ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ ਦੋ-ਰੋਜ਼ਾ ਈ.ਐਨ.ਟੀ. ਸਰਜੀਕਲ ਕਨਕਲੇਵ-2025 ਦਾ ਉਦਘਾਟਨ ਕੀਤਾ। ਇਸ ਕਨਕਲੇਵ ਦੌਰਾਨ ਰੋਬੋਟ ਦੀ ਮਦਦ ਨਾਲ ਕੰਨ, ਨੱਕ ਅਤੇ ਗਲੇ (ਈ.ਐਨ.ਟੀ.) ਸਬੰਧੀ ਬਿਮਾਰੀਆਂ […]

Continue Reading

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ […]

Continue Reading

ਨਾਗਰਿਕ ਕੇਂਦ੍ਰਿਤ ਸੇਵਾਵਾਂ ਦੀ ਘਰਾਂ ਤੱਕ ਪਹੁੰਚ ਨੂੰ 43 ਤੋਂ ਵਧਾ ਕੇ 406 ਕੀਤਾ ਗਿਆ

ਐਸ.ਏ.ਐਸ.ਨਗਰ, 11 ਫਰਵਰੀ, 2025:ਰਾਜ ਦੇ ਨਾਗਰਿਕਾਂ ਲਈ ਪ੍ਰਸ਼ਾਸਨਿਕ ਅਤੇ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਵਧਾਉਣ ਲਈ, ‘ਡੋਰ ਸਟੈਪ ਡਿਲੀਵਰੀ’ (ਘਰ ਜਾ ਕੇ ਸੇਵਾਵਾਂ ਦੇਣ) ਨਾਗਰਿਕ ਕੇਂਦਰਿਤ ਸੇਵਾਵਾਂ ਦੇ ਦਾਇਰੇ ਨੂੰ 43 ਤੋਂ ਵਧਾ ਕੇ 406 ਕਰ ਦਿੱਤਾ ਗਿਆ ਹੈ।       ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਕੀਤੀ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ […]

Continue Reading

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਦ੍ਰਿੜ ਇਰਾਦਾ ਅਤੇ ਨਿਸ਼ਚਾ ਹੈ ਕਿ ਨਵੇਂ ਸਾਲ ਦੌਰਾਨ ਵੀ ਸਰਕਾਰੀ […]

Continue Reading

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ, ਜਿਸ […]

Continue Reading

ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ 

ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।  ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ।     ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਭੱਜ ਦੌੜ੍ਹ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਦਸੰਬਰ, 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ ਪਲੇਸਮੈਂਟ ਡਰਾਇਵ ਦਾ ਆਯੋਜਨ ਨਿਓਵੇਅ ਇੰਟ੍ਰਪਾਇਸੇਜ਼ (ਸਵਾਨ), ਪਲਾਟ ਨੰ: 231, ਸੈਕਟਰ-82, ਜੇ.ਐਲ.ਪੀ.ਐਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ […]

Continue Reading

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ  

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ, 2024: ਕਿਸ਼ੋਰ ਕੁਮਾਰ, ਕਮਾਂਡੈਂਟ 194 ਬਟਾਲੀਅਨ ਦੇ ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਦੀਆਂ 2 ਟੀਮਾਂ 23 ਦਸੰਬਰ ਨੂੰ 1 ਹਫਤੇ ਲਈ ਜਾਣੂ ਅਭਿਆਸ ਲਈ ਐਸ.ਏ.ਐਸ.ਨਗਰ ਪਹੁੰਚੀਆਂ। ਅਭਿਆਸ ਲਈ ਆਈਆਂ ਟੀਮਾਂ ਦੇ ਕਮਾਂਡਰ ਸ਼੍ਰੀ ਪ੍ਰਹਿਲਾਦ ਰਾਮ, ਸਹਾਇਕ ਕਮਾਂਡੈਂਟ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ ਅਤੇ ਪੁਲਿਸ […]

Continue Reading