Rupnagar Archives - Latest News, Breaking News, Crime News, Business News, Punjab News Updates: LiveGeoNews.com

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ
ਰੂਪਨਗਰ, 13 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੇਂਦਰ ਦੀ ਸਿਫ਼ਾਰਸ਼ ‘ਤੇ ਜ਼ਿਲ੍ਹੇ ਦੀਆਂ ਦੋ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਰਾਜ-ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਪੇਂਡੂ ਖੇਤਰ ਦੀਆਂ ਮਹਿਲਾਵਾਂ ਦੀ ਮਿਹਨਤ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਖੇਤੀਬਾੜੀ ਵਿੱਚ ਉਨ੍ਹਾਂ ਦੇ ਵਧਦੇ ਯੋਗਦਾਨ ਦਾ ਪ੍ਰਤੀਕ ਹੈ।

ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਗਿਆਨਕ ਜਾਣਕਾਰੀ, ਤਕਨੀਕੀ ਸਲਾਹ ਅਤੇ ਸਿਖਲਾਈ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਰਹਿਨੁਮਾਈ ਸਦਕਾ ਕਈ ਕਿਸਾਨ ਅਤੇ ਕਿਸਾਨ ਬੀਬੀਆਂ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਸਫ਼ਲਤਾ ਹਾਸਲ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਬਹਾਦਰਪੁਰ ਪਿੰਡ ਦੀ ਸ਼੍ਰੀਮਤੀ ਕੁਲਦੀਪ ਕੌਰ, ਜੋ ਆਰ.ਐੱਸ. ਡੇਅਰੀ ਫਾਰਮ ਦਾ ਸਫ਼ਲ ਸੰਚਾਲਨ ਕਰ ਰਹੇ ਹਨ, ਗੁਣਵੱਤਾ ਭਰਪੂਰ ਅਤੇ ਸਾਫ਼ ਦੁੱਧ ਉਤਪਾਦਨ ਦੇ ਨਾਲ-ਨਾਲ ਪੂਰੇ ਪਿੰਡ ਨੂੰ ਬਾਇਓਗੈਸ ਦੀ ਮੁਫ਼ਤ ਸਪਲਾਈ ਕਰਕੇ ਊਰਜਾ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਵਿੱਚ ਵੀ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਇਸ ਉਪਰਾਲੇ ਨਾਲ ਪਿੰਡ ਵਾਸੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਉਹ ਖੇਤੀ ਦੇ ਨਾਲ-ਨਾਲ ਸਮਾਜ ਸੇਵਾ ਦਾ ਵੀ ਸ਼ਲਾਘਾਯੋਗ ਕੰਮ ਕਰ ਰਹੇ ਹਨ।

ਇਸੇ ਤਰ੍ਹਾਂ ਸ਼੍ਰੀਮਤੀ ਜਤਿੰਦਰ ਕੌਰ ਨੇ ਰਵਾਇਤੀ ਖੇਤੀ ਤੋਂ ਅੱਗੇ ਵੱਧਦਿਆਂ ਲੈਮਨਗ੍ਰਾਸ ਦੀ ਕਾਸ਼ਤ ਅਤੇ ਉਸ ਤੋਂ ਤਿਆਰ ਹੋਣ ਵਾਲੇ ਤੇਲ ਦੇ ਉਤਪਾਦਨ ਤੇ ਵਿਕਰੀ ਨੂੰ ਸਫ਼ਲ ਕਾਰੋਬਾਰ ਦਾ ਰੂਪ ਦਿੱਤਾ ਹੈ। ਇਸ ਦੇ ਨਾਲ ਹੀ ਉਹ ਵਪਾਰਕ ਪੱਧਰ ‘ਤੇ ਬੈਕਯਾਰਡ ਪੋਲਟਰੀ ਯੂਨਿਟ ਵੀ ਚਲਾ ਰਹੇ ਹਨ ਅਤੇ ਇਸ ਦਾ ਹੋਰ ਵਿਸਥਾਰ ਕਰਕੇ ਆਮਦਨ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਵੱਲ ਅੱਗੇ ਵੱਧ ਰਹੇ ਹਨ।

