S.A.S Nagar Archives - Latest News, Breaking News, Crime News, Business News, Punjab News Updates: LiveGeoNews.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
ਚੰਡੀਗੜ੍ਹ/ਐਸਏਐਸ ਨਗਰ, 11 ਮਈ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ।

ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਵਚਨਬੱਧਤਾ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਪੀਐਸਸੀ ਪਾਸ ਕਰਨਾ ਇੱਕ ਮੀਲ ਪੱਥਰ ਹੈ ਪਰ ਐਸਐਸਬੀ ਅਸਲ ਪ੍ਰੀਖਿਆ ਹੈ। ਉਨ੍ਹਾਂ ਕੈਡਿਟਾਂ ਨੂੰ ਇਮਾਨਦਾਰੀ ਅਤੇ ਸਵੈ -ਪੜਚੋਲ ਨਾਲ ਆਪਣੇ ਮਨ ਨੂੰ ਇਕਾਗਰ ਅਤੇ ਸਿੱਖਿਅਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਫੈਕਲਟੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਇਹਨਾਂ ਨਤੀਜਿਆਂ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਵਿੱਚ ਸ਼ੁਰੂ ਹੋਣ ਵਾਲੇ ਐਨਡੀਏ, ਟੀਈਐਸ (ਤਕਨੀਕੀ ਐਂਟਰੀ ਸਕੀਮ) ਅਤੇ ਸੀਡੀਐਸ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।

The post ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਨਾਲ ਕੌਮੀ ਪੱਧਰ ‘ਤੇ ਮੱਲਾਂ ਮਾਰ ਰਹੇ ਹਨ।

ਇਹ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ “ਤਾਰੇ ਜ਼ਮੀਨ ਪਰ” ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਮਹਿਜ਼ ਇੱਕ ਪ੍ਰਾਪਤੀ ਨਹੀਂ, ਸਗੋਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ, ਜਿਸਨੂੰ ਇੱਕ ਵਿਸ਼ੇਸ਼ ਅਧਿਕਾਰ ਦੀ ਬਜਾਏ ਇੱਕ ਅਧਿਕਾਰ ਵਜੋਂ ਲਾਗੂ ਕੀਤਾ ਗਿਆ ਹੈ, ਸਸ਼ਕਤ ਅਧਿਆਪਕਾਂ ਅਤੇ ਨਿਰੰਤਰ ਸੁਧਾਰਾਂ ਨਾਲ ਮਿਲ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ।

ਐਕਸ ਹੈਂਡਲ ‘ਤੇ ਗੱਲਬਾਤ ਦਾ ਵੀਡੀਓ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਭਵਨ, ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 369 ਹੋਣਹਾਰ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈਆਂ ਅਤੇ ਨਾਲ ਹੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ।

ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਿਹਨਤੀ ਬੱਚਿਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਦੇ ਦੇਖਣਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਉੱਚਾਈਆਂ ਛੂਹਣਗੇ, ਜੋ ਨਾ ਸਿਰਫ਼ ਆਪਣੇ ਪਰਿਵਾਰਾਂ ਦਾ ਸਗੋਂ ਵਿਸ਼ਵ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦੇਣ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਵਿਦਿਆਰਥੀਆਂ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ‘ਰੰਗਲਾ ਪੰਜਾਬ’ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਈਈ ਪਾਸ ਕਰਨ ਵਾਲੇ ਇਹ ਵਿਦਿਆਰਥੀ ‘ਤਾਰੇ ਜ਼ਮੀਨ ਪਰ’ ਹਨ, ਜੋ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਸਮਰੱਥਾ ਦਾ ਪ੍ਰਤੀਕ ਹਨ। ਸਾਡੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਹੁਣ ਠੋਸ ਅਤੇ ਨਿਰਣਾਇਕ ਨਤੀਜੇ ਦੇ ਰਹੀ ਹੈ। ਇਹ ਇਕੱਲੀਆਂ ਸਫਲਤਾਵਾਂ ਨਹੀਂ ਹਨ ਬਲਕਿ ਪੰਜਾਬ ਵਿੱਚ ਸਰਕਾਰੀ ਸਿੱਖਿਆ ਨੂੰ ਸੁਰਜੀਤ ਕਰਨ ਦੇ ਉਦੇਸ਼ ਨਾਲ ਪ੍ਰਣਾਲੀਗਤ ਸੁਧਾਰਾਂ ਦਾ ਸਪੱਸ਼ਟ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸਿੱਖਿਆ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਉਹ ਤਰਜੀਹ ਨਹੀਂ ਮਿਲੀ ਜਿਸ ਦੀ ਇਹ ਹੱਕਦਾਰ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚਾ ਕਮਜ਼ੋਰ ਸੀ, ਸਿਸਟਮ ਪੁਰਾਣਾ ਹੋ ਚੁੱਕਾ ਸੀ ਅਤੇ ਵਿਦਿਆਰਥੀਆਂ ਕੋਲ ਮੌਕਿਆਂ ਦੀ ਘਾਟ ਸੀ, ਜਿਸ ਕਾਰਨ ਪੰਜਾਬ ਇਸ ਅਤਿ ਮਹੱਤਵਪੂਰਨ ਖੇਤਰ ਵਿੱਚ ਪਿੱਛੇ ਰਹਿ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਰੁਝਾਨ ਨੂੰ ਉਲਟਾਉਣ ਲਈ ਅਣਥੱਕ ਮਿਹਨਤ ਕੀਤੀ ਹੈ, ਜਿਸਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ। ਸਕੂਲਾਂ ਵਿੱਚ ਦਿਖਾਈ ਦੇ ਰਹੇ ਬਦਲਾਅ ਨੇ ਸਰਕਾਰੀ ਸਿੱਖਿਆ ਦੀ ਧਾਰਨਾ ਨੂੰ ਬਦਲ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜਦੋਂ ਸਹੀ ਮਾਹੌਲ ਦਿੱਤਾ ਜਾਵੇ ਤਾਂ ਉਹ ਦੇਸ਼ ਵਿੱਚ ਮੁਕਾਬਲੇ ਦੀ ਮੂਹਰਲੀ ਕਤਾਰ ‘ਚ ਖੜ੍ਹ ਸਕਦੇ ਹਨ।

ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਮਰਪਣ ਅਤੇ ਲਗਨ ਨੇ ਉਮੀਦਾਂ ਤੇ ਇੱਛਾਵਾਂ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਇਹ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਤੌਰ ‘ਤੇ ਸਫਲ ਹੋਏ ਹਨ ਬਲਕਿ ਹੋਰਨਾਂ ਲਈ ਰੋਲ ਮਾਡਲ ਵੀ ਬਣ ਗਏ ਹਨ। ਉਨ੍ਹਾਂ ਨੇ ਕਰ ਕੇ ਦਿਖਾਇਆ ਹੈ ਕਿ ਉੱਤਮਤਾ ਸਿਰਫ਼ ਉੱਚ ਪੱਧਰੀ ਸੰਸਥਾਵਾਂ ਤੱਕ ਸੀਮਤ ਨਹੀਂ ਹੈ।

