Sangrur Archives - Latest News, Breaking News, Crime News, Business News, Punjab News Updates: LiveGeoNews.com

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 21 ਅਗਸਤ:      ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ, ਛੱਪੜਾਂ ਦੀ ਸਾਂਭ-ਸੰਭਾਲ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਮੁੱਢਲੀ ਇਕਾਈਆਂ ਹਨ ਅਤੇ ਸਰਪੰਚਾਂ ਦੀਆਂ ਤਜਵੀਜ਼ਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਲਕਾ ਲਹਿਰਾ ਦੇ ਹਰੇਕ ਪਿੰਡ ਦਾ ਯੋਜਨਾਬੱਧ ਤੇ ਟਿਕਾਊ ਵਿਕਾਸ ਯਕੀਨੀ ਬਣਾਉਣਾ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਹਰੇਕ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਵਿੱਚ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

The post ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ appeared first on Latest News, Breaking News, Crime News, Business News, Punjab News Updates: LiveGeoNews.com.

ਕੁਲਾਰ ਖੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ; ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅਪਗ੍ਰੇਡ: ਅਮਨ ਅਰੋੜਾ
ਸੰਗਰੂਰ/ਸੁਨਾਮ, 08 ਅਗਸਤ:  ਪਿੰਡ ਕੁਲਾਰ ਖੁਰਦ ਦੇ ਵਸਨੀਕਾਂ ਦੀ ਪਿਛਲੇ ਲਗਭਗ 23-24 ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਕੁਲਾਰ ਖੁਰਦ ਅਤੇ ਸਮੁੱਚੇ ਇਲਾਕੇ ਲਈ ਬੇਹੱਦ ਖੁਸ਼ੀ ਦਾ ਦਿਨ ਹੈ, ਕਿਉਂਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਪ੍ਰਬੰਧ ਪਿਛਲੇ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਸੀ ਅਤੇ ਸਕੂਲ ਦੇ ਪ੍ਰਿੰਸੀਪਲ, ਸਮੁੱਚੇ ਅਧਿਆਪਕ ਵਰਗ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਸਕੂਲ ਦੀ ਬਿਹਤਰੀ ਲਈ ਸ਼ਾਨਦਾਰ ਯਤਨ ਕੀਤੇ ਹਨ।

ਭਾਵੇਂ ਸਕੂਲ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਚੱਲ ਰਿਹਾ ਸੀ, ਪਰ ਸਰਕਾਰੀ ਪੱਧਰ ’ਤੇ ਇਸ ਨੂੰ ਸੀਨੀਅਰ ਸੈਕੰਡਰੀ ਦਾ ਦਰਜਾ ਨਹੀਂ ਮਿਲਿਆ ਸੀ। ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਪਹਿਲਾਂ ਵੀ, ਜਦੋਂ ਉਹ ਵਿਰੋਧੀ ਧਿਰ ਵਿੱਚ ਸਨ, ਵਿਧਾਨ ਸਭਾ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਸ ਸਮੇਂ ਇਹ ਕੰਮ ਸਿਰੇ ਨਹੀਂ ਚੜ੍ਹ ਸਕਿਆ, ਪਰ ਹੁਣ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਅਤੇ ਕੈਬਨਿਟ ਤੋਂ ਲੋੜੀਂਦੀ ਮਨਜ਼ੂਰੀ ਪ੍ਰਾਪਤ ਕਰਕੇ ਇਹ ਲੰਬੇ ਸਮੇਂ ਤੋਂ ਲਟਕਿਆ ਮਸਲਾ ਹੱਲ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੀਂਹ ਦੇ ਬਾਵਜੂਦ ਬੱਚਿਆਂ, ਮਾਪਿਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਵੱਲੋਂ ਜਿਸ ਉਤਸ਼ਾਹ ਨਾਲ ਇਥੇ ਪੁੱਜ ਕੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ, ਉਹ ਇਸ ਗੱਲ ਦਾ ਪ੍ਰਮਾਣ ਹੈ ਕਿ ਇਹ ਸਿਰਫ਼ ਸਕੂਲ ਦਾ ਅਪਗ੍ਰੇਡੇਸ਼ਨ ਨਹੀਂ, ਸਗੋਂ ਪੂਰੇ ਪਿੰਡ ਦੀ ਲੰਬੇ ਸਮੇਂ ਦੀ ਉਮੀਦ ਦੀ ਪੂਰਤੀ ਹੈ।

ਉਨ੍ਹਾਂ ਨੇ ਕੁਲਾਰ ਖੁਰਦ ਦੇ ਸਮੁੱਚੇ ਵਸਨੀਕਾਂ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਆਪਣਾ ਕੰਮ ਕਰ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਸਕੂਲ ਜਾਂ ਪਿੰਡ ਦੀਆਂ ਜਾਇਜ਼ ਲੋੜਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਸ਼੍ਰੀ ਅਰੋੜਾ ਨੇ ਕਿਹਾ ਕਿ ਸਕੂਲ ਨੂੰ ਸੀਨੀਅਰ ਸੈਕੰਡਰੀ ਦਾ ਦਰਜਾ ਮਿਲਣ ਦੇ ਨਾਲ ਹੁਣ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਅਤੇ ਪਿੰਡ ਵਾਸੀਆਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਦੀ ਪੜ੍ਹਾਈ ਵਿੱਚ ਇੰਨੀ ਮਿਹਨਤ ਕੀਤੀ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਕੁਲਾਰ ਖੁਰਦ ਦੇ ਇਸ ਸਕੂਲ ਦੇ ਵਿਦਿਆਰਥੀ ਪੂਰੇ ਪੰਜਾਬ ਵਿੱਚ ਮੈਰਿਟ ਸੂਚੀਆਂ ਵਿੱਚ ਸਥਾਨ ਹਾਸਲ ਕਰਨ।