ਡਾ. ਸਤਬੀਰ ਸਿੰਘ ਨੇ ਕਿਹਾ ਕਿ ਇਹ ਸਨਮਾਨ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜੇਕਰ ਕਿਸਾਨਾਂ ਨੂੰ ਸਹੀ ਸਮੇਂ ਵਿਗਿਆਨਕ ਸਲਾਹ, ਤਕਨੀਕੀ ਸਹਾਇਤਾ ਅਤੇ ਮਾਰਗਦਰਸ਼ਨ ਮਿਲੇ ਤਾਂ ਉਹ ਖੇਤੀਬਾੜੀ ਨੂੰ ਲਾਭਕਾਰੀ ਧੰਦੇ ਵਿੱਚ ਬਦਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਸਨਮਾਨਿਤ ਕਿਸਾਨ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਵੱਲੋਂ ਸਮੇਂ-ਸਮੇਂ ‘ਤੇ ਤਕਨੀਕੀ ਮਾਰਗਦਰਸ਼ਨ ਅਤੇ ਸਹਿਯੋਗ ਦਿੱਤਾ ਗਿਆ, ਜਿਸ ਸਦਕਾ ਉਹ ਆਪਣੇ ਖੇਤੀ ਅਤੇ ਪਸ਼ੂ ਪਾਲਣ ਦੇ ਕਾਰੋਬਾਰ ਵਿੱਚ ਉਲੇਖਣਯੋਗ ਸਫ਼ਲਤਾ ਹਾਸਲ ਕਰਨ ਵਿੱਚ ਕਾਮਯਾਬ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਹਿਲਾਵਾਂ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਖੇਤੀਬਾੜੀ ਦੇ ਵਿਕਾਸ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਭਵਿੱਖ ਵਿੱਚ ਵੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਨਵੀਨਤਮ ਤਕਨੀਕਾਂ ਨਾਲ ਜੋੜ ਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਰਹੇਗਾ।

The post ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ
ਰੂਪਨਗਰ, 10 ਜੁਲਾਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 11 ਅਤੇ 12 ਜੁਲਾਈ, 2026 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਹਰ ਰੋਜ਼ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ। ਜਦਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉੱਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਪੇਂਡੂ ਖੇਤਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਸਕੂਲਾਂ ਦੇ ਸਟਾਫ਼, ਜਦਕਿ ਸ਼ਹਿਰੀ ਖੇਤਰਾਂ ਵਿੱਚ ਸਥਾਨਕ ਸਰਕਾਰਾਂ ਦੇ ਕਰਮਚਾਰੀਆਂ ਨੂੰ ਵੀ ਬੀ.ਐਲ.ਓਜ਼ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਹੈ।

ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਕੈਂਪਾਂ ਬਾਰੇ ਸੂਚਿਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਪੱਧਰੀ ਏਜੰਟ (ਬੀ.ਐਲ.ਏ.) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਸਕਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਗਿਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

The post ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ appeared first on Latest News, Breaking News, Crime News, Business News, Punjab News Updates: LiveGeoNews.com.

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖਾਂ ਦੀ ਕਾਸ਼ਤ ਦੇ ਮਹੱਤਵ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ (ਜ਼ੂਨੋਟਿਕ ਰੋਗਾਂ) ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਇਸ ਵਧ ਰਹੀ ਸਮੱਸਿਆ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਰੋਕਿਆ ਜਾ ਸਕੇ।

ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖ ਲਗਾਏ ਗਏ ਅਤੇ ਪਸ਼ੂਆਂ ਤੇ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਦਰਸ਼ਨੀ ਰਾਹੀਂ ਵੱਖ-ਵੱਖ ਤਕਨੀਕਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਪਿੰਡ ਦੇ 50 ਤੋਂ ਵੱਧ ਕਿਸਾਨਾਂ ਅਤੇ ਮਹਿਲਾ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਣ ਮਹਾਉਤਸਵ ਅਤੇ ਵਿਸ਼ਵ ਜ਼ੂਨੋਸਿਸ ਦਿਵਸ ਦੇ ਮੌਕੇ ‘ਤੇ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਾਤਾਵਰਣ ਸੰਭਾਲ, ਪਸ਼ੂ ਸਿਹਤ ਅਤੇ ਮਨੁੱਖੀ ਸਿਹਤ ਵਿਚਕਾਰ ਆਪਸੀ ਸਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਾਂਝੀ ਸਿਹਤ ਸੁਰੱਖਿਆ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ।

