ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਆਗਣਵਾੜੀਆਂ ਦੀ ਜਲਦ ਹੀ ਬਦਲੀ ਜਾਵੇਗੀ ਨੁਹਾਰ –ਵਿਰਾਜ ਐਸ. ਤਿੜਕੇ

ਮਾਲੇਰਕੋਟਲਾ 10 ਅਪ੍ਰੈਲ :                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਚੱਲ ਰਹੇ ਆਗਣਵਾੜੀ ਕੇਂਦਰਾਂ ਦੀ ਨੁਹਾਰ ਬਦਲਣ ਦਾ ਨਿਵੇਕਲਾ ਉਪਰਾਲਾ ਸਾਦਿਆ ਗਿਆ ਹੈ ਤਾਂ ਜੋ ਪਿੰਡਾਂ ਦੇ ਨੰਨ੍ਹੇ ਬੱਚਿਆਂ ਨੂੰ ਬਿਹਤਰ ਸਿੱਖਿਆ, ਸਿਹਤ ਅਤੇ ਪੋਸ਼ਣ ਦੀਆਂ ਸਹੂਲਤਾਂ ਮਿਲ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਆਗਣਵਾੜੀਆਂ ਦੀ ਨੁਹਾਰ ਨਵੀਨਤਮ ਸੁਵਿਧਾਵਾਂ ਨਾਲ ਜਲਦ ਹੀ ਬਦਲੀ ਜਾਵੇਗੀ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ ।                  ਉਨ੍ਹਾਂ ਦੱਸਿਆ ਕਿ ਆਗਣਵਾੜੀ ਕੇਂਦਰ ਕਿਸੇ ਵੀ ਪਿੰਡ ਦੀ ਅਧਾਰਭੂਤ ਢਾਂਚੇ ਦੀ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿੱਥੇ ਕਿ ਨੰਨ੍ਹੇ ਬੱਚਿਆਂ ਦੀ ਪਰਵਰਿਸ਼,  ਮੁਢਲੀ ਤਾਲੀਮ ਅਤੇ ਸਿਹਤ ਸੰਭਾਲ ਹੁੰਦੀ ਹੈ। ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਕਈ ਕੇਂਦਰਾਂ ਦੀ ਹਾਲਤ ਨਵੀਨੀਕਰਨ ਤੇ ਸੁਧਾਰ ਦੀ ਮੰਗ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਨੇਕ ਕਾਰਜ ਲਈ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ ਨੂੰ ਆਪਣੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ (CSR) ਦੇ ਤਹਿਤ ਅੱਗੇ ਆਉਣ ਦਾ ਸੱਦਾ ਦਿੰਦਿਆ ਉਦਯੋਗਿਕ ਇਕਾਈਆਂ ਦੇ ਪ੍ਰਬੰਧਕਾਂ ਨੂੰ ਆਗਣਵਾੜੀਆਂ ਵਿੱਚ ਢਾਂਚਾਗਤ ਸੁਧਾਰ, ਫਰਨੀਚਰ, ਇਲੈਕਟ੍ਰਾਨਿਕ ਸਾਧਨਾਂ, ਸਿਖਲਾਈ ਸਮੱਗਰੀ ਅਤੇ ਸਾਫ਼-ਸੁਥਰੇ ਮਾਹੌਲ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ।            ਉਨ੍ਹਾਂ ਕਿਹਾ ਕਿ “ਸਿਰਫ਼ ਸਰਕਾਰ ਦੀ ਕੋਸ਼ਿਸ਼ ਹੀ ਨਹੀਂ, ਸਾਰੇ ਸਮਾਜ ਅਤੇ ਖ਼ਾਸ ਕਰਕੇ ਉਦਯੋਗਿਕ ਸੈਕਟਰ ਦੀ ਭੂਮਿਕਾ ਵੀ ਮਹੱਤਵਪੂਰਨ ਹੈ।”ਇਸ ਪ੍ਰਕਲਪ ਦੇ ਤਹਿਤ, ਹਰ ਆਂਗਣਵਾੜੀ ਕੇਂਦਰ ਵਿੱਚ ਬੱਚਿਆਂ ਲਈ ਰੰਗੀਨ ਅਤੇ ਸਿੱਖਣਯੋਗ ਮਾਹੌਲ ਬਣਾਇਆ ਜਾਵੇਗਾ। ਇਨ੍ਹਾ ਕੇਂਦਰਾਂ ਵਿੱਚ ਪੌਸ਼ਟਿਕ ਭੋਜਨ, ਖੇਡ ਸਮੱਗਰੀ ਅਤੇ ਸਵੱਛ ਪੀਣ ਯੋਗ ਪਾਣੀ ਦੀ ਉਪਲਬਧਤਾ ਵੀ ਮੁਹੱਈਆ ਕਰਵਾਈ ਜਾਵੇਗੀ। ਔਡੀਓ-ਵਿਜ਼ੂਅਲ ਸਾਧਨਾਂ ਰਾਹੀਂ ਬੱਚਿਆਂ ਲਈ ਸਿੱਖਣ ਦਾ ਤਜਰਬਾ ਹੋਰ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।           ਡਿਪਟੀ ਕਮਿਸ਼ਨਰ ਨੇ ਆਖ਼ਰ ਵਿੱਚ ਕਿਹਾ ਕਿ “ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸੁਧਾਰਨਾ ਹੈ, ਤਾਂ ਇਹ ਆਗਣਵਾੜੀਆਂ ਸਭ ਤੋਂ ਪਹਿਲਾ ਕਦਮ ਹਨ। ਉਮੀਦ ਹੈ ਕਿ ਜ਼ਿਲ੍ਹੇ ਦੀਆਂ ਸਭ ਉਦਯੋਗਿਕ ਇਕਾਈਆਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦੇਣਗੀਆਂ।”           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਨਵਦੀਪ ਕੌਰ,ਸੀ.ਡੀ.ਪੀ.ਓ ਪਵਨ ਕੁਮਾਰ, ਦਸ਼ਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮੀਟਡ  ਅਮਰ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰ, ਜਨਰਲ ਮੈਨੇਜਰ ਸਰਿਆਂਸ਼ ਇੰਡਸਟਰੀਜ ਲਿਮੀਟਡ ਡਾ. ਭਗਵਤੀ ਪ੍ਰਸ਼ਾਦ ਤੋਂ ਇਲਾਵਾ ਹੋਰ ਉਦਯੋਗਿਕ ਇਕਾਕੀਆਂ ਦੇ ਨੁਮਾਇੰਦੇ ਮੌਜੂਦ ਸਨ ।

