Shahid Bhagat Singh Nagar Archives - Latest News, Breaking News, Crime News, Business News, Punjab News Updates: LiveGeoNews.com

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ*
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ*:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ।
ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾਰ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਰਫ ਇਕ ਇਮਾਰਤੀ ਢਾਂਚਾ ਨਹੀਂ ਹੋਵੇਗਾ ਸਗੋਂ ਨਾ-ਭੁੱਲਣਯੋਗ ਅਹਿਸਾਸ ਹੋਵੇਗਾ ਜਿੱਥੇ ਸ਼ਹੀਦ ਭਗਤ ਸਿੰਘ ਦੀ ਮਾਤ ਭੂਮੀ ਖਾਤਰ ਮਰ ਮਿਟ ਜਾਣ ਵਾਲੀ ਭਾਵਨਾ, ਬੌਧਿਕ ਸੋਚ ਅਤੇ ਸਾਹਸੀ ਜਜ਼ਬੇ ਦੀ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਨਵੇਂ ਬਣਨ ਵਾਲੇ ਵਿਰਸਾਤੀ ਕੰਪਲੈਕਸ ਵਿੱਚ ਵਿਸ਼ਾਲ ਥੀਮੈਟਿਕ ਗੇਟ ਹੋਵੇਗਾ ਜੋ ਮਹਾਨ ਵਿਰਾਸਤ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ 350 ਮੀਟਰ ਲੰਮਾ ਵਿਰਾਸਤੀ ਲਾਂਘਾ ਵੀ ਇਸ ਪ੍ਰਾਜੈਕਟ ਦਾ ਅਹਿਮ ਹਿੱਸਾ ਹੋਵੇਗਾ। ਇਹ ਵਿਰਾਸਤੀ ਲਾਂਘਾ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਸ਼ਹੀਦ ਭਗਤ ਸਿੰਘ ਦੇ ਪੁਰਖਿਆਂ ਦੇ ਘਰ ਨਾਲ ਜੋੜੇਗਾ। ਇਹ ਲਾਂਘਾ ਸ਼ਹੀਦ ਭਗਤ ਸਿੰਘ ਦਾ ਜੀਵਨ ਸਫਰ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਕਹਾਣੀ ਬੁੱਤਾਂ, 2ਡੀ/3ਡੀ ਕੰਧ ਚਿੱਤਰਾਂ, ਪੁਤਲਿਆਂ ਰਾਹੀਂ ਬਸਤੀਵਾਦੀ ਭਾਰਤ ਦੇ ਦੌਰ ਨੂੰ ਦਰਸਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਮੀਟਰ ਉੱਚਾ ਭਾਰਤੀ ਝੰਡਾ ਸਾਨੂੰ ਮੁਲਕ ਦੀ ਆਜ਼ਾਦੀ ਲਈ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਦੱਸਿਆ ਕਿ 700 ਸੀਟਾਂ ਦੀ ਸਮਰੱਥਾ ਵਾਲਾ ਆਡੀਟੋਰੀਅਮ ਪੂਰੀ ਤਰ੍ਹਾਂ ਵਾਤਾਨਕੂਲ (ਏ.ਸੀ.) ਹੋਵੇਗਾ ਜਿੱਥੇ ਸੱਭਿਆਚਾਰਕ ਪ੍ਰੋਗਰਾਮ ਅਤੇ ਸੈਮੀਨਾਰਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਸਥਿਤ ਜੱਦੀ ਘਰ ਦਾ ਮਾਡਲ ਤਿਆਰ ਕੀਤਾ ਜਾਵੇਗਾ। ਇਸੇ ਤਰ੍ਹਾਂ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਵੱਖ-ਵੱਖ ਦ੍ਰਿਸ਼ਾਂ ਅਤੇ ਮਾਧਿਅਮਾਂ ਰਾਹੀਂ ਦਰਸਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਖਟਕੜ ਕਲਾਂ ਵਿਖੇ ਜੱਦੀ ਘਰ ਦੀ ਬਹਾਲੀ ਤੇ ਸੰਭਾਲ ਕੀਤੀ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਦੇ ਅਦਾਲਤੀ ਮੁਕੱਦਮੇ ਦਾ ਦ੍ਰਿਸ਼ ਵੀ ਸਿਰਜਿਆ ਜਾਵੇਗਾ ਜੋ ਸੈਲਾਨੀਆਂ ਨੂੰ ਅਤੀਤ ਵਿੱਚ ਲੈ ਜਾਵੇਗਾ ਅਤੇ ਸ਼ਹੀਦ ਦੇ ਇਨਕਲਾਬੀ ਜੋਸ਼ ਦਾ ਪ੍ਰਗਟਾਵਾ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਮੌਜੂਦਾ ਲਾਇਬ੍ਰੇਰੀ ਦਾ ਆਧੁਨਿਕਕਰਨ ਕੀਤਾ ਜਾਵੇਗਾ ਜਿਸ ਤਹਿਤ ਇਸ ਨੂੰ ਡਿਜੀਟਲ ਢੰਗ ਨਾਲ ਨਵਾਂ ਰੂਪ ਮਿਲੇਗਾ ਜੋ ਪਾਠਕਾਂ ਨੂੰ ਵਿਲੱਖਣ ਤਜਰਬਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਟੂਰਿਸਟਾਂ ਲਈ ਸੁਵਿਧਾ ਕੇਂਦਰ, ਸੈਲਾਨੀਆਂ ਲਈ ਠਹਿਰ, ਬਾਗ-ਬਗੀਚੇ, ਸੰਗੀਤਕ ਫੁਹਾਰਾ ਅਤੇ ਪਾਰਕਿੰਗ ਲਈ ਢੁਕਵੀਂ ਥਾਂ ਹੋਵੇਗੀ।