ਵਿਦਿਆਰਥੀਆਂ ਨੂੰ ਸਿਰਫ਼ ਸਕੂਲੀ ਪ੍ਰੀਖਿਆਵਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਨੂੰ ਦਾਖਲਾ ਪ੍ਰੀਖਿਆਵਾਂ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤਾ ਜਾਵੇ ਤਾਂ ਜੋ ਇਸ ਸਕੂਲ ਦੇ ਬੱਚੇ ਭਵਿੱਖ ਵਿੱਚ ਉੱਚ ਅਹੁਦਿਆਂ ’ਤੇ ਪਹੁੰਚ ਕੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਕੁਲਾਰ ਖੁਰਦ ਦੇ ਪ੍ਰਾਇਮਰੀ ਸਕੂਲ ਦੀ ਇਮਾਰਤ ਸਬੰਧੀ ਮਸਲਾ ਵੀ ਉਨ੍ਹਾਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਲੋੜੀਂਦੀ ਕਾਰਵਾਈ ਚੱਲ ਰਹੀ ਹੈ ਅਤੇ ਇਸ ਨੂੰ ਵੀ ਜਲਦ ਹੱਲ ਕਰਵਾਇਆ ਜਾਵੇਗਾ, ਤਾਂ ਜੋ ਪ੍ਰਾਇਮਰੀ ਪੱਧਰ ਦੇ ਬੱਚਿਆਂ ਨੂੰ ਵੀ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉੱਠੇ ਹਥਿਆਰ ਲਾਇਸੈਂਸਾਂ ਨਾਲ ਸਬੰਧਤ ਮੁੱਦੇ ਬਾਰੇ ਗੱਲ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਡੇਰਿਆਂ ਵਿੱਚ ਰਹਿੰਦੇ ਚੰਗੇ ਅਤੇ ਸਾਫ਼-ਸੁਥਰੇ ਕਿਰਦਾਰ ਵਾਲੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਕਾਨੂੰਨੀ ਹਥਿਆਰ ਰੱਖਣ ਸਬੰਧੀ ਨੀਤੀ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਵੀ ਇਸ ਵਿਚਾਰ ਨਾਲ ਸਹਿਮਤੀ ਪ੍ਰਗਟਾਈ ਗਈ ਹੈ ਕਿ ਜਿਨ੍ਹਾਂ ਲੋਕਾਂ ਦਾ ਰਿਕਾਰਡ ਸਾਫ਼ ਹੈ ਅਤੇ ਜਿਨ੍ਹਾਂ ਦਾ ਕਿਰਦਾਰ ਚੰਗਾ ਹੈ, ਉਨ੍ਹਾਂ ਲਈ ਕਾਨੂੰਨ ਅਨੁਸਾਰ ਹਥਿਆਰ ਲਾਇਸੈਂਸ ਪ੍ਰਾਪਤ ਕਰਨ ਦੀ ਪ੍ਰਕਿਰਿਆ ਬੇਲੋੜੀ ਮੁਸ਼ਕਲ ਨਹੀਂ ਹੋਣੀ ਚਾਹੀਦੀ।

ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਅਤੀਤ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਦਾ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਹਥਿਆਰਾਂ ਸਬੰਧੀ ਨਿਯਮਾਂ ਵਿੱਚ ਸਖ਼ਤੀ ਰੱਖੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨਾਲ ਵੀ ਕਈ ਵਾਰ ਗੱਲਬਾਤ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਸਬੰਧੀ ਉੱਠ ਰਹੇ ਸਵਾਲਾਂ ’ਤੇ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਭਰਤੀਆਂ ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਦੇ ਆਧਾਰ ’ਤੇ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਦੇਸ਼ ਇੱਕ ਹੈ ਅਤੇ ਸੰਵਿਧਾਨ ਅਨੁਸਾਰ ਦੇਸ਼ ਦੇ ਨਾਗਰਿਕਾਂ ਨੂੰ ਵੱਖ-ਵੱਖ ਸੂਬਿਆਂ ਵਿੱਚ ਰੁਜ਼ਗਾਰ ਦੇ ਮੌਕੇ ਮਿਲ ਸਕਦੇ ਹਨ। ਇਸ ਲਈ ਪੰਜਾਬ ਨੂੰ ਬਾਕੀ ਦੇਸ਼ ਤੋਂ ਅਲੱਗ ਕਰਨ ਵਾਲੀ ਸੋਚ ਠੀਕ ਨਹੀਂ ਹੈ। ਪਰ ਇਸ ਦੇ ਨਾਲ ਹੀ ਪੰਜਾਬ ਦੀ ਭਾਸ਼ਾ, ਸੱਭਿਆਚਾਰ ਅਤੇ ਸਥਾਨਕ ਲੋੜਾਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਸ਼੍ਰੀ ਅਰੋੜਾ ਨੇ ਮੀਡੀਆ ਜ਼ਰੀਏ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਵਿੱਚ ਕਿਸੇ ਵੀ ਮੁੱਦੇ ’ਤੇ ਬੋਲਦਿਆਂ ਤੱਥਾਂ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਤੱਥਾਂ ਨਾਲ ਗੱਲ ਕਰਨਾ ਹੀ ਲੋਕਤੰਤਰ ਅਤੇ ਸਦਨ ਦੀ ਮਰਿਆਦਾ ਦੇ ਅਨੁਕੂਲ ਹੈ।

ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਧਿਰ ਵੱਲੋਂ ਕੀਤੀ ਜਾ ਰਹੀ ਸਿਆਸੀ ਬਿਆਨਬਾਜ਼ੀ ਬਾਰੇ ਸ਼੍ਰੀ ਅਰੋੜਾ ਨੇ ਕਿਹਾ ਕਿ ਨਸ਼ਾ ਅਤੇ ਗੈਂਗਸਟਰਵਾਦ ਵਰਗੀਆਂ ਸਮੱਸਿਆਵਾਂ ਇੱਕ ਦਿਨ ਵਿੱਚ ਪੈਦਾ ਨਹੀਂ ਹੋਈਆਂ। ਇਨ੍ਹਾਂ ਸਮੱਸਿਆਵਾਂ ਦੇ ਪਿੱਛੇ ਪਿਛਲੇ ਕਈ ਸਾਲਾਂ ਦੇ ਹਾਲਾਤ ਅਤੇ ਨੀਤੀਆਂ ਵੀ ਜ਼ਿੰਮੇਵਾਰ ਹਨ।

