Politics Archives - Latest News, Breaking News, Crime News, Business News, Punjab News Updates: LiveGeoNews.com

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ*
ਚੰਡੀਗੜ੍ਹ, 24 ਅਗਸਤ:     ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।
ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਅੱਖਾਂ ਦਾਨ ਕਰਨਾ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਕਿਸੇ ਨੇਤਰਹੀਣ ਵਿਅਕਤੀ ਨੂੰ ਨਜ਼ਰ ਦਾ ਤੋਹਫ਼ਾ ਦੇ ਸਕਦਾ ਹੈ।”
41ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਇਸ ਪੰਦਰਵਾੜੇ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਚਲਾਏਗਾ।
ਡਾ. ਬਲਬੀਰ ਸਿੰਘ, ਜੋ ਖ਼ੁਦ ਇੱਕ ਅੱਖਾਂ ਦੇ ਸਰਜਨ ਹਨ, ਨੇ ਜਾਣਕਾਰੀ ਦਿੱਤੀ ਕਿ ਕਾਰਨੀਆ ਦੇ ਨੁਕਸਾਨ ਕਾਰਨ ਅੰਨ੍ਹਾਪਣ ਹੁੰਦਾ ਹੈ, ਜਿਸ ਨੂੰ ਕਾਰਨੀਅਲ ਅੰਨ੍ਹਾਪਣ ਕਿਹਾ ਜਾਂਦਾ ਹੈ। ਕਾਰਨੀਆ ਪੁਤਲੀ ਦੇ ਸਾਹਮਣੇ ਵਾਲੀ ਇੱਕ ਪਾਰਦਰਸ਼ੀ ਪਰਤ ਹੁੰਦੀ ਹੈ। ਉਨ੍ਹਾਂ ਕਿਹਾ, “ਇਹ ਕਾਰਨੀਆ ਹੀ ਹੈ ਜੋ ਦਾਨੀ ਦੀਆਂ ਅੱਖਾਂ ਵਿੱਚੋਂ ਲਿਆ ਜਾਂਦਾ ਹੈ ਅਤੇ ਕਾਰਨੀਅਲ ਅੰਨ੍ਹੇਪਣ ਵਾਲੇ ਵਿਅਕਤੀ ‘ਤੇ ਟਰਾਂਸਪਲਾਂਟ ਕੀਤਾ ਜਾਂਦਾ ਹੈ, ਜਿਸ ਨਾਲ ਉਹ ਵਿਅਕਤੀ ਦੁਨੀਆ ਨੂੰ ਦੇਖਣ ਦੇ ਯੋਗ ਹੋ ਜਾਂਦਾ ਹੈ,” ਉਨ੍ਹਾਂ ਅੱਗੇ ਦੱਸਿਆ ਕਿ ਇਸ ਸਰਜੀਕਲ ਪ੍ਰਕਿਰਿਆ ਨੂੰ ਕੇਰਾਟੋਪਲਾਸਟੀ ਕਿਹਾ ਜਾਂਦਾ ਹੈ।
ਅੱਖਾਂ ਦਾਨ ਦੀ ਮਹੱਤਤਾ ਨੂੰ ਦਰਸਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਾਡੀਆਂ ਅੱਖਾਂ ਬਹੁਤ ਮਹੱਤਵਪੂਰਨ ਸੰਵੇਦੀ ਅੰਗ ਹਨ, ਕਿਉਂਕਿ ਸਾਡੇ ਸਾਰੇ ਸੰਵੇਦੀ ਪ੍ਰਭਾਵ 80% ਤੱਕ ਸਾਡੀ ਨਜ਼ਰ ਰਾਹੀਂ ਮਹਿਸੂਸ ਹੁੰਦੇ ਹੈ। ਨਜ਼ਰ ਦੇ ਤੋਹਫ਼ੇ ਤੋਂ ਬਿਨਾਂ ਆਮ ਜੀਵਨ ਬਤੀਤ ਕਰਨਾ ਬਹੁਤ ਔਖਾ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰਨੀਅਲ ਅੰਨ੍ਹਾਪਣ ਮੁੱਖ ਤੌਰ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਦਾ ਹੈ ਜਿਨ੍ਹਾਂ ਦਾ ਅੱਗੇ ਲੰਮਾ ਜੀਵਨ ਹੁੰਦਾ ਹੈ ਅਤੇ ਇੱਕ ਵਿਅਕਤੀ ਵੱਲੋਂ ਅੱਖਾਂ ਦਾਨ ਕਰਨ ਨਾਲ ਦੋ ਕਾਰਨੀਅਲ ਨੇਤਰਹੀਣ ਵਿਅਕਤੀਆਂ ਨੂੰ ਨਜ਼ਰ ਮਿਲ ਸਕਦੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲਗਭਗ 11 ਲੱਖ ਲੋਕ ਕਾਰਨੀਅਲ ਅੰਨ੍ਹੇਪਣ ਤੋਂ ਪੀੜਤ ਹਨ ਅਤੇ ਹਰ ਸਾਲ 25,000 ਨਵੇਂ ਮਾਮਲੇ ਜੁੜ ਰਹੇ ਹਨ। ਭਾਰਤ ਵਿੱਚ 1 ਲੱਖ ਤੋਂ ਵੱਧ ਕਾਰਨੀਅਲ ਟਰਾਂਸਪਲਾਂਟ ਦੀ ਲੋੜ ਹੈ ਪਰ ਭਾਰਤ ਵਿੱਚ ਹਰ ਸਾਲ ਸਿਰਫ਼ 25,000 ਕਾਰਨੀਅਲ ਟਰਾਂਸਪਲਾਂਟ ਹੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ, “ਅਸੀਂ ਅੱਖਾਂ ਦੇ ਦਾਨ ਅਤੇ ਕਾਰਨੀਅਲ ਨੇਤਰਹੀਣਾਂ ਦੀ ਗਿਣਤੀ ਵਿਚਕਾਰ ਇੱਕ ਵੱਡਾ ਪਾੜਾ ਦੇਖ ਸਕਦੇ ਹਾਂ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈ ਕੇ ਇਸ ਪਾੜੇ ਨੂੰ ਭਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਰਾਜ ਅਤੇ ਦੇਸ਼ ਨੂੰ ਕਾਰਨੀਅਲ ਅੰਨ੍ਹੇਪਣ ਤੋਂ ਮੁਕਤ ਬਣਾਉਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਸਾਡੇ ਕੋਲ ਟਰਾਂਸਪਲਾਂਟ ਕਰਨ ਲਈ ਸਿਖਲਾਈ ਪ੍ਰਾਪਤ, ਉੱਚ ਯੋਗਤਾ ਪ੍ਰਾਪਤ ਸਰਜਨ ਅਤੇ ਹਸਪਤਾਲ ਦੀਆਂ ਸਹੂਲਤਾਂ ਮੌਜੂਦ ਹਨ ਪਰ ਸਰਜਰੀ ਕਰਨ ਲਈ ਸਾਡੇ ਕੋਲ ਲੋੜੀਂਦੇ ਅੱਖਾਂ ਦੇ ਟਿਸ਼ੂ ਨਹੀਂ ਹਨ।
ਪੰਜਾਬ ਵਿੱਚ ਕੁੱਲ 13 ਰਜਿਸਟਰਡ ਆਈ ਬੈਂਕ ਅਤੇ 20 ਰਜਿਸਟਰਡ ਕਾਰਨੀਅਲ ਟਰਾਂਸਪਲਾਂਟੇਸ਼ਨ ਸੈਂਟਰ ਹਨ। ਸਾਲ 2025-26 ਦੌਰਾਨ ਪੰਜਾਬ ਵਿੱਚ ਕੁੱਲ 1041 ਕੇਰਾਟੋਪਲਾਸਟੀ ਕੀਤੀਆਂ ਗਈਆਂ, ਜਦੋਂ ਕਿ ਜੁਲਾਈ 2026 ਤੱਕ ਅਜਿਹੀਆਂ 351 ਸਰਜਰੀਆਂ ਸਫ਼ਲਤਾਪੂਰਵਕ ਕੀਤੀਆਂ ਜਾ ਚੁੱਕੀਆਂ ਹਨ।