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

The post ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ* appeared first on Latest News, Breaking News, Crime News, Business News, Punjab News Updates: LiveGeoNews.com.

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਅੱਜ ਇੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਸਮਾਗਮ ਨਹੀਂ ਹੈ ਸਗੋਂ ਅੱਜ ਦਾ ਇਹ ਅਹਿਮ ਮੌਕਾ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਾਸਾਰ ਲਈ ਸੂਬਾ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਿਮਾਣੇ ਜਿਹੇ ਯਤਨ ਵਜੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ‘ਤੇ ਰੱਖਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਪਰ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਲੋਕਾਂ ਨੂੰ ਸਮਰਪਿਤ ਕੀਤਾ ਹੈ ਜਿਸ ਵਿੱਚ ਮੋਹਾਲੀ ਦੀ ਏਅਰਪੋਰਟ ਰੋਡ ‘ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੁੱਤ ਇਸ ਲਈ ਲਾਇਆ ਗਿਆ ਹੈ ਤਾਂ ਜੋ ਉਸ ਸੜਕ ਤੋਂ ਗੁਜ਼ਰਨ ਵਾਲੇ ਲੋਕ ਇਸ ਮਹਾਨ ਸ਼ਹੀਦ ਨੂੰ ਯਾਦ ਕਰ ਸਕਣ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਅਜਿਹੇ ਉਪਰਾਲੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਇਸ ਮਹਾਨ ਸ਼ਹੀਦ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ ਚਾਨਣ ਮੁਨਾਰਾ ਸਾਬਤ ਹੋਣਗੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਜਾਂ ਵਿਦੇਸ਼ ਤੋਂ ਕੋਈ ਵੀ ਸ਼ਖਸੀਅਤ ਸੂਬੇ ਦਾ ਦੌਰਾ ਕਰਦੀ ਹੈ ਤਾਂ ਉਹ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਵਰਗੀਆਂ ਅਲਾਮਤਾਂ ਅੱਜ ਵੀ ਮੌਜੂਦ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਜਿਨ੍ਹਾਂ ਲੋਕਾਂ ਦੇ ਹੱਥ ਸੱਤਾ ਦੀ ਵਾਗਡੋਰ ਆਈ, ਉਨ੍ਹਾਂ ਲੋਕਾਂ ਨੇ ਅੰਗਰੇਜ਼ਾਂ ਤੋਂ ਵੀ ਵੱਧ ਬੇਰਹਿਮੀ ਨਾਲ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਰੂਹਾਂ ਉਦੋਂ ਕੁਰਲਾ ਉੱਠੀਆਂ ਹੋਣਗੀਆਂ, ਜਦੋਂ ਉਹ ਵੱਡੇ ਅਫਸਰਾਂ ਅਤੇ ਜੱਜਾਂ ਦੇ ਘਰਾਂ ਤੋਂ ਭਾਰੀ ਮਾਤਰਾ ਵਿੱਚ ਨਗਦੀ ਬਰਾਮਦ ਹੁੰਦੇ ਵੇਖਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਦਾਗੀ ਲੋਕਾਂ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ਜਿਨ੍ਹਾਂ ਨੇ ਗਲਤ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਲਈ ਨਹੀਂ ਦਿੱਤੀਆਂ ਸਨ ਕਿ ਦੇਸ਼ ਵਿੱਚ ਭ੍ਰਿਸ਼ਟਾਚਾਰ ਜੜ੍ਹਾਂ ਲਾ ਲਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਵਿੱਚ ਇੱਥੋਂ ਸਹੁੰ ਚੁੱਕਣ ਤੋਂ ਬਾਅਦ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਦੀ ਸਰਕਾਰ ਨੇ ਜੁਲਾਈ ਮਹੀਨੇ ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਜਿਸ ਤੋਂ ਬਾਅਦ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਕੰਪਨੀ ਤੋਂ ਪਾਵਰ ਪਲਾਂਟ ਖਰੀਦਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਤਿੰਨ ਕਰੋੜ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ 52,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਲੋਕਾਂ ਨੂੰ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਬਾਬਾ ਸਾਹਿਬ ਇਕ ਨਿਮਰ ਪਰਿਵਾਰ ਤੋਂ ਸਨ, ਪਰ ਸਿੱਖਿਆ ਪ੍ਰਾਪਤ ਕਰਕੇ ਉਹ ਵਿਸ਼ਵ ਦੇ ਚੋਟੀ ਦੀਆਂ ਸ਼ਖਸੀਅਤਾਂ ਦੀ ਸੂਚੀ ਵਿੱਚ ਸ਼ੁਮਾਰ ਹੋਏ। ਉਨ੍ਹਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਗ਼ਰੀਬ ਪਰ ਹੁਸ਼ਿਆਰ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀ ਸੋਚ ਅਨੁਸਾਰ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਛੋਟੀ ਉਮਰ ਵਿੱਚ ਹੀ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਪਿਛਲੀਆਂ ਸਰਕਾਰਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸਾਡੇ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਸੁਪਨਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰ ਵਿੱਚ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਦੇਸ਼ ਨੇ ਆਜ਼ਾਦੀ ਹਾਸਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਭਾਰਤ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਦੇਸ਼ ਬਣਾਉਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਇਸ ਪਵਿੱਤਰ ਧਰਤੀ ‘ਤੇ ਆ ਕੇ ਸੁਭਾਗਾ ਮਹਿਸੂਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਹਮੇਸ਼ਾ ਇਸ ਮਹਾਨ ਸ਼ਹੀਦ ਦਾ ਰਿਣੀ ਰਹੇਗਾ ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸਿਰਫ਼ ਇਕ ਵਿਅਕਤੀ ਹੀ ਨਹੀਂ ਸਗੋਂ ਇਕ ਸੰਸਥਾ ਸੀ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਏ ਹਰ ਯਤਨ ਦਾ ਉਦੇਸ਼ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਸ਼ਹੀਦ ਦੇ ਪਿਤਾ ਸਵਰਗੀ ਸਰਦਾਰ ਕਿਸ਼ਨ ਸਿੰਘ ਦੀ ਸਮਾਧੀ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ।

