Tarn Taran Archives - Latest News, Breaking News, Crime News, Business News, Punjab News Updates: LiveGeoNews.com

ਸਬਜ਼ੀਆਂ ‘ਚ ਫ਼ਲ਼ ਦੀ ਮੱਖੀ ਦੀ ਰੋਕਥਾਮ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਤਰਨ ਤਾਰਨ, 24 ਜੂਨ- ਸਬਜ਼ੀਆਂ ਵਿੱਚ ਫ਼ਲ਼ ਦੀ ਮੱਖੀ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਖਵਾਸਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ 23 ਜੂਨ 2026 ਨੂੰ ਲਗਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕੱਦੂ ਜਾਤੀ ਦੀਆਂ ਸਬਜ਼ੀਆਂ ਵਿੱਚ ਫ਼ਲ਼ ਦੀ ਮੱਖੀ ਦੀ ਰੋਕਥਾਮ ਲਈ ਵਾਤਾਵਰਣ ਪੱਖੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ।

ਡਾ. ਪਰਵਿੰਦਰ ਸਿੰਘ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਵੱਖ-ਵੱਖ ਸਬਜ਼ੀਆਂ ਵਿੱਚ ਫ਼ਲ਼ ਦੀ ਮੱਖੀ ਤੋਂ ਹੋਣ ਵਾਲੇ ਨੁਕਸਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਹੀ ਸਮੇਂ ਫ਼ਲ ਦੀ ਤੁੜਾਈ ਕਰ ਲਈ ਜਾਵੇ ਤਾਂ ਇਹ ਫ਼ਲ਼ ਦੀ ਮੱਖੀ ਦੀ ਉਤਪੱਤੀ ਨੂੰ ਘਟਾਉਣ ਵਿੱਚ ਬਹੁਤ ਸਹਾਈ ਹੁੰਦਾ ਹੈ। ਉਨ੍ਹਾਂ ਨੇ ਬਰਸਾਤ ਰੁੱਤ ਦੀਆਂ ਸਬਜ਼ੀਆਂ ਦੀ ਸਫਲਤਾਪੂਰਵਕ ਕਾਸ਼ਤ ਲਈ ਸੁਝਾਅ ਵੀ ਸਾਂਝੇ ਕੀਤੇ ਅਤੇ ਫ਼ਸਲਾਂ ਵਿੱਚ ਮਿੱਟੀ ਪਰਖ ਦੀਆਂ ਸਿਫ਼ਾਰਸ਼ਾਂ ਦੇ ਅਧਾਰ ‘ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਡਾ. ਪਰਮਿੰਦਰ ਕੌਰ ਸਹਿਜਪਾਲ, ਪੌਦਾ ਰੋਗ ਮਾਹਿਰ ਨੇ ਫ਼ਲ਼ ਦੀ ਮੱਖੀ ਦੀ ਸਮੇਂ ਸਿਰ ਪਛਾਣ ਅਤੇ ਇਸ ਦੇ ਸੰਯੁਕਤ ਕੀਟ ਪ੍ਰਬੰਧ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਫਰੂਟ ਫਲਾਈ ਟਰੈਪ ਇਕ ਵਾਤਾਵਰਣ ਸਹਾਈ ਤਕਨੀਕ ਹੈ ਅਤੇ ਇਸ ਨੂੰ ਸਮੇਂ ਸਿਰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਝੋਨੇ ਦੇ ਮਧਰੇਪਣ ਰੋਗ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਚਰਚਾ ਕੀਤੀ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਨਿਗਰਾਨੀ ਅਤੇ ਰੋਕਥਾਮ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਕਿਸਾਨਾਂ ਨੂੰ ਰਸਾਇਣ-ਰਹਿਤ, ਘੱਟ ਖਰਚੇ ਵਾਲੇ ਤਰੀਕਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸਬਜ਼ੀ ਵਿੱਚ ਕੀਟਨਾਸ਼ਕਾਂ ਦੇ ਅੰਸ਼ ਘਟ ਸਕਣ। ਕਿਸਾਨਾਂ ਵੱਲੋਂ ਝੋਨੇ/ਬਾਸਮਤੀ, ਫ਼ਲ਼ ਅਤੇ ਸਬਜ਼ੀਆਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਸਬੰਧੀ ਕਈ ਸਵਾਲ ਪੁੱਛੇ ਗਏ। ਅਖ਼ੀਰ ਵਿੱਚ ਕਿਸਾਨਾਂ ਨੂੰ ਫਰੂਟ ਫਲਾਈ ਟਰੈਪ ਮੁਹੱਈਆ ਕਰਵਾਏ ਗਏ ।

The post ਸਬਜ਼ੀਆਂ ‘ਚ ਫ਼ਲ਼ ਦੀ ਮੱਖੀ ਦੀ ਰੋਕਥਾਮ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ appeared first on Latest News, Breaking News, Crime News, Business News, Punjab News Updates: LiveGeoNews.com.

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ
ਤਰਨ ਤਾਰਨ, 4 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਜ਼ਿਲ੍ਹੇ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਥਾਂ ਹੁਣ ਐਸ.ਡੀ.ਐਮ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤਹਿਸੀਲਦਾਰ ਭਿੱਖੀਵਿੰਡ ਦੀ ਜਗ੍ਹਾ ਨਾਇਬ ਤਹਿਸੀਲਦਾਰ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਤਹਿਸੀਲਦਾਰ ਪੱਟੀ ਦੀ ਜਗ੍ਹਾ ਨਾਇਬ ਤਹਿਸੀਲਦਾਰ ਪੱਟੀ ਨੂੰ ਵਿਧਾਨ ਸਭਾ ਹਲਕਾ 23-ਪੱਟੀ ਅਤੇ
ਤਹਿਸੀਲਦਾਰ ਖਡੂਰ ਸਾਹਿਬ ਦੀ ਜਗ੍ਹਾ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ  ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਨਿਯੁਕਤ ਕੀਤਾ ਗਿਆ ਹੈ।

The post ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ appeared first on Latest News, Breaking News, Crime News, Business News, Punjab News Updates: LiveGeoNews.com.

