ਕਣਕ ਦੀ ਚੁਕਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਠੇਕੇਦਾਰਾਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ: ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਖ੍ਰੀਦ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਣਕ ਦੀ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੀਆਂ ਮੰਡੀਆਂ ਦੇ ਸਮੂਹ ਲੇਬਰ ਅਤੇ ਟਰਾਂਸਪੋਰਟ ਠੇਕੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਟਰਾਂਸਪੋਰਟ ਠੇਕੇਦਾਰਾਂ ਨੂੰ ਟਰੱਕਾਂ ਦੀ ਗਿਣਤੀ ਅਤੇ ਖਰੀਦ ਏਜੰਸੀਆਂ ਵੱਲੋਂ […]

Continue Reading

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਹਰ ਖੇਤਰ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।        ਅੱਜ ਇਥੇ ਸੋਨਾਲੀਕਾ ਗਰੁੱਪ ਵਲੋਂ ਗਊਸ਼ਾਲਾ ਹਰਿਆਣਾ ਨੂੰ ਇਕ ਟਰੈਕਟਰ ਅਤੇ ਇਕ ਲੱਖ ਰੁਪਏ ਦੀ ਮਾਇਕ ਮਦਦ ਦਿੱਤੇ ਜਾਣ […]

Continue Reading

ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਫਰੀਦਕੋਟ 2 ਅਪ੍ਰੈਲ () ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਕਰਵਾਏ ਜਾ ਰਹੇ  ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ […]

Continue Reading

43 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਰਿਪੇਅਰ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਪ੍ਰੈਲ: ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ […]

Continue Reading

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ

ਬਟਾਲਾ, 2 ਅਪ੍ਰੈਲ ( ) ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ।  ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ […]

Continue Reading

ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ

ਬੋਹਾ/ਮਾਨਸਾ: 02 ਅਪ੍ਰੈਲ:   ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਬਣ ਰਹੇ ਨਵੇਂ ਫੜ੍ਹਾਂ ਤੋਂ ਮਿਲ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਪਿੰਡ ਟਾਹਲੀਆਂ, ਬੋਹਾ, ਭਖੜਿਆਲ […]

Continue Reading

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ […]

Continue Reading

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਚੰਡੀਗੜ੍ਹ, 2 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ: 1. ਪੋਲਿੰਗ ਸਟੇਸ਼ਨਾਂ […]

Continue Reading