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਆਈ.ਈ.ਸੀ. ਗਤੀਵਿਧੀਆਂ ਚਲਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਮੂਹ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਵੱਖ-ਵੱਖ ਭਰਮ-ਭੁਲੇਖਿਆਂ ਅਤੇ ਅੰਧਵਿਸ਼ਵਾਸਾਂ ਨੂੰ ਦੂਰ ਕੀਤਾ ਜਾਵੇਗਾ। ਵਿਭਾਗ ਵੱਲੋਂ ਲੋਕਾਂ ਨੂੰ ਇਹ ਸਮਝਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਕਿ ਕੌਣ ਅੱਖਾਂ ਦਾਨ ਕਰ ਸਕਦਾ ਹੈ, ਦਾਨ ਕੀਤੀਆਂ ਅੱਖਾਂ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।
ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ (ਐਨਪੀਸੀਬੀਵੀਆਈ) ਦੀ ਸਟੇਟ ਪ੍ਰੋਗਰਾਮ ਅਫ਼ਸਰ ਡਾ. ਨੀਤੀ ਸਿੰਗਲਾ ਨੇ ਦੱਸਿਆ ਕਿ ਵੈੱਬਸਾਈਟ https://notto.abdm.gov.in/ ‘ਤੇ ਜਾ ਕੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਜਾ ਸਕਦਾ ਹੈ। ਪ੍ਰਣ ਲੈਣ ਤੋਂ ਬਾਅਦ ਇਸੇ ਵੈੱਬਸਾਈਟ ਤੋਂ ਪਲੈੱਜ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ।
ਡੱਬੀ: ਅੱਖਾਂ ਦਾਨ ਕਰਨ ਬਾਰੇ ਅਕਸਰ ਪੁੱਛੇ ਜਾਣ ਵਾਲੇ ਸਵਾਲ, ਤੱਥ ਅਤੇ ਭਰਮ
* ਆਈ ਬੈਂਕ ਕੀ ਹੁੰਦਾ ਹੈ? – ਇਹ ਦਾਨੀ ਅਤੇ ਪ੍ਰਾਪਤਕਰਤਾ/ਆਈ ਸਰਜਨ ਵਿਚਕਾਰ ਇੱਕ ਕੜੀ ਦਾ ਕੰਮ ਕਰਦਾ ਹੈ। ਇਹ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਇੱਕ ਅਜਿਹੀ ਸੰਸਥਾ ਹੈ ਜੋ ਕਾਰਨੀਅਲ ਟਰਾਂਸਪਲਾਂਟੇਸ਼ਨ ਦੀ ਲੋੜ ਵਾਲੇ ਲੋਕਾਂ ਲਈ ਮਨੁੱਖੀ ਅੱਖਾਂ ਪ੍ਰਾਪਤ (ਕੁਲੈਕਟ) ਅਤੇ ਪ੍ਰਦਾਨ ਕਰਦੀ ਹੈ।
* ਕੌਣ ਅੱਖਾਂ ਦਾਨ ਕਰ ਸਕਦਾ ਹੈ? – ਉਮਰ, ਲਿੰਗ ਅਤੇ ਬਲੱਡ ਗਰੁੱਪ ਦੀ ਪਰਵਾਹ ਕੀਤੇ ਬਿਨਾਂ ਕੋਈ ਵੀ ਅੱਖਾਂ ਦਾਨ ਕਰ ਸਕਦਾ ਹੈ।
* ਕੀ ਟਰਾਂਸਪਲਾਂਟ ਲਈ ਪੂਰੀ ਅੱਖ ਵਰਤੀ ਜਾਂਦੀ ਹੈ? – ਨਹੀਂ, ਸਿਰਫ਼ ਪੁਤਲੀ ਦੇ ਸਾਹਮਣੇ ਵਾਲੀ ਪਤਲੀ ਪਾਰਦਰਸ਼ੀ ਪਰਤ ਜਿਸ ਨੂੰ ਕਾਰਨੀਆ ਕਿਹਾ ਜਾਂਦਾ ਹੈ, ਹੀ ਟਰਾਂਸਪਲਾਂਟ ਲਈ ਵਰਤੀ ਜਾਂਦੀ ਹੈ। ਕਾਰਨੀਆ ਬਿਨਾਂ ਕਿਸੇ ਖ਼ੂਨ ਦੀਆਂ ਨਾੜੀਆਂ ਵਾਲਾ ਇੱਕ ਪਾਰਦਰਸ਼ੀ ਟਿਸ਼ੂ ਹੁੰਦਾ ਹੈ। ਸਾਫ਼ ਕਾਰਨੀਆ ਵਿਅਕਤੀ ਨੂੰ ਚੰਗੀ ਨਜ਼ਰ ਪ੍ਰਦਾਨ ਕਰਦਾ ਹੈ।
* ਕਾਰਨੀਅਲ ਟਰਾਂਸਪਲਾਂਟੇਸ਼ਨ ਤੋਂ ਕੀ ਭਾਵ ਹੈ? – ਇਹ ਇੱਕ ਸਰਜੀਕਲ ਪ੍ਰਕਿਰਿਆ ਹੈ ਜਿੱਥੇ ਗੁਆਚੀ ਹੋਈ ਨਜ਼ਰ ਵਾਪਸ ਲਿਆਉਣ ਲਈ ਮਰੀਜ਼ ਦੇ ਖ਼ਰਾਬ ਹੋ ਚੁੱਕੇ ਕਾਰਨੀਆ ਨੂੰ ਦਾਨੀ ਦੇ ਸਿਹਤਮੰਦ ਕਾਰਨੀਆ ਨਾਲ ਬਦਲ ਦਿੱਤਾ ਜਾਂਦਾ ਹੈ।
* ਮੌਤ ਤੋਂ ਬਾਅਦ ਕਾਰਨੀਆ/ਅੱਖ ਨੂੰ ਕਿੰਨੀ ਜਲਦੀ ਕੱਢਿਆ ਜਾਣਾ ਚਾਹੀਦਾ ਹੈ? – ਮੌਤ ਦੇ 6 ਘੰਟਿਆਂ ਦੇ ਅੰਦਰ।
* ਕੀ ਸ਼ੂਗਰ ਅਤੇ ਹਾਈਪਰਟੈਨਸ਼ਨ ਦਾ ਮਰੀਜ਼ ਅੱਖਾਂ ਦਾਨ ਕਰ ਸਕਦਾ ਹੈ? – ਹਾਂ।
* ਕੌਣ ਅੱਖਾਂ ਦਾਨ ਨਹੀਂ ਕਰ ਸਕਦਾ? – ਉਹਨਾਂ ਦਾਨੀਆਂ ਤੋਂ ਅੱਖਾਂ ਨਹੀਂ ਲਈਆਂ ਜਾਂਦੀਆਂ ਜੋ ਹੇਠ ਲਿਖੀਆਂ ਬਿਮਾਰੀਆਂ ਨਾਲ ਪੀੜਤ ਹਨ ਜਾਂ ਜਿਨ੍ਹਾਂ ਦੀ ਮੌਤ ਹੇਠ ਲਿਖੇ ਕਾਰਨਾਂ ਕਰਕੇ ਹੋਈ ਹੋਵੇ: ਏਡਜ਼ (ਐਚਆਈਵੀ)/ਹੈਪੇਟਾਈਟਸ ਬੀ ਜਾਂ ਸੀ, ਸੈਪਸਿਸ, ਲਿਊਕੇਮੀਆ, ਰੇਬੀਜ਼, ਮੈਨਿਨਜਾਈਟਿਸ, ਐਨਸੈਪਲਾਇਟਿਸ, ਟੈਟਨਸ ਅਤੇ ਹੋਰ ਵਾਇਰਲ ਬਿਮਾਰੀਆਂ।
* ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਕੀ ਕਰਨਾ ਚਾਹੀਦਾ ਹੈ? – ਮੌਤ ਤੋਂ ਤੁਰੰਤ ਬਾਅਦ ਨਜ਼ਦੀਕੀ ਆਈ ਬੈਂਕ ਜਾਂ ਆਈ ਕੁਲੈਕਸ਼ਨ ਸੈਂਟਰ ਨੂੰ ਸੂਚਿਤ ਕਰੋ।
* ਅੱਖਾਂ ਦਾਨ ਕਰਨਾ ਸਿਰਫ਼ ਮੌਤ ਤੋਂ ਬਾਅਦ ਹੀ ਸੰਭਵ ਹੈ।
* ਕਾਰਨੀਆ ਨੂੰ 6 ਘੰਟਿਆਂ ਦੇ ਅੰਦਰ ਕੱਢਣਾ ਜ਼ਰੂਰੀ ਹੁੰਦਾ ਹੈ।
* ਭਾਵੇਂ ਕਿਸੇ ਵਿਅਕਤੀ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਹੋਵੇ, ਫਿਰ ਵੀ ਦਾਨ ਦੀ ਪ੍ਰਕਿਰਿਆ ਲਈ ਪਰਿਵਾਰ ਦੀ ਸਹਿਮਤੀ ਲਾਜ਼ਮੀ ਹੁੰਦੀ ਹੈ।
* ਅੱਖਾਂ ਕੱਢਣ ਦੀ ਪ੍ਰਕਿਰਿਆ ਇੱਕ ਮਾਮੂਲੀ ਸਰਜਰੀ ਹੈ ਜੋ ਦਾਨੀ ਦੇ ਚਿਹਰੇ ਨੂੰ ਖ਼ਰਾਬ ਨਹੀਂ ਕਰਦੀ।
* ਅੱਖਾਂ ਦਾ ਦਾਨ ਇੱਕ ਮੁਫ਼ਤ ਸੇਵਾ ਹੈ, ਦਾਨੀ ਦੇ ਪਰਿਵਾਰ ਤੋਂ ਕੋਈ ਖ਼ਰਚਾ ਨਹੀਂ ਲਿਆ ਜਾਂਦਾ।
* ਇਹ ਯਕੀਨੀ ਬਣਾਓ ਕਿ ਤੁਹਾਡੇ ਪਰਿਵਾਰਕ ਮੈਂਬਰ ਤੁਹਾਡੀ ਅੱਖਾਂ ਦਾਨ ਕਰਨ ਦੀ ਇੱਛਾ ਤੋਂ ਚੰਗੀ ਤਰ੍ਹਾਂ ਜਾਣੂ ਹੋਣ।
* ਮੌਤ ਹੋਣ ‘ਤੇ ਪਰਿਵਾਰ ਨੂੰ ਤੁਰੰਤ ਨਜ਼ਦੀਕੀ ਆਈ ਬੈਂਕ ਨਾਲ ਸੰਪਰਕ ਕਰਨਾ ਚਾਹੀਦਾ ਹੈ।
* ਆਈ ਬੈਂਕ ਦੀ ਟੀਮ ਮ੍ਰਿਤਕ ਦੇ ਸਥਾਨ ‘ਤੇ ਜਾ ਕੇ ਅੱਖਾਂ ਕੁਲੈਕਟ ਕਰੇਗੀ।

