ਼ੇ ਨਾ ਕਰਨ ਤਾਂ ਜੋ ਵਿਭਾਗ ਨੂੰ ਅਜਿਹੀ ਕਾਰਵਾਈ ਲਈ ਮਜਬੂਰ ਨਾ ਹੋਣਾ ਪਵੇ।

The post ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/pursuant-to-the-orders/feed/ 0
ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ http://livegeonews.com/punjab-government-started/ http://livegeonews.com/punjab-government-started/#respond Fri, 17 Jan 2025 13:02:10 +0000 http://livegeonews.com/?p=28723 ਗੁਰਦਾਸਪੁਰ, 17 ਜਨਵਰੀ (          ) – ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ […]

The post ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ appeared first on Latest News, Breaking News, Crime News, Business News, Punjab News Updates: LiveGeoNews.com.

]]>
ਗੁਰਦਾਸਪੁਰ, 17 ਜਨਵਰੀ (          ) – ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਾਲ ਦੇ ਅੰਤ ਤੱਕ 2100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਕੇ ਇੱਕ ਇਤਿਹਾਸਕ ਪ੍ਰਾਪਤੀ ਕੀਤੀ ਹੈ, ਜਿਸ ਵਿੱਚ ਨਹਿਰਾਂ ਦੀ ਵਿਆਪਕ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਨੂੰ ਸੁਰਜੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸਥਾਰਤ ਕਾਰਜਾਂ ਨਾਲ ਪਾਣੀ ਦੀ ਸਮਾਨ ਵੰਡ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਟੇਲਾਂ ਤੱਕ ਕਿਸਾਨਾਂ ਵਾਸਤੇ ਪਾਣੀ ਉਪਲਬਧ ਕਰਵਾ ਕੇ ਮਹੱਤਵਪੂਰਨ ਸੁਧਾਰ ਕੀਤਾ ਗਿਆ ਹੈ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਸਰਹਿੰਦ ਫੀਡਰ ਦੀ ਰੀਲਾਈਨਿੰਗ ਰਾਹੀਂ ਸੇਮ ਦੀ ਸਮੱਸਿਆ ਨੂੰ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ 671.478 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚੋਂ ਹੁਣ ਤੱਕ 89.61 ਕਿੱਲੋਮੀਟਰ ਰੀਲਾਈਨਿੰਗ ਦੇ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਿਸ ‘ਤੇ 543.43 ਕਰੋੜ ਰੁਪਏ ਖ਼ਰਚ ਹੋ ਚੁੱਕੇ ਹਨ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਖਾਲ਼ਿਆਂ ਦੀ ਬਹਾਲੀ ਸਬੰਧੀ ਮੁਹਿੰਮ ਦੇ ਵੀ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਦੋ ਤੋਂ ਤਿੰਨ ਦਹਾਕਿਆਂ ਤੱਕ ਬੰਦ ਪਏ 15947 ਖਾਲ਼ਿਆਂ ਨੂੰ ਵਿਭਾਗ ਨੇ ਸਫ਼ਲਤਾਪੂਰਵਕ ਸੁਰਜੀਤ ਕੀਤਾ ਹੈ। ਇਸ ਪਹਿਲਕਦਮੀ ਨਾਲ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਵਿੱਚ ਸਿੰਜਾਈ ਲਈ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।

ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਗਤੀਸ਼ੀਲ ਤਬਦੀਲੀ ਕਰਦਿਆਂ ਖਾਲ਼ਿਆਂ ਦੀ ਮੁਰੰਮਤ 25 ਸਾਲਾਂ ਤੋਂ ਪਹਿਲਾਂ ਨਾ ਕਰਨ ਸਬੰਧੀ ਪਾਬੰਦੀ ਹਟਾ ਦਿੱਤੀ ਹੈ ਜਿਸ ਨਾਲ ਖੇਤਰੀ ਅਧਿਕਾਰੀ ਹੁਣ ਤੁਰੰਤ ਖਾਲ਼ਿਆਂ ਦੀ ਮੁਰੰਮਤ ਅਤੇ ਬਹਾਲੀ ਸਬੰਧੀ ਕਾਰਜ ਕਰਨ ਦੇ ਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਅਤੇ ਸੂਬੇ ਦੇ ਫੰਡਾਂ ਨੂੰ ਜੋੜ ਕੇ ਸੂਬੇ ਨੇ ਸਿਰਫ਼ ਦੋ ਸਾਲਾਂ ਵਿੱਚ 700 ਕਿੱਲੋਮੀਟਰ ਤੱਕ ਫੈਲੇ 909 ਤੋਂ ਵੱਧ ਖਾਲ਼ਿਆਂ ਨੂੰ ਸੁਰਜੀਤ ਕੀਤਾ ਹੈ।

The post ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/punjab-government-started/feed/ 0
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ http://livegeonews.com/cabinet-minister-harbhajan-singh-7/ http://livegeonews.com/cabinet-minister-harbhajan-singh-7/#respond Fri, 17 Jan 2025 12:59:14 +0000 http://livegeonews.com/?p=28720 ਅੰਮ੍ਰਿਤਸਰ, 17 ਜਨਵਰੀ 2025- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ ਦੇਸ਼ ਵਿੱਚ ਦੁਬਾਰਾ ਹਾਕੀ ਪ੍ਰੇਮ ਬੱਚਿਆਂ ਵਿੱਚ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਸਾਡੇ ਜਿਲ੍ਹੇ […]

The post ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ appeared first on Latest News, Breaking News, Crime News, Business News, Punjab News Updates: LiveGeoNews.com.

]]>
ਅੰਮ੍ਰਿਤਸਰ, 17 ਜਨਵਰੀ 2025-

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ ਦੇਸ਼ ਵਿੱਚ ਦੁਬਾਰਾ ਹਾਕੀ ਪ੍ਰੇਮ ਬੱਚਿਆਂ ਵਿੱਚ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਸਾਡੇ ਜਿਲ੍ਹੇ ਅੰਮ੍ਰਿਤਸਰ ਦੇ ਪਿੰਡ ਤਿੰਮੋਵਾਲ ਦੇ ਵਸਨੀਕ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ 2024 , ਮੇਰੇ ਹਲਕੇ ਦੇ ਪਿੰਡ ਰਜਧਾਨ ਦੇ ਵਸਨੀਕ ਸ ਜਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਕਾਕਾ ਨੂੰ ਅਰਜਨ ਐਵਾਰਡ ਦੇਸ਼ ਦੇ ਰਾਸ਼ਟਰਪਤੀ ਵਲੋਂ ਮਿਲਿਆ ਹੈ। ਉਨਾਂ ਉਕਤ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਸ ਹੈ ਕਿ ਜਿੱਥੇ ਇਹ ਖਿਡਾਰੀ ਖੇਡ ਵਿੱਚ ਹੋਰ ਬੁਲੰਦੀਆਂ ਨੂੰ ਛੂਹਣਗੇ ਉੱਥੇ ਇਹਨਾਂ ਵੱਲ ਵੇਖ ਕੇ ਇਹਨਾਂ ਦੇ ਪਾਏ ਹੋਏ ਪੂਰਨਿਆਂ ਉਤੇ ਚੱਲ ਕੇ ਸਾਡੇ ਪੰਜਾਬ ਦੇ ਵਿੱਚ ਖੇਡਾਂ ਦੀ ਨਵੀਂ ਪਨੀਰੀ ਤਿਆਰ ਹੋਵੇਗੀ, ਜੋ ਕਿ ਦੇਸ਼ ਦਾ ਨਾਂ ਆਉਣ ਵਾਲੇ ਸਮੇਂ ਵਿੱਚ ਰੌਸ਼ਨ ਕਰੇਗੀ।

