ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਲੇਰਕੋਟਲਾ 22 ਮਾਰਚ :                      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ ।         ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ ।            ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਾਣੀ ਨਾਲ ਸੰਬੰਧਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਹੀ ਸੈਨੀਟੇਸ਼ਨ ਸਹੂਲਤਾਂ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਲਈ, ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।                 ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਲੀ ਪਏ ਪਲਾਟਾਂ ਦੀ ਨਿਯਮਿਤ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਉਪਾਏ ਕਰਨ। ਇਸ ਨਾਲ ਮੱਛਰਾਂ ਦੀ ਵਾਧੀ ਨੂੰ ਰੋਕਿਆ ਜਾ ਸਕਦਾ ਹੈ, ਜੋ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ।  ਉਨ੍ਹਾਂ ਹੋਰ ਕਿਹਾ ਕਿ ਸੀਵਰੇਜ,ਸੜਕਾਂ,ਖਾਲੀ ਪਏ ਪਲਾਟਾਂ,ਪਾਰਕਾਂ ਆਦਿ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ  ਪੀਣ ਯੋਗ ਪਾਣੀ ਦੀ ਸਪਲਾਈ ,ਸੀਵਰੇਜ, ਸੀਵਰੇਜ ਟ੍ਰਰਿਟਮੈਂਟ ਪਲਾਂਟ,ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੈਡੀਕਲ ਵੇਸਟ,ਸੋਲਿਡ ਵੇਸਟ ਮੈਨੇਜਮੈਂਟ ਸਮੇਤ ਹੋਰ ਕੰਮਾਂ ਦਾ ਵੀ ਜਾਇਜਾ ਲਿਆ।            ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਸਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਿਹਤਮੰਦ ਬਣਾ ਸਕਦੇ ਹਾਂ।             ਇਸ  ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸ਼ੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ ,ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਕਾਰਜ ਸਾਧਕ ਅਫ਼ਸਰ ਅਮਰਗੜ੍ਹ ਗੁਰਿੰਦਰਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ […]

Continue Reading

ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ  ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ

ਫਾਜ਼ਿਲਕਾ 22 ਮਾਰਚਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼), ਫਾਜ਼ਿਲਕਾ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ,ਫ਼ਾਜ਼ਿਲਕਾ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲਾਂ ਦੇ ਪ੍ਰਿੰਸੀਪਲ ਕਮ ਨਵ – ਨਿਯੁਕਤ ਬਾਲ […]

Continue Reading

ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

ਨੰਗਲ 22 ਮਾਰਚ ()ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਸੰਸਥਾਂ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ […]

Continue Reading

ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਓ.ਪੀ.ਡੀ ਅਤੇ ਓ.ਏ.ਟੀ. ਸੈਂਟਰਾਂ ਰਾਹੀਂ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਉਹ ਲੋਕਾਂ ਨੂੰ ਨਸ਼ਿਆਂ ਤੋਂ […]

Continue Reading

ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

 ਬਰਨਾਲਾ, 22 ਮਾਰਚ      ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ), ਮਾਨਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਤੇ ਹੋਰ ਮੈਂਬਰਾਂ ਵਲੋਂ 4 ਮੰਜ਼ਿਲਾ ਏਡੀਆਰ ਸੈਂਟਰ ਬਰਨਾਲਾ ਦਾ ਨੀਂਹ ਪੱਥਰ ਰੱਖਿਆ ਗਿਆ।        ਇਹ ਪੰਜਾਬ ਦਾ 9ਵਾਂ ਏ.ਡੀ.ਆਰ ਸੈਂਟਰ ਹੈ ਜੋ ਕਿ ਫਰੰਟ […]

Continue Reading

ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ 

ਫ਼ਰੀਦਕੋਟ 22 ਮਾਰਚ  ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ  ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ  ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ […]

Continue Reading

ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ

ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ “ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵਲੋਂ ਸ. ਪਰਮਜੀਤ ਸਿੰਘ ਰਾਜ ਨਿਦੇਸ਼ਕ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਅਤੇ ਡਾ. ਅਸ਼ੋਕ ਸ਼ਰੋਤੀ ਪ੍ਰੋਗਰਾਮ ਅਡਵਾਈਜ਼ਰ, ਸ਼੍ਰੀ ਜੈ ਭਗਵਾਨ ਰੀਜ਼ਨਲ ਡਾਇਰੈਕਟਰ ਐਨ.ਐਸ.ਐਸ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ  ਸ਼ਹੀਦ-ਏ-ਆਜ਼ਮ ਸ. ਭਗਤ […]

Continue Reading

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ  ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ

ਮੋਗਾ 22 ਮਾਰਚ  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ

ਬਰਨਾਲਾ, 22 ਮਾਰਚ          ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਉਂਤਬੰਦੀ ਕੀਤੀ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਕਮੇਟੀ ਕਾਇਮ ਕੀਤੀ ਗਈ ਹੈ।    ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ […]

Continue Reading