The post 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ* appeared first on Latest News, Breaking News, Crime News, Business News, Punjab News Updates: LiveGeoNews.com.

ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ
ਨੰਗਲ 23 ਅਗਸਤ: ਇਲਾਕੇ ਦੇ ਪ੍ਰਮੁੱਖ ਧਾਰਮਿਕ ਅਸਥਾਨ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਅੱਪਰ ਵਿਖੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੋਨੂੰ ਸੈਣੀ ਹੁਸ਼ਿਆਰਪੁਰ ਵਾਲਿਆਂ ਵੱਲੋਂ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਭਜਨਾਂ ਦਾ ਆਨੰਦ ਮਾਣਿਆ। ਇਸ ਧਾਰਮਿਕ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਪਰਿਵਾਰ ਵੀ ਆਮ ਸ਼ਰਧਾਲੂਆਂ ਦੀ ਤਰ੍ਹਾਂ ਸੇਵਾ ਕਰਦਾ ਅਤੇ ਸੰਗਤ ਨੂੰ ਭੰਡਾਰਾ ਵਰਤਾਉਂਦਾ ਨਜ਼ਰ ਆਇਆ।

ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਜੀ ਦੇ ਭਜਨਾਂ ਨੂੰ ਸਰਵਣ ਕਰਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਸਮੁੱਚਾ ਇਲਾਕਾ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧਾਰਮਿਕ ਸਮਾਗਮ ਵਿੱਚ ਸਾਡੇ ਬਜ਼ੁਰਗ ਮਾਤਾ-ਪਿਤਾ ਤੋਂ ਇਲਾਵਾ ਇਲਾਕੇ ਤੋਂ ਆਏ ਨੌਜਵਾਨ ਭੈਣ-ਭਰਾਵਾਂ ਅਤੇ ਖਾਸ ਤੌਰ ’ਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵਿੱਚ ਅੱਜ ਦੇ ਸਮਾਗਮ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਸ. ਬੈਂਸ ਨੇ ਕਿਹਾ ਕਿ ਅੱਜ ਜੀਵਨ ਦੇ ਰੁਝੇਵੇਂ ਬਹੁਤ ਵੱਧ ਗਏ ਹਨ, ਇਸ ਲਈ ਸਾਨੂੰ ਆਪਣੇ ਜ਼ਰੂਰੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਪਣੀ ਸੰਸਕ੍ਰਿਤੀ, ਧਰਮ ਅਤੇ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਨਸਲਾਂ ਨੂੰ ਵੀ ਇਸ ਵਿਰਾਸਤ ਨਾਲ ਜੋੜ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਗਮ ਵਿੱਚ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਉਣ ਦੇ ਨਾਲ-ਨਾਲ ਸੇਵਾ ਭਾਵਨਾ ਨਾਲ ਆਪਣਾ ਯੋਗਦਾਨ ਪਾਇਆ। ਉਨ੍ਹਾਂ ਸਮੂਹ ਸੰਗਤ ਦਾ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਭੰਡਾਰੇ ਦੀ ਸੇਵਾ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਈ ਸਮੱਸਿਆਵਾਂ ਦਾ ਨਿਪਟਾਰਾ ਕਰਵਾਇਆ ਅਤੇ ਬਾਕੀ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ, ਇਸ ਲਈ ਲੋਕ ਮਿਲਣੀਆਂ ਰਾਹੀਂ ਸਿੱਧੇ ਤੌਰ ’ਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਬਾਲਕ ਨਾਥ ਜੀ ਦੇ ਭਜਨਾਂ ਦਾ ਆਨੰਦ ਮਾਣਿਆ। ਬੈਂਸ ਪਰਿਵਾਰ ਵੱਲੋਂ ਆਮ ਸ਼ਰਧਾਲੂਆਂ ਵਾਂਗ ਕੀਤੀ ਗਈ ਸੇਵਾ ਅਤੇ ਲੰਗਰ ਵਰਤਾਉਣ ਦੀ ਸੰਗਤ ਵੱਲੋਂ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਸਮੁੱਚਾ ਮਾਹੌਲ ਭਗਤੀ ਅਤੇ ਸ਼ਰਧਾ ਨਾਲ ਭਰਪੂਰ ਰਿਹਾ।

The post ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ
ਚੰਡੀਗੜ੍ਹ, 23 ਅਗਸਤ:        ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰਡਨ, ਬਰਮਿੰਘਮ ਅਤੇ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦਾ ਸਿੱਧਾ ਹਵਾਈ ਸੰਪਰਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋਆ-ਢੁਆਈ ਲਈ ਬਿਹਤਰ ਕਾਰਗੋ ਬੁਨਿਆਦੀ ਢਾਂਚਾ ਵਿਕਸਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ।

ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦਰਮਿਆਨ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਿਹਤਰ ਹਵਾਈ ਅਤੇ ਕਾਰਗੋ ਸੰਪਰਕ ਬਹੁਤ ਜ਼ਰੂਰੀ ਹੈ। ਇਸ ਨਾਲ ਹੋਰਨਾਂ ਸੂਬਿਆਂ ਸਮੇਤ ਪੰਜਾਬ ਦੇ ਉਦਯੋਗ, ਖੇਤੀਬਾੜੀ, ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

ਮੀਟਿੰਗ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਜ਼ਮੀਨ ਅਤੇ ਜਾਇਦਾਦ ਦੇ ਵਿਵਾਦਾਂ ਦਾ ਮੁੱਦਾ ਵੀ ਵਿਸ਼ੇਸ਼ ਤੌਰ ’ਤੇ ਉਠਾਇਆ ਗਿਆ। ਸ੍ਰੀ ਢੇਸੀ ਨੇ ਅਜਿਹੇ ਮਾਮਲਿਆਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਐਨ.ਆਰ.ਆਈਜ਼ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੇ ਸਮੇਂ ਤੱਕ ਅਦਾਲਤੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਉਲਝਣ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨਾਲ ਹੋ ਰਹੀਆਂ ਜਾਇਦਾਦੀ ਧੋਖਾਧੜੀਆਂ, ਸਾਈਬਰ ਅਪਰਾਧਾਂ ਅਤੇ ਹੋਰ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀ ਲੋੜ ਵੀ ਉਜਾਗਰ ਕੀਤੀ।

ਇਸ ਮੌਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਸ੍ਰੀ ਢੇਸੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਕੇਂਦਰ ਸਰਕਾਰ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ।

ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਰਾਹੀਂ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਆਗੂਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿਚਕਾਰ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਣਾ ਜ਼ਰੂਰੀ ਹੈ। ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮੁੱਦਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਣ ਅਤੇ ਸਬੰਧਤ ਮਾਮਲਿਆਂ ਨੂੰ ਢੁਕਵੇਂ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ।

The post ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ ‘ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ।

ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਸਾਲ 1988 ਤੋਂ ਬਾਅਦ 2023, 2025 ਅਤੇ ਇਸੇ ਸਾਲ 2026 ਵਿੱਚ ਆਏ ਅਣਸੁਖਾਵੇਂ ਹੜ੍ਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਪਾਣੀ ਨਾਲ ਖੇਤੀਬਾੜੀ ਯੋਗ ਜ਼ਮੀਨ ਜਲ-ਥਲ ਹੋ ਜਾਂਦੀ ਹੈ, ਫਸਲਾਂ ਤਬਾਹ ਹੋ ਜਾਂਦੀਆਂ ਹਨ ਅਤੇ ਸੜਕਾਂ, ਸਕੂਲ, ਹਸਪਤਾਲ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਗੰਭੀਰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ, ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਹਾਜ਼ ਨਾਲ ਵੀ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਰਾਜ ਸਰਕਾਰ ਹਰ ਸਾਲ ਐਮਰਜੈਂਸੀ ਹੜ੍ਹ ਰਾਹਤ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਡਰੇਨੇਜ ਸਿਸਟਮ ਸੁਧਾਰਨ ‘ਤੇ ਭਾਰੀ ਫੰਡ ਖਰਚ ਕਰਦੀ ਹੈ, ਪਰ ਇਹ ਉਪਾਅ ਕੇਵਲ ਅਸਥਾਈ ਹਨ। ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਉਦੋਂ ਹੀ ਸੰਭਵ ਹੈ ਜਦੋਂ ਉੱਜ ਨਦੀ ‘ਤੇ ਡੈਮ ਬਣਾ ਕੇ ਪਾਣੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ।

ਵਿਧਾਇਕ ਧਾਲੀਵਾਲ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਉਹ ਇਸ ਬਹੁਤ ਹੀ ਮਹੱਤਵਪੂਰਨ ਮੁੱਦੇ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਕੋਲ ਉਠਾਉਣ। ਉਨ੍ਹਾਂ ਮੰਗ ਕੀਤੀ ਕਿ ਤਕਨੀਕੀ ਤੌਰ ‘ਤੇ ਢੁਕਵੀਂ ਜਗ੍ਹਾ ‘ਤੇ ਡੈਮ ਦੇ ਨਿਰਮਾਣ ਲਈ ਇੱਕ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਅਤੇ ਫੀਜ਼ੀਬਿਲਟੀ ਸਟੱਡੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਕੇਵਲ ਹੜ੍ਹਾਂ ‘ਤੇ ਕਾਬੂ ਪਾਇਆ ਜਾ ਸਕੇਗਾ ਅਤੇ ਮਾਨਸੂਨ ਦਾ ਵਾਧੂ ਪਾਣੀ ਸਟੋਰ ਕੀਤਾ ਜਾ ਸਕੇਗਾ, ਸਗੋਂ ਜਲ-ਬਿਜਲੀ ਉਤਪਾਦਨ, ਟੂਰਿਜ਼ਮ ਅਤੇ ਸਥਾਨਕ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

The post ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ appeared first on Latest News, Breaking News, Crime News, Business News, Punjab News Updates: LiveGeoNews.com.