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ
ਤਰਨ ਤਾਰਨ, 24 ਮਈ :       ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ -ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ  ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰਿਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ ‘ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧ ਕਰਮਚਾਰੀਆਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ ਅਤੇ ਸਬੰਧਤ ਕਰਮਚਾਰੀਆਂ ਖਿਲਾਫ਼ ਐਫ.ਆਈ.ਆਰ ਦਰਜ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਮੁਖੀ ਇਸ ਸਬੰਧੀ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਕੇ ਕਰਮਚਾਰੀਆਂ ਨੂੰ ਡਿਊਟੀ ‘ਤੇ ਹਾਜ਼ਰ ਕਰਵਾਉਣਾ ਯਕੀਨੀ ਬਣਾਉਣ। ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਵਿਭਾਗ ਮੁਖੀ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂੰ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਰਹੇ ਸਨ, ਉਨ੍ਹਾਂ ਨੂੰ ਨੋਟਿਸ ਭੇਜੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅਗਲੀ ਰਿਹਰਸਲ 25 ਮਈ ਨੂੰ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਿਹਰਸਲ ਦੌਰਾਨ ਵੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ‘ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

The post ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 5 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਧੁੱਸੀ ਬੰਨ੍ਹ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ਼- ਸਫ਼ਾਈ ਤੇ ਮਜਬੂਤੀਕਰਨ ਦੇ ਵੀ ਹੁਕਮ ਦਿੱਤੇ, ਤਾਂ ਜੋ ਹੰਗਾਮੀ ਹਾਲਾਤ ਵਿੱਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਡਰੇਨਾਂ ਦੀ ਸਾਫ਼- ਸਫ਼ਾਈ, ਗਾਰ ਕੱਢਣ ਅਤੇ ਨਾਜ਼ੁਕ ਕੰਢਿਆਂ ਨੂੰ ਮਜਬੂਤ ਕਰਨ ਦੇ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ।

ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਰਾਹੁਲ ਨੇ ਪਹਿਲਾਂ ਤੋਂ ਪੁਖਤਾ ਪ੍ਰਬੰਧ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਚੱਲ ਰਹੇ ਹੜ੍ਹਾਂ ਤੋਂ ਬਚਾਅ ਸਬੰਧੀ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਹੜ੍ਹਾਂ ਦੌਰਾਨ ਵਰਤੇ ਜਾਂਦੇ ਸਾਰੇ ਸਾਜ਼ੋ-ਸਾਮਾਨ ਦੇ ਪ੍ਰਬੰਧ ਅਗੇਤੇ ਤੌਰ ‘ਤੇ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ. ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ. ਡੀ. ਐੱਮ ਪੱਟੀ ਅਮਨਦੀਪ, ਐੱਸ. ਡੀ. ਐੱਮ ਭਿੱਖੀਵਿੰਡ ਜਗਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਰੌਬਿਨਜੀਤ ਕੌਰ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।

ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਨਾਰਕੋਟਿਕ ਡਰੱਗਸ ਐਂਡ ਸਾਈਕੋਟਰਾਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਅਧੀਨ 490 ਮਾਮਲੇ ਦਰਜ ਕੀਤੇ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 47.527 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ, ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਚੁਣੌਤੀਆਂ ਦੇ ਬਾਵਜੂਦ ਸੂਬਾ ਪੁਲਿਸ ਨੇ ਪਾਕਿਸਤਾਨ ਤੋਂ ਲਾਜਿਸਟਿਕ ਸਹਾਇਤਾ ਪ੍ਰਾਪਤ ਕਰ ਰਹੇ ਗੈਂਗਸਟਰ ਨੈੱਟਵਰਕਾਂ ਖਿਲਾਫ਼ ਠੋਸ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ,“ਹੁਣ ਤੱਕ ਇੱਕ ਸਾਲ ਵਿੱਚ 65 ਕਰੋੜ ਰੁਪਏ ਦੀ ਸੰਪਤੀ ਫ੍ਰੀਜ਼ ਕੀਤੀ ਗਈ ਹੈ, ਜਿਸ ਵਿੱਚੋਂ ਜ਼ਿਆਦਾਤਰ ਪਿਛਲੇ ਤਿੰਨ ਮਹੀਨਿਆਂ ਦੀ ਕਾਰਵਾਈ ਦਾ ਨਤੀਜਾ ਹੈ। ਇਹ ਸੰਪਤੀਆਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਗੈਂਗਸਟਰਾਂ ਅਤੇ ਡਰੱਗ ਤਸਕਰਾਂ ਨਾਲ ਜੁੜੀਆਂ ਹੋਈਆਂ ਸਨ ਅਤੇ ਇਨ੍ਹਾਂ ਰਾਹੀਂ ਉਹ ਆਪਣੀਆਂ ਗਤੀਵਿਧੀਆਂ ਚਲ  ਰਹੇ ਸਨ। ਪਾਕਿਸਤਾਨ ਨਾਲ ਸਾਡੀ ਲਗਭਗ 102 ਕਿਲੋਮੀਟਰ ਲੰਬੀ ਸਰਹੱਦ ਲੱਗਣ ਕਾਰਨ ਗੁਆਂਢੀ ਮੁਲਕ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਵਿੱਚ ਸਰਗਰਮ ਰਹਿੰਦਾ ਹੈ। ਹਾਲੀਆ ਸਮੇਂ ਵਿੱਚ ਤਸਕਰੀ ਦੇ ਢੰਗ-ਤਰੀਕੇ ਤੇਜ਼ੀ ਨਾਲ ਬਦਲੇ ਹਨ, ਪਰ ਅਪਰਾਧ ਨੂੰ ਨੱਥ ਪਾਉਣ ਦੇ ਆਪਣੇ ਠੋਸ ਇਰਾਦੇ ਤਹਿਤ ਲਈ ਜ਼ਿਲ੍ਹਾ ਪੁਲਿਸ ਨੇ ਟੀਚਾਗਤ ਰਣਨੀਤੀ ਅਪਣਾਈ ਹੈ।

ਸਾਲ 2024 ਵਿੱਚ 313 ਮਾਮਲੇ ਦਰਜ ਹੋਏ, 358 ਗ੍ਰਿਫ਼ਤਾਰੀਆਂ ਹੋਈਆਂ ਅਤੇ 115 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਦਕਿ ਪਿਛਲੇ ਸਾਲ 1,334 ਮਾਮਲੇ ਦਰਜ ਹੋਏ, 1,662 ਗ੍ਰਿਫ਼ਤਾਰੀਆਂ ਹੋਈਆਂ ਅਤੇ 244 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

ਸਰਹੱਦੀ ਖੇਤਰਾਂ ਵਿੱਚ ‘ਡਰੋਨ–ਡਰੱਗਸ–ਗੰਨ’ ਨੈਕਸਸ ਇੱਕ ਹਾਈ-ਟੈਕ ਆਪਰੇਸ਼ਨ ਮਾਡਲ ਵਜੋਂ ਸਾਹਮਣੇ ਆਇਆ ਹੈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਰਾਹੀਂ ਪੁਲਿਸ ਨੇ ਅਜਿਹੇ ਨੈੱਟਵਰਕਾਂ ਖਿਲਾ ਪਣੀ ਪਕੜ ਮਜ਼ਬੂਤ ਕੀਤੀ ਹੈ। ਡਰੱਗ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਰਾਹੀਂ ਗੈਂਗ ਆਪਣਾ ਆਰਥਿਕ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ ਅਤੇ ਵੱਡੇ ਅਪਰਾਧਾਂ ਨੂੰ ਅੰਜ਼ਾਮ ਦੇਣ ਲਈ ਸਥਾਨਕ ਨੌਜਵਾਨਾਂ ਨੂੰ ਗਿਰੋਹਾਂ ਵਿੱਚ ਸ਼ਾਮਲ ਕਰ ਰਹੇ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਡਰੋਨਾਂ ਰਾਹੀਂ  ਭਾਰਤੀ ਖੇਤਰ ਵਿੱਚ ਲਗਾਤਾਰ ਡਰੱਗ ਅਤੇ ਹਥਿਆਰ ਸੁੱਟੇ ਜਾ ਰਹੇ ਹਨ। ਇਹ ਖੇਪਾਂ ਸਰਹੱਦੀ ਇਲਾਕਿਆਂ ਤੋਂ ਇਕੱਠੀਆਂ ਕਰਕੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚਾਈਆਂ ਜਾਂਦੀਆਂ ਹਨ। ਇਹ ਸੰਗਠਿਤ ਅਪਰਾਧ ਗਿਰੋਹਾਂ ਲਈ ਆਮਦਨ ਦਾ ਵੱਡਾ ਸਰੋਤ ਬਣਿਆ ਹੋਇਆ ਹੈ।