        ਜ਼ਿਕਰ ਯੋਗ ਹੈ ਕਿ ਹਰਮਨਪ੍ਰੀਤ ਸਿੰਘ ਖੇਡ ਰਤਨ ਪੁਰਸਕਾਰ ਨਾਲ ਸਨਮਾਨਤ ਹੋਣ ਵਾਲਾ ਪੰਜਵਾਂ ਪੰਜਾਬੀ ਖਿਡਾਰੀ ਅਤੇ ਦੇਸ਼ ਦਾ ਛੇਵਾਂ ਹਾਕੀ ਖਿਡਾਰੀ ਹੈ। ਭਾਰਤੀ ਹਾਕੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਜਿਸ ਨੂੰ ਆਪਣੀ ਕਪਤਾਨੀ ਹੇਠ ਭਾਰਤ ਨੂੰ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿਤਾਉਣ ਕਰਕੇ ਦੁਨੀਆਂ “ਹਾਕੀ ਦੇ ਸਰਪੰਚ” ਨਾਲ ਪੁਕਾਰਦੀ ਹੈ। ਹਰਮਨਪ੍ਰੀਤ ਸਿੰਘ ਬਾਬਾ ਬਕਾਲਾ ਨੇੜਲੇ ਪਿੰਡ ਤਿੰਮੋਵਾਲ ਦਾ ਜੰਮਪਲ ਹੈ। ਜੂਨੀਅਰ ਹਾਕੀ ਵਿਸ਼ਵ ਕੱਪ ਦੇ ਸੋਨ ਤਮਗੇ ਤੋਂ ਸੁਨਿਹਰੀ ਸਫ਼ਰ ਸ਼ੁਰੂ ਕਰਨ ਵਾਲੇ ਭਾਰਤੀ ਹਾਕੀ ਟੀਮ ਦੇ ਡਿਫੈਂਡਰ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਦੋਵੇਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਪੈਰਿਸ ਵਿਖੇ ਉਹ 10 ਗੋਲਾਂ ਨਾਲ ਟਾਪ ਸਕੋਰਰ ਬਣਿਆ। 241 ਮੈਚਾਂ ਵਿੱਚ 212 ਗੋਲਾਂ ਨਾਲ ਉਹ ਗੋਲ ਕਰਨ ਵਿੱਚ ਧਿਆਨ ਚੰਦ ਤੇ ਬਲਬੀਰ ਸਿੰਘ ਸੀਨੀਅਰ ਤੋਂ ਬਾਅਦ ਤੀਜੇ ਨੰਬਰ ਉੱਪਰ ਹੈ। ਆਪਣੇ ਖੇਡ ਕਰੀਅਰ ਵਿੱਚ ਹਰਮਨਪ੍ਰੀਤ ਸਿੰਘ ਨੇ ਇੱਕ ਵਾਰ ਏਸ਼ੀਅਨ ਗੇਮਜ਼, ਇੱਕ ਵਾਰ ਏਸ਼ੀਆ ਕੱਪ, ਤਿੰਨ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗ਼ਾ, ਦੋ ਵਾਰ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾ, ਪ੍ਰੋ ਲੀਗ ਅਤੇ ਵਿਸ਼ਵ ਹਾਕੀ ਲੀਗ ਵਿੱਚ ਇੱਕ-ਇੱਕ ਵਾਰ ਕਾਂਸੀ ਦਾ ਤਮਗ਼ਾ ਤੇ ਇੱਕ ਵਾਰ ਕਾਮਨਵੈਲਥ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਵਜੋਂ ਸੇਵਾਵਾਂ ਨਿਭਾ ਰਿਹਾ ਹਰਮਨਪ੍ਰੀਤ ਸਿੰਘ ਅਰਜੁਨ ਐਵਾਰਡ ਜੇਤੂ ਹੈ। ਉਹ ਤਿੰਨ ਵਾਰ ਐਫ.ਆਈ.ਐਚ. ਵੱਲੋਂ ਵਰਲਡ ਪਲੇਅਰ ਆਫ ਦਾ ਯੀਅਰ ਐਲਾਨਿਆ ਗਿਆ ਹੈ।

