ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ। ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।            ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।             ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ। ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ।           ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਵਾਂ ਬੱਸ ਸਟੈਂਡ, ਲਿੰਕ ਸੜਕਾਂ, ਸਫ਼ਾਈ ਸਹੂਲਤਾਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਰੋਡ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਦਿੱਤਾ ਜਾਵੇਗਾ।                     ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਲਈ ਮਿੰਨੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੇਂਡੂ ਆਵਾਜਾਈ ਵਿੱਚ ਸੁਧਾਰ ਹੋਵੇਗਾ।  ਉਨ੍ਹਾਂ ਕਿਹਾ ਕਿ ਸਰਕਾਰ ਨਾਜਾਇਜ਼ ਜਾਇਦਾਦਾਂ, ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਜਾਰੀ ਰੱਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੀ ਤਰੱਕੀ ਲਈ 200 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਦਿੜ੍ਹ ਸੰਕਲਪ ਹੈ।

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਤਰਨਤਾਰਨ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ 30 ਮਾਰਚ :                  ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮਾਤ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਮੁੱਖ ਮੰਤਰੀ ਮਾਲੇਰਕੋਟਲਾ ਦੀ ਇਤਿਹਾਸਕ ਵੱਡੀ ਈਦਗਾਹ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਪੇਸ਼ ਕਰਨਗੇ ।                ਇਸ ਮੁਕੱਦਸ ਮੌਕੇ ਤੇ ਮੁੱਖ ਮੰਤਰੀ ਵੱਲੋਂ ਮੁਸਲਿਮ ਭਾਈਚਾਰੇ ਨੂੰ ਇਖ਼ਲਾਸ, ਮੋਹੱਬਤ ਅਤੇ ਭਾਈਚਾਰੇ ਦਾ ਪੈਗ਼ਾਮ […]

Continue Reading

ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ

ਕੋਟਕਪੂਰਾ, 30 ਮਾਰਚ (          ) :- ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਬੱਚੇ ਇੱਕ ਦਿਨ ਵੱਡੇ ਅਫਸਰ ਬਣਨ ਦੇ ਨਾਲ-ਨਾਲ ਚੰਗੇ ਇਨਸਾਨ ਵੀ ਬਣਦੇ ਹਨ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਲਵਰ ਜੋਨ ਉਲੰਪੀਅਡ ਟੈਸਟ ਵਿੱਚੋਂ ਦੁਨੀਆਂ ਭਰ ਵਿੱਚੋਂ ਕਰਮਨਦੀਪ ਸਿੰਘ 296ਵਾਂ ਅਤੇ ਸੁਖਰਹਿਮਤਦੀਪ […]

Continue Reading

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ / ਜਲੰਧਰ  30 ਮਾਰਚ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ […]

Continue Reading

ਜਿਲਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਨੇ ਸਲੇਮਸ਼ਾਹ ਦੀ ਸਰਕਾਰੀ ਗਊਸ਼ਾਲਾ ਵਿਖੇ ਪਹੁੰਚ ਕੇ ਗਊਮਾਤਾ ਨੂੰ ਦਾਨ ਕੀਤਾ

ਫਾਜ਼ਿਲਕਾ 30 ਮਾਰਚ 2025…  ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ ਨੇ ਪਿੰਡ ਸ਼ਲੇਮ ਸਾਹਿਬ ਵਿਖੇ ਜਿਲਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਰਕਾਰੀ ਗਊਸ਼ਾਲਾ ਵਿੱਚ ਪਰਿਵਾਰ ਸਮੇਤ ਪਹੁੰਚ ਕੇ ਗਊ ਮਾਤਾ ਨੂੰ ਸਵਾਮਨੀ (ਦਾਨ) ਕੀਤਾ ਤੇ ਗਊਮਾਤਾ ਦਾ ਅਸ਼ੀਰਵਾਦ ਲਿਆ!  ਇਸ ਮੌਕੇ ਮੈਡਮ ਨੀਰੂ ਗਰਗ ਨੇ ਕਿਹਾ ਤੇ ਗਊਸ਼ਾਲਾ ਵਿੱਚ ਗਊ ਮਾਤਾ  ਕਿਸੇ ਵੀ ਤਰ੍ਹਾਂ […]

Continue Reading

ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 30 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਪਿੰਡ ਸਰਾਏਨਾਗਾ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ […]

Continue Reading

ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ’ਚ ਹੋਇਆ ਗ੍ਰਾਮ ਸਭਾਵਾਂ ਦਾ ਇਜਲਾਸ

ਮੋਗਾ, 30 ਮਾਰਚ (000)ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਗ੍ਰਾਮ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਵਿੱਚ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਦਾ ਅਨੁਮਾਨ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਲਾਨਾ ਯੋਜਨਾ […]

Continue Reading