ਐੱਸਐੱਸਪੀ ਲਾਂਬਾ ਨੇ ਦੱਸਿਆ,“ਛੋਟੇ ਡਰੋਨ 0.5 ਤੋਂ 12 ਕਿਲੋਗ੍ਰਾਮ ਤੱਕ ਭਾਰ ਢੋਅ ਸਕਦੇ ਹਨ, ਜਦਕਿ ਵੱਡੇ ਡਰੋਨ ਇੱਕ ਹੀ ਉਡਾਣ ਵਿੱਚ 25 ਕਿਲੋਗ੍ਰਾਮ ਤੱਕ ਖੇਪ ਲਿਜਾ ਸਕਦੇ ਹਨ। ਇਹ ਡਰੋਨ ਭਾਰਤੀ ਖੇਤਰ ਵਿੱਚ 5 ਤੋਂ 15 ਕਿਲੋਮੀਟਰ ਤੱਕ ਦਾਖ਼ਲ ਹੋ ਸਕਦੇ ਹਨ, ਜੋ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ ਹੈ।” ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਹੋਣ ਦੇ ਬਾਵਜੂਦ ਜ਼ਿਲ੍ਹਾ ਪੁਲਿਸ ਨੇ ਖੁਫ਼ੀਆ ਆਧਾਰਿਤ ਕਾਰਵਾਈਆਂ ਰਾਹੀਂ ਠੋਸ ਨਤੀਜੇ ਹਾਸਲ ਕੀਤੇ ਹਨ।

ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ—ਜੋ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਨੈੱਟਵਰਕਾਂ ਨੂੰ ਬੇਅਸਰ ਕਰਨ ਲਈ ਲਾਗੂ ਕੀਤੀਆਂ ਗਈਆਂ ਹਨ—ਅਧੀਨ ਹੁਣ ਤੱਕ 1,736 ਮਾਮਲੇ ਦਰਜ ਕੀਤੇ ਹਨ ਅਤੇ 2,200 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲ ਹੀ ਵਿੱਚ ਚਲਾਏ ਗਏ ‘ਆਪਰੇਸ਼ਨ ਪ੍ਰਹਾਰ’ ਦੌਰਾਨ ਛੇ ਦਿਨਾਂ ਵਿੱਚ 236 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 10 ਭਗੌੜੇ ਅਪਰਾਧੀ ਵੀ ਸ਼ਾਮਲ ਹਨ। ਇਸ ਦੌਰਾਨ 3.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਮੁਹਿੰਮ ਵਿੱਚ 50 ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਹਰ ਟੀਮ ਵਿੱਚ 10 ਪੁਲਿਸ ਕਰਮਚਾਰੀ ਸ਼ਾਮਲ ਸਨ।

ਉਨ੍ਹਾਂ ਅੱਗੇ ਦੱਸਿਆ,“ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਲਈ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ ਗਿਆ ਅਤੇ ਚੌਵੀ ਘੰਟੇ ਗਸ਼ਤ ਕੀਤੀ ਜਾ ਰਹੀ ਗਈ ਹੈ। ਬਰਾਮਦ ਡਰੋਨਾਂ ਵਿੱਚ ਕੈਮਰੇ, ਜੀਪੀਐੱਸ ਸਿਸਟਮ ਅਤੇ ਪਹਿਲਾਂ ਤੋਂ ਫੀਡ ਕੀਤੇ ਰੂਟ ਮੈਪ ਮਿਲੇ ਹਨ, ਜੋ ਤਸਕਰਾਂ ਦੀ ਤਕਨੀਕੀ ਸਮਰੱਥਾ ਨੂੰ ਦਰਸਾਉਂਦੇ ਹਨ। ਹਾਲ ਹੀ ਵਿੱਚ 10 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਗੈਂਗਸਟਰ ਡਰੱਗ ਅਤੇ ਹਥਿਆਰਾਂ ਤੋਂ ਹੋਣ ਵਾਲੀ ਆਮਦਨ ਨਾਲ ਆਪਣੇ ਨੈੱਟਵਰਕ ਮਜ਼ਬੂਤ ਕਰ ਰਹੇ ਹਨ। ਸਥਾਨਕ ਕਾਰਕੁਨਾਂ ਦਾ ਇਸਤੇਮਾਲ ਫਿਰੌਤੀ ਲਈ ਕੀਤਾ ਜਾਂਦਾ ਹੈ ਅਤੇ ਫ਼ੋਨ ਕਾਲਾਂ ਰਾਹੀਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਭੁਗਤਾਨ ਨਾ ਹੋਣ ਦੀ ਸੂਰਤ ਵਿੱਚ, ਡਰ ਫੈਲਾਉਣ ਅਤੇ ਗੱਲ ਮਨਵਾਉਣ ਲਈ ਗੋਲੀਬਾਰੀ ਆਦਿ ਵਰਗੀਆਂ ਗਤੀਵਿਧੀਆਂ ਦਾ ਸਹਾਰਾ ਲਿਆ ਜਾਂਦਾ ਹੈ।”

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਹਾਲੀਆ ਕਾਰਵਾਈਆਂ ਵਿੱਚ ਪੁਲਿਸ ਨੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਦੋ ਸ਼ੂਟਰਾਂ ਦੇ ਨਾਲ ਫ਼ਾਈਨੈਂਸਰ, ਓਪਰੇਟਰ ਅਤੇ 14 ਸਾਥੀ ਸ਼ਾਮਲ ਹਨ। ਸੋਸ਼ਲ ਮੀਡੀਆ ਖਾਤਿਆਂ ਅਤੇ ਬੈਂਕਿੰਗ ਲੈਣ-ਦੇਣ ਦੀ ਨਿਗਰਾਨੀ ਵੀ ਤੇਜ਼ ਕੀਤੀ ਗਈ ਹੈ, ਜਿੱਥੇ ਕਈ ਮਾਮਲਿਆਂ ਵਿੱਚ ਹੋਰ ਲੋਕਾਂ ਦੇ ਨਾਮਾਂ ‘ਤੇ ਖਾਤੇ ਵਰਤੇ ਜਾਣ ਦਾ ਖੁਲਾਸਾ ਹੋਇਆ ਹੈ।