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ
ਚੰਡੀਗੜ੍ਹ, 21 ਅਗਸਤ:      ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ।

ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ।

ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਮਹਾਰਾਜ ਜੀ ਨਾਲ ਸਬੰਧਤ ਅਧਿਆਤਮਿਕ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕਰਨਗੇ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ‘ਤੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਨੁੱਖੀ ਮਾਣ-ਸਤਿਕਾਰ ਦੇ ਸੰਦੇਸ਼ ਦਾ ਪਾਸਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਕਾਰਜ ਲਈ ਪੰਜਾਬ ਸਰਕਾਰ ਵੱਲੋਂ ਲਗਭਗ 100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।
ਸ੍ਰੀ ਬਾਲੀ ਨੇ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ 12 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸੱਤ ਪ੍ਰੋਗਰਾਮ ਪਹਿਲਾਂ ਹੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪ੍ਰੋਗਰਾਮ ਤੈਅ ਸ਼ਡਿਊਲ ਅਨੁਸਾਰ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ-ਫਲਸਫ਼ੇ, ਬਾਣੀ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ।

ਸ੍ਰੀ ਬਾਲੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ, ਫਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਅਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਅਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ।

ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਪ੍ਰਦਰਸ਼ਨੀ, ਕਥਾ ਅਤ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ ‘ਤੇ ਅਧਾਰਤ ਕਾਨਫਰੰਸ ਕਰਵਾਈ ਜਾਵੇਗੀ।

ਇਸ ਤਰ੍ਹਾਂ ਦੂਜੇ ਦਿਨ ਕਥਾ ਅਤੇ ਕੀਰਤਨ ਦਰਬਾਰ, ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਅਧਾਰਤ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਹੋਵੇਗਾ।

ਸਮਾਪਤੀ ਵਾਲੇ ਦਿਨ ਕਥਾ ਅਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਇੱਕ ਡਰੋਨ ਸ਼ੋਅ ਹੋਵੇਗਾ।

ਸ਼੍ਰੀ ਬਾਲੀ ਨੇ ਦੱਸਿਆ ਕਿ ਇਸੇ ਤਰ੍ਹਾਂ, ਜੁਲਾਈ ਤੋਂ ਨਵੰਬਰ ਮਹੀਨੇ ਤੱਕ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਤ ਸੈਮੀਨਾਰ ਅਤੇ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹਨਾਂ ਅਕਾਦਮਿਕ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ, ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ, ਫ਼ਲਸਫ਼ੇ ਅਤੇ ਵਿਰਾਸਤ ’ਤੇ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗਾ ਮੌਕਾ ਮਿਲੇਗਾ।

ਐਡਵਾਈਜ਼ਰ ਨੇ ਅੱਗੇ ਕਿਹਾ ਕਿ ਪੰਜਾਬ ਭਰ ਦੇ 650 ਏਕੜ ਰਕਬੇ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੂਟੇ ਲਗਾਉਣ ਦੀ ਵੱਡੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਜਸ਼ਨਾਂ ਰਾਹੀਂ ਸਮਾਜਿਕ ਚੇਤਨਾ ਅਤੇ ਵਾਤਾਵਰਣ ਸੰਭਾਲ ਦਾ ਉਸਾਰੂ ਸੁਨੇਹਾ  ਦਿੱਤਾ ਜਾਵੇਗਾ।

ਸ੍ਰੀ ਬਾਲੀ ਨੇ ਅੱਗੇ ਕਿਹਾ ਕਿ ਇਸ ਮਹੀਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ‘ਰਨ ਫਾਰ ਇਕੁਇਲਟੀ’ ਮੈਰਾਥਨ ਕਰਵਾਈ ਜਾਵੇਗੀ, ਜਦੋਂ ਕਿ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨਾ ਸਿਰਫ਼ ਗੁਰੂ ਰਵਿਦਾਸ ਜੀ ਦੇ  ਆਪਸੀ ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਅਗਾਂਹ ਤੱਕ ਫੈਲਾਉਣਗੇ ਸਗੋਂ ਲੋਕਾਂ, ਖਾਸ ਕਰਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕਰਨਗੇ।

ਆਪਣੇ ਸਮਾਪਤੀ ਸੰਬੋਧਨ ਦੌਰਾਨ ਸ੍ਰੀ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 650ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ  ਸਾਲ ਭਰ ਚੱਲਣ ਵਾਲੀ ਲੋਕ ਲਹਿਰ ਬਣ ਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫ਼ਾ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪਹੁੰਚੇ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇਹ ਜਸ਼ਨ  ਸ੍ਰੀ ਗੁਰੂ ਰਵਿਦਾਸ ਜੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਦੇ ਸਦੀਵੀ ਸੰਦੇਸ਼ ਲਈ ਸੱਚੀ ਸ਼ਰਧਾਂਜਲੀ ਹੋ ਨਿੱਬੜਣ।

The post ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ
ਚੰਡੀਗੜ੍ਹ/ਜਲੰਧਰ, 20 ਅਗਸਤ:           ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’  ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ  ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ।

ਇਸ ਸਿਖਲਾਈ ਪ੍ਰੋਗਰਾਮ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੀ, ਇੰਡੀਅਨ ਐਕਸਪ੍ਰੈਸ ਦੇ ਰੈਜ਼ੀਡੈਂਟ/ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ ਗਰੇਵਾਲ ਸ਼ਰਮਾ ਨੇ ਭਾਗ ਲੈਣ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਇਸ ਪੁਰਸ਼-ਪ੍ਰਧਾਨ ਖੇਤਰ ਵਿੱਚ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਦਿਆਂ ਪੱਤਰਕਾਰੀ ਵਿੱਚ ਸਨਮਾਨਯੋਗ ਰੁਤਬਾ ਹਾਸਲ ਕੀਤਾ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਖਰ ’ਤੇ ਪਹੁੰਚਣ ਲਈ ਬਿਨਾਂ ਕਿਸੇ ਸਮਝੌਤੇ ਦੇ ਪੂਰਨ ਸਮਰਪਣ ਦੀ ਲੋੜ ਹੁੰਦੀ ਹੈ।  ਉਨ੍ਹਾਂ ਨੇ ਆਪਣੇ ਤਜਰਬੇ ਤੋਂ ਦੱਸਿਆ ਕਿ ਹਮੇਸ਼ਾ ‘ 5% ਵਾਧੂ ਕੋਸ਼ਿਸ਼’ ਸਾਨੂੰ ਹੋਰਨਾਂ ਤੋਂ ਵੱਖਰਾ ਤੇ ਅਗਾਂਹਾ ਕਰ ਦਿੰਦੀ ਹੈ। ਉਨ੍ਹਾਂ ਨੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਅਡੋਲ ਰਹਿਣ , ਆਪਣੀ ਪੇਸ਼ੇਵਰ ਅਹਿਮੀਅਤ ਬਣਾਉਣ ਅਤੇ ਕੰਮਕਾਜੀ ਥਾਂ ’ਤੇ ਲਿੰਗ ਅਧਾਰਿਤ ਜਾਂ ਅਣਉਚਿਤ ਟਿੱਪਣੀਆਂ ਵਿਰੁੱਧ ਡੱਟ ਕੇ ਬੋਲਣ ਦੀ ਅਪੀਲ ਕੀਤੀ।

ਇਸ ਮੌਕੇ ਬੋਲਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਦੀ 80,000 ਮੁਲਾਜ਼ਮਾਂ ਦੀ ਮਜ਼ਬੂਤ ਨਫ਼ਰੀ ਵਿੱਚ 11% ਮਹਿਲਾ ਕਰਮਚਾਰੀਆਂ ਨੂੰ ਮਾਣ ਅਤੇ ਸਮਾਨਤਾ ਨਾਲ ਮੁੱਖ ਧਾਰਾ ਵਿੱਚ ਜੋੜਨ ਲਈ ਅਜਿਹੀਆਂ ਸਿਖਲਾਈ ਪਹਿਲਕਦਮੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਮਹਿਲਾ ਅਧਿਕਾਰੀਆਂ ਨੂੰ ਇਹ ਅਹਿਸਾਸ ਦਿਵਾਇਆ ਕਿ ਉਨ੍ਹਾਂ ਨੂੂੰ ਸਨਮਾਨ ਅਤੇ ਬਣਦੀ ਥਾਂ ਤਾਂ ਹੀ ਮਿਲ ਸਕਦੀ ਹੈ ਜੇਕਰ ਉਹ ਆਪਣੇ ਸਵੈ-ਮਾਣ , ਪੇਸ਼ੇਵਰਤਾ, ਦ੍ਰਿੜਤਾ ਅਤੇ ਯੋਗਤਾਵਾਂ ਵਿੱਚ ਪੂਰਨ ਭਰੋਸਾ ਰੱਖਣ। ਉਨ੍ਹਾਂ ਨੇ ਮਹਿਲਾਵਾਂ ਨੂੰ ਪ੍ਰਸ਼ਾਸਨਿਕ ਡੈਸਕਾਂ ਤੋਂ ਅੱਗੇ ਵਧਣ, ਚੁਣੌਤੀਪੂਰਨ ਫੀਲਡ ਅਸਾਈਨਮੈਂਟਾਂ ਨੂੰ ਚੁਣਨ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਵਜੋਂ ਪੋਸਟਿੰਗ ਸਮੇਤ ਫਰੰਟਲਾਈਨ ਲੀਡਰਸ਼ਿਪ ਭੂਮਿਕਾਵਾਂ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕੀਤੀ।