The post ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਚੱਢਾ ਨੇ ਰੂਪਨਗਰ ‘ਚ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 5 ਜੁਲਾਈ: ਹੈੱਡਵਰਕਸ ਸਤਲੁਜ ਤੋਂ ਨਿਕਲ ਰਹੀ ਬਿਸਤ ਦੁਆਬ ਨਹਿਰ ਉੱਤੇ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਰੱਖਿਆ ਗਿਆ।

ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ 24.56 ਮੀਟਰ ਲੰਬਾਈ ਵਾਲੇ ਹਾਈ ਲੈਵਲ ਪੁਲ ਦੇ ਨਿਰਮਾਣ ਲਈ 1.85 ਕਰੋੜ ਰੁਪਏ ਦੀ ਲਾਗਤ ਨਾਲ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਇਹ ਆਮ ਦੇਖਣ ਨੂੰ ਮਿਲਦਾ ਹੈ ਕਿ ਛੋਟੇ ਪੁਲ ਸਦਕਾ ਖਾਸ ਤੌਰ ਉੱਤੇ ਨੂਰਪੁਰਬੇਦੀ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਲੰਮੀ ਦੇਰ ਤੱਕ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਹੁਣ ਇਸ ਹਾਈ ਲੈਵਲ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਆਸਾਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਖੇਤਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਆਉਣ-ਜਾਣ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਪ੍ਰਾਪਤ ਹੋਵੇਗੀ।

ਵਿਧਾਇਕ ਚੱਢਾ ਨੇ ਕਿਹਾ ਕਿ ਹਲਕਾ ਰੂਪਨਗਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਹਲਕੇ ਦੇ ਵਿਕਾਸ ਲਈ ਅਜਿਹੇ ਲੋਕ-ਹਿੱਤ ਪ੍ਰੋਜੈਕਟ ਜਾਰੀ ਰਹਿਣਗੇ।

ਇਸ ਮੌਕੇ ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ, ਸਥਾਨਕ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

The post ਵਿਧਾਇਕ ਚੱਢਾ ਨੇ ਰੂਪਨਗਰ ‘ਚ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ appeared first on Latest News, Breaking News, Crime News, Business News, Punjab News Updates: LiveGeoNews.com.

ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ
ਸ਼੍ਰੀ ਅਨੰਦਪੁਰ ਸਾਹਿਬ 05 ਜੁਲਾਈ: ਉਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਬਾਬਾ ਬੁੱਢਣ ਸ਼ਾਹ ਨਾਲ ਸੰਬੰਧਤ ਮੋਹਿਤਮਿਮ ਬਾਬਾ ਦਿਲਬਾਗ ਸ਼ਾਹ ਦੇ ਨੌਜਵਾਨ ਸਪੁੱਤਰ ਦਾਨਿਸ਼ ਸ਼ਾਹ ਦੇ ਅਚਾਨਕ ਦੇਹਾਂਤ ਨਾਲ ਪੂਰੇ ਇਲਾਕੇ ਵਿੱਚ ਗਹਿਰਾ ਦੁੱਖ ਛਾ ਗਿਆ ਹੈ। ਦਾਨਿਸ਼ ਸ਼ਾਹ ਦੇ ਸਵਰਗਵਾਸ ਦੀ ਖ਼ਬਰ ਮਿਲਦਿਆਂ ਹੀ ਧਾਰਮਿਕ ਅਤੇ ਸਮਾਜਿਕ ਵਰਗਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਸੰਗਤ ਵਿੱਚ ਵੀ ਗਮਗੀਨ ਮਾਹੌਲ ਬਣ ਗਿਆ ਹੈ।

ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਪਿੰਡ ਮਾਂਗੇਵਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਦੇਵੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਮੌਤ ਸਿਰਫ ਪਰਿਵਾਰ ਹੀ ਨਹੀਂ, ਸਗੋਂ ਸਮਾਜ ਲਈ ਵੀ ਵੱਡਾ ਨੁਕਸਾਨ ਹੁੰਦੀ ਹੈ।