ਐੱਸਐੱਸਪੀ  ਲਾਂਬਾ ਨੇ ਪੁਸ਼ਟੀ ਕੀਤੀ ਕਿ,“ਸੂਬਾ ਪੁਲਿਸ ਹੁਣ ਗੈਂਗਸਟਰਾਂ ਵੱਲੋਂ ਵਰਤੀ ਜਾ ਰਹੀ ਆਧੁਨਿਕ ਤਕਨਾਲੋਜੀ ਦਾ ਮੁਕਾਬਲਾ ਕਰਨ ਲਈ ਆਰਟੀਫ਼ੀਸ਼ਲ ਇੰਟੈਲੀਜੈਂਸ ਦੀ ਵਰਤੋਂ ਕਰ ਰਹੀ ਹੈ। ‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮਾਂ ਨੇ ਇਨ੍ਹਾਂ ਨੈੱਟਵਰਕਾਂ ਨੂੰ ਬੇਅਸਰ ਕਰਨ ਅਤੇ ਡਰੱਗ ਤਸਕਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।” ਇਸ ਤੋਂ ਇਲਾਵਾ ਡਰੋਨ, ਹਥਿਆਰ, ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਗਏ ਹਨ।

The post ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ appeared first on Latest News, Breaking News, Crime News, Business News, Punjab News Updates: LiveGeoNews.com.

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ, 20 ਅਪ੍ਰੈਲ :
ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ਜੁੜੇ ਕਈ ਪਿੰਡਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਵਿਚ ਪੱਟੀ ਹਲਕੇ ਦੇ ਲੌਹੁਕਾ, ਕੈਰੋਂ ,ਬਾਹਮਣੀ ਵਾਲਾ,ਪੱਟੀ ਸ਼ਹਿਰ ਦਾ ਰਕਬਾ, ਠੱਕਰਪੁਰਾ, ਚੂਸਲੇਵੜ੍ਹ, ਧਾਰੀਵਾਲ, ਭੱਗੂਪੁਰ, ਚੀਮਾ ਕਲਾਂ, ਸੈਦੋ, ਬਰਵਾਲਾ, ਜੌੜ ਸਿੰਘ ਵਾਲਾ, ਦੁੱਬਲੀ, ਕਾਲੇਕੇ ਅਤੇ ਹਲਕਾ ਵਲਟੋਹਾ ਦੇ ਬਹੁਤ ਸਾਰੇ ਪਿੰਡ ਸ਼ਾਮਿਲ ਹਨ, ਜਿੱਥੋਂ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬੱਧਤਾ ਵਿਚ ਸੁਧਾਰ ਦੇ ਨਾਲ- ਨਾਲ ਖੇਤੀ ਦੀ ਲਾਗਤ ਘਟਣ ਅਤੇ ਆਮਦਨ ਵਿਚ ਵਾਧਾ ਹੋਣ ਦੀ ਉਮੀਦ ਹੈ। ਇਸ ਮੌਕੇ ਐਕਸੀਅਨ ਦਿਲਪ੍ਰੀਤ ਸਿੰਘ, ਐਸ.ਡੀ.ਓ ਮੁਕੇਸ਼ ਅਤੇ ਹੋਰ ਹਾਜ਼ਰ ਸਨ।

The post ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ
ਤਰਨ ਤਾਰਨ, 29 ਮਾਰਚ :
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ।

ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਸ. ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ  ‘ਗੁਰਮੁਖੀ ਲਿਪੀ: ਚਿੰਤਨ, ਪੁਨਰ-ਚਿੰਤਨ’ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ। ਬੀ.ਐੱਡ. ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਨੇ ਆਏ ਹੋਏ ਵਿਦਵਾਨਾਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸੈਮੀਨਾਰ ਦੀ ਰੂਪ-ਰੇਖਾ ਸਾਂਝੀ ਕੀਤੀ। ਇਸ ਮੌਕੇ ਸੂਬੇਦਾਰ ਬਾਬਾ ਬਲਬੀਰ ਸਿੰਘ ਨੇ ਵਾਤਾਵਰਨ ਦੇ ਪ੍ਰਦੂਸ਼ਣ ਨੂੰ ਸਮਾਜਿਕ ਜੀਵਨ ਨਾਲ ਜੋੜਦਿਆਂ ਇਕ ਅਰਥਪੂਰਨ ਕਵਿਤਾ ਪੇਸ਼ ਕੀਤੀ ਅਤੇ ਭਾਸ਼ਾ ਦੀ ਵਰਤਮਾਨ ਸਥਿਤੀ ‘ਤੇ ਚਿੰਤਾ ਪ੍ਰਗਟਾਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸੈਮੀਨਾਰ ਦੇ ਸਰੋਕਾਰਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਅਧਿਆਪਕਾਂ/ਵਿਦਿਆਰਥੀਆਂ ਨੂੰ ਪਿੰਡਾਂ ਦੀਆਂ ਲਾਇਬ੍ਰੇਰੀਆਂ ਲਈ ‘ਪੁਸਤਕ ਦਾਨ ਮਹਾਂ ਦਾਨ ਮੁਹਿੰਮ’ ਤਹਿਤ ਪੁਸਤਕਾਂ ਦਾਨ ਕਰਨ ਲਈ ਬੇਨਤੀ ਕੀਤੀ।

ਪ੍ਰਮੁੱਖ ਵਕਤਾ ਤੇ ਪ੍ਰਸਿੱਧ ਭਾਸ਼ਾ ਵਿਗਿਆਨੀ ਡਾ. ਸੁਖਵਿੰਦਰ ਸਿੰਘ ਸੰਘਾ ਨੇ ਗੁਰਮੁਖੀ ਲਿਪੀ ਦੀ ਇਤਿਹਾਸਕ ਵਿਲੱਖਣਤਾ ਅਤੇ ਵਿਗਿਆਨਕ ਬਣਤਰ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਲਿਪੀ ਨੂੰ ਸੋਧ ਕੇ ਇਕਸਾਰਤਾ ਪ੍ਰਦਾਨ ਕੀਤੀ। ਉਨ੍ਹਾਂ ਨੇ ‘ਸ’ ਅਤੇ ‘ਹ’ ਨੂੰ ਪਹਿਲੀ ਕਤਾਰ ਵਿੱਚ ਰੱਖਣ ਦੇ ਵਿਗਿਆਨਕ ਆਧਾਰ ਦੀ ਵਿਆਖਿਆ ਕੀਤੀ ਅਤੇ ਵੱਖ-ਵੱਖ ਵਿਦਵਾਨਾਂ ਦੇ ਹਵਾਲਿਆਂ ਨਾਲ ਸਿੱਧ ਕੀਤਾ ਕਿ ਗੁਰਮੁਖੀ ਪੰਜਾਬੀ ਭਾਸ਼ਾ ਲਈ ਸਭ ਤੋਂ ਢੁਕਵੀਂ ਲਿਪੀ ਹੈ। ਉਨ੍ਹਾਂ ਕਿਹਾ ਕਿ ਇਸ ਪੈਂਤੀ ਅੱਖਰੀਂ ਵਿੱਚ ਬਦਲਾਵ ਨਹੀਂ ਕਰਨੇ ਚਾਹੀਦੇ ਕਿਉਂਕਿ ਇਸ ਨੂੰ ਧਾਰਮਿਕ ਸਰਪ੍ਰਸਤੀ ਵੀ ਹਾਸਿਲ ਹੈ ਜਿਸ ਕਰਕੇ ਇਸ ਦੀ ਮੌਲਿਕਤਾ ਅਤੇ ਵਿਗਿਆਨਿਕਤਾ ਕਾਇਮ ਰੱਖਣੀ ਜ਼ਰੂਰੀ ਹੈ। ਉਨ੍ਹਾਂ ਅਜੋਕੇ ਸਮੇਂ ਵਿੱਚ ਗੁਰਮੁਖੀ ਦੇ ਡਾਟਾ ਨੂੰ ਅਮੀਰ ਕਰਨ ਲਈ ਇਸ ਨੂੰ ਇਲੈਕਟ੍ਰਾਨਿਕ ਮੀਡੀਆ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ।