ਇੱਕ ਕਾਵਿਕ ਹਵਾਲੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀ ‘ਤਾਰੇ ਜ਼ਮੀਨ ਪਰ’ ਹਨ, ਜਿਨ੍ਹਾਂ ਦੀ ਪ੍ਰਤਿਭਾ ਹਰ ਤਰ੍ਹਾਂ ਦੀਆਂ ਚੁਣੌਤੀਆਂ ਦੇ ਬਾਵਜੂਦ ਚਮਕ ਰਹੀ ਹੈ। ਉਨ੍ਹਾਂ ਦਾ ਅਸਲ ਮੁਕਾਬਲਾ ਆਪਣੇ ਨਾਲ ਪੜ੍ਹਦੇ ਸਾਥੀਆਂ ਤੱਕ ਸੀਮਿਤ ਨਹੀਂ ਹੈ ਬਲਕਿ ਦੇਸ਼ ਭਰ ਅਤੇ ਇਸ ਤੋਂ ਬਾਹਰ ਹਰ ਇੱਕ ਹੋਣਹਾਰ ਤੋਂ ਹੋਣਹਾਰ ਵਿਦਿਆਰਥੀ ਨਾਲ ਹੈ। ਅਧਿਆਪਕਾਂ ਦੀ ਭੂਮਿਕਾ ਨੂੰ ਸਿਜਦਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਅਧਿਆਪਕ ਸੱਚੇ ਰਾਸ਼ਟਰ ਨਿਰਮਾਤਾ ਹਨ। ਸਿੱਖਿਆ ਵਿੱਚ ਕੋਈ ਵੀ ਤਬਦੀਲੀ ਉਨ੍ਹਾਂ ਦੇ ਸਮਰਪਣ ਤੋਂ ਬਿਨਾਂ ਸੰਭਵ ਨਹੀਂ ਹੈ। ਨੌਜਵਾਨ ਮਨਾਂ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਵਚਨਬੱਧਤਾ ਬੇਮਿਸਾਲ ਹੈ, ਜਿਸਦੀ ਪ੍ਰਸ਼ੰਸਾ ਕਰਨੀ ਬਣਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ, ਅਧਿਆਪਕਾਂ ਨੂੰ ਅਕਸਰ ਬੁਨਿਆਦੀ ਢਾਂਚੇ ਦੀ ਘਾਟ ਅਤੇ ਪ੍ਰਸ਼ਾਸਕੀ ਬੋਝ ਕਾਰਨ ਸੰਘਰਸ਼ ਕਰਨਾ ਪੈਂਦਾ ਸੀ। ਇਸ ਨੂੰ ਹੱਲ ਕਰਨ ਲਈ ਸਾਡੀ ਸਰਕਾਰ ਨੇ ਪ੍ਰਣਾਲੀਗਤ ਬਦਲਾਅ ਪੇਸ਼ ਕੀਤੇ ਹਨ, ਜਿਸ ਵਿੱਚ ਗੈਰ-ਅਕਾਦਮਿਕ ਜ਼ਿੰਮੇਵਾਰੀਆਂ ਨੂੰ ਸੰਭਾਲਣ ਲਈ ਕੈਂਪਸ ਪ੍ਰਬੰਧਕਾਂ ਦੀ ਭਰਤੀ ਸ਼ਾਮਲ ਹੈ। ਹੁਣ ਅਧਿਆਪਕ ਵਿਸ਼ੇਸ਼ ਤੌਰ ‘ਤੇ ਅਧਿਆਪਨ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ, ਜੋ ਕਿ ਉਨ੍ਹਾਂ ਦੀ ਮੁੱਖ ਭੂਮਿਕਾ ਹੈ। ਇਹ ਸਿੱਖਿਆ ਖੇਤਰ ਨੂੰ ਬਦਲਣ ਵਿੱਚ ਅਹਿਮ ਕਦਮ ਸਾਬਤ ਹੋਇਆ ਹੈ।”

ਭਾਈਚਾਰਕ ਭਾਗੀਦਾਰੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਮਾਪਿਆਂ ਅਤੇ ਸਿੱਖਿਅਕਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ ਕੀਤੀਆਂ । ਮਾਪੇ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਹਿੱਸੇਦਾਰ ਹਨ। ਇਹ ਭਾਈਵਾਲੀ ਵਿਦਿਆਰਥੀਆਂ ਦੀ ਬਿਹਤਰ ਨਿਗਰਾਨੀ, ਮਾਰਗਦਰਸ਼ਨ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੇ ਵਿਦਿਆਰਥੀ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਹੁੰਦੇ ਹਨ, ਜਿਨ੍ਹਾਂ ਵਿੱਚ ਮਜ਼ਦੂਰ ਪਰਿਵਾਰ ਵੀ ਸ਼ਾਮਲ ਹਨ, ਫਿਰ ਵੀ ਸਰਕਾਰੀ ਸਕੂਲ ਹੁਣ ਨਿੱਜੀ ਸਕੂਲਾਂ ਦੇ ਮੁਕਾਬਲੇ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਹ ਸਿੱਖਿਆ ਵਿੱਚ ਬਰਾਬਰੀ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਕਾਨਵੈਂਟ ਵਿੱਚ ਪੜ੍ਹੇ-ਲਿਖੇ ਵਿਦਿਆਰਥੀਆਂ ਨਾਲ ਬਿਹਤਰ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਵੱਲ ਅਹਿਮ ਕਦਮ ਹੈ।”

ਉਨ੍ਹਾਂ ਕਿਹਾ, “ਦੇਸ਼ ਵਿੱਚ ਦੋਹਰੀ ਸਿੱਖਿਆ ਪ੍ਰਣਾਲੀ ਮੌਜੂਦ ਹੈ ਜਿਸ ਤਹਿਤ ਕੁਝ ਵਿਸ਼ੇਸ਼ ਸਹੂਲਤਾਂ ਪ੍ਰਾਪਤ ਲੋਕਾਂ ਨੂੰ ਲਗਜ਼ਰੀ ਅਤੇ ਮਿਆਰੀ ਸਿੱਖਿਆ ਦੀ ਪੇਸ਼ਕਸ਼ ਕਰਦੀ ਹੈ ਅਤੇ ਦੂਜੀ ਬੁਨਿਆਦੀ ਸਰੋਤ ਪ੍ਰਦਾਨ ਕਰਨ ਲਈ ਵੀ ਸੰਘਰਸ਼ ਕਰ ਰਹੀ ਹੈ। ਸਾਡੀ ਸਰਕਾਰ ਇਸ ਪਾੜੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਮਿਆਰੀ ਸਿੱਖਿਆ ਕੋਈ ਵਿਸ਼ੇਸ਼ ਸਹੂਲਤ ਨਹੀਂ ਸਗੋਂ ਹਰ ਵਿਦਿਆਰਥੀ ਦਾ ਅਧਿਕਾਰ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਾਜ ਵਿੱਚ ਤਬਦੀਲੀ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਕੋਈ ਵੀ ਭਲਾਈ ਸਕੀਮ, ਕੋਈ ਸਬਸਿਡੀ ਅਤੇ ਕੋਈ ਵੀ ਕਾਰਡ ਸਿੱਖਿਆ ਵਾਂਗ ਸਥਾਈ ਤਬਦੀਲੀ ਨਹੀਂ ਲਿਆ ਸਕਦਾ। ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਸਮਾਜ ਵਿੱਚ ਰੋਲ ਮਾਡਲ ਬਣਨਾ ਚਾਹੀਦਾ ਹੈ। ਉਹ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਕਾਰ ਦੇਵੇਗੀ।”

ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਆਪਕਾਂ ਨੂੰ ਬਿਹਤਰ ਅਭਿਆਸ ਸਿੱਖਣ ਲਈ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਰਾਹੀਂ ਅਧਿਆਪਕ ਸਿੱਖਿਆ ਸਬੰਧੀ ਵਿਸ਼ਵ ਪੱਧਰੀ ਵਿਧੀਆਂ ਦੀ ਸਿਖਲਾਈ ਲੈਂਦੇ ਹਨ ਅਤੇ ਫਿਰ ਇਹਨਾਂ ਵਿਧੀਆਂ ਨੂੰ ਪੰਜਾਬ ਦੇ ਸਕੂਲਾਂ ਦੇ ਕਲਾਸਰੂਮਾਂ ਵਿੱਚ ਅਪਣਾਉਂਦੇ ਹਨ। ਇਹ ਸਾਡੇ ਵਿਦਿਆਰਥੀਆਂ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦਾ ਨਿਵੇਸ਼ ਹੈ ਜੋ ਉਨ੍ਹਾਂ ਨੂੰ ਪ੍ਰਤੀਯੋਗੀ ਬਣਾਉਣ ਵਿੱਚ ਮਦਦ ਕਰਦਾ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੇ ਤਰੀਕਿਆਂ ਵਿੱਚ ਇੱਕ ਕ੍ਰਾਂਤੀਕਾਰੀ ਤਬਦੀਲੀ ਆਈ ਹੈ। ਸਿੱਖਿਆ ਹੁਣ ਸਿਰਫ਼ ਸਿੱਖਣ ‘ਤੇ ਹੀ ਕੇਂਦਰਤ ਨਹੀਂ ਹੈ ਸਗੋਂ ਇਹ ਹੁਣ ਇੰਟਰਐਕਟਿਵ, ਦਿਲਚਸਪ ਅਤੇ ਆਨੰਦਮਈ ਬਣ ਗਈ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਵਿਦਿਆਰਥੀਆਂ ਨੂੰ ਆਪਣੇ ਆਰਾਮ ਦੇ ਪਲਾਂ ਤੋਂ ਬਾਹਰ ਨਿਕਲਣਾ ਚਾਹੀਦਾ ਹੈ ਕਿਉਂਕਿ ਸੁਰੱਖਿਆ ਅਤੇ ਸਫਲਤਾ ਨਾਲ-ਨਾਲ ਨਹੀਂ ਚਲਦੇ। ਕੁਝ ਅਸਾਧਾਰਨ ਪ੍ਰਾਪਤ ਕਰਨ ਲਈ ਜੋਖਮ ਲੈਣਾ ਜ਼ਰੂਰੀ ਹੁੰਦਾ ਹੈ। ਗੂਗਲ ਵਰਗੀ ਵਿਸ਼ਵਵਿਆਪੀ ਕੰਪਨੀ ਨੇ ਵੀ ਇੱਕ ਗੈਰਾਜ ਤੋਂ ਸ਼ੁਰੂਆਤ ਕੀਤੀ ਸੀ। ਨਿਮਰ ਸ਼ੁਰੂਆਤ ਵੱਡਾ ਮੁਕਾਮ ਹਾਸਲ ਕਰਨ ਲਈ ਕੋਈ ਰੁਕਾਵਟ ਨਹੀਂ ਹੈ। ਮੈਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੋਵੇਂ ਸਾਦੇ ਪਿਛੋਕੜ ਤੋਂ ਆਏ ਹਾਂ। ਸਿਰਫ ਦ੍ਰਿੜਤਾ, ਇਮਾਨਦਾਰੀ ਅਤੇ ਵੱਡੇ ਸੁਪਨੇ ਦੇਖਣ ਦੀ ਹਿੰਮਤ ਮਾਇਨੇ ਰੱਖਦੀ ਹੈ।”

ਮਾਪਿਆਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ‘ਤੇ ਕਰੀਅਰ ਦੇ ਵਿਕਲਪ ਨਹੀਂ ਥੋਪਣੇ ਚਾਹੀਦੇ। ਹਰ ਬੱਚੇ ਵਿੱਚ ਵਿਲੱਖਣ ਹੁਨਰ ਅਤੇ ਵੱਖੋ-ਵੱਖਰੇ ਸੁਪਨੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਆਪਣਾ ਰਸਤਾ ਚੁਣਨ ਦੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ। ਸਾਡੀ ਸਰਕਾਰ ਮਾਰਗਦਰਸ਼ਨ ਅਤੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਵਿਭਿੰਨ ਕਰੀਅਰ ਵਿਕਲਪਾਂ ਦੀ ਪੜਚੋਲ ਕਰਨ ਦੇ ਯੋਗ ਬਣਾਉਂਦੀ ਹੈ।”

ਸਰਕਾਰ ਦੇ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਸਿੱਖਿਆ ਵਿੱਚ ਮੋਹਰੀ ਬਣਾਉਣ ਲਈ ਮਜ਼ਬੂਤ ਸਿੱਖਿਆ ਪ੍ਰਣਾਲੀ ਵਿਕਸਿਤ ਕਰਨ ਲਈ ਵਚਨਬੱਧ ਹਾਂ। ਇਕਜੁੱਟ ਹੋ ਕੇ ਸਾਨੂੰ ਇੱਕ ਅਜਿਹਾ ਪੰਜਾਬ ਸਿਰਜਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਪ੍ਰਾਪਤ ਹੋਵੇ ਅਤੇ ਸਫਲ ਹੋਣ ਦਾ ਮੌਕਾ ਮਿਲੇ। ਇਹ ਸੁਧਾਰ ਸਿਰਫ਼ ਬੁਨਿਆਦੀ ਢਾਂਚੇ ਜਾਂ ਨਤੀਜਿਆਂ ਨੂੰ ਬਿਹਤਰ ਬਣਾਉਣ ਬਾਰੇ ਨਹੀਂ ਹਨ, ਸਗੋਂ ਉੱਤਮਤਾ, ਨਵੀਨਤਾ ਅਤੇ ਸਾਰਿਆਂ ਲਈ ਬਰਾਬਰ ਮੌਕੇ ਪੈਦਾ ਕਰਨ ਬਾਰੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਈਈ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਸਫਲਤਾ ਪੰਜਾਬ ਦੀ ਵਿਦਿਅਕ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਹੈ। ਇਹ ਨਿਰੰਤਰ ਸੁਧਾਰਾਂ, ਸਮਰਪਿਤ ਅਧਿਆਪਕਾਂ, ਸਹਾਇਕ ਮਾਪਿਆਂ ਅਤੇ ਦ੍ਰਿੜ ਵਿਦਿਆਰਥੀਆਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਵਿੱਚ ਨਿਵੇਸ਼ ਕਰਨਾ ਜਾਰੀ ਰੱਖਿਆ ਗਿਆ ਹੈ ਜਿਸ ਨਾਲ ਇੱਕ ਸਸ਼ਕਤ ਅਤੇ ਸੂਝਵਾਨ ਪੀੜ੍ਹੀ ਦਾ ਦ੍ਰਿਸ਼ਟੀਕੋਣ ਲਗਾਤਾਰ ਹਕੀਕਤ ਬਣਦਾ ਜਾ ਰਿਹਾ ਹੈ। ਅੰਤਰਰਾਸ਼ਟਰੀ ਅਧਿਆਪਕ ਸਿਖਲਾਈ, ਬਿਹਤਰ ਬੁਨਿਆਦੀ ਢਾਂਚੇ ਅਤੇ ਵਿਦਿਆਰਥੀ-ਕੇਂਦ੍ਰਿਤ ਨੀਤੀਆਂ ਵਰਗੀਆਂ ਪਹਿਲਕਦਮੀਆਂ ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਇੱਕ ਮਾਪਦੰਡ ਸਥਾਪਤ ਕੀਤਾ ਜਾ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ, ਖਾਸ ਕਰਕੇ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰੇਗਾ।”

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੱਖਿਆ ਪ੍ਰਣਾਲੀ ਦੀ ਹਾਲਤ ਬਿਲਕੁੱਲ ਖਸਤਾ ਸੀ। ਵਿਦਿਆਰਥੀ ਆਪਣੀਆਂ ਉਮੀਦਾਂ ਗੁਆ ਚੁੱਕੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੰਤਰ ਯਤਨਾਂ ਅਤੇ ਸੁਧਾਰਾਂ ਰਾਹੀਂ, ਅਸੀਂ ਅਹਿਮ ਤਬਦੀਲੀ ਲਿਆਂਦੀ ਹੈ। ਅਸੀਂ ਹੁਣ ਵਿਦਿਆਰਥੀਆਂ ਦੀ ਪ੍ਰਗਤੀ ਦੇ ਵਿਆਪਕ ਰਿਕਾਰਡ ਰੱਖ ਰਹੇ ਹਾਂ, ਜਿਸ ਨਾਲ ਬਿਹਤਰ ਟਰੈਕਿੰਗ ਅਤੇ ਸਹਾਇਤਾ ਸੰਭਵ ਹੋ ਰਹੀ ਹੈ।”

