ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 19 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250 […]

Continue Reading

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 19 ਮਾਰਚ:  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ […]

Continue Reading

  ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 90 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ.ਰਾਜਵੀਰ ਸਿੰਘ ਏਡੀਓ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

ਹੁਸ਼ਿਆਰਪੁਰ, 19 ਮਾਰਚ: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਗਊਸ਼ਾਲਾ ਨੇੜੇ ਖੁੱਲ੍ਹੀ ਜਗ੍ਹਾ ‘ਤੇ ਤਬਦੀਲ ਕੀਤਾ ਜਾ ਰਿਹਾ ਹੈ।         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ […]

Continue Reading

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ […]

Continue Reading

ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ, 19 ਮਾਰਚ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਿਸ ਸ੍ਰੀ ਆਦਿੱਤਯ, ਆਈ.ਪੀ.ਐੱਸ. ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ […]

Continue Reading

ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ –                                 ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।                          ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ।                                ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਨੇ ਕਿਹਾ ਕਿ ਲੋਕਾਂ ਨੂੰ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਜੋ ਵਿਅਕਤੀ ਅਪਾਹਜ ਹੈ ਉਹ ਅਪੰਗਤਾ ਸਰਟੀਫਿਕੇਟ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਯੋਤੀ ਕਪੂਰ, ਮਾਸ ਮੀਡੀਆ ਤੋਂ ਬੀ.ਈ.ਈ ਰਣਬੀਰ ਸਿੰਘ ਢੰਡੇ ਤੇ ਮੁਹੰਮਦ ਰਾਸ਼ਿਦ ਤੋਂ ਇਲਾਵਾ ਮੁਲਾਂਕਣ ਕਰਵਾਉਣ ਆਏ ਲੋੜਵੰਦ ਮੌਜੂਦ ਸਨ 

Continue Reading

ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ 

ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ […]

Continue Reading

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ […]

Continue Reading

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਨੰਗਲ 19 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ […]

Continue Reading