ਉਨ੍ਹਾਂ ਕਿਹਾ ਕਿ ਸਿਰਫ਼ ਚਿੰਤਾ ਪ੍ਰਗਟ ਕਰਨ ਨਾਲ ਸਮੱਸਿਆ ਹੱਲ ਨਹੀਂ ਹੁੰਦੀ, ਸਗੋਂ ਇਸ ਦੇ ਕਾਰਨਾਂ ਨੂੰ ਸਮਝ ਕੇ ਠੋਸ ਕਾਰਵਾਈ ਕਰਨ ਦੀ ਲੋੜ ਹੁੰਦੀ ਹੈ, ਜਿਹੜੀ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਕੇ ਭਵਿੱਖ ਵਿੱਚ ਆਪਣਾ ਫੈਸਲਾ ਕਰਨਗੇ।

ਇਸ ਮੌਕੇ ਸਰਪੰਚ ਹਰਿੰਦਰ ਸਿੰਘ, ਡੀ.ਈ.ਓ. ਮਨੀਸ਼ਾ ਮਹਿਤਾ, ਪੰਚ ਸੁਰਜੀਤ ਸਿੰਘ ਫੌਜੀ, ਮਨਿੰਦਰ ਸਿੰਘ ਲੈਕਚਰਾਰ, ਮਨਜੀਤ ਸਿੰਘ ਨੰਬਰਦਾਰ, ਸੰਦੀਪ ਸਿੱਧੂ, ਮਨਿੰਦਰ ਸਿੰਘ ਪ੍ਰਧਾਨ, ਜਸਵੀਰ ਸਿੰਘ ਕਾਲਾ, ਹਰਵਿੰਦਰ ਸਿੰਘ ਲਾਡੀ, ਸੋਸਾਇਟੀ ਪ੍ਰਧਾਨ ਲਖਵਿੰਦਰ ਸਿੰਘ ਚੰਨਾ,

ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਚਹਿਲ, ਕੁਲਦੀਪ ਸਿੰਘ ਬਲਾਕ ਸਮਿਤੀ ਮੈਂਬਰ, ਬਲਾਕ ਪ੍ਰਧਾਨ ਦੀਪ ਸਰਪੰਚ ਕਨੌਈ, ਸਟੇਜ ਸਕੱਤਰ ਮਨਜੀਤ ਸਿੰਘ ਸਮੇਤ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

The post ਕੁਲਾਰ ਖੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ; ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅਪਗ੍ਰੇਡ: ਅਮਨ ਅਰੋੜਾ appeared first on Latest News, Breaking News, Crime News, Business News, Punjab News Updates: LiveGeoNews.com.

ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ
ਸੰਗਰੂਰ, 19 ਜੁਲਾਈ:ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਕਰਵਾਏ ਸੱਤ ਦਿਨਾਂ ਦੇ ਯੁਵਾ ਆਪਦਾ ਮਿੱਤਰ ਯੋਜਨਾ (YAMS) ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ ਹੋ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਲੰਟੀਅਰਾਂ ਨੂੰ ਆਫ਼ਤ ਤਿਆਰੀ ਤੇ ਐਮਰਜੈਂਸੀ ਜਵਾਬੀ ਕਾਰਵਾਈ ਲਈ ਤਿਆਰ ਕਰਨਾ ਸੀ। ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮਾਂ, ਵਿਸ਼ਾਲ ਮੌਕ ਡ੍ਰਿੱਲ, ਮੁਲਾਂਕਣ ਗਤੀਵਿਧੀਆਂ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ।

ਸਮਾਪਨ ਦਿਵਸ ਦੀ ਸ਼ੁਰੂਆਤ ਐਨਐਸਐਸ ਵਲੰਟੀਅਰਾਂ ਵੱਲੋਂ ਪੇਸ਼ ਕੀਤੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ। ਇਨ੍ਹਾਂ ਪੇਸ਼ਕਾਰੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਭਾਈਚਾਰਕ ਸੇਵਾ, ਆਫ਼ਤ ਤਿਆਰੀ ਅਤੇ ਨੌਜਵਾਨ ਲੀਡਰਸ਼ਿਪ ਵਰਗੇ ਵਿਸ਼ਿਆਂ ਨੂੰ ਦਰਸਾਇਆ ਗਿਆ। ਇਨ੍ਹਾਂ ਨੇ ਸੱਤ ਦਿਨਾਂ ਦੀ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਅਤੇ ਅਨੁਭਵ ਨੂੰ ਪ੍ਰਗਟ ਕੀਤਾ ਅਤੇ ਭਾਈਚਾਰਕ ਸੁਰੱਖਿਆ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ।

ਅੰਤਿਮ ਦਿਨ ਦਾ ਮੁੱਖ ਆਕਰਸ਼ਣ ਇੱਕ ਵਿਸਤ੍ਰਿਤ ਆਫ਼ਤ ਪ੍ਰਬੰਧਨ ਮੌਕ ਡ੍ਰਿੱਲ ਸੀ, ਜਿਸ ਵਿੱਚ ਸਿਖਲਾਈ ਪ੍ਰਾਪਤ ਵਲੰਟੀਅਰਾਂ ਨੇ ਆਪਣੇ ਵਿਹਾਰਕ ਹੁਨਰਾਂ ਦਾ ਪ੍ਰਦਰਸ਼ਨ ਕੀਤਾ। ਇਸ ਅਭਿਆਸ ਵਿੱਚ ਖੋਜ ਅਤੇ ਬਚਾਅ (Search and Rescue), ਜ਼ਖ਼ਮੀਆਂ ਦੀ ਸੰਭਾਲ, ਫਰਸਟ ਏਡ, ਸੁਰੱਖਿਅਤ ਨਿਕਾਸੀ (Evacuation) ਅਤੇ ਸਾਂਝੀ ਐਮਰਜੈਂਸੀ ਜਵਾਬੀ ਕਾਰਵਾਈ ਦਾ ਪ੍ਰਦਰਸ਼ਨ ਕੀਤਾ ਗਿਆ।

ਮੌਕ ਡ੍ਰਿੱਲ ਨੇ ਭਾਗੀਦਾਰਾਂ ਨੂੰ ਆਫ਼ਤ ਪ੍ਰਬੰਧਨ ਦੇ ਸਿਧਾਂਤਾਂ ਨੂੰ ਅਸਲ ਸਥਿਤੀਆਂ ਵਿੱਚ ਲਾਗੂ ਕਰਨ ਦਾ ਮੌਕਾ ਦਿੱਤਾ ਅਤੇ ਸਿਖਲਾਈ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਇਆ।

