ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ 

ਫਿਰੋਜ਼ਪੁਰ,14ਨਵੰਬਰ ( ) ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਉਪਰਾਲੇ ਹੇਠ ਦਾਸ ਐਂਡ ਬ੍ਰਾਊਨ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਕੂਲ ਵੈਨ ਡਰਾਈਵਰਾਂ, ਸਹਾਇਕਾਂ ਦੀ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਜਾਂਚ ਕੈਂਪ ਦਾ ਉਦਘਾਟਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਅਨੁਰਾਧਾ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ […]

Continue Reading

ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

ਫਰੀਦਕੋਟ 14 ਨਵੰਬਰ (  ) ਅੱਜ ਜਿਲ੍ਹਾ  ਰੈੱਡ ਕਰਾਸ  ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ “ਉਮੀਦ ਸਕੂਲ ਫਾਰ ਡੈਫ ਐਂਡ ਡੰਮ” ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ “ਅੰਤਰ–ਰਾਸ਼ਟਰੀ ਸੰਕੇਤਕ” ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਇਸ […]

Continue Reading

ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ

 ਫਰੀਦਕੋਟ 14 ਨਵੰਬਰ (  )             ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ ਦੱਸਿਆ ਕਿ ਹੁਣ […]

Continue Reading

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਚੰਡੀਗੜ੍ਹ/ਕਪੂਰਥਲਾ, 14 ਨਵੰਬਰ: ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ […]

Continue Reading

ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ:             ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਡਾ.ਬਲਜੀਤ ਕੌਰ ਐਸ.ਐਮ ਓ. ਇੰਚਾਰਜ ਸੀ.ਐਚ.ਸੀ. ਖਿਆਲਾ ਕਲਾ ਦੀ ਅਗਵਾਈ ਹੇਠ ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ, ਇਹ ਦਿਵਸ ਹਰ ਸਾਲ 14 ਨਵੰਬਰ ਨੂੰ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ “ਵਿਸ਼ਵ  ਸ਼ੂਗਰ ਦਿਵਸ” ਮੌਕੇ  ਸ਼ੂਗਰ ਜਿਹੀ ਨਾਮੁਰਾਦ ਬਿਮਾਰੀ ਬਾਰੇ ਜਾਣਕਾਰੀ […]

Continue Reading

ਸ਼ਹਿਰੀ ਇਲਾਕੇ ਨਾਲ ਪੇਂਡੂ ਖੇਤਰਾਂ ਵਿਖੇ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਫਾਜ਼ਿਲਕਾ, 14 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਹੇਠ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਖੇ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ […]

Continue Reading

ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਪੇਸ ਵਿਗਿਆਨੀ ਬਣਾਉਣ ਵਿੱਚ ਐਸਟਰੋਲੈਬ ਹੋਵੇਗੀ ਸਹਾਈ ਸਿੱਧ-ਡਿਪਟੀ ਕਮਿਸ਼ਨਰ

ਮਾਨਸਾ, 14 ਨਵੰਬਰ :ਵਿਦਿਆਰਥੀਆਂ ਵਿੱਚ ਐਸਟਰੋਨੋਮੀ ਅਤੇ ਸਪੇਸ ਤਕਨੀਕ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਪ੍ਰਤੀ ਵਿਦਿਆਰਥੀ ਅੰਦਰ ਰੂਚੀ ਪੈਦਾ ਕਰਨ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿਖੇ ਕਲਪਨਾ ਚਾਵਲਾ ਐਸੋਟਰੋਲੈਬ ਸਥਾਪਿਤ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਸਕੂਲ ਵਿਖੇ ਕਲਪਨਾ ਚਾਵਲਾ […]

Continue Reading

ਭਾਰਤੀ ਮੱਕੀ ਖੋਜ ਸੰਸਥਾਨ ਨੇ ਕੇਵੀਕੇ ਦੇ ਸਹਿਯੋਗ ਨਾਲ ਮੱਕੀ ਸਬੰਧੀ ਖੇਤ ਦਿਵਸ ਪ੍ਰੋਗਰਾਮ ਕਰਵਾਇਆ

ਫਾਜ਼ਿਲਕਾ, 14 ਨਵੰਬਰਆਈ.ਸੀ.ਏ.ਆਰ.-ਭਾਰਤੀ ਮੱਕੀ ਖੋਜ ਸੰਸਥਾਨ, ਲੁਧਿਆਣਾ ਨੇ ਕੇਵੀਕੇ ਫਾਜ਼ਿਲਕਾ ਦੇ ਸਹਿਯੋਗ ਨਾਲ “ਈਥਾਨੋਲ ਇੰਡਸਟਰੀਜ਼ ਦੇ ਕੈਚਮੈਂਟ ਏਰੀਆਜ਼ ਵਿੱਚ ਮੱਕੀ ਦੇ ਉਤਪਾਦਨ ਵਿੱਚ ਵਾਧਾ” ਪ੍ਰੋਜੈਕਟ ਦੇ ਤਹਿਤ “ਮੱਕੀ ਦੇ ਖੇਤ ਦਿਵਸ ਪ੍ਰੋਗਰਾਮ” ਦਾ ਆਯੋਜਨ ਪਿੰਡ  ਬਜੀਦਪੁਰ ਕੱਟਿਆਂ ਵਾਲੀ ਵਿਚ ਕੀਤਾ। ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਫੰਡ ਕੀਤਾ ਜਾ ਰਿਹਾ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ […]

Continue Reading

ਆਮ ਆਦਮੀ ਕਲੀਨਿਕ ਲਈ 2 ਮੈਡੀਕਲ ਅਫਸਰ ਨੂੰ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ 

ਫਾਜ਼ਿਲਕਾ 14 ਨਵੰਬਰਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ  ਸਿਹਤ ਸਹੂਲਤਾਂ ਨੂੰ ਹੋਰ ਬਿਹਤਰ  ਕਰਨ ਲਈ  ਆਮ ਆਦਮੀ ਕਲੀਨਿਕ  ਪੰਨੀਵਾਲਾ ਮਹਲਾ ਅਤੇ ਖੁਬਣ ਵਿੱਚ 2 ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ ਸਿਵਲ ਸਰਜਨ ਦਫ਼ਤਰ […]

Continue Reading