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਦੀ ਧਰਤੀ ਉਹ ਪਵਿੱਤਰ ਅਸਥਾਨ ਹੈ, ਜਿੱਥੇ ਗੁਰੂ ਸਾਹਿਬ ਬਾਲ-ਬੋਧ ਪੜ੍ਹਾਉਂਦੇ ਸਨ। ਉਨ੍ਹਾਂ ਦੱਸਿਆ ਕਿ ਗੁਰਮੁਖੀ ਲਿਪੀ ‘ਫੋਨੈਮਿਕ’ (ਇਕ ਧੁਨੀ, ਇਕ ਅੱਖਰ) ਦੇ ਸਿਧਾਂਤ ‘ਤੇ ਅਧਾਰਤ ਹੈ, ਜਿਸ ਕਾਰਨ ਇਹ ਦੁਨੀਆ ਦੀਆਂ ਹੋਰਨਾਂ ਲਿਪੀਆਂ ਨਾਲੋਂ ਵੱਖਰੀ ਤੇ ਪੂਰਨ ਹੈ। ਉਨ੍ਹਾਂ ਗੁਰਬਾਣੀ ਦੇ ਅਧਿਆਤਮਕ ਪ੍ਰਵਚਨ, ਗੁਰੂ ਸਾਹਿਬਾਨ ਦੀ ਭਾਸ਼ਾ-ਸ਼ੈਲੀ ਅਤੇ ਭਾਈ ਗੁਰਦਾਸ ਜੀ ਦੀ ਰਚਨਾ ਵਿੱਚ ਲਿਪੀ ਦੇ ਮਹੱਤਵ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਸ਼ਬਦ-ਜੋੜਾਂ ਦੀਆਂ ਸਮੱਸਿਆਵਾਂ, ਅੱਖਰਾਂ ਦੇ ਉਚਾਰਨ, ਮੁਹਾਰਨੀ ਅਤੇ ਉਨ੍ਹਾਂ ਦੇ ਅਕਾਰ (ਬਣਤਰ) ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਅਧਿਆਪਨ ਦੇ ਖੇਤਰ ਵਿੱਚ ਲਿਪੀ ਦੀ ਸਹੀ ਵਰਤੋਂ ਅਤੇ ਅੱਖਰਾਂ ਦੀ ਸਥਿਤੀ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ।

ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂ ਢੀਂਗਾ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਭਾਸ਼ਾ ਅਤੇ ਲਿਪੀ ਦੇ ਅੰਤਰ-ਸੰਬੰਧਾਂ ‘ਤੇ ਡੂੰਘੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖੀ ਭਾਵਨਾਵਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਲਈ ‘ਸ਼ਬਦ’ ਇਕ ਅਹਿਮ ਜ਼ਰੀਆ ਹਨ, ਪਰ ਇਨ੍ਹਾਂ ਸ਼ਬਦਾਂ ਨੂੰ ਸਦੀਵੀ ਰੂਪ ਵਿੱਚ ਅੰਕਿਤ ਕਰਨ ਲਈ ‘ਗੁਰਮੁਖੀ ਲਿਪੀ’ ਗੁਰੂ ਸਾਹਿਬਾਨ ਦੀ ਇੱਕ ਮਹਾਨ ਬਖਸ਼ਿਸ਼ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਗੁਰਬਾਣੀ ਅਤੇ ਭਾਸ਼ਾ ਦਾ ਇਕ ਤਕਨੀਕੀ ਪੱਖ ਵੀ ਹੈ। ਗੁਰਮੁਖੀ ਲਿਪੀ ਤਕਨੀਕੀ ਰੂਪ ਵਿੱਚ ਗੁਰਬਾਣੀ ਦੀ ਸੰਰਚਨਾ ਨਾਲ ਅਟੁੱਟ ਰੂਪ ਵਿੱਚ ਜੁੜੀ ਹੋਈ ਹੈ। ਇਹ ਲਿਪੀ ਕੇਵਲ ਅੱਖਰਾਂ ਦਾ ਸਮੂਹ ਨਹੀਂ, ਸਗੋਂ ਗੁਰਬਾਣੀ ਦੇ ਸ਼ੁੱਧ ਉਚਾਰਨ ਅਤੇ ਲਿਖਤ ਦਾ ਵਿਗਿਆਨਕ ਆਧਾਰ ਹੈ। ਇਸ ਤੋਂ ਇਲਾਵਾ ਉਹਨਾਂ ਨੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਜਮਾਤਾਂ ਵਿੱਚ ਪੜ੍ਹਾਉਂਦੇ ਸਮੇਂ ਬਾਣੀ ਦੇ ਸ਼ੁੱਧ ਉਚਾਰਨ ਅਤੇ ਲਗਾਂ-ਮਾਤਰਾਂ ਦੀ ਸਹੀ ਵਰਤੋਂ ‘ਤੇ ਜ਼ੋਰ ਦੇਣ। ਮਾਤਰਾਵਾਂ ਦਾ ਸੂਖਮ ਗਿਆਨ ਹੀ ਭਾਸ਼ਾ ਦੇ ਅਸਲ ਅਰਥਾਂ ਅਤੇ ਪ੍ਰਭਾਵ ਨੂੰ ਸਪੱਸ਼ਟ ਕਰਦਾ ਹੈ ਅਤੇ ਕਿਸੇ ਵੀ ਭਾਸ਼ਾ ਨੂੰ ਸਿੱਖਣ ਲਈ ਉਸ ਦੇ ਵਿਆਕਰਨਕ ਪੱਖਾਂ ਦਾ ਗਹਿਰਾ ਅਧਿਐਨ ਲਾਜ਼ਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਸ਼ਾ ਵਿੱਚ ‘ਮਿਠਾਸ’ ਅਤੇ ‘ਨਿਮਰਤਾ’ ਦੇ ਗੁਣ ਨੂੰ ਧਾਰਨ ਕਰਨ ਦੀ ਲੋੜ ‘ਤੇ ਵੀ ਬਲ ਦਿੱਤਾ, ਤਾਂ ਜੋ ਸੰਚਾਰ ਵਧੇਰੇ ਸਾਰਥਕ ਹੋ ਸਕੇ। ਅੰਤ ਵਿੱਚ ਉਨ੍ਹਾਂ ਕਿਹਾ ਕਿ ਲਿਪੀ ਦੇ ਹਰ ਪਹਿਲੂ ਬਾਰੇ ਮੁਕੰਮਲ ਗਿਆਨ ਹੋਣਾ ਇਕ ਸੂਝਵਾਨ ਅਧਿਆਪਕ ਅਤੇ ਵਿਦਿਆਰਥੀ ਲਈ ਬੇਹੱਦ ਜ਼ਰੂਰੀ ਹੈ, ਤਾਂ ਜੋ ਸਾਡੀ ਮਾਂ-ਬੋਲੀ ਦਾ ਸਰੂਪ ਨਿਰੰਤਰ ਨਿੱਖਰਦਾ ਰਹੇ।

ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਜਗਤਾਰ ਸਿੰਘ ਸੋਖੀ ਨੇ  ਕਿਹਾ ਕਿ ਸਾਨੂੰ ਆਪਣੀ ਭਾਸ਼ਾ ਦੀਆਂ ‘ਧੁਨੀਆਂ’ ਦੇ ਸ਼ੁੱਧ ਉਚਾਰਨ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅਜੋਕੀ ਪੀੜ੍ਹੀ ਆਪਣੇ ਭਾਸ਼ਾਈ ਮੂਲ ਨਾਲੋਂ ਟੁੱਟ ਰਹੀ ਹੈ, ਜਿਸ ਕਾਰਨ ਲਗਾਂ-ਮਾਤਰਾਂ ਦਾ ਉਚਾਰਨ ਅਤੇ ਮਹੱਤਵ ਲਗਾਤਾਰ ਘਟ ਰਿਹਾ ਹੈ। ਇਸ ਤੋਂ ਇਲਾਵਾ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਲਈ ਆਧੁਨਿਕ ਸਮੇਂ ਦੀ ਲੋੜ ਅਨੁਸਾਰ ਪੰਜਾਬੀ ਭਾਸ਼ਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਤੇ ਜੀ-ਬੋਰਡ ਵਰਗੇ ਆਧੁਨਿਕ ਸਾਧਨਾਂ ਨਾਲ ਜੋੜਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਡਿਜੀਟਲ ਦੁਨੀਆ ਵਿੱਚ ਆਪਣੀ ਹੋਂਦ ਬਚਾਉਣੀ ਹੈ, ਤਾਂ ਸਾਨੂੰ ਇਨ੍ਹਾਂ ਤਕਨੀਕੀ ਸਾਧਨਾਂ ਦੀ ਵਰਤੋਂ ਪੰਜਾਬੀ ਲੇਖਣੀ ਲਈ ਵਧਾਉਣੀ ਪਵੇਗੀ। ਉਹਨਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਹਾਰਕ ਪੰਜਾਬੀ’ ਅਪਣਾਉਣ ਦੀ ਸਲਾਹ ਦਿੱਤੀ, ਜਿਸ ਵਿੱਚ ਸ਼ਬਦ-ਜੋੜਾਂ ਦੀ ਸ਼ੁੱਧਤਾ ਸਭ ਤੋਂ ਅਹਿਮ ਹੈ। ਉਹਨਾਂ ਅਨੁਸਾਰ ਗਲਤ ਸ਼ਬਦ-ਜੋੜ ਭਾਸ਼ਾ ਦੇ ਅਰਥਾਂ ਨੂੰ ਵਿਗਾੜ ਦਿੰਦੇ ਹਨ। ਭਾਸ਼ਾ ਦੀ ਸੁੰਦਰਤਾ ਅਤੇ ਸਪੱਸ਼ਟਤਾ ਲਈ ਉਹਨਾਂ ਨੇ ਵਿਸ਼ਰਾਮ ਚਿੰਨ੍ਹਾਂ ਦੀ ਸਹੀ ਵਰਤੋਂ ‘ਤੇ ਵਿਸ਼ੇਸ਼ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿਸ਼ਰਾਮ ਚਿੰਨ੍ਹ ਹੀ ਲਿਖਤ ਵਿੱਚ ਭਾਵਾਂ ਦਾ ਸਹੀ ਸੰਚਾਰ ਕਰਦੇ ਹਨ। ਭਾਸ਼ਾ ਨੂੰ ਜਿਊਂਦਾ ਰੱਖਣ ਲਈ ਇਸ ਦੇ ਧੁਨੀ ਵਿਗਿਆਨ ਨੂੰ ਸਮਝਣਾ ਜ਼ਰੂਰੀ ਹੈ। ਸਾਨੂੰ ਆਪਣੀਆਂ ਪਰੰਪਰਾਗਤ ਧੁਨੀਆਂ ਅਤੇ ਉਚਾਰਨ ਸ਼ੈਲੀ ਨੂੰ ਤਿਆਗਣਾ ਨਹੀਂ ਚਾਹੀਦਾ, ਸਗੋਂ ਉਸ ਨੂੰ ਮਾਣ ਨਾਲ ਅਪਣਾਉਣਾ ਚਾਹੀਦਾ ਹੈ।

ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ  ਜਸਵੰਤ ਸਿੰਘ ਜ਼ਫ਼ਰ ਨੇ ਸੈਮੀਨਾਰ ਦੇ ਵਿਸ਼ੇ ‘ਤੇ ਬੋਲਦਿਆਂ ਬਹੁਤ ਹੀ ਸੂਖਮ ਅਤੇ ਦਾਰਸ਼ਨਿਕ ਵਿਚਾਰ ਪੇਸ਼ ਕੀਤੇ। ਉਨ੍ਹਾਂ ਗੁਰਮੁਖੀ ਲਿਪੀ ਨੂੰ ਕੇਵਲ ਚਿੰਨ੍ਹਾਂ ਦਾ ਸਮੂਹ ਨਹੀਂ, ਸਗੋਂ ਪੰਜਾਬੀ ਜਨ-ਮਾਨਸ ਦੀ ਰੂਹਾਨੀ ਅਤੇ ਸੱਭਿਆਚਾਰਕ ਪਛਾਣ ਦਾ ਪ੍ਰਤੀਕ ਦੱਸਿਆ। ਗੁਰਮੁਖੀ ਲਿਪੀ ਦਾ ਵਿਕਾਸ ਗੁਰੂ ਸਾਹਿਬਾਨ ਦੀ ਉਸ ਦੂਰਅੰਦੇਸ਼ੀ ਦਾ ਸਿੱਟਾ ਹੈ, ਜਿਸ ਨੇ ਆਮ ਲੋਕਾਂ ਨੂੰ ਆਪਣੀ ਬੋਲੀ ਵਿੱਚ ਗਿਆਨ ਹਾਸਲ ਕਰਨ ਦੇ ਸਮਰੱਥ ਬਣਾਇਆ।  ‘ਪੁਨਰ-ਚਿੰਤਨ’ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਲਿਪੀ ਨੂੰ ਅਜੋਕੇ ਦੌਰ ਦੀਆਂ ਚੁਣੌਤੀਆਂ ਅਨੁਸਾਰ ਢਾਲਣਾ ਪਵੇਗਾ ਅਤੇ ਇਹ ਭਰੋਸਾ ਦਿਵਾਇਆ ਕਿ ਭਾਸ਼ਾ ਵਿਭਾਗ ਪੰਜਾਬੀ ਮਾਂ-ਬੋਲੀ ਅਤੇ ਗੁਰਮੁਖੀ ਲਿਪੀ ਦੇ ਪ੍ਰਚਾਰ-ਪਸਾਰ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਲਿਖਤ ਵਿੱਚ ਸ਼ੁੱਧਤਾ ਅਤੇ ਸੁਹਜ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਭਵਿੱਖ ਵਿੱਚ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਨਿਰੰਤਰ ਰੂਪ ਵਿੱਚ ਖਡੂਰ ਸਾਹਿਬ ਦੀ ਧਰਤੀ ‘ਤੇ ਗੁਰਮੁਖੀ ਲਿਪੀ ਤੇ ਭਾਸ਼ਾ ਨੂੰ ਸਮਰਪਿਤ ਕਲਾਤਮਿਕ ਅਤੇ ਸਾਹਿਤਿਕ ਸਮਾਗਮ ਕਰਵਾਇਆ ਜਾਵੇਗਾ।