ਸਪੈਸ਼ਲ ਡੀਜੀਪੀ ਨੇ ਘਰੇਲੂ ਹਿੰਸਾ ’ਤੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀਆਂ ਪਹਿਲਕਦਮੀਆਂ ਬਾਰੇ ਵੀ ਦੱਸਿਆ, ਜਿਸ ਵਿੱਚ ’ਸਾਂਝ ਰਾਹਤ ਕੇਂਦਰ’ ਪ੍ਰੋਜੈਕਟ ਸ਼ਾਮਲ ਹੈ। ਇਸ ਤੋਂ ਬਾਅਦ ਘਰੇਲੂ ਹਿੰਸਾ ’ਤੇ ਅਧਾਰਤ 15 ਮਿੰਟ ਦੀ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਸਬੂਤ-ਅਧਾਰਤ ਪਹਿਲਕਦਮੀ 21ਵੀਂ ਸਦੀ ਦੀਆਂ ਚੁਣੌਤੀਆਂ, ਜਿਨ੍ਹਾਂ ਵਿੱਚ ਸਾਈਬਰ ਅਪਰਾਧ, ਪ੍ਰੌਕਸੀ ਅੱਤਵਾਦ, ਸੰਗਠਿਤ ਗੈਂਗਸਟਰ ਨੈਟਵਰਕ ਅਤੇ ਨਸ਼ਿਆਂ ਦੀ ਵਰਤੋਂ ਸ਼ਾਮਲ ਹਨ, ਨਾਲ ਨਜਿੱਠਣ ਦੇ ਸਮਰੱਥ ਇੱਕ ਸਮਾਵੇਸ਼ੀ, ਭਵਿੱਖ ਮੁਖੀ ਫੋਰਸ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ।

ਇਸ ਤੋਂ ਪਹਿਲਾਂ, ਮਹਾਰਾਸ਼ਟਰ ਕੇਡਰ ਦੀ ਸਾਬਕਾ ਡੀਜੀਪੀ ਮੀਰਨ ਚੱਢਾ ਬੋਰਵਾਂਕਰ ਨੇ 80 ਦੇ ਦਹਾਕੇ ਦੇ ਸ਼ੁਰੂ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵਜੋਂ ਆਪਣੀਆਂ ਚੁਣੌਤੀਆਂ ਸਾਂਝੀਆਂ ਕੀਤੀਆਂ, ਜਦੋਂ ਉਹ 1981 ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਬੈਚ ਵਿੱਚ ਇਕਲੌਤੀ ਮਹਿਲਾ ਅਧਿਕਾਰੀ ਸੀ। ਉਨ੍ਹਾਂ ਨੇ ਪੁਣੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਮਹਾਰਾਸ਼ਟਰ ਪੁਲਿਸ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਦੇ ਸੰਤੁਸ਼ਟੀ ਪੱਧਰ ’ਤੇ ਕੀਤੀ ਗਈ ਇੱਕ ਖੋਜ ਅਤੇ ਉਸ ਦੌਰਾਨ ਜੁਟਾਈ ਅਹਿਮ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਦੇ ਸਾਬਕਾ ਡੀਜੀਪੀ ਆਰ.ਸੀ. ਸਿੰਘ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਤਜ਼ਰਬੇ ਸਾਂਝੇ ਕਰਦਿਆ ਦੱਸਿਆ ਕਿ ਸੰਯੁਕਤ ਰਾਸ਼ਟਰ ਵਿੱਚ 50 ਪ੍ਰਤੀਸ਼ਤ ਔਰਤਾਂ ਦੀ ਸ਼ਮੂਲੀਅਤ ਵਾਲੀ ਨੀਤੀ ਅਪਣਾਈ ਗਈ ਸੀ। ਉਨ੍ਹਾਂ ਨੇ ਸਹਾਇਕ ਮੁਖੀ ਵਜੋਂ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਜਦੋਂ ਉਨਾਂ ਨੇ ਆਪਣੇ ਅਧੀਨ ਕੰਮ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਬਰਾਬਰ ਚੁਣੌਤੀਪੂਰਨ ਭੂਮਿਕਾਵਾਂ ਸੌਂਪੀਆਂ ਅਤੇ ਉਨ੍ਹਾਂ ਫਰਜ਼ਾਂ ਨੂੰ ਪੂਰਾ ਕਰਨ ਲਈ ਢੁਕਵੀਂ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕੀਤੀ ਸੀ।

ਇਸ ਮੌਕੇ ’ਤੇ ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਵੀ 51 ਮਾਸਟਰ ਟ੍ਰੇਨਰਾਂ ਨੂੰ ਸੂਬੇ ਭਰ ਵਿੱਚ ਇਸ ਕੈਸਕੇਡਿੰਗ ਸਿਖਲਾਈ ਮਾਡਲ ਨੂੰ ਸਫਲਤਾਪੂਰਵਕ ਲਾਗੂ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਲਈ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।

ਇਸ ਦੌਰਾਨ ਇਸ ਨਵੇਕਲੇ ਤੇ ਪ੍ਰਭਾਵੀ ਪ੍ਰੋਜੈਕਟ ਤਹਿਤ ਪੰਜਾਬ ਭਰ ਦੇ 384 ਪੁਲਿਸ ਥਾਣਿਆਂ ਤੋਂ ਲਗਭਗ 1500 ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ। ਦਸੰਬਰ 2025 ਵਿੱਚ 51 ਮਾਸਟਰ ਟ੍ਰੇਨਰਾਂ ਲਈ ‘ਟ੍ਰੇਨਿੰਗ ਆਫ਼ ਟ੍ਰੇਨਰਜ਼’ (ਟੀਓਟੀ) ਕੋਰਸ ਨਾਲ ਸ਼ੁਰੂ ਹੋਈ, ਇਹ ਪਹਿਲਕਦਮੀ 2026 ਦੇ ਸ਼ੁਰੂ ਵਿੱਚ ਦੋ ਜ਼ਮੀਨੀ ਪੱਧਰ ਦੇ ਜ਼ਿਲ੍ਹਾ-ਪੱਧਰੀ ਦੌਰਾਂ ਵਿੱਚੋਂ ਲੰਘੀ ਅਤੇ ਤਿੰਨ-ਦਿਨਾਂ ਅਕੈਡਮੀ-ਪੱਧਰੀ ਗੇੜ-3 ਵਿੱਚ ਜਾ ਕੇ ਸਮਾਪਤ ਹੋਈ। ਜੇ-ਪਾਲ ਵੱਲੋਂ ਹੁਣ ਸੰਸਥਾਗਤ ਮਾਹੌਲ ਅਤੇ ਕਮਿਊਨਿਟੀ ਪੁਲਿਸਿੰਗ ਅਭਿਆਸਾਂ ’ਤੇ ਪੈਣ ਵਾਲੇ ਲੰਬੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਐਂਡਲਾਈਨ ਸਰਵੇਖਣ ਕੀਤਾ ਜਾਵੇਗਾ।

The post ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ appeared first on Latest News, Breaking News, Crime News, Business News, Punjab News Updates: LiveGeoNews.com.

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ; 20 ਅਗਸਤ:*ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਵਿੱਚ ਦਿਖਾਏ ਗਏ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਅਤੇ ਵੇਖਿਆ ਕਿ ਉਥੇ ਜ਼ਮੀਨੀ ਹਕੀਕਤ ਪੂਰੀ ਤਰ੍ਹਾਂ ਵੱਖ ਹੈ ਅਤੇ ਸਕੂਲ ਵਿੱਚ ਹੁਣ ਸਮਾਰਟ ਇੰਟਰਐਕਟਿਵ ਪੈਨਲ, ਸਾਫ਼-ਸੁਥਰੇ ਚਾਲੂ ਹਾਲਤ ਪਖ਼ਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣ ਵਾਲਾ ਸਾਫ਼ ਪਾਣੀ ਅਤੇ ਵਾਈ-ਫਾਈ ਦੀ ਸਹੂਲਤ ਮੌਜੂਦ ਹੈ।

ਭਗਵੰਤ ਮਾਨ ਸਰਕਾਰ ਅਧੀਨ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਗਈਆਂ ਮੱਲ੍ਹਾਂ ਬਾਰੇ ਤੱਥਾਂ ਸਹਿਤ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਪੀ.ਜੀ.ਆਈ (ਪ੍ਰਫਾਰਮੈਂਸ਼ ਗ੍ਰੇਡਿੰਗ ਇੰਡੈਕਸ) 2.0 ਅਤੇ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਯੂਜੀ-ਨੀਟ 2026 ਪ੍ਰੀਖਿਆ ਪਾਸ ਕੀਤੀ ਅਤੇ ਇੱਥੋਂ ਤੱਕ ਕਿ ਪੰਜਾਬ ਦੇ 23ਵੇਂ ਸਥਾਨ ਦੇ ਜ਼ਿਲ੍ਹੇ ਪਟਿਆਲਾ ਨੇ ਕੇਂਦਰੀ ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੇ ਸਰਵੇਖਣ ਵਿੱਚ ਭਾਜਪਾ ਸ਼ਾਸਿਤ ਹਰਿਆਣਾ ਦੇ ਸਿਖਰਲੇ ਦਰਜੇ ਵਾਲੇ ਗੁਰੂਗ੍ਰਾਮ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਬੁਲਾਰੇ ਪ੍ਰਦੀਪ ਭੰਡਾਰੀ ਵੱਲੋਂ ਐਕਸ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ ਨੂੰ ਬਾਅਦ ਵਿੱਚ ਸੰਸਦ ਮੈਂਬਰ ਹਰਭਜਨ ਸਿੰਘ ਵੱਲੋਂ ਅੱਗੇ ਪੋਸਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਸਿਰਫ਼ ਅਧਿਕਾਰਤ ਰਿਪੋਰਟਾਂ ‘ਤੇ ਭਰੋਸਾ ਕਰਨ ਦੀ ਬਜਾਏ ਜ਼ਮੀਨੀ ਹਕੀਕਤ ਜਾਣਨ ਲਈ ਨਿੱਜੀ ਤੌਰ ‘ਤੇ ਇਸ ਦੀ ਪੁਸ਼ਟੀ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ “ਪ੍ਰੈਸ ਕਾਨਫਰੰਸ ਤੋਂ ਤੁਰੰਤ ਬਾਅਦ ਮੈਂ ਸਕੂਲ ਅਧਿਕਾਰੀਆਂ ਜਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸੂਚਿਤ ਕੀਤੇ ਬਿਨਾਂ ਪੰਜਾਬ ਭਵਨ ਤੋਂ ਸਿੱਧਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ । ਮੈਂ ਖੁਦ ਇਹ ਪੁਸ਼ਟੀ ਕਰਨਾ ਚਾਹੁੰਦਾ ਸੀ ਕਿ ਕੀ ਵੀਡੀਓ ਵਿੱਚ ਦਿਖਾਏ ਗਏ ਹਾਲਾਤ ਅਸਲ ਵਿੱਚ ਹਨ ਅਤੇ ਜੇਕਰ ਅਜਿਹਾ ਹੈ ਤਾਂ ਇਹ ਮੇਰੇ ਧਿਆਨ ਵਿੱਚ ਕਦੇ ਕਿਉਂ ਨਹੀਂ ਲਿਆਂਦਾ ਗਿਆ।”