ਸਫਲਤਾ ਪ੍ਰਾਪਤ ਕਰਨ ਲਈ ਅਹਿਮ ਚੁਣੌਤੀਆਂ ਨੂੰ ਪਾਰ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ। ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਰਣਦੀਪ ਸਿੰਘ ਜਿਸ ਦੇ ਪਿਤਾ ਇੱਕ ਆਟੋ ਡਰਾਈਵਰ ਹਨ, ਨੇ ਕਿਹਾ, “ਮੈਨੂੰ ਸਕੂਲ ਵਿੱਚ ਦਾਖਲਾ ਲੈਣ ਤੋਂ ਬਾਅਦ ਹੀ ਜੇਈਈ ਬਾਰੇ ਪਤਾ ਲੱਗਾ। ਸਕੂਲ ਨੇ ਮੇਰੇ ਲਈ ਨਵੇਂ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਮੈਨੂੰ ਇਹ ਸੁਪਨਾ ਦੇਖਣ ਦਾ ਭਰੋਸਾ ਦਿੱਤਾ।”

ਹੁਸ਼ਿਆਰਪੁਰ ਤੋਂ ਪ੍ਰਿਆ ਭਾਰਦਵਾਜ ਨੇ ਕਿਹਾ, “ਮੇਰੇ ਪਿਤਾ ਦੇ ਦੇਹਾਂਤ ਤੋਂ ਬਾਅਦ ਮੇਰੇ ਪਰਿਵਾਰ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਸਹਾਇਤਾ ਨੇ ਸਾਡੀ ਜ਼ਿੰਦਗੀ ਨੂੰ ਬਹਾਲ ਕਰਨ ਵਿੱਚ ਸਾਡੀ ਮਦਦ ਕੀਤੀ ਅਤੇ ਮੈਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ।” ਪਟਿਆਲਾ ਤੋਂ ਨਵਜੋਤ ਕੌਰ ਨੇ ਕਿਹਾ, “ਮੇਰੇ ਸਕੂਲ ਵਿੱਚ ਬਿਹਤਰ ਸਹੂਲਤਾਂ ਅਤੇ ਸਿੱਖਣ ਦੇ ਮਾਹੌਲ ਨੇ ਮੇਰੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ।” ਡੇਰਾ ਬੱਸੀ ਤੋਂ ਮਨਪ੍ਰੀਤ ਕੌਰ ਨੇ ਕਿਹਾ, “ਵਿਦਿਅਕ ਕੈਂਪਾਂ ਨੇ ਮੈਨੂੰ ਅਕਾਦਮਿਕ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ।”

ਐਸਬੀਐਸ ਨਗਰ ਤੋਂ ਪ੍ਰਿਆ ਕੁਮਾਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈਣ ਤੋਂ ਬਾਅਦ ਸਰਕਾਰੀ ਸਕੂਲਾਂ ਪ੍ਰਤੀ ਮੇਰੀ ਸੋਚ ਪੂਰੀ ਤਰ੍ਹਾਂ ਬਦਲ ਗਈ। ਇਹ ਸਕੂਲ ਮੇਰੇ ਵਰਗੇ ਵਿਦਿਆਰਥੀਆਂ ਲਈ ਉਮੀਦ ਦੀ ਕਿਰਨ ਹਨ ਅਤੇ ਮੈਂ ਇਹ ਵੀ ਅਪੀਲ ਕਰਦੀ ਹਾਂ ਕਿ ਉਚੇਰੀ ਸਿੱਖਿਆ ਲਈ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇ।” ਮੁੱਲਾਂਪੁਰ ਗਰੀਬਦਾਸ ਤੋਂ ਪ੍ਰਭਜੋਤ ਸਿੰਘ ਨੇ ਕਿਹਾ, “ਮੌਕ ਟੈਸਟਾਂ ਅਤੇ ਅਕਾਦਮਿਕ ਸਹਾਇਤਾ ਨੇ ਮੈਨੂੰ ਸ਼ੰਕਿਆਂ ਨੂੰ ਦੂਰ ਕਰਨ ਅਤੇ ਵਿੱਤੀ ਰੁਕਾਵਟਾਂ ਦੇ ਬਾਵਜੂਦ ਬਿਹਤਰ ਕਾਰਗੁਜ਼ਾਰੀ ਕਰਨ ਵਿੱਚ ਮਦਦ ਕੀਤੀ।”

ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਇੱਕ ਅਧਿਆਪਕ ਨੇ ਕਿਹਾ, “ਅੰਤਰਰਾਸ਼ਟਰੀ ਸਿੱਖਿਆ ਅਭਿਆਸਾਂ ਦੀ ਸੂਝ ਨੇ ਕਲਾਸਰੂਮ ਸਿੱਖਿਆ ਨੂੰ ਬਿਹਤਰ ਬਣਾ ਦਿੱਤਾ ਹੈ। ਇਹ ਤਜਰਬਾ ਨਾ ਸਿਰਫ਼ ਸਾਡੇ ਲਈ ਅਧਿਆਪਕਾਂ ਵਜੋਂ, ਸਗੋਂ ਸਾਡੇ ਵਿਦਿਆਰਥੀਆਂ ਲਈ ਵੀ ਪਰਿਵਰਤਨਸ਼ੀਲ ਰਿਹਾ ਹੈ ਜੋ ਹੁਣ ਨਵੀਨਤਾਕਾਰੀ ਅਤੇ ਪ੍ਰਭਾਵਸ਼ਾਲੀ ਸਿੱਖਣ ਵਿਧੀਆਂ ਤੋਂ ਲਾਭ ਲੈ ਰਹੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

The post ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ appeared first on Latest News, Breaking News, Crime News, Business News, Punjab News Updates: LiveGeoNews.com.

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ
*ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ:*

ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ ਫਸਟ ਅਕੈਡਮੀ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ (ਐਫਏਏਆਈ) ਅਤੇ ਸਕਿੱਲੀਅਰੀਅਮ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪੰਜਾਬ ਭਰ ਦੇ 22 ਸਕੂਲਾਂ ਦੇ 1,000 ਤੋਂ ਵੱਧ ਵਿਦਿਆਰਥੀ ਅਤੇ 22 ਅਧਿਆਪਕ ਨੇ ਸਿਖਲਾਈ ਪ੍ਰਾਪਤ ਕੀਤੀ।

ਪੀਐਸਈਬੀ ਅਤੇ ਇਸ ਪ੍ਰੋਗਰਾਮ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਨੌਜਵਾਨ ਸਿਖਿਆਰਥੀਆਂ ਵਿੱਚ ਨਵੀਨਤਾ, ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਲੀਡਰਸ਼ਿਪ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ ਗਿਆ। ਇਹ ਪਹਿਲ ਏਆਈ ਆਧਾਰਤ ਐਪਲੀਕੇਸ਼ਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਤਕਨੀਕੀ ਹੁਨਰ ਪ੍ਰਦਾਨ ਕਰਨ ‘ਤੇ ਕੇਂਦ੍ਰਿਤ ਰਹੀ, ਜਿਸ ਤਹਿਤ ਏਆਈ ਮਾਹਰਾਂ ਵੱਲੋਂ ਵਿਦਿਆਰਥੀਆਂ ਲਈ 12 ਹਫ਼ਤਿਆਂ ਦੀਆਂ ਲਾਈਵ, ਇੰਟਰਐਕਟਿਵ ਆਨਲਾਈਨ ਕਲਾਸਾਂ ਲਗਾਈਆਂ ਗਈਆਂ।“