The post ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/cabinet-minister-harbhajan-singh-7/feed/ 0
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ http://livegeonews.com/the-department-of-rural/ http://livegeonews.com/the-department-of-rural/#respond Fri, 17 Jan 2025 12:56:30 +0000 http://livegeonews.com/?p=28717 ਸ੍ਰੀ ਮੁਕਤਸਰ ਸਾਹਿਬ, 17 ਜਨਵਰੀ                                          ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ ਗੁਰਦਰਸ਼ਨ  ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ।                                      ਇਸ ਮੌਕੇ […]

The post ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ appeared first on Latest News, Breaking News, Crime News, Business News, Punjab News Updates: LiveGeoNews.com.

]]>
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ

                                         ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ ਗੁਰਦਰਸ਼ਨ  ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ।

                                     ਇਸ ਮੌਕੇ ਤੇ ਸ੍ਰੀ ਕੁੰਡਲ ਨੇ ਕਿਹਾ ਕਿ ਸਾਨੂੰ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ  ਵਰਤੋ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ  ਅਤੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਆਮ ਵਰਗਾ ਬਣਾਈ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਛਾਂਦਾਰ ਪੌਦੇ ਲਗਾਉਣੇ ਚਾਹੀਦੇ ਹਨ।

                                     ਉਂਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹਨਾਂ ਵਹੀਕਲਾਂ ਜਾਂ ਫੈਕਟਰੀਆਂ ਰਾਹੀਂ ਵੱਧ ਧੂਆਂ ਨਿਕਲਦਾ ਹੈ, ਇਹਨਾਂ ਦੀ ਘੱਟ ਤੋਂ ਘੱਟ ਵਰਤੀ ਕਰਨੀ ਚਾਹੀਦੀ ਹੈ।

                                     ਉਹਨਾਂ ਅੱਗੇ ਕਿਹਾ ਕਿ ਸਾਨੂੰ ਅੱਜ ਦੇ ਯੁੱਗ ਵਿੱਚ ਲਕੜੀ ਅਤੇ ਕੋਲੇ ਦੀ ਘੱਟ ਵਰਤੋ ਕਰਨੀ ਚਾਹੀਦੀ ਹੈ।

                                       ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸੂਰਜੀ ਊਰਜਾ ਦਾ ਵੱਧ ਤੋਂ ਵੱਧ ਲਾਭ ਉਂਠਾਉਣ ਲਈ ਸੋਲਰ ਸਿਸਟਮ ਨੂੰ ਅਪਨਾਉਣਾ ਚਾਹੀਦਾ  ਹੈ ਅਤੇ ਇਲੈਕਟਰੋਨਿਕ ਵਹੀਕਲਾਂ ਦੀ ਵਰਤੋ ਕਰਨੀ ਚਾਹੀਦੀ ਹੈ ।

                                  ਇਸ ਮੌਕੇ ਤੇ ਸਵੈ ਸਹਾਇਤਾ ਗਰੁਪ ਚਲਾਉਣ ਵਾਲੀਆਂ ਔਰਤਾਂ ਨੂੰ ਪੌਦੇ ਦੇ  ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦਾ ਸੁਨੇਹਾ ਵੀ ਦਿੱਤਾ ਗਿਆ।

                                   ਇਸ ਮੌਕੇ ਤੇ ਡਾ.  ਕਰਨਜੀਤ ਸਿੰਘ (ਆਤਮਾ) ਡਾ ਜੋਬਨਦੀਪ ਸਿੰਘ ਏ.ਡੀ.ਓ ਤੋਂ ਇਲਾਵਾ ਸਲੈਫ ਗਰੁਪ ਦੇ ਨੁਮਾਇਦੇ ਹਾਜ਼ਰ ਸਨ।

The post ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/the-department-of-rural/feed/ 0