Sri Muktsar Sahib Archives - Latest News, Breaking News, Crime News, Business News, Punjab News Updates: LiveGeoNews.com

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ 18 ਅਗਸਤ=-    ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਸੁਖਣਾ ਅਬਲੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਸੰਧੂ ਪੱਤੀ) ਵਿੱਚ ਕੀਤਾ।

ਸ. ਕਾਉਣੀ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਦੁਪਹਿਰ ਦੇ ਖਾਣੇ ਦੀ ਸੁਚੱਜੀ ਵਿਵਸਥਾ ਲਈ ਰਸੋਈ, ਸ਼ੈੱਡ ਅਤੇ ਸਟੋਰ ਬਣਾਉਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 5.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸੁਵਿਧਾਜਨਕ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਮੁੱਖ ਅਧਿਆਪਕ ਜਸਵਿੰਦਰ ਕੌਰ, ਪਰਮਿੰਦਰਜੀਤ ਸਿੰਘ ਲਵਲੀ ਸਰਪੰਚ, ਇੰਦਰਜੀਤ ਸਿੰਘ ਮੈਂਬਰ, ਕਾਲਾ ਅੰਤਰਰਾਸਟਰੀ ਕਬੱਡੀ ਖਿਡਾਰੀ, ਨਿੰਦਰ ਬਰਾੜ, ਗੁਰਪਿਆਰ ਫੌਜੀ, ਪ੍ਰਿਤਪਾਲ ਸਿੰਘ, ਰੇਸ਼ਮ ਬਰਾੜ, ਜਗਨ ਨਾਥ, ਬਲਦੇਵ ਸਿੰਘ, ਜਗਸੀਰ ਨੰਬਰਦਾਰ, ਗੁਰਜੰਟ ਸਿੰਘ, ਡਾ. ਗਗਨ, ਜਸਪ੍ਰੀਤ ਕੌਰ , ਮਾਸਟਰ ਮਨਦੀਪ ਸਿੰਘ ਤੋਂ ਇਲਾਵਾ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ ।

The post ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ-          ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਲੋਕ ਮਿਲਣੀ  ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਨੀਵਾਲਾ ਫੱਤਾ  ਵਿਖੇ ਵੱਖ ਵੱਖ ਕਾਰਜ ਕਰਵਾਉਣ ਲਈ 83 ਲੱਖ ਰੁਪਏ ਮਨਜੂਰ ਕੀਤੇ ਗਏ ਹਨ, ਇਸ ਤੋਂ ਇਲਾਵਾ ਪੰਨੀਵਾਲਾ ਫੱਤਾ ਤੋਂ ਢਿੱਪਾ ਵਾਲੀ ਸੜਕ ਦੀਆਂ ਲਾਈਟਾਂ ਲਈ 45 ਲੱਖ ਰੁਪਏ, 3 ਕਰੋੜ ਰੁਪਏ ਦੀਆਂ ਪਾਣੀ ਦੀਆਂ ਪਾਈਪ ਲਾਈਨਾਂ ਲਈ, 85 ਲੱਖ ਰੁਪਏ ਦਾ ਖਾਲੇ ਦੀ ਰਿਪੇਅਰ ਲਈ ਅਤੇ 11.50 ਕਰੋੜ ਰੁਪਏ ਪੰਨੀਵਾਲਾ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਲਈ ਸਰਕਾਰ ਵਲੋਂ ਖਰਚ  ਕੀਤੇ ਜਾਣਗੇ।ਉਹਨਾਂ ਇਸ ਪਿੰਡ ਵਿੱਚ ਨਵੇਂ ਰਾਸ਼ਨ ਕਾਰਡ ਵੀ ਵੰਡੇ।
ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਮੋਹਲਾ ਅਤੇ ਕਰਮਪੱਟੀ ਵਿਖੇ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵੱਖ—ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ।
ਕੈਬਨਿਟ ਮੰਤਰੀ ਨੇ ਮੀਡੀਆਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਯੂਰੀਆਂ,ਡੀ.ਏ.ਵੀ. ਆਦਿ ਖਾਦਾ ਦੀ ਬਲੈਕਮੇਲ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸਿ਼ਆਂ ਜਾਵੇਗਾ ਅਤੇ ਸਰਕਾਰ ਵਲੋਂ ਸਬੰਧਿਤ ਤੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਗੁਰਬਾਜ ਸਿੰਘ ਵਨਵਾਲਾ, ਚੇਅਰਮੈਨ ਰਛਪਾਲ ਸਿੰਘ ਖੁੱਡੀਆ, ਪਰਮਪਾਲ ਸਿੰਘ ਸਰਪੰਚ ਭਾਗੂ, ਗੱਗੀ ਮਾਨ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਲਾਲੀ ਕਰਮਗੜ੍ਹ, ਗੁਰਵਿੰਦਰ ਸ਼ਰਮਾ ਪ੍ਰਧਾਨ ਟਰੇਡ ਯੂਨੀਅਨ, ਅਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਨਿਸ਼ਾਨ ਸਿੰਘ ਰਾਣੀਵਾਲਾ,

