ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ […]

Continue Reading

ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ  ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ

ਸ੍ਰੀ ਮੁੁਕਤਸਰ ਸਾਹਿਬ 16 ਸਤੰਬਰਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ।ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ […]

Continue Reading

ਫਾਊਂਡੇਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ ਅੱਖਾਂ ਦੀ ਕਮਜੋਰੀ ਵਾਜੋਤੀਲੇ 1500 ਬੱਚਿਆਂ ਨੂੰ ਵੰਡੀਆ ਗਈਆਂ ਮੁਫਤ ਐਨਕਾਂ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ  15  ਰੋਸ਼ਨ ਪੰਜਾਬ ਯਾਤਰਾ ਦੇ ਹਿੱਸੇ ਵਜੋਂ, ਜੋਤੀ ਫਾਊਂਡੇਸ਼ਨ ਵੱਲੋਂਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ।                 ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤਿ਼ਪਾਠੀ ਡਿਪਟੀ ਕਮਿਸ਼ਨਰ […]

Continue Reading

ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ  14 ਸਤੰਬਰ  ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ  ਦੀਆਂ ਹਦਾਇਤਾਂ ਅਨੁਸਾਰ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜਨ ਵਿਖੇ ਸ੍ਰੀ ਰਾਜ ਕੁਮਾਰ,  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।    ਨੈਸ਼ਨਲ […]

Continue Reading

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਦੋਦਾ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ […]

Continue Reading

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਚੋਟੀਆ ਵਿਖੇ  ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ             ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪਿੰਡ ਚੋਟੀਆਂ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।    […]

Continue Reading

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ  ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

ਸ੍ਰੀ ਮੁੁਕਤਸਰ ਸਾਹਿਬ, 11 ਸਤੰਬਰਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸੀਨੀਅਰ ਸਕੈਂਡਰੀ ਸਕੂਲ, ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਇਕ ਪ੍ਰੋਗਰਾਮ ਰੱਖਿਆ ਗਿਆ ਸੀ।                        ਜਿਸ ਵਿਚ ਜਿਲ੍ਹਾਂ ਕਚਿਰਹੀ ਸ੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਜੂਡੀਸ਼ੀਅਲ […]

Continue Reading

ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ

ਸ੍ਰੀ ਮੁਕਤਸਰ ਸਾਹਿਬ 10 ਸਤੰਬਰਸ਼੍ਰੀ ਰਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਤਹਿਤ ਅੱਜ ਆਵਾਜ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕਸ ਲਈ ਹੈ। ਇਸ ਸਬੰਧੀ ਜਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਸਮੂਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ […]

Continue Reading

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ […]

Continue Reading

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਕੈਂਪ […]

Continue Reading