ਮੰਤਰੀ ਨੇ ਦੱਸਿਆ ਕਿ “ਸਿੱਖਿਆ ਵਿਭਾਗ ਵੱਲੋਂ ਆਉਣ ਵਾਲੇ ਅਕਾਦਮਿਕ ਸੈਸ਼ਨ ਵਿੱਚ ਏਆਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਸੂਬੇ ਭਰ ਦੇ ਹੋਰ ਸਕੂਲਾਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਇਹ ਸਿਰਫ਼ ਇੱਕ ਮੁਕਾਬਲਾ ਨਹੀਂ ਸਗੋਂ ਸਾਡੇ ਬੱਚਿਆਂ ਨੂੰ ਭਵਿੱਖ ਲਈ ਤਿਆਰ ਦਾ ਤਹੱਈਆ ਹੈ। ਏਆਈ ਹੁਣ ਕੋਈ ਭਵਿੱਖੀ ਵਿਸ਼ਾ ਨਹੀਂ ਹੈ। ਇਹ ਅਜੋਕੀ ਭਾਸ਼ਾ ਹੈ। ਇਸ ਪਾਇਲਟ ਪ੍ਰੋਜੈਕਟ ਅਤੇ ਹੈਕਾਥੌਨ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਤਕਨੀਕੀ ਕ੍ਰਾਂਤੀ ਵਿੱਚ ਕਿਸੇ ਪੱਖੋਂ ਵੀ ਪਿੱਛੇ ਨਾ ਰਹਿਣ।”

ਉਨ੍ਹਾਂ ਕਿਹਾ ਕਿ ਏਆਈ ਹੈਕਾਥੌਨ ਵਿਦਿਆਰਥੀਆਂ ਦੇ ਤਕਨੀਕੀ ਹੁਨਰ ਵਿੱਚ ਵਾਧਾ ਕਰੇਗੀ ਅਤੇ ਨਵੀਨਤਾ ਦੇ ਰੁਝਾਨ ਨੂੰ ਉਤਸ਼ਾਹਿਤ ਕਰੇਗੀ। ਅੱਜ ਅਸੀਂ ਜਿਸ ਉਤਸ਼ਾਹ ਅਤੇ ਗੁਣਵੱਤਾ ਵਾਲੇ ਪ੍ਰੋਜੈਕਟ ਨੂੰ ਦੇਖਿਆ ਹੈ, ਉਸ ਨਾਲ ਇਹ ਸਾਬਤ ਹੁੰਦਾ ਹੈ ਕਿ ਜਦੋਂ ਵਿਦਿਆਰਥੀਆਂ ਨੂੰ ਯੋਗ ਅਗਵਾਈ ਅਤੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ ਤਾਂ ਉਹ ਉੱਚ ਪੱਧਰ ‘ਤੇ ਬਿਹਤਰ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਹਨ। ਇਹ ਸਿਰਫ਼ ਸ਼ੁਰੂਆਤ ਹੈ। ਇਸ ਸਮਾਗਮ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਕਨੀਕੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ।

ਪੀਐਸਈਬੀ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ, “ਏਆਈ ਹੈਕਾਥੌਨ ਵਿੱਚ 20 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ, ਜਿਸ ਵਿੱਚ 60 ਵਿਦਿਆਰਥੀਆਂ (ਹਰੇਕ ਸਕੂਲ ਤੋਂ ਤਿੰਨ) ਨੇ ਮੁਕਾਬਲੇ ਵਿੱਚ ਹਿੱਸਾ ਲਿਆ। ਹਰੇਕ ਟੀਮ ਨੂੰ ਆਪਣੇ ਨਵੀਨਤਾਕਾਰੀ ਪ੍ਰੋਜੈਕਟ ਪੇਸ਼ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ, ਜਿਸਦਾ ਮੁਲਾਂਕਣ ਏਆਈ ਮਾਹਿਰਾਂ ਦੇ ਇੱਕ ਪੈਨਲ ਵੱਲੋਂ ਕੀਤਾ ਗਿਆ। ਭਾਗ ਲੈਣ ਵਾਲੀਆਂ ਟੀਮਾਂ ਨੇ ਤਕਨੀਕੀ ਨਵੀਨਤਾ, ਵੀਡੀਓ ਬਣਾਉਣ, ਕਾਰੋਬਾਰੀ ਯੋਜਨਾਬੰਦੀ ਅਤੇ ਵੈੱਬ ਡਿਵੈਲਪਮੈਂਟ ਵਰਗੇ ਖੇਤਰਾਂ ਵਿੱਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ ਅਤੇ ਆਧੁਨਿਕ ਇਨ੍ਹਾਂ ਖੇਤਰਾਂ ਲਈ ਏਆਈ ਟੂਲਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ।“

ਉਨ੍ਹਾਂ ਕਿਹਾ ਕਿ ਚੋਟੀ ਦੀਆਂ ਤਿੰਨ ਟੀਮਾਂ ਨੂੰ ਸਰਟੀਫਿਕੇਟਾਂ ਸਮੇਤ ਨਕਦ ਇਨਾਮ ਦਿੱਤੇ ਗਏ। 11,000 ਰੁਪਏ ਦਾ ਪਹਿਲਾ ਇਨਾਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਖਟਕੜ ਕਲਾਂ (ਐਸ.ਬੀ.ਐਸ. ਨਗਰ) ਨੇ ਜਿੱਤਿਆ ਜਦਕਿ 5,100 ਰੁਪਏ ਦਾ ਦੂਜਾ ਇਨਾਮ ਰਵਿੰਦਰ ਖੁੱਲਰ ਮੈਮੋਰੀਅਲ ਜੀ.ਐਮ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ (ਜਲੰਧਰ) ਨੇ ਹਾਸਲ ਕੀਤਾ ਅਤੇ 3,100 ਰੁਪਏ ਦਾ ਤੀਜਾ ਇਨਾਮ ਸ਼ਹੀਦ ਊਧਮ ਸਿੰਘ ਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) ਨੇ ਜਿੱਤਿਆ।

ਚੇਅਰਮੈਨ ਨੇ ਦੱਸਿਆ ਕਿ ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਦਸੂਹਾ (ਹੁਸ਼ਿਆਰਪੁਰ) ਨੂੰ 3,100 ਰੁਪਏ ਦਾ ਹੌਸਲਾ-ਵਧਾਊ ਇਨਾਮ ਦਿੱਤਾ ਗਿਆ। ਕੁੜੀਆਂ ਦੀ ਸ਼੍ਰੇਣੀ ਵਿੱਚ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ) ਨੂੰ ਵੀ 3,100 ਰੁਪਏ ਦਾ ਹੌਸਲਾ-ਵਧਾਊ ਇਨਾਮ ਦਿੱਤਾ ਗਿਆ।

The post ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ appeared first on Latest News, Breaking News, Crime News, Business News, Punjab News Updates: LiveGeoNews.com.

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ :

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ।

ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਚਾਹੇ ਖੇਤਰਾਂ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ।’’

ਭਗਵੰਤ ਮਾਨ ਸਰਕਾਰ ਦੇ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ’ਤੇ ਧਿਆਨ ਕੇਂਦਰਿਤ ਕਰਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ ਆਈ.ਟੀ.ਆਈ. ਦੇ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਦੀ ਵੰਡ , ਐਸ.ਸੀ. ਵਿਦਿਆਰਥੀਆਂ ਲਈ ਮੁਫਤ ਪਾਠ-ਪੁਸਤਕਾਂ ਅਤੇ ਟੂਲ ਕਿੱਟਾਂ ਯੋਜਨਾ ਦਾ ਹਿੱਸਾ ਹੈ , ਜੋ   100 ਫੀਸਦੀ ਪੰਜਾਬ ਸਰਕਾਰ ਵੱਲੋਂ ਫੰਡਡ ਹੈ। ਇਸ ਪਹਿਲਕਦਮੀ ਤਹਿਤ ਪਹਿਲੇ ਪੜਾਅ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 630 ਵਿਦਿਆਰਥੀ ਨੂੰ ਕਵਰ ਕਰਦਿਆਂ ਸੂਬੇ ਦੀਆਂ 32 ਸਰਕਾਰੀ ਆਈ.ਟੀ.ਆਈ.ਦੇ ਕੁੱਲ 1506  ਵਿਦਿਆਰਥੀ ਲਾਭ ਹਾਸਲ ਕਰਨਗੇ।