The post ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ appeared first on Latest News, Breaking News, Crime News, Business News, Punjab News Updates: LiveGeoNews.com.

ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਮਲੋਟ/ ਸ੍ਰੀ ਮੁਕਤਸਰ ਸਾਹਿਬ 14 ਅਗਸਤ-           ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰਗੜ੍ਹ, ਉੜਾਂਗ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ—ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

The post ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ appeared first on Latest News, Breaking News, Crime News, Business News, Punjab News Updates: LiveGeoNews.com.

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 07 ਅਗਸਤ   ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ ਹੈ। ਇਹ ਮੇਲਾ ਮਹੀਨਾ ਅਕਤੂਬਰ-2026 ਦੇ ਆਖਰੀ ਹਫਤੇ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਮੇਲੇ ਦੌਰਾਨ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਸਮਾਨ, ਫੂਡ ਸਟਾਲਾਂ ਅਤੇ ਹੋਰ ਸਭਿਆਚਾਰਕ ਪ੍ਰੋਗਰਾਮ ਮੇਲੇ ਵਿੱਚ ਦੇਖਣ ਯੋਗ ਹੋਣਗੇ।

The post ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ
ਸ੍ਰੀ ਮੁਕਤਸਰ ਸਾਹਿਬ 02 ਅਗਸਤ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਹਲਕਿਆਂ ਲਈ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਹਲਕਾ ਮੁਕਤਸਰ ਦੇ ਚੇਅਰਮੈਨ ਕੁਲਵਿੰਦਰ ਕਾਂਡਾ, ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ, ਹਲਕਾ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੂਟਰ ਅਤੇ ਮਲੋਟ ਤੋਂ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ, ਰਣਜੀਤ ਪਾਲ ਸਿੰਘ, ਗੁਰਪ੍ਰੀਤ ਸਿੰਘ ਗੱਗੀ ਅਤੇ ਅਤੁਲ ਨਾਗਪਾਲ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ।

ਵਨੀਤ ਜਿੰਦਲ ਮੋਂਟੀ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

The post ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 13 ਜੁਲਾਈ                   ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ  ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਜਿ਼ਲ੍ਹੇ ਨਾਲ ਸਬੰਧਿਤ ਨਗਰ ਕੌਸਲਾਂ, ਪਾਵਰ ਕਾਮ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸਿ਼ਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਖਾਸ ਹਦਾਇਤ ਕੀਤੀ ਕਿ ਸਟਰੀਟ ਲਾਈਟਾਂ, ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਵਿੰਦਰਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਆਦਿ ਮੌਜੂਦ ਸਨ।

The post ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ appeared first on Latest News, Breaking News, Crime News, Business News, Punjab News Updates: LiveGeoNews.com.

ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ
ਦੋਦਾ   /ਸ੍ਰੀ ਮੁਕਤਸਰ ਸਾਹਿਬ, 9 ਜੁਲਾਈ     ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦੋਦਾ ਅਤੇ ਭਲਾਈਆਣਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ।

ਇਨ੍ਹਾਂ ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਸਰਾਹਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲਦਾ ਹੈ। ਇਹ ਡਾਕੂਮੈਂਟਰੀ ਪ੍ਰਚਾਰ ਵੈਨ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਵੀ ਪਹੁੰਚ ਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸੰਦੇਸ਼ ਨਾਲ ਜੋੜੇਗੀ।

The post ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ appeared first on Latest News, Breaking News, Crime News, Business News, Punjab News Updates: LiveGeoNews.com.