The post ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ appeared first on Latest News, Breaking News, Crime News, Business News, Punjab News Updates: LiveGeoNews.com.

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਨਵਾਂਸ਼ਹਿਰ, 21 ਜਨਵਰੀ :
ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਵਿਚ ਦੱਸੀਆਂ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਨਵਾਂਸ਼ਹਿਰ ਰਾਮ ਸ਼ਰਨ ਵੱਲੋਂ ਕੈਂਪ ਵਿਚ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉੱਦਮੀ ਕਿਸਾਨਾਂ ਨੂੰ ਖੇਤੀ ਦੇ ਧੰਦੇ ਦੇ ਨਾਲ- ਨਾਲ ਦੁੱਧ ਦਾ ਧੰਦਾ ਕਰਨ ਲਈ ਸਬਸਿਡੀ ‘ਤੇ ਬੈਂਕਾਂ ਪਾਸੋਂ ਲੋਨ ਵੀ ਮੁਹੱਈਆ ਕਰਵਾਏ ਜਾਂਦੇ ਹਨ।  ਇਸ ਮੌਕੇ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਬਾਗਬਾਨੀ ਵਿਭਾਗ ਤੋਂ ਆਏ ਨੁਮਾਇੰਦੇ ਵੱਲੋਂ ਲੋਕਾਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ। ਐਡਵੰਟਾਂ ਕੰਪਨੀ ਵੱਲੋਂ ਆਏ ਡਾ. ਅਸ਼ਵਨੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਪਸ਼ੂਆਂ ਵਾਸਤੇ ਹਰੇ ਚਾਰੇ ਅਤੇ ਹਰੇ ਚਾਰੇ ਦੇ ਅਚਾਰ ਸਬੰਧੀ ਜਾਣਕਾਰੀ ਦਿੱਤੀ ਗਈ। ਪਸ਼ੂਆਂ ਦਾ ਬੀਮਾ ਕਰਨ ਲਈ ਬੀਮਾ ਕੰਪਨੀ ਦੇ ਏਜੰਟ ਅਵਤਾਰ ਸਿੰਘ ਮੌਕੇ ‘ਤੇ ਹਾਜ਼ਰ ਸਨ, ਜਿਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ ਪਸ਼ੂਆਂ ਦੀ ਬੀਮਾ ਸਕੀਮ ਦਾ ਲਾਭ ਲੈਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ। ਪਿੰਡ ਸੈਦਪੁਰ ਕਲਾਂ ਦੇ ਸਰਪੰਚ ਵੱਲੋਂ ਕੈਂਪ ਵਿਚ ਹਾਜਰ ਕਿਸਾਨਾਂ ਅਤੇ ਵਿਭਾਗੀ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡੇਅਰੀ ਇੰਸਪੈਕਟਰ ਆਸ਼ੂਤੋਸ਼ ਅਤੇ ਅਮਨਦੀਪ , ਕਪਤਾਨ ਸਿੰਘ ਆਦਿ ਹਾਜ਼ਰ ਸਨ।

