ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਹੁਸ਼ਿਆਰਪੁਰ, 3 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਇਸ ਨੂੰ ਹੋਰ ਚੌੜਾ ਕਰਨ ਦੀ ਮੰਗ ਰੱਖੀ ਜਿਸ ਨਾਲ ਇਸ ਖੇਤਰ ਵਿਚ ਸੁਖਾਲੀ ਆਵਾਜਾਈ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। […]

Continue Reading

ਬਾਲ ਵਿਆਹ ਰੋਕਣ ਅਤੇ ਬਾਲ ਅਧਿਕਾਰਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰੇ ਟਾਸਕ ਫੋਰਸ ਟੀਮ-ਡਿਪਟੀ ਕਮਿਸ਼ਨਰ

ਮਾਨਸਾ, 03 ਅਪ੍ਰੈਲ:ਬਾਲ ਵਿਆਹ ਕਾਨੂੰਨੀ ਜ਼ੁਰਮ ਹੈ। ਵਿਆਹ ਦੀ ਉਮਰ ਲੜਕੀ ਲਈ ਘੱਟੋ ਘੱਟ 18 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਬਾਲ ਵਿਆਹ ਦੀ ਪ੍ਰਥਾ ਨੂੰ ਰੋਕਿਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਮਾਨਸਾ […]

Continue Reading

ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ

ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਮਾਡਲ ਮਿਡਲ ਸਕੂਲ ਰੂਪਨਗਰ ਵਿਖੇ ਮਾਨਸਿਕ ਸਿਹਤ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਮੌਕੇ ਤੇ ਡੀ ਅਡੀਕਸ਼ਨ ਸੈਂਟਰ ਦੇ ਕਾਊਂਸਲਰ ਪ੍ਰਭਜੋਤ ਕੌਰ ਅਤੇ ਓਟ ਕੌਂਸਲਰ ਜਸਜੀਤ ਕੌਰ ਨੇ ਦੱਸਿਆ ਕਿ ਅੱਜ ਕੱਲ ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ […]

Continue Reading

ਜ਼ਿਲ੍ਹੇ ’ਚ ਬਾਲ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਹੋਵੇਗੀ ਢੁਕਵੀਂ ਕਾਰਵਾਈ : ਸਹਾਇਕ ਕਿਰਤ ਕਮਿਸ਼ਨਰ

ਹੁਸ਼ਿਆਰਪੁਰ, 3 ਅਪ੍ਰੈਲ: ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਲ ਅਤੇ ਬੰਧੂਆ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਰਚ ਮਹੀਨੇ ਦੌਰਾਨ 4 ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਛੁਡਾਇਆ ਗਿਆ।           ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਕਿਹਾ ਕਿ ਕਿਰਤ ਵਿਭਾਗ ਵਲੋਂ ਜ਼ਿਲ੍ਹੇ ਵਿਚ […]

Continue Reading

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ […]

Continue Reading

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਲੁਧਿਆਣਾ, 2 ਅਪ੍ਰੈਲ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ ਦਿੱਤਾ ਹੈ।ਅੱਜ ਇੱਥੇ ਨਸ਼ਿਆਂ ਵਿਰੁੱਧ ਮਾਰਚ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਸੰਬਧੋਨ ਕਰਦਿਆਂ ਦਿੱਲੀ ਦੇ […]

Continue Reading

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ, 2 ਅਪਰੈਲ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ।ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ […]

Continue Reading

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ “ਮੋਰ ਦੀ ਸ਼ਾਨ – ਭਾਰਤ ਦੀ ਸ਼ਾਨ” ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ  ਢੰਗ ਨਾਲ […]

Continue Reading

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ […]

Continue Reading

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ […]

Continue Reading