ਮੰਚ ਸੰਚਾਲਨ ਬੇਹੱਦ ਢੁੱਕਵੇ ਅਤੇ ਸਹਿਜ ਰੂਪ ਵਿੱਚ ਡਾ. ਕੰਵਲਜੀਤ ਸਿੰਘ ਵੱਲੋਂ ਕੀਤਾ ਗਿਆ ਜਿਸ ਵਿੱਚ ਉਹ ਸਮਾਗਮ ਦੇ ਵਿਸ਼ੇ ਬਾਰੇ ਵੀ ਆਪਣੀਆਂ ਟਿੱਪਣੀਆਂ ਕਰਦੇ ਰਹੇ। ਸਮਾਗਮ ਦੀ ਸਫ਼ਲਤਾ ਵਿੱਚ ਡਾ. ਅਰਜਿੰਦਰ ਕੌਰ ਨੇ ਬਤੌਰ ਕੋਆਰਡੀਨੇਟਰ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਦੋ ਰੋਜ਼ਾ ਸਮਾਗਮ ਵਿੱਚ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਅਤੇ ਜਗਤਾਰ ਸਿੰਘ ਸੋਖੀ ਦੀਆਂ ਕਲਾਤਮਿਕ ਕਿਰਤਾਂ ਦੀਆਂ ਪ੍ਰਦਰਸ਼ਨੀਆਂ ਵੀ ਖਿੱਚ ਦਾ ਕੇਂਦਰ ਰਹੀਆਂ।

ਅੰਤ ‘ਤੇ ਭਾਸ਼ਾ ਵਿਭਾਗ ਵੱਲੋਂ ਆਏ ਹੋਏ ਵਿਸ਼ਾ ਮਾਹਿਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ  ਅੱਖਰਕਾਰੀ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਿਤ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ, ਡਾ. ਬਲਬੀਰ ਕੌਰ ਪੰਧੇਰ, ਚੇਤਨ ਕੁਮਾਰ,ਵਿਨੋਦ ਕੁਮਾਰ, ਮਾਸਟਰ ਬਲਦੇਵ  ਸਿੰਘ ਖੁੱਲਰ, ਹੋਰ ਪਤਵੰਤੇ ਸੱਜਣ, ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।

The post ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ appeared first on Latest News, Breaking News, Crime News, Business News, Punjab News Updates: LiveGeoNews.com.

ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ
ਤਰਨ ਤਾਰਨ, 19 ਮਾਰਚ :
ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਹਿੱਤ ਵਿਚ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ ਕੈਂਪ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਫਾਰਮਰ ਰਜਿਸਟਰੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਯਾਦਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਪੀ.ਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇਕ ਵਿਲੱਖਣ ‘ਕਿਸਾਨ ਆਈ.ਡੀ ਤਿਆਰ ਕੀਤੀ ਜਾਵੇਗੀ। ਇਸ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖ਼ਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਰੇ ਕਿਸਾਨਾਂ ਲਈ ਕਿਸਾਨ ਰਜਿਸਟਰੀ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ, ਇਸ ਵਿਚ ਆਧਾਰ-ਲਿੰਕਡ ਜ਼ਮੀਨੀ ਰਿਕਾਰਡ ਰਾਹੀਂ 11 ਅੰਕਾਂ ਦੀ ਯੂਨੀਕ ਫਾਰਮਰ ਆਈ ਡੀ ਬਣਾਈ ਜਾਵੇਗੀ । ਉਨ੍ਹਾਂ  ਦੱਸਿਆ ਕਿ ਆਈ.ਡੀ ਬਣਾਉਣ ਲਈ ਲੋੜੀਂਦੇ ਦਸਤਾਵੇਜ਼ ਆਧਾਰ ਕਾਰਡ, (ਮੋਬਾਈਲ ਨੰਬਰ ਲਿੰਕ ਹੋਣਾ ਚਾਹੀਦਾ ਹੈ), ਜਮੀਨ ਦੀ ਫਰਦ/ਖਸਰਾ ਨੰਬਰ, ਬੈਂਕ ਖ਼ਾਤਾ ਅਤੇ ਪਾਸਪੋਰਟ ਸਾਈਜ਼ ਫੋਟੋ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ । ਡਾ. ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਖੇਤਾਂ ਵਿਚ ਵਾਹ ਕੇ ਆਪਣੀ ਜ਼ਮੀਨ ਦਾ ਜੈਵਿਕ ਮਾਦਾ ਵਧਾ ਸਕਦੇ ਹਨ ਅਤੇ ਇਸ ਤਰ੍ਹਾਂ ਕਰਨ ਦੇ ਨਾਲ ਵਾਤਾਵਰਨ ਦੂਸ਼ਿਤ ਨਹੀਂ ਹੁੰਦਾ ਅਤੇ ਮਿੱਤਰ ਕੀੜੇ ਨਹੀਂ ਮਰਦੇ। ਉਨ੍ਹਾਂ ਨੇ ਕਿਸਾਨਾਂ ਨੂੰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ । ਇਸ ਮੌਕੇ ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਗੁਰ ਪ੍ਰਤਾਪ ਸਿੰਘ, ਧਰਮਵੀਰ ਸਿੰਘ, ਅੰਗਰੇਜ਼ ਸਿੰਘ, ਮੁਖਤਾਰ ਸਿੰਘ ,ਗੁਰਵੇਲ ਸਿੰਘ, ਸਤਨਾਮ ਸਿੰਘ ਅਤੇ ਪਿੰਡ ਵੜਿੰਗ ਦੇ ਕਿਸਾਨ ਹਾਜ਼ਰ ਸਨ।

The post ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ appeared first on Latest News, Breaking News, Crime News, Business News, Punjab News Updates: LiveGeoNews.com.

ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 19 ਮਾਰਚ :
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਡਾ.  ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਫਾਸਟ ਫੂਡ ਵਸਤੂਆਂ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ.ਓ ਸਾਕਸ਼ੀ ਖੋਸਲਾ ਅਤੇ ਜੇ.ਈ.ਪੀ.ਪੀ.ਸੀ.ਪੀ ਜਸਵਿੰਦਰ ਸਿੰਘ ਦੁਆਰਾ ਚਲਾਈ ਗਈ। ਟੀਮ ਨੇ ਸ਼ੇਖ ਚੱਕ, ਫਤਿਹਾਬਾਦ ਅਤੇ ਗੋਇੰਦਵਾਲ ਸਾਹਿਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓਜ਼ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫ਼ਾਈ ਬਾਰੇ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਨੂਡਲਜ਼, ਸਪਰਿੰਗ ਰੋਲ ਅਤੇ ਚਾਪ ਦੇ 5 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ।

ਇਸ ਮੌਕੇ ਸਾਰੇ ਫੂਡ ਕਾਰੋਬਾਰ ਸੰਚਾਲਕਾਂ, ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ਨੂੰ ਕਾਰਟ/ਸਟਾਲ ਨੂੰ ਸਾਫ਼ ਰੱਖਣ, ਗੁਣਵੱਤਾ ਵਾਲੇ ਕੱਚੇ ਮਾਲ ਦੀ ਵਰਤੋਂ ਕਰਨ, ਆਗਿਆ ਪ੍ਰਾਪਤ ਫੂਡ ਰੰਗਾਂ ਦੀ ਵਰਤੋਂ ਕਰਨ, ਤਿਆਰ ਭੋਜਨ ਨੂੰ ਧੂੜ ਅਤੇ ਮੱਖੀਆਂ ਦੇ ਸੰਪਰਕ ਤੋਂ ਬਿਨਾਂ ਢੱਕ ਕੇ ਰੱਖਣ ਅਤੇ ਢੱਕੇ ਹੋਏ ਡੱਬਿਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ।

ਬਦਲਦੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਸਿਹਤ ਅਧਿਕਾਰੀ ਨੇ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਖਾਣ-ਪੀਣ ਦੀਆਂ ਵਸਤਾਂ ਉਸ ਮਾਤਰਾ ਵਿਚ ਤਿਆਰ ਕਰਨ ਜੋ ਤਾਜ਼ੀ ਪਰੋਸੀ ਜਾਣ/ਵੇਚਣ ਦੀ ਸੰਭਾਵਨਾ ਹੋਵੇ ਅਤੇ ਭੋਜਨ ਨੂੰ ਸੁਰੱਖਿਅਤ ਰੱਖਣ ਲਈ 5 ਡਿਗਰੀ ਤੋਂ ਘੱਟ ਜਾਂ 65 ਡਿਗਰੀ ਤੋਂ ਵੱਧ ਤਾਪਮਾਨ ‘ਤੇ ਰੱਖਿਆ ਜਾਵੇ ਅਤੇ ਖਾਣਾ ਪਕਾਉਣ ਵਾਲੇ ਤੇਲ ਨੂੰ ਦੁਬਾਰਾ ਵਰਤਣ ਤੋਂ ਬਚਣ ਲਈ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ ਰਜਿਸਟ੍ਰੇਸ਼ਨ/ਲਾਈਸੈਂਸ ਬਣਾਉਣ ਅਤੇ ਮਿਆਦ ਪੁੱਗਣ ਦੀ ਸੂਰਤ ਵਿੱਚ ਨਵੀਨੀਕਰਨ ਕਰਵਾਉਣ ਦੇ ਨਿਰਦੇਸ਼ ਦਿੱਤੇ।

The post ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 13 ਮਾਰਚ :
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ  ਜਾ ਰਿਹਾ ਹੈ, ਤਾਂ ਜੋ ਉਹ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਣ।

ਇਸ ਮੌਕੇ ਦਿਲਬਾਗ ਸਿੰਘ, ਨਿੱਜੀ ਸਹਾਇਕ ਕੈਬਨਿਟ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਚੇਅਰਮੈਨ ਬਲਾਕ ਸੰਮਤੀ ਪੱਟੀ,  ਰਜਵੰਤ ਕੌਰ ਚੇਅਰਪਰਸਨ ਬਲਾਕ ਸੰਮਤੀ ਨੌਸ਼ਹਿਰਾ ਪਨੂੰਆਂ, ਲਕਸ਼ਮੀ ਉਪ ਚੇਅਰਮੈਨ ਬਲਾਕ ਸੰਮਤੀ ਪੱਟੀ, ਬਲਜਿੰਦਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੌਸ਼ਹਿਰਾ ਪਨੂੰਆਂ, ਰੁਪਿੰਦਰ ਕੌਰ ਸੰਧੂ ਜ਼ਿਲ੍ਹਾ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ ਅਤੇ ਉੱਪ ਚੇਅਰਮੈਨ ਇੰਪਰੂਵਮੈਂਟ ਟਰੱਸਟ ਤਰਨਤਾਰਨ, ਗੁਰਪ੍ਰੀਤ ਕੌਰ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ ਤਰਨਤਾਰਨ,  ਅਨੁਰੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ ਬਲਾਕ ਪੱਟੀ, ਸਰਬਜੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ ਬਲਾਕ ਪੱਟੀ, ਅਮਰਿੰਦਰ ਸਿੰਘ ਐਮੀ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ ਅਤੇ  ਕੁਲਵੰਤ ਸਿੰਘ ਸਰਪੰਚ ਪਿੰਡ ਸ਼ੇਰੋਂ  ਵਿਸ਼ੇਸ਼  ਮਹਿਮਾਨਾਂ ਵਜੋਂ ਪਹੁੰਚੇ।  ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ  ਸਟਾਫ ਗੁਰਪ੍ਰੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਦਲਜੀਤ ਜ਼ਿਲ੍ਹਾ ਫੰਕਸ਼ਨਲ ਮੈਨੇਜਰ,ਪਰਮੀਤ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਵਲਟੋਹਾ, ਸੁਰਿੰਦਰਜੀਤ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਗੰਡੀਵਿੰਡ, ਸਰਬਜੀਤ ਸਿੰਘ ਜ਼ਿਲ੍ਹਾ ਐਮ.ਆਈ.ਐਸ ਅਸਿਸਟੈਂਟ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ) ਖਡੂਰ ਸਾਹਿਬ ਅਤੇ ਗਗਨਪ੍ਰੀਤ ਕੌਰ ਬਲਾਕ ਐਮ.ਆਈ.ਐਸ ਅਸਿਸਟੈਂਟ ਆਦਿ ਹਾਜ਼ਰ ਸਨ।

The post ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ appeared first on Latest News, Breaking News, Crime News, Business News, Punjab News Updates: LiveGeoNews.com.