Continue Reading

ਪਿੰਡ ਪੰਧੇਰ ‘ਚ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਛੁਡਵਾਇਆ 

ਬਰਨਾਲਾ, 10 ਅਪ੍ਰੈਲ       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਪੰਧੇਰ ਵਿੱਚ 22 ਕਨਾਲਾਂ 5 ਮਰਲੇ ਪੰਚਾਇਤੀ ਜ਼ਮੀਨ […]

Continue Reading

ਭਲਕੇ  ਵਿਧਾਇਕ ਅਮਰਗੜ੍ਹ ਹਲਕੇ ਦੇ 4 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ:- “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ 04 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।                    ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।              ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ”ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ।                 ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਦੇ ਬੁਨਿਆਂਦੀ ਢਾਂਚੇ ਦਾ ਅਹਿਸਾਸ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਦਾ ਆਤਮ ਸਨਮਾਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ 

Continue Reading

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

 ਚੰਡੀਗੜ੍ਹ, 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ।  ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ […]

Continue Reading

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਚੰਡੀਗੜ੍ਹ, 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ […]

Continue Reading

ਕਿਸਾਨ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਮਦਨ ਵਿੱਚ ਕਰ ਸਕਦੇ ਨੇ ਵਾਧਾ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 10 ਅਪ੍ਰੈਲ :ਸਾਉਣੀ 2025 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿ਼ਲ੍ਹਾ ਮਾਨਸਾ ਵੱਲੋਂ ਆਤਮਾ […]

Continue Reading

ਐਮ.ਐਲ.ਏ. ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਮਹਿਮਦਪੁਰ ਤੋਂ ਵਜੀਦਪੁਰ ਨੂੰ ਜਾਂਦੀ ਸੜਕ ਦਾ ਰੱਖਿਆ ਨੀਂਹ ਪੱਥਰ

ਸਮਾਣਾ, 10 ਅਪ੍ਰੈਲ:ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਹਲਕੇ ਦੇ ਵਿਕਾਸ ਕੰਮਾਂ ਨੂੰ ਹੋਰ ਅੱਗੇ ਤੋਰਦਿਆਂ ਪਿੰਡ ਮਹਿਮਦਪੁਰ ਤੋਂ ਵਜੀਦਪੁਰ ਤੱਕ 49 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਰਸਤਾ ਨਾ ਸਿਰਫ਼ ਆਵਾਜਾਈ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਏਗਾ, ਸਗੋਂ […]

Continue Reading

ਰੂਪਨਗਰ ਪੁਲਿਸ ਨੇ 25 ਗ੍ਰਾਮ ਹੈਰੋਈਨ ਤੇ 2100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਰੂਪਨਗਰ, 10 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ […]

Continue Reading

ਪਾਲਤੂ ਜਾਨਵਰ/ਪੰਛੀ ਵਿਕ੍ਰੇਤਾ ਅਤੇ ਡੌਗ ਬਰੀਡਰਾਂ ਨੂੰ ਆਪਣੀਆਂ ਦੁਕਾਨਾਂ ਰਜਿਸਟਰ ਕਰਵਾਉਣੀਆਂ ਲਾਜ਼ਮੀ

ਮੋਗਾ, 10 ਅਪ੍ਰੈਲ,ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ, ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੇ ਵਪਾਰ ਨਿਯੰਤਰਿਤ ਕਰਨ ਅਤੇ ਇਨਾਂ ਜਾਨਵਰਾਂ ਦੀ ਭਲਾਈ ਸਬੰਧੀ ਉਪਰਾਲਾ ਕਰਦੇ ਹੋਏ ਡੌਗ ਬਰੀਡਿੰਗ ਅਤੇ ਮਾਰਕਟਿੰਗ ਰੂਲਜ-2017 ਅਤੇ ਪੈੱਟ ਸ਼ਾਪਸ ਰੂਲ-2018 ਅਧੀਨ ਇਹ ਜਰੂਰੀ ਕਰ ਦਿੱਤਾ ਗਿਆ ਹੈ ਕਿ ਜੋ ਵੀ […]

Continue Reading

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 10 ਅਪ੍ਰੈਲ: ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ […]

Continue Reading