ਸਿੱਖਿਆ ਮੰਤਰੀ ਨੇ ਕਿਹਾ, “ਅਸਲ ਵਿੱਚ ਵਾਇਰਲ ਕੀਤੀ ਜਾ ਰਹੀ ਵੀਡੀਓ 2018 ਦੀ ਹੈ ਜਦਕਿ ਸਕੂਲ ਦੀ ਮੌਜੂਦਾ ਸਥਿਤੀ ਬਿਲਕੁਲ ਵੱਖਰੀ ਹੈ। ਮੌਜੂਦਾ ਸਮੇਂ ਸਕੂਲ ਵਿੱਚ ਦੋ ਸਮਾਰਟ ਇੰਟਰਐਕਟਿਵ ਪੈਨਲ, ਕੁੜੀਆਂ ਲਈ ਦੋ ਸਾਫ਼-ਸੁਥਰੇ ਚਾਲੂ ਹਾਲਤ ਪਖਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣਯੋਗ ਸਾਫ਼ ਪਾਣੀ ਅਤੇ ਵਾਈ-ਫਾਈ ਕਨੈਕਟੀਵਿਟੀ ਮੌਜੂਦ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਫ਼ੈਦੀ ਦੇ ਲੰਬਿਤ ਪਏ ਕੰਮ ਲਈ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਕੰਮ ਮਾਨਸੂਨ ਸੀਜ਼ਨ ਤੋਂ ਬਾਅਦ ਮੁਕੰਮਲ ਹੋ ਜਾਵੇਗਾ।

ਵਿਰੋਧੀ ਦੇ ਕੂੜ ਪ੍ਰਚਾਰ ਦਾ ਤੱਥਾਂ ਦੇ ਆਧਾਰ ‘ਤੇ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਦੀ ਕਾਰਗੁਜ਼ਾਰੀ ਦਾ ਫੈਸਲਾ ਭਾਰਤ ਸਰਕਾਰ ਵੱਲੋਂ ਕੀਤੇ ਗਏ ਸੁਤੰਤਰ ਮੁਲਾਂਕਣ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ। ਇਸ ਸਾਲ ਮਈ ਵਿੱਚ ਜਾਰੀ ਕੀਤੀ ਗਈ ਨੀਤੀ ਆਯੋਗ ਦੀ ਰਿਪੋਰਟ ਮੁਤਾਬਕ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਮਿਲਿਆ ਹੈ।”

ਉਨ੍ਹਾਂ ਨੇ ਪਰਖ ਰਾਸ਼ਟਰੀ ਸਰਵੇਖਣ 2024 ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਿੱਖਿਆ ਵਿੱਚ ਦੇਸ਼ ਦੇ ਨੰਬਰ ਇੱਕ ਸੂਬੇ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰਾਲੇ ਦੇ ਪ੍ਰਾਜੈਕਟ ਪ੍ਰਵਾਨਗੀ ਬੋਰਡ (ਪੈਬ) ਨੇ ਵੀ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਪੰਜਾਬ ਦੀ ਕਾਰਗੁਜ਼ਾਰੀ ਦੀ ਵਾਰ-ਵਾਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ, “ਸਿਆਸੀ ਆਲੋਚਨਾ ਆਮ ਜੀਵਨ ਦਾ ਹਿੱਸਾ ਹੈ, ਪਰ ਪੰਜਾਬ ਅਤੇ ਇਸ ਦੇ ਸਕੂਲਾਂ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਦਾ ਹਰਜੋਤ ਬੈਂਸ ਦਾ ਨਹੀਂ ਹੈ, ਤੁਸੀਂ ਮੇਰੀ ਜਿੰਨੀ ਮਰਜ਼ੀ ਆਲੋਚਨਾ ਕਰ ਸਕਦੇ ਹੋ। ਮੁੱਦਾ ਪੰਜਾਬ ਦਾ ਹੈ। ਅਸੀਂ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ।”

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਹੁਣ ’ਉੱਡਦਾ ਪੰਜਾਬ’ ਦੇ ਬਿਰਤਾਂਤ ਤੋਂ ਅਗਾਂਹ ‘ਪੜ੍ਹਦਾ ਪੰਜਾਬ’ ਵੱਲ ਵਧ ਰਿਹਾ ਹੈ। ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਯੂਜੀ-ਨੀਟ 2026 ਪਾਸ ਕੀਤੀ ਹੈ ਅਤੇ ਪੰਜਾਬ ਦੇ ਪ੍ਰਦਰਸ਼ਨ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਦਿੱਤੀ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀਆਂ ਸਕੂਲ ਸਿੱਖਿਆ ਦੀ ਨੁਹਾਰ ਬਦਲਣ ਵਿੱਚ ਭਗਵੰਤ ਮਾਨ ਸਰਕਾਰ ਦੀ ਨਿਰੰਤਰ ਵਚਨਬੱਧਤਾ ਦਾ ਨਤੀਜਾ ਹਨ।