ਵਲੰਟੀਅਰਾਂ ਨੇ ਪੋਸਟ-ਟ੍ਰੇਨਿੰਗ ਅਸੈਸਮੈਂਟ ਟੈਸਟ ਅਤੇ ਫੀਡਬੈਕ ਸੈਸ਼ਨ ਵਿੱਚ ਵੀ ਭਾਗ ਲਿਆ। ਇਸ ਦਾ ਉਦੇਸ਼ ਸਿਖਲਾਈ ਤੋਂ ਬਾਅਦ ਉਨ੍ਹਾਂ ਦੇ ਗਿਆਨ, ਹੁਨਰ ਅਤੇ ਸਮਝ ਵਿੱਚ ਹੋਏ ਸੁਧਾਰ ਦਾ ਮੁਲਾਂਕਣ ਕਰਨਾ ਸੀ। ਭਾਗੀਦਾਰਾਂ ਵੱਲੋਂ ਦਿੱਤੇ ਗਏ ਫੀਡਬੈਕ ਤੋਂ ਪਤਾ ਲੱਗਿਆ ਕਿ ਇਸ ਪ੍ਰੋਗਰਾਮ ਨੇ ਉਨ੍ਹਾਂ ਦੇ ਆਤਮ-ਵਿਸ਼ਵਾਸ, ਤਿਆਰੀ ਅਤੇ ਐਮਰਜੈਂਸੀ ਦੌਰਾਨ ਪ੍ਰਭਾਵਸ਼ਾਲੀ ਜਵਾਬ ਦੇਣ ਦੀ ਸਮਰੱਥਾ ਵਿੱਚ ਵਾਧਾ ਕੀਤਾ ਹੈ।

ਵੈਲੇਡਿਕਟਰੀ ਸਮਾਰੋਹ ਦੌਰਾਨ ਸਿਖਲਾਈ ਪ੍ਰਾਪਤ ਵਲੰਟੀਅਰਾਂ ਨੂੰ ਪਛਾਣ ਪੱਤਰ (Identity Cards) ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਸਮਾਪਨ ਸਮਾਰੋਹ ਵਿੱਚ ਪ੍ਰੋ. (ਡਾ.) ਜੋਗ ਸਿੰਘ ਭਾਟੀਆ, ਸੀਨੀਅਰ ਕਨਸਲਟੈਂਟ (ਡਿਜ਼ਾਸਟਰ ਮੈਨੇਜਮੈਂਟ), ਮਗਸੀਪਾ, ਸ਼੍ਰੀ ਮਨਦੀਪ ਸਿੰਘ, ਨਾਇਬ ਤਹਿਸੀਲਦਾਰ, ਲੌਂਗੋਵਾਲ ਅਤੇ ਅਕਾਲ ਕਾਲਜ ਮਸਤੂਆਣਾ ਸਾਹਿਬ ਦੇ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਲੰਟੀਅਰਾਂ ਦੀ ਮਿਹਨਤ, ਅਨੁਸ਼ਾਸਨ ਅਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ।

ਪ੍ਰੋ. (ਡਾ.) ਜੋਗ ਸਿੰਘ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਫ਼ਤ ਪ੍ਰਬੰਧਨ ਸਿਰਫ਼ ਐਮਰਜੈਂਸੀ ਜਵਾਬੀ ਕਾਰਵਾਈ ਤੱਕ ਸੀਮਿਤ ਨਹੀਂ, ਸਗੋਂ ਇਸ ਵਿੱਚ ਤਿਆਰੀ, ਜੋਖਮ ਘਟਾਓ, ਜਨ-ਜਾਗਰੂਕਤਾ ਅਤੇ ਭਾਈਚਾਰਕ ਭਾਗੀਦਾਰੀ ਵੀ ਸ਼ਾਮਲ ਹੈ।

ਸ਼੍ਰੀ ਮਨਦੀਪ ਸਿੰਘ, ਨਾਇਬ ਤਹਿਸੀਲਦਾਰ, ਲੌਂਗੋਵਾਲ ਨੇ ਆਫ਼ਤ ਜੋਖਮ ਘਟਾਓ ਵਿੱਚ ਨੌਜਵਾਨਾਂ ਦੀ ਭੂਮਿਕਾ ਉੱਤੇ ਜ਼ੋਰ ਦਿੰਦਿਆਂ ਵਲੰਟੀਅਰਾਂ ਨੂੰ ਸਮਾਜ ਦੇ ਹਿੱਤ ਵਿੱਚ ਆਪਣੇ ਨਵੇਂ ਪ੍ਰਾਪਤ ਗਿਆਨ ਅਤੇ ਹੁਨਰਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਸੱਤ ਦਿਨਾਂ ਦੇ ਇਸ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਫਰਸਟ ਏਡ, ਬੇਸਿਕ ਲਾਈਫ ਸਪੋਰਟ (BLS) ਅਤੇ ਸੀ ਪੀ ਆਰ, ਫਾਇਰ ਰੈਸਕਿਊ, ਹੜ੍ਹ ਬਚਾਅ, ਰੋਪ ਰੈਸਕਿਊ ਤਕਨੀਕਾਂ, ਜ਼ਖ਼ਮੀ ਸੰਭਾਲ, ਖੋਜ ਅਤੇ ਬਚਾਅ ਕਾਰਵਾਈਆਂ, ਮਾਸਪੇਸ਼ੀ ਅਤੇ ਹੱਡੀ ਸੰਬੰਧੀ ਸੱਟਾਂ, ਬਿਜਲੀ ਅਤੇ ਗਰਜ-ਚਮਕ ਸੁਰੱਖਿਆ, ਰਸਾਇਣਕ, ਜੈਵਿਕ, ਰੇਡੀਓਲੋਜੀਕਲ ਅਤੇ ਨਿਊਕਲੀਅਰ (CBRN) ਆਫ਼ਤਾਂ, ਆਫ਼ਤ ਤਿਆਰੀ ਅਤੇ ਆਫ਼ਤ ਜੋਖਮ ਘਟਾਓ ਵਰਗੇ ਵਿਸ਼ਿਆਂ ਉੱਤੇ ਸਿਧਾਂਤਕ ਅਤੇ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਗਈ।