ਇਸ ਵਿਸ਼ੇਸ਼ ਪਹਿਲਕਦਮੀ ਦੀ ਅਹਿਮੀਅਤ ’ਤੇ ਜ਼ੋਰ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਕਿਹਾ, ‘‘ਇਸ  ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਕੇ ਹੁਨਰ-ਅਧਾਰਤ ਰੁਜ਼ਗਾਰ ਰਾਹੀਂ ਵੱਡੇ ਟੀਚੇ ਹਾਸਲ ਕਰਨ ਵੱਲ ਪ੍ਰੇਰਿਤ ਕਰਨਾ ਹੈ।’’

ਭਲਾਈ ਸਕੀਮਾਂ ਦੀ ਕਵਰੇਜ ਦੇ ਵਿਸਥਾਰ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ਪਹਿਲਾਂ ਪੰਜਾਬ ਦੇ ਸਿਰਫ਼ ਦੋ ਜ਼ਿਲ੍ਹੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਲਾਭ ਲੈਣ ਦੇ ਯੋਗ ਸਨ, ਪਰ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਇਸ ਯੋਜਨਾ ਨੂੰ ਹੁਣ ਸਾਰੇ ਜ਼ਿਲਿ੍ਹਆਂ ਵਿੱਚ ਵਧਾ ਦਿੱਤਾ ਗਿਆ ਹੈ।’’

ਇਨ੍ਹਾਂ ਯਤਨਾਂ ਦੀ ਅਗਵਾਈ ਕਰਨ ਵਾਲੀ ਡੂੰਘੀ ਸਮਾਜਿਕ ਚੇਤਨਾ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਬਾਬਾ ਸਾਹਿਬ ਅੰਬੇਡਕਰ ਵਰਗੇ ਸਮਾਜ ਸੁਧਾਰਕਾਂ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੇ ਜਾਤ ਦੇ ਆਧਾਰ ’ਤੇ ਵਿਤਕਰੇ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।’’

ਵਿਧਾਇਕ ਕੁਲਵੰਤ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਟੂਲ ਕਿੱਟਾਂ ਆਈ.ਟੀ.ਆਈ. ਸਿਖਿਆਰਥੀਆਂ ਨੂੰ ਸਵੈ-ਨਿਰਭਰ ਬਣਨ ਅਤੇ ਸਨਮਾਨ ਨਾਲ ਜੀਵਨ ਜਿਊਣ ਵਿੱਚ ਮਦਦ ਕਰਨਗੀਆਂ। ਪੰਜਾਬ ਸਰਕਾਰ ਸਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।’’

ਪ੍ਰਮੁੱਖ ਸਕੱਤਰ ਵੀ. ਕੇ. ਮੀਨਾ ਨੇ ਵਿਸਥਾਰ ਨਾਲ ਵਿਭਾਗ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਤੋਂ ਜਾਣੂ ਕਰਵਾਇਆ, ਜਦਕਿ ਡਾਇਰੈਕਟਰ ਵਿੰਮੀ ਭੁੱਲਰ ਨੇ ਮੌਜੂਦ ਪਤਵੰਤਿਆਂ  ਦਾ ਸਵਾਗਤ ਕੀਤਾ ਅਤੇ ਯੋਜਨਾ ਦੇ ਮੁੱਖ ਪਹਿਲੂਆਂ ’ਤੇ ਚਾਨਣਾ ਪਾਇਆ।

ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਕੀਤਾ ਅਤੇ ਕਮਜ਼ੋਰ ਵਰਗਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।

The post ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ:

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ।

ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਹ ਲੋਕਾਂ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਵੀ ਮਜ਼ਬੂਤੀ ਦੇਵੇਗਾ।

ਜ਼ਿੰਮੇਵਾਰ ਵਰਤੋਂ ਉੱਤੇ ਜ਼ੋਰ ਦਿੰਦਿਆਂ ਮੰਤਰੀ ਨੇ ਉਦਯੋਗਾਂ ਅਤੇ ਖੋਜ ਮਾਹਿਰਾਂ ਨੂੰ ਅਪੀਲ ਕੀਤੀ ਕਿ ਉਹ ਟਿਕਾਊ ਉਤਪਾਦਨ ਪ੍ਰਣਾਲੀਆਂ, ਅਧੁਨਿਕ ਰੀਸਾਈਕਲਿੰਗ ਤਕਨਾਲੋਜੀਆਂ ਅਤੇ ਪਰਿਆਵਰਣ-ਮਿਤਰ ਵਿਕਲਪਾਂ ‘ਤੇ ਧਿਆਨ ਕੇਂਦਰਿਤ ਕਰਨ, ਤਾਂ ਜੋ ਉਦਯੋਗਿਕ ਤਰੱਕੀ ਦੇ ਨਾਲ-ਨਾਲ ਭਵਿੱਖੀ ਪੀੜ੍ਹੀਆਂ ਲਈ ਵਾਤਾਵਰਣ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।

ਰਾਜ ਦੀ ਉਦਯੋਗਿਕ ਸਮਰੱਥਾ ਉੱਤੇ ਰੋਸ਼ਨੀ ਪਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਕੈਮੀਕਲ, ਪਲਾਸਟਿਕ ਰੀਸਾਈਕਲਿੰਗ ਅਤੇ ਪਲਾਸਟਿਕ ਕਚਰੇ ਨੂੰ ਉੱਚ ਮੁੱਲ ਵਾਲੇ ਨਿਰਯਾਤ ਯੋਗ ਉਤਪਾਦਾਂ ਵਿੱਚ ਤਬਦੀਲ ਕਰਨ ਲਈ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਉਦਯੋਗਪਤੀਆਂ ਅਤੇ ਨਵੀਨਤਾਕਾਰਾਂ ਨੂੰ ਵਿਗਿਆਨਕ ਖੋਜ ਨੂੰ ਪੰਜਾਬ ਦੀ ਨਵਚੇਤਨਾ ਅਤੇ ਜੁਗਾੜੂ ਸੋਚ ਨਾਲ ਜੋੜ ਕੇ ਪਰਿਆਵਰਣ-ਮਿਤਰ ਹੱਲ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੁਧਿਆਣਾ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਉਦਯੋਗਿਕ ਹੱਬ ਵਿਕਸਿਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਖੋਜ, ਨਵੀਨਤਾ ਅਤੇ ਟਿਕਾਊ ਉਤਪਾਦਨ ਲਈ ਅਨੁਕੂਲ ਮਾਹੌਲ ਤਿਆਰ ਹੋ ਰਿਹਾ ਹੈ।

ਪ੍ਰਿਯਾਂਕ ਭਾਰਤੀ, ਆਈ.ਏ.ਐਸ., ਸਕੱਤਰ, ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਪੰਜਾਬ ਨੇ ਕਿਹਾ ਕਿ ਮਜ਼ਬੂਤ ਉਦਯੋਗਿਕ ਕਲੱਸਟਰਾਂ, ਨਿਰਯਾਤ ਕੇਂਦਰਿਤ ਇਕਾਈਆਂ ਅਤੇ ਪ੍ਰਗਤੀਸ਼ੀਲ ਨੀਤੀਆਂ ਦੇ ਕਾਰਨ ਪੰਜਾਬ ਪਲਾਸਟਿਕ ਅਤੇ ਕੈਮੀਕਲ ਨਿਰਮਾਣ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵਿਸ਼ੇਸ਼ ਕੈਮੀਕਲ, ਪਰਿਆਵਰਣ-ਮਿਤਰ ਮਟੀਰੀਅਲ ਅਤੇ ਟਿਕਾਊ ਪਲਾਸਟਿਕ ਹੱਲਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ।