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 8 ਜੁਲਾਈ    ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

The post ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 06 ਜੁਲਾਈ–            ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਿਧਾਇਕ ਇੱਕ ਤੋਂ ਵੱਧ ਪੈਨਸ਼ਨਾਂ ਦਾ ਲਾਭ ਲੈਂਦੇ ਸਨ, ਪਰ ਮੌਜੂਦਾ ਸਰਕਾਰ ਨੇ ਇਹ ਪ੍ਰਥਾ ਖਤਮ ਕਰਕੇ ਸਿਰਫ਼ ਇੱਕ ਪੈਨਸ਼ਨ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਰਾਹਤ ਦੇਣ ਲਈ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਏ ਗਏ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਇਲਾਜ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਪੂਰੀ ਦ੍ਰਿੜਤਾ ਨਾਲ ਚਲਾਈ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਨਸ਼ੇ ਦੇ ਧੰਦੇ ਰਾਹੀਂ ਨਾਜਾਇਜ਼ ਜਾਇਦਾਦਾਂ ਬਣਾਈਆਂ ਸਨ, ਉਨ੍ਹਾਂ ਨੂੰ ਵੀ ਕਾਨੂੰਨ ਅਨੁਸਾਰ ਢਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਹਰਬੰਸ ਸਿੰਘ ਧਾਲੀਵਾਲ ਡੀਐਸਪੀ ਲੰਬੀ, ਡਾ. ਸ਼ਕਤੀਪਾਲ ਲੰਬੀ, ਅਮਨ ਕੰਬੋਜ ਬੀਈਈ ਲੰਬੀ, ਰਛਪਾਲ ਸਿੰਘ ਚੇਅਰਮੈਨ ਖੁੱਡੀਆਂ,  ਰਾਜਾ ਮਾਹੁਆਣਾ, ਤੋਜੀ ਲੰਬੀ, ਪਰਮ ਸਰਪੰਚ ਭਾਗੂ, ਗੁਰਬਾਜ ਸਿੰਘ ਵਣਵਾਲਾ, ਹਰਪਾਲ ਸਿੰਘ ਪੰਜਾਵਾ, ਗੁਰਬਾਜ ਸਿੰਘ ਪੀ.ਏ, ਮੋਹਿਤ ਸੋਨੀ ਮੀਡੀਆ ਇੰਚਰਾਜ, ਰਣਜੀਤ ਸਿੰਘ ਕੰਬੋਜ, ਜਸਵਿੰਦਰ ਸਿੰਘ ਭਾਗੂ, ਪਿਆਰੇ ਲਾਲ ਸੇਵਾਦਾਰ ਡੇਰਾ ਅਹਿਮਦਸ਼ਾਹ ਪੀਰ, ਰਮੇਸ਼ ਸਿੰਘ ਸਰਪੰਚ ਪੰਜਾਵਾ, ਦਲਜੀਤ ਸਿੰਘ, ਮਨਜਿੰਦਰ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ, ਮੰਗਲ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਪਾਲ ਕਲੱਬ ਪ੍ਰਧਾਨ ਅਤੇ ਪਤਵੰਤੇ ਹਾਜ਼ਰ ਸਨ।

The post ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ appeared first on Latest News, Breaking News, Crime News, Business News, Punjab News Updates: LiveGeoNews.com.

ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 04 ਜੁਲਾਈ      ਸਰਕਾਰ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਗਿੱਦੜਬਾਹਾ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ, ਲੁੰਡੇਵਾਲਾ, ਭੂੰਦੜ, ਕਰਨੀਵਾਲਾ ਅਤੇ ਗਿੱਦੜਬਾਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂੰ ਕਰਵਾਇਆ।
ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਔਰਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਮਾਵਾਂ—ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਜਿਸ ਦਾ ਉਹਨਾਂ ਨੂੰ ਪੂਰਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।

The post ਹਲਕਾ ਵਿਧਾਇਕ ਗਿੱਦੜਬਾਹਾ  ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ appeared first on Latest News, Breaking News, Crime News, Business News, Punjab News Updates: LiveGeoNews.com.