ਗੁਆਂਢੀ ਰਾਜ ਹਰਿਆਣਾ ਨਾਲ ਤੁਲਨਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਨਾਲ ਸਬੰਧਤ ਮੁਲਾਂਕਣ ਅਨੁਸਾਰ ਪੰਜਾਬ ਦੇ 23ਵੇਂ ਸਥਾਨ ’ਤੇ ਆਏ ਜ਼ਿਲ੍ਹੇ ਪਟਿਆਲਾ ਦੇ ਅੰਕ ਹਰਿਆਣਾ ਦੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਸਥਾਨ ’ਤੇ ਆਏ ਗੁਰੂਗ੍ਰਾਮ ਤੋਂ ਵੱਧ ਹੈ। ਉਨ੍ਹਾਂ ਕਿਹਾ,“ ਪੰਜਾਬ ਵਿੱਚ 23ਵੇਂ ਸਥਾਨ ’ਤੇ ਮੌਜੂਦ ਪਟਿਆਲਾ ਦਾ ਸਕੋਰ ਹਰਿਆਣਾ ਦੇ ਜ਼ਿਲ੍ਹਿਆਂ ਵਿੱਚੋਂ ਗੁਰੂਗ੍ਰਾਮ ਨਾਲੋਂ ਵੱਧ ਹੈ।  ਇਹ ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਕੀਤੀ ਗਈ ਤਰੱਕੀ ਦਾ ਪ੍ਰਤੱਖ ਪ੍ਰਮਾਣ ਹੈ।” ਉਨ੍ਹਾਂ ਪੱਤਰਕਾਰਾਂ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਬਾਰੇ ਸਿੱਟੇ ਕੱਢਣ ਤੋਂ ਪਹਿਲਾਂ ਅੰਕੜਿਆਂ ਅਤੇ ਰਿਪੋਰਟਾਂ ਦਾ ਸੁਤੰਤਰ ਤੇ ਨਿਰਪੱਖ ਮੁਲਾਂਕਣ ਕਰਨ ਦੀ ਅਪੀਲ ਕੀਤੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਦੇ ਵੀ ਇਹ ਦਾਅਵਾ ਨਹੀਂ ਕੀਤਾ ਕਿ ਹਰ ਸਕੂਲ ਸੰਪੂਰਨ ਹੈ। ਜਿੱਥੇ ਵੀ ਕਮੀਆਂ ਨਜ਼ਰ ਆਉਂਦੀਆਂ ਹਨ, ਅਸੀਂ ਉੱਥੇ ਸੁਧਾਰਾਤਮਕ ਕਾਰਵਾਈ ਕਰਦੇ ਹਾਂ। ਉਨ੍ਹਾਂ ਕਿਹਾ, “ਮੈਂ ਨਿੱਜੀ ਤੌਰ ’ਤੇ 2000 ਤੋਂ ਵੱਧ ਸਕੂਲਾਂ ਦਾ ਨਿਰੀਖਣ ਕਰ ਚੁੱਕਾ ਹਾਂ। ਜਿੱਥੇ ਵੀ ਕਮੀਆਂ ਪਾਈਆਂ ਗਈਆਂ, ਉੱਥੇ ਸੁਧਾਰ ਕੀਤੇ ਗਏ ਹਨ। ਪੰਜਾਬ ਵਿੱਚ ਲਗਭਗ 20000 ਸਰਕਾਰੀ ਸਕੂਲ ਹਨ ਅਤੇ ਇੰਨੇ ਵੱਡੇ ਨੈੱਟਵਰਕ ਨੂੰ ਬਣਾਈ ਰੱਖਣਾ ਇੱਕ ਨਿਰੰਤਰ ਪ੍ਰਕਿਰਿਆ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 7,000 ਤੋਂ ਵੱਧ ਸਕੂਲਾਂ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਵਾਧੂ ਬੁਨਿਆਦੀ ਢਾਂਚੇ ਦੀਆਂ ਚੁਣੌਤੀਆਂ ਪੈਦਾ ਹੋਈਆਂ ਹਨ, ਪਰ ਪੰਜਾਬ ਨੇ ਸਕੂਲੀ ਬੁਨਿਆਦੀ ਢਾਂਚੇ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਤਰੱਕੀ ਜਾਰੀ ਰੱਖੀ ਹੈ। ਉਨ੍ਹਾਂ ਕਿਹਾ,“ ਹੜ੍ਹਾਂ ਦੀ ਮਾਰ ਹੇਠ ਆਏ ਲਗਭਗ 500 ਅਜਿਹੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਬਹਾਲੀ ਦੀ ਲੋੜ ਹੈ। ਬਹਾਲੀ ਦਾ ਕੰਮ ਸ਼ੁਰੂ ਹੈ ਅਤੇ ਫੰਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵਿਸ਼ਵ ਬੈਂਕ ਤੋਂ ਸਹਾਇਤਾ ਵੀ ਸ਼ਾਮਲ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਪੱਸ਼ਟ ਟੀਚਾ ਰੱਖਿਆ ਹੈ ਕਿ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਵਿੱਚ ਬੁਨਿਆਦੀ ਢਾਂਚੇ ਦੀ ਕੋਈ ਘਾਟ ਨਾ ਰਹੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਦੋਂ ਸਰਕਾਰ ਨੇ ਪਹਿਲਾਂ ਸਕੂਲਾਂ ਵਿੱਚ ਬੁਨਿਆਦੀ ਪਖਾਨਿਆਂ ਦੀ ਘਾਟ ਮੁੱਦਾ ਚੁੱਕਿਆ ਸੀ ਅਤੇ ਸੁਧਾਰਾਤਮਕ ਉਪਾਅ ਸ਼ੁਰੂ ਕੀਤੇ ਸ  ਤਾਂ ਇਸ ਦੀ ਰਾਜਨੀਤਿਕ ਆਲੋਚਨਾ ਅਤੇ ਟ੍ਰੋਲਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਵਿਦਿਆਰਥਣਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ ਸੀ, ਜਿਨ੍ਹਾਂ ਨੇ ਢੁਕਵੇਂ ਪਖਾਨਿਆਂ ਦੀ ਅਣਹੋਂਦ ਕਾਰਨ ਹੋਣ ਵਾਲੀਆਂ ਮੁਸ਼ਕਲਾਂ ਬਾਰੇ ਦੱਸਿਆ ਸੀ। ਉਨ੍ਹਾਂ ਕਿਹਾ, ‘‘ਅੱਜ, ਜਿਨ੍ਹਾਂ ਨੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਸਾਡੇ ਯਤਨਾਂ ਨੂੰ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ, ਉਹ ਖੁਦ 2018 ਦਾ ਇੱਕ ਵੀਡੀਓ ਘੁੰਮਾਉਂਦੇ ਹੋਏ ਫੜੇ ਗਏ ਹਨ, ਜੋ ਮੌਜੂਦਾ ਸਥਿਤੀ ਤੋਂ ਕੋਹਾਂ ਦੂਰ ਹੈ।’’

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਅਸਲ ਕਮੀ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਜਿੱਥੇ ਵੀ ਕਮੀ ਪਾਈ ਗਈ ਹੈ, ਉੱਥੇ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ, ‘‘ਪੱਤਰਕਾਰਾਂ ਅਤੇ ਲੋਕਾਂ ਨੂੰ ਵੀਡੀਓ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਪੰਜਾਬ ਦੀਆਂ ਵਿਦਿਅਕ ਪ੍ਰਾਪਤੀਆਂ ਦਾ ਨਿਰਣਾ ਪ੍ਰਮਾਣਿਤ ਤੱਥਾਂ ’ਤੇ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਸੋਸ਼ਲ ਮੀਡੀਆ ਦੇ ਗੁਮਰਾਹਕੁੰਨ ਪ੍ਰਚਾਰ ਦੇ ਆਧਾਰ ‘ਤੇ।’’

The post ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ
ਅੰਮ੍ਰਿਤਸਰ, 15 ਅਗਸਤ 2026 (          ) – ਅੰਮ੍ਰਿਤਸਰ ਵਿਖੇ ਦੇਸ਼ ਦੀ ਅਜ਼ਾਦੀ ਦਾ 80ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸ਼ਾਹਨ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵੱਲੋਂ ਨਿਭਾਈ ਗਈ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ `ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਿਆ ਗਿਆ ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਬਹੁਤ ਸਾਰੀਆਂ ਲੋਕ ਪੱਖੀ ਸਕੀਮਾਂ ਤੇ ਨੀਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀਆਂ ਹਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫ਼ੀਸਦੀ ਰਾਖਵੇਂਕਰਨ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕੀਤਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਆਦਿ ਅਜਿਹੇ ਫੈਸਲੇ ਹਨ ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ।

ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਗਲੀਆਂ ਪੀੜ੍ਹੀਆਂ ਨੂੰ ਇਸ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਇਸ ਮਕਸਦ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ ਜੋ 10 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ।

ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6 ਲੱਖ 50 ਹਜਾਰ ਬੂਟੇ ਲਗਾਉਣ ਅਤੇ 6 ਲੱਖ 50 ਹਜਾਰ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਤਹਿਤ 50 ਮੋਬਾਈਲ ਵੈਨਾਂ ਵੀ ਸਾਰੇ ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ `ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋ ਅਪ੍ਰੈਲ 2022 ਤੋਂ 30 ਜੂਨ 2026 ਤੱਕ 7225 ਰੋਜ਼ਗਾਰ ਮੇਲੇ ਲਗਾ ਕੇ 4 ਲੱਖ 3 ਹਜਾਰ 794 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ ਆਪਣਾ ਕੰਮ ਖੋਲ੍ਹਣ ਵਾਸਤੇ (ਸਵੈ- ਰੋਜ਼ਗਾਰ) 2 ਲੱਖ 5 ਹਜਾਰ 85 ਉਮੀਦਵਾਰਾਂ ਦੇ ਕਰਜ਼ੇ ਬੈਂਕਾਂ ਰਾਹੀਂ ਮਨਜੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ 10,542 ਉਮੀਦਵਾਰਾਂ ਨੂੰ ਹੁਨਰਮੰਦ ਕੀਤਾ ਗਿਆ ਅਤੇ 876 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਇਆ ਗਿਆ। ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 4 ਸਾਲਾਂ ਵਿੱਚ 1,24,197 ਉਮੀਦਵਾਰਾਂ ਦੀ ਸਿਖਲਾਈ ਕਰਵਾਈ ਗਈ ਅਤੇ 61,267 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ। ਪੰਜਾਬ ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ), ਉੱਦਮਤਾ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਪਾਠਕ੍ਰਮ ਨੂੰ ਸਕੂਲਾਂ ਵਿੱਚ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਦੇਸ਼ ਭਰ ਵਿੱਚੋਂ ਸਕੂਲੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਅਜਨਾਲਾ ਖੇਤਰ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਬਹੁ-ਤਕਨੀਕੀ ਕਾਲਜ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਗਈ ਹੈ ਜਿਸ ਅਧੀਨ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਯੋਗ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2 ਲੱਖ 83 ਹਜਾਰ 762 ਕਾਰਡ ਬਣਾਏ ਜਾ ਚੁੱਕੇ ਹਨ। 24 ਹਜਾਰ 257 ਲਾਭਪਾਤਰੀਆਂ ਨੇ ਆਪਣਾ ਇਲਾਜ ਕਰਵਾਇਆ ਹੈ, ਜਿਸ ਉਤੇ 98 ਕਰੋੜ 51 ਲੱਖ ਰੁਪਏ ਤੋਂ ਵੱਧ ਖਰਚ ਆਇਆ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੇ 1,090 ਆਮ ਆਦਮੀ ਕਲੀਨਿਕਾਂ ਵਿੱਚ 6 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ 354 ਕਿਸਮ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 93 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 52 ਹੋਰ ਆਮ ਆਦਮੀ ਕਲੀਨਿਕ ਜਲਦੀ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 52 ਲੱਖ 95 ਹਜ਼ਾਰ 989 ਲੋਕ ਇਲਾਜ ਕਰਵਾ ਚੁੱਕੇ ਹਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦਾ ਸਤਿਕਾਰ ਤੇ ਸਨਮਾਨ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਤੱਕ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਦਕਿ 1 ਅਗਸਤ 2026 ਤੱਕ 65 ਲੱਖ 62 ਹਜ਼ਾਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਾਈ ਜਾ ਚੁੱਕੀ ਹੈ। ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਲਈ ਮੁਫ਼ਤ ਬੱਸ ਸਫ਼ਰ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 298 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਘਰੇਲੂ ਵਰਤੋਂ ਲਈ ਮਹੀਨੇ ਦੀ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਤਕਰਬੀਨ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉਤੇ 437 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਹੁਣ ਨਾਗਰਿਕ ਆਪਣੇ ਘਰ ਬੈਠੇ ਹੀ 1076 ਹੈਪਲਲਾਈਨ ਉਤੇ ਕਾਲ ਕਰਕੇ 437 ਨਾਗਰਿਕ ਸੇਵਾਵਾਂ ਹਾਸਲ ਕਰ ਸਕਦੇ ਹਨ। 1.17 ਲੱਖ ਪੈਨਸ਼ਨਰਾਂ ਨੂੰ ਉਨਾਂ ਦੇ ਘਰਾਂ ਤੋਂ ਹੀ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇ.ਵਾਈ.ਸੀ. ਜਮ੍ਹਾਂ ਕਰਨ ਦੀ ਸਹੂਲਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਬਜਟ 2025-26 ਦੇ 585 ਕਰੋੜ ਰੁਪਏ ਤੋਂ ਵਧਾ ਕੇ ਸਾਲ 2026-27 ਲਈ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਸਿੱਖਿਆ, ਸਿਹਤ, ਖੇਡਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ ਅਤੇ ਪੇਂਡੂ ਵਿਕਾਸ ਨਾਲ ਜੁੜੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਅਖ਼ੀਰ ਵਿੱਚ ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ ਪਿਆਰੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੰਭਲਾ ਮਾਰੀਏ।