ਸਾਗਰ ਕੋਸ਼ਿਕ, ਪ੍ਰੈਜ਼ੀਡੈਂਟ (ਗਲੋਬਲ ਕਾਰਪੋਰੇਟ ਅਤੇ ਇੰਡਸਟਰੀ ਅਫੇਅਰਜ਼), ਯੂਪੀਐਲ ਲਿਮਿਟੇਡ ਨੇ ਕੈਮੀਕਲ ਖੇਤਰ ਦੀ ਵੱਡੀ ਵਿਕਾਸ ਸੰਭਾਵਨਾ ਉੱਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਦਾ ਗਲੋਬਲ ਕੈਮੀਕਲ ਉਤਪਾਦਨ ਵਿੱਚ ਹਿੱਸਾ ਲਗਭਗ 3–3.5 ਫੀਸਦੀ ਹੈ, ਜੋ ਆਉਣ ਵਾਲੇ ਸਾਲਾਂ ਵਿੱਚ 12–13 ਫੀਸਦੀ ਤੱਕ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੂਪੀਐਲ ਦੀ ਕੁੱਲ ਉਤਪਾਦਨ ਵਿੱਚੋਂ 93 ਫੀਸਦੀ ਨਿਰਯਾਤ ਹੁੰਦਾ ਹੈ ਜਦਕਿ 7 ਫੀਸਦੀ ਘਰੇਲੂ ਬਾਜ਼ਾਰ ਲਈ ਹੈ, ਜੋ ਭਾਰਤੀ ਨਿਰਮਾਣ ਲਈ ਵਿਸ਼ਵ ਪੱਧਰੀ ਮੌਕਿਆਂ ਨੂੰ ਦਰਸਾਉਂਦਾ ਹੈ।

ਅਭੀ ਬੰਸਲ, ਮੈਨੇਜਿੰਗ ਡਾਇਰੈਕਟਰ, ਸਰਸਵਤੀ ਐਗਰੋ ਕੈਮੀਕਲਜ਼ ਪ੍ਰਾਈਵੇਟ ਲਿਮਿਟੇਡ ਨੇ ਕਿਹਾ ਕਿ ਪੰਜਾਬ ਵਿੱਚ ਕਮੋਡਿਟੀ ਅਧਾਰਤ ਕੈਮੀਕਲ ਤੋਂ ਉੱਚ ਮੁੱਲ ਵਾਲੇ ਵਿਸ਼ੇਸ਼ ਕੈਮੀਕਲ ਵੱਲ ਬਦਲਾਅ ਲਈ ਵੱਡੀ ਸੰਭਾਵਨਾ ਹੈ। ਉਨ੍ਹਾਂ ਉਦਯੋਗ, ਵਿਦਿਅਕ ਸੰਸਥਾਵਾਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਸਹਿਯੋਗ ਦੀ ਲੋੜ ਉੱਤੇ ਜ਼ੋਰ ਦਿੱਤਾ, ਜਿਸ ਨਾਲ ਉੱਨਤ ਉਤਪਾਦ ਅਤੇ ਤਕਨਾਲੋਜੀਆਂ ਵਿਕਸਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤ ਸਥਾਨ ਮਿਲ ਸਕਦਾ ਹੈ।

ਪ੍ਰੋਫੈਸਰ ਅਨੂਪ ਵਰਮਾ, ਮੁਖੀ, ਡਿਪਾਰਟਮੈਂਟ ਆਫ ਐਨਰਜੀ ਐਂਡ ਇਨਵਾਇਰਨਮੈਂਟ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਪੰਜਾਬ ਦੇ ਮਜ਼ਬੂਤ ਵਿਦਿਅਕ ਢਾਂਚੇ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਨਵੀਨਤਾ ਨੂੰ ਸਮਰਥਨ ਦੇਣ ਦੀ ਸਮਰੱਥਾ ਉੱਤੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਖੋਜ ਸੰਸਥਾਵਾਂ ਅਤੇ ਉਦਯੋਗ ਦਰਮਿਆਨ ਨਜ਼ਦੀਕੀ ਸਹਿਯੋਗ ਨਾਲ ਤਕਨਾਲੋਜੀ ਵਿਕਾਸ ਅਤੇ ਵਪਾਰੀਕਰਨ ਦੀ ਪ੍ਰਕਿਰਿਆ ਤੇਜ਼ ਹੋ ਸਕਦੀ ਹੈ, ਜਿਸ ਨਾਲ ਪੰਜਾਬ ਉੱਨਤ ਕੈਮੀਕਲ ਨਿਰਮਾਣ ਅਤੇ ਨਵੀਨਤਾ ਦਾ ਮਹੱਤਵਪੂਰਨ ਕੇਂਦਰ ਬਣ ਸਕਦਾ ਹੈ।

The post ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ appeared first on Latest News, Breaking News, Crime News, Business News, Punjab News Updates: LiveGeoNews.com.

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 14 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ “ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।

ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ ‘ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਨਸ਼ਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ ‘ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ।

ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ ‘ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਲਗਪਗ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।”

ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਪੰਜਾਬ ਵਿੱਚ ਭਾਜਪਾ ‘ਸਕੂਟਰ ਪਾਰਟੀ’ ਤੱਕ ਸੀਮਤ ਹੈ, ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ ‘ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।”

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ?” ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ, ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ।

ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ, “ਗੁਜਰਾਤ ਦੇ ਇੱਕ ਬੰਦਰਗਾਹ ‘ਤੇ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?” ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਦੋਂ ਕਿ ਭਾਜਪਾ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਵਾਅਦੇ ਮੁਤਾਬਕ 15 ਲੱਖ ਰੁਪਏ ਕਦੇ ਵੀ ਆਮ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆਏ।

ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ‘ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਸਿਫਾਰਸ਼ ਕੀਤੀ ਹੈ ਪਰ ਕੇਂਦਰ ਨੇ ਇਸ ‘ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵੀ ਉਨ੍ਹਾਂ ਹੀ ਸਰੋਤਾਂ ਤੋਂ ਫੰਡ ਉਧਾਰ ਲੈਂਦਾ ਹੈ, ਜਿਨ੍ਹਾਂ ਤੋਂ ਭਾਜਪਾ ਸ਼ਾਸਿਤ ਸੂਬੇ ਲੈਂਦੇ ਹਨ ਅਤੇ ਇਸ ਉਤਪਾਦਕ ਕਰਜ਼ੇ ਦੀ ਵਰਤੋਂ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਜ਼ਮ ਕਰਨੋਂ ਭਾਜਪਾ ਅਸਮਰੱਥ ਹੈ।

ਕੇਂਦਰ ਸਰਕਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਕੇਂਦਰ ਸਰਕਾਰ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਸਪੱਸ਼ਟ ਵਿਦੇਸ਼ ਨੀਤੀ ਦੀ ਘਾਟ ਜਾਪਦੀ ਹੈ।

ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ ​​ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।”

The post ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 14 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ ‘ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।”
ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੀ ਸੰਭਾਵਨਾ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਜੇਕਰ ਫੂਡ ਪ੍ਰੋਸੈਸਿੰਗ ਇੱਥੇ ਸਫਲ ਹੋ ਜਾਂਦੀ ਹੈ, ਤਾਂ ਇਹ ਸਾਡੇ ਕਿਸਾਨਾਂ ਦੇ ਮੁਨਾਫ਼ੇ ਵਿੱਚ ਕਾਫ਼ੀ ਵਾਧਾ ਕਰੇਗੀ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨਵੇਂ ਆਰਥਿਕ ਰਾਹ ਵੱਲ ਨਿਰੰਤਰ ਅੱਗੇ ਵਧ ਰਿਹਾ ਹੈ ਜੋ ਆਪਣੀ ਖੇਤੀਬਾੜੀ ਉਤਪਾਦਕਤਾ ਨੂੰ ਵਿਸ਼ਵ ਬਾਜ਼ਾਰਾਂ ਅਤੇ ਆਧੁਨਿਕ ਉਦਯੋਗਾਂ ਨਾਲ ਜੋੜਦਾ ਹੈ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਿਵੇਸ਼ਕਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ,”ਪਹਿਲਾਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ ‘ਆਪ’ ਸਰਕਾਰ ਉੱਦਮੀਆਂ ਲਈ ਪਾਰਦਰਸ਼ੀ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਨੁਕੂਲ ਵਿਵਸਥਾ ਲਈ ਵਚਨਬੱਧ ਹੈ ਤਾਂ ਕਿ ਉਦਯੋਗ, ਕਿਸਾਨ ਅਤੇ ਨੌਜਵਾਨ ਲਾਭ ਉਠਾ ਸਕਣ।