ਵੱਖ-ਵੱਖ ਪ੍ਰਦਰਸ਼ਨਾਂ, ਅਭਿਆਸਾਂ, ਸਿਮੂਲੇਸ਼ਨਾਂ ਅਤੇ ਫੀਲਡ ਗਤੀਵਿਧੀਆਂ ਰਾਹੀਂ ਵਲੰਟੀਅਰਾਂ ਨੇ ਪ੍ਰਭਾਵਸ਼ਾਲੀ ਆਫ਼ਤ ਜਵਾਬੀ ਕਾਰਵਾਈ ਅਤੇ ਭਾਈਚਾਰਕ ਸੇਵਾ ਲਈ ਲੋੜੀਂਦੇ ਹੁਨਰ ਵਿਕਸਿਤ ਕੀਤੇ।

ਜ਼ਿਕਰਯੋਗ ਹੈ ਕਿ ਯੁਵਾ ਆਪਦਾ ਮਿੱਤਰ ਯੋਜਨਾ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA), ਭਾਰਤ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਦੇਸ਼ ਭਰ ਵਿੱਚ ਸਿਖਲਾਈ ਪ੍ਰਾਪਤ ਨੌਜਵਾਨ ਵਲੰਟੀਅਰਾਂ ਦਾ ਇੱਕ ਸਮਰਪਿਤ ਜਾਲ ਤਿਆਰ ਕਰਨਾ ਹੈ। ਪੰਜਾਬ ਵਿੱਚ ਇਸ ਯੋਜਨਾ ਨੂੰ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਵੱਲੋਂ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (MGSIPA), ਚੰਡੀਗੜ੍ਹ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ।

ਸੰਗਰੂਰ ਵਿਖੇ ਇਹ ਸਿਖਲਾਈ ਪ੍ਰੋਗਰਾਮ ਪ੍ਰੋ. (ਡਾ.) ਜੋਗ ਸਿੰਘ ਭਾਟੀਆ ਦੀ ਸਮੁੱਚੀ ਅਗਵਾਈ ਹੇਠ ਕਰਵਾਇਆ ਗਿਆ। ਸਿਖਲਾਈ ਟੀਮ ਵਿੱਚ ਸ਼੍ਰੀ ਯੋਗੇਸ਼, ਸ਼੍ਰੀ ਸੁਨੀਲ, ਬਲਵਿੰਦਰ ਕੌਰ, ਸਲੋਨੀ ਸ਼ਰਮਾ, ਸੁਸ਼ਰੀ ਐਤਿਸ਼ਾ ਪਰਮਾਰ ਅਤੇ ਸ਼੍ਰੀ ਕਾਰਤਿਕ ਸ਼ਰਮਾ ਸ਼ਾਮਲ ਸਨ। ਉਨ੍ਹਾਂ ਦੇ ਸਾਂਝੇ ਯਤਨਾਂ ਨਾਲ ਪ੍ਰੋਗਰਾਮ ਦੀ ਸਫਲ ਸਮਾਪਤੀ ਸੰਭਵ ਹੋਈ ਅਤੇ ਇੱਕ ਪ੍ਰੇਰਿਤ ਨੌਜਵਾਨ ਵਲੰਟੀਅਰ ਗਰੁੱਪ ਤਿਆਰ ਹੋਇਆ ਜੋ ਭਵਿੱਖ ਵਿੱਚ ਆਫ਼ਤ ਤਿਆਰੀ ਅਤੇ ਐਮਰਜੈਂਸੀ ਜਵਾਬੀ ਕਾਰਵਾਈਆਂ ਵਿੱਚ ਅਹਿਮ ਭੂਮਿਕਾ ਨਿਭਾਏਗਾ।

The post ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ
ਲਹਿਰਾਗਾਗਾ /ਮੂਨਕ, 18 ਜੁਲਾਈ        ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ (ਮਾਰਚ 2022 ਤੋਂ ਜੁਲਾਈ 2026 ਤੱਕ) ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਰਕਮ ਖਰਚ ਕੀਤੀ ਗਈ ਹੈ।

ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ।

ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ, ਕੁੱਲ ਲਾਗਤ 4,150.42 ਕਰੋੜ ਰੁਪਏ, 3,424.67 ਕਰੋੜ ਸੜਕਾਂ ਦੀ ਮੁਰੰਮਤ/ਅਪਗ੍ਰੇਡੇਸ਼ਨ, 2026-27 ਦੇ ਬਜਟ ਵਿੱਚ ਸੜਕਾਂ ਲਈ 45,000 ਕਿਲੋਮੀਟਰ ਸੜਕਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਵਿੱਚ 4,700 ਕਿਲੋਮੀਟਰ ਨਵੀਆਂ ਸੜਕਾਂ ਅਤੇ ਬਾਕੀ ਸੜਕਾਂ ਦੀ ਮੁਰੰਮਤ, ਚੌੜਾਈ ਅਤੇ ਨਵੀਨੀਕਰਨ ਸ਼ਾਮਲ ਹੈ।ਇਸ ਯੋਜਨਾ ਦੀ ਕੁੱਲ ਅੰਦਾਜ਼ਨ ਲਾਗਤ 16,209 ਕਰੋੜ ਰੁਪਏ ਹੈ।

ਮੰਤਰੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨਿਵਾਸੀਆਂ ਲਈ ਪੰਜਾਬ ਸਰਕਾਰ ਨਵੀਆਂ ਸਕੀਮਾਂ ਲੈ ਕੇ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ।

ਇਸ ਮੌਕੇ ਸੀਸਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਬਲਾਕ ਪ੍ਰਧਾਨ ਚਰਨਜੀਤ ਸ਼ਰਮਾ ਸਰਪੰਚ ਜਸਪਾਲ ਸਿੰਘ ਕਾਲਾ, ਸਰਪੰਚ ਗੁਰਜੀਤ ਸਿੰਘ ,ਗੁਰਪ੍ਰੀਤ ਸਿੰਘ, ਮਾਸਟਰ ਹਰਪਾਲ ਸਿੰਘ , ਗੁਰਮੇਲ ਸਿੰਘ ਚੇਅਰਮੈਨ ਬਲਾਕ ਸੰਮਤੀ ਅਣਦਾਨਾ ਐਟ ਮੂਨਕ, ਅਵਤਾਰ ਸਿੰਘਪੁਰ ਜਾ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ।

The post ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ appeared first on Latest News, Breaking News, Crime News, Business News, Punjab News Updates: LiveGeoNews.com.

ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ
ਮੂਨਕ/ ਸੰਗਰੂਰ, 13 ਜੁਲਾਈ       ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।

ਮਕਰੌੜ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਘੱਗਰ ਦਰਿਆ ਦੇ ਜ਼ਿਲ੍ਹੇ ਦੇ ਅੰਦਰ ਪੈਂਦੇ ਬੰਨ੍ਹਾਂ ਦਾ ਦੌਰਾ ਕੀਤਾ ਗਿਆ ਹੈ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਲੋਕਾਂ ਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਮਿੱਟੀ ਦੇ ਥੈਲਿਆਂ, ਜਾਲਾਂ ਸਮੇਤ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੱਟੀ ਪਾ ਕੇ ਬੰਨ੍ਹਾਂ ਨੂੰ ਮਜ਼ਬੂਤ ਅਤੇ ਪਹਿਲਾਂ ਨਾਲੋਂ ਲਗਭਗ
ਦੋ-ਦੋ ਫੁੱਟ ਉੱਚਾ ਕਰ ਦਿੱਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ ‘ਤੇ ਵੀ ਆਸ-ਪਾਸ ਦੇ ਇਲਾਕਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੱਥੇ-ਜਿੱਥੇ ਵੀ ਬੰਨ੍ਹ ਕਮਜ਼ੋਰ ਸਨ ਭਾਵ ਵਾਰ-ਵਾਰ ਟੁੱਟਣ ਦੀ ਸੰਭਾਵਨਾ ਵਾਲੇ ਪੁਆਇੰਟ ਸਨ, ਉਨ੍ਹਾਂ ਸਾਰੇ ਹਿੱਸਿਆਂ ‘ਤੇ ਵਿਸ਼ੇਸ਼ ਤੌਰ ‘ਤੇ ਕੰਮ ਕਰ ਕੇ ਉਨ੍ਹਾਂ ਨੂੰ ਮਜ਼ਬੂਤ ਬਣਾ ਦਿੱਤਾ ਗਿਆ ਹੈ।

ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਕਿਲੋਮੀਟਰ ਦਾ ਇਹਨਾਂ ਬੰਨ੍ਹਾਂ ਦਾ ਖੇਤਰ ਪੈਂਦਾ ਹੈ, ਉਸ ਪੂਰੇ ਸਟ੍ਰੈਚ ਦਾ ਮੁਕੰਮਲ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਮੁਸ਼ਕਿਲ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਕੇ ਉਸ ਦਾ ਹੱਲ ਕੀਤਾ ਜਾ ਸਕੇ।

ਸਥਾਨਕ ਕਿਸਾਨਾਂ ਵੱਲੋਂ ਘੱਗਰ ਸਬੰਧੀ ਵੱਖ ਵੱਖ ਮੁੱਦੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਦੇ ਹੱਲ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਭਰੋਸਾ ਦਿੱਤਾ ਗਿਆ।

ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।

The post ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ
ਸੁਨਾਮ, 06 ਜੁਲਾਈ:      ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ।

ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ ‘ਤੇ ਵਾਪਸ ਲੈ ਲਿਆ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਮਸਲੇ ਕਾਰਨ ਸਥਾਨਕ ਲੋਕਾਂ ਅਤੇ ਕੌਂਸਲ ਵਿਚਕਾਰ ਲੰਬਾ ਸਮਾਂ ਕਾਨੂੰਨੀ ਲੜਾਈ ਚੱਲੀ। ਹਾਲਾਂਕਿ, ਹਾਈ ਕੋਰਟ ਵਿੱਚ ਕਮੇਟੀ ਕੇਸ ਜਿੱਤ ਗਈ ਸੀ, ਪਰ ਸਾਡੀ ਸਰਕਾਰ ਲੋਕਾਂ ਦੇ ਉਜਾੜੇ ਦੇ ਹੱਕ ਵਿੱਚ ਨਹੀਂ ਹੈ।

ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਚੋਣਾਂ ਦੌਰਾਨ ਵਿਰੋਧੀਆਂ ਨੇ ਪੂਰੀ ਮੰਡੀ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਲੋਕਾਂ ਦੇ ਮਕਾਨ ਅਤੇ ਦੁਕਾਨਾਂ ਢਾਹ ਦਿੱਤੀਆਂ ਜਾਣਗੀਆਂ ਅਤੇ ਬੁਲਡੋਜ਼ਰ ਚਲਾਏ ਜਾਣਗੇ। ਮੈਂ ਚੋਣਾਂ ਦੌਰਾਨ ਹੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਤੱਕ ਲੋਕਾਂ ਦਾ ਵਿਸ਼ਵਾਸ ਉਹਨਾਂ ਦੇ ਸਿਰ ‘ਤੇ ਹੈ, ਕਿਸੇ ਦੇ ਵੀ ਕਾਰੋਬਾਰ ਜਾਂ ਮਕਾਨ ਵੱਲ ਕੋਈ ਅੱਖ ਚੁੱਕ ਕੇ ਨਹੀਂ ਦੇਖ ਸਕੇਗਾ। ਅੱਜ ਅਸੀਂ ਪਹਿਲੀ ਹੀ ਮੀਟਿੰਗ ਵਿੱਚ ਉਹ 40 ਸਾਲ ਪੁਰਾਣਾ ਮਸਲਾ ਹੱਲ ਕਰ ਦਿੱਤਾ ਹੈ।”

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਆਬਾਦੀ ਅਤੇ ਟ੍ਰੈਫਿਕ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਹੁਣ ਉੱਥੇ ਕੋਈ ਵੀ ਨਵੀਂ ਦੁਕਾਨ ਜਾਂ ਸ਼ੋਅਰੂਮ ਬਣਾਉਣ ਦੀ ਨਗਰ ਕੌਂਸਲ ਦੀ ਕੋਈ ਮਨਸ਼ਾ ਨਹੀਂ ਹੈ, ਜਿਸ ਨਾਲ ਲੋਕਾਂ ਦੇ ਰਸਤੇ ਰੁਕਣ।

