ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

ਸ੍ਰੀ ਮੁਕਤਸਰ ਸਾਹਿਬ 2 ਨਵੰਬਰ :                                                            ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।                                        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ […]

Continue Reading

ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਸ੍ਰੀ ਮੁਕਤਸਰ ਸਾਹਿਬ  2 ਨਵੰਬਰਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ 3 ਨਵੰਬਰ 2024 ਤੱਕ ਵਿਸ਼ੇਸ਼ ਤੌਰ ਤੇ ਸਪਤਾਹ ਮਨਾਇਆ ਜਾ ਰਿਹਾ ਹੈ, ਇਸੇ ਲੜ੍ਹੀ ਤਹਿਤ ਅੱਜ ਮਲੋਟ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।                          ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ  ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

 ਸ੍ਰੀ  ਮੁਕਤਸਰ ਸਾਹਿਬ  2 ਨਵੰਬਰ  ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮਿਖਿਆ ਬਾਰੇ ਅਹਿਮ ਮੀਟਿੰਗ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸਮੂੰਹ ਖ੍ਰੀਦ ਏਜੰਸੀਆਂ ਦੇ […]

Continue Reading

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਰਲ-ਮਿਲ ਕੇ ਹੀ ਭ੍ਰਿਸ਼ਟਾਚਾਰ ਜਿਹੀ ਭਿਆਨਕ ਸਮੱਸਿਆ ਤੋਂ ਨਿਜ਼ਾਤ ਪਾ ਸਕਦੇ ਹਾਂ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਇੱਥੇ ਬਾਵਾ ਨਿਹਾਲ ਸਿੰਘ ਕਾਲਜ ਵਿਖੇ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ […]

Continue Reading

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ […]

Continue Reading

ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ:                    ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤਾ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੀ.ਏ.ਪੀ. ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉੱਚ-ਅਧਿਕਾਰੀਆਂ ਨਾਲ ਰਾਬਤੇ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬ […]

Continue Reading

ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ                         ਵਿਧਾਨ ਸਭਾ ਚੋਣ ਹਲਕਾ  84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ […]

Continue Reading

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਪਟਾਕਿਆਂ ਦੀ ਵਿਕਰੀ ਲਈ  ਜਿ਼ਲ੍ਹੇ ਵਿੱਚ ਕੀਤੀਆਂ ਗਈਆਂ 13 ਥਾਵਾਂ ਨਿਰਧਾਰਤਸ੍ਰੀ ਮੁਕਤਸਰ ਸਾਹਿਬ 23 ਅਕਤੂਬਰ                                 ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿ਼ਲ੍ਹੇ ਵਿੱਚ ਆਰਜੀ  ਲਾਇਸੰਸ ਲਈ ਅੱਜ਼ ਦਫਤਰ ਡਿਪਟੀ […]

Continue Reading

 ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ  ਜਿਲ੍ਹਾ ਜੇਲ੍ਹ ਵਿੱਚ ਲਗਾਈ ਕੈਂਪ ਕੋਰਟ

             ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ                     ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਦੀਆਂ ਹਦਾਇਤਾਂ ਤੇ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. […]

Continue Reading