The post ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ
ਚੰਡੀਗੜ੍ਹ/ਮੋਹਾਲੀ, 14 ਮਾਰਚ:

ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ  ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ  ਕਿਹਾ  ਕਿ  ਸਰਕਾਰ ਅਤੇ  ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।
ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ  ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ  ਜਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਕਲੀਨਿਕ ਸਥਾਪਤ ਕੀਤੇ ਹਨ। ਇਹ ਵਿਸ਼ੇਸ਼ ਤੌਰ ਤੇ ਅਜਿਹੀਆਂ ਸਹੂਲਤਾਂ ਪੱਖੋਂ ਪਛੜੇ ਇਲਾਕਿਆਂ ਵਿਚ ਸਥਾਪਤ ਕੀਤੇ ਗਏ ਹਨ। ਸਾਡਾ ਉਦੇਸ਼ ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ।”
ਕਾਰਪੋਰੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਮੰਤਵਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ, ਡਾ. ਬਲਬੀਰ ਸਿੰਘ  ਨੇ  ਕਿਹਾ  ਕਿ “ਨਿੱਜੀ ਹਸਪਤਾਲਾਂ ਵਿੱਚ ਘੱਟੋ-ਘੱਟ 20 ਫੀਸਦ ਬਿਸਤਰੇ ਉਨ੍ਹਾਂ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣੇ ਚਾਹੀਦੇ ਹਨ ਜੋ ਇਲਾਜ ਦਾ ਖਰਚਾ ਨਹੀਂ ਝੱਲ ਸਕਦੇ। ਇਹ ਸੇਵਾਵਾਂ ਹਮੇਸ਼ਾ ਮੁਫ਼ਤ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਹਸਪਤਾਲ ਸਰਕਾਰੀ ਸਿਹਤ ਯੋਜਨਾਵਾਂ ਰਾਹੀਂ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਲੋੜਵੰਦਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਨੁਕਸਾਨ ਨਾ ਹੋਵੇ।”
ਸਿਹਤ ਖੇਤਰ ਵਿੱਚ ਮੌਕੇ ਤਲਾਸ਼ ਕਰਨ ਲਈ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਨਿਵੇਸ਼ਾਂ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ, ਜਿਸ ਵਿੱਚ ਸਰਕਾਰ ਜ਼ਮੀਨ, ਨੀਤੀ ਸਹਾਇਤਾ, ਪ੍ਰੋਤਸਾਹਨ ਅਤੇ ਦੇਰੀ ਰਹਿਤ ਪ੍ਰਵਾਨਗੀਆਂ ਪ੍ਰਦਾਨ ਕਰ ਰਹੀ ਹੈ।
ਇਸ ਸੈਸ਼ਨ ਵਿੱਚ ਡਾਇਰੈਕਟਰ ਹੋਮੀ ਭਾਭਾ ਡਾ. ਆਸ਼ੀਸ਼ ਗੁਲੀਆ, ਸੀ.ਈ.ਓ ਲਿਵਾਸਾ ਹਸਪਤਾਲ ਅਨੁਰਾਗ ਯਾਦਵ, ਮੈਡੀਕਲ ਡਾਇਰੈਕਟਰ ਫੋਰਟਿਸ ਹੈਲਥਕੇਅਰ ਡਾ. ਵਿਕਰਮਜੀਤ ਸਿੰਘ ਧਾਲੀਵਾਲ ਅਤੇ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਪ੍ਰੋਫੈਸਰ ਡਾ. ਵਿਵੇਕ ਗੁਪਤਾ ਸਮੇਤ ਪ੍ਰਮੁੱਖ ਪੈਨਲਿਸਟ ਸ਼ਾਮਲ ਸਨ। ਇਸ ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ ਤੋਂ ਸੰਦੀਪ ਝਾਅ ਸੈਸ਼ਨ ਦੁਆਰਾ ਕੀਤਾ ਗਿਆ।

The post ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ appeared first on Latest News, Breaking News, Crime News, Business News, Punjab News Updates: LiveGeoNews.com.

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਚੰਡੀਗੜ੍ਹ/ਮੋਹਾਲੀ, ਮਾਰਚ 13-

ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ – 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ।

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ ‘ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ।

ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ ਜਾਵੇ ਤਾਂ ਇਹ ਗਰੀਨ ਐਨਰਜੀ ਦੇ ਇਸ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਹੈਰਾਨੀਜਨਕ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਨਾਲ ਤਜਰਬਾ ਬਹੁਤ ਉਸਾਰੂ  ਤੇ ਚੰਗਾ ਰਿਹਾ ਕਿਉਂਕਿ ਸਾਡਾ ਮਾਰਗਦਰਸ਼ਨ ਬਹੁਤ ਠਰੰਮੇ ਨਾਲ ਕੀਤਾ ਗਿਆ ਅਤੇ ਹਰ ਕਦਮ ‘ਤੇ ਜਾਣਕਾਰੀ ਵਿਸਥਾਰ ਵਿਚ ਮੁਹੱਈਆ ਕਰਵਾਈ ਗਈ। ਡਾ. ਰੋਹਿਤ ਬਖਸ਼ੀ ਨੇ ਅੱਗੇ ਕਿਹਾ ਕਿ, ‘ਅਸੀਂ ਸਮਝੌਤੇ ਦੇ ਪੜਾਅ ‘ਤੇ ਹਾਂ ਅਤੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇੱਕ ਪਲਾਂਟ ਸਥਾਪਤ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਮੁੱਢ ਲਈ 20 ਏਕੜ ਜ਼ਮੀਨ ਦੀ ਲੋੜ ਹੈ’।
ਇਸ ਮੌਕੇ ਸੀ.ਈ.ਓ ਮੋਬੂਟੋਕੀ ਇਟੋ, ਮਾਸਾਹਿਰੋ ਸੈਤੋ, ਡਾ. ਮਨਪ੍ਰੀਤ ਸਿੰਘ, ਡਾ. ਰੋਹਿਤ  ਬਖਸ਼ੀ ਅਤੇ ਹੋਰ ਮੌਜੂਦ ਸਨ।

The post ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ appeared first on Latest News, Breaking News, Crime News, Business News, Punjab News Updates: LiveGeoNews.com.

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :

ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ।

ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ।
ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ।

ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ੍ਰੇਲੀਆ, ਨਿਊਜ਼ੀਲੈਂਡ ਕਨੈਡਾ ਅਰਬ ਅਤੇ ਕਈ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਦੀ ਮੰਗ ਦਿਨੋਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁਝ ਡੈਲੀਗੇਟਸ ਨੇ ਅਫਰੀਕਨ ਦੇਸ਼ਾਂ ਵਿਚ ਮਾਰਕਫੈੱਡ ਦੇ ਉਤਪਾਦਾਂ ਨੂੰ ਬਰਾਮਦ ਕਰਨ ਲਈ ਮਾਰਕਫੈੱਡ ਰਾਬਤਾ ਵੀ ਕੀਤਾ ਗਿਆ।

ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਮਾਰਕਫੈੱਡ ਵੱਲੋਂ ਤਿਆਰ ਕੀਤੇ ਗਏ ਸ਼ਹਿਦ ਨੇ ਦੁਨੀਆ ਦੇ ਸਭ ਤੋਂ ਵੱਡੇ ਗੁਣਵੱਤਾ ਟੈਸਟ ਐਨ. ਐਮ.ਆਰ ਜ਼ੋ ਕਿ ਜਰਮਨ ਕੰਪਨੀ ਵਲੋਂ ਪਹਿਲਾਂ ਸਥਾਨ ਹਾਸਲ ਕੀਤੀ ਹੈ।

The post ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ appeared first on Latest News, Breaking News, Crime News, Business News, Punjab News Updates: LiveGeoNews.com.