ਇਸ ਇਤਿਹਾਸਕ ਫੈਸਲੇ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੁਰਾਣੀ ਮੰਡੀ ਦੇ ਸਮੂਹ ਵਸਨੀਕਾਂ, ਸ਼ਹਿਰ ਨਿਵਾਸੀਆਂ ਅਤੇ ਉਨ੍ਹਾਂ ਸਾਰੇ ਪਤਵੰਤਿਆਂ ਨੂੰ ਮੁਬਾਰਕਬਾਦ ਦਿੱਤੀ, ਜਿਨ੍ਹਾਂ ਨੇ ਇਸ ਲੋਕ-ਹਿੱਤ ਦੇ ਮਸਲੇ ਨੂੰ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮੀਤ ਪ੍ਰਧਾਨ ਮੀਨਾ ਰਾਣੀ, ਜਿਸ ਵਾਰਡ ਨਾਲ ਸੰਬੰਧਿਤ ਇਹ ਫੈਸਲਾ ਹੈ ਉਸ ਦੀ ਨਗਰ ਕੌਂਸਲਰ ਮਾਹੀ ਮਹੰਤ ਸਹਿਤ ਸਮੂਹ ਨਗਰ ਕੌਂਸਲਰ ਹਾਜ਼ਰ ਸਨ।

The post ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ appeared first on Latest News, Breaking News, Crime News, Business News, Punjab News Updates: LiveGeoNews.com.

ਲਹਿਰਾ ਹਲਕੇ ਦੇ ਪਿੰਡ ਅੜਕਵਾਸ ਵਿੱਚ ਹੋ ਗਿਆ ਸਿਆਸੀ ਖੇਲਾ
ਲਹਿਰਾਗਾਗਾ 05 ਜੁਲਾਈ ( ):—-ਲਹਿਰਾ ਹਲਕੇ ਤੋਂ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਲੋਕਾਂ ਦੇ ਕੀਤੇ ਜਾ ਰਹੇ ਨਿੱਜੀ ਕੰਮਾਂ ਤੇ ਹਲਕੇ ਦੇ ਪਿੰਡਾਂ ਸ਼ਹਿਰਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਮੰਤਰੀ ਗੋਇਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹੋਏ ਇੱਕ ਸਮਾਗਮ ਵਿੱਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ ,ਸੁਰਜੀਤ ਕੌਰ ,ਹਰਪਾਲ ਕੌਰ, ਬਲਵਿੰਦਰ ਕੌਰ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ ,ਲਖਵੀਰ ਸਿੰਘ ਅਤੇ ਹੋਰਨਾਂ ਨੂੰ ਪਾਰਟੀ ਦੇ ਪਟਕੇ ਪਹਿਨਾਉਂਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਪਿੰਡ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਜੋ ਕਿ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ, ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਨਾ, ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਮਦਦ ਦੇਣਾ, 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ। ਇਸ ਮੌਕੇ ਮੰਤਰੀ ਗੋਇਲ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ, ਲੋਕਾਂ ਦੀ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ, ਵਿਰੋਧੀ ਪਾਰਟੀਆਂ ਵਾਲੇ ਸਿਰਫ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਪ੍ਰਗਟ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮ ਇਤਿਹਾਸਕ ਹਨ, ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹਏ ਹਨ, ਜੋ ਕੰਮ ਮੰਤਰੀ ਗੋਇਲ ਨੇ ਸਾਢੇ ਚਾਰ ਸਾਲ ਵਿੱਚ ਕਰਵਾ ਦਿੱਤੇ ਉਹ ਕੰਮ ਵਿਰੋਧੀ ਪਾਰਟੀਆਂ ਵਾਲੇ 50 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੇ। ਇਸ ਮੌਕੇ ਹਰਇੰਦਰ ਸਿੰਘ ਚੰਗਾਲੀਵਾਲਾ,ਐਸ ਡੀ ਓ ਸੁਖਬੀਰ ਸਿੰਘ,ਭਗਵੰਤ ਸਿੰਘ ਬਲਾਕ ਸੰਮਤੀ ਅੜਕਵਾਸ, ਜਗਬੀਰ ਸਿੰਘ ਪਿੰਡ ਅੜਕਵਾਸ, ਲੀਲਾ ਸਿੰਘ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੇ ਕੁਮਾਰ ਠੋਲੀ, ਪ੍ਰਵੀਨ ਟਿੰਕਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ, ਗੁਰਜੀਤ ਸਿੰਘ ਬੋਖਰਾ ਕਲਾਂ, ਤੋ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

The post ਲਹਿਰਾ ਹਲਕੇ ਦੇ ਪਿੰਡ ਅੜਕਵਾਸ ਵਿੱਚ ਹੋ ਗਿਆ ਸਿਆਸੀ ਖੇਲਾ appeared first on Latest News, Breaking News, Crime News, Business News, Punjab News Updates: LiveGeoNews.com.

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 05 ਜੁਲਾਈ-     ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ ‘ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ।

ਇਸ ਮੌਕੇ ਉਹਨਾਂ ਦੱਸਿਆ ਕਿ ਕਮਾਲਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਹੋਈਆਂ ਹਨ।

ਲਗਭਗ 12 ਕਿਲੋਮੀਟਰ ਨਵੀਆਂ ਸੜਕਾਂ (ਜੋ ਪਹਿਲਾਂ ਕੱਚੇ ਰਸਤੇ ਸਨ) ਬਣਾਈਆਂ ਜਾ ਰਹੀਆਂ ਹਨ ਅਤੇ ਲਗਭਗ 20 ਕਿਲੋਮੀਟਰ, ਮੌਜੂਦਾ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਹਨਾਂ ਸਾਰੇ ਸੜਕੀ ਪ੍ਰੋਜੈਕਟਾਂ ‘ਤੇ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ।

ਇਹਨਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ ਜੇਜੀਆਂ, ਕਮਾਲਪੁਰ ਤੋਂ ਦਿੜ੍ਹਬਾ, ਅਤੇ ਕਮਾਲਪੁਰ ਤੋਂ ਘਨੌੜ ਰਾਜਪੂਤਾਂ ਤਕ ਦੀਆਂ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਪੂਰੇ ਪੰਜਾਬ ਵਿੱਚ ਇਸ ਸਮੇਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵਾਂ ਨਿਰਮਾਣ ਜਾਂ ਉਹਨਾਂ ਨੂੰ ਚੌੜਾ ਕਰਨ ਦਾ ਕੰਮ ਵੱਡੇ ਪੱਧਰ ‘ਤੇ ਚੱਲ ਰਿਹਾ ਹੈ। ਅਜੋਕੇ ਸਮੇਂ ਵਿੱਚ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਗਿਣਤੀ ਬਹੁਤ ਵਧ ਗਈ ਹੈ, ਜਿਸ ਕਾਰਨ ਪੁਰਾਣੀਆਂ ਸੜਕਾਂ ਤੰਗ ਮਹਿਸੂਸ ਹੋਣ ਲੱਗ ਪਈਆਂ ਸਨ। ਸੜਕਾਂ ਦੇ ਚੌੜੇ ਹੋਣ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੜਕੀ ਹਾਦਸਿਆਂ ‘ਤੇ ਵੀ ਪੂਰੀ ਤਰ੍ਹਾਂ ਲਗਾਮ ਲੱਗੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

ਸੜਕਾਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਲੋਕਾਂ ਨੂੰ ਇੱਕ ਅਹਿਮ ਅਪੀਲ ਕੀਤੀ ਕਿ ਸੜਕਾਂ ‘ਤੇ ਪਾਣੀ ਬਿਲਕੁਲ ਨਾ ਖੜ੍ਹਨ ਦਿੱਤਾ ਜਾਵੇ। ਜਿਸ ਵੀ ਜਗ੍ਹਾ ‘ਤੇ ਪਾਣੀ ਖੜ੍ਹਦਾ ਹੈ, ਉੱਥੋਂ ਸੜਕ ਟੁੱਟਣੀ ਸ਼ੁਰੂ ਹੋ ਜਾਂਦੀ ਹੈ।

ਚੱਲ ਰਹੇ ਕੰਮ ਦੇ ਮਟੀਰੀਅਲ ਦੀ ਖੁਦ ਜਾਂਚ ਕਰਦਿਆਂ ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਵਿੱਚ ਹੇਠਾਂ ਪੱਥਰ (ਵੱਟਾ) ਪਾਉਣ ਤੋਂ ਬਾਅਦ 40 ਐਮ.ਐਮ. ਦਾ ਮਟੀਰੀਅਲ ਪਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਤਸੱਲੀਬਖਸ਼ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰਾ ਕੰਮ ਪਾਰਦਰਸ਼ੀ ਤੇ ਮਿਆਰੀ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

The post ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ appeared first on Latest News, Breaking News, Crime News, Business News, Punjab News Updates: LiveGeoNews.com.

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ
ਸੰਗਰੂਰ, 05 ਜੁਲਾਈ-      ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।”

ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਨਤਮ ਅਤੇ ਹਾਈ-ਟੈਕ ਕਸਰਤ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਹ ਜਿਮ ਪਿੰਡ ਦੇ ਹਰ ਵਰਗ ਦੇ ਨੌਜਵਾਨਾਂ ਲਈ ਬਿਲਕੁਲ ਮੁਫ਼ਤ ਉਪਲਬਧ ਰਹੇਗਾ ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸਿਹਤ ਦੇ ਰਾਹ ਵਿੱਚ ਰੋੜਾ ਨਾ ਬਣੇ।

ਵਿਧਾਇਕਾ ਭਰਾਜ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਦਿਖਾ ਰਹੀ ਹੈ। ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਇਸ ਜਿਮ ਦੀ ਸਹੀ ਸਾਂਭ-ਸੰਭਾਲ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪਿੰਡ ਵਿੱਚ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਉਦਘਾਟਨੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ, ਸਰਪੰਚ ਹਰਜਿੰਦਰ ਸਿੰਘ,
ਪਿੰਡ ਦੇ ਪੰਚ, ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

The post ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ appeared first on Latest News, Breaking News, Crime News, Business News, Punjab News Updates: LiveGeoNews.com.

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਰਦਾਸ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਦੀ ਭਲਾਈ ਲਈ ਮੁਫ਼ਤ ਮੈਡੀਕਲ ਅਤੇ ਡੈਂਟਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਸੇਵਾ, ਸਾਦਗੀ ਅਤੇ ਇਮਾਨਦਾਰੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਸ਼ਖ਼ਸੀਅਤਾਂ ਸਮਾਜ ਭਲਾਈ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਦੀਆਂ ਹਨ, ਉਹ ਆਪਣੀਆਂ ਸੇਵਾਵਾਂ ਕਰਕੇ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਰਹਿੰਦੀਆਂ ਹਨ।

ਉਨ੍ਹਾਂ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਪਾਏ ਗਏ ਯੋਗਦਾਨ, ਵਿਸ਼ੇਸ਼ ਕਰਕੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ, ਮਾਲਵਾ ਖੇਤਰ ਲਈ ਇੱਕ ਇਤਿਹਾਸਕ ਕਦਮ ਸੀ। ਇਸ ਸੰਸਥਾ ਨੇ ਨਾ ਸਿਰਫ਼ ਹਜ਼ਾਰਾਂ ਨੌਜਵਾਨਾਂ ਨੂੰ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕੀਤੇ ਹਨ, ਸਗੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਦੇ ਆਦਰਸ਼ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਮਨ ਅਰੋੜਾ ਵੱਲੋਂ ਆਪਣੇ ਪਿਤਾ ਦੇ ਆਦਰਸ਼ਾਂ ਅਤੇ ਲੋਕ ਸੇਵਾ ਦੀ ਵਿਰਾਸਤ ਨੂੰ ਬਾਖ਼ੂਬੀ ਅੱਗੇ ਵਧਾਇਆ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ।

The post ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ appeared first on Latest News, Breaking News, Crime News, Business News, Punjab News Updates: LiveGeoNews.com.