ਇਸ ਤੋਂ ਬਾਅਦ ਅਜ਼ਾਦੀ ਸਮਾਗਮ ਦੌਰਾਨ ਪਰੇਡ ਕਮਾਂਡਰ ਏ.ਸੀ.ਪੀ. ਗਗਨਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕਾਊਟਸ ਅਤੇ ਗਾਈਡਜ਼, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।

ਸਮਾਗਮ ਦੌਰਾਨ ਮੁੱਖ ਮਹਿਮਾਨ ਸ੍ਰੀ ਅਮਨ ਅਰੋੜਾ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ਼੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਸ੍ਰੀ ਅਮਨ ਅਰੋੜਾ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਗੁਰਪ੍ਰਾਤਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪ੍ਰਗਤੀ ਸੇਠੀ, ਚੇਅਰਮੈਨ ਸ੍ਰੀ ਸਤਪਾਲ ਸੋਖੀ, ਸਾਬਕਾ ਮੰਤਰੀ ਬੀਬੀ ਲਕਸ਼ਮੀਕਾਂਤਾ ਚਾਵਲਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਚੇਅਰਮੈਨ ਪਨਸਪ ਸ੍ਰੀ ਪ੍ਰਭਬੀਰ ਸਿੰਘ ਬਰਾੜ, ਸ੍ਰੀ ਜਸਕਰਨ ਬੰਦੇਸ਼ਾ, ਸ੍ਰੀ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਸਰਬਜੋਤ ਸਿੰਘ ਧੰਜਲ, ਲੋਕ ਸਭਾ ਹਲਕਾ ਇੰਚਾਰਜ ਸ. ਜਰਨੈਲ ਸਿੰਘ ਢੋਟ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਸੂਬਾ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਸਮੇਤ ਅਤੇ ਹੋਰ ਆਗੂ ਹਾਜ਼ਰ ਸਨ।

The post ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ
ਫਿਰੋਜ਼ਪੁਰ; 15 ਅਗਸਤ 2026:    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਅੱਜ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।
ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਟੇਟ ਅਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਨੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਮਾਹਰ, ਸਰਕਾਰੀ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਹਨ, ਜਿਨ੍ਹਾਂ ਨੇ ਸਮਾਜ ਭਲਾਈ ਵਿੱਚ ਸਾਰਥਕ ਯੋਗਦਾਨ ਪਾਇਆ ਹੈ।”
ਮੁੱਖ ਮੰਤਰੀ ਨੇ ਬਹਾਦਰੀ ਲਈ ਬਠਿੰਡਾ ਦੇ ਜਗਦੇਵ ਸਿੰਘ ਨੂੰ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ ਜਦਕਿ ਮਲੇਰਕੋਟਲਾ ਤੋਂ ਇੰਦਰਜੀਤ ਸਿੰਘ, ਜਲੰਧਰ ਤੋਂ ਸੁਰਿੰਦਰ ਜਗਤ, ਜਲੰਧਰ ਤੋਂ ਸੁਨੀਤਾ ਕਪੂਰ, ਬਠਿੰਡਾ ਤੋਂ ਸੁਖਦੀਪ ਸਿੰਘ ਢਿੱਲੋਂ, ਬਠਿੰਡਾ ਤੋਂ ਅਵਤਾਰ ਸਿੰਘ ਮਾਨ, ਜਲੰਧਰ ਤੋਂ ਉਪਿੰਦਰ ਸਿੰਘ ਘਈ, ਸ਼ਹੀਦ ਭਗਤ ਸਿੰਘ ਨਗਰ ਤੋਂ ਜਸਵੀਰ ਸਿੰਘ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਜਤਿੰਦਰ ਸਿੰਘ, ਅੰਮ੍ਰਿਤਸਰ ਤੋਂ ਵਿਨੋਦ ਕੁਮਾਰ, ਅੰਮ੍ਰਿਤਸਰ ਤੋਂ ਅਵਤਾਰ ਸਿੰਘ ਅਤੇ ਸੰਗਰੂਰ ਤੋਂ ਅਵਤਾਰ ਸਿੰਘ ਨੂੰ ਸਮਾਜ ਸੇਵੀ ਲਈ; ਪਟਿਆਲਾ ਤੋਂ ਸਤਵੀਰ ਕੌਰ ਨੂੰ ਕਲਾ ਲਈ; ਅੰਮ੍ਰਿਤਸਰ ਤੋਂ ਨਿਰਮਲ ਸਿੰਘ ਨੂੰ ਸਮਾਜ ਸੇਵਾ ਲਈ; ਜਲੰਧਰ ਤੋਂ ਮੇਹਰ ਮਲਿਕ, ਬਰਨਾਲਾ ਤੋਂ ਬੇਅੰਤ ਸਿੰਘ ਬਾਜਵਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸੰਜੀਵ ਸੈਣੀ, ਪਟਿਆਲਾ ਤੋਂ ਬਾਜ ਸਿੰਘ, ਮਾਲੇਰਕੋਟਲਾ ਤੋਂ ਡਾ. ਮੁਹੰਮਦ ਅਯੂਬ ਖਾਨ, ਸੰਗਰੂਰ ਤੋਂ ਪ੍ਰੇਮਲਤਾ ਅਤੇ ਅੰਮ੍ਰਿਤਸਰ ਤੋਂ ਪਰਮਜੀਤ ਕੌਰ ਨੂੰ ਸਾਹਿਤ ਲਈ; ਅੰਮ੍ਰਿਤਸਰ ਤੋਂ ਡਾ. ਪਰਮਿੰਦਰ ਸਿੰਘ ਨੂੰ ਸਿਹਤ ਸੇਵਾਵਾਂ ਲਈ; ਕਪੂਰਥਲਾ ਤੋਂ ਤਲਵਿੰਦਰ ਸਿੰਘ ਅਤੇ ਲੁਧਿਆਣਾ ਤੋਂ ਸੁਖਰਾਜ ਭੁੱਲਰ ਨੂੰ ਸਾਇੰਸ ਅਤੇ ਤਕਨਾਲੋਜੀ ਲਈ ਅਤੇ ਲੁਧਿਆਣਾ ਤੋਂ ਕਮਲਜੀਤ ਸਿੰਘ, ਅੰਮ੍ਰਿਤਸਰ ਤੋਂ ਕਾਂਤਾ ਅਤੇ ਐਸਏਐਸ ਨਗਰ ਤੋਂ ਅਸ਼ੋਕ ਕੁਮਾਰ ਨੂੰ ਸ਼ਾਨਦਾਰ ਸੇਵਾਵਾਂ ਲਈ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੇਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਵੀ ਕੀਤਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪਵਨਪ੍ਰੀਤ ਪੀ.ਪੀ.ਐਸ., ਸੁਰਿੰਦਰਾ ਸਿੰਘ ਪੀ.ਪੀ.ਐਸ., ਅਸ਼ਵਨੀ ਕੁਮਾਰ ਪੀ.ਪੀ.ਐਸ., ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਸਬ-ਇੰਸਪੈਕਟਰ ਇੰਦਰਜੀਤ ਕੌਰ, ਸਬ-ਇੰਸਪੈਕਟਰ ਸੰਦੀਪ ਕੁਮਾਰ, ਸਬ-ਇੰਸਪੈਕਟਰ ਕਰਮਜੀਤ ਸਿੰਘ, ਸਬ ਇੰਸਪੈਕਟਰ ਬਲਦੇਵ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ ਨਰਿੰਦਰ ਸਿੱਧੂ, ਏ.ਐਸ.ਆਈ.ਨਵਤੇਜ ਸਿੰਘ ਬਰਾੜ, ਏ.ਐਸ.ਆਈ ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ, ਇੰਸਪੈਕਟਰ ਹਰਜੋਤ ਕੌਰ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਵੀ ਸਨਮਾਨਿਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਪੁਰਸਕਾਰ ਜੇਤੂਆਂ ਦੀ ਉਨ੍ਹਾਂ ਦੀ ਸਮਰਪਿਤ ਭਾਵਨਾ ਅਤੇ ਸੇਵਾਵਾਂ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਦੂਜਿਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

The post ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ appeared first on Latest News, Breaking News, Crime News, Business News, Punjab News Updates: LiveGeoNews.com.