ਇਸ ਮੌਕੇ ਪਰਿਵਾਰਕ ਮੈਂਬਰਾਂ ਵਿੱਚ ਪ੍ਰਵੇਜ ਸ਼ਾਹ, ਬਿੱਟੂ ਸ਼ਾਹ, ਅਮਰਾਨ ਸ਼ਾਹ, ਅਸ਼ਰਫ਼ ਸ਼ਾਹ ਅਤੇ ਮਾਸਟਰ ਕਾਲੀਆਂ, ਪੰਡਿਤ ਰਾਧੇ ਸ਼ਾਮ ਅਤੇ ਇਕਵਾਲ ਸਿੰਘ ਨੇ ਵੀ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕੀਤੀ। ਸਥਾਨਕ ਲੋਕਾਂ ਅਤੇ ਸੰਗਤ ਵੱਲੋਂ ਵੀ ਲਗਾਤਾਰ ਪਰਿਵਾਰ ਨੂੰ ਧੀਰਜ ਦੇਣ ਲਈ ਪਹੁੰਚ ਕੀਤਾ ਜਾ ਰਿਹਾ ਹੈ।

ਪਿੰਡ ਮਾਂਗੇਵਾਲ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਦਾਨਿਸ਼ ਸ਼ਾਹ ਦੀ ਯਾਦ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਜਾਣ-ਪਛਾਣ ਵਾਲੇ ਅਤੇ ਸੰਗਤ ਦੇ ਲੋਕ ਪਰਿਵਾਰ ਕੋਲ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਦਾਨਿਸ਼ ਸ਼ਾਹ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ ਅਤੇ ਉਹ ਆਪਣੇ ਨਿਮਰ ਸੁਭਾਅ, ਸੇਵਾ ਭਾਵਨਾ ਅਤੇ ਮਿਲਣਸਾਰਤਾ ਕਰਕੇ ਹਮੇਸ਼ਾਂ ਯਾਦ ਰਹਿਣਗੇ।

The post ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ appeared first on Latest News, Breaking News, Crime News, Business News, Punjab News Updates: LiveGeoNews.com.

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
ਰੂਪਨਗਰ, 29 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਅਬਿਆਣਾ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਹਾਜ਼ਰ ਹੋਏ ਵਿਅਕਤੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਿਆ।

ਇਸ ਮੌਕੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਯੋਗ ਕਾਰਵਾਈ ਕੀਤੀ ਜਾਂਦੀ ਹੈ।

ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਨਿਯਮਾਂ ਅਤੇ ਕਾਨੂੰਨੀ ਵਿਵਸਥਾ ਅਨੁਸਾਰ ਵਿਚਾਰਿਆ ਜਾਵੇਗਾ ਅਤੇ ਜਿੱਥੇ ਕਮਿਸ਼ਨ ਦੇ ਅਧਿਕਾਰ ਖੇਤਰ ਅਧੀਨ ਕਾਰਵਾਈ ਬਣਦੀ ਹੋਵੇਗੀ, ਉੱਥੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਸੁਖਪਾਲ ਸਿੰਘ, ਡੀਐਸਪੀ ਸ੍ਰੀ ਐਨ.ਪੀ.ਐਸ. ਲਹਿਲ, ਨਾਇਬ ਤਹਿਸੀਲਦਾਰ ਸ੍ਰੀਮਤੀ ਜਸਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜ਼ਰ ਸਨ।

ਇਸ ਉਪਰੰਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਕਬੀਰ ਜਯੰਤੀ ਦੇ ਮੌਕੇ ਪਿੰਡ ਝਾਂਡੀਆਂ ਕਲਾਂ ਵਿਖੇ ਕਰਵਾਏ ਗਏ ਸਮਾਗਮ ਅਤੇ ਭੂਰੀਵਾਲੇ ਗੁਰਗੱਦੀ ਪਰੰਪਰਾ ਨਾਲ ਸੰਬੰਧਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ।

ਉਨ੍ਹਾਂ ਸਮਾਗਮ ਦੌਰਾਨ ਹਾਜ਼ਰ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸਮਾਜਿਕ ਸਦਭਾਵਨਾ, ਆਪਸੀ ਭਾਈਚਾਰੇ, ਸਮਾਨਤਾ ਅਤੇ ਮਨੁੱਖੀ ਮੁੱਲਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਕਬੀਰ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਏਕਤਾ, ਸੱਚਾਈ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।

ਇਸ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਪਤਵੰਤੇ ਵਿਅਕਤੀ ਵੀ ਹਾਜ਼ਰ ਰਹੇ।

The post ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ appeared first on Latest News, Breaking News, Crime News, Business News, Punjab News Updates: LiveGeoNews.com.