The post ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ
ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ –

ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ ਸਾਫ ਸਫਾਈ ਨਾਲ ਸਬੰਧਤ ਸਾਜੋ ਸਮਾਨ ਅਤੇ ਆਧੁਨਿਕ ਵਾਹਨ ਨਗਰ ਕੌਂਸਲ ਨੂੰ ਬੁਨਿਆਦੀ ਢਾਂਚੇ ਵਜੋਂ ਉਪਲਬਧ ਕਰਵਾਏ ਜਾ ਚੁੱਕੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਨਾਗਰਿਕ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹਨਾਂ ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਲਈ ਲਗਾਏ ਗਏ ਇਹ ਵਾਹਨ ਆਪਣੇ ਮਕਸਦ ਵਿੱਚ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਲੋਕ ਆਪਣੇ ਘਰਾਂ ਵਿੱਚੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ ਤਾਂ ਜੋ ਕੂੜੇ ਤੋਂ ਖਾਦ ਅਤੇ ਹੋਰ ਢੰਗਾਂ ਰਾਹੀਂ ਯੋਗ ਪ੍ਰਬੰਧਨ ਕਰਵਾਇਆ ਜਾ ਸਕੇ।

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਵੱਲੋਂ ਸੁਨਾਮ ਹਲਕੇ ਨੂੰ ਵਿਕਾਸ ਕਾਰਜਾਂ ਲਈ ਸਮੇਂ ਸਿਰ ਗਰਾਂਟਾਂ ਜਾਰੀ ਕਰਵਾਈਆਂ ਜਾ ਰਹੀਆਂ ਹਨ।

ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ, ਚੀਮਾ, ਲੌਂਗੋਵਾਲ ਦੇ ਹਰ ਇੱਕ ਹਿੱਸੇ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਅਤੇ ਪ੍ਰਮੁੱਖ ਲੋੜਾਂ ਤੋਂ ਉਹ ਚੰਗੀ ਤਰ੍ਹਾਂ ਵਾਕਿਫ਼ ਹਨ ਅਤੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਚਮਕੌਰ ਹਾਂਡਾ ਐਮ.ਸੀ, ਗੁਰਦੇਵ ਸਿੰਘ ਨਿੱਕਾ ਐਮ.ਸੀ, ਜਤਿੰਦਰ ਜੈਨ, ਨਿਰਮਲਾ ਦੇਵੀ, ਰਵੀ ਗੋਇਲ, ਮਨਪ੍ਰੀਤ ਬਾਂਸਲ, ਨਰਿੰਦਰ ਠੇਕੇਦਾਰ, ਹਰਵਿੰਦਰ ਸਿੰਘ ਨਾਮਧਾਰੀ, ਸਾਹਿਬ ਸਿੰਘ ਤੇ ਸੰਦੀਪ ਜਿੰਦਲ ਬਲਾਕ ਪ੍ਰਧਾਨ, ਰਿਸ਼ਵ ਸ਼ਰਮਾ, ਯਾਦਵਿੰਦਰ ਰਾਜਾ ਪ੍ਰਧਾਨ ਟਰੱਕ ਯੂਨੀਅਨ, ਲਾਭ ਸਿੰਘ ਨੀਲੋਵਾਲ, ਰਿੰਪੀ ਥਿੰਦ, ਰਾਮ ਕੁਮਾਰ, ਸੁਭਾਸ਼ ਤਨੇਜਾ ਵੀ ਹਾਜ਼ਰ ਸਨ।

The post ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ  appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ
ਨਵਾਂਸ਼ਹਿਰ, 2 ਜਨਵਰੀ :
ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ ‘ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ‘ਤੇ ਵੀ ਲਾਗੂ ਹੋਣਗੇ। ਉਪਰੋਕਤ ਦੋਵੇਂ ਹੁਕਮ 28 ਫਰਵਰੀ, 2025 ਤੱਕ ਲਾਗੂ ਰਹਿਣਗੇ

The post ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ
ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ:

ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ ਬੀ.ਐਸ.ਸੀ. ਐਗਰੀਕਲਚਰ ਦੇ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ ਪੰਜ ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

The post ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ appeared first on Latest News, Breaking News, Crime News, Business News, Punjab News Updates: LiveGeoNews.com.