Rupnagar Archives - Latest News, Breaking News, Crime News, Business News, Punjab News Updates: LiveGeoNews.com http://livegeonews.com/category/rupnagar/ Latest News, Breaking News, Crime News, Business News, Punjab News Updates: LiveGeoNews.com Tue, 25 Mar 2025 14:06:38 +0000 en-US hourly 1 https://wordpress.org/?v=6.7.2 http://livegeonews.com/wp-content/uploads/2024/01/cropped-logo-32x32.jpg Rupnagar Archives - Latest News, Breaking News, Crime News, Business News, Punjab News Updates: LiveGeoNews.com http://livegeonews.com/category/rupnagar/ 32 32 ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ http://livegeonews.com/punjab-police-and-ipf-sign/ http://livegeonews.com/punjab-police-and-ipf-sign/#respond Tue, 25 Mar 2025 14:06:36 +0000 http://livegeonews.com/?p=32036 ਚੰਡੀਗੜ੍ਹ/ ਰੂਪਨਗਰ, 25 ਮਾਰਚ: ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ‘ਅੰਦਰੂਨੀ ਪੁਲਿਸ ਸੁਧਾਰ’ ਦੀ ਰਸਮੀ ਤੌਰ ‘ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ),  ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ),  ਏਡੀਜੀਪੀ/ਟ੍ਰੈਫਿਕ ਅਤੇ ਸੜਕ ਸੁਰੱਖਿਆ […]

The post ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ appeared first on Latest News, Breaking News, Crime News, Business News, Punjab News Updates: LiveGeoNews.com.

]]>
ਚੰਡੀਗੜ੍ਹ/ ਰੂਪਨਗਰ, 25 ਮਾਰਚ:

ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ‘ਅੰਦਰੂਨੀ ਪੁਲਿਸ ਸੁਧਾਰ’ ਦੀ ਰਸਮੀ ਤੌਰ ‘ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ),  ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ),  ਏਡੀਜੀਪੀ/ਟ੍ਰੈਫਿਕ ਅਤੇ ਸੜਕ ਸੁਰੱਖਿਆ -ਕਮ- ਸਟੇਟ ਨੋਡਲ ਅਫ਼ਸਰ ਏ.ਐਸ. ਰਾਏ (ਆਈਪੀਐਸ) ਅਤੇ ਆਈ.ਪੀ.ਐਫ. ਸਬੰਧੀ ਪ੍ਰਾਜੈਕਟ ਦੇ ਸਟੇਟ ਸੁਪਰਵਾਈਜ਼ਰ ਜੀ.ਐਸ. ਸੰਧੂ (ਆਈਪੀਐਸ ਸੇਵਾਮੁਕਤ) ਦੀ ਮੌਜੂਦਗੀ ਵਿੱਚ ਆਈ.ਪੀ.ਐਫ. ਅਤੇ ਪੰਜਾਬ ਪੁਲਿਸ ਦਰਮਿਆਨ ਸਮਝੌਤੇ ‘ਤੇ ਹਸਤਾਖਰ ਕਰਕੇ ਕੀਤੀ ਗਈ।

ਪੁਲਿਸ ਲਾਈਨ ਦੇ ਆਡੀਟੋਰੀਅਮ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਡੀਜੀਪੀ/ਟ੍ਰੈਫਿਕ ਅਤੇ ਰੋਡ ਸੇਫਟੀ-ਕਮ- ਸਟੇਟ ਨੋਡਲ ਅਫ਼ਸਰ ਸ੍ਰੀ ਏ.ਐਸ. ਰਾਏ ਨੇ ਕਿਹਾ ਕਿ ਇਸ ਸਮਝੌਤੇ ‘ਤੇ ਹਸਤਾਖਰ ਕਰਨ ਨਾਲ ਪੰਜਾਬ ਪੁਲਿਸ ਅਤੇ ਇੰਡੀਅਨ ਪੁਲਿਸ ਫਾਊਂਡੇਸ਼ਨ ਵਿਚਕਾਰ ਆਪਸੀ ਸਹਿਯੋਗ ਲਈ ਰਾਹ ਪੱਧਰਾ ਹੋਵੇਗਾ ਜਿਸ ਨਾਲ ਪੁਲਿਸ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਨਾਗਰਿਕ ਕੇਂਦਰਿਤ ਬਦਲਾਅ ਲਿਆਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਹ ਪੁਲਿਸ ਲਈ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਦੀ ਪਛਾਣ ਕਰਨ ਵਿੱਚ ਸਹਾਈ ਹੋਵੇਗਾ। ਇਸ ਸਮਝੌਤ ਤਹਿਤ ਸਿਵਲ ਪੁਲਿਸਿੰਗ ਨੂੰ ਹੋਰ ਵੀ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਸ੍ਰੀ ਰਾਏ ਨੇ ਕਿਹਾ ਕਿ ਸ਼ੁਰੂ ਵਿੱਚ ਆਈ.ਪੀ.ਐਫ. ਵੱਲੋਂ ਚਾਰ ਜ਼ਿਲ੍ਹਿਆਂ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਖੰਨਾ ਵਿੱਚ ਸਥਿਤ 30 ਪੁਲਿਸ ਸਟੇਸ਼ਨਾਂ ‘ਤੇ ਧਿਆਨ ਕੇਂਦਰਿਤ ਕਰੇਗਾ। ਇਸ ਵਿੱਚ ਜ਼ਿਲ੍ਹਾ ਰੂਪਨਗਰ ਦੇ 09 ਪੁਲਿਸ ਸਟੇਸ਼ਨ ਹਨ, ਜਿਨ੍ਹਾਂ ਵਿੱਚ ਪੁਲਿਸ ਥਾਣਾ ਸਿਟੀ ਰੂਪਨਗਰ, ਸਦਰ ਰੂਪਨਗਰ, ਸਿੰਘ ਭਾਗਵੰਤਪੁਰ, ਸਿਟੀ ਮੋਰਿੰਡਾ, ਸਦਰ ਮੋਰਿੰਡਾ, ਚਮਕੌਰ ਸਾਹਿਬ, ਆਨੰਦਪੁਰ ਸਾਹਿਬ, ਨੂਰਪੁਰਬੇਦੀ ਅਤੇ ਨੰਗਲ ਸ਼ਾਮਲ ਹਨ। ਇਸ ਤੋਂ ਬਾਅਦ ਪ੍ਰਾਜੈਕਟ ਦੇ ਕਾਰਜਸ਼ੀਲ ਦਾਇਰੇ ਦਾ ਵਿਸਥਾਰ ਪੜਾਅਵਾਰ ਢੰਗ ਨਾਲ ਸੂਬੇ ਦੇ ਹੋਰ ਜ਼ਿਲ੍ਹਿਆਂ ਤੱਕ ਕੀਤਾ ਜਾਵੇਗਾ।

ਏ.ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਦੇ ਹਿੱਸੇ ਵਜੋਂ  ਸ਼ੁਰੂਆਤੀ ਤੌਰ ‘ਤੇ ਆਈਪੀਐਫ ਖੋਜਕਰਤਾਵਾਂ ਦੀ ਟੀਮ 25 ਮਾਰਚ 2025 ਤੋਂ 2 ਅਪ੍ਰੈਲ 2025 ਤੱਕ ਜ਼ਿਲ੍ਹਾ ਰੂਪਨਗਰ ਦੇ ਪੁਲਿਸ ਥਾਣਿਆਂ ਵਿੱਚ ਸ਼ਿਕਾਇਤਕਰਤਾਵਾਂ, ਪੀੜਤਾਂ, ਗਵਾਹਾਂ, ਦੋਸ਼ੀਆਂ, ਮੁਕੱਦਮੇ ਅਧੀਨ ਵਿਅਕਤੀਆਂ, ਉੱਪਰਲੇ ਰੈਂਕ ਦੇ ਪੁਲਿਸ ਅਧਿਕਾਰੀਆਂ, ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਆਦਿ ਸਮੇਤ ਸਾਰੇ ਭਾਈਵਾਲਾਂ ਨਾਲ ਜਨਤਕ ਸਲਾਹ-ਮਸ਼ਵਰਾ ਮੀਟਿੰਗਾਂ ਕਰੇਗੀ।

ਇਸ ਮੌਕੇ ਡਾ. ਇਸ਼ ਕੁਮਾਰ (ਆਈਪੀਐਸ, ਸੇਵਾਮੁਕਤ) ਨੇ ਕਿਹਾ ਕਿ  ਆਈਪੀਐਫ ਖੋਜਕਰਤਾਵਾਂ ਦੀ ਟੀਮ ਵੱਖ-ਵੱਖ ਖੇਤਰਾਂ ਨਾਲ ਸਬੰਧਤ ਭਾਈਵਾਲਾਂ ਨਾਲ ਜਨਤਕ ਸਲਾਹ-ਮਸ਼ਵਰਾ ਮੀਟਿੰਗਾਂ ਕਰੇਗੀ, ਮੁੱਖ ਸਮੱਸਿਆਵਾਂ ਦੀ ਪਛਾਣ ਕਰੇਗੀ, ਬਦਲਾਅ ਮੈਨੂਅਲ ਤਿਆਰ ਕਰੇਗੀ, ਬਦਲਾਅ ਮੈਨੂਅਲ ਦੇ ਅਧਾਰ ‘ਤੇ ਪੁਲਿਸ ਸਟੇਸ਼ਨ ਦੇ ਸਟਾਫ ਨੂੰ ਸਿਖਲਾਈ ਪ੍ਰਦਾਨ ਕਰੇਗੀ, ਪੁਲਿਸ ਦੇ ਕੰਮ ਕਰਨ ਨਵੇਂ ਅੰਦਾਜ਼ ਦੇ ਪ੍ਰਭਾਵ ਦਾ ਮੁਲਾਂਕਣ ਕਰੇਗੀ ਅਤੇ ਫਿਰ ਲੋੜ ਅਨੁਸਾਰ ਸਟੈਂਡਿੰਗ/ਸਰਕੁਲਰ ਆਦੇਸ਼ਾਂ, ਐਸਓਪੀਜ਼ ਆਦਿ ਰਾਹੀਂ ਪੁਲਿਸ ਨੂੰ ਰੋਜ਼ਾਨਾ ਦੇ ਕੰਮਕਜ ਵਿੱਚ ਅਪਨਾਉਣ ਲਈ ਜ਼ਰੂਰੀ ਸਿਫਾਰਸ਼ਾਂ ਦਾ ਸੈੱਟ ਪੇਸ਼ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਪੱਖ ਤੋਂ ਮਨੁੱਖੀ ਸ਼ਕਤੀ, ਲੌਜਿਸਟਿਕਸ, ਡੇਟਾ ਐਕਸੈਸ ਅਤੇ ਤਾਲਮੇਲ ਆਦਿ ਦੇ ਮਾਮਲੇ ਵਿੱਚ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ ਤਾਂ ਜੋ ਵਿਧੀਵਤ ਖੋਜ ‘ਤੇ ਅਧਾਰਤ ਸੁਧਾਰਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਦੇ ਪੂਰੀ ਸਮਰੱਥਾ ਨਾਲ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ।

ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈਪੀਐਸ, ਸੇਵਾਮੁਕਤ) ਨੇ ਡੀਜੀਪੀ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਅਧੀਨ ਤਜਰਬਾ ਅਧਾਰਤ ਖੋਜ ਦੇ ਨਤੀਜੇ ਸੂਬੇ ਦੇ ਲੋਕਾਂ ਲਈ ਵਧੇਰੇ ਲਾਭਦਾਇਕ ਸਿੱਧ ਹੋਣਗੇ ਅਤੇ ਪੰਜਾਬ ਪੁਲਿਸ ਦੇ ਅਕਸ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਅੱਜ ਆਈਪੀਐਫ ਦੀ ਟੀਮ ਨੇ ਵਾਈਸ ਪ੍ਰੈਜ਼ੀਡੈਂਟ ਆਈਪੀਐਫ ਡਾ. ਇਸ਼ ਕੁਮਾਰ (ਆਈਪੀਐਸ, ਸੇਵਾਮੁਕਤ) ਅਤੇ ਏਡੀਜੀਪੀ ਟ੍ਰੈਫਿਕ ਕਮ-ਸਟੇਟ ਕੋਆਰਡੀਨੇਟਰ ਏ.ਐਸ. ਰਾਏ (ਆਈਪੀਐਸ) ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੇ ਐਸਐਚਓਜ਼ ਸਮੇਤ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਐਸਐਸਪੀ ਰੂਪਨਗਰ ਜੀ.ਐਸ. ਖੁਰਾਣਾ (ਆਈਪੀਐਸ) ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

The post ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/punjab-police-and-ipf-sign/feed/ 0
ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ  http://livegeonews.com/district-administration-is/ http://livegeonews.com/district-administration-is/#respond Mon, 24 Mar 2025 11:27:10 +0000 http://livegeonews.com/?p=31974 ਰੂਪਨਗਰ, 24 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਕਾਰਗੁਜ਼ਾਰੀ ਦਾ ਰੀਵਿਊ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ/ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਵੱਧ ਤੋਂ […]

The post ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ  appeared first on Latest News, Breaking News, Crime News, Business News, Punjab News Updates: LiveGeoNews.com.

]]>
ਰੂਪਨਗਰ, 24 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਕਾਰਗੁਜ਼ਾਰੀ ਦਾ ਰੀਵਿਊ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ/ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। 

ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਵੱਲੋਂ ਪ੍ਰਧਾਨ ਮੰਤਰੀ ਇੰਨਟਰਨਸ਼ਿਪ ਸਕੀਮ ਅਧੀਨ ਸਮੂਹ ਕਾਲਜ਼ਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਕਾਰਗੁਜ਼ਾਰੀ ਦਾ ਰੀਵਿਊ ਕੀਤਾ ਗਿਆ ਅਤੇ ਸਮੂਹ ਅਧਿਕਾਰੀਆਂ ਨੂੰ ਇਸ ਸਕੀਮ ਸਬੰਧੀ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ। 

ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦੇ ਵੱਧ ਤੋਂ ਵੱਧ ਪ੍ਰਚਾਰ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਨ ਲਈ ਕਿਹਾ ਗਿਆ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨ ਇਸ ਸੁਨਹਿਰੇ ਮੌਕੇ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਿੱਚ ਕੰਮ ਕਰਨ ਦਾ ਤਜ਼ਰਬਾ ਹਾਸਲ ਹੋਵੇਗਾ। ਇਸ ਤਜ਼ਰਬੇ ਤੋਂ ਲਾਭ ਉਠਾ ਕੇ ਉਹ ਭਵਿੱਖ ਵਿੱਖ ਚੰਗੀਆਂ ਉਪਲੱਬਧੀਆਂ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਨੌਜਵਾਨਾਂ ਨੂੰ ਵੀ ਹਰ ਮੌਕੇ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ। 

ਇਸ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ 21 ਤੋਂ 24 ਸਾਲ ਦੇ ਪ੍ਰਾਰਥੀ ਲੈ ਸਕਦੇ ਹਨ। ਪ੍ਰਾਰਥੀ ਫੁੱਲ ਟਾਈਮ ਨੌਕਰੀ ਜਾਂ ਪੜ੍ਹਾਈ ਨਹੀਂ ਕਰਦਾ ਹੋਣਾ ਚਾਹੀਦਾ। ਸਕੀਮ ਅਧੀਨ ਜ਼ਿਲ੍ਹੇ ਵਿੱਚ ਡਿਪਲੋਮਾ ਹੋਲਡਰਾਂ ਲਈ 60, ਦਸਵੀਂ ਪਾਸ ਉਮੀਦਵਾਰਾਂ ਲਈ 33 ਅਤੇ ਆਈ.ਟੀ.ਆਈ ਲਈ 14 ਇੰਟਰਨਸ਼ਿਪ ਤੋਂ ਇਲਾਵਾ ਗ੍ਰੈਜੂਏਟ ਅਤੇ ਬਾਰਵੀਂ ਪਾਸ ਪ੍ਰਾਰਥੀਆਂ ਲਈ ਵੀ ਇੰਟਰਨਸ਼ਿਪ ਦੇ ਮੌਕੇ ਹਨ। 

ਉਨ੍ਹਾਂ ਦੱਸਿਆ ਕਿ ਸਕੀਮ ਦੀਆਂ ਸ਼ਰਤਾਂ ਅਨੁਸਾਰ ਆਈ.ਆਈ.ਟੀ, ਨੈਸ਼ਨਲ ਲਾਅ ਯੂਨੀਵਰਸਿਟੀ, ਆਈ.ਆਈ.ਐਸ.ਈ.ਆਰ ਤੋਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਇਸ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ ਅਤੇ ਪ੍ਰਾਰਥੀ ਵੱਲੋਂ ਸੀ.ਏ, ਸੀ.ਐਮ.ਐਫ, ਸੀ.ਐਸ, ਐਮ.ਬੀ.ਬੀ.ਐਸ, ਐਮ.ਬੀ.ਏ ਅਤੇ ਮਾਸਟਰ ਕਲਾਸ ਦੀ ਪੜ੍ਹਾਈ ਵੀ ਨਹੀਂ ਕੀਤੀ ਹੋਣੀ ਚਾਹੀਦੀ। ਪ੍ਰਾਰਥੀ ਵੱਲੋਂ ਐਨ.ਏ.ਟੀ.ਐਸ ਅਤੇ ਐਨ.ਏ.ਪੀ.ਐਸ ਤੋਂ ਪਹਿਲਾਂ ਟ੍ਰੇਨਿੰਗ ਨਾ ਲਈ ਹੋਵੇ। ਪਰਿਵਾਰ ਦੀ ਸਲਾਨਾ ਆਮਦਨ 8 ਲੱਖ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਨਹੀਂ ਕਰਦਾ ਹੋਣਾ ਚਾਹੀਦਾ। 

ਇਸ ਸਕੀਮ ਤਹਿਤ ਉਕਤ ਸ਼ਰਤਾਂ ਪੂਰੀਆਂ ਕਰਨ ਵਾਲੇ ਇਛੁੱਕ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀ.ਸੀ.ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ http://pminternship.mca.gov.in/ ਤੇ ਰਜਿਸਟਰ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ: 31 ਮਾਰਚ, 2025 ਹੈ। ਇੱਕ ਸਾਲ ਦੀ ਟ੍ਰੇਨਿੰਗ ਦੌਰਾਨ ਪ੍ਰਾਰਥੀਆਂ ਨੂੰ 5000/- ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ। ਜਿਲ੍ਹਾ ਰੋਪੜ ਵਿੱਚ ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮਟਡ ਅਤੇ ਜੂਬੀਲੈਂਟ ਫੂਡਵਰਕਸ ਲਿਮਟਡ ਅਤੇ ਹੋਰ ਨਾਮੀ ਕੰਪਨੀਆਂ ਵਿੱਚ ਕੁੱਲ 129 ਇੰਟਰਨਸ਼ਿਪ ਦੇ ਮੌਕੇ ਉਪਲੱਬਧ ਹਨ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ, ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ, ਕੈਰੀਅਰ ਕਾਊਂਸਲਰ ਜਸਵੀਰ ਸਿੰਘ, ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਯੁਵਕ ਸੇਵਾਵਾਂ ਅਫਸਰ, ਸੀ.ਐਸ.ਸੀ ਅਤੇ ਆਰਸੇਟੀ ਆਦਿ ਵਿਭਾਗਾਂ ਤੋਂ ਵੀ ਨੁਮਾਇੰਦੇ ਹਾਜ਼ਰ ਸਨ।

The post ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ  appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/district-administration-is/feed/ 0
ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ  http://livegeonews.com/district-level-developed/ http://livegeonews.com/district-level-developed/#respond Fri, 21 Mar 2025 11:55:29 +0000 http://livegeonews.com/?p=31830 ਰੂਪਨਗਰ, 21 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰਾ, ਰੂਪਨਗਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ ਕੀਤੀ ਗਈ। ਜਿਸਦਾ ਉਦੇਸ਼ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਨੌਜਵਾਨਾਂ ਦੀ ਸੋਚ ਅਤੇ ਯੋਗਦਾਨ ਨੂੰ ਅੱਗੇ ਲਿਆਉਣ ਲਈ ਮੰਚ […]

The post ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ  appeared first on Latest News, Breaking News, Crime News, Business News, Punjab News Updates: LiveGeoNews.com.

]]>
ਰੂਪਨਗਰ, 21 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰਾ, ਰੂਪਨਗਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ ਕੀਤੀ ਗਈ। ਜਿਸਦਾ ਉਦੇਸ਼ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਨੌਜਵਾਨਾਂ ਦੀ ਸੋਚ ਅਤੇ ਯੋਗਦਾਨ ਨੂੰ ਅੱਗੇ ਲਿਆਉਣ ਲਈ ਮੰਚ ਪ੍ਰਦਾਨ ਕਰਨਾ ਹੈ। 

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰਵਾਏ ਜਾ ਰਹੇ ਅਜਿਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਏ ਮਹਿਮਾਨਾਂ, ਪ੍ਰਤੀਯੋਗੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਉਹਨਾਂ ਨੇ ਕਿਹਾ ਕਿ ਇਹ ਮੰਚ ਨੌਜਵਾਨਾਂ ਨੂੰ ਲੋਕਤੰਤਰ ਵਿੱਚ ਵਿਸ਼ਵਾਸ ਅਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰੇਗਾ। 

ਯੂਥ ਪਾਰਲੀਮੈਂਟ ਦੇ ਕੋਆਰਡੀਨੇਟਰ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਵਿੱਚ ਜਿਲ੍ਹਾ ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 480 ਨੌਜਵਾਨਾਂ ਨੇ ‘ਮਾਈ ਭਾਰਤ ਪੋਰਟਲ’ ’ਤੇ ਆਪਣੀ ਰਜਿਸਟਰੇਸ਼ਨ ਕਰਵਾਈ, ਜਿਸ ਵਿੱਚੋ 150 ਨੌਜਵਾਨਾਂ ਨੂੰ ਜਿਲ੍ਹਾਂ ਪੱਧਰ ‘ਤੇ ‘ਇੱਕ ਰਾਸ਼ਟਰ ਇੱਕ ਚੋਣ’ ਵਿਸ਼ੇ ਉੱਪਰ ਚਰਚਾ ਕਰਨ ਮੌਕਾ ਦਿੱਤਾ ਗਿਆ, ਜਿਸ ਵਿੱਚੋਂ 10 ਨੌਜਵਾਨਾਂ ਦੀ ਚੋਣ ਕੀਤੀ ਗਈ ਜੋ ਕਿ ਰਾਜ ਪੱਧਰੀ ਯੂਥ ਪਾਰਲੀਮੈਂਟ ਵਿੱਚ ਭਾਗ ਲੈਣਗੇ। 

ਚਰਚਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਜੱਜਮੈਂਟ ਕਰਨ ਦੀ ਭੂਮਿਕਾ ਡਾ. ਜਸਪਾਲ ਸਿੰਘ, ਡਾ. ਜਸਵੰਤ ਕੌਰ ਸੈਣੀ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਨਤਾਸ਼ਾ ਕਾਲੜਾ ਨੇ ਨਿਭਾਈ। ਮੰਚ ਸੰਚਾਲਨ ਪ੍ਰੋ. ਰਵਨੀਤ ਕੌਰ, ਪ੍ਰੋ. ਲਵਲੀਨ ਵਰਮਾਂ ਨੇ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਚੰਦਰਗੁਪਤ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ, ਡਾ. ਕੀਰਤੀ ਭਾਗੀਰਥ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਰੇਨੂ, ਪ੍ਰੋ. ਰਿਤੂ ਅਤੇ ਸ਼੍ਰੀ ਦਲੀਪ ਕੁਮਾਰ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਆਦਿ ਸਟਾਫ ਵੀ ਹਾਜ਼ਰ ਸਨ।

The post ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ  appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/district-level-developed/feed/ 0
ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ  http://livegeonews.com/health-department-2/ http://livegeonews.com/health-department-2/#respond Tue, 18 Mar 2025 14:30:49 +0000 http://livegeonews.com/?p=31703 ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਬੱਸ ਸਟੈਂਡ ਰੂਪਨਗਰ ਵਿਖੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ।  ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਿਤੂ, […]

The post ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ  appeared first on Latest News, Breaking News, Crime News, Business News, Punjab News Updates: LiveGeoNews.com.

]]>
ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਬੱਸ ਸਟੈਂਡ ਰੂਪਨਗਰ ਵਿਖੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ। 

ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਿਤੂ, ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਦੇ ਕਾਊਂਸਲਰ ਪ੍ਰਭਜੋਤ ਕੌਰ, ਓਟ ਕਲੀਨਿਕ ਦੇ ਕਾਊਂਸਲਰ ਜਸਜੀਤ ਕੌਰ ਵੱਲੋਂ ਲੋਕਾਂ ਨੂੰ ਨਸ਼ਾ ਛੁਡਾਓ ਕੇਂਦਰ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੁਵਿਧਾਵਾਂ ਅਤੇ ਓਟ ਕਲੀਨਿਕ ਦੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਸ਼ੇ ਨਾਲ ਗ੍ਰਸਤ ਵਿਅਕਤੀ ਸਰਕਾਰੀ ਹਸਪਤਾਲਾਂ ਜਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਫ੍ਰੀ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਮਾਨਸਿਕ ਰੋਗਾਂ ਦੇ ਇਲਾਜ ਦੇ ਲਈ ਮਰੀਜ਼ਾਂ ਨੂੰ ਦਾਖਲ ਕਰਨ ਲਈ ਜਾਣਕਾਰੀ ਅਤੇ ਟੈਲੀਮਾਨਸ ਦੇ ਨੰਬਰ ਵੀ ਨੋਟ ਕਰਵਾਏ ਗਏ।

ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਸਮਾਜ ਲਈ ਇੱਕ ਲਾਹਨਤ ਹੈ ਅਤੇ ਇਸ ਤੋਂ ਆਪਣੇ ਆਪ ਨੂੰ ਦੂਰ ਰੱਖੋ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਰਹੋ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਭਿਆਨਕ ਬਿਮਾਰੀ ਹੈ ਜਿਸ ਦੇ ਨਾਲ ਸਰੀਰ ਵਿਚ ਖੋਖਲਾਪਨ ਆ ਜਾਂਦਾ ਹੈ ਅਤੇ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਵਿਅਕਤੀ ਨੂੰ ਲਾਮਬੰਦ ਹੋਣਾ ਚਾਹੀਦਾ ਹੈ।

The post ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ  appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/health-department-2/feed/ 0
ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ http://livegeonews.com/trained-police/ http://livegeonews.com/trained-police/#respond Tue, 18 Mar 2025 13:58:33 +0000 http://livegeonews.com/?p=31675 ਰੂਪਨਗਰ, 18 ਮਾਰਚ: ਸੜਕ ਸੁਰੱਖਿਆ ਨੂੰ ਬਿਰਤਰ ਬਣਾਉਣ ਦੇ ਮੰਤਵ ਨਾਲ ਐੱਨ.ਆਈ.ਸੀ. ਰੂਪਨਗਰ ਵਲੋਂ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ) ਦੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ।  ਇਸ ਮੌਕੇ ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਆਈ.ਆਰ..ਏ.ਡੀ ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ […]

The post ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ appeared first on Latest News, Breaking News, Crime News, Business News, Punjab News Updates: LiveGeoNews.com.

]]>
ਰੂਪਨਗਰ, 18 ਮਾਰਚ: ਸੜਕ ਸੁਰੱਖਿਆ ਨੂੰ ਬਿਰਤਰ ਬਣਾਉਣ ਦੇ ਮੰਤਵ ਨਾਲ ਐੱਨ.ਆਈ.ਸੀ. ਰੂਪਨਗਰ ਵਲੋਂ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ) ਦੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। 

ਇਸ ਮੌਕੇ ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਆਈ.ਆਰ..ਏ.ਡੀ ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਦੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਵਿਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ। ਇਸ ਟਿਚੇ ਨੂੰ ਹਾਸਲ ਕਰਨ ਲਈ ਸੜਕ ਦੁਰਘਟਨਾਵਾਂ ਸਬੰਧੀ ਦਰੁਸਤ ਅਤੇ ਇਕਸਾਰ ਡਾਟਾ ਇਕੱਤਰ ਕਰਨ ਦੇ ਸਿਸਟਮ ਦੀ ਸਥਾਪਨਾ ਦੀ ਲੋੜ ਦੇ ਮੱਦੇਨਜ਼ਰ ਆਈ.ਆਰ.ਏ.ਡੀ.ਮੋਬਾਇਲ ਅਤੇ ਵੈੱਬ ਐਪਲੀਕੇਸ਼ਨ ਵਿਕਸਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਮੱਦਦ ਨਾਲ ਡਾਟਾ ਇਕੱਤਰ ਕਰਕੇ ਦੁਰਘਟਨਾਵਾਂ ਦੇ ਬਲੇਕ ਸਪੋਟ ਏਰੀਏ ਦੀ ਸ਼ਨਾਖਤ ਕੀਤੀ ਜਾਵੇਗੀ ਜਿਸ ਨਾਲ ਉਸ ਏਰੀਏ ਉਤੇ ਕੰਮ ਕਰਕੇ ਦੁਰਘਟਨਾਵਾਂ ਨੂੰ ਘੱਟ ਕੀਤਾ ਜਾ ਸਕੇਗਾ। 

ਇਸ ਸਮੁੱਚੀ ਟ੍ਰੈਨਿੰਗ ਦਾ ਸੰਚਾਲਨ ਰੋਲ ਆਉਟ ਮੈਨੇਜਰ ਰੂਪਨਗਰ ਬਲਜੀਤ ਸਿੰਘ ਵਲੋਂ ਡਿਸਟਿਕ ਇਨਫੋਰਮੈਟ ਐਸੋਸੀਏਟ ਰੂਪਨਗਰ ਸ਼੍ਰੀਮਤੀ ਮੌਸਮ ਅਤੇ ਰੋਲ ਆਉਟ ਮੈਨੇਜਰ ਮੋਹਾਲੀ ਇਕਬਾਲ ਦੇ ਸਹਿਯੋਗ ਨਾਲ ਕੀਤਾ ਗਿਆ। ਭਾਗ ਲੈਣ ਵਾਲੇ ਸਮੂਹ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਗਤੀਵਿਧੀਆ ਵਿਚ ਸਰਗਰਮੀ ਨਾਲ ਹਿੱਸਾ ਲਿਆ। 

ਇਸ ਮੌਕੇ ਐਕਸੀਅਨ ਮੰਡੀ ਬੋਰਡ ਮੋਹਾਲੀ ਸੁਖਵਿੰਦਰ ਸਿੰਘ, ਡੀ.ਐਸ.ਪੀ. ਮੋਹਿਤ ਕੁਮਾਰ ਸਿੰਗਲਾ, ਏ.ਟੀ.ਓ. ਸਰਬਜੀਤ ਸਿੰਘ ਸੈਣੀ, ਮੋਟਰ ਵਹੀਕਲ ਇੰਸਪੈਕਟਰ ਨਿੰਰਕਾਰ ਸਿੰਘ ਸੰਧੂ, ਅੰਕਿਤ ਸ਼ੁਕਲਾ, ਲੋਕ ਨਿਰਮਾਣ ਵਿਭਾਗ ਤੋਂ ਸੰਦੀਪ ਰਾਏ, ਨੈਸ਼ਨਲ ਹਾਈਵੇ ਤੋਂ ਗੁਰਵਿੰਦਰ ਸਿੰਘ ਅਤੇ ਹੋਰ ਸਬੰਧਿਤ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਸਮੇਤ ਸਿਹਤ ਵਿਭਾਗ ਦੇ ਸਟਾਫ ਮੈਂਬਰ ਹਾਜ਼ਰ ਸਨ।

The post ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/trained-police/feed/ 0
ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ http://livegeonews.com/health-is-the-crown/ http://livegeonews.com/health-is-the-crown/#respond Tue, 18 Mar 2025 13:54:15 +0000 http://livegeonews.com/?p=31672 ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ.ਸੀ.ਡੀ. ਸਕ੍ਰੀਨਿੰਗ ਡਰਾਈਵ ਪ੍ਰੋਗਰਾਮ ਅਧੀਨ ਅਯੁਸ਼ਮਾਨ ਆਰੋਗਿਆ ਕੇਂਦਰ, ਹਿਰਦਾਪੁਰ ਵਿਖੇ ਗੈਰ-ਸੰਕਰਮਣੀ ਰੋਗ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਆਯੋਜਨਾ ਕਮਿਉਨਿਟੀ ਹੈਲਥ ਅਫਸਰ ਰਾਜਪਾਲ ਕੌਰ, ਹੈਲਥ ਵਰਕਰ ਹਰਜੀਤ ਕੌਰ ਅਤੇ ਹੈਲਥ ਵਰਕਰ ਗੁਰਸ਼ਰਨ ਸਿੰਘ ਵੱਲੋਂ ਕੀਤੀ ਗਈ। ਕੈਂਪ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਮਧੂਮੇਹ), ਦਿਲ ਦੀਆਂ […]

The post ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ appeared first on Latest News, Breaking News, Crime News, Business News, Punjab News Updates: LiveGeoNews.com.

]]>
ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ.ਸੀ.ਡੀ. ਸਕ੍ਰੀਨਿੰਗ ਡਰਾਈਵ ਪ੍ਰੋਗਰਾਮ ਅਧੀਨ ਅਯੁਸ਼ਮਾਨ ਆਰੋਗਿਆ ਕੇਂਦਰ, ਹਿਰਦਾਪੁਰ ਵਿਖੇ ਗੈਰ-ਸੰਕਰਮਣੀ ਰੋਗ ਸਕ੍ਰੀਨਿੰਗ ਕੈਂਪ ਲਗਾਇਆ ਗਿਆ।

ਇਸ ਕੈਂਪ ਦੀ ਆਯੋਜਨਾ ਕਮਿਉਨਿਟੀ ਹੈਲਥ ਅਫਸਰ ਰਾਜਪਾਲ ਕੌਰ, ਹੈਲਥ ਵਰਕਰ ਹਰਜੀਤ ਕੌਰ ਅਤੇ ਹੈਲਥ ਵਰਕਰ ਗੁਰਸ਼ਰਨ ਸਿੰਘ ਵੱਲੋਂ ਕੀਤੀ ਗਈ।

ਕੈਂਪ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਮਧੂਮੇਹ), ਦਿਲ ਦੀਆਂ ਬਿਮਾਰੀਆਂ, ਕੈਂਸਰ ਤੇ ਹੋਰ ਗੈਰ-ਸੰਕਰਮਣੀ ਰੋਗਾਂ ਦੀ ਜਾਂਚ ਕੀਤੀ ਗਈ। ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਆਹਾਰ ਅਤੇ ਨਿਯਮਤ ਵਿਆਯਾਮ ਬਾਰੇ ਵੀ ਜਾਗਰੂਕ ਕੀਤਾ ਗਿਆ।

ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਕਿਹਾ ਕਿ ਗੈਰ-ਸੰਕਰਮਣੀ ਬਿਮਾਰੀਆਂ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡੀ ਚੁਣੌਤੀ ਬਣ ਰਹੀਆਂ ਹਨ। ਇਨ੍ਹਾਂ ਰੋਗਾਂ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਕਰਨਾ ਬਹੁਤ ਜ਼ਰੂਰੀ ਹੈ। ਇਹ ਕੈਂਪ ਲੋਕਾਂ ਨੂੰ ਆਪਣੇ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਸਾਡਾ ਉਦੇਸ਼ ਹਰ ਵਿਅਕਤੀ ਨੂੰ ਸਮੇਂ ਸਿਰ ਰੋਗ ਦੀ ਪਛਾਣ ਅਤੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਨਾ ਹੈ।

ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਨਿਰਮਾਣੀ ਲਈ ਅਸੀਂ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਤਕ ਸਿਹਤ ਸੇਵਾਵਾਂ ਪਹੁੰਚਾ ਰਹੇ ਹਾਂ। ਲੋਕਾਂ ਦੀ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਵਧੀਆ ਤਰੀਕਾ ਹੀ ਆਰੰਭਕ ਜਾਂਚ ਅਤੇ ਸਿਹਤਮੰਦ ਜੀਵਨ ਸ਼ੈਲੀ ਹੈ। ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਸੰਭਾਲ ਯਕੀਨੀ ਬਣਾਈ ਜਾਵੇਗੀ।

ਸਿਹਤ ਵਿਭਾਗ ਦੀ ਟੀਮ ਵੱਲੋਂ ਮੁਫ਼ਤ ਪਰਾਮਰਸ਼, ਰੋਗਾਂ ਦੀ ਪਛਾਣ ਅਤੇ ਉਚਿਤ ਇਲਾਜ ਦੀ ਸੁਵਿਧਾ ਦਿੱਤੀ ਗਈ। ਕੈਂਪ ਦੌਰਾਨ ਕਈ ਪੇਸ਼ੈਂਟਸ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲਾਭ ਪ੍ਰਦਾਨ ਕੀਤਾ ਗਿਆ।

ਇਸ ਮੌਕੇ ਉਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰੀ ਟੀਮ, ਆਸ਼ਾ ਵਰਕਰਾਂ ਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਅਤੇ ਗੈਰ-ਸੰਕਰਮਣੀ ਰੋਗਾਂ ਤੋਂ ਬਚਾਅ ਲਈ ਜਾਗਰੂਕ ਰਹਿਣ।

ਇਸ ਤਰ੍ਹਾਂ ਦੇ ਕੈਂਪ ਆਉਣ ਵਾਲੇ ਸਮੇਂ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਹਰ ਇਕ ਵਿਅਕਤੀ ਆਪਣੀ ਸਿਹਤ ਬਾਰੇ ਸੁਚੇਤ ਰਹੇ ਅਤੇ ਸਮੇਂ ਸਿਰ ਰੋਗ ਦੀ ਪਛਾਣ ਕਰਵਾ ਕੇ ਵਧੀਆ ਇਲਾਜ ਲੈ ਸਕੇ।

The post ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/health-is-the-crown/feed/ 0
ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ http://livegeonews.com/pau-kvk-ropar/ http://livegeonews.com/pau-kvk-ropar/#respond Mon, 17 Mar 2025 13:27:01 +0000 http://livegeonews.com/?p=31629 ਰੂਪਨਗਰ, 17 ਮਾਰਚ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48 […]

The post ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

]]>
ਰੂਪਨਗਰ, 17 ਮਾਰਚ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ।

ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48 ਉਤਸ਼ਾਹੀ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ, ਕੇ.ਵੀ.ਕੇ ਦੇ ਲਰਨਿੰਗ ਪਲੇਟਫਾਰਮ ਉਤੇ ਜ਼ੀਰੋ ਟਿੱਲ ਡ੍ਰਿਲ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਸਮੇਤ ਵੱਖ-ਵੱਖ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਦੀ ਨਮੂਨਾਵਾਰ ਫ਼ਸਲ ਪ੍ਰਦਰਸ਼ਨੀ ਦਿਖਾਈ ਗਈ।

ਇਸ ਮੌਕੇ ਕੇਂਦਰ ਦੇ ਵੱਖ-ਵੱਖ ਵਿਗਿਆਨੀਆਂ ਨੇ ਸਹਾਇਕ ਕਿੱਤਿਆਂ ਵਿੱਚ ਪਰਾਲੀ ਦੀ ਉਪਯੋਗਿਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੇ ਲਰਨਿੰਗ ਪਲੇਟਫਾਰਮ ਦੇ ਨਵੇਕਲੇ ੳੱਦਮ ਦੀ ਸ਼ਲਾਘਾ ਕੀਤੀ, ਜਿਸ ਵਿੱਚ ਸਾਰੀਆਂ ਤਕਨੀਕਾਂ ਨੂੰ ਇੱਕੋ ਥਾਂ ਤੇ ਸਫਲਤਾਪੂਰਵਕ ਢੰਗ ਨਾਲ ਦਰਸਾਇਆ ਗਿਆ ਹੈ।

ਆਪਣੇ ਸਮਾਪਤੀ ਸ਼ਬਦਾਂ ਵਿੱਚ, ਡਾ. ਸਤਬੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਤੋਂ ਸਿੱਖੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਪਨਾਉਣ ਤਾਂ ਜੋ ਪਰਾਲੀ ਦਾ ਪ੍ਰਬੰਧਨ ਵਿਗਿਆਨਕ ਲੀਹਾਂ ਤੇ ਹੋ ਸਕੇ।

The post ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/pau-kvk-ropar/feed/ 0
ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ http://livegeonews.com/a-comprehensive/ http://livegeonews.com/a-comprehensive/#respond Sun, 16 Mar 2025 10:56:53 +0000 http://livegeonews.com/?p=31579 ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ […]

The post ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

]]>
ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ ਸੰਗਤਾਂ ਤੋ ਸਹਿਯੋਗ ਲਿਆ ਜਾਵੇਗਾ, ਜਿਨ੍ਹਾਂ ਨੇ ਪਵਿੱਤਰ ਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਸਰਕਾਰ ਤੇ ਪ੍ਰਸਾਸ਼ਨ ਨੂੰ ਆਪਣਾ ਭਰਪੂਰ ਸਹਿਯੋਗ ਦਿੱਤਾ ਹੈ।

    ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਕਾਰ ਸੇਵਾ ਸੰਤ ਭੂਰੀ ਵਾਲਿਆਂ ਦੇ ਡੇਰੇ ਪਹੁੰਚੇ ਜਿੱਥੇ ਉਨਾਂ ਨੇ ਵਿਸ਼ੇਸ਼ ਤੋਰ ਤੇ ਕਾਰ ਸੇਵਾ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਰ ਸੇਵਾ ਭੂਰੀ ਵਾਲਿਆਂ ਅਤੇ ਸਮੂਹ ਸੰਸਥਾਵਾਂ, ਜਥੇਬੰਦੀਆਂ, ਪ੍ਰਬੰਧਕਾਂ, ਸੰਗਤਾਂ ਅਤੇ ਗੁਰੂ ਨਗਰੀ ਦੇ ਸਮੂਹ ਵਸਨੀਕਾਂ ਦਾ ਹੋਲਾ ਮਹੱਲਾ ਨੂੰ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਸੰਪੂਰਨ ਕਰਵਾਉਣ ਵਿੱਚ ਦਿੱਤੇ ਗਏ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।

        ਕੈਬਨਿਟ ਮੰਤਰੀ ਨੇ ਕਿਹਾ ਸੰਤ ਭੂਰੀ ਵਾਲਿਆਂ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਚਲਾਇਆ ਗਿਆ ਸੀ ਤਾਂ ਜੋ ਸ਼ਹਿਰ ਸਾਫ ਸੁਥਰਾ ਰਹੇ ਤੇ ਗੰਦਗੀ ਤੋਂ ਨਿਜਾਤ ਮਿਲ ਸਕੇ।ਉਨਾਂ ਕਿਹਾ ਕਿ ਹੋਲੇ ਮਹੱਲੇ ਦੋਰਾਨ ਵੀ ਸੇਵਕਾਂ ਵੱਲੋਂ ਲਗਾਤਾਰ ਦਿਨ ਰਾਤ ਇੱਕ ਕਰਕੇ ਸਾਫ ਸਫਾਈ ਦਾ ਅਭਿਆਨ ਨਿਰੰਤਾਰ ਜਾਰੀ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲਾ ਮਹੱਲਾ ਦੋਰਾਨ ਸਭ ਦੀ ਸਾਂਝੀ ਮਿਹਨਤ,ਅਨੁਸ਼ਾਸ਼ਨ ਅਤੇ ਸਮਰਪਣ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਜਿਸ ਨਾਲ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਲਈ ਵਧੀਆ ਪ੍ਰਬੰਧ ਅਤੇ ਇਸ ਦਾ ਸਹਿਜ ਤਰੀਕੇ ਨਾਲ ਸੰਚਾਲਨ ਹੋ ਸਕਿਆ।

      ਕੈਬਨਿਟ ਮੰਤਰੀ ਨੇ ਕਿਹਾ ਉਨਾਂ ਵੱਲੋਂ ਬਾਬਾ ਕਸ਼ਮੀਰ ਸਿੰਘ ਜੀ ਦੇ ਸਹਿਯੋਗ ਨਾਲ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਇਲਾਕਿਆਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦਾ ਵਾਤਾਵਰਨ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਿਆ ਰਹੇ।

    ਇਸ ਮੋਕੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ ਮੈਂਬਰ ਐਸ.ਜੀ.ਪੀ.ਸੀ, ਬਾਬਾ ਜਗਾ ਸਿੰਘ, ਭਾਈ ਰਾਮ ਸਿੰਘ, ਸਰਦਾਰਾ ਸਿੰਘ, ਸੁੱਖ ਮਹਿਮਾ, ਭਾਈ ਅਮਰਜੀਤ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ , ਬਾਬਾ ਕਾਲਾ ਸਿੰਘ, ਬਾਬਾ ਹਰੀ ਸਿੰਘ, ਗੁਰਮੇਹਰ ਸਿੰਘ, ਯੂਥ ਆਗੂ ਸ਼ੰਮੀ ਬਰਾਰੀ,ਦਲਜੀਤ ਸਿੰਘ ਕਾਕਾ ਨਾਨਗਰਾਂ,ਨਿਤਿਨ ਸ਼ਰਮਾ ਤੇ ਹੋਰ ਮੋਜੂਦ ਸਨ।

The post ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/a-comprehensive/feed/ 0
ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ http://livegeonews.com/the-development-in-three/ http://livegeonews.com/the-development-in-three/#respond Sun, 16 Mar 2025 10:53:47 +0000 http://livegeonews.com/?p=31576 ਸ੍ਰੀ ਅਨੰਦਪੁਰ ਸਾਹਿਬ 16 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ ਨੇ ਅਜ਼ਾਦੀ ਤੋ ਬਾਅਦ 70 ਸਾਲਾ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਨਿਗੁਣਾ ਕਰ ਦਿੱਤਾ ਹੈ। ਹਜਾਰਾ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦਿੱਤੀਆਂ […]

The post ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

]]>
ਸ੍ਰੀ ਅਨੰਦਪੁਰ ਸਾਹਿਬ 16 ਮਾਰਚ ()

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ ਨੇ ਅਜ਼ਾਦੀ ਤੋ ਬਾਅਦ 70 ਸਾਲਾ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਨਿਗੁਣਾ ਕਰ ਦਿੱਤਾ ਹੈ। ਹਜਾਰਾ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦਿੱਤੀਆਂ ਹਨ, ਘਰੇਲੂ ਬਿਜਲੀ ਖਪਤਕਾਰਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਪੰਜਾਬ ਵਿੱਚ ਵੱਡੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ।

     ਹਰਜੋਤ ਬੈਂਸ ਨੇ ਕਿਹਾ ਕਿ 16 ਮਾਰਚ 2022 ਨੂੰ ਖਟਕੜ ਕਲ੍ਹਾਂ ਦੀ ਧਰਤੀ ਤੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਤੋਂ ਸਹੁੰ ਚੱਕਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਪੰਜਾਬ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਿਆਪਕ ਉਪਰਾਲੇ ਕੀਤੇ। ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਰੂਹਾਂ ਤੇ ਮੁਹੱਇਆ ਕਰਵਾਇਆ। ਸੈਂਕੜੇ ਆਮ ਆਦਮੀ ਕਲੀਨਿਕ ਖੋਲ ਕੇ ਲੱਖਾਂ ਲੋਕਾਂ ਦਾ ਮੁਫਤ ਇਲਾਜ ਘਰਾਂ ਨੇੜੇ ਕਰਕੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਿਵਸਥਾ ਨੂੰ ਕਾਇਮ ਕੀਤਾ।

  ਸ.ਬੈਂਸ ਨੇ ਦੱਸਿਆ ਕਿ ਸਿੱਖਿਆ ਕ੍ਰਾਤੀ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 118 ਸਕੂਲ ਆਂਫ ਐਮੀਨੈਂਸ ਖੋਲ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਤੇ ਆਮ ਘਰਾਂ ਦੇ ਬੱਚਿਆਂ ਨੂੰ ਕਾਨਵੈਂਟ ਤੇ ਮਾਡਲ ਸਕੂਲਾਂ ਵਾਲਿਆਂ ਸਹੂਲਤਾ ਉਪਲੱਬਧ ਕਰਵਾਈਆਂ। ਸਰਕਾਰੀ ਸਕੂਲਾਂ ਵਿਚ ਸੂਟਿੰਗ ਰੇਂਜ, ਐਸਟ੍ਰੋਟਰਫ, ਹਾਕੀ ਗਰਾਊਡ, ਸਵੀਮਿੰਗ ਪੂਲ, ਆਉਣ ਜਾਣ ਲਈ ਟ੍ਰਾਂਸਪੋਰਟ ਦੀ ਸਹੂਲਤ ਦੇ ਕੇ ਮਾਡਲ ਸਕੂਲਾਂ ਦੀ ਤਰਾਂ ਵਿਵਸਥਾ ਕੀਤੀ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਈਸਰੋ ਵਿੱਚ ਭੇਜੇ, ਸਕੂਲਾਂ ਦੇ ਪ੍ਰਿੰਸੀਪਲ ਸਿੰਘਾਪੁਰ ਤੇ ਫਿਨਲੈਂਡ ਵਿਚ ਸਿਖਲਾਈ ਲੈ ਰਹੇ ਹਨ। ਸਰਕਾਰੀ ਸਕੂਲਾਂ ਦੀ ਚਾਰਦੀਵਾਰੀ, ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ। ਇਸ ਨਾਲ ਪੰਜਾਬ ਵਿੱਚ ਨਵੀ ਸਿੱਖਿਆ ਕ੍ਰਾਂਤੀ ਦੀ ਸੁਰੂਆਤ ਹੋਈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਨੂੰ ਬਿਨਾ ਖੱਜਲ ਖੁਆਰੀ ਖਰੀਦਿਆ ਗਿਆ। ਅੱਜ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੀਆ ਲੀਹਾਂ ਤੇ ਨਵੀਆ ਪੁਲਾਘਾ ਪੁੱਟ ਰਿਹਾ ਹੈ। ਅਗਲੇ ਦੋ ਸਾਲਾਂ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਜਾਵੇਗੀ।

   ਕੈਬਨਿਟ ਮੰਤਰੀ ਸ.ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਬਾਰੇ ਦੱਸਿਆ ਕਿ ਦਰਜਨਾਂ ਸੜਕਾਂ, ਪੁੱਲਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਬਹੁਤ ਸਾਰੇ ਕੰਮ ਪ੍ਰਗਤੀ ਅਧੀਨ ਹਨ। ਨੰਗਲ ਦਾ ਬਹੁਕਰੋੜੀ ਫਲਾਈਓਵਰ ਚਾਲੂ ਕਰਵਾਇਆ ਅਤੇ ਐਲਗਰਾਂ ਪੁੱਲ ਦੇ ਨਿਰਮਾਣ ਦੀ ਪ੍ਰਵਾਨਗੀ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਨੇਚਰ ਪਾਰਕ, ਸ੍ਰੀ ਗੁਰੂ ਤੇਗ ਬਹਾਦੁਰ ਮਿਊਜੀਅਮ ਵਰਗੇ ਪ੍ਰੋਜੈਕਟ ਨਵੀਨੀਕਰਨ ਉਪਰੰਤ ਸੰਗਤਾਂ ਲਈ ਖੋਲੇ ਗਏ। ਪੰਜਾਬ ਦੇ ਦਰਜਨਾਂ ਟੋਲ ਪਲਾਜ਼ੇ ਬੰਦ ਹੋਏ, ਨੱਕੀਆਂ ਟੋਲ ਪਲਾਜ਼ਾਂ ਵੀ ਹਟਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਅਤੇ ਨੰਗਲ ਵਿੱਚ ਸਕੂਲ ਆਂਫ ਐਮੀਨੈਂਸ ਖੋਲੇ ਗਏ, ਜਦੋਂ ਕਿ ਹਲਕੇ ਵਿੱਚ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਬਹੁਕਰੋੜੀ ਲਿਫਟ ਸਿੰਚਾਈ ਯੋਜਨਾ ਦੀ ਸੋਗਾਤ ਚੰਗਰ ਦੇ ਨੀਮ ਪਹਾੜੀ ਖੇਤਰ ਦੇ ਲੋਕਾਂ ਦੇ ਖੇਤਾਂ ਲਈ ਵਰਦਾਨ ਸਿੱਧ ਹੋਈ ਹੈ। ਸੂਚਨਾ ਕੇਂਦਰ ਦੀ ਇਮਾਰਤ ਮੁਕੰਮਲ ਹੋ ਚੁੱਕੀ ਹੈ। ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੋਂਕ, ਸਿਹਤ ਕੇਂਦਰ ਅਪਗ੍ਰੇਡ ਕਰਵਾਏ ਗਏ ਹਨ ਅਤੇ ਸਾਲ 2025 ਦੌਰਾਨ ਵਿਆਪਕ ਵਿਕਾਸ ਦੇ ਕੰਮ ਸੁਰੂ ਹੋ ਜਾਣਗੇ। ਉਨ੍ਹਾਂ ਨੇ ਕਿਹਾ ਕਿ ਤਿੰਨ ਸਾਲਾਂ ਵਿੱਚ ਸਾਡੀਆਂ ਕੋਸ਼ਿਸਾਂ ਨੇ ਲੋਕਾਂ ਨੂੰ ਸਾਡੀ ਸਾਫ ਨੀਅਤ ਤੇ ਇਮਾਨਦਾਰੀ ਦਾ ਫਤਵਾ ਦੇ ਕੇ ਲੋਕ ਸਭਾਂ ਅਤੇ ਪੰਚਾਇਤ ਚੋਣਾਂ ਵਿਚ ਮਿਸਾਲੀ ਜਿੱਤ ਦਿੱਤੀ ਹੈ। ਭਵਿੱਖ ਵਿੱਚ ਹੋਰ ਸ਼ਿੱਦਤ, ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਾਂਗੇ। ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਹੋਵੇਗਾ। 

The post ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/the-development-in-three/feed/ 0
75 ਸ਼ਟਲ ਬੱਸਾਂ, 100 ਈ ਰਿਕਸ਼ਾ ਸ਼ਰਧਾਲੂਆਂ ਨੂੰ ਕਰਵਾ ਰਹੇ ਹਨ ਧਾਰਮਿਕ ਅਸਥਾਨਾ ਦੇ ਦਰਸ਼ਨ http://livegeonews.com/75-shuttle-buses-10/ http://livegeonews.com/75-shuttle-buses-10/#respond Fri, 14 Mar 2025 11:27:01 +0000 http://livegeonews.com/?p=31471 ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾ ਲਈ ਲੱਖਾਂ ਸੰਗਤਾਂ ਇੱਥੇ ਪੁੱਜ ਰਹੀ ਰਹੀਆਂ। ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਵਾਰ ਸ਼ਰਧਾਲੂਆਂ ਲਈ ਬਣਾਈਆਂ ਗਈਆਂ 22 ਪਾਰਕਿੰਗਾਂ ਤੋ ਸ਼ਟਲ ਬੱਸ ਸਰਵਿਸ ਤੇ ਈ ਰਿਕਸ਼ਾ ਦੀ ਸਹੂਤਲ ਸੁਰੂ ਕੀਤੀ ਗਈ ਹੈ, ਜਿਸ ਰਾਹੀ ਸ਼ਰਧਾਲੂ ਗੁਰੂ ਘਰਾਂ ਦੇ ਦਰਸ਼ਨਾਂ ਲਈ ਆ ਜਾ […]

The post 75 ਸ਼ਟਲ ਬੱਸਾਂ, 100 ਈ ਰਿਕਸ਼ਾ ਸ਼ਰਧਾਲੂਆਂ ਨੂੰ ਕਰਵਾ ਰਹੇ ਹਨ ਧਾਰਮਿਕ ਅਸਥਾਨਾ ਦੇ ਦਰਸ਼ਨ appeared first on Latest News, Breaking News, Crime News, Business News, Punjab News Updates: LiveGeoNews.com.

]]>
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ ()

ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾ ਲਈ ਲੱਖਾਂ ਸੰਗਤਾਂ ਇੱਥੇ ਪੁੱਜ ਰਹੀ ਰਹੀਆਂ। ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਵਾਰ ਸ਼ਰਧਾਲੂਆਂ ਲਈ ਬਣਾਈਆਂ ਗਈਆਂ 22 ਪਾਰਕਿੰਗਾਂ ਤੋ ਸ਼ਟਲ ਬੱਸ ਸਰਵਿਸ ਤੇ ਈ ਰਿਕਸ਼ਾ ਦੀ ਸਹੂਤਲ ਸੁਰੂ ਕੀਤੀ ਗਈ ਹੈ, ਜਿਸ ਰਾਹੀ ਸ਼ਰਧਾਲੂ ਗੁਰੂ ਘਰਾਂ ਦੇ ਦਰਸ਼ਨਾਂ ਲਈ ਆ ਜਾ ਸਕਦੇ ਹਨ। ਇਹ ਜਿਲ੍ਹਾ ਪ੍ਰਸਾਸ਼ਨ ਦਾ ਨਿਵੇਕਲਾ ਉਪਰਾਲਾ ਹੈ, ਜਿਸ ਦੀ ਹਰ ਪਾਸੀਓ ਸ਼ਲਾਘਾ ਹੋ ਰਹੀ ਹੈ।

     ਸ੍ਰੀ ਅਨੰਦਪੁਰ ਸਾਹਿਬ ਦੀਆਂ ਤਿੰਨ ਪ੍ਰਮੁੱਖ ਪਾਰਕਿੰਗਾਂ ਝਿੰਜੜੀ, ਅਗੰਮਪੁਰ ਤੇ ਚੰਡੇਸਰ ਤੋਂ ਵੱਖ ਵੱਖ ਕਲਰ ਕੋਡ ਕਰਕੇ ਇਹ ਵਾਹਨ ਧਾਰਮਿਕ ਅਸਥਾਨਾ ਤੱਕ ਚਲਾਂਏ ਗਏ ਹਨ, ਜ਼ਿਨ੍ਹਾਂ ਵਿਚ ਸ਼ਰਧਾਲੂ ਮੁਫਤ ਸਫਰ ਕਰ ਰਹੇ ਹਨ। ਸ਼ਰਧਾਲੂ ਜਿਸ ਰੰਗ ਦੇ ਪੋਸਟਰ ਵਾਲੀ ਈ ਰਿਕਸ਼ਾ ਜਾਂ ਸ਼ਟਲ ਬੱਸ ਵਿਚ ਬੈਠ ਜਾਂਦੇ ਹਨ ਦਰਸ਼ਨਾਂ ਉਪਰੰਤ ਉਸ ਰੰਗ ਦੇ ਕਿਸੇ ਵੀ ਹੋਰ ਵਾਹਨ ਵਿੱਚ ਸਫਰ ਕਰਕੇ ਮੁੜ ਆਪਣੀ ਅਸਲੀ ਪਾਰਕਿੰਗ ਵਿਚ ਪਹੁੰਚ ਰਹੇ ਹਨ। ਜਿੱਥੇ ਉਨ੍ਹਾਂ ਦੇ ਪ੍ਰਾਈਵੇਟ ਵਾਹਨ ਖੜ੍ਹੇ ਕੀਤੇ ਹੋਏ ਹਨ।ਪਾਰਕਿੰਗ ਵਾਲੀਆ ਥਾਵਾਂ ਤੇ ਪੀਣ ਵਾਲਾ ਪਾਣੀ, ਸਫਾਈ, ਪਖਾਨੇ, ਰੋਸ਼ਨੀ ਦੀ ਢੁਕਵੀ ਵਿਵਸਥਾ ਕੀਤੀ ਹੋਈ ਹੈ। ਪਾਰਕਿੰਗ ਸਥਾਨ ਦੇ ਨੇੜੇ ਸਿਹਤ ਸਹੂਲਤ ਲਈ ਡਿਸਪੈਂਸਰੀ ਲਗਾਈ ਹੋਈ ਹੈ। ਇਹ ਮੁਫਤ ਵਾਹਨ ਦਿਨ ਰਾਤ ਮੇਲਾ ਖੇਤਰ ਵਿਚ ਸ਼ਰਧਾਲੂਆਂ ਨੂੰ ਸਹੂਲਤਾ ਦੇ ਰਹੇ ਹਨ।

   ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਹੈ ਕਿ ਹਰ ਪਾਰਕਿੰਗ ਤੋ 25 ਬੱਸਾਂ ਕੁੱਲ 75 ਬੱਸਾਂ ਅਤੇ 100 ਈ ਰਿਕਸ਼ਾ ਚਲਾਏ ਜਾਣ, ਜਿਨ੍ਹਾਂ ਦਾ ਲਾਭ ਹੁਣ ਸ਼ਰਧਾਲੂ ਬਾਖੂਬੀ ਲੈ ਰਹੇ ਹਨ। ਇਹ  ਪਹਿਲਾ ਮੌਕਾ ਹੈ ਜਦੋਂ ਈ ਰਿਕਸ਼ਾ ਦੀ ਸਹੂਲਤ ਸ਼ਰਧਾਲੂਆਂ ਨੂੰ ਮਿਲੀ ਹੈ। ਬਜੁਰਗਾਂ ਤੇ ਬੱਚਿਆਂ ਲਈ ਇਸ ਸੇਵਾ ਨਾਲ ਉਨ੍ਹਾਂ ਦੀ ਯਾਤਰਾ ਬਹੁਤ ਸੁਖਾਲੀ ਹੋ ਗਈ ਹੈ, ਜਿਸ ਦੀ ਚਹੁੰ ਪਾਸੀਓ ਸ਼ਲਾਘਾ ਕੀਤੀ ਜਾ ਰਹੀ ਹੈ।

The post 75 ਸ਼ਟਲ ਬੱਸਾਂ, 100 ਈ ਰਿਕਸ਼ਾ ਸ਼ਰਧਾਲੂਆਂ ਨੂੰ ਕਰਵਾ ਰਹੇ ਹਨ ਧਾਰਮਿਕ ਅਸਥਾਨਾ ਦੇ ਦਰਸ਼ਨ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/75-shuttle-buses-10/feed/ 0