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ
ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) 2026 ਸਬੰਧੀ ਅੱਜ ਕਮੇਟੀ ਰੂਮ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ (ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2) ਦੀ ਨਿਯੁਕਤੀ ਸਬੰਧੀ ਐਨੈਕਸਰ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੀ.ਐੱਲ.ਏ. ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ (ਏਐਸਡੀ ਲਿਸਟਾਂ- ਅਬਸੈਂਟ, ਸ਼ਿਫਟਡ ਤੇ ਮੌਤ) ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ।

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2, ਬੀ.ਐੱਲ.ਓਜ਼ ਦੀ ਸਹਾਇਤਾ ਕਰਨਗੇ, ਜਿਸ ਨਾਲ ਸ਼ੁੱਧ, ਪਾਰਦਰਸ਼ੀ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾ ਸਕੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਆਪਣੇ-ਆਪਣੇ ਸੰਸਦ ਮੈਂਬਰਾਂ (ਐੱਮ.ਪੀ.) ਅਤੇ ਵਿਧਾਇਕਾਂ (ਐੱਮ.ਐੱਲ.ਏ.) ਦੀਆਂ ਸੂਚੀਆਂ ਸਾਂਝੀਆਂ ਕਰਨ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਵੀ.ਆਈ.ਪੀ. ਵੋਟਰਾਂ ਦੀ ਸੂਚੀ ਵਿੱਚ ਦਰਜ ਕੀਤਾ ਜਾ ਸਕੇ।

ਮੀਟਿੰਗ ਵਿੱਚ ਜ਼ਿਲ੍ਹਾ ਰੂਪਨਗਰ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਵੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐੱਲ.ਏਜ਼ ਨੂੰ ਲੋੜੀਂਦੀ ਟ੍ਰੇਨਿੰਗ ਮੁਹੱਈਆ ਕਰਵਾਉਣ, ਤਾਂ ਜੋ ਐੱਸ.ਆਈ.ਆਰ.-2026 ਦੀ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਇਸ ਮੀਟਿੰਗ ਵਿੱਚ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ), ਰਾਜੀਵ ਸ਼ਰਮਾ (ਸ਼੍ਰੋਮਣੀ ਅਕਾਲੀ ਦਲ), ਜਰਨੈਲ ਸਿੰਘ ਭਉਵਾਲ (ਭਾਰਤੀ ਜਨਤਾ ਪਾਰਟੀ), ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਗੁਰਦੇਵ ਸਿੰਘ ਬਾਗੀ (ਸੀ.ਪੀ.ਆਈ.ਐਮ.), ਸੁਰਜੀਤ ਲਾਲ ਅਤੇ ਲਵਜੋਤ ਸਿੰਘ (ਬਹੁਜਨ ਸਮਾਜ ਪਾਰਟੀ) ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

The post ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ
ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) 2026 ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਾਇਨਾਤ ਕੁੱਲ 71 ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਕਰਵਾਈ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਭਰਵਾਏ ਜਾਣ ਵਾਲੇ ਐਨੂਮਰੇਸ਼ਨ ਫਾਰਮਾਂ ਨੂੰ ਭਰਨ ਅਤੇ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਵੇਰਵਾ ਸਾਲ 2003 ਦੀ ਵੋਟਰ ਸੂਚੀ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ ਤਾਂ ਉਸ ਦੀ ਜਾਣਕਾਰੀ ਐਨੂਮਰੇਸ਼ਨ ਫਾਰਮ ਦੇ ਪਹਿਲੇ ਕਾਲਮ ਵਿੱਚ ਦਰਜ ਕੀਤੀ ਜਾਵੇਗੀ। ਜੇਕਰ ਵੋਟਰ ਦਾ ਨਾਮ 2003 ਤੋਂ ਬਾਅਦ ਵੋਟਰ ਸੂਚੀ ਵਿੱਚ ਸ਼ਾਮਲ ਹੋਇਆ ਹੈ ਤਾਂ ਉਸ ਦੀ ਜਾਣਕਾਰੀ ਪਰਿਵਾਰ ਦੇ ਕਿਸੇ ਮੈਂਬਰ ਨਾਲ ਜੋੜ ਕੇ ‘ਵੰਸ਼ਜ (ਪ੍ਰੋਜਨੀ)’ ਵਾਲੇ ਕਾਲਮ ਵਿੱਚ ਦਰਜ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਜਾਣਕਾਰੀ ਉਪਰੋਕਤ ਦੋਵਾਂ ਸ਼੍ਰੇਣੀਆਂ ਵਿੱਚ ਦਰਜ ਨਹੀਂ ਹੋ ਸਕਦੀ, ਉਨ੍ਹਾਂ ਨੂੰ ‘ਨਾ-ਜੋੜੇ ਗਏ (ਨਾਟ ਮੈਪਡ)’ ਸ਼੍ਰੇਣੀ ਵਿੱਚ ਦਰਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਫਾਰਮ ਭਰਨ ਸਮੇਂ ਵੋਟਰਾਂ ਦੇ ਆਪਣੇ ਮੋਬਾਈਲ ਨੰਬਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਸੰਪਰਕ ਅਤੇ ਤਸਦੀਕ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ।

ਸ੍ਰੀ ਡੇਚਲਵਾਲ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਗੈਰ-ਨਿਵਾਸੀ ਭਾਰਤੀ (ਐਨ.ਆਰ.ਆਈ.) ਵੋਟਰਾਂ ਦੀ ਮੈਪਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਐਨ.ਆਰ.ਆਈ. ਵੋਟਰ ਦੀ ਤਸਦੀਕ ਉਸ ਦੇ ਪਰਿਵਾਰਕ ਮੈਂਬਰ ਰਾਹੀਂ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਦੌਰੇ ਦੌਰਾਨ ਵੋਟਰ ਆਪਣੀ ਰਿਹਾਇਸ਼ ‘ਤੇ ਮੌਜੂਦ ਨਾ ਹੋਵੇ ਤਾਂ ਬੀ.ਐੱਲ.ਓ. ਵੱਲੋਂ ਘੱਟੋ-ਘੱਟ ਤਿੰਨ ਵਾਰ ਉਸ ਪਤੇ ‘ਤੇ ਦੌਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮਾਸਟਰ ਟ੍ਰੇਨਰਾਂ ਵੱਲੋਂ ਬੀ.ਐੱਲ.ਓ. ਐਪ ਦੇ ਨਵੇਂ ਐਪ ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਸੁਪਰਵਾਈਜ਼ਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਜੁਲਾਈ ਤੋਂ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਬੀ.ਐੱਲ.ਓਜ਼ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਵੇਗੀ ਉੱਥੇ ਨਵੇਂ ਅਤੇ ਬਿਹਤਰ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਟ੍ਰੇਨਿੰਗ ਦੌਰਾਨ ਐੱਸ.ਆਈ.ਆਰ.-2026 ਦੇ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ, ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀਆਂ ਮਿਤੀਆਂ, ਉਨ੍ਹਾਂ ਦੇ ਨਿਪਟਾਰੇ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ
ਨੰਗਲ 13 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮਿਲ ਸਕੇ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫਾਈ ਮਾਡਲ ਵੱਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਸਥਾਨਕ ਸਰਕਾਰਾਂ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਖੁਦ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਅਰੋੜਾ, ਸਾਗਰ ਸੋਬਤੀ ਅਤੇ ਨਵੀਨ ਛਾਬੜਾ ਨੇ ਕਿਹਾ ਕਿ ਜਦੋਂ ਤੋਂ ਸ. ਬੈਂਸ ਨੇ ਇਸ ਵਿਭਾਗ ਦੀ ਜਿੰਮੇਵਾਰੀ ਸੰਭਾਲੀ ਹੈ, ਸ਼ਹਿਰਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਰ ਨਗਰ ਵਿੱਚ ਵਿਆਪਕ ਸਫਾਈ ਅਭਿਆਨ ਚੱਲ ਰਿਹਾ ਹੈ, ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਾਬਤ ਹੋ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਇਸ ਸਫਾਈ ਮਾਡਲ ਵਿੱਚ ਆਧੁਨਿਕ ਮਸ਼ੀਨਰੀ ਦੀ ਵਰਤੋਂ ਨੂੰ ਖਾਸ ਤਰਜੀਹ ਦਿੱਤੀ ਗਈ ਹੈ। ਮਾਡਲ ਮਸ਼ੀਨਾਂ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ ਨਾਲ ਕੂੜੇ ਦੀ ਸਫਾਈ, ਸਕਰੱਬਰਜ਼ ਰਾਹੀਂ ਸੜਕਾਂ ਦੀ ਧੁਆਈ ਅਤੇ ਹੱਥੀਂ ਆਰਗੈਨਿਕ ਕੂੜੇ ਦੀ ਇਕੱਠੀ ਕਰਨ ਦੀ ਪ੍ਰਕਿਰਿਆ ਨੂੰ ਇਕੱਠੇ ਜੋੜਿਆ ਗਿਆ ਹੈ। ਇਹ ਪੂਰਾ ਸਿਸਟਮ ਹਫਤਾਵਾਰੀ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ ਚੱਲੇਗਾ, ਜਿਸ ਨਾਲ ਸਫਾਈ ਦੇ ਕੰਮ ਵਿੱਚ ਨਿਯਮਿਤਤਾ ਅਤੇ ਪ੍ਰਭਾਵਸ਼ੀਲਤਾ ਆਵੇਗੀ ਅਤੇ ਸੂਬੇ ਵਿੱਚ ਸਵੱਛਤਾ ਦੀ ਮਿਸਾਲ ਕਾਇਮ ਹੋਵੇਗੀ।
ਉਨ੍ਹਾਂ ਹੋਰ ਕਿਹਾ ਕਿ ਸਫਾਈ ਕਰਮਚਾਰੀ ਇਸ ਮੁਹਿੰਮ ਦਾ ਕੇਂਦਰੀ ਹਿੱਸਾ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੰਤਰੀ ਹਰਜੋਤ ਸਿੰਘ ਬੈਂਸ ਦੇ ਅਨੁਸਾਰ ਮਸ਼ੀਨਾਂ ਭਾਰੀ ਕੰਮ ਨੂੰ ਸੰਭਾਲਣਗੀਆਂ, ਜਦਕਿ ਸਫਾਈ ਕਰਮਚਾਰੀ ਬਾਰੀਕੀ ਵਾਲੇ ਕੰਮ ਨੂੰ ਅੰਜਾਮ ਦੇਣਗੇ। ਇਹ ਪ੍ਰਣਾਲੀ ਸਿਰਫ ਕੰਮ ਦੀ ਗਤੀ ਨੂੰ ਤੇਜ਼ ਨਹੀਂ ਕਰੇਗੀ, ਸਗੋਂ ਕਰਮਚਾਰੀਆਂ ਦੀ ਮਿਹਨਤ ਨੂੰ ਵੀ ਘਟਾਏਗੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰੇਗੀ। ਜਿਵੇਂ ਹੀ ਸੜਕਾਂ ਅਤੇ ਆਲੇ-ਦੁਆਲੇ ਦੇ ਖੇਤਰ ਸਾਫ ਹੋਣਗੇ, ਡੀਪ ਕਲੀਨਿੰਗ ਦੀ ਲੋੜ ਆਪਣੇ ਆਪ ਘਟਦੀ ਜਾਵੇਗੀ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੂੰ ਸੂਬੇ ਦੇ ਮਹੱਤਵਪੂਰਨ ਵਿਭਾਗਾਂ ਦੀ ਜਿੰਮੇਵਾਰੀ ਦਿੱਤੀ ਗਈ ਹੈ, ਜਿਸ ਨੂੰ ਉਹ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਬੈਂਸ ਨੇ ਪਹਿਲਾਂ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆਏ ਹਨ, ਉਸੇ ਤਰ੍ਹਾਂ ਹੁਣ ਸ਼ਹਿਰਾਂ ਦੀ ਸਫਾਈ, ਸੁੰਦਰਤਾ ਅਤੇ ਵਿਕਾਸ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੁਹਿੰਮ ਨਾਲ ਨਾ ਸਿਰਫ ਸ਼ਹਿਰਾਂ ਦੀ ਦਿੱਖ ਸੁਧਰੇਗੀ, ਸਗੋਂ ਬਿਮਾਰੀਆਂ ਵਿੱਚ ਕਮੀ ਆਉਣ ਨਾਲ ਲੋਕਾਂ ਦੀ ਜ਼ਿੰਦਗੀ ਦੀ ਗੁਣਵੱਤਾ ਵਿੱਚ ਵੀ ਵੱਡਾ ਸੁਧਾਰ ਹੋਵੇਗਾ।

The post  ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ appeared first on Latest News, Breaking News, Crime News, Business News, Punjab News Updates: LiveGeoNews.com.

ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ
ਨੰਗਲ 12 ਜੂਨ: ਜਿਲ੍ਹਾ ਰੂਪਨਗਰ ਵਿੱਚ ਉਸ ਵੇਲੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਸ੍ਰੀ ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਪੰਜਾਬ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਮਹੱਤਵਪੂਰਨ ਫੈਸਲਾ ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਲਿਆ ਗਿਆ, ਜਿਸਨੂੰ ਇਲਾਕੇ ਦੇ ਲੋਕਾਂ ਵੱਲੋਂ ਖੁੱਲ੍ਹ ਕੇ ਸਵਾਗਤ ਕੀਤਾ ਗਿਆ। ਇਸ ਨਿਯੁਕਤੀ ਨੂੰ ਜਿਲ੍ਹੇ ਦੇ ਸਮਾਜਿਕ ਵਿਕਾਸ ਅਤੇ ਭਲਾਈ ਲਈ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦੀਪਕ ਸੋਨੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦੀਪਕ ਸੋਨੀ ਨੇ ਲੰਬੇ ਸਮੇਂ ਤੱਕ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਲੋਕ ਸੇਵਾ ਕੀਤੀ ਹੈ ਅਤੇ ਪਾਰਟੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਕਾਰਨ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਬੈਂਸ ਨੇ ਉਮੀਦ ਜਤਾਈ ਕਿ ਉਹ ਆਪਣੇ ਨਵੇਂ ਅਹੁਦੇ ਨੂੰ ਪੂਰੀ ਨਿਭਾਅ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ।
ਸ੍ਰੀ ਦੀਪਕ ਸੋਨੀ ਇਸ ਸਮੇਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮੀਡੀਆ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਹ ਇੱਕ ਪ੍ਰਸਿੱਧ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਵਜੋਂ ਜਾਣੇ ਜਾਂਦੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਹਨ ਅਤੇ ਆਪਣੀ ਮਿਹਨਤ, ਇਮਾਨਦਾਰੀ ਅਤੇ ਵਫਾਦਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾਈ ਹੈ।
ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਿੱਥੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜੀ ਹੈ, ਉੱਥੇ ਹੀ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਵੀ ਇਸ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਗਿਆ ਹੈ। ਇਲਾਕੇ ਦੇ ਆਗੂਆਂ, ਅਹੁਦੇਦਾਰਾਂ, ਪੰਚਾਂ ਅਤੇ ਸਰਪੰਚਾਂ ਨੇ ਦੀਪਕ ਸੋਨੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਲੋਕਾਂ ਨੂੰ ਆਸ ਹੈ ਕਿ ਉਹ ਆਪਣੇ ਅਹੁਦੇ ਰਾਹੀਂ ਹੋਰ ਵਧੀਆ ਢੰਗ ਨਾਲ ਸਮਾਜ ਦੀ ਸੇਵਾ ਕਰਨਗੇ।
ਇਸ ਮੌਕੇ ਸਰਪੰਚ ਲੱਕੀ ਕਪਿਲਾ, ਕੌਂਸਲਰ ਦੀਪਕ ਆਂਗਰਾ, ਪੰਚਾਇਤ ਮੈਂਬਰ ਰਾਹੁਲ ਸੋਨੀ, ਲਾਲਾ ਮਨੂ ਪੁਰੀ, ਅਜੇ ਪੁਰੀ ਹਾਜ਼ਰ ਸਨ

The post ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ  appeared first on Latest News, Breaking News, Crime News, Business News, Punjab News